
- ਸਿਹਤ ਵਿਭਾਗ ਨੇ ਹਾਈਪਰਟੈਂਸ਼ਨ ਬਾਰੇ ਬੀਐਸਐਫ ਜਵਾਨਾ ਨੂੰ ਕੀਤਾ ਜਾਗਰੂਕ
ਫਾਜ਼ਿਲਕਾ 22 ਮਈ 2025 : ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸਿਵਿਲ ਸਰਜਨ ਡਾਕਟਰ ਰਾਜ ਕੁਮਾਰ ਦੀ ਉਚੇਰੀ ਨਿਗਰਾਨੀ ਅਤੇ ਕਾਰਜਕਾਰੀ ਐੱਸ ਐੱਸਓ ਡਾਕਟਰ ਪੰਕਜ ਚੌਹਾਨ ਦੀ ਅਗਵਾਈ ਵਿੱਚ ਰਾਮਪੁਰਾ ਵਿਖੇ ਬੀਐਸਐਫ ਜਵਾਨਾ ਨੂੰ ਇਸ ਸਬੰਧੀ ਜਾਗਰੂਕਤ ਕੀਤਾ ਜਾ ਸਕੇ ਕਿ ਕਿਵੇਂ ਅਸੀਂ ਆਪਣੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਚ ਰੱਖ ਕੇ ਲੰਮੀ ਜਿੰਦਗੀ ਜੀ ਸਕਦੇ ਹਾਂ, ਇਸ ਦੋਰਾਨ ਫਾਜ਼ਿਲਕਾ ਦੇ ਐਮ ਡੀ ਮੈਡੀਸਨ ਡਾਕਟਰ ਅਭਿਸ਼ੇਕ ਸ਼ਰਮਾ ਨੇ ਜਵਾਨਾ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਹਾਈਪਰਟੈਨਸ਼ਨ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਦਾ ਮੁੱਖ ਕਾਰਨ ਹੈ ਜਿਵੇਂ ਕਿ ਸਟ੍ਰੋਕ, ਦਿਲ ਦੇ ਦੌਰੇ,ਗੁਰਦੇ ਦੀ ਬਿਮਾਰੀ,ਦਿਮਾਗੀ ਕਮਜੋਰੀ। ਬਹੁਤ ਸਾਰੇ ਲੋਕ ਜੋ ਹਾਈਪਰਟੈਨਸ਼ਨ ਤੋਂ ਪੀੜਤ ਹੁੰਦੇ ਹਨ, ਉਹਨਾਂ ਨੂੰ ਇਹ ਪਤਾ ਨਹੀਂ ਹੁੰਦਾ ਕਿ ਉਹ ਇਸ ਬੀਮਾਰੀ ਨਾਲ ਗ੍ਰਸਤ ਹਨ ਕਿਉਂਕਿ ਕਈ ਵਾਰ ਇਸ ਦਾ ਕੋਈ ਵੀ ਲੱਛਣ ਨਹੀਂ ਹੁੰਦਾ।ਅਕਸਰ ਲੋਕਾਂ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਹੀ ਇਸ ਬੀਮਾਰੀ ਬਾਰੇ ਪਤਾ ਲੱਗਦਾ ਹੈ। ਉਹਨਾਂ ਨੇ ਦੱਸਿਆ ਕਿ ਕਾਰਡੀਓਵੈਸਕੁਲਰ ਬਿਮਾਰੀਆਂ ਜਿਵੇਂ ਕਿ ਕੋਰੋਨਰੀ ਦਿਲ ਦੀ ਬਿਮਾਰੀ, ਗੁਰਦਿਆਂ ਦਾ ਫੇਲ ਹੋਣਾ, ਦਿਮਾਗੀ ਕਮਜ਼ੋਰੀ ਦਾ ਕਾਰਨ ਬਣਦਾ ਹੈ। ਹਾਈਪਰਟੈਨਸ਼ਨ ਭਾਰਤ ਵਿੱਚ ਇੱਕ ਵਧ ਰਹੀ ਸਮੱਸਿਆ ਹੈ। ਇਸਦਾ ਕੋਈ ਇਲਾਜ ਨਹੀਂ ਹੈ, ਦਵਾਈਆਂ ਦੀ ਵਰਤੋਂ ਅਤੇ ਜੀਵਨਸ਼ੈਲੀ ਵਿੱਚ ਤਬਦੀਲੀਆਂ ਕਰਨ ਨਾਲ ਦਿਲ ਦੀ ਬਿਮਾਰੀ, ਸਟ੍ਰੋਕ, ਗੁਰਦੇ ਦੀ ਬਿਮਾਰੀ ਅਤੇ ਹੋਰ ਜੋਖਮਾਂ ਨੂੰ ਘਟਾਇਆ ਜਾ ਸਕਦਾ ਹੈ। ਇਸ ਦੋਰਾਨ ਜਵਾਨਾ ਦੇ ਡਾਕਟਰਾਂ ਵਲੋਂ ਸਵਾਲਾਂ ਦੇ ਜਵਾਬ ਵੀ ਦਿਤੇ। ਦਿਵੇਸ਼ ਕੁਮਾਰ ਮਾਸ ਮੀਡੀਆ ਅਫਸਰ ਨੇ ਦੱਸਿਆ ਕਿ 17 ਜੂਨ ਤੱਕ ਲਗਾਤਰ ਮਹੀਨਾ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣਗੀਆਂ ਕਿਉਂਕਿ ਬਹੁਤ ਸਾਰੇ ਲੋਕਾਂ ਨੂੰ ਇਸ ਬਾਰੇ ਜਾਣਕਾਰੀ ਨਹੀਂ ਹੁੰਦੀ।ਖੁਰਾਕ ਵਿੱਚ ਲੂਣ, ਚੀਨੀ, ਘਿਓ,ਤੇਲ ਦੀ ਵਰਤੋਂ ਘਟਾ ਕੇ ਤੰਬਾਕੂ ਪਦਾਰਥਾਂ ਅਤੇ ਹੋਰ ਨਸਿਆਂ ਦੇ ਸੇਵਨ ਤੋਂ ਪ੍ਰਹੇਜ ਕਰਕੇ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਸਰੀਰਕ ਗਤੀਵਿਧੀ ਕਰਨਾ, ਰੋਜਾਨਾ ਸੈਰ,ਮੌਸਮ ਅਨੁਸਾਰ ਫਲ ਸਬਜੀਆਂ ਦਾ ਇਸਤੇਮਾਲ ਕਰਨਾ ਚਾਹੀਦਾ ਹੈ ।ਨਿਯਮਤ ਤੌਰ ਤੇ ਆਪਣਾ ਬਲੱਡ ਪ੍ਰੈਸ਼ਰ ਚੈੱਕ ਕਰਾਉਣਾ ਚਾਹੀਦਾ ਹੈ ਅਤੇ ਡਾਕਟਰੀ ਸਲਾਹ ਅਨੁਸਾਰ ਦਵਾਈ ਲੈਣੀ ਚਾਹੀਦੀ ਹੈ। ਇਸ ਦੋਰਾਨ ਬੀਐਸਐਫ ਤੋਂ ਡਾਕਟਰ ਸ਼ਾਇਨ ਅਤੇ ਹੋਰ ਜਵਾਨ ਹਾਜਰ ਸੀ।