ਦਫਤਰ ਸਿਵਲ ਸਰਜਨ ਵਿਖੇ ਸਰਕਾਰੀ ਅਤੇ ਪ੍ਰਾਇਵੇਟ ਓਟ ਕਲੀਨਿਕ ਅਤੇ ਨਸ਼ਾ ਛੁਡਾਉ ਕੇਂਦਰਾਂ ਦੇ ਸਟਾਫ ਨੂੰ ਬਾਇਉਮੈਟਰਿਕ ਸਬੰਧੀ ਕਰਵਾਈ ਗਈ ਟਰੇਨਿੰਗ

  • ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਸਬੰਧੀ ਓਟ ਕਲ਼ੀਨਿਕ ਅਤੇ ਨਸ਼ਾ ਛੁਡਾਉ ਕੇਂਦਰਾਂ ਵਿਚ ਨਸ਼ਾ ਛੱਡਣ ਦੀ ਦਵਾਈ ਲੈਣ ਲਈ ਬਾਇਉਮੈਟਰਿਕ ਕੀਤੀ ਜਾ ਰਹੀ ਹੈ ਜਰੂਰੀ: ਡਾ ਬੰਦਨਾ ਬਾਂਸਲ ਡੀ.ਐਮ.ਸੀ.
  • ਨਸ਼ਾ ਪੀੜਤ ਵਿਅਕਤੀਆਂ ਦਾ ਨਸ਼ਾ ਛੁਡਾਉਣ ਲਈ ਸਿਹਤ ਵਿਭਾਗ ਵਲੋਂ ਕੀਤੇ ਜਾ ਰਹੇ ਹਨ ਉਪਰਾਲੇ: ਡਾ ਬੰਦਨਾ ਬਾਂਸਲ ਡੀ.ਐਮ.ਸੀ.

ਸ੍ਰੀ ਮੁਕਤਸਰ ਸਾਹਿਬ, 22 ਮਈ 2025 : ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਸਬੰਧੀ ਡਾ ਚੰਦਰ ਸ਼ੇਖਰ ਕੱਕੜ  ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਸਿਹਤ ਵਿਭਾਗ ਵਲੋਂ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਸਰਕਾਰੀ ਅਤੇ ਪ੍ਰਾਇਵੇਟ ਓਟ ਕਲੀਨਿਕਾਂ ਅਤੇ ਨਸ਼ਾ ਛੁਡਾਉ ਕੇਂਦਰਾਂ ਦੇ ਸਟਾਫ ਦੀ ਬਾਇਮੈਟਰਿਕ ਸਬੰਧੀ ਟਰੇਨਿੰਗ ਕਰਵਾਈ ਗਈ।ਇਸ ਟਰੇਨਿੰਗ ਦੋਰਾਨ ਡਾ ਬੰਦਨਾ ਬਾਂਸਲ ਡੀ.ਐਮ.ਸੀ. ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਸਬੰਧੀ ਓਟ ਕਲ਼ੀਨਿਕ ਅਤੇ ਨਸ਼ਾ ਛੁਡਾਉ ਕੇਂਦਰਾਂ ਵਿਚ ਨਸ਼ਾ ਛੱਡਣ ਦੀ ਦਵਾਈ ਲੈਣ ਲਈ ਬਾਇਉਮੈਟਰਿਕ ਜਰੂਰੀ ਕੀਤੀ ਜਾ ਰਹੀ ਹੈ। ਉਨ੍ਹਾ ਕਿਹਾ ਕਿ ਹੁਣ ਤੱਕ ਅਧਾਰ ਕਾਰਡ ਤੇ ਨਸ਼ਾ ਛੱਡਣ ਲਈ ਦਵਾਈ ਦਿੱਤੀ ਜਾਂਦੀ ਸੀ ਜਿਸ ਨਾਲ ਕੇ ਵਿਅਕਤੀ ਦੀ ਸਹੀ ਪਛਾਣ ਕਰਨ ਵਿਚ ਮੁਸ਼ਕਲ ਪੇਸ਼ ਆਉਂਦੀ ਸੀ ਅਤੇ ਦਵਾਈ ਦਾ ਗਲਤ ਇਸਤਮਾਲ ਹੋ ਸਕਦਾ ਸੀ ।ਹੁਣ ਪੰਜਾਬ ਸਰਕਾਰ ਵਲੋਂ ਨਸ਼ਾ ਛੱਡਣ ਵਾਲੀ ਦਵਾਈ ਸਿਰਫ ਅਧਾਰ ਕਾਰਡ ਬਾਇਉਮੈਟਰਿਕ ਨਾਲ ਹੀ ਦਿੱਤੀ ਜਾਵੇਗੀ ਜਿਸ ਨਾਲ ਸਹੀ ਵਿਅਕਤੀ ਹੀ ਦਵਾਈ ਲੈ ਸਕੇਗਾ।ਉਨ੍ਹਾ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ,ਮਲੋਟ, ਗਿੱਦੜਬਾਹਾ, ਅਤੇ ਬਾਦਲ ਵਿਖੇ ਨਸ਼ਾ ਛੁਡਾਉ ਕੇਂਦਰ ਸਥਾਪਤ ਕੀਤੇ ਗਏ ਹਨ,ਜਿੱਥੇ ਕਿ ਨਸ਼ਾ ਪੀੜਤ ਵਿਅਕਤੀਆਂ ਨੂੰ ਦਾਖਲ ਕਰਕੇ ਮਾਹਿਰ ਡਾਕਟਰਾਂ ਦੀ ਨਿਗਰਾਨੀ ਵਿਚ ਬਿਨਾ ਤਕਲੀਫ ਤੋਂ ਅਤੇ ਬਿਲਕੁਲ ਮੁਫਤ ਨਸ਼ਾ ਛੁਡਵਾਇਆ ਜਾਂਦਾ ਹੈ, ਨਸ਼ਾ ਛੱਡਣ ਤੋਂ ਬਾਦ ਕੋਈ ਵੀ ਵਿਅਕਤੀ ਪੁਨਰਵਾਸ ਕੇਂਦਰ ਥੇਹੜੀ ਵਿਖੇ ਦਾਖਲ ਹੋ ਸਕਦਾ ਹੈ, ਜਿੱਥੇ ਕੇ ਉਸਨੂੰ ਲੋੜੀਂਦੀ ਮੈਡੀਕਲ ਸਹਾਇਤਾ ਦੇ ਨਾਲ ਖਾਣਾ ਵੀ ਬਿਲਕੁਲ ਮੁਫਤ ਦਿੱਤਾ ਜਾਂਦਾ ਹੈ ਅਤੇ 2 ਤੋਂ 6 ਮਹੀਨੇ ਤੱਕ ਵਿਅਕਤੀ ਇੱਥੇ ਰਹਿ ਸਕਦਾ ਹੈ, ਜਿੱਥੇ ਕੇ ਮਾਹਿਰ ਕੌਂਸਲਰਾਂ ਵਲੋਂ ਉਨ੍ਹਾ ਦੀ ਰੋਜਾਨਾ ਕਾਊਂਸਲੰਿਗ ਕੀਤੀ ਜਾਂਦੀ ਹੈ ਤਾਂ ਜੋ ਉਹ ਦੁਬਾਰਾ ਨਸ਼ਾ ਨਾ ਕਰਨ। ਉਹਨਾਂ ਕਿਹਾ ਕਿ ਜਿਲ੍ਹੇ ਵਿੱਚ ਨਸ਼ਾ ਰੋਗੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਇਸ ਮੌਕੇ ਡਾ ਪਾਮਿਲ ਬਾਂਸਲ ਸਹਾਇਕ ਸਿਵਲ ਸਰਜਨ ਨੇ ਦੱਸਿਆ ਕਿ ਮਾਹਿਰ ਡਾਕਟਰ ਦੀ ਸਹਾਇਤਾ ਨਾਲ ਕੋਈ ਵਿਅਕਤੀ ਕਿੰਨ੍ਹਾ ਵੀ ਨਸ਼ਾ ਕਰਦਾ ਹੋਵੇ,ਬਿਨਾ ਤਕਲੀਫ ਤੋਂ ਨਸ਼ਾ ਛੱਡ ਸਕਦਾ ਹੈ।ਉਨ੍ਹਾ ਕਿਹਾ ਕਿ ਉਹ ਨਸ਼ਾ ਪੀੜਤ ਵਿਅਕਤੀਆਂ ਨੂੰ ਨਸ਼ਾ ਛੁਡਾਉ ਕੇਂਦਰਾਂ ਵਿਚ ਲਿਆ ਕੇ ਨਸ਼ਾ ਛੱਡਣ ਲਈ ਪ੍ਰੇਰਿਤ ਕਰਨ ਅਤੇ ਸਿਹਤ ਵਿਭਾਗ ਵਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਲਾਭ ਉਠਾਉਣ, ਜਿਹੜੇ ਵਿਅਕਤੀ ਆਪਣੀਆਂ ਰੋਜਾਨਾ ਦੀਆਂ ਜਿੰਮੇਵਾਰੀਆਂ ਕਾਰਨ ਹਸਪਤਾਲਾਂ ਵਿਚ ਦਾਖਲ ਹੋ ਕੇ ਨਸ਼ਾ ਨਹੀ ਛੱਡ ਸਕਦੇ ਉਨ੍ਹਾ ਲਈ ਸਿਹਤ ਵਿਭਾਗ ਵਲੋਂ ਜਿਲ੍ਹੇ ਵਿਚ 22 ਓਟ ਸੈਂਟਰ ਖੋਲੇ ਗਏ ਹਨ ਜਿੱਥੇ ਕੇ ਨਸ਼ਾ ਪੀੜਤ ਵਿਅਕਤੀਆਂ ਨੂੰ ਬਿਨਾ ਦਾਖਲ ਕੀਤੇ ਨਸ਼ਾ ਛੱਡਣ ਲਈ ਮੁਫਤ ਦਵਾਈ ਦਿੱਤੀ ਜਾਂਦੀ ਹੈ। ਉਨ੍ਹਾ ਅਪੀਲ ਕੀਤੀ ਕਿ ਜੇਕਰ ਸਮਾਜ ਵਿਚ ਕੋਈ ਨਸ਼ਾ ਵੇਚਦਾ ਹੈ ਤਾਂ ਉਸਦੀ ਸੂਚਨਾ ਪੰਜਾਬ ਸਰਕਾਰ ਨੂੰ 9779100200 ਨੰਬਰ ਤੇ ਕਾਲ ਕਰਕੇ ਜਾਂ ਵੱਟਸਅੱਪ ਰਾਹੀਂ ਦਿੱਤੀ ਜਾ ਸਕਦੀ ਹੈ ਜਿੱਥੇ ਕਿ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਂਦਾ ਹੈ ਅਤੇ ਨਸ਼ਾ ਵੇਚਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਂਦੀ ਹੈ।