ਲੁਧਿਆਣਾ, 28 ਅਪ੍ਰੈਲ, 2025 : ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ.ਗੁਰਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਖੇਤੀ ਵਿੱਚ ਵੱਖ-ਵੱਖ ਫਸਲਾਂ ਲਈ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਹਿੱਤ ਇਨ੍ਹਾਂ ਖੇਤੀ ਮਸ਼ੀਨਾਂ ਤੇ ਸਬਸਿਡੀ ਦੇਣ ਦਾ ਫੈਸਲਾ ਲਿਆ ਗਿਆ ਹੈ। ਇਹ ਮਸ਼ੀਨਾਂ ਕਿਸਾਨਾਂ ਨੂੰ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕਾਨਾਈਜ਼ੇਸ਼ਨ (ਸਮੈਮ) ਸਕੀਮ ਅਧੀਨ ਸਬਸਿਡੀ ਤੇ ਦਿੱਤੀਆਂ ਜਾਣਗੀਆਂ। ਇਸੇ ਸਕੀਮ ਅਧੀਨ ਪਿਛਲੇ ਸਾਲ ਜ਼ਿਲ੍ਹਾ ਲੁਧਿਆਣਾ ਅੰਦਰ 124 ਮਸ਼ੀਨਾਂ ਤੇ 1.71 ਕਰੋੜ ਰੁਪਏ ਦੀ ਸਬਸਿਡੀ....
ਮਾਲਵਾ

ਲੁਧਿਆਣਾ, 28 ਅਪ੍ਰੈਲ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਿੱਖਿਆ ਅਤੇ ਖੇਤੀਬਾੜੀ ਨਵੀਨਤਾ ਵਿੱਚ ਉੱਤਮਤਾ ਨੂੰ ਉਤਸ਼ਾਹਿਤ ਕਰਨ ਦੀ ਦ੍ਰਿੜ ਵਚਨਬੱਧਤਾ ਦੀ ਪੁਸ਼ਟੀ ਕਰਦੇ ਹੋਏ, ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਨੂੰ ਵਿੱਤੀ ਸਾਲ 2025-26 ਵਿੱਚ ਸੂਬਾ ਸਰਕਾਰ ਤੋਂ 40 ਕਰੋੜ ਰੁਪਏ ਦੀ ਪੂੰਜੀ ਗ੍ਰਾਂਟ ਮਿਲੇਗੀ। ਉਨ੍ਹਾਂ ਅੱਗੇ....

5.17 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਅਤਿ-ਆਧੁਨਿਕ ਦੋ ਮੰਜ਼ਿਲਾ ਇਮਾਰਤ : ਵਿਧਾਇਕ ਗਰੇਵਾਲ ਲੁਧਿਆਣਾ, 28 ਅਪ੍ਰੈਲ, 2025 : ਮਕਾਨ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨਾਲ ਮਿਲ ਕੇ ਸੈਕਟਰ 32, ਲੁਧਿਆਣਾ ਵਿੱਚ ਲੁਧਿਆਣਾ-ਸਮਰਾਲਾ-ਚੰਡੀਗੜ੍ਹ ਸੜਕ ਦੇ ਨਾਲ 1.826 ਏਕੜ ਦੀ ਜਗ੍ਹਾ 'ਤੇ ਇੱਕ ਆਧੁਨਿਕ ਕਮਿਊਨਿਟੀ ਕਲੱਬ, ਸੀਨੀਅਰ ਸਿਟੀਜ਼ਨ ਕਲੱਬ ਅਤੇ ਕੰਪਿਊਟਰ ਅਤੇ ਸਿਲਾਈ ਸੈਂਟਰਾਂ ਦਾ ਉਦਘਾਟਨ ਕੀਤਾ। ਗਲਾਡਾ ਦੁਆਰਾ ਵਿਕਸਤ ਇਹ ਸਹੂਲਤਾਂ....

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੂੰ ਨਾਲ ਲੈ ਕੇ ਸਮਰਾਲਾ ਰੋਡ ਖੰਨਾ ਦੇ ਪੁਲ ਦਾ ਦੌਰਾ ਕੀਤਾ ਕੈਬਨਿਟ ਮੰਤਰੀ ਸੌਂਦ ਵੱਲੋਂ ਅਧਿਕਾਰੀਆਂ ਨੂੰ ਇਸ ਪੁਲ ਦੀ ਜਲਦ ਤੋਂ ਜਲਦ ਰਿਪੇਅਰ ਕਰਨ ਦੇ ਆਦੇਸ਼ ਦਿੱਤੇ ਖੰਨਾ, 27 ਅਪ੍ਰੈਲ 2025 : ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਐਤਵਾਰ ਨੂੰ ਵੱਖ-ਵੱਖ ਵਿਭਾਗਾਂ ਦੇ ਉੱਚ....

ਹਲਵਾਰਾ ਹਵਾਈ ਅੱਡੇ ਦਾ ਕੰਮ 100 ਫ਼ੀਸਦੀ ਮੁਕੰਮਲ, ਆਪ ਸਰਕਾਰ ਨੇ 60 ਕਰੋੜ ਰੁਪਏ ਵਿੱਚ ਕੀਤੇ ਵਿਕਾਸ ਕੰਮ: ਸੰਜੀਵ ਅਰੋੜਾ
ਜੋ ਕੰਮ 30 ਸਾਲਾਂ ਵਿੱਚ ਨਹੀਂ ਹੋਏ, ਉਹ ਆਪ ਸਰਕਾਰ ਨੇ ਤਿੰਨ ਸਾਲ ਵਿੱਚ ਕੀਤੇ: ਸੰਜੀਵ ਅਰੋੜਾ ਰਾਜ ਸਭਾ ਮੈਂਬਰ ਅਰੋੜਾ ਨੇ ਨਾਗਰਿਕਾਂ, ਨਗਰ ਕੌਂਸਲਰਾਂ ਅਤੇ ਉਦਯੋਗਪਤੀਆਂ ਨਾਲ ਹਲਵਾਰਾ ਹਵਾਈ ਅੱਡੇ ਦਾ ਕੀਤਾ ਦੌਰਾ ਲੁਧਿਆਣਾ, 27 ਅਪ੍ਰੈਲ 2025 : ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਐਤਵਾਰ ਨੂੰ ਲੁਧਿਆਣਾ ਵਾਸੀਆਂ, ਸ਼ਹਿਰ ਦੇ ਕੌਂਸਲਰਾਂ ਅਤੇ ਉਦਯੋਗਪਤੀਆਂ ਨਾਲ ਹਲਵਾਰਾ ਹਵਾਈ ਅੱਡੇ ਦਾ ਦੌਰਾ ਕੀਤਾ ਅਤੇ ਚੱਲ ਰਹੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਆਪਣੀ ਫੇਰੀ ਦੌਰਾਨ, ਉਨ੍ਹਾਂ ਹਵਾਈ ਅੱਡੇ ਦੇ....

ਫਿਰੋਜ਼ਪੁਰ ਦੇ ਨਸ਼ਾ ਛੁਡਾਊ ਕੇਂਦਰਾਂ ਵਿੱਚ 485 ਬਿਸਤਰਿਆਂ ਦਾ ਕੀਤਾ ਗਿਆ ਪ੍ਰਬੰਧ : ਡਾ. ਬਲਬੀਰ ਸਿੰਘ ਗੰਦੇ ਪਾਣੀ ਤੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਮੰਤਰੀ ਨੇ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਨਸ਼ਾ ਛਡਾਉ ਕੇਂਦਰਾਂ ਵਿੱਚ ਕਿੱਤਾਮੁਖੀ ਕੋਰਸਾਂ, ਖੇਡਾਂ ,ਯੋਗਾ ਆਦਿ ਦੀ ਵੀ ਸਿਖਲਾਈ ਦਿੱਤੀ ਜਾਵੇਗੀ ਫਿਰੋਜ਼ਪੁਰ, 27 ਅਪ੍ਰੈਲ, 2025 : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਗਈ “ਯੁੱਧ ਨਸ਼ਿਆਂ ਵਿਰੁੱਧ “ਮੁਹਿੰਮ....

ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੁਦ ਪਹੁੰਚ ਕੇ ਛੱਪੜ ਦੀ ਸਾਫ਼ ਸਫਾਈ ਦਾ ਕੀਤਾ ਨਿਰੀਖਣ ਟੋਭੇ ਵਿੱਚ ਸੋਲਰ ਮੋਟਰ ਲਗਾ ਕੇ ਟਰੀਟਡ ਪਾਣੀ ਖੇਤਾਂ ਨੂੰ ਦਿੱਤਾ ਜਾਵੇਗਾ ਖੰਨਾ 26 ਅਪ੍ਰੈਲ 2025 : ਪੰਜਾਬ ਵਿੱਚ ਆਪ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਟੋਭਿਆਂ ਦੀ ਸਫਾਈ ਮੁਹਿੰਮ ਦੇ ਨਤੀਜੇ ਦਿਖਣੇ ਸ਼ੁਰੂ ਹੋ ਗਏ ਹਨ। ਲੁਧਿਆਣਾ ਜ਼ਿਲ੍ਹੇ ਦੇ ਸ਼ਹਿਰ ਖੰਨਾ ਦੇ ਪਿੰਡ ਭੁਮੱਦੀ ਦੇ ਟੋਭੇ ਦੀ ਕਰੀਬ 50 ਸਾਲ ਬਾਅਦ ਸਫ਼ਾਈ ਹੋਈ ਹੈ। ਪੰਜਾਬ ਦੇ ਪੰਚਾਇਤ ਮੰਤਰੀ ਅਤੇ ਖੰਨਾ ਤੋਂ ਵਿਧਾਇਕ ਤਰੁਨਪ੍ਰੀਤ....

ਹਰਦੀਪ ਮੁੰਡੀਆਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਸੈਨੀਟੇਸ਼ਨ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ ਲੁਧਿਆਣਾ, 26 ਅਪ੍ਰੈਲ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਢੁਕਵੀਂ ਸਫਾਈ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਲੁਧਿਆਣਾ ਸ਼ਹਿਰ ਦੇ ਸਾਰੇ ਵਿਧਾਇਕਾਂ ਅਤੇ ਮੇਅਰ ਨਾਲ ਅੱਜ ਲੁਧਿਆਣਾ ਸ਼ਹਿਰ ਭਰ ਵਿੱਚ ਵਿਆਪਕ ਸਫਾਈ ਮੁਹਿੰਮ ਸ਼ੁਰੂ ਕੀਤੀ। ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ....

ਯੁੱਧ ਨਸ਼ਿਆਂ ਵਿਰੁੱਧ' ਸੂਬਾ ਸਰਕਾਰ ਨਸ਼ਿਆਂ ਦੇ ਸੌਦਾਗਰਾਂ ਨੂੰ ਪੰਜਾਬ 'ਚ ਨਹੀਂ ਰਹਿਣ ਦੇਵੇਗੀ ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਦੀ ਅਗਵਾਈ ਹੇਠ ਪੁਲਿਸ ਨੇ ਕੀਤੀ ਕਾਰਵਾਈ ਨਸ਼ਾ ਤਸਕਰਾਂ ਵਿਰੁੱਧ ਕੀਤੀ ਕਾਰਵਾਈ ਤੋਂ ਖੁਸ਼ ਹੋ ਕੇ ਲੋਕਾਂ ਨੇ ਪੰਜਾਬ ਸਰਕਾਰ ਦੀ ਕੀਤੀ ਸ਼ਲਾਘਾ ਧਰਮਕੋਟ, 26 ਅਪ੍ਰੈਲ 2025 : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ....

ਖਰੀਦ ਕੀਤੀ ਕਣਕ ਦੀ 915.62 ਕਰੋੜ ਰੁਪਏ ਦੀ ਹੋਈ ਅਦਾਇਗੀ ਮੋਗਾ, 25 ਅਪ੍ਰੈਲ 2025 : ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਸਦਕਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ ਮੰਡੀਆਂ ਵਿੱਚ ਆਈ 5,18,954 ਮੀਟਰਕ ਟਨ ਕਣਕ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਪ੍ਰਾਈਵੇਟ ਵਪਾਰੀਆਂ ਵੱਲੋਂ 4,69,905 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ ਨੇ ਦੱਸਿਆ ਕਿ....

ਖੇਤੀਬਾੜੀ ਮੰਤਰੀ ਦਾ ਐਲਾਨ, ਪਾਤੜਾਂ ਨੂੰ ਜਲਦ ਮਿਲੇਗਾ ਨਵੀਂ ਮਾਡਲ ਅਨਾਜ ਮੰਡੀ ਦਾ ਤੋਹਫ਼ਾ, ਤਿਆਰੀਆਂ ਮੁਕੰਮਲ ਮਹਿੰਗਾ ਸਿੰਘ ਬਰਾੜ ਨੇ ਖੇਤੀਬਾੜੀ ਮੰਤਰੀ ਖੁੱਡੀਆਂ, ਵਿਧਾਇਕ ਬਾਜੀਗਰ, ਜੌੜਾਮਾਜਰਾ, ਕੋਹਲੀ, ਚੇਅਰਮੈਨ ਬਰਸਟ ਤੇ ਹੋਰਨਾਂ ਦੀ ਮੌਜੂਦਗੀ ‘ਚ ਸੰਭਾਲਿਆ ਮਾਰਕੀਟ ਕਮੇਟੀ ਦੇ ਚੇਅਰਮੈਨ ਦਾ ਅਹੁਦਾ ਆਮ ਆਦਮੀ ਪਾਰਟੀ ਨੇ ਆਪਣੇ ਵਰਕਰਾਂ ਨੂੰ ਹਮੇਸ਼ਾ ਮਾਣ ਸਤਿਕਾਰ ਦਿੱਤਾ-ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਪਾਤੜਾਂ, 26 ਅਪ੍ਰੈਲ 2025 : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਹਿੰਗਾ ਸਿੰਘ ਬਰਾੜ....

ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਹਿਸਟਰੀ ਕਾਨਫ਼ਰੰਸ ਦਾ 55ਵਾਂ ਸੈਸ਼ਨ ਆਰੰਭ 1965 ਵਿੱਚ ਪ੍ਰਸਿੱਧ ਇਤਿਹਾਸਕਾਰ ਡਾ. ਗੰਡਾ ਨੇ ਸ਼ੁਰੂ ਕਰਵਾਈ ਸੀ ਪੰਜਾਬ ਹਿਸਟਰੀ ਕਾਨਫ਼ਰੰਸ ਪਟਿਆਲਾ, 25 ਅਪ੍ਰੈਲ 2025 : ਪੰਜਾਬੀ ਯੂਨੀਵਰਸਿਟੀ ਵਿਖੇ ਅੱਜ ਪੰਜਾਬ ਹਿਸਟਰੀ ਕਾਨਫ਼ਰੰਸ ਦਾ 55ਵਾਂ ਸੈਸ਼ਨ ਆਰੰਭ ਹੋ ਗਿਆ ਹੈ। 'ਪੰਜਾਬ ਵਿਚਲੇ ਧਰਮ: ਪਾਸਾਰ ਅਤੇ ਪ੍ਰਭਾਵ' ਵਿਸ਼ੇ ਉੱਤੇ ਯੂਨੀਵਰਸਿਟੀ ਦੇ ਇਤਿਹਾਸ ਅਤੇ ਪੰਜਾਬ ਇਤਿਹਾਸ ਅਧਿਐਨ ਵਿਭਾਗ ਵੱਲੋਂ ਕਰਵਾਈ ਜਾ ਰਹੀ ਇਸ ਕਾਨਫ਼ਰੰਸ ਦੇ ਉਦਘਾਟਨੀ ਸੈਸ਼ਨ ਵਿੱਚ ਪੰਜਾਬ ਸਰਕਾਰ....

ਜਗਰਾਉਂ, 25 ਅਪ੍ਰੈਲ 2025 : ਵਿਧਾਨ ਸਭਾ ਹਲਕਾ ਜਗਰਾਉਂ ਤੋਂ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਵੱਲੋਂ ਅੱਜ ਹਲਕੇ ਦੇ ਪਿੰਡ ਲੀਲ੍ਹਾਂ ਮੇਘ ਸਿੰਘ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ 3 ਲੱਖ 08 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਚਾਰਦੀਵਾਰੀ ਅਤੇ ਸਰਕਾਰੀ ਮਿਡਲ ਸਕੂਲ ਰਸੂਲਪੁਰ (ਢਾਹਾ) ਵਿਖੇ 2 ਲੱਖ 60 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਚਾਰਦੀਵਾਰੀ ਦਾ ਉਦਘਾਟਨ ਆਂਗਣਵਾੜੀ ਵਰਕਰਾਂ ਹਰਪ੍ਰੀਤ ਕੌਰ, ਪਰਵਿੰਦਰ ਕੌਰ ਅਤੇ ਕੁਲਵਿੰਦਰ ਕੌਰ ਕੋਲੋਂ ਕਰਵਾਕੇ ਵੱਖਰੀ ਮਿਸਾਲ ਪੈਦਾ ਕੀਤੀ ਹੈ। ਇਸ....

ਲਗਭਗ 6000 ਲੋਕ ਲੈ ਰਹੇ ਹਨ ਰੋਜ਼ਾਨਾ ਲਾਭ ਸ੍ਰੀ ਮੁਕਤਸਰ ਸਾਹਿਬ, 25 ਅਪ੍ਰੈਲ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ‘ਸੀ.ਐਮ. ਦੀ ਯੋਗਸ਼ਾਲਾ’ ਮੁਹਿੰਮ ਨਾਲ ਇਲਾਕਾ ਨਿਵਾਸੀਆਂ ਨੂੰ ਬਹੁਤ ਲਾਭ ਮਿਲ ਰਿਹਾ ਹੈ। ਨਾ ਕੇਵਲ ਲੋਕਾਂ ਨੂੰ ਸਿਹਤ ਸਬੰਧੀ ਪਰੇਸ਼ਾਨੀਆਂ ਤੋਂ ਰਾਹਤ ਮਿਲ ਰਹੀ ਹੈ ਬਲਕਿ ਉਹ ਮਾਨਸਿਕ ਤੌਰ 'ਤੇ ਆਪਣੇ ਆਪ ਨੂੰ ਚੁਸਤ-ਦਰੁਸਤ ਮਹਿਸੂਸ ਕਰਦੇ ਹਨ। ਜ਼ਿਲ੍ਹੇ ਦੇ ਯੋਗ ਕੋਆਰਡੀਨੇਟਰ ਸ੍ਰੀ ਸੰਜੇ ਸਿੰਘ ਨੇ ਦੱਸਿਆ ਕਿ ਇਸ ਵੇਲੇ ਜ਼ਿਲ੍ਹਾ....

ਫਾਜ਼ਿਲਕਾ, 25 ਅਪ੍ਰੈਲ 2025 : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, "ਅੱਗ ਸੁਰੱਖਿਆ ਹਫ਼ਤਾ" ਪ੍ਰੋਗਰਾਮ ਤਹਿਤ, ਬਲਾਕ ਖੂਈਖੇੜਾ ਵਿੱਚ ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ, ਸਹਾਇਕ ਸਿਵਲ ਸਰਜਨ ਡਾ. ਰੋਹਿਤ ਗੋਇਲ ਦੀ ਅਗਵਾਈ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਵਿਕਾਸ ਗਾਂਧੀ ਦੀ ਨਿਗਰਾਨੀ ਹੇਠ ਇੱਕ ਮੌਕ ਡਰਿੱਲ ਦਾ ਆਯੋਜਨ ਕੀਤਾ ਗਿਆ। ਅੱਗ ਸੁਰੱਖਿਆ ਹਫ਼ਤਾ 21 ਤੋਂ 26 ਅਪ੍ਰੈਲ ਤੱਕ ਆਯੋਜਿਤ ਕੀਤਾ ਜਾ ਰਿਹਾ ਹੈ ਤਾਂ ਜੋ ਸਿਹਤ ਸੰਸਥਾਵਾਂ ਨੂੰ....