ਵਿਸ਼ਵ ਹਾਇਪਰਟੈਂਸਨ ਡੇ ਦੇ ਸਬੰਧ ਵਿਚ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ ਵਿਸ਼ੇਸ਼  ਬਲੱਡ ਪ੍ਰੈਸ਼ਰ ਜਾਂਚ ਕੈਂਪ

  • ਤੰਦਰੁਸਤ ਰਹਿਣ ਅਤੇ ਲੰਬੀ ਉਮਰ ਲਈ ਸਮੇਂ ਸਮੇਂ ਬਲੱਡ ਪ੍ਰੈਸ਼ਰ ਦੀ ਜਾਂਚ ਕਰਵਾਉਣ ਅਤੇ ਇਸ ਨੂੰ ਕੰਟਰੋਲ ਵਿਚ ਰੱਖਣਾ ਜਰੂਰੀ: ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ
  • ਬਲੱਡ ਪ੍ਰੈਸ਼ਰ ਦੀ ਦਵਾਈ ਡਾਕਟਰ ਦੀ ਸਲਾਹ ਅਨੁਸਾਰ ਬਿਨ੍ਹਾ ਨਾਗਾ ਖਾਣੀ ਚਾਹੀਦੀ ਹੈ: ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ

ਸ੍ਰੀ ਮੁਕਤਸਰ ਸਾਹਿਬ, 17 ਮਈ 2025 : ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਅੱਜ ਵਿਸ਼ਵ ਹਾਇਪਰਟੈਂਸ਼ਨ ਦਿਵਸ ਦੇ ਸਬੰਧ ਵਿਚ ਜਿਲ੍ਹੇ ਦੇ ਸਾਰੇ ਸਿਵਲ ਹਸਪਤਾਲਾਂ ਸੀ.ਐਚ.ਸੀ., ਆਮ ਆਦਮੀ ਕਲ਼ੀਨਿਕ ਅਤੇ ਅਯੂਸ਼ਮਾਨ ਅਰੋਗਿਆ ਕੇਂਦਰਾਂ ਵਿਚ ਵਿਸ਼ੇਸ਼ ਬਲੱਡ ਪ੍ਰੈਸ਼ਰ ਜਾਂਚ ਕੈਂਪ ਲਗਾਏ ਗਏ। ਇਸ ਸਬੰਧ ਵਿਚ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ੇਸ਼ ਬਲੱਡ ਪ੍ਰੈਸ਼ਰ ਜਾਂਚ ਕੈਂਪ ਲਗਾਇਆ ਗਿਆਂ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਹਰ ਸਾਲ 17 ਮਈ ਨੂੰ ਵਿਸ਼ਵ ਹਾਇਪਰਟੈਂਸ਼ਨ ਦਿਵਸ ਮਨਾਇਆ ਜਾਂਦਾ ਹੈ ਅਤੇ ਇਸ ਦਿਨ ਲੋਕਾਂ ਨੂੰ ਬਲੱਡ ਪ੍ਰੈਸ਼ਰ ਨਾਲ ਹੋਣ ਵਾਲੇ ਸਰੀਰ ਦੇ ਨੁਕਸਾਨਾਂ ਬਾਰੇ ਅਤੇ ਬਲੱਡ ਪ੍ਰੈਸ਼ਰ ਨੂੰ ਸਹੀ ਰੱਖਣ ਸਬੰਧੀ ਜਾਗਰੁਕ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਡਾ. ਬਲਵੀਰ ਸਿੰਘ ਸਿਹਤ ਮੰਤਰੀ ਪੰਜਾਬ ਯੋਗ ਅਗਵਾਈ ਵਿਚ 17 ਮਈ ਤੋਂ 16 ਜੂਨ 2025 ਤੱਕ ਵਿਸ਼ੇਸ਼ ਮਹੀਨਾ ਮਨਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਬਲੱਡ ਪ੍ਰੈਸ਼ਰ ਨਾਲ ਸਰੀਰ ਦੇ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੁਕ ਕੀਤਾ ਜਾ ਸਕੇ ਅਤੇ ਵਿਸ਼ੇਸ਼ ਜਾਂਚ ਕੈਂਪ ਲਾ ਕੇ ਲੋਕਾਂ ਦੇ ਬਲੱਡ ਪ੍ਰੈਸ਼ ਜਾਂਚ ਕੀਤੇ ਜਾ ਸਕਣ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਸਾਨੂੰ ਆਪਣੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਵਿਚ ਰੱਖਣਾ ਚਾਹੀਦਾ ਹੈ ਕਿਉਕਿ ਜਿਆਦਾ ਬਲੱਡ ਪ੍ਰੈਸ਼ਰ ਹੋਣ ਨਾ ਸਾਡੇ ਸਰੀਰ ਲਈ ਘਾਤਕ ਸਿੱਧ ਹੋ ਸਕਦਾ ਹੈ। ਇਸ ਲਈ ਸਮੇਂ ਸਮੇਂ ਮਾਹਿਰ ਡਾਕਟਰ ਤੋਂ ਆਪਣੀ ਬਲੱਡ ਪ੍ਰੈਸ਼ਰ ਦੀ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ ਅਤੇ ਡਾਕਟਰ ਦੀ ਸਲਾਹ ਅਨੁਸਾਰ ਦਵਾਈ ਬਿਨ੍ਹਾਂ ਨਾਗਾ ਲਗਾਤਾਰ ਖਾਂਦੇ ਰਹਿਣਾ ਚਾਹੀਦਾ ਹੈ। nਉਨ੍ਹਾਂ ਕਿਹਾ ਕਿ ਹਾਇਪਰਟੈਂਸ਼ਨ ਤੋਂ ਬਚਾਅ ਲਈ ਸਾਨੂੰ ਆਪਣੇ ਸਰੀਰ ਦਾ ਭਾਰ ਕੰਟਰੋਲ ਰੱਖਣਾ ਚਾਹੀਦਾ ਹੈ, ਨਮਕ ਅਤੇ ਚੀਨੀ ਦੀ ਵਰਤੋਂ ਘੱਟ ਤੋਂ ਘੱਟ ਕਰਨੀ ਚਾਹੀਦਾ ਹੈ, ਤਲੀਆਂ ਹੋਈਆਂ ਚੀਜਾਂ, ਬਜ਼ਾਰੀ ਖਾਣੇ, ਫਾਸਟ ਫੂਡ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ ਸਿਹਤ ਸੰਸਥਾਵਾਂ ਵਿਚ ਬਲੱਡ ਪ੍ਰੈਸ਼ਰ  ਦੀ ਜਾਂਚ ਅਤੇ ਇਸ ਦਾ ਇਲਾਜ ਮੁਫਤ ਕੀਤਾ ਜਾਂਦਾ ਹੈ। ਇਸ ਮੌਕੇ ਡਾ. ਬੰਦਨਾ ਬਾਂਸਲ ਸੀਨੀਅਰ ਮੈਡੀਕਲ ਅਫਸਰ ਨੇ ਕਿਹਾ ਕਿ ਹਾਈ ਬਲੱਡ ਪ੍ਰੈਸ਼ਰ ਦੀ ਬੀਮਾਰੀ ਤੋਂ ਬਚਣ ਲਈ ਸਾਨੂੰ ਰੋਜਾਨਾ ਸੈਰ ਜਾਂ ਕਸਰਤ ਕਰਨੀ ਚਾਹੀਦਾ ਹੈ, ਯੋਗਾ ਅਤੇ ਧਿਆਨ ਕਰਕੇ ਮਾਨਸਿਕ ਤਨਾਅ ਨੂੰ ਘੱਟ ਕਰਨਾ ਚਾਹੀਦਾ ਹੈ, ਹਰੀਆਂ ਸਬਜੀਆਂ ਫਲਾਂ ਅਤੇ ਸਲਾਦ ਦਾ ਸੇਵਨ ਜਿਆਦਾ ਕਰਨਾ ਚਾਹੀਦਾ ਹੈ। ਜਿਆਦਾ ਬਲੱਡ ਪ੍ਰੈਸ਼ਰ ਹੋਣ ਤੇ ਮਾਹਿਰ ਡਾਕਟਰ ਦੀ ਸਲਾਹ ਅਨੁਸਾਰ ਲਗਾਤਾਰ ਅਤੇ ਬਿਨ੍ਹਾ ਨਾਗਾ ਦਵਾਈ ਖਾਣੀ ਚਾਹੀਦੀ ਹੈ ਅਤੇ ਸਮੇਂ ਸਮੇਂ ਆਪਣੇ ਬਲੱਡ ਪ੍ਰੈਸ਼ਰ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਇਸ ਨਾਲ ਅਸੀਂ ਤੰਦਰੁਸਤ ਅਤੇ ਲੰਬਾ ਜੀਵਨ ਜੀ ਸਕਦੇ ਹਾਂ। ਇਸ ਮੌਕੇ ਡਾ. ਨਵਰੋਜ ਗੋਇਲ, ਡਾ. ਮਨਪ੍ਰੀਤ ਕੌਰ, ਰਣਜੀਤ ਕੌਰ, ਮੀਰਾ ਰਾਨੀ ਨੇ ਸਿਵਲ ਹਸਪਤਾਲ ਕੈਂਪ ਵਿਚ ਆਏ ਲੋਕਾਂ ਦੀ ਬਲੱਡ ਪ੍ਰੈਸ਼ਰ ਦੀ ਜਾਂਚ ਕੀਤੀ।