
ਜੈਤੋ 21 ਮਈ 2025 : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਅਗਵਾਈ ਹੇਠ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਪੁਲਾਂਘਾ ਪੁੱਟ ਰਿਹਾ ਹੈ ਅਤੇ ਪੰਜਾਬ ਸਰਕਾਰ ਸਿੱਖਿਆ ਨੂੰ ਤਰਜੀਹ ਦੇ ਰਹੀ ਹੈ, ਜਿਸ ਕਾਰਨ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਬਿਹਤਰ, ਸੁਰੱਖਿਅਤ ਅਤੇ ਆਧੁਨਿਕ ਵਿਦਿਅਕ ਮਾਹੌਲ ਪ੍ਰਦਾਨ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਹਲਕਾ ਜੈਤੋ ਦੇ ਵਿਧਾਇਕ ਸ. ਅਮੋਲਕ ਸਿੰਘ ਨੇ ਹਲਕੇ ਦੇ ਵੱਖ ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਵਿਧਾਇਕ ਸ.ਅਮੋਲਕ ਸਿੰਘ ਵੱਲੋਂ ਸਰਕਾਰੀ ਪ੍ਰਇਮਰੀ ਸਕੂਲ ਰਾਮੂਵਾਲਾ ਵਿਖੇ 09.11 ਲੱਖ ਦੀ ਲਾਗਤ ਨਾਲ ਕਮਰਾ ਅਤੇ ਸਪੋਰਟਸ ਟਰੈਕ ਆਦਿ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮੱਤਾ ਵਿਖੇ 09.11 ਲੱਖ ਰੁਪਏ ਦੀ ਲਾਗਤ ਨਾਲ ਸਪੋਰਟਸ ਟਰੈਕ ਅਤੇ ਚਾਰਦਿਵਾਰੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਤਾ ਵਿਖੇ 17.20 ਲੱਖ ਦੀ ਲਾਗਤ ਨਾਲ ਸਕੂਲ ਦੀ ਚਾਰਦਿਵਾਰੀ ਅਤੇ ਮਿਲਟਰੀ ਟਰੇਨਿੰਗ ਟਰੈਕ ਆਦਿ ਕੰਮਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਸਮੇਂ ਸਰਕਾਰੀ ਸਕੂਲਾਂ ਦੀ ਗੁਣਵੱਤਾ ਵਿਚ ਕਾਫ਼ੀ ਸੁਧਾਰ ਹੋਇਆ ਹੈ, ਜਿਸ ਕਾਰਨ ਇਨ੍ਹਾਂ ਸਕੂਲਾਂ ਵਿਚ ਦਾਖਲੇ ਲਈ ਮੁਕਾਬਲਾ ਵੀ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਹੀ ਇੱਕੋ ਇੱਕ ਅਜਿਹਾ ਮਾਧਿਅਮ ਹੈ ਜੋ ਵਿਅਕਤੀ ਨੂੰ ਉਸਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਦਾ ਹੈ ਅਤੇ ਉਸਨੂੰ ਸਮਾਜ ਵਿਚ ਸਕਾਰਾਤਮਕ ਬਦਲਾਅ ਲਿਆਉਣ ਦੀ ਸ਼ਕਤੀ ਪ੍ਰਦਾਨ ਕਰਦਾ ਹੈ। ਸਿੱਖਿਆ ਉਹ ਹਥਿਆਰ ਹੈ ਜਿਸ ਨਾਲ ਅਸੀਂ ਦੁਨੀਆ ਬਦਲ ਸਕਦੇ ਹਾਂ।ਉਨ੍ਹਾਂ ਕਿਹਾ ਕਿ ਸਿਰਫ਼ ਸਿੱਖਿਆ ਹੀ ਨਹੀਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਟਰੱਕ ਯੂਨੀਅਨ ਪ੍ਰਧਾਨ ਹਰਸਿਮਰਨ ਮਲਹੋਤਰਾ, ਐਸ.ਐਮ.ਸੀ ਕੁਲਦੀਪ ਸਿੰਘ, ਸਰਪੰਚ ਰਾਜਪਾਲ ਸਿੰਘ, ਸਕੂਲ ਇੰਚਾਰਜ ਗੁਰਦਸ਼ਨ ਸਿੰਘ, ਮਾਸਟਰ ਮਨਦੀਪ ਸਿੰਘ, ਮਾਸਟਰ ਜਸਵਿੰਦਰ ਸਿੰਘ, ਕੁਆਰਡੀਨੇਟਰ ਜਸਵਿੰਦਰ ਸਿੰਘ ਬਰਗਾੜੀ, ਕੁਲਦੀਪ ਸਿੰਘ ਮੱਤਾ ਪ੍ਰਧਾਨ ਸਥਾਈ ਕਮੇਟੀ, ਬੌਬੀ ਬਰਾੜ ਆਪ ਆਗੂ, ਇਕਬਾਲ ਸਿੰਘ ਆਪ ਆਗੂ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ।