
ਫਿਰੋਜ਼ਪੁਰ, 22 ਮਈ 2025 : ਪੰਜਾਬ ਪੁਲਿਸ ਨੇ ਫਿਰੋਜ਼ਪੁਰ ਜ਼ਿਲ੍ਹੇ ‘ਚ ਇੱਕ ਨਾਰਕੋ-ਹਵਾਲਾ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਤਹਿਤ ਜ਼ਿਲ੍ਹਾ ਪੁਲਿਸ ਨੇ 12.07 ਕਿਲੋ ਹੈਰੋਇਨ ਅਤੇ ਨਸ਼ੀਲੇ ਪਦਾਰਥ ਅਤੇ 25.12 ਲੱਖ ਰੁਪਏ ਦੀ ਹਵਾਲਾ ਰਕਮ ਬਰਾਮਦ ਕੀਤੀ। ਇਸ ਦੇ ਨਾਲ ਹੀ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਨੂੰ ਇਸ ਨੈੱਟਵਰਕ ਦੇ ਮਹੱਤਵਪੂਰਨ ਮੈਂਬਰ ਦੱਸਿਆ ਜਾ ਰਿਹਾ ਹੈ। ਇਸ ਕਾਰਵਾਈ ਸੰਬੰਧੀ ਡੀਜੀਪੀ ਗੌਰਵ ਯਾਦਵ ਵੱਲੋਂ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਤੋਂ ਬਾਅਦ ਘੱਲ ਖੁਰਦ ਪੁਲਿਸ ਸਟੇਸ਼ਨ ਵਿਖੇ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਅਗਲੇਰੀ ਜਾਂਚ ਪ੍ਰਕਿਰਿਆ ਜਾਰੀ ਹੈ। ਪੰਜਾਬ ਪੁਲਿਸ ਨੇ ਇਸ ਕਾਰਵਾਈ ਨੂੰ ਸੂਬੇ ‘ਚ ਨਸ਼ਿਆਂ ਵਿਰੁੱਧ ਚੱਲ ਰਹੀ ਲੜਾਈ ‘ਚ ਇੱਕ ਮਹੱਤਵਪੂਰਨ ਕਦਮ ਦੱਸਿਆ। ਡੀਜੀਪੀ ਗੌਰਵ ਯਾਦਵ ਨੇ ਸਪੱਸ਼ਟ ਕੀਤਾ ਕਿ ਪੰਜਾਬ ਪੁਲਿਸ ਨਾ ਸਿਰਫ਼ ਡਰੱਗ ਸਿੰਡੀਕੇਟ ਨੂੰ ਖਤਮ ਕਰਨ ਲਈ ਵਚਨਬੱਧ ਹੈ, ਸਗੋਂ ਉਹ ਤਸਕਰੀ ਅਤੇ ਹਵਾਲਾ ਦੇ ਪੂਰੇ ਨੈੱਟਵਰਕ ਨੂੰ ਤਬਾਹ ਕਰਨ ਲਈ ਵੀ ਦ੍ਰਿੜ ਹੈ।ਪੁਲਿਸ ਨੇ ਇਹ ਵੀ ਪੁਸ਼ਟੀ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ ਸਿਰਫ਼ ਇਨ੍ਹਾਂ ਤਿੰਨ ਗ੍ਰਿਫ਼ਤਾਰ ਮੁਲਜ਼ਮਾਂ ਤੱਕ ਸੀਮਤ ਨਹੀਂ ਰਹੇਗੀ। ਪੁਲਿਸ ਪੂਰੇ ਨੈੱਟਵਰਕ ਦੇ ਅੱਗੇ ਅਤੇ ਪਿੱਛੇ ਸਬੰਧਾਂ ਦਾ ਪਤਾ ਲਗਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਜਿਨ੍ਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਉਹ ਕਿਸੇ ਵੱਡੇ ਅੰਤਰਰਾਸ਼ਟਰੀ ਤਸਕਰੀ ਨੈੱਟਵਰਕ ਦਾ ਹਿੱਸਾ ਹੋ ਸਕਦੇ ਹਨ ਅਤੇ ਉਨ੍ਹਾਂ ਵੱਲੋਂ ਦਿੱਤੀ ਗਈ ਜਾਣਕਾਰੀ ਤੋਂ ਬਾਅਦ, ਪੁਲਿਸ ਹੋਰ ਵੀ ਸ਼ੱਕੀਆਂ ਤੱਕ ਪਹੁੰਚਣ ਦੀ ਯੋਜਨਾ ਬਣਾ ਰਹੀ ਹੈ।
https://www.facebook.com/photo?fbid=1014066294203762&set=a.314447690832296