ਮਾਲਵਾ

ਮੋਗਾ ਪੁਲਿਸ ਵੱਲੋਂ 1 ਕਿੱਲੋਗ੍ਰਾਮ ਹੈਰੋਇਨ ਤੇ ਕਾਰ ਸਮੇਤ ਨਸ਼ਾ ਤਸਕਰ ਕਾਬੂ
ਮੋਗਾ, 26 ਨਵੰਬਰ 2024 : ਡੀ.ਜੀ.ਪੀ ਪੰਜਾਬ ਵੱਲੋ ਨਸ਼ਾ ਤੱਸਕਰਾ ਖਿਲਾਫ ਚਲਾਈ ਮੁਹਿੰਮ ਤਹਿਤ ਸ੍ਰੀ ਅਜੈ ਗਾਂਧੀ ਐਸ.ਐਸ.ਪੀ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਾਲ ਕ੍ਰਿਸ਼ਨ ਸਿੰਗਲਾ ਐਸ.ਪੀ (ਆਈ) ਮੋਗਾ, ਸ੍ਰੀ ਲਵਦੀਪ ਸਿੰਘ ਡੀ.ਐਸ.ਪੀ (ਡੀ), ਰਵਿੰਦਰ ਸਿੰਘ ਉਪ ਕਪਤਾਨ ਪੁਲਿਸ ਸਿਟੀ ਮੋਗਾ ਦੀ ਨਿਗਰਾਨੀ ਹੇਠ ਮੋਗਾ ਪੁਲਿਸ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ,ਜਦ ਸੀ.ਆਈ.ਏ ਸਟਾਫ ਮੋਗਾ ਦੀ ਪੁਲਿਸ ਪਾਰਟੀ ਵੱਲੋ ਇੱਕ ਨਸ਼ਾ ਤਸਕਰ ਨੂੰ ਕਾਰ ਹਡੇਈ ਆਈ ਟਵੰਟੀ ਰੰਗ ਚਿੱਟਾ ਨੰਬਰੀ ਪੀ.ਬੀ.03-ਏ.ਕਿਊ.-7072 ਸਮੇਤ....
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੱਲੋਂ 21ਵੀਂ ਪਸ਼ੂ ਧਨ ਗਣਨਾ ਦਾ ਆਗਾਜ਼    
ਜਿਲ੍ਹੇ ਦੇ ਲੋਕਾਂ ਨੂੰ ਪਸ਼ੂ ਧਨ ਗਣਨਾ ਵਿੱਚ ਸਹਿਯੋਗ ਦੀ ਅਪੀਲ ਫ਼ਰੀਦਕੋਟ 26 ਨਵੰਬਰ 2024 : ਮਾਨਯੋਗ ਮੁੱਖ ਮੰਤਰੀ ਪੰਜਾਬ ਸਰਕਾਰ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਤੇ ਸ. ਗੁਰਮੀਤ ਸਿੰਘ ਖੁੱਡੀਆਂ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਦੇਖ ਰੇਖ ਹੇਠ 21ਵੀਂ ਪਸ਼ੂ ਗਣਨਾ ਦਾ ਆਗਾਜ਼ ਫਰੀਦਕੋਟ ਹਲਕਾ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਆਪਣੇ ਕਰ ਕਮਲਾਂ ਨਾਲ ਅਨੰਦੇਆਣਾਂ ਗਊਸ਼ਾਲਾ ਫਰੀਦਕੋਟ ਤੋਂ ਕੀਤਾ ਗਿਆ। ਇਸ ਮੌਕੇ ਸ. ਸੇਖੋਂ ਨੇ ਦੱਸਿਆ ਕਿ....
ਕੌਮੀ ਸੰਵਿਧਾਨ ਦਿਵਸ ਦੇ ਸਬੰਧ ਵਿੱਚ ਸਹੁੰ ਚੁੱਕ ਸਮਾਗਮ ਦਾ ਆਯੋਜਨ
ਭਾਰਤੀ ਸੰਵਿਧਾਨ ਸਾਨੂੰ ਆਜ਼ਾਦੀ ਨਾਲ ਵਿਚਰਨ ਦੀ ਖੁੱਲ੍ਹ ਦਿੰਦਾ ਹੈ-ਸੇਖੋਂ ਸਾਨੂੰ ਆਪਣੇ ਅਧਿਕਾਰਾਂ ਤੇ ਫਰਜ਼ਾਂ ਪ੍ਰਤੀ ਜਾਗਰੂਕ ਹੋਣ ਦੀ ਲੋੜ-ਵਿਨੀਤ ਕੁਮਾਰ ਫਰੀਦਕੋਟ 26 ਨਵੰਬਰ 2024 : ਅੱਜ ਰਾਸ਼ਟਰੀ ਸੰਵਿਧਾਨ ਦਿਵਸ ਦੇ ਸਬੰਧ ਵਿੱਚ ਇਥੋ ਦੇ ਅਸ਼ੋਕਾ ਚੱਕਰ ਮੀਟਿੰਗ ਹਾਲ ਵਿੱਚ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕੀਤੀ। ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਸਮੂਹ....
ਕਣਕ ਦੀ ਗੁਲਾਬੀ ਸੁੰਡੀ ਅਤੇ ਸੈਨਿਕ ਸੁੰਡੀ ਬਾਰੇ ਜਾਗਰੂਕ ਕਰਨ ਲਈ ਖੇਤੀ ਅਧਿਕਾਰੀਆਂ ਵਲੋਂ ਪਿੰਡਾਂ ਦੇ ਦੌਰੇ ਲਗਾਤਾਰ ਜਾਰੀ
ਜ਼ਰੂਰਤ ਪੈਣ ਤੇ ਸਿਫਾਰਸ਼ ਸ਼ੁਦਾ ਕੀਟ ਨਾਸ਼ਕਾਂ ਦੀ ਵਰਤੋਂ ਕਰਨ ਦੀ ਸਲਾਹ ਫਰੀਦਕੋਟ, 26 ਨਵੰਬਰ 2024 : ਮੌਸਮੀ ਤਬਦੀਲੀਆਂ ਦੇ ਚਲਦਿਆਂ ਸੈਨਿਕ ਸੁੰਡੀ ਅਤੇ ਗੁਲਾਬੀ ਸੁੰਡੀ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਖੇਤੀਬਾੜੀ ਅਧਿਕਾਰੀ /ਕਰਮਚਾਰੀਆਂ ਵੱਲੋਂ ਪਿੰਡਾਂ ਦੇ ਦੌਰੇ ਨਿਰੰਤਰ ਕੀਤੇ ਜਾ ਰਹੇ ਹਨ। ਇਸ ਮੁਹਿੰਮ ਤਹਿਤ ਬਲਾਕ ਖ਼ੇਤੀਬਾੜੀ ਅਫ਼ਸਰ ਡਾ. ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਟੀਮ ਵੱਲੋਂ ਰੱਤੀ ਰੋੜੀ ,ਡੱਗੋ....
ਵਿਆਹ ਸਮਾਗਮ 'ਚ ਪਹੁੰਚੇ ਰਿਸ਼ਤੇਦਾਰਾਂ ਲਈ ਖਾਣਾ ਬਣਾਉਂਦੇ ਸਮੇਂ ਸਿਲੰਡਰ ਨੂੰ ਲੱਗੀ ਅੱਗ, ਤਿੰਨ ਔਰਤਾਂ ਦੀ ਮੌਤ
ਬਸੀ ਪਠਾਣਾ, 25 ਨਵੰਬਰ 2024 : ਬਸੀ ਪਠਾਣਾ ਦੇ ਪਿੰਡ ਮੁਸਤਫਾਬਾਦ ਵਿੱਚ ਇੱਕ ਲੜਕੀ ਦੇ ਵਿਆਹ ਸਮਾਗਮ ਤੋਂ ਪਹਿਲਾਂ ਪਹੁੰਚੇ ਰਿਸ਼ਤੇਦਾਰਾਂ ਲਈ ਰਾਤ ਦਾ ਖਾਣਾ ਬਣਾਉਂਦੇ ਸਮੇਂ ਸਿਲੰਡਰ ਨੂੰ ਅੱਗ ਲੱਗ ਜਾਣ ਕਾਰਨ ਧਮਾਕਾ ਹੋ ਗਿਆ। ਸਿਲੰਡਰ ਨੂੰ ਅੱਗ ਲੱਗ ਜਾਣ ਕਾਰਨ ਵਾਪਰੇ ਹਾਦਸੇ ਵਿੱਚ ਜਿੱਥੇ ਇੱਕ ਔਰਤ ਦੀ ਪਹਿਲਾ ਮੌਤ ਹੋ ਗਈ ਸੀ, ਉੱਥੇ ਹੀ ਅੱਗ ਦੀ ਲਪੇਟ ਵਿੱਚ ਬੁਰੀ ਤਰ੍ਹਾਂ ਝੁਲਸੀਆਂ ਦੋ ਹੋਰ ਮਹਿਲਾਵਾਂ ਦੀ ਮੌਤ ਹੋ ਗਈ ਹੈ ਜਿਸ ਤੋਂ ਬਾਅਦ ਇਸ ਹਾਦਸੇ ’ਚ ਕੁੱਲ ਤਿੰਨ ਮੌਤ ਹੋ ਗਈਆਂ ਹਨ....
ਡੀ.ਸੀ ਨੇ ਸਾਹਨੇਵਾਲ ਹਵਾਈ ਅੱਡੇ ਦੇ ਆਲੇ-ਦੁਆਲੇ ਪੰਛੀਆਂ ਦੇ ਟਕਰਾਅ ਨੂੰ ਰੋਕਣ ਲਈ ਉਪਾਵਾਂ ਬਾਰੇ ਚਰਚਾ ਕੀਤੀ
ਡੀ.ਸੀ ਨੇ ਐਰੋਡਰੋਮ ਕਮੇਟੀ ਦੀ ਮੀਟਿੰਗ ਕੀਤੀ ਪੁਲਿਸ ਵਿਭਾਗ ਨੂੰ ਗੈਰ-ਕਾਨੂੰਨੀ ਟਰੱਕ ਪਾਰਕਿੰਗ 'ਤੇ ਸ਼ਿਕੰਜਾ ਕੱਸਣ ਦੇ ਹੁਕਮ ਲੁਧਿਆਣਾ, 25 ਨਵੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਸੋਮਵਾਰ ਨੂੰ ਸਾਹਨੇਵਾਲ ਏਅਰਪੋਰਟ ਵਿਖੇ ਐਰੋਡਰੋਮ ਕਮੇਟੀ ਅਤੇ ਏਅਰਪੋਰਟ ਇਨਵਾਇਰਮੈਂਟ ਮੈਨੇਜਮੈਂਟ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਸਹਾਇਕ ਕਮਿਸ਼ਨਰ ਮੈਡਮ ਕ੍ਰਿਤਿਕਾ ਗੋਇਲ ਅਤੇ ਏਅਰਪੋਰਟ ਡਾਇਰੈਕਟਰ ਸ੍ਰੀ ਪੰਕਜ ਕੁਮਾਰ ਦੇ ਨਾਲ ਸ੍ਰੀ ਜਤਿੰਦਰ ਜੋਰਵਾਲ ਨੇ ਸ਼ਹਿਰੀ ਹਵਾਬਾਜ਼ੀ ਵਿੱਚ....
ਵਿਧਾਇਕ ਸਿੱਧੂ ਦੀ ਪ੍ਰਧਾਨਗੀ ਹੇਠ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ
ਹਲਕੇ ਦੇ ਸਰਕਾਰੀ ਸਕੂਲਾਂ 'ਚ ਹੋਰ ਨਿਖਾਰ ਲਿਆਉਣ 'ਤੇ ਦਿੱਤਾ ਜ਼ੋਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਮੁੱਖ ਟੀਚਾ - ਕੁਲਵੰਤ ਸਿੰਘ ਸਿੱਧੂ ਲੁਧਿਆਣਾ, 25 ਨਵੰਬਰ 2024 : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਤੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਮੁਖੀਆਂ ਨਾਲ ਮੀਟਿੰਗ ਦਾ ਆਯੋਜਨ ਹੋਇਆ ਜਿਸ ਵਿੱਚ ਹਲਕੇ ਦੇ ਸਰਕਾਰੀ ਸਕੂਲਾਂ ਵਿੱਚ ਹੋਰ ਸੁਧਾਰ ਲਿਆਉਣ 'ਤੇ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਦੌਰਾਨ....
ਬੇਟੀ ਬਚਾਓ ਬੇਟੀ ਪੜ੍ਹਾਓ ਤਹਿਤ ਜਾਗਰੂਕਤਾ ਸੈਮੀਨਾਰ ਅਤੇ ਜਾਗਰੂਕਤਾ ਰੈਲੀਆਂ ਦਾ ਆਯੋਜਨ
ਫਰੀਦਕੋਟ 25 ਨਵੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਯੋਗ ਅਗਵਾਈ ਅਤੇ ਸ੍ਰੀਮਤੀ ਰਤਨਦੀਪ ਸੰਧੂ ਜਿਲ੍ਹਾ ਪ੍ਰੋਗਰਾਮ ਅਫਸਰ ਫਰੀਦਕੋਟ ਦੇ ਯਤਨਾ ਸਦਕਾ ਜਿਲ੍ਹਾ ਫਰੀਦਕੋਟ ਵਿਖੇ ਔਰਤਾਂ ਪ੍ਰਤੀ ਹਿੰਸਾ ਵਿਰੁੱਧ ਅੰਤਰਰਾਸ਼ਟਰੀ ਦਿਵਸ ਦੇ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਤਹਿਤ ਜਾਗਰੂਕਤਾ ਸੈਮੀਨਾਰ ਅਤੇ ਜਾਗਰੂਕਤਾ ਰੈਲੀਆਂ ਦਾ ਆਯੋਜਨ ਕੀਤਾ ਗਿਆ। ਇਸ ਨੂੰ ਮੁੱਖ ਰੱਖਦਿਆ ਜਿਲ੍ਹਾ ਪੱਧਰ ਤੇ ਆਂਗਣਵਾੜੀ ਵਰਕਰਾਂ ਲਈ ਜਾਗਰੂਕਤਾ ਸੈਸ਼ਨ ਕੀਤਾ ਗਿਆ ਜਿਸ ਅਧੀਨ ਸੈਮੀਨਾਰ ਦੀ ਸ਼ੁਰੂਆਤ ਵਿੱਚ ਸ੍ਰੀਮਤੀ....
ਫਰੀਦਕੋਟ 'ਚ ਵਾਪਰੇ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਅਤੇ ਇਕ ਲੜਕੀ ਸਮੇਤ ਦੋ ਗੰਭੀਰ ਜ਼ਖ਼ਮੀ
ਫਰੀਦਕੋਟ, 25 ਨਵੰਬਰ 2024 : ਸਥਾਨਕ ਸ਼ਹਿਰ ਤੋਂ ਸਾਦਿਕ ਨੂੰ ਜਾਂਦੀ ਸੜਕ ਤੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਅਤੇ ਇਕ ਲੜਕੀ ਸਮੇਤ ਦੋ ਗੰਭੀਰ ਜ਼ਖ਼ਮੀ ਹੋ ਜਾਣ ਦੀ ਦੁੱਖਦਾਈ ਖਬਰ ਹੈ। ਜਾਣਕਾਰੀ ਅਨੁਸਾਰ ਪਿੰਡ ਕੰਮੇਆਣਾ ਦਾ ਰਹਿਣ ਵਾਲਾ ਸੁਖਰਾਜ ਸਿੰਘ ਉਰਫ ਰਾਜੂ ਆਪਣੇ ਦੋ ਸਾਥੀਆਂ ਪਰਮਦੀਪ ਸਿੰਘ ਅਤੇ ਮੰਗੂ ਉਰਫ ਪ੍ਰਭਦੀਪ ਨਾਲ ਕਾਰ ਵਿੱਚ ਫਰੀਦਕੋਟ ਤੋਂ ਸਾਦਿਕ ਰੋਡ ਵੱਲ ਜਾ ਰਿਹਾ ਸੀ। ਉਹ ਸ਼ਹਿਰ ਤੋਂ ਥੋੜ੍ਹੀ ਦੂਰੀ 'ਤੇ ਹੀ ਪਹੁੰਚਿਆ ਸੀ ਕਿ ਉਸ ਦੀ ਕਾਰ ਅੱਗੇ ਜਾ ਰਹੇ....
ਪੰਜਾਬ ਰਾਜ ਵੱਲੋਂ ਸਵੈ-ਇੱਛਤ ਖ਼ੂਨਦਾਨੀਆਂ 'ਚ ਤੀਜਾ ਰਾਸ਼ਟਰੀ ਰੈਂਕ ਹਾਸਲ ਕਰਕੇ ਸੂਬੇ ਦਾ ਮਨੋਬਲ ਉੱਚਾ ਕੀਤਾ ਹੈ : ਸਿਹਤ ਮੰਤਰੀ 
ਸਿਹਤ ਮੰਤਰੀ ਨੇ ਅਪਗ੍ਰੇਡ ਕੀਤੇ ਬਲੱਡ ਕੰਪੋਨੈਂਟ ਸੇਪਰੇਸ਼ਨ ਯੂਨਿਟ ਦਾ ਉਦਘਾਟਨ ਕੀਤਾ ਖੂਨਦਾਨ ਕੈਂਪਾਂ ਦੌਰਾਨ ਖ਼ੂਨ ਇਕੱਠਾ ਕਰਨ ਅਤੇ ਢੋਆ-ਢੁਆਈ ਲਈ ਦੋ ਵੈਨਾਂ ਦੀ ਸ਼ੁਰੂਆਤ ਪੰਜਾਬ ਨੂੰ ਰਾਸ਼ਟਰੀ ਪੱਧਰ 'ਤੇ ਸਵੈ-ਇੱਛੁਕ ਖੂਨਦਾਨ ਵਿੱਚ ਤੀਜਾ ਪੁਰਸਕਾਰ ਮਿਲਿਆ ਲੋਕਾਂ ਨੂੰ ਮਾਨਵਤਾ ਦੇ ਪਵਿੱਤਰ ਕਾਰਜ ਲਈ ਖੂਨਦਾਨ ਕਰਨ ਦੀ ਅਪੀਲ ਕੀਤੀ ਐਸਏਐਸ ਨਗਰ, 25 ਨਵੰਬਰ, 2024 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ, ਡਾ. ਬਲਬੀਰ ਸਿੰਘ ਨੇ ਅੱਜ ਸਿਵਲ ਹਸਪਤਾਲ ਮੋਹਾਲੀ....
ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹਾ ਸਿਹਤ ਸੁਸਾਇਟੀ ਦੇ ਕੰਮਾਂ ਦੀ ਸਮੀਖਿਆ
ਬੱਚਿਆਂ ਦੀ ਸਿਹਤ ਵੱਲ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਫਰੀਦਕੋਟ, 25 ਨਵੰਬਰ 2024 : ਜਿਲ੍ਹਾ ਸਿਹਤ ਸੁਸਾਇਟੀ ਫਰੀਦਕੋਟ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ, ਸਮੂਹ ਸੀਨੀਅਰ ਮੈਡੀਕਲ ਅਫਸਰ, ਪ੍ਰੋਗਰਾਮ ਅਫਸਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਆਈਐਮਏ ਦੇ ਨੁਮਾਇੰਦੇ ਹਾਜਰ ਸਨ। ਮੀਟਿੰਗ ਦੌਰਾਨ ਵੱਖ-ਵੱਖ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਬਾਰੇ ਰੀਵਿਊ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ....
‘ਸੀ.ਐਮ. ਦੀ ਯੋਗਸ਼ਾਲਾ' ਤਹਿਤ ਜ਼ਿਲੇ ਵਿਚ ਯੋਗ ਕਲਾਸਾਂ ਜਾਰੀ
ਸੀ.ਐਮ. ਦੀ ਯੋਗਸ਼ਾਲਾ ਤਹਿਤ ਲੱਗ ਰਹੇ ਯੋਗ ਕੈਂਪਾਂ ਦਾ ਵੱਧ ਤੋਂ ਵੱਧ ਲੋਕ ਲੈਣ ਲਾਹਾ- ਡਿਪਟੀ ਕਮਿਸ਼ਨਰ ਫ਼ਰੀਦਕੋਟ 25 ਨਵੰਬਰ, 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸਿਹਤਮੰਦ ਪੰਜਾਬ ਤਹਿਤ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਫ਼ਰੀਦਕੋਟ ਵਿੱਚ ਮੁਫਤ ਯੋਗਾ ਦੀਆਂ ਕਲਾਸਾਂ ਚੱਲ ਰਹੀਆਂ ਹਨ। ਇਨ੍ਹਾਂ ਕਲਾਸਾਂ ਵਿੱਚ ਲੋਕਾਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਲਾਭ ਲਿਆ ਜਾ ਰਿਹਾ ਹੈ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ....
Punjab Image
ਕਿਸਾਨਾਂ ਨੂੰ ਬਾਗਬਾਨੀ ਅਪਨਾਉਣ ਲਈ ਦਿੱਤੀਆ ਰਹੀਆਂ ਹਨ ਵਿਸ਼ੇਸ਼ ਸਹੂਲਤਾਂ ਅਤੇ ਸਬਸਿਡੀ
ਫਰੀਦਕੋਟ 25 ਨਵੰਬਰ 2024 : ਬਾਗਬਾਨੀ ਵਿਭਾਗ ਪੰਜਾਬ ਵਲੋਂ ਸ੍ਰੀ ਮਹਿੰਦਰ ਭਗਤ ਬਾਗਬਾਨੀ ਮੰਤਰੀ ਪੰਜਾਬ ਦੀ ਯੋਗ ਅਗਵਾਈ ਅਤੇ ਡਾਇਰੈਕਟਰ ਬਾਗਬਾਨੀ ਮੈਡਮ ਸ਼ੈਲਿੰਦਰ ਕੌਰ, ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਾਗਬਾਨੀ ਅਪਨਾਉਣ ਲਈ ਕਿਸਾਨਾਂ ਨੂੰ ਵੱਖ-ਵੱਖ ਸਕੀਮਾਂ ਅਧੀਨ ਉਪਦਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਡਾਇਰੈਕਟਰ ਬਾਗਬਾਨੀ ਸ. ਨਵਦੀਪ ਸਿੰਘ ਬਰਾੜ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਜਿਲ੍ਹੇ ਦੇ ਕਿਸਾਨਾਂ ਨੂੰ ਕਣਕ-ਝੋਨੇ ਦੇ ਰਵਾਇਤੀ ਫਸਲੀ ਚੱਕਰ....
 ਪਿੰਡ ਮੀਰਪੁਰ ਦੇ ਸਫਲ ਕਿਸਾਨ ਖੁਸ਼ਬਿੰਦਰ ਸਿੰਘ ਨੇ ਸਿੰਗਲ
ਸੁਪਰ ਫਾਸਫੇਟ ਨਾਲ 16 ਏਕੜ ਵਿੱਚ ਕੀਤੀ ਕਣਕ ਦੀ ਬਿਜਾਈ ਅਗਾਂਹਵਧੂ ਕਿਸਾਨ ਖੁਸ਼ਬਿੰਦਰ ਸਿੰਘ ਨੇ ਪਿਛਲੇ ਪੰਜ ਸਾਲਾਂ ਤੋਂ ਨਹੀਂ ਲਗਾਈ ਪਰਾਲੀ ਨੂੰ ਅੱਗ ਖੇਤੀ ਮਾਹਿਰਾਂ ਅਨੁਸਾਰ ਸਿੰਗਲ ਸੁਪਰ ਫਾਸਫੇਟ ਨਾਲ ਬੀਜੀ ਕਣਕ ਦਾ ਜੰਮ ਬਹੁਤ ਵਧੀਆ ਤੇ ਡੀ.ਏ.ਪੀ. ਦੀ ਘਾਟ ਦੇ ਨਹੀਂ ਵਿਖਾਈ ਦੇ ਰਹੇ ਕੋਈ ਲੱਛਣ ਫ਼ਤਹਿਗੜ੍ਹ ਸਾਹਿਬ, 25 ਨਵੰਬਰ 2024 : ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਜਿਥੇ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ ਤੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਉਥੇ ਹੀ ਜ਼ਿਲ੍ਹੇ....
ਪੀ.ਏ.ਯੂ. ਦੇ ਅਰਥ ਸ਼ਾਸਤਰੀ ਡਾ. ਕਮਲ ਵੱਤਾ ਨੂੰ ਖੇਤੀ ਅਰਥ ਸ਼ਾਸਤਰ ਵਿਚ ਦਿੱਤੇ ਯੋਗਦਾਨ ਲਈ ਫੈਲੋਸ਼ਿਪ ਨਾਲ ਨਿਵਾਜ਼ਿਆ ਗਿਆ
ਪੀ.ਏ.ਯੂ. ਦੇ ਅਰਥ ਸ਼ਾਸਤਰੀਆਂ ਨੇ ਆਈ ਐੱਸ ਏ ਈ ਸਲਾਨਾ ਇਕੱਤਰਤਾ ਵਿਚ ਹਾਸਲ ਕੀਤੀ ਸਫਲਤਾ ਲੁਧਿਆਣਾ 25 ਨਵੰਬਰ, 2024 : ਪੀ.ਏ.ਯੂ. ਦੇ ਅਰਥ ਸ਼ਾਸਤਰ ਅਤੇ ਸਮਾਜ ਸ਼ਾਸਤਰ ਵਿਗਿਆਨ ਵਿਭਾਗ ਦੇ ਪ੍ਰੋਫੈਸਰ ਡਾ. ਕਮਲ ਵੱਤਾ ਨੂੰ ਮਾਣਮੱਤੀ ਆਈ ਐੱਸ ਏ ਈ ਫੈਲੋਸ਼ਿਪ ਨਾਲ ਸਨਮਾਨਿਤ ਕੀਤਾ ਗਿਆ ਹੈ| ਇਹ ਫੈਲੋਸ਼ਿਪ ਖੇਤੀ ਅਰਥ ਸ਼ਾਸਤਰ ਬਾਰੇ ਭਾਰਤੀ ਸੁਸਾਇਟੀ ਦੀ ਕਰਾਈਕਲ ਪੁਡੂਚਰੀ ਵਿਖੇ ਹੋਈ 84ਵੀਂ ਸਲਾਨਾ ਇਕੱਤਰਤਾ ਦੌਰਾਨ ਪ੍ਰਦਾਨ ਕੀਤੀ ਗਈ| ਇਸ ਫੈਲੋਸ਼ਿਪ ਲਈ ਡਾ. ਵੱਤਾ ਵੱਲੋਂ ਖੇਤੀ ਅਰਥ ਸ਼ਾਸਤਰ, ਪੇਂਡੂ ਵਿਕਾਸ....