ਮਾਲਵਾ

ਸੀਵਰੇਜ 'ਚ ਗੋਹਾ-ਕੂੜਾ ਸੁੱਟਣ ਵਾਲਿਆਂ 'ਤੇ ਕੀਤੀ ਜਾਵੇਗੀ ਸਖ਼ਤ ਕਾਰਵਾਈ-ਕਾਰਜ ਸਾਧਕ ਅਫ਼ਸਰ
ਮਾਲੇਰਕੋਟਲਾ 20 ਦਸੰਬਰ 2024 : ਕਾਰਜ ਸਾਧਕ ਅਫ਼ਸਰ ਅਪਰਅਪਾਰ ਸਿੰਘ ਚਾਹਲ ਨੇ ਕਿਹਾ ਕਿ ਸ਼ਹਿਰ ਦੇ ਸੀਵਰੇਜ ਸਿਸਟਮ ਨੂੰ ਸਹੀ ਤਰੀਕੇ ਨਾਲ ਚਲਾਉਣ ਲਈ ਸਥਾਨਕ ਨਗਰ ਕੌਂਸਲ ਵਲੋਂ ਹਰ ਤਰ੍ਹਾਂ ਦੇ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸ਼ਹਿਰੀ ਨਿਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ । ਚਾਹਲ ਨੇ ਅਵਾਮ ਨੂੰ ਅਪੀਲ ਕਰਦਿਆ ਕਿਹਾ ਕਿ ਸੀਵਰੇਜ ਲਾਈਨਾਂ ਵਿਚ ਕਿਸੇ ਵੀ ਤਰ੍ਹਾਂ ਦਾ ਗੋਹਾ-ਕੂੜਾ ਨਾ ਸੁਟਿਆ ਜਾਵੇ। ਕਾਰਜ ਸਾਧਕ ਅਫ਼ਸਰ ਨੇ ਸ਼ਹਿਰ ਵਾਸੀਆਂ ਨੂੰ ਕਿਹਾ ਕਿ ਸੀਵਰੇਜ ਲਾਈਨਾਂ ਵਿਚ....
1296 ਪੋਲਿੰਗ ਪਾਰਟੀਆਂ ਬੂਥਾਂ 'ਤੇ ਚੋਣ ਡਿਊਟੀ ਲਈ ਰਵਾਨਾ
ਐਮ.ਸੀ.ਐਲ, ਜਿਸ ਵਿੱਚ 95 ਵਾਰਡ ਹਨ, ਵਿੱਚ 11.65 ਲੱਖ ਵੋਟਰ 447 ਉਮੀਦਵਾਰਾਂ ਦੀ ਕਿਸਮਤ ਦਾ ਕਰਨਗੇ ਫੈਸਲਾ ਵੱਖ-ਵੱਖ ਨਗਰ ਕੌਂਸਲਾਂ ਅਤੇ ਇੱਕ ਨਗਰ ਪੰਚਾਇਤ ਵਿੱਚ 62438 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ, ਜਿਨ੍ਹਾਂ ਵਿੱਚੋਂ 160 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਅਤੇ ਵੋਟਾਂ ਦੀ ਗਿਣਤੀ ਵੋਟਿੰਗ ਖਤਮ ਹੋਣ ਤੋਂ ਤੁਰੰਤ ਬਾਅਦ ਸ਼ੁਰੂ ਹੋਵੇਗੀ ਡੀ.ਸੀ ਜਤਿੰਦਰ ਜੋਰਵਾਲ ਵੋਟਰਾਂ ਨੂੰ ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ....
ਐਸਜੀਪੀਸੀ ਨੇ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ‘ਤੇ ਲਗਾਈ ਰੋਕ, ਤਿੰਨ ਮੈਂਬਰੀ ਕਮੇਟੀ ਦਾ ਕੀਤਾ ਗਿਆ ਗਠਨ
ਲੁਧਿਆਣਾ, 19 ਦਸੰਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਅੱਜ ਲੁਧਿਆਣਾ ਦੇ ਕਟਾਣਾ ਸਾਹਿਬ ਵਿਖੇ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ। ਇਸ ਮੀਟਿੰਗ ‘ਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲੈ ਕੇ ਇਕ ਵੱਡਾ ਫੈਸਲਾ ਲਿਆ ਗਿਆ ਹੈ। ਦੱਸ ਦਈਏ ਕਿ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ’ਤੇ ਦੋ ਹਫ਼ਤਿਆਂ ਲਈ ਰੋਕ ਲਾ ਦਿੱਤੀ ਗਈ ਹੈ।ਇਸ ਸਮੇਂ ਦੌਰਾਨ ਕੇਵਲ ਸ਼੍ਰੀ ਦਮਦਮਾ....
ਪੰਜਾਬ ਸਰਕਾਰ ਵੱਲੋਂ ਲੜਕੀਆਂ/ਔਰਤਾਂ ਨੂੰ ਸਹੂਲਤਾਂ ਦੇਣ ਲਈ ਜਿਲ੍ਹਾ ਪੱਧਰ ਤੇ ਕੈਂਪ ਲਗਾਏ ਜਾ ਰਹੇ ਹਨ : ਡਾ. ਬਲਜੀਤ ਕੌਰ
ਪੰਜਾਬ ਸਰਕਾਰ ਵੱਲੋਂ ਔਰਤਾਂ/ਲੜਕੀਆਂ ਲਈ ਨਹਿਰੂ ਸਟੇਡੀਅਮ ਵਿੱਚ ਲਗਾਇਆ ਜਿਲ੍ਹਾ ਪੱਧਰੀ ਕੈਂਪ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਤੇ ਕੀਤੀ ਮੁੱਖ ਮਹਿਮਾਨ, ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਵੱਖ ਵੱਖ ਖੇਤਰਾਂ ਵਿੱਚ ਪ੍ਰਾਪਤੀ ਕਰਨ ਵਾਲੀਆਂ ਔਰਤਾਂ/ਲੜਕੀਆਂ ਸਨਮਾਨਿਤ ਫਰੀਦਕੋਟ 19 ਦੰਸਬਰ 2024 : ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਭਾਗ ਵੱਲੋਂ ਜਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਜ਼ਿਲ੍ਹੇ....
ਸੂਬਾ ਸਰਕਾਰ ਅਤੇ ਨਗਰ ਨਿਗਮ ਇੱਕੋ ਪਾਰਟੀ ਦੇ ਹੋਣਗੇ ਤਾਂ ਕੋਈ ਸਿਆਸੀ ਰੁਕਾਵਟ ਨਹੀਂ ਆਵੇਗੀ, ਫੇਰ ਸ਼ਹਿਰ ਦਾ ਵਿਕਾਸ ਹੋਵੇਗਾ ਤੇਜ਼ ਰਫ਼ਤਾਰ ਨਾਲ : ਮਾਨ
ਆਮ ਆਦਮੀ ਪਾਰਟੀ ਦਾ ਮੇਅਰ ਬਣਾਓ, ਅਸੀਂ ਪਟਿਆਲਾ ਦੀ ਸੁੰਦਰਤਾ ਨੂੰ ਮੁੜ ਬਹਾਲ ਕਰਾਂਗੇ : ਭਗਵੰਤ ਮਾਨ ਪਟਿਆਲਾ, 19 ਦਸੰਬਰ 2024 : ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਪਟਿਆਲਾ ਵਿੱਚ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਇੱਥੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਇੱਕ ਵੱਡਾ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ‘ਆਪ’ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਸਮਰਥਨ ਦੇਣ ਦੀ ਅਪੀਲ ਕੀਤੀ। ਇਸ ਰੋਡ ਸ਼ੋਅ ਵਿੱਚ ਮਾਨ ਦੇ ਨਾਲ 'ਆਪ' ਪੰਜਾਬ ਦੇ....
ਸਮਾਜਿਕ ਬੁਰਾਈਆਂ,ਨਸ਼ਿਆਂ ਦੇ ਖਾਤਮੇ ਲਈ ਔਰਤਾਂ/ਲੜਕੀਆਂ ਦਾ ਸਹਿਯੋਗ ਜ਼ਰੂਰੀ : ਸੰਧਵਾਂ
ਫਰੀਦਕੋਟ, 19 ਦਸੰਬਰ 2024 : ਪੰਜਾਬ ਦੀਆਂ ਧੀਆਂ ਹਰ ਖੇਤਰ ਵਿੱਚ ਰਾਜ ਤੇ ਦੇਸ਼ ਦਾ ਨਾਮ ਰੋਸ਼ਨ ਕੀਤਾ ਹੈ ਤੇ ਧੀਆਂ ਸਾਡੇ ਲਈ ਵੱਡਾ ਮਾਣ ਹਨ। ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਨੇ ਅੱਜ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਨ ਮੌਕੇ ਕੀਤਾ। ਉਨ੍ਹਾਂ ਸਮਾਗਮ ਦੇ ਆਯੋਜਕ, ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਔਰਤਾਂ ਤੇ ਲੜਕੀਆਂ ਨੇ ਹਰ....
ਸਮਾਂ ਬਹੁਤ ਬਲਵਾਨ ਹੈ, ਜਿਨ੍ਹਾਂ ਨੇ ਰੱਬ ਦੇ ਨਾਮ ’ਤੇ ਪਾਪ ਕੀਤੇ ਅੱਜ ਵੋਟਿੰਗ ਮਸ਼ੀਨਾਂ ਤੋਂ ਉਨ੍ਹਾਂ ਦੇ ਚੋਣ ਨਿਸ਼ਾਨ ਹੀ ਮਿਟ ਗਏ:  ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ ਦਾ ਲੁਧਿਆਣਾ ਵਿੱਚ ਵੱਡਾ ਰੋਡ ਸ਼ੋਅ, ਲੋਕਾਂ ਨੂੰ 'ਆਪ' ਉਮੀਦਵਾਰਾਂ ਨੂੰ ਚੁਣਨ ਦੀ ਕੀਤੀ ਅਪੀਲ ਲੁਧਿਆਣਾ ਮੇਰੀ ਕਰਮ ਭੂਮੀ ਹੈ, ਇਸ ਨੇ ਮੈਨੂੰ ਬਹੁਤ ਕੁਝ ਦਿੱਤਾ ਹੈ, ਹੁਣ ਵਾਪਸ ਦੇਣ ਦੀ ਵਾਰੀ ਮੇਰੀ ਹੈ - ਮਾਨ ਸੂਬੇ 'ਚ 'ਆਪ' ਦੀ ਸਰਕਾਰ ਹੈ, ਜੇਕਰ ਮੇਅਰ ਵੀ 'ਆਪ' ਦਾ ਹੋਵੇਗਾ ਤਾਂ ਲੁਧਿਆਣਾ ਦੇ ਵਿਕਾਸ 'ਚ ਕੋਈ ਕਮੀ ਨਹੀਂ ਰਹੇਗੀ: ਮੁੱਖ ਮੰਤਰੀ ਲੁਧਿਆਣਾ, 19 ਦਸੰਬਰ, 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਵਿੱਚ ਨਗਰ ਨਿਗਮ ਚੋਣਾਂ ਲਈ....
ਸੂਬੇ 'ਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ, 'ਮੇਅਰ ਵੀ 'ਆਪ' ਦਾ ਬਣਾਓ, ਫੇਰ ਦੁੱਗਣੀ ਰਫ਼ਤਾਰ ਨਾਲ ਸ਼ਹਿਰ ਦਾ ਹੋਵੇਗਾ ਵਿਕਾਸ : ਭਗਵੰਤ ਮਾਨ
ਮੁੱਖ ਮੰਤਰੀ ਮਾਨ ਨੇ ਫਗਵਾੜਾ ਵਿੱਚ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਨਿਗਮ ਚੋਣਾਂ ਵਿੱਚ 'ਆਪ' ਉਮੀਦਵਾਰਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ ਕਿਹਾ - ਪਹਿਲਾਂ ਫਗਵਾੜਾ ਦਾ ਫੁੱਟਬਾਲ ਕਲੱਬ ਬਹੁਤ ਮਸ਼ਹੂਰ ਹੁੰਦਾ ਸੀ, ਪਿਛਲੀਆਂ ਸਰਕਾਰਾਂ ਨੇ ਸਭ ਕੁਝ ਤਬਾਹ ਕਰ ਦਿੱਤਾ ਸੱਤਾ ਸੰਭਾਲਣ ਤੋਂ ਬਾਅਦ ਅਸੀਂ ਮੁੜ ਪੰਜਾਬ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨਾ ਸ਼ੁਰੂ ਕੀਤਾ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਆਕਰਸ਼ਿਤ ਕੀਤਾ ਫਗਵਾੜਾ, 18 ਦਸੰਬਰ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ....
ਸੰਧਵਾਂ ਨੇ ਵਿਖੇ ਸਕੂਲਾਂ ਵਿੱਚ ਸਾਇੰਸ ਲੈਬ ਅਤੇ ਕਲਾਸ ਰੂਮਾਂ ਦਾ ਰੱਖਿਆ ਨੀਂਹ ਪੱਥਰ
ਕੋਟਕਪੂਰਾ 18 ਦਸੰਬਰ 2024 : ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਵਿੱਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ। ਸਰਕਾਰ ਵੱਲੋਂ ਜਿੱਥੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਸਿਹਤ ਸਹੂਲਤਾਂ ਮੁੱਹਈਆ ਕਰਵਾਈਆਂ ਜਾ ਰਹੀਆਂ ਹਨ, ਉੱਥੇ ਹੀ ਨੌਜਵਾਨ ਬੱਚਿਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰੀ ਸਕੂਲਾਂ ਨੂੰ ਗਰਾਂਟਾਂ ਵੱਡੀ ਪੱਧਰ ਤੇ ਦਿੱਤੀਆਂ ਜਾ ਰਹੀਆਂ ਹਨ। ਇਨ੍ਹਾਂ ਗੱਲਾਂ....
ਸ੍ਰੀ ਮੁਕਤਸਰ ਸਾਹਿਬ 'ਚ ਟਰਾਲੇ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਦੋ ਨੌਜਵਾਨਾਂ ਦੀ ਮੌਤ, ਇੱਕ ਗੰਭੀਰ ਜਖਮੀ
ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਵਿੱਚ ਮੰਗਲਵਾਰ ਦੀ ਦੇਰ ਰਾਤ ਮੁਕਤਸਰ- ਕੋਟਕਪੂਰਾ ਰੋਡ ਬਾਈਪਾਸ ਤੇ ਇੱਕ ਦਰਦਨਾਕ ਹਾਦਸੇ ਵਿੱਚ 2 ਨੌਜ਼ਵਾਨਾਂ ਦੀ ਮੌਤ ਹੋ ਗਈ ਜਦਕਿ ਇੱਕ ਗੰਭੀਰ ਜਖਮੀ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ ਇੱਕ 'ਮੋਟਰਸਾਈਕਲ ’ਤੇ 3 ਨੌਜਵਾਨ ਸਵਾਰ ਹੋ ਕੇ ਕੰਮ ਤੋਂ ਘਰ ਵਾਪਸ ਜਾ ਰਹੇ ਸੀ ਜਦੋਂ ਉਹ ਕੋਟਕਪੂਰਾ ਰੋਡ ’ਤੇ ਪਹੁੰਚੇ ਤਾਂ ਪਿੱਛੋਂ ਆ ਰਹੇ ਤੇਜ਼ ਰਫਤਾਰ ਟਰਾਲੇ ਨੇ ਤਿੰਨਾਂ ਨੌਜਵਾਨਾਂ ਨੂੰ ਦਰੜ ਦਿੱਤਾ। ਟਰੱਕ ਚਾਲਕ ਮੋਟਰਸਾਇਕਲ ਸਵਾਰ ਨੌਜਵਾਨਾਂ ਨੂੰ ਪੀਪਲ ਪੰਪ....
ਸਾਬਕਾ ਮੰਤਰੀ ਢੀਂਡਸਾ ਨੇ ਕਿਸਾਨ ਆਗੂ ਡੱਲੇਵਾਲ ਦਾ ਹਾਲ ਚਾਲ ਪੁੱਛਿਆ
ਖਨੌਰੀ ਬਾਰਡਰ, 18 ਦਸੰਬਰ 2024 : ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਡਸਾ ਨੇ ਖਨੌਰੀ ਬਾਰਡਰ ਉੱਤੇ ਚੱਲ ਰਹੇ ਕਿਸਾਨ ਮੋਰਚੇ ਵਿੱਚ ਸ਼ਮੂਲੀਅਤ ਕੀਤੀ ਅਤੇ ਉੱਘੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਚਾਲ ਪੁੱਛਿਆ। ਉਨਾਂ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਭਰੋਸਾ ਦਿੱਤਾ ਕਿ ਉਹ ਡਟ ਕੇ ਕਿਸਾਨਾਂ ਦੀ ਹਮਾਇਤ ਕਰਨਗੇ। ਉਹਨਾਂ ਕੇਂਦਰ ਦੀ ਭਾਜਪਾ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਕਿਸਾਨਾਂ ਪ੍ਰਤੀ ਸੁਹਿਰਦਤਾ ਵਾਲਾ ਰਵੱਈਆ ਅਪਣਾਵੇ ਅਤੇ ਉਹਨਾਂ ਦੀਆਂ ਮੰਗਾਂ ਉੱਤੇ ਧਿਆਨ ਕੇਂਦਰਿਤ ਕਰਕੇ ਲੰਮੇ....
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵੱਲੋਂ ਵੱਖ-ਵੱਖ ਸਰਕਾਰੀ ਰਾਸ਼ਨ ਡਿਪੂਆਂ ਦਾ ਅਚਨਚੇਤ ਨਿਰੀਖਣ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਦਸੰਬਰ 2024 : ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ੍ਰੀ ਵਿਜੇ ਦੱਤ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਵੱਖ-ਵੱਖ ਕਸਬਿਆਂ ਅਤੇ ਪਿੰਡਾਂ ਵਿੱਚ ਸਰਕਾਰੀ ਰਾਸ਼ਨ ਡਿਪੂਆਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਨਿਰੀਖਣ ਦਾ ਮਕਸਦ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਅਧੀਨ ਚੱਲ ਰਹੀਆਂ ਲਾਭਕਾਰੀ ਸਕੀਮਾਂ ਦੀ ਪਾਰਦਰਸ਼ਤਾ ਦਾ ਜਾਇਜ਼ਾ ਲੈਣਾ ਸੀ। ਸ਼੍ਰੀ ਵਿਜੇ ਦੱਤ ਨੇ ਕੁਰਾਲੀ ਸ਼ਹਿਰ ਦੇ ਵੱਖ-ਵੱਖ ਵਾਰਡਾਂ, ਪਿੰਡ ਕਰਤਾਰਪੁਰ ਅਤੇ ਪਿੰਡ ਸਲਾਮਪੁਰ ਦੇ....
ਹੁਣ ਅਸਤੀਫਾ ਨਹੀਂ ਦੇਵਾਂਗਾ, ਦੋ ਮਹੀਨੇ ਪਹਿਲਾਂ ਦਿੱਤਾ ਹੋਇਆ ਅਸਤੀਫਾ, ਐਸਜੀਪੀਸੀ ਪ੍ਰਵਾਨ ਕਰਨਾ  ਚਾਹੁੰਦੀ ਹੈ ਤਾਂ ਮੈਨੂੰ ਇਤਰਾਜ਼ ਨਹੀਂ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
ਦਮਦਮਾ ਸਾਹਿਬ, 18 ਦਸੰਬਰ 2024 : ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫ਼ੇ ਦੀਆਂ ਚਰਚਾਵਾਂ ਵਿਚਾਲੇ ਗਿਆਨੀ ਹਰਪ੍ਰੀਤ ਸਿੰਘ ਖ਼ੁਦ ਮੀਡੀਆ ਸਾਹਮਣੇ ਆਏ ਹਨ। ਇਸ ਦੌਰਾਨ ਅਸਤੀਫ਼ੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਹੁਣ ਅਸਤੀਫਾ ਨਹੀਂ ਦੇਣਗੇ ਦੋ ਮਹੀਨੇ ਪਹਿਲਾਂ ਦਿੱਤਾ ਹੋਇਆ ਅਸਤੀਫਾ, ਜੇਕਰ ਸ਼੍ਰੋਮਣੀ ਕਮੇਟੀ ਪ੍ਰਵਾਨ ਕਰਨਾ ਚਾਹੁੰਦੀ ਹੈ ਤਾਂ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ ਹੈ। ਉਨ੍ਹਾਂ....
ਪੋਲਿੰਗ ਖਤਮ ਹੋਣ ਤੋਂ 48 ਘੰਟੇ ਪਹਿਲਾਂ  ਲਾਊਡ ਸਪੀਕਰ ਅਤੇ ਮੈਗਾ ਫੋਨ ਵਜਾਉਣ ਤੇ ਕੀਤੀ ਮਨਾਹੀ -- ਜਿ਼ਲ੍ਹਾ ਮੈਜਿਸਟਰੇਟ
ਸ੍ਰੀ ਮੁਕਤਸਰ ਸਾਹਿਬ 18 ਦਸੰਬਰ 2024 : ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸੁਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਨਗਰ ਪੰਚਾਇਤ ਬਰੀਵਾਲਾ ਦੀਆਂ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੋਲਿੰਗ ਖਤਮ ਹੋਣ ਤੋਂ 48 ਘੰਟੇ ਪਹਿਲਾਂ 19 ਦਸੰਬਰ 2024 ਦੀ ਸ਼ਾਮ 6.00 ਵਜੇ ਤੋਂ ਮਿਤੀ 21 ਦਸੰਬਰ 2024 ਨੂੰ ਵੋਟਾਂ ਦੀ ਪ੍ਰਕਿਰਿਆ / ਵੋਟਾਂ ਦੀ ਗਿਣਤੀ ਮੁਕੰਮਲ ਹੋਣ ਤੱਕ ਲਾਊਂਡ....
ਜਿ਼ਲ੍ਹਾ ਮੈਜਿਸਟਰੇਟ ਨੇ ਜਿ਼ਲ੍ਹੇ ਦੀ ਹਦੂਦ ਅੰਦਰ ਪਰੇਗਾਬਾਲਿਨ ਕੈਪਸੂਲ / ਗੋਲੀਆਂ ਦੀ ਦੁਰਵਰਤੋਂ ਤੇ ਲਗਾਈ ਰੋਕ
ਸ੍ਰੀ ਮੁਕਤਸਰ ਸਾਹਿਬ 18 ਦਸੰਬਰ 2024 : ਸ੍ਰੀ ਰਾਜੇਸ਼ ਤ੍ਰਿਪਾਠੀ ਜ਼ਿਲ੍ਹਾ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆਂ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੀ ਹਦੂਦ ਅੰਦਰ ਪਰੇਗਾਬਾਲਿਨ ਕੈਪਸੂਲ / ਗੋਲੀਆਂ ਨੂੰ ਬਿਨ੍ਹਾਂ ਲਾਇਸੰਸ ਰੱਖਣ, ਮਨਜੂਰ ਸੁਦਾ ਮਾਤਰਾ ਤੋਂ ਵੱਧ ਰੱਖਣ, ਵੇਚਣ ਅਤੇ ਇਹ ਦਵਾਈ ਬਿਨ੍ਹਾਂ ਕਿਸੇ ਡਾਕਟਰੀ ਪਰਚੀ (ਪ੍ਰੈਸਕ੍ਰਿਪਸ਼ਨ) ਤੋਂ ਵਿਕਰੀ ਤੇ ਰੋਕ....