ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਫਾਜ਼ਿਲਕਾ ਦੇ ਵਿਧਾਇਕ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ਵਿਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

  • ਸਰਕਾਰੀ ਸਕੂਲਾਂ ਵਿੱਚ ਵਿੱਦਿਆ ਦੇ ਪੱਧਰ ਵਿੱਚ ਹੋਇਆ ਵੱਡਾ ਸੁਧਾਰ - ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

ਫਾਜ਼ਿਲਕਾ 23 ਮਈ 2025 : ’ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਵੱਲੋਂ ਹਲਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਤਿਰਲੋਕ ਸਿੰਘ, ਸਰਕਾਰੀ ਹਾਈ ਸਕੂਲ ਪੱਕਾ ਚਿਸਤੀ, ਸਰਕਾਰੀ ਪ੍ਰਾਇਮਰੀ ਸਕੂਲ ਝੁੱਗੇ ਮਹਿਤਾਬ ਸਿੰਘ ਅਤੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਆਸਫ਼ਵਾਲਾ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਿਆ। ਉਹਨਾਂ ਕਿਹਾ ਕਿ ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਤਿਰਲੋਕ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਝੁੱਗੇ ਮਹਿਤਾਬ ਸਿੰਘ ਅਤੇ ਸਰਕਾਰੀ ਹਾਈ ਸਕੂਲ ਪੱਕਾ ਚਿਸਤੀ ਵਿਖੇ 31 ਲੱਖ ਰੁਪਏ ਦੀ ਵਧੇਰੇ ਰਾਸ਼ੀ ਨਾਲ ਕੀਤੇ ਗਏ ਵੱਖ ਵੱਖ ਵਿਕਾਸ ਕਾਰਜਾਂ ਦੇ ਅੱਜ ਉਦਘਾਟਨ ਕੀਤੇ ਗਏ ਹਨ! ਉਨ੍ਹਾਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਤਿਰਲੋਕ ਸਿੰਘ ਵਿਖੇ 3 ਲੱਖ 26 ਹਜ਼ਾਰ, ਸਰਕਾਰੀ ਪ੍ਰਾਇਮਰੀ ਸਕੂਲ ਝੁੱਗੇ ਮਹਿਤਾਬ ਸਿੰਘ ਵਿਖੇ 13 ਲੱਖ 11 ਹਜਾਰ ਅਤੇ ਸਰਕਾਰੀ ਹਾਈ ਸਕੂਲ ਪੱਕਾ ਚਿਸ਼ਤੀ ਵਿਖੇ 14 ਲੱਖ 81 ਹਜਾਰ ਰੁਪਏ ਦੀ ਰਾਸ਼ੀ ਨਾਲ ਸਕੂਲ ਦੀ ਚਾਰਦੀਵਾਰੀ, ਨਵੇ ਕਮਰੇ ਸਮੇਤ ਵੱਖ ਵੱਖ ਵਿਕਾਸ ਕਾਰਜਾਂ ਕਾਰਜ ਕਰਵਾਏ ਗਏ ਹਨ ਜਿਨਾਂ ਦੇ ਅੱਜ ਉਦਘਾਟਨ ਕੀਤੇ ਗਏ ਹਨ! ਇਸ ਤੋਂ ਇਲਾਵਾ ਉਨਾਂ ਦੱਸਿਆ ਕੇ ਆਸਫਵਾਲਾ ਦੇ ਸਰਕਾਰੀ ਸਕੂਲਾਂ ਵਿਖੇ ਲਗਭਗ 20 ਲੱਖ ਰੁਪਏ ਦੀ ਰਾਸ਼ੀ ਨਾਲ ਕੀਤੇ ਗਏ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ ਹਨ! ਉਹਨਾਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਆਸਫਵਾਲਾ ਵਿਖੇ 9 ਲੱਖ 33 ਹਜ਼ਾਰ ਤੋਂ ਵਧੇਰੇ  ਦੀ ਰਾਸ਼ੀ ਦੇ ਅਤੇ ਸਰਕਾਰੀ ਹਾਈ ਸਕੂਲ ਆਸਫਵਾਲਾ ਵਿਖੇ 10 ਲੱਖ 40 ਹਜਾਰ ਦੀ ਰਾਸ਼ੀ ਨਾਲ ਕੀਤੇ ਗਏ ਵਿਕਾਸ ਕਾਰਜਾਂ ਦੇ ਅੱਜ ਉਦਘਾਟਨ ਹੋਏ ਹਨ! ਆਯੋਜਿਤ ਸਮਾਗਮ ਦੌਰਾਨ ਉਨ੍ਹਾਂ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਵਿਚ ਮਾਡਲ ਕਲਾਸ ਰੂਮਾਂ, ਇੰਟਰੈਕਟਿਵ ਪੈਨਲ, ਸਮੇਂ ਮੁਤਾਬਕ ਬੁਨਿਆਦੀ ਢਾਂਚੇ ਦੀ ਸਥਾਪਤੀ ਅਤੇ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਜੋ ਵਿਦਿਆਰਥੀਆਂ ਤੇ ਅਧਿਆਪਕਾਂ ਲਈ ਨਿਸ਼ਚਿਤ ਤੌਰ ’ਤੇ ਲਾਹੇਵੰਦ ਸਾਬਿਤ ਹੋ ਰਹੀਆਂ ਹਨ ਜਿਸ ਨਾਲ ਸਰਕਾਰੀ ਸਕੂਲਾਂ ਵਿੱਚ ਵਿੱਦਿਆ ਦੇ ਪੱਧਰ ਵਿੱਚ ਵੀ ਵੱਡਾ ਸੁਧਾਰ ਹੋਇਆ ਹੈ। ਇਸ ਮੌਕੇ ਖੁਸਬੂ ਸਾਵਨ ਸੁੱਖਾ ਸਵਨਾ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਅਤੇ ਖੇਡਾਂ ਵਿੱਚ ਹੋਰ ਮਿਹਨਤ ਕਰਕੇ ਆਪਣੇ ਮਾਪਿਆਂ, ਸਕੂਲ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜਿਲ੍ਹਾ ਸਿੱਖਿਆ ਕੁਆਰਡੀਨੇਟਰ ਸੁਰਿੰਦਰ ਕੰਬੋਜ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫਾਜ਼ਿਲਕਾ-2 ਪ੍ਰਮੋਦ ਕੁਮਾਰ,  ਸਰਕਾਰੀ ਹਾਈ ਸਕੂਲ ਪੱਕਾ ਚਿਸਤੀ ਡੇ ਹੈਡ ਮਾਸਟਰ ਵਿਨੋਦ ਕੁਮਾਰ, ਸਰਕਾਰੀ ਪ੍ਰਾਇਮਰੀ ਸਕੂਲ ਝੁੱਗੇ ਮਹਿਤਾਵ ਸਿੰਘ ਦੇ ਹੈਡ ਮਾਸਟਰ ਮਹਿਤਾਬ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਤ੍ਰਲੋਕ ਸਿੰਘ ਦੇ ਹੈਡ ਮਾਸਟਰ ਮੈਡਮ ਰੀਤੂ, ਸਰਪੰਚ ਪੱਕਾ ਚਿਸਤੀ ਸੁਖਦੀਪ ਸਿੰਘ ਸਮੇਤ ਮੈਂਬਰ ਪੰਚਾਇਤ, ਸਕੂਲ ਅਧਿਆਪਕ,ਬੱਚੇ ਮਾਪੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।