
- ਕਿਹਾ, ਸਿੱਖਿਆ ਕ੍ਰਾਂਤੀ ਬਦੌਲਤ ਸਕੂਲਾਂ ਨੂੰ ਮਿਲਿਆ ਬੇਹਤਰੀਨ ਬੁਨਿਆਦੀ ਢਾਂਚਾ
ਭਦੌੜ 17 ਅਪ੍ਰੈਲ 2025 : ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਵਲੋਂ ਪਿੰਡ ਧੌਲਾ ਅਤੇ ਰੂੜੇਕੇ ਦੇ ਸਕੂਲਾਂ ਵਿਚ 55 ਲੱਖ ਤੋਂ ਵੱਧ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਉਨ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੌਲਾ ਵਿਚ ਸਾਢੇ 18 ਲੱਖ ਦੀ ਲਾਗਤ ਨਾਲ ਕਲਾਸ ਰੂਮ, ਸਾਇੰਸ ਲੈਬ ਸਮੇਤ ਹੋਰ ਕੰਮਾਂ ਦੇ ਉਦਘਾਟਨ ਕੀਤੇ। ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਗੁਰੂ ਕਾ ਬਾਗ ਧੌਲਾ ਵਿਚ 2.73 ਲੱਖ ਦੇ ਵਿਕਾਸ ਕਾਰਜਾਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੂੜੇਕੇ ਕਲਾਂ ਵਿੱਚ 16.38 ਲੱਖ ਦੇ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਰੂੜੇਕੇ ਕਲਾਂ ਦੇ 18.28 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੌਲਾ ਸਕੂਲ ਵਿੱਚ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ ਮੁਹਿੰਮ ਤਹਿਤ ਹਲਕਾ ਭਦੌੜ ਦੇ ਸਕੂਲਾਂ ਵਿਚ ਵਿਕਾਸ ਕਾਰਜ ਜਾਰੀ ਹਨ। ਉਨ੍ਹਾਂ ਕਿਹਾ ਕਿ ਧੌਲਾ ਸਕੂਲ ਵਿੱਚ ਕਰੀਬ ਸਾਢੇ 18 ਲੱਖ ਰੁਪਏ ਦੀ ਗ੍ਰਾਂਟ ਨਾਲ ਕੰਮ ਕਰਵਾਏ ਗਏ ਹਨ ਜਿਸ ਵਿਚ ਸਮਾਰਟ ਕਲਾਸ ਰੂਮ ਅਤੇ ਸਾਇੰਸ ਲੈਬ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਬਲਾਕ ਸ਼ਹਿਣਾ ਦੇ ਸਕੂਲਾਂ ਵਿਚ 120 ਨਵੇਂ ਅਧਿਆਪਕ ਆਏ ਹਨ ਜਿਸ ਲਈ ਉਹ ਮੁੱਖ ਮੰਤਰੀ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਸਿੱਖਿਆ ਕ੍ਰਾਂਤੀ ਸਦਕਾ ਸਕੂਲਾਂ ਦੇ ਨਤੀਜੇ ਵੀ ਵਧੀਆ ਆ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਮਾਰਕੀਟ ਕਮੇਟੀ ਤਪਾ ਤਰਸੇਮ ਸਿੰਘ ਕਾਹਨੇਕੇ, ਚੇਅਰਮੈਨ ਮਾਰਕੀਟ ਕਮੇਟੀ ਭਦੌੜ ਅੰਮ੍ਰਿਤ ਢਿੱਲਵਾਂ, ਸਿੱਖਿਆ ਵਿਭਾਗ ਤੋਂ ਹਰਵਿੰਦਰ ਰੋਮੀ ਤੇ ਹੋਰ ਪਤਵੰਤੇ ਹਾਜ਼ਰ ਸਨ।