ਮਾਲਵਾ

ਪੰਜਾਬ ਸਰਕਾਰ ਨੌਜਵਾਨਾਂ ਨੂੰ ਆਪਣੀ ਕਲਾ ਦਿਖਾਉਣ ਲਈ ਇੱਕ ਪਲੇਟਫਾਰਮ ਪ੍ਰਦਾਨ ਕਰਨ ਲਈ ਵਚਨਬੱਧ ਹੈ : ਤਰੁਨਪ੍ਰੀਤ ਸਿੰਘ ਸੌਂਦ 
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਰਾਜ ਅੰਤਰ-ਵਰਸਿਟੀ ਯੁਵਕ ਮੇਲੇ ਦਾ ਕੀਤਾ ਉਦਘਾਟਨ ਪੀ.ਏ.ਯੂ ਵਿਖੇ 2 ਦਸੰਬਰ ਨੂੰ ਸਮਾਪਤ ਹੋਵੇਗਾ ਯੁਵਕ ਮੇਲਾ ਲੁਧਿਆਣਾ, 29 ਨਵੰਬਰ2024 : ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ੁੱਕਰਵਾਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਵਿਖੇ ਤਿੰਨ ਰੋਜ਼ਾ ਪੰਜਾਬ ਰਾਜ ਅੰਤਰ-ਵਰਸਿਟੀ ਯੁਵਕ ਮੇਲੇ ਦਾ ਉਦਘਾਟਨ ਕੀਤਾ। ਇਸ ਮੇਲੇ ਦਾ ਆਯੋਜਨ ਪੰਜਾਬ ਸਰਕਾਰ ਦੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਕੀਤਾ ਗਿਆ। ਡਾ: ਮਨਮੋਹਨ ਸਿੰਘ....
ਡੀ.ਸੀ ਨੇ ਪੀ.ਏ.ਯੂ ਵਿਖੇ ਨੇਤਰਹੀਣ ਕ੍ਰਿਕਟ ਟੂਰਨਾਮੈਂਟ ਦਾ ਕੀਤਾ  ਉਦਘਾਟਨ
ਪ੍ਰਸ਼ਾਸ਼ਨ ਨੇਤਰਹੀਣਾਂ ਦੀ ਭਲਾਈ ਲਈ ਵਚਨਬੱਧ :- ਜਤਿੰਦਰ ਜੋਰਵਾਲ ਲੁਧਿਆਣਾ, 29 ਨਵੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਸ਼ੁੱਕਰਵਾਰ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀ.ਏ.ਯੂ) ਵਿਖੇ ਨੇਤਰਹੀਣ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਕੀਤਾ। ਸ੍ਰੀ ਜਤਿੰਦਰ ਜੋਰਵਾਲ ਨੇ ਆਪਣੇ ਸੰਬੋਧਨ ਵਿੱਚ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇਤਰਹੀਣਾਂ ਅਤੇ ਵਿਸ਼ੇਸ਼ ਤੌਰ 'ਤੇ ਅਪੰਗ ਵਿਅਕਤੀਆਂ ਦੀ ਭਲਾਈ ਲਈ ਸਮਰਪਿਤ ਹੈ, ਉਨ੍ਹਾਂ ਕਿਹਾ ਕਿ ਉਹ ਸਾਡੇ ਸਮਾਜ ਦਾ ਅਨਿੱਖੜਵਾਂ....
ਖੇਤੀਬਾੜੀ ਵਿਭਾਗ ਦੀਆਂ ਫਲਾਇੰਗ ਸਕੁਐਡ ਟੀਮਾਂ ਨੇ ਖ਼ਾਦ ਗੋਦਾਮਾਂ ਅਤੇ ਡੀਲਰਾਂ ਦੀ ਜਾਂਚ ਕੀਤੀ
ਚਾਰ ਦਸਤਿਆਂ ਨੇ 18 ਨਮੂਨੇ ਇਕੱਠੇ ਕੀਤੇ ਲੁਧਿਆਣਾ, 29 ਨਵੰਬਰ 2024 : ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਚੱਲਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਉੱਡਣ ਦਸਤਿਆਂ ਨੇ ਵੱਖ-ਵੱਖ ਖ਼ਾਦ ਕੰਪਨੀਆਂ ਅਤੇ ਉਨ੍ਹਾਂ ਦੇ ਡੀਲਰਾਂ ਦੇ ਗੋਦਾਮਾਂ ਦੀ ਜਾਂਚ ਕੀਤੀ। ਇਸ ਪਹਿਲਕਦਮੀ ਦਾ ਉਦੇਸ਼ ਗੈਰ-ਕਾਨੂੰਨੀ ਭੰਡਾਰਨ, ਖਾਦਾਂ ਦੀ ਕਾਲਾਬਾਜ਼ਾਰੀ ਅਤੇ ਡੀ.ਏ.ਪੀ ਅਤੇ ਹੋਰ ਖਾਦਾਂ ਨਾਲ ਬੇਲੋੜੇ ਰਸਾਇਣਾਂ ਦੀ ਟੈਗਿੰਗ ਨੂੰ ਰੋਕਣਾ ਹੈ। ਖੇਤੀਬਾੜੀ ਵਿਭਾਗ ਦੇ ਸੰਯੁਕਤ....
ਲਖਨਪੁਰ ਦੇ ਕਿਸਾਨ ਸੁਖਦੇਵ ਸਿੰਘ ਨੇ ਕਣਕ ਦੀ ਬਿਜਾਈ ਲਈ ਡੀ.ਏ.ਪੀ. ਦੀ ਥਾਂ ਐਨਪੀਕੇ ਦੀ ਕੀਤੀ ਵਰਤੋਂ
ਕਿਸਾਨਾਂ ਨੂੰ ਬਿਨਾਂ ਕਿਸੇ ਝਿਜਕ ਤੋਂ ਡੀ.ਏ.ਪੀ. ਦੀ ਥਾਂ ਖੇਤੀ ਮਾਹਰਾਂ ਦੀ ਸਲਾਹ ਮੁਤਾਬਕ ਬਦਲਵੀਆਂ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ ਫ਼ਤਹਿਗੜ੍ਹ ਸਾਹਿਬ, 29 ਨਵੰਬਰ 2024 : ਪਿੰਡ ਲਖਨਪੁਰ ਦੇ ਕਿਸਾਨ ਸੁਖਦੇਵ ਸਿੰਘ ਨੇ ਦੱਸਿਆ ਕਿ ਉਹਨਾਂ ਨੇ ਇਸ ਸਾਲ ਡੀ.ਏ.ਪੀ. ਦੀ ਥਾਂ ਕਣਕ ਦੀ ਫਸਲ ਦੀ ਬਿਜਾਈ ਐਨ.ਪੀ.ਕੇ. 20:20:0:13, ਨਾਲ ਕੀਤੀ ਹੈ ਤੇ ਉਹਨਾਂ ਦੀ ਫ਼ਸਲ ਬਹੁਤ ਵਧੀਆ ਤਰੀਕੇ ਨਾਲ ਵੱਧ ਰਹੀ ਹੈ। ਇਸ ਵਿਚ 20 ਫੀਸਦ ਨਾਈਟ੍ਰੋਜਨ 20 ਫੀਸਦ ਫਾਸਫੋਰਸ ਅਤੇ 13 ਫੀਸਦ ਸਲਫਰ ਮੌਜੂਦ ਹੁੰਦੀ ਹੈ। ਇਸ....
ਫਸਲੀ ਵਿਭਿੰਨਤਾ ਨੂੰ ਪ੍ਰਫੁੱਲਤ ਕਰਨ ਲਈ ਅਤੇ ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ਵਿੱਚੋਂ ਕੱਢਣ ਲਈ ਬਾਗਬਾਨੀ ਵਿਭਾਗ ਤਤਪਰ- ਡਿਪਟੀ ਡਾਇਰੈਕਟਰ ਬਾਗਬਾਨੀ
ਬਾਗ਼ਬਾਨੀ ਵਿਭਾਗ ਦੀਆਂ ਸਬਸਿਡੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਕਿਸਾਨ-ਨਿਰਵੰਤ ਸਿੰਘ ਤੁਪਕਾ ਸਿੰਚਾਈ ਲਈ 10,000 ਰੁਪਏ ਪ੍ਰਤੀ ਏਕੜ ਬਾਗ 'ਤੇ ਮੁਹੱਈਆ ਕਰਵਾਈ ਜਾਂਦੀ ਹੈ ਸਬਸਿਡੀ ਮਾਲੇਰਕੋਟਲਾ 29 ਨਵੰਬਰ 2024 : ਪੰਜਾਬ ਵਿੱਚ ਫਸਲੀ ਵਿਭਿੰਨਤਾ ਨੂੰ ਪ੍ਰਫੁੱਲਤ ਕਰਨ ਲਈ ਅਤੇ ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ਵਿੱਚੋਂ ਕੱਢਣ ਲਈ ਪੰਜਾਬ ਸਰਕਾਰ ਬਾਗਬਾਨੀ ਵਿਭਾਗ ਵੱਲੋਂ ਕਈ ਤਰ੍ਹਾਂ ਦੀਆਂ ਸਬਸਿਡੀਆਂ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਸਬਜ਼ੀ ਦੇ ਦੋਗਲੇ....
ਸੀ.ਐਮ. ਦੀ ਯੋਗਸ਼ਾਲਾ ਨੂੰ ਜਿਲ੍ਹੇ ਵਿੱਚ ਮਿਲ ਰਿਹਾ ਭਰਪੂਰ ਹੁਲਾਰਾ-ਡਿਪਟੀ ਕਮਿਸ਼ਨਰ
ਕਿਹਾ, ਸੀ.ਐਮ.ਦੀ ਯੋਗਸ਼ਾਲਾ ਦਾ ਮੁੱਖ ਮਨੋਰਥ ਨਾਗਰਿਕਾਂ ਦੀ ਸ਼ਰੀਰਕ ਅਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਵਿੱਚ ਧਿਆਨ ਅਤੇ ਯੋਗ ਦੇ ਮਹੱਤਵ ਨੂੰ ਉਜਾਗਰ ਕਰਨਾ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਸੀ.ਐਮ. ਦੀ ਯੋਗਸ਼ਾਲਾ ਤਹਿਤ ਜਾਰੀ ਯੋਗ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਮਾਲੇਰਕੋਟਲਾ 29 ਨਵੰਬਰ 2024 : ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਨੂੰ ਜ਼ਿਲ੍ਹੇ ਵਿੱਚ ਵੱਡਾ ਹੁਲਾਰਾ ਮਿਲ ਰਿਹਾ ਹੈ।....
ਹਾੜ੍ਹੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮਿਆਰੀ ਖਾਦ ਉਪਲੱਬਧ ਕਰਵਾਉਣ ਲਈ ਮੁੱਖ ਖੇਤੀਬਾੜੀ ਅਫ਼ਸਰ ਨੇ ਡੀਲਰ ਐਸੋਸੀਏਸ਼ਨ ਦੇ ਨੁਮਾਇੰਦਿਆ ਨਾਲ ਕੀਤੀ ਮੀਟਿੰਗ
ਸ੍ਰੀ ਮੁਕਤਸਰ ਸਾਹਿਬ, 29 ਨਵੰਬਰ 2024 : ਸ੍ਰ: ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਪੰਜਾਬ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ ਅਨੁਸਾਰ ਸ੍ਰੀ ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਦਫ਼ਤਰ ਸਹਾਇਕ ਪੌਦਾ ਸੁਰੱਖਿਆ ਅਫ਼ਸਰ ਵਿਖੇ ਚੱਲ ਰਹੇ ਹਾੜ੍ਹੀ ਸੀਜ਼ਨ 2024-25 ਲਈ ਕਿਸਾਨਾਂ ਨੂੰ ਮਿਆਰੀ ਅਤੇ ਸਮੇਂ ਸਿਰ ਖਾਦਾਂ ਦੀ ਉਪਲੱਬਧਤਾ ਕਰਵਾਉਣ ਲਈ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਹੋਲਸੇਲ ਅਤੇ ਰਿਟੇਲ ਖਾਦ ਡੀਲਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਉਨ੍ਹਾਂ ਸਮੂਹ ਖਾਦ....
“ਰਾਜ ਪੱਧਰੀ, ਸ਼ੁਰੂਆਤੀ ਸਮਾਗਮ” ਔਰਤਾਂ ਲਈ ਸਿਹਤ ਤੇ ਰੁਜ਼ਗਾਰ ਕੈਪ 2 ਦਸੰਬਰ ਨੂੰ ਪਿੰਡ ਦਾਨੇਵਾਲਾ ਵਿਖੇ
ਸ੍ਰੀ ਮੁਕਤਸਰ ਸਾਹਿਬ, 29 ਨਵੰਬਰ 2024 : ਵਧੀਕ ਡਿਪਟੀ ਕਮਿਸ਼ਨਰ ਜਨਰਲ, ਸ੍ਰੀ ਗੁਰਪ੍ਰੀਤ ਸਿੰਘ ਥਿੰਦ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਗਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ 2 ਦਸੰਬਰ 2024 ਨੂੰ ਰਾਜ ਪੱਧਰੀ ਸ਼ੁਰੂਆਤੀ ਇਨੇਗਰੇਟਿਵ ਸਮਾਗਮ ਸਰਕਾਰੀ ਕਾਲਜ ਪਿੰਡ ਦਾਨੇਵਾਲਾ (ਮਲੋਟ) ਵਿਖੇ ਸਵੇਰੇ 11.00 ਵਜੇ ਆਯੋਜਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੌਰਾਨ ਸਿਹਤ ਵਿਭਾਗ ਦੀਆਂ 11 ਡਾਕਟਰਾਂ ਦੀਆਂ ਟੀਮਾਂ ਵੱਲੋਂ ਔਰਤਾਂ ਦੀ ਸਿਹਤ ਜਾਂਚ ਕੀਤੀ....
14 ਦਸੰਬਰ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ - ਜ਼ਿਲ੍ਹਾ ਅਤੇ ਸੈਸ਼ਨਜ ਜੱਜ
ਸ੍ਰੀ ਮੁਕਤਸਰ ਸਾਹਿਬ, 29 ਨਵੰਬਰ 2024 : ਜ਼ਿਲ੍ਹਾ ਅਤੇ ਸੈਸ਼ਨਜ ਜੱਜ -ਸਹਿਤ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਜ ਕੁਮਾਰ ਅਤੇ ਸਿਵਲ ਜੱਜ (ਸੀਨੀਅਰ ਡਵੀਜਨ)/ਸੀ.ਜੇ.ਐੱਮ. –ਸਹਿਤ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਗਗਨਦੀਪ ਕੌਰ ਨੇ ਆਮ ਲੋਕਾਂ ਨੂੰ ਅਪੀਲ ਕਰਦੇ ਦੱਸਿਆ ਕਿ 14 ਦਸੰਬਰ 2024 ਨੂੰ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਜੇਕਰ ਕਿਸੇ ਦਾ ਕੋਈ ਵੀ ਕੇਸ ਜਿਵੇਂ ਲੇਬਰ ਨਾਲ ਸੰਬੰਧਿਤ ਮਾਮਲੇ, ਚੈੱਕ....
3 ਦਸੰਬਰ ਨੂੰ ਮਨਾਇਆ ਜਾਵੇਗਾ ਰਾਜ ਪੱਧਰੀ ਅੰਤਰਰਾਸ਼ਟਰੀ ਦਿਵਿਆਂਗ ਦਿਵਸ-ਮੇਜਰ ਵਰੁਣ ਕੁਮਾਰ
ਨਹਿਰੂ ਸਟੇਡੀਅਮ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਵਿੱਚ ਕੈਬਨਿਟ ਮੰਤਰੀ ਬਲਜੀਤ ਕੌਰ ਹੋਣਗੇ ਮੁੱਖ ਮਹਿਮਾਨ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਸਬੰਧੀ ਤਿਆਰੀਆਂ ਦਾ ਜਾਇਜਾ ਲੈਣ ਲਈ ਹੋਈ ਰੀਵਿਊ ਮੀਟਿੰਗ ਫਰੀਦਕੋਟ 29 ਨੰਵਬਰ 2024 : ਨਹਿਰੂ ਸਟੇਡੀਅਮ ਵਿੱਚ 3 ਦਸੰਬਰ ਨੂੰ ਮਨਾਏ ਜਾਣ ਵਾਲੇ ਰਾਜ ਪੱਧਰੀ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਵਿੱਚ ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੈਡਮ ਬਲਜੀਤ ਕੌਰ ਮੁੱਖ ਮਹਿਮਾਨ ਹੋਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਸ.ਡੀ.ਐਮ. ਫਰੀਦਕੋਟ....
ਮਲਚਿੰਗ ਤਕਨੀਕ ਅਪਣਾਉਣ ਨਾਲ ਖੇਤੀ ਲਾਗਤ ਖਰਚੇ ਘਟਣ ਦੇ ਨਾਲ ਨਾਲ ਮਿੱਟੀ ਵਿੱਚ ਜੈਵਿਕ ਮਾਦਾ ਵਧਣ ਕਾਰਨ ਮਿੱਟੀ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ:ਗੁਰਮੇਜਰ ਸਿੰਘ
ਝੋਨੇ ਦੀ ਪਰਾਲੀ ਨੂੰ ਖੇਤ ਵਿਚ ਸੰਭਾਲਣ ਲਈ ਮਲਚਿੰਗ ਵਾਤਾਵਰਨ ਪੱਖੀ,ਸਸਤੀ ਅਤੇ ਸੌਖੀ ਤਕਨੀਕ : ਮੁੱਖ ਖੇਤੀਬਾੜੀ ਅਫ਼ਸਰ ਕੋਟਕਪੂਰਾ, 29 ਨਵੰਬਰ 2024 : ਮਿੱਟੀ ਦੀ ਸਿਹਤ ਸੁਧਾਰਨ ਅਤੇ ਵਾਤਾਵਰਣ ਦੀ ਸ਼ੱਧਤਾ ਲਈ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਸਾੜਣ ਜਾਂ ਹਟਾਉਣ ਦੀ ਬਿਜਾਏ, ਮਲਚਿੰਗ ਤਕਨੀਕ ਨਾਲ ਕਣਕ ਦੀ ਬਿਜਾਈ ਕਰਨ ਨਾਲ ਖੇਤੀ ਲਾਗਤ ਖਰਚੇ ਘਟਦੇ ਹਨ।ਅਜਿਹਾ ਕਰਨ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਣ ਹੋਣ ਤੋਂ ਬਚਦਾ ਹੈ ਉਥੇ ਮਿੱਟੀ ਵਿੱਚ ਜੈਵਿਕ ਮਾਦਾ ਵਧਣ ਕਾਰਨ ਮਿੱਟੀ ਦੀ ਸਿਹਤ ਵਿੱਚ....
ਜਿਲ੍ਹਾ ਮੈਜਿਸਟਰੇਟ ਵੱਲੋਂ ਝੋਨੇ ਦੀ ਫਸਲ ਦੀ ਰਹਿੰਦ ਖੂੰਹਦ/ਨਾੜ ਨੂੰ ਅੱਗ ਲਗਾਉਣ ਤੇ ਪੂਰਨ ਪਾਬੰਦੀ
ਹੁਕਮ ਮਿਤੀ 25 ਜਨਵਰੀ 2025 ਤੱਕ ਲਾਗੂ ਰਹਿਣਗੇ ਫ਼ਰੀਦਕੋਟ 29 ਨਵੰਬਰ, 2024 : ਜਿਲ੍ਹਾ ਮੈਜਿਸਟਰੇਟ, ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਅੰਦਰ ਝੋਨੇ ਦੀ ਫਸਲ ਦੀ ਰਹਿੰਦ ਖੂੰਹਦ/ਨਾੜ ਨੂੰ ਅੱਗ ਲਗਾਉਣ ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ । ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਸੀਜ਼ਨ 2024 ਦੌਰਾਨ ਝੋਨੇ ਦੀ ਫਸਲ ਦੀ ਕਟਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ....
ਆਂਡਲੂ ਦੀ ਪੰਚਾਇਤ ਨੇ ਨਸ਼ਿਆਂ ਖਿਲਾਫ ਪਾਇਆ ਮਤਾ
ਨਸ਼ਾ ਵੇਚਣ ਵਾਲਿਆਂ ਦੇ ਹੱਕ ਵਿੱਚ ਨਹੀਂ ਜਾਵੇਗੀ ਪੰਚਾਇਤ : ਸਰਪੰਚ ਰਾਜਾ ਬਰਾੜ ਰਾਏਕੋਟ, 29 ਨਵੰਬਰ (ਰਘਵੀਰ ਸਿੰਘ ਜੱਗਾ) : ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਨੇੜਲੇ ਪਿੰਡ ਆਂਡਲੂ ਵਿਖੇ ਨਵੀਂ ਚੁਣੀ ਪੰਚਾਇਤ ਵੱਲੋਂ ਸਰਪੰਚ ਹਰਵਿੰਦਰ ਸਿੰਘ ਰਾਜਾ ਬਰਾੜ ਦੀ ਅਗਵਾਈ ਹੇਠ ਨਗਰ ਨਿਵਾਸੀਆਂ ਦੀ ਸਹਿਮਤੀ ਨਾਲ ਨਸ਼ਿਆਂ ਖਿਲਾਫ ਇੱਕ ਮਤਾ ਪਾਇਆ ਗਿਆ ਹੈ। ਇਸ ਮੌਕੇ ਸਰਪੰਚ ਹਰਵਿੰਦਰ ਸਿੰਘ ਰਾਜਾ ਬਰਾੜ ਨੇ ਕਿਹਾ ਕਿ ਅੱਜ ਸਾਡੀ ਨੌਜਵਾਨੀ ਜੋ ਕੁਰਾਹੇ ਪੈ ਕੇ ਨਸ਼ਿਆਂ ਦੀ ਦਲ ਦਲ ਵਿੱਚ ਫਸ ਚੁੱਕੀ ਹੈ, ਉਸਨੂੰ....
ਕਣਕ ਦੀ ਫ਼ਸਲ ਨੂੰ ਯੂਰੀਆ ਦੀ ਪਹਿਲੀ ਕਿਸ਼ਤ ਪਹਿਲਾ ਪਾਣੀ ਲਾਉਣ ਤੋਂ ਪਹਿਲਾਂ ਪਾਓ: ਮੁੱਖ ਖੇਤੀਬਾੜੀ ਅਫ਼ਸਰ
ਫਰੀਦਕੋਟ 28 ਨਵੰਬਰ 2024 : ਕਣਕ ਦੀ ਫ਼ਸਲ ਵਿਚ ਰਸਾਇਣਕ ਖਾਦਾਂ ਦੀ ਸੰਤੁਲਿਤ ਵਰਤੋਂ ਸਿਫਾਰਸ਼ ਕੀਤੀ ਮਾਤਰਾ ਅਨੁਸਾਰ ਹੀ ਕਰਨੀ ਚਾਹੀਦੀ ਅਤੇ ਕਣਕ ਦੀ ਫ਼ਸਲ ਨੂੰ ਯੂਰੀਆ ਦੀ ਪਹਿਲੀ ਕਿਸ਼ਤ 45 ਕਿਲੋ ਪ੍ਰਤੀ ਏਕੜ ਪਹਿਲੇ ਪਾਣੀ ਤੋਂ ਪਹਿਲਾਂ ਛਿੱਟੇ ਨਾਲ ਪਾ ਦੇਣੀ ਚਾਹੀਦੀ ਹੈ। ਪਿੰਡ ਅਰਾਈਆਂਵਾਲਾ ਵਿਚ ਕਿਸਾਨਾਂ ਨੂੰ ਕਣਕ ਦੀ ਫ਼ਸਲ ਵਿਚ ਖਾਦਾਂ ਦੀ ਵਰਤੋਂ ਬਾਰੇ ਜਾਣਕਾਰੀ ਦਿੰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਕਣਕ ਦੀ ਫ਼ਸਲ ਦੀ ਵਧੇਰੇ ਪੈਦਾਵਾਰ ਲੈਣ ਵਿਚ ਖਾਦਾਂ ਦੀ ਬਹੁਤ ਮਹੱਤਤਾ ਹੈ ਜਿਸ ਦੀ....
3 ਦਸੰਬਰ ਨੂੰ ਮਨਾਇਆ ਜਾਵੇਗਾ ਰਾਜ ਪੱਧਰੀ ਅੰਤਰਰਾਸ਼ਟਰੀ ਦਿਵਿਆਂਗ ਦਿਵਸ-ਮੇਜਰ ਵਰੁਣ ਕੁਮਾਰ
ਨਹਿਰੂ ਸਟੇਡੀਅਮ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਵਿੱਚ ਕੈਬਨਿਟ ਮੰਤਰੀ ਬਲਜੀਤ ਕੌਰ ਹੋਣਗੇ ਮੁੱਖ ਮਹਿਮਾਨ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਸਬੰਧੀ ਤਿਆਰੀਆਂ ਦਾ ਜਾਇਜਾ ਲੈਣ ਲਈ ਹੋਈ ਰੀਵਿਊ ਮੀਟਿੰਗ ਫਰੀਦਕੋਟ 28 ਨੰਵਬਰ 2024 : ਇੱਥੋਂ ਦੇ ਨਹਿਰੂ ਸਟੇਡੀਅਮ ਵਿੱਚ 3 ਦਸੰਬਰ ਨੂੰ ਮਨਾਏ ਜਾਣ ਵਾਲੇ ਰਾਜ ਪੱਧਰੀ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਵਿੱਚ ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੈਡਮ ਬਲਜੀਤ ਕੌਰ ਮੁੱਖ ਮਹਿਮਾਨ ਹੋਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਸ.ਡੀ.ਐਮ....