ਕਿਹਾ, ਬਿਨ੍ਹਾਂ ਕਿਸੇ ਪੱਖ ਪਾਤ ਤੋਂ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਦਿੱਤੀ ਜਾਵੇਗੀ ਤਰਜੀਹ ਜ਼ਿਲ੍ਹੇ ਦੇ 10 ਪਿੰਡਾਂ ਨੂੰ 2 ਕਰੋੜ 6 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਦੇਣ ਦਾ ਕੀਤਾ ਐਲਾਨ ਜ਼ਿਲ੍ਹੇ ਦੇ 248 ਸਰਪੰਚਾਂ ਅਤੇ 1908 ਪੰਚਾਂ ਨੂੰ ਚੁਕਾਈ ਸਹੁੰ ਸ੍ਰੀ ਮੁਕਤਸਰ ਸਾਹਿਬ, 03 ਦਸੰਬਰ 2024 : ਪੰਜਾਬ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਰਕਾਰੀ ਕਾਲਜ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ....
ਮਾਲਵਾ

ਫ਼ਤਹਿਗੜ੍ਹ ਸਾਹਿਬ, 03 ਦਸੰਬਰ 2024 : ਇਸ ਸਾਲ ਕਣਕ ਦੀ ਬਿਜਾਈ ਲਈ ਮਾਰਕੀਟ ਵਿੱਚ ਡੀ.ਏ.ਪੀ. ਵਧੇਰੇ ਮਾਤਰਾ ਵਿੱਚ ਉਪਲਬਧ ਨਾ ਹੋਣ ਕਾਰਨ ਜ਼ਿਲ੍ਹੇ ਦੇ ਕਿਸਾਨਾਂ ਵੱਲੋਂ ਡੀ.ਏ.ਪੀ. ਦੇ ਬਦਲਵੇਂ ਸਰੋਤਾਂ ਵਜੋਂ ਸਿੰਗਲ ਸੁਪਰ ਫਾਸਫੇਟ, ਟ੍ਰਿਪਲ ਸੁਪਰ ਫਾਸਫੇਟ ਤੇ ਐਨ.ਪੀ.ਕੇ. 12:32:16 ਦੀ ਵਰਤੋਂ ਕਰਕੇ ਕਣਕ ਦੀ ਸਮੇਂ ਸਿਰ ਬਿਜਾਈ ਕੀਤੀ ਹੈ। ਇਨ੍ਹਾਂ ਕਿਸਾਨਾਂ ਵਿੱਚੋਂ ਸਿੰਗਲ ਸੁਪਰ ਫਾਸਫੇਟ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕਰਨ ਵਾਲੇ ਕਿਸਾਨ ਕਾਫੀ ਪ੍ਰਭਾਵਿਤ ਵਿਖਾਈ ਦੇ ਰਹੇ ਹਨ। ਇਨ੍ਹਾਂ ਕਿਸਾਨਾਂ....

ਸੰਸਦ ਮੈਂਬਰ ਨੇ ਪੰਚਾਇਤਾਂ ਨੂੰ ਆਪਣਾ ਫ਼ਰਜ਼ ਬਿਨਾਂ ਪੱਖਪਾਤ ਤੋਂ ਨਿਭਾਉਣ ਦੀ ਕੀਤੀ ਅਪੀਲ ਸਰਪੰਚ/ਪੰਚ ਪਿੰਡ ਦੀ ਮਜ਼ਬੂਤ ਕੜੀ ਬਣ ਕੇ ਲੋਕ ਪੱਖੀ ਫ਼ੈਸਲੇ ਲੈਣ: ਵਿਧਾਇਕ ਪੰਡੋਰੀ ਨਵੇਂ ਚੁਣੇ 175 ਸਰਪੰਚਾਂ ਅਤੇ 1285 ਪੰਚਾਂ ਨੂੰ ਚੁਕਾਈ ਸਹੁੰ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਹੋਇਆ ਜ਼ਿਲ੍ਹਾ ਪੱਧਰੀ ਸਮਾਗਮ ਬਰਨਾਲਾ, 3 ਦਸੰਬਰ 2024 : ਸੰਸਦ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਨਵੇਂ ਚੁਣੇ ਸਰਪੰਚਾਂ ਅਤੇ ਪੰਚਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਓਹ ਆਪਣੇ ਪਿੰਡਾਂ ਦੇ ਲੋਕਾਂ ਦੀ....

ਜ਼ਿਲ੍ਹੇ ਵਿੱਚ ਰੋਜ਼ਾਨਾ 90 ਥਾਵਾਂ 'ਤੇ ਯੋਗ ਕਲਾਸਾਂ ਲਾਉਣ ਦਾ ਪ੍ਰਬੰਧ ਰੋਜ਼ਾਨਾ 2800 ਤੋਂ ਵੱਧ ਵਿਅਕਤੀ ਲੈ ਰਹੇ ਨੇ ਲਾਹਾ ਬਰਨਾਲਾ, 3 ਦਸੰਬਰ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਸਰੀਰਕ ਤੇ ਮਾਨਸਿਕ ਤੌਰ ‘ਤੇ ਸਿਹਤਮੰਦ ਰੱਖਣ ਲਈ “ਸੀ.ਐੱਮ ਦੀ ਯੋਗਸ਼ਾਲਾ” ਪ੍ਰੋਜੈਕਟ ਚਲਾਇਆ ਜਾ ਰਿਹਾ ਹੈ। ਇਸ ਸਬੰਧੀ ਮੈਡਮ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਬਰਨਾਲਾ ਨੇ ਦੱਸਿਆ ਕਿ ਸਰਕਾਰ ਵੱਲੋਂ ਇਸ ਪ੍ਰੋਜੈਕਟ ਤਹਿਤ ਬਿਲਕੁਲ ਮੁਫਤ....

ਕਿਹਾ, ਲੋਕ ਬਿਜਲੀ ਦੇ ਨਾਲ-ਨਾਲ ਪੈਸੇ ਦੀ ਵੀ ਕਰ ਸਕਦੇ ਨੇ ਬੱਚਤ ਘਰ ਦੀ ਛੱਤ ’ਤੇ 10 ਕਿਲੋਵਾਟ ਤੱਕ ਦੇ ਸੋਲਰ ਪਲਾਂਟ ਲਗਵਾਉਣ ਲਈ ਤਕਨੀਕੀ ਫਿਜ਼ੀਬਿਲਟੀ ਤੋਂ ਛੋਟ-ਐਕਸ਼ੀਅਨ ਧੀਮਾਨ ਮਾਲੇਰਕੋਟਲਾ 03 ਦਸੰਬਰ 2024 : ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਜ਼ਿਲ੍ਹੇ ਦੇ ਲੋਕਾਂ ਨੂੰ "ਸੂਰਜ ਘਰ ਮੁਫ਼ਤ, ਬਿਜਲੀ ਯੋਜਨਾ" ਦਾ ਲਾਭ ਲੈਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਸਕੀਮ ਤਹਿਤ ਲੋਕ ਆਪਣੇ ਘਰਾਂ ਦੀਆਂ ਛੱਤਾਂ ਉਤੇ ਸਬਸਿਡੀ ’ਤੇ ਸੋਲਰ ਪਲਾਂਟ ਲਗਵਾ ਕੇ ਆਪਣੇ ਘਰਾਂ ਲਈ ਆਪਣੀ ਬਿਜਲੀ ਖੁਦ ਪੈਦਾ ਕਰ ਸਕਦੇ ਹਨ। ਡਾ....

ਲੋਕ ਭਲਾਈ ਸਕੀਮਾਂ ਦਾ ਲਾਭ ਜਮੀਨੀ ਪੱਧਰ ’ਤੇ ਲੋੜਬੰਦਾਂ ਤੱਕ ਬਿਨਾਂ ਕਿਸੇ ਦੇਰੀ ਦੇ ਪਹੁੰਚਾਇਆ ਜਾਵੇ-ਹਰਬੰਸ ਸਿੰਘ 18 ਤੋਂ 60 ਸਾਲ ਦਾ ਉਸਾਰੀ ਕਿਰਤੀ ਬਣ ਸਕਦਾ ਹੈ ਲਾਭਪਾਤਰੀ ਬੋਰਡ ਦਾ ਮੈਂਬਰ: ਸਹਾਇਕ ਕਿਰਤ ਕਮਿਸ਼ਨਰ ਮਾਲੇਰਕੋਟਲਾ 03 ਦਸੰਬਰ 2024 : ਕਿਰਤ ਵਿਭਾਗ ਪੰਜਾਬ ਵੱਲੋਂ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਅਧੀਨ ਰਜਿਸਟਰਡ ਉਸਾਰੀ ਕਿਰਤੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਕੀਮਾਂ ਦਾ ਲਾਭ ਦੇਣ ਲਈ ਉਪ ਮੰਡਲ....

ਸੀ.ਆਈ.ਏ-2 ਫਾਜ਼ਿਲਕਾ ਕੈਂਪ ਐਟ ਅਬੋਹਰ ਦੀ ਟੀਮ ਨੇ ਰਾਜਸਥਾਨ ਤੋ ਆ ਰਹੇ ਟਰੱਕ ਵਿਚੋ 1,71,500 ਨਸ਼ੀਲੀਆਂ ਗੋਲੀਆਂ ਅਤੇ 14 ਕਿਲੋਗ੍ਰਾਮ ਪੋਸਤ ਕੀਤਾ ਬ੍ਰਾਮਦ। ਫਾਜਿਲਕਾ, 02 ਦਸੰਬਰ 2024 : ਫਾਜਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਸ੍ਰੀ ਬਲਕਾਰ ਸਿੰਘ ਪੀ.ਪੀ.ਐਸ. ਉਪ ਕਪਤਾਨ ਪੁਲਿਸ (ਇੰਨਵੈ.) ਫਾਜਿਲਕਾ ਜੀ ਦੀ ਨਿਗਰਾਨੀ ਹੇਠ ਇੰਸਪੈਕਟਰ ਸਚਿਨ, ਇੰਚਾਰਜ ਸੀ.ਆਈ.ਏ-2 ਫਾਜ਼ਿਲਕਾ ਕੈਂਪ ਐਟ ਅਬੋਹਰ ਦੀ ਟੀਮ ਜਦ ਗਸ਼ਤ ਅਤੇ ਸ਼ੱਕੀ....

ਕੈਂਪ ਦਾ ਮੁੱਖ ਮੰਤਵ ਔਰਤਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ ਅਤੇ ਨੌਜਵਾਨ ਲੜਕੀਆਂ ਨੂੰ ਰੁਜ਼ਗਾਰ ਦੇਣਾ ਸ੍ਰੀ ਮੁਕਤਸਰ ਸਾਹਿਬ, 02 ਦਸੰਬਰ 2024 : ਔਰਤਾਂ ਹਰੇਕ ਖੇਤਰ ਵਿੱਚ ਮੱਲਾਂ ਮਾਰ ਰਹੀਆਂ ਹਨ ਅਜਿਹਾ ਕੋਈ ਵੀ ਖੇਤਰ ਨਹੀਂ ਜਿੱਥੇ ਔਰਤਾਂ ਦਾ ਅਹਿਮ ਯੋਗਦਾਨ ਨਾ ਹੋਵੇ, ਇਹਨਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਦੇ ਪਿੰਡ ਦਾਨੇਵਾਲਾ ਵਿਖੇ ਰਾਜ ਪੱਧਰੀ ਸ਼ੁਰੂਆਤੀ ਸਮਾਗਮ ਦੌਰਾਨ ਔਰਤਾਂ ਲਈ ਸਿਹਤ ਅਤੇ ਰੋਜ਼ਗਾਰ ਸਬੰਧੀ ਲਗਾਏ ਗਏ ਕੈਂਪ ਮੌਕੇ ਕੀਤਾ। ਇਸ ਮੌਕੇ....

ਪਟਿਆਲਾ, 2 ਦਸੰਬਰ 2024 : ਪਟਿਆਲਾ ਪੁਲਿਸ ਨੇ 2 ਦਿਨ ਪਹਿਲਾਂ ਸ਼ਮਸ਼ਾਨਘਾਟ ‘ਚ ਹੋਏ ਇੱਕ ਨੌਜਵਾਨ ਦੇ ਕਤਲ ਕਾਂਡ ਨੂੰ ਸੁਲਝਾ ਲਿਆ ਹੈ। ਪਟਿਆਲਾ ਪੁਲਿਸ ਨੇ ਦੱਸਿਆ ਕਿ ਇਸ ਵਾਰਦਾਤ ਨੂੰ ਦੋ ਬਜ਼ੁਰਗਾਂ ਵੱਲੋਂ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇੱਕ ਨਵਨੀਤ ਸਿੰਘ (32) ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਕੋਲੋਂ ਦੋ ਹਥਿਆਰ ਕੀਤੇ ਗਏ ਹਨ। ਇਨ੍ਹਾਂ ‘ਚੋਂ 32 ਬੋਰ ਦਾ ਇੱਕ ਪਿਸਤੌਲ ਬਰਾਮਦ ਹੋਇਆ ਹੈ। ਮਰਨ ਵਾਲਾ ਇਨ੍ਹਾਂ....

ਬਠਿੰਡਾ, 2 ਦਸੰਬਰ 2024 : ਬਠਿੰਡਾ ਪੁਲਿਸ ਨੇ ਤੇਜ਼ ਕਾਰਵਾਈ ਕਰਦਿਆਂ 24 ਘੰਟਿਆਂ ਵਿੱਚ ਬਹਿਮਣ ਦੀਵਾਨਾ ਮੇਨ ਹਾਈਵੇ 'ਤੇ ਹੋਏ ਅੰਨੇ ਕਤਲ ਦੀ ਗੁੱਥੀ ਸੁਲਝਾਈ, ਪੁਲਿਸ ਨੇ ਦੋਸ਼ੀ ਨੂੰ ਕਾਬੂ ਕਰਕੇ ਵਾਰਦਾਤ ਦੌਰਾਨ ਵਰਤਿਆ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ। ਬਠਿੰਡਾ ਪਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਥਾਣਾ ਸਦਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਬਠਿੰਡਾ ਮਲੋਟ ਸੜਕ ਤੇ ਬਹਿਮਣ ਦਿਵਾਨਾ ਦੀ ਹੱਦ ਵਿੱਚ ਖੇਤਾਂ ’ਚ ਤਕਰੀਬਨ 35 ਸਾਲ ਉਮਰ ਦੀ ਇੱਕ....

ਜ਼ਮੀਨ ਦੀ ਰਜਿਸਟਰੀ ਕਰਵਾਉਣ ਆਏ ਵਿਅਕਤੀਆਂ ਨਾਲ ਗੱਲਬਾਤ ਕਰਕੇ ਦਫਤਰੀ ਕੰਮਕਾਜ ਬਾਰੇ ਫੀਡਬੈਕ ਇਕੱਠਾ ਕੀਤਾ ਮਾਲ ਅਧਿਕਾਰੀਆਂ ਨੂੰ ਨਿਰਵਿਘਨ ਜ਼ਮੀਨ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਲੁਧਿਆਣਾ, 2 ਦਸੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਸੋਮਵਾਰ ਨੂੰ ਸਬ-ਰਜਿਸਟਰਾਰ ਦਫ਼ਤਰ (ਲੁਧਿਆਣਾ ਪੱਛਮੀ) ਦਾ ਅਚਨਚੇਤ ਨਿਰੀਖਣ ਕੀਤਾ। ਇਸ ਨਿਰੀਖਣ ਦੌਰਾਨ ਉਨ੍ਹਾਂ ਨੇ ਜ਼ਮੀਨ ਦੀ ਰਜਿਸਟਰੀ ਕਰਵਾਉਣ ਆਏ ਵਿਅਕਤੀਆਂ ਨਾਲ ਗੱਲਬਾਤ ਕੀਤੀ ਅਤੇ ਸਬ-ਰਜਿਸਟਰਾਰ ਦਫ਼ਤਰ ਅਤੇ....

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 02 ਦਸੰਬਰ, 2024 : ਅੰਬੇਦਕਰ ਇੰਸਟੀਟਿਊਟ ਆਫ਼ ਮੈਡੀਕਲ ਸਾਇੰਸਜ਼ ਮੋਹਾਲੀ ਨੇ ਏਡਜ਼ ਨੂੰ ਖਤਮ ਕਰਨ ਦੇ ਵਿਸ਼ਵ ਵਿਆਪੀ ਟੀਚੇ ਨੂੰ ਪ੍ਰਾਪਤ ਕਰਨ ਲਈ ਹਰ ਕਿਸੇ ਦੇ ਅਧਿਕਾਰਾਂ ਦੀ ਸੁਰੱਖਿਆ ਦੇ ਮਹੱਤਵ ਨੂੰ ਉਜਾਗਰ ਕਰਦੇ ਹੋਏ, "ਅਧਿਕਾਰ ਦਾ ਮਾਰਗ ਲਓ: ਮੇਰੀ ਸਿਹਤ, ਮੇਰਾ ਅਧਿਕਾਰ" ਥੀਮ ਨਾਲ ਵਿਸ਼ਵ ਏਡਜ਼ ਦਿਵਸ ਮਨਾਇਆ। ਸਮਾਗਮ ਦੀ ਸ਼ੁਰੂਆਤ ਡਾ. ਅਨੁਰਾਧਾ ਭਾਟੀਆ ਨੇ ਅੰਡਰ-ਗਰੈਜੂਏਟ ਐੱਮ.ਬੀ.ਬੀ.ਐੱਸ. ਦੇ ਵਿਦਿਆਰਥੀਆਂ ਨੂੰ ਐੱਚ.ਆਈ.ਵੀ. ਦੀ ਰੋਕਥਾਮ, ਛੇਤੀ ਨਿਦਾਨ ਦੀ....

ਗਊਸ਼ਾਲਾ ਵਿੱਚ ਗਊਧਨ ਦੇ ਇਲਾਜ ਲਈ ਟੀਮਾਂ ਤਾਇਨਾਤ-ਡਾ. ਜਸਵਿੰਦਰ ਗਰਗ ਫਰੀਦਕੋਟ 2 ਦਸੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਇੱਥੋਂ ਦੇ ਨਜ਼ਦੀਕੀ ਪਿੰਡ ਗੋਲੇਵਾਲਾ ਵਿਖੇ ਚਲਾਈ ਜਾ ਰਹੀ ਸਰਕਾਰੀ ਗਊਸ਼ਾਲਾ ਵਿੱਚ ਗਊਧਨ ਲਈ ਹਰੇ ਚਾਰੇ, ਤੂੜੀ, ਫੀਡ ਤੋਂ ਇਲਾਵਾ ਉਨ੍ਹਾਂ ਦੇ ਇਲਾਜ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਸ ਸਬੰਧੀ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਤੋਂ ਲਿਖਤੀ....

ਕੈਬਨਿਟ ਮੰਤਰੀ ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਫਰੀਦਕੋਟ 2 ਦਸੰਬਰ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਪੱਧਰੀ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ 2024 ਇੱਥੋਂ ਦੇ ਨਹਿਰੂ ਸਟੇਡੀਅਮ ਵਿੱਚ 3 ਦਸੰਬਰ ਨੂੰ ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਡਾ. ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਉਨ੍ਹਾਂ ਕਿਹਾ ਕਿ ਸਮਾਗਮ....

ਫਰੀਦਕੋਟ 2 ਦਸੰਬਰ 2024 : ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜੋ ਯੁਵਕ ਟੈਰੀਟੋਰੀਅਲ ਆਰਮੀ (ਟੀ. ਏ) ਦੇ ਨਵੰਬਰ 2024 ਮਹੀਨੇ ਵਿੱਚ ਲੁਧਿਆਣਾ ਵਿਖੇ ਹੋਏ ਫਿਜੀਕਲ ਟੈਸਟ ਵਿੱਚੋਂ ਪਾਸ ਹੋ ਗਏ ਹਨ, ਉਨ੍ਹਾਂ ਯੁਵਕਾਂ ਦੀ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ 01 ਦਸੰਬਰ 2024 ਤੋਂ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ, ਫਾਜਿਲਕਾ, ਮੁਕਤਸਰ....