
- ਕਿਹਾ, 6 ਕਰੋੜ ਰੁਪਏ ਨਾਲ ਹੋਰ ਬਕਾਇਆ ਪਏ ਇਲਾਕਿਆਂ ਵਿੱਚ ਪਵੇਗਾ ਸੀਵਰੇਜ
ਫਾਜ਼ਿਲਕਾ, 20 ਮਈ 2025 : ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਮਾਧਵ ਨਗਰੀ ਦਾ ਦੌਰਾ ਕੀਤਾ। ਇੱਥੇ ਉਹਨਾਂ ਨੇ ਪੰਜਾਬ ਸਰਕਾਰ ਵੱਲੋਂ 2 ਕਰੋੜ ਰੁਪਏ ਦੀ ਲਾਗਤ ਨਾਲ ਪਾਏ ਜਾ ਰਹੇ ਸੀਵਰੇਜ ਦਾ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਉਨਾਂ ਦੱਸਿਆ ਕਿ ਇਹ ਕੰਮ ਆਉਣ ਵਾਲੇ ਕੁਝ ਹੀ ਦਿਨਾਂ ਵਿੱਚ ਮੁਕੰਮਲ ਹੋ ਜਾਵੇਗਾ, ਜਿਸ ਤੋਂ ਬਾਅਦ ਇੱਥੇ ਪੀਣ ਵਾਲੇ ਪਾਣੀ ਦੀ ਪਾਈਪਲਾਈਨ ਵਿਛਾ ਕੇ ਲੋਕਾਂ ਨੂੰ ਮੁਫਤ ਪਾਣੀ ਦੇ ਕਨੈਕਸ਼ਨ ਦਿੱਤੇ ਜਾਣਗੇ ਅਤੇ ਸੜਕ ਵੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਇਸ ਇਲਾਕੇ ਦੇ ਲੋਕਾਂ ਨੂੰ ਬਹੁਤ ਲਾਭ ਹੋਵੇਗਾ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਨੇ ਦੱਸਿਆ ਕਿ ਸ਼ਹਿਰ ਵਿੱਚ ਹੋਰ ਵੀ ਕਈ ਇਲਾਕੇ ਪਹਿਚਾਣੇ ਗਏ ਹਨ ਜਿੱਥੇ ਸੀਵਰੇਜ ਦਾ ਕੰਮ ਹੋਣ ਵਾਲਾ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ 6 ਕਰੋੜ ਰੁਪਏ ਖਰਚੇ ਕੀਤੇ ਜਾਣਗੇ ਅਤੇ ਸ਼ਹਿਰ ਦੇ ਬਕਾਇਆ ਪਏ ਸਾਰੇ ਇਲਾਕਿਆਂ ਵਿੱਚ ਸੀਵਰੇਜ ਪਾਇਆ ਜਾਵੇਗਾ। ਇਸ ਦੌਰਾਨ ਵਿਧਾਇਕ ਵੱਲੋਂ ਘਰ ਘਰ ਜਾ ਕੇ ਲੋਕਾਂ ਦੀਆਂ ਮੁਸਕਿਲਾਂ ਸੁਣੀਆਂ ਗਈਆਂ ਅਤੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਮੁਸ਼ਕਿਲਾਂ ਦੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਲੋਕਾਂ ਨੇ ਵਿਧਾਇਕ ਦੇ ਇਲਾਕੇ ਵਿਚ ਪਹੁੰਚਣ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਇਸ ਤਰਾਂ ਉਨ੍ਹਾਂ ਦੇ ਕੰਮ ਜਲਦੀ ਹੋ ਜਾਂਦੇ ਹਨ ਅਤੇ ਵਿਧਾਇਕ ਖੁਦ ਇਲਾਕੇ ਵਿਚ ਪਹੁੰਚ ਕੇ ਮੁਸਕਿਲਾਂ ਹੱਲ ਕਰਦੇ ਹਨ।