
- ਸਰਕਾਰ ਦੀਆਂ ਸਿੱਖਿਆ ਦੇ ਖੇਤਰ ਵਿੱਚ ਪਹਿਲਕਦਮੀਆਂ ਦਾ ਚੰਗਾ ਅਸਰ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਤੋਂ ਦੇਖਣ ਨੂੰ ਮਿਲਿਆ- ਸੇਖੋਂ
ਫ਼ਰੀਦਕੋਟ 19 ਮਈ 2025 : ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ । ਇਹ ਪ੍ਰਗਟਾਵਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਹਲਕੇ ਦੇ 6 ਸਰਕਾਰੀ ਸਕੂਲਾਂ ਦੇ 28.21 ਲੱਖ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਮੌਕੇ ਕੀਤਾ। ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਹੁਣ ਸਰਕਾਰੀ ਸਕੂਲਾਂ ਨੂੰ ਸਾਰੀਆਂ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ ਅਤੇ ਬੱਚਿਆਂ ਦੀ ਪੜ੍ਹਾਈ ਲਈ ਚੰਗਾ ਮਾਹੌਲ ਸਿਰਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਸਿੱਖਿਆ ਦੇ ਖੇਤਰ ਵਿੱਚ ਪਹਿਲਕਦਮੀਆਂ ਦਾ ਚੰਗਾ ਅਸਰ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਰਾਹੀਂ ਵੀ ਸਪੱਸ਼ਟ ਨਜ਼ਰ ਆ ਰਿਹਾ ਹੈ। ਪਿਛਲੇ ਦਿਨੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀ ਅਤੇ 12ਵੀ ਦੇ ਨਤੀਜੇ ਐਲਾਨੇ ਗਏ ਸਨ ਜਿਸ ਵਿੱਚ ਸਰਕਾਰੀ ਸਕੂਲ ਦੇ ਬੱਚਿਆਂ ਨੇ ਮੱਲ੍ਹਾਂ ਮਾਰੀਆਂ ਹਨ ਜੋ ਕਿ ਸਾਰੇ ਸੂਬੇ ਲਈ ਮਾਨ ਵਾਲੀ ਗੱਲ ਹੈ ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਨਾਲ-ਨਾਲ ਸਿਹਤ ਸਹੂਲਤਾਂ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਵਿਧਾਇਕ ਸ.ਸੇਖੋਂ ਵੱਲੋਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਭੋਲੂਵਾਲਾ ਬੀੜ ਵਿਖੇ 1.75 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਭਾਗਥਲਾ ਖੁਰਦ ਵਿਖੇ 1.95 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਭੋਲੂਵਾਲਾ ਵਿਖੇ 6.25 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਭਾਗਥਲਾ ਕਲਾ ਵਿਖੇ 5.50 ਲੱਖ, ਸਰਕਾਰੀ ਹਾਈ ਸਕੂਲ ਭਾਗਥਲਾ ਕਲਾਂ 9.51 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਪੱਖੀ ਕਲਾਂ ਵਿਖੇ 3.25 ਲੱਖ ਲਾਗਤ ਨਾਲ ਵੱਖ ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੰਮਾਂ ਵਿੱਚ ਮੁੱਖ ਤੌਰ ਤੇ ਚਾਰਦੀਵਾਰੀ, ਕਮਰਿਆਂ ਦੀ ਉਸਾਰੀ ਅਤੇ ਮਾਈਨਰ ਰਿਪੇਅਰ ਸ਼ਾਮਲ ਹੈ। ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਅਮਨਦੀਪ ਸਿੰਘ ਬਾਬਾ, ਸ.ਅਮਰਜੀਤ ਸਿੰਘ ਪਰਮਾਰ, ਸਿੱਖਿਆ ਕੋਆਰਡੀਨੇਟਰ ਹਲਕਾ ਫ਼ਰੀਦਕੋਟ , ਸ.ਜਸਪ੍ਰੀਤ ਸਿੰਘ ਭੁੱਲਰ ਸਕੂਲ ਮੁੱਖੀ, ਸ.ਅਮਿਤ ਕੁਮਾਰ ਸਕੂਲ ਮੁਖੀ, ਮਨਪ੍ਰੀਤ ਸਿੰਘ ਸਕੂਲ ਮੁਖੀ, ਐਸ.ਐਮ.ਸੀ ਰਾਜਪਾਲ ਕੌਰ, ਸਰਪੰਚ ਮਨਜੀਤ ਕੌਰ, ਵੀਰਪਾਲ ਕੌਰ, ਮਨਦੀਪ ਕੌਰ,ਬਲਦੇਵ ਕੌਰ,ਮਨਦੀਪ ਕੌਰ ਸਰਪੰਚ, ਨਿਰਮਲ ਸਿੰਘ ਐਸ.ਐਮ.ਸੀ ਚੇਅਰਮੈਨ, ਰਣਜੀਤ ਸਿੰਘ ਅਤੇ ਸਕੂਲ ਦਾ ਸਟਾਫ ਹਾਜ਼ਰ ਸਨ ।