ਮਾਲਵਾ

ਭਾਰਤੀ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਹਾੜਾ ਮਨਾਇਆ
ਇਹ ਪਹਿਲੀ ਵਾਰ ਹੈ ਕਿ ਕਿਸੇ ਸਰਕਾਰ ਵਿੱਚ 6 ਮੰਤਰੀ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਹਨ ਅਤੇ ਐਡਵੋਕੇਟ ਜਨਰਲ ਦਫ਼ਤਰ ਵਿੱਚ ਵੀ ਰਾਖਵਾਂਕਰਨ ਲਾਗੂ ਕੀਤਾ ਗਿਆ - ਵਿਧਾਇਕ ਲਾਡੀ ਢੋਸ ਅਤੇ ਬਿਲਾਸਪੁਰ ਬੀ ਆਈ ਐਸ ਸੰਸਥਾਵਾਂ ਗਗੜਾ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਥਾਪਿਤ ਬੁੱਤ ਉੱਪਰ ਡਿਪਟੀ ਕਮਿਸ਼ਨਰ ਅਤੇ ਹੋਰ ਹਸਤੀਆਂ ਨੇ ਫੁੱਲ ਮਾਲਾਵਾਂ ਭੇਂਟ ਕਰਕੇ ਦਿੱਤੀ ਸ਼ਰਧਾਂਜਲੀ ਮੋਗਾ, 14 ਅਪ੍ਰੈਲ 2025 : ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ....
ਘਰੇਲੂ ਝਗੜੇ ਕਾਰਨ ਪੁੱਤਰ ਨੇ ਆਪਣੇ ਪਿਤਾ ਦਾ ਕੀਤਾ ਕਤਲ
ਨਾਭਾ, 14 ਅਪ੍ਰੈਲ 2025 : ਕਲਯੁਗ ਦੇ ਸਮੇਂ ਵਿੱਚ, ਪੁੱਤਰ ਖੁਦ ਆਪਣੇ ਪਿਤਾ ਦਾ ਕਾਤਲ ਬਣ ਜਾਵੇਗਾ, ਸ਼ਾਇਦ ਮ੍ਰਿਤਕ ਪਿਤਾ ਨੂੰ ਵੀ ਇਸ ਗੱਲ ਦਾ ਪਤਾ ਨਹੀਂ ਸੀ। ਮ੍ਰਿਤਕ ਸਾਹਿਬ ਸਿੰਘ ਦਾ ਪੁੱਤਰ ਕੁਲਦੀਪ ਸਿੰਘ ਅਕਸਰ ਉਸ ਨਾਲ ਲੜਦਾ ਰਹਿੰਦਾ ਸੀ ਅਤੇ ਅੱਜ ਗੱਲ ਸਾਰੀਆਂ ਹੱਦਾਂ ਪਾਰ ਕਰ ਗਈ ਜਦੋਂ ਕੁਲਦੀਪ ਸਿੰਘ ਨੇ ਮਾਮੂਲੀ ਝਗੜੇ ਨੂੰ ਲੈ ਕੇ ਆਪਣੇ ਹੀ ਪਿਤਾ ਦਾ ਕਤਲ ਕਰ ਦਿੱਤਾ, ਜਿਸ ਵਿੱਚ ਕੁਲਦੀਪ ਸਿੰਘ ਦੀ ਮਾਂ ਨੇ ਭੱਜ ਕੇ ਆਪਣੀ ਜਾਨ ਬਚਾਈ। ਬਜ਼ੁਰਗ ਮਾਂ ਨੇ ਦੱਸਿਆ ਕਿ ਜਦੋਂ ਉਸਦਾ ਪੁੱਤਰ ਕਲਦੀਪ....
ਸਰਕਾਰ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਬੁਨਿਆਦੀ ਢਾਂਚੇ ਅਤੇ ਸਿੱਖਿਆ ਦੇ ਪੱਧਰ ਨੂੰ ਨਿੱਜੀ ਸਕੂਲਾਂ ਦੇ ਬਰਾਬਰ ਅਪਗ੍ਰੇਡ ਕੀਤਾ : ਹਰਜੋਤ ਸਿੰਘ ਬੈਂਸ
ਆਪ' ਸਰਕਾਰ ਬਾਬਾ ਸਾਹਿਬ ਦੇ ਸੁਪਨੇ ਨੂੰ ਸਾਕਾਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ ਡਾ. ਬੀ.ਆਰ. ਅੰਬੇਡਕਰ ਦੁਆਰਾ ਦਿੱਤੀ ਗਈ ਵਿਭਿੰਨਤਾ ਵਿੱਚ ਏਕਤਾ ਦੀ ਧਾਰਨਾ ਅੱਜ ਵੀ ਬਰਕਰਾਰ 134ਵੀਂ ਜਯੰਤੀ 'ਤੇ ਆਰ.ਬੀ.ਯੂ. ਖਰੜ ਵਿਖੇ ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਭਾਰਤੀ ਸੰਵਿਧਾਨ ਅਜੇ ਵੀ ਦਮਨ ਵਿਰੁੱਧ ਇਨਸਾਫ਼ ਪ੍ਰਾਪਤ ਕਰਨ ਦੀ ਇੱਕ ਆਖਰੀ ਉਮੀਦ ਵਜੋਂ ਮਜ਼ਬੂਤ ਸੁਰੱਖਿਆ ਕਵਚ ਪਵਿੱਤਰ ਸੰਵਿਧਾਨ ਵਿੱਚ ਕਮਜ਼ੋਰ ਵਰਗਾਂ ਦੇ ਹਿੱਤਾਂ ਦੀ ਰਾਖੀ ਲਈ ਕੀਤੇ ਉਪਬੰਧਾਂ ਲਈ ਡਾ. ਅੰਬੇਡਕਰ....
ਪਹਿਲੀ ਵਾਰ ਕਿਸੇ ਸਰਕਾਰ ਵਿੱਚ 6 ਮੰਤਰੀ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਹਨ : ਡਾ. ਬਲਬੀਰ ਸਿੰਘ
ਹੁਣ ਯੋਗ ਅਨੁਸੂਚਿਤ ਜਾਤੀਆਂ ਵਿਦਿਆਰਥੀਆਂ ਨੂੰ ਬਿਨਾ ਕਿਸੇ ਖੱਜਲ ਖ਼ੁਆਰੀ ਦੇ ਵਜ਼ੀਫੇ ਮਿਲ ਰਹੇ ਡਾ. ਅੰਬੇਡਕਰ ਦੇ ਆਦਰਸ਼ਾਂ ਨੂੰ ਕਾਇਮ ਰੱਖਣ ਲਈ ਸਰਕਾਰ ਦੁਆਰਾ ਚੁੱਕੇ ਮਹੱਤਵਪੂਰਨ ਕਦਮਾਂ ਬਾਰੇ ਦੱਸਿਆ ਕਿਹਾ, ਸਰਕਾਰ ਵਧੇਰੇ ਸਮਾਵੇਸ਼ੀ ਸਮਾਜ ਦੀ ਉਸਾਰੀ ਲਈ ਵਚਨਬੱਧ, ਜਿੱਥੇ ਹਰ ਕਿਸੇ ਨੂੰ ਵਧਣ-ਫੁੱਲਣ ਦਾ ਬਰਾਬਰ ਮੌਕਾ ਮਿਲੇ ਮਾਲੇਰਕੋਟਲਾ, 14 ਅਪ੍ਰੈਲ 2025 : ਡਾ. ਬੀਆਰਅੰਬੇਡਕਰ ਦਾ 134ਵਾਂ ਜਨਮ ਦਿਵਸ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਬਹੁਤ ਹੀ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ....
ਜ਼ਿਲ੍ਹੇ ਦੀਆਂ ਮੰਡੀਆਂ ‘ਚ ਕਣਕ ਦੀ ਆਮਦ 50 ਹਜ਼ਾਰ ਮੀਟ੍ਰਿਕ ਟਨ ਹੋਈ
ਪਟਿਆਲਾ, 14 ਅਪ੍ਰੈਲ 2025 : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਬਣਾਏ 109 ਖਰੀਦ ਕੇਂਦਰਾਂ ਵਿਚੋਂ ਹੁਣ ਤੱਕ 96 ਵਿੱਚ ਕਣਕ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਅਤੇ ਪਿਛਲੇ ਦਿਨ ਤੱਕ ਮੰਡੀਆਂ ਵਿਚ 51,791 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ ਹੁਣ ਤੱਕ 37,862 ਮੀਟ੍ਰਿਕ ਕਣਕ ਦੀ ਖਰੀਦ ਕਰਕੇ ਕਿਸਾਨਾਂ ਨੂੰ 28 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ ਤੇ ਲਿਫ਼ਟਿੰਗ ਦਾ ਕੰਮ ਵੀ ਨਾਲੋਂ ਨਾਲ ਜਾਰੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ....
ਸੰਤ ਸੀਚੇਵਾਲ ਅਤੇ ਉਨ੍ਹਾਂ ਦੀ ਟੀਮ ਦੇ ਅਣਥੱਕ ਯਤਨਾਂ ਸਦਕਾ ਬੁੱਢਾ ਦਰਿਆ ਸਾਫ ਹੋ ਰਿਹਾ ਹੈ : ਸਪੀਕਰ ਸੰਧਵਾਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਪਲੀਤ ਬੁੱਢਾ ਦਰਿਆ ਮੁੜ ਤੋਂ ਸਾਫ ਸੁਥਰਾ ਵਹੇ : ਸੰਧਵਾਂ ਬੁੱਢਾ ਦਰਿਆ ਨੂੰ ਆਖਰੀ ਪਿੰਡ ਵਲੀਪੁਰ ਕਲਾਂ ਤੱਕ ਪ੍ਰਦੂਸ਼ਣ ਮੁਕਤ ਬਣਾਇਆ ਜਾਵੇਗਾ : ਸੰਤ ਬਲਬੀਰ ਸਿੰਘ ਸੀਚੇਵਾਲ ਬੁੱਢੇ ਦਰਿਆ ‘ਤੇ ਪਿੰਡ ਭੂਖੜੀ ਖੁਰਦ ਵਿਖੇ ਨਵੇਂ ਬਣੇ ਇਸ਼ਨਾਨ ਘਾਟ ਤੇ ਵਿਸਾਖੀ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਇਸ਼ਨਾਨ ਕੀਤਾ ਸਪੀਕਰ ਸੰਧਵਾਂ ਨੇ ਵਾਤਾਵਰਣ ਦੀ ਸ਼ੁੱਧਤਾ ਲਈ ਬੁੱਢਾ ਦਰਿਆ ਕੰਢੇ ਬੂਟੇ ਵੀ ਲਗਾਏ ਗ੍ਰਾਮ ਪੰਚਾਇਤ ਭੂਖੜੀ ਖੁਰਦ ਅਤੇ ਗੁਰੂ ਰਾਮਦਾਸ ਨਗਰ ਨੂੰ 5....
"ਬਾਬਾ ਸਾਹਿਬ ਦੇ ਸਮਾਨਤਾ, ਨਿਆਂ ਅਤੇ ਸਿੱਖਿਆ ਦੇ ਆਦਰਸ਼ ਇੱਕ ਸਮਾਵੇਸ਼ੀ ਸਮਾਜ ਦੀ ਨੀਂਹ ਹਨ : ਕੈਬਨਿਟ ਮੰਤਰੀ ਮੁੰਡੀਆਂ 
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਡਾ. ਬੀ.ਆਰ. ਅੰਬੇਦਕਰ ਦੇ ਆਦਰਸ਼ਾਂ ਨੂੰ ਅਪਣਾਉਣ ਦੀ ਅਪੀਲ ਕੀਤੀ ਲੁਧਿਆਣਾ, 14 ਅਪ੍ਰੈਲ 2025 : ਭਾਰਤ ਰਤਨ ਡਾ. ਬੀ.ਆਰ. ਅੰਬੇਦਕਰ ਦੀ 134ਵੀਂ ਜਯੰਤੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੀ.ਟੀ. ਯੂਨੀਵਰਸਿਟੀ ਵਿਖੇ ਮਨਾਈ ਗਈ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਮੁੱਖ ਮਹਿਮਾਨ ਵਜੋਂ ਬਾਬਾ ਸਾਹਿਬ ਨੂੰ ਸ਼ਰਧਾਂਜਲੀ ਭੇਟ ਕੀਤੀ। ਭਾਰਤ ਦੇ ਸਮਾਜਿਕ ਅਤੇ ਸੰਵਿਧਾਨਕ ਢਾਂਚੇ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨਾਗਰਿਕਾਂ ਨੂੰ ਇੱਕ....
134 ਵੀਂ ਡਾ. ਅੰਬੇਡਕਰ ਜਯੰਤੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ ਮਨਾਈ ਗਈ : ਡਾ. ਅੰਬੇਡਕਰ ਨੂੰ ਸ਼ਰਧਾਂਜਲੀ ਦਿੱਤੀ ਗਈ
ਸ੍ਰੀ ਮੁਕਤਸਰ ਸਾਹਿਬ, 14 ਅਪ੍ਰੈਲ 2025 : ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੇ 134ਵੇਂ ਜਨਮਦਿਨ ਦੇ ਮੌਕੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ ਨਿੱਘੀ ਸ਼ਰਧਾਂਜਲੀ ਭੇਂਟ ਕੀਤੀ ਗਈ। ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਜੀਤ ਕਪਲਿਸ਼ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਗੁਰਪ੍ਰੀਤ ਸਿੰਘ ਥਿੰਦ, ਉੱਪ ਮੰਡਲ ਮਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਸ਼੍ਰੀਮਤੀ ਬਲਜੀਤ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ....
ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਈਏ ਤੇ ਪੰਜਾਬ ਨੂੰ ਮੁੜ ਤਰੱਕੀ ਤੇ ਖੁਸ਼ਹਾਲੀ ਦੇ ਰਾਹ ਤੋਰੀਏ: ਮਨਮੋਹਨ ਸਿੰਘ ਮੁਕਾਰੋਂਪੁਰ 
ਸ੍ਰੀ ਫ਼ਤਹਿਗੜ੍ਹ ਸਾਹਿਬ, 14 ਅਪ੍ਰੈਲ (ਹਰਪ੍ਰੀਤ ਸਿੰਘ ਗੁੱਜਰਵਾਲ) : ਸ. ਸੁਖਬੀਰ ਸਿੰਘ ਜੀ ਬਾਦਲ ਦੇ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੇ ਖੁਸ਼ੀ ਜ਼ਾਹਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸ਼ਹਿਰੀ ਪ੍ਰਧਾਨ ਜੱਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਪੂਰੇ ਪੰਜਾਬੀਆਂ ਨੂੰ ਵਧਾਈ ਦਿੱਤੀ ਉਨ੍ਹਾਂ ਕਿਹਾ ਕੀ ਕਿਹਾ ਕਿ ਸ. ਸੁਖਬੀਰ ਸਿੰਘ ਬਾਦਲ ਦੇ ਪ੍ਰਧਾਨ ਬਣਨ ਨਾਲ ਪੰਜਾਬ ਅੰਦਰ ਇੱਕ ਨਵੀਂ ਲਹਿਰ ਖੜੀ ਹੋਵੇਗੀ ਅਤੇ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ....
ਜ਼ਿਲ੍ਹਾ ਪ੍ਰਸ਼ਾਸਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਬਾਬਾ ਭੀਮ ਰਾਓ ਅੰਬੇਡਕਰ ਦੀ 134ਵੀਂ ਜਯੰਤੀ ਮਨਾਈ 
ਸ੍ਰੀ ਫ਼ਤਹਿਗੜ੍ਹ ਸਾਹਿਬ, 14 ਅਪ੍ਰੈਲ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਫਤਿਹਗੜ੍ਹ ਸਾਹਿਬ ਦੇ ਜ਼ਿਲ੍ਹਾ ਪ੍ਰਸ਼ਾਸਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਹਿਯੋਗ ਨਾਲ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੀ 134ਵੀਂ ਜਯੰਤੀ ਮਨਾਈ। ਇਸ ਸਮਾਗਮ ਵਿੱਚ ਪੰਜਾਬ ਦੇ ਮਾਨਯੋਗ ਕੈਬਨਿਟ ਮੰਤਰੀ ਸ. ਤਰੁਣਪ੍ਰੀਤ ਸਿੰਘ ਸੌਂਦ ਅਤੇ ਹੋਰ ਪਤਵੰਤੇ ਹਾਜ਼ਰ ਸਨ। ਫਤਿਹਗੜ੍ਹ ਸਾਹਿਬ ਦੀ ਡਿਪਟੀ ਕਮਿਸ਼ਨਰ, ਸ਼੍ਰੀਮਤੀ ਸੋਨਾ ਥਿੰਦ ਵੀ ਇਸ ਮੌਕੇ ਬਾਬਾ ਸਾਹਿਬ ਦੇ ਯਾਦਗਾਰੀ ਜੀਵਨ ਅਤੇ ਪ੍ਰਾਪਤੀਆਂ....
ਬਾਬਾ ਅੰਬੇਦਕਰ ਦੇ ਸੁਪਨੇ ਨੂੰ ਸੱਚ ਬਣਾ ਰਹੀ ਹੈ ਪੰਜਾਬ ਸਰਕਾਰ : ਗੁਰਮੀਤ ਸਿੰਘ ਖੁੱਡੀਆਂ
ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਅੰਬੇਦਕਰ ਨੂੰ ਮੰਤਰੀ ਖੁੱਡੀਆਂ ਨੇ ਦਿੱਤੀ ਨਿੱਘੀ ਸ਼ਰਧਾਂਜਲੀ 134ਵੀਂ ਡਾ. ਅੰਬੇਦਕਰ ਜਯੰਤੀ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਮਹਾਰਾਜਾ ਰਣਜੀਤ ਸਿੰਘ ਕਾਲਜ ਵਿਖੇ ਮਨਾਇਆ ਗਿਆ ਮਲੋਟ, 14 ਅਪ੍ਰੈਲ 2025 : ਸਿੱਖਿਆ ਸ਼ੇਰਨੀ ਦਾ ਐਸਾ ਦੁੱਧ ਹੈ ਜੋ ਪੀਵੇਗਾ ਉਹ ਦਹਾੜੇਗਾ। ਡਾ ਭੀਮ ਰਾਓ ਅੰਬੇਦਕਰ ਦੇ ਇਸ ਵਿਚਾਰ ਨੂੰ ਦੁਹਰਾਉਂਦਿਆਂ ਇਸ ਗੱਲ ਦਾ ਪ੍ਰਗਟਾਵਾ ਖੇਤੀਬਾੜੀ ਮੰਤਰੀ ਸ਼੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਅੰਬੇਦਕਰ ਨੂੰ ਉਨ੍ਹਾਂ ਦੇ....
ਸਵਰਗੀ ਬਾਪੂ ਰਣਧੀਰ ਸਿੰਘ ਚੀਮਾ ਇਕ ਸੰਸਥਾ ਸਨ : ਡਾਕਟਰ ਅਮਰ ਸਿੰਘ 
ਸ੍ਰੀ ਫ਼ਤਹਿਗੜ੍ਹ ਸਾਹਿਬ,13 ਅਪ੍ਰੈਲ (ਹਰਪ੍ਰੀਤ ਸਿੰਘ ਗੁੱਜਰਵਾਲ) : ਅੱਜ ਪਿੰਡ ਕਰੀਮਪੁਰਾ ਵਿਖੇ ਸਵ ਰਣਧੀਰ ਸਿੰਘ ਚੀਮਾ ਜੀ ਦੇ ਸਪੁੱਤਰ ਜਗਦੀਪ ਸਿੰਘ ਚੀਮਾ ਕੌਮੀ ਜਨਰਲ ਸਕੱਤਰ ਹਲਕਾ ਇੰਚਾਰਜ ਸ੍ਰੀ ਫ਼ਤਹਿਗੜ੍ਹ ਸਾਹਿਬ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਡਾ ਅਮਰ ਸਿੰਘ ਮੈਂਬਰ ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਨੇ ਬੋਲਦਿਆਂ ਕਿਹਾ ਕਿ ਸਵ ਬਾਪੂ ਰਣਧੀਰ ਸਿੰਘ ਚੀਮਾ ਇੱਕ ਸੰਸਥਾ ਸਨ , ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਕੀਤੀਆਂ ਪੰਥਕ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਉਹ ਨਿਮਰ....
ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਤੇ ਵਿਸਾਖ ਦੀ ਸੰਗਰਾਂਦ ਦਾ ਦਿਹਾੜਾ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ 
ਸ੍ਰੀ ਫ਼ਤਹਿਗੜ੍ਹ ਸਾਹਿਬ, 13 ਅਪ੍ਰੈਲ (ਹਰਪ੍ਰੀਤ ਸਿੰਘ ਗੁੱਜਰਵਾਲ) : ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਖਾਲਸਾ ਸਾਜਨਾ ਦਿਵਸ ਅਤੇ ਸੰਗਰਾਂਦ ਦਾ ਦਿਹਾੜਾ ਬੜੇ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜਿਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਹਜੂਰੀ ਰਾਗੀ ਭਾਈ ਆਕਾਸ਼ਦੀਪ ਸਿੰਘ ਵੱਲੋਂ ਸੰਗਤਾਂ ਨੂੰ ਗੁਰਬਾਣੀ ਤੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ , ਸਮਾਗਮ ਦੀ ਸਮਾਪਤੀ ਦੀ....
ਪੰਜਾਬ ਸਰਕਾਰ ਕਿਸਾਨਾਂ ਦੇ ਦੁੱਖ ਸੁਖ 'ਚ ਉਨ੍ਹਾਂ ਨਾਲ ਖੜੀ ਹੈ : ਡਾ. ਬਲਜੀਤ ਕੌਰ 
ਪੰਜਾਬ ਸਰਕਾਰ ਦਾਣਾ - ਦਾਣਾ ਖਰੀਦਣ ਲਈ ਵਚਨਬੱਧ : ਡਾ. ਬਲਜੀਤ ਕੌਰ ਮੰਤਰੀ ਡਾ. ਬਲਜੀਤ ਕੌਰ ਨੇ ਵਿਸਾਖੀ ਮੌਕੇ ਦਿੱਤੀਆਂ ਵਧਾਈਆਂ, ਗੁਰਦੁਆਰਾ ਸ੍ਰੀ ਚਰਨ ਕਮਲ ਭੋਰਾ ਸਾਹਿਬ ਦਾਨੇਵਾਲਾ ਵਿਖੇ ਹੋਏ ਨਤਮਸਤਕ ਮਲੋਟ, 13 ਅਪ੍ਰੈਲ 2025 : ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਪੰਜਾਬ ਸਰਕਾਰ ਡਾ. ਬਲਜੀਤ ਕੌਰ ਗੁਰਦੁਆਰਾ ਸ੍ਰੀ ਚਰਨ ਕਮਲ ਭੋਰਾ ਸਾਹਿਬ ਦਾਨੇਵਾਲਾ ਵਿਖੇ ਖਾਲਸਾ ਸਿਰਜਣਾ ਦਿਵਸ ਵਿਸਾਖੀ ਦੇ ਮੌਕੇ ਨਤਮਸਤਕ ਹੋਏ ਅਤੇ ਸਰਬਤ ਦੇ ਭਲੇ ਦੀ ਅਰਦਾਸ 'ਚ ਸ਼ਾਮਲ ਹੋਏ। ਉਨ੍ਹਾਂ ਸਾਰੇ....
2027 ਦੀਆਂ ਚੋਣਾਂ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਨੂੰ ਬਣਾਇਆ ਜਾਵੇਗਾ ਮੁੱਖ ਮੰਤਰੀ  : ਸਰਬਜੀਤ ਸਿੰਘ ਖਾਲਸਾ 
ਤਲਵੰਡੀ ਸਾਬੋ, 13 ਅਪ੍ਰੈਲ 2025 : ਅੱਜ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਦਮਦਮਾ ਸਾਹਿਬ ਵਿਖੇ ਰੱਖੀ ਗਈ ਕਾਨਫਰੰਸ ਦੌਰਾਨ ਸੰਬੋਧਨ ਕਰਦਿਆਂ ਪਾਰਲੀਮੈਂਟ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਐਲਾਨ ਕੀਤਾ ਗਿਆ, ਉਨ੍ਹਾਂ ਦੀ ਪਾਰਟੀ ਵਿਧਾਨ ਸਭਾ 2027 ਦੀਆਂ ਚੋਣਾਂ ਵਿੱਚ ਘੱਟੋ ਘੱਟ 70 ਸੀਟਾਂ ਤੇ ਜਿੱਤ ਦਰਜ ਕਰੇਗੀ ਅਤੇ ਮੁੱਖ ਮੰਤਰੀ ਭਾਈ ਅੰਮ੍ਰਿਤਪਾਲ ਸਿੰਘ ਨੂੰ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਮਾਲਵਾ ਖੇਤਰ ਤੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਉਮੀਦਵਾਰ....