ਫਰੀਦਕੋਟ 13 ਨਵੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਹੁਕਮਾਂ ਤੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਕੀਤੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹਾ ਫਰੀਦਕੋਟ ਵਿੱਚ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪਿੰਡ ਗੋਲੇਵਾਲਾ, ਪਿੱਪਲੀ, ਭਾਗਥਲਾ, ਹਸਨਭੱਟੀ , ਪੱਖੀ ਵਿਖੇ ਸਹਿਕਾਰੀ ਸਭਾਵਾਂ ਨਾਲ ਸਬੰਧਤ....
ਮਾਲਵਾ

ਲੁਧਿਆਣਾ 12 ਨਵੰਬਰ 2024 : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਿਖੇ “ਜਲਵਾਯੂ ਪਰਿਵਰਤਨ ਅਤੇ ਊਰਜਾ ਤਬਦੀਲੀ ਦੇ ਸੰਦਰਭ ਵਿਚ ਖੇਤੀ-ਭੋਜਨ ਪ੍ਰਣਾਲੀਆਂ ਨੂੰ ਬਦਲਣ” ਵਿਸ਼ੇ ਤੇ ਚਾਰ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਸ਼ੁਰੂ ਹੋਈ। ਇੰਡੀਅਨ ਇਕਾਲੌਜੀਕਲ ਸੋਸਾਇਟੀ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਇਸ ਕਾਨਫਰੰਸ ਦੇ ਉਦਘਾਟਨੀ ਸਮਾਰੋਹ ਵਿਚ ਸ੍ਰੀ ਗੁਲਾਬ ਚੰਦ ਕਟਾਰੀਆ, ਮਾਣਯੋਗ ਗਵਰਨਰ, ਪੰਜਾਬ ਮੁੱਖ ਮਹਿਮਾਨ ਵਜੋਂ ਅਤੇ ਸ੍ਰੀ ਭਗਵੰਤ ਸਿੰਘ ਮਾਨ, ਮਾਣਯੋਗ ਮੁੱਖ ਮੰਤਰੀ, ਪੰਜਾਬ ਵਿਸ਼ੇਸ਼ ਮਹਿਮਾਨ ਵਜੋਂ....

ਭਵਾਨੀਗੜ੍ਹ, 12 ਨਵੰਬਰ 2024 : ਪੰਜਾਬ ਦੇ ਕਈ ਜ਼ਿਲਿਆਂ ਵਿੱਚ ਵੀ ਧੁੰਦ ਦਾ ਅਸਰ ਦੇਖਣ ਨੂੰ ਮਿਲਿਆ ਰਿਹਾ ਹੈ। ਭਵਾਨੀਗੜ੍ਹ ਇਲਾਕੇ ‘ਚ ਮੰਗਲਵਾਰ ਤੜਕੇ ਸੰਘਣੀ ਧੁੰਦ ਕਾਰਨ ਇਕ ਵੱਡਾ ਹਾਦਸਾ ਵਾਪਰ ਗਿਆ। ਇਸ ਘਟਨਾ ‘ਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ। ਦੱਸ ਦਈਏ ਕਿ ਭਵਾਨੀਗੜ੍ਹ ‘ਚ ਅੱਜ ਸਵੇਰ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇਅ ‘ਤੇ ਸੰਗਰੂਰ ਤੋਂ ਆ ਰਹੀ ਇਕ ਪੀ.ਆਰ.ਟੀ.ਸੀ ਬੱਸ ਤੇ ਖਾਦ ਦੇ ਭਰੇ ਇਕ ਟਰੱਕ-ਟਰਾਲੇ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਉਕਤ ਹਾਦਸੇ....

ਮਾਨਸਾ, 12 ਨਵੰਬਰ 2024 : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਤਾਏ ਦੀ ਸੁਰੱਖਿਆ ਲਈ ਤਾਇਨਾਤ ਗੰਨਮੈਨ ਦੀ ਦੇਰ ਰਾਤ ਗੋਲੀ ਲੱਗਣ ਨਾਲ ਮੌਤ ਹੋ ਗਈ। ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਪਿਸਤੌਲ ਸਾਫ਼ ਕਰਦੇ ਸਮੇਂ ਅਚਾਨਕ ਗੋਲੀ ਚੱਲ ਗਈ ਅਤੇ ਹਰਦੀਪ ਸਿੰਘ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਰਸਤੇ ਵਿਚ ਹੀ ਮੌਤ ਹੋ ਗਈ | ਹਰਦੀਪ ਸਿੰਘ ਮਾਨਸਾ ਦੇ ਪਿੰਡ ਫਫੜੇ ਭਾਈਕੇ ਦਾ ਰਹਿਣ ਵਾਲਾ ਸੀ।....

ਪੀ.ਏ.ਯੂ. ਵਿਖੇ ਮੌਸਮੀ ਤਬਦੀਲੀ ਬਾਰੇ ਕੌਮਾਂਤਰੀ ਕਾਨਫਰੰਸ ਵਿੱਚ ਵਿਗਿਆਨੀਆਂ ਦਾ ਕੀਤਾ ਸਵਾਗਤ ਕਿਹਾ, ਟਿਕਾਊ ਖੇਤੀ ਅਭਿਆਸਾਂ ਨੂੰ ਅਪਣਾਉਣ ਲਈ ਕਿਸਾਨਾਂ ਨੂੰ ਸੇਧ ਦੇਣ ਦਾ ਜ਼ਿੰਮੇਵਾਰੀ ਵਿਗਿਆਨੀਆਂ ਦੀ ਬਣਦੀ ਮੌਸਮੀ ਤਬਦੀਲੀ ਦੇ ਮਾੜੇ ਪ੍ਰਭਾਵਾਂ ਨੂੰ ਘਟਾਉਣ ਲਈ ਸਰਗਰਮ ਪਹੁੰਚ ਅਪਣਾਉਣ ਦੀ ਲੋੜ ‘ਤੇ ਦਿੱਤਾ ਜ਼ੋਰ ਲੁਧਿਆਣਾ, 12 ਨਵੰਬਰ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਸ਼ਵ ਭਰ ਦੇ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਕਿਸਾਨਾਂ ਲਈ ਮਾਰਗ ਦਰਸ਼ਕ ਬਣਨ ਦਾ ਸੱਦਾ....

ਕਿਹਾ, ਸਾਬਕਾ ਫ਼ੌਜੀਆਂ ਨੂੰ ਪੈਨਸ਼ਨਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਹਰ ਮਹੀਨੇ ਮੀਟਿੰਗ ਕਰਵਾ ਕੇ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਹੋਵੇਗਾ ਨਿਪਟਾਰਾ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਪਟਿਆਲਾ ‘ਚ ਪੰਜਾਬ ਸਰਕਾਰ ਆਪ ਦੇ ਦੁਆਰ ਤਹਿਤ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਸੁਣੀਆਂ ਪਟਿਆਲਾ, 12 ਨਵੰਬਰ 2024 : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ....

'ਡਰਿੰਕ ਐਂਡ ਡਰਾਈਵ' ਵਾਲਿਆਂ ਦੇ ਕੀਤੇ ਜਾ ਸਕਦੇ ਸਦਾ ਲਈ ਡਰਾਈਵਿੰਗ ਲਾਇਸੈਂਸ ਰੱਦ ਫੁੱਟਪਾਸ ਤੋੜਨ ਵਾਲਿਆਂ ਖ਼ਿਲਾਫ਼ ਹੋਵੇਗਾ ਪਰਚਾ ਦਰਜ, ਸੂਚਨਾ ਦੇਣ ਵਾਲਿਆਂ ਨੂੰ ਮਿਲਣਗੇ ਇਨਾਮ ਬਿਨਾ ਕਾਗਜ਼ਾਂ ਤੋਂ ਚੱਲਦੀਆਂ ਬੱਸਾਂ ਹੋਣਗੀਆਂ ਬੰਦ ਜ਼ਿਲ੍ਹਾ ਮੋਗਾ ਵਿੱਚ ਸਾਲ 2023 ਵਿੱਚ ਹੋਏ 198 ਸੜਕ ਹਾਦਸੇ ਅਤੇ 172 ਮੌਤਾਂ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਵਿੱਚ ਲਏ ਸਖ਼ਤ ਫੈਸਲੇ ਅਗਾਮੀ ਧੁੰਦ ਦੇ ਮੌਸਮ ਦੌਰਾਨ ਵਾਹਨ ਚਾਲਕ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣ - ਡਿਪਟੀ....

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਕੀਤਾ ਸਨਮਾਨਿਤ ਵਾਤਾਵਰਨ ਪੱਖੀ ਖੇਤੀਬਾੜੀ ਕਰਨ ਵਾਲੇ ਕਿਸਾਨਾਂ ਨੂੰ ਦਿੱਤੀ ਹੱਲਾਸ਼ੇਰੀ ਮੋਗਾ 12 ਨਵੰਬਰ 2024 : ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਦੀਆਂ ਸਖ਼ਤ ਹਦਾਇਤਾਂ ਦੀ ਪਾਲਣਾ ਕਰਦਿਆਂ ਪਰਾਲੀ ਦੀਆਂ ਘਟਨਾਵਾਂ ਉੱਪਰ ਠੱਲ ਪਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਉੱਪਰ ਜਿੱਥੇ ਕਾਰਵਾਈ ਕੀਤੀ ਜਾ ਰਹੀ ਹੈ ਇਸਦੇ ਨਾਲ ਨਾਲ ਪਰਾਲੀ ਨੂੰ ਸਾੜਨ ਦੀ ਬਿਜਾਏ ਇਸਦਾ ਸੁਚੱਜਾ ਪ੍ਰਬੰਧਨ....

ਸਿਹਤ ਵਿਭਾਗ ਰਾਹੀਂ ਆਪਣੀ ਬੱਚੀ ਦਾ ਮੁਫ਼ਤ ਇਲਾਜ਼ ਕਰਵਾਉਣ ਉਪਰੰਤ ਮਾਂ ਹੋਈ ਭਾਵੁਕ ਬੱਚੀ ਦੇ ਪਿਤਾ ਦੀ ਕੁਝ ਸਮਾਂ ਪਹਿਲਾਂ ਹੀ ਚੁੱਕੀ ਹੈ ਮੌਤ ਜੇਕਰ ਕਿਸੇ ਵੀ ਬੱਚੇ ਨੂੰ ਕੋਈ ਗੰਭੀਰ ਬਿਮਾਰੀ ਹੈ ਤਾਂ ਤਰੁੰਤ ਆਰ.ਬੀ.ਐਸ.ਕੇ ਟੀਮ ਮੋਗਾ ਨਾਲ ਸੰਪਰਕ ਕੀਤਾ ਜਾਵੇ: ਡਾ. ਸਿੱਧੂ ਮੋਗਾ, 12 ਨਵੰਬਰ 2024 : ਸਿਵਲ ਹਸਪਤਾਲ ਮੋਗਾ ਦੀ ਆਰ.ਬੀ.ਐਸ.ਕੇ. ਟੀਮ ਵੱਲੋਂ ਰਾਸ਼ਟਰੀਯ ਬਾਲ ਸਵਾਸਥ ਕਾਰਿਆਕ੍ਰਮ ਤਹਿਤ ਆਗਣਵਾੜੀ ਮੋਗਾ ਦੀ 4 ਸਾਲ ਦੀ ਬੱਚੀ ਸੀਰਤ ਦੇ ਦਿਲ ਦਾ ਮੁਫਤ ਅਤੇ ਸਫ਼ਲ ਅਪਰੇਸ਼ਨ ਫੋਰਟਿਸ ਹਸਪਤਾਲ਼....

ਹੁਣ ਨਗਰ ਕੌਂਸਲ ਧਰਮਕੋਟ ਵਿੱਚ 13 ਨਵੰਬਰ ਨੂੰ ਲੱਗੇਗਾ ਤੀਸਰਾ ਅਲਿਮਕੋ ਕੈਂਪ-ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੋਗਾ, 12 ਨਵੰਬਰ 2024 : ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਅਤੇ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਪਹਿਲਕਦਮੀ ਉੱਤੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਅਧੀਨ ਕੰਮ ਕਰ ਰਹੇ ਕੇਂਦਰ ਅਲਿਮਕੋ (ਆਰਟੀਫਿਸ਼ਲ ਲਿੰਬਜ਼ ਮੈਨੁਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ ਐਗਜਿਲਰੀ ਪ੍ਰੋਡਕਸ਼ਨ ਸੈਂਟਰ) ਵੱਲੋਂ ਦਿਵਿਆਂਗਜਨਾਂ ਅਤੇ ਸੀਨੀਅਰ ਸਿਟੀਜ਼ਨਾਂ ਨੂੰ ਮੁਫ਼ਤ ਬਣਾਵਟੀ ਅੰਗ ਅਤੇ....

ਖਰੀਦ ਏਜੰਸੀਆਂ ਵੱਲੋਂ 512125 ਮੀਟ੍ਰਿਕ ਟਨ ਝੋਨੇ ਦੀ ਕੀਤੀ ਗਈ ਖਰੀਦ ਫ਼ਰੀਦਕੋਟ 12 ਨਵੰਬਰ 2024 : ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ, ਲਿਫਟਿੰਗ, ਅਦਾਇਗੀ ਦਾ ਕੰਮ ਲਗਾਤਾਰ ਜਾਰੀ ਹੈ । ਕੱਲ੍ਹ ਸ਼ਾਮ ਤੱਕ ਜ਼ਿਲ੍ਹੇ ਦੇ ਖ਼ਰੀਦ ਕੇਂਦਰਾਂ ਵਿੱਚ 520959 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਜਿਸ ਵਿੱਚੋਂ ਵੱਖ ਵੱਖ ਖ਼ਰੀਦ ਏਜੰਸੀਆਂ ਵੱਲੋਂ 512125 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਈ । ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ।....

ਅਰਜੁਨਾ ਐਵਾਰਡ, ਮੇਜਰ ਧਿਆਨ ਚੰਦ ਖੇਲ ਰਤਨ ਐਵਾਰਡ, ਦਰੋਣਾਚਾਰੀਆਂ ਐਵਾਰਡ ਅਤੇ ਰਾਸ਼ਟਰੀ ਖੇਲ ਪ੍ਰੋਤਸਾਹਨ ਪੁਰਸਕਾਰ ਲਈ ਅਰਜੀਆਂ ਦੀ ਮੰਗ ਫਰੀਦਕੋਟ 12 ਨਵੰਬਰ 2024 : ਭਾਰਤ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਯੋਗ ਖਿਡਾਰੀਆਂ ਅਤੇ ਕੋਚਿਜ਼ ਨੂੰ ਸਾਲ 2024 ਲਈ ਅਰਜੁਨਾ ਐਵਾਰਡ, ਮੇਜਰ ਧਿਆਨ ਚੰਦ ਖੇਲ ਰਤਨ ਐਵਾਰਡ, ਦਰੋਣਾਚਾਰੀਆਂ ਐਵਾਰਡ ਅਤੇ ਰਾਸ਼ਟਰੀ ਖੇਲ ਪ੍ਰੋਤਸਾਹਨ ਪੁਰਸਕਾਰ ਦੇਣ ਲਈ ਆਨਲਾਈਨ ਅਰਜੀਆਂ ਦੀ ਮੰਗ ਕੀਤੀ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ....

ਡੀ ਏ ਪੀ ਦੇ ਬਦਲ ਵਜੋਂ ਹੋਰ ਖਾਦਾਂ ਵਰਤ ਸਕਦਾ ਹੈ ਕਿਸਾਨ ਫਰੀਦਕੋਟ 12 ਨਵੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਹੁਕਮਾਂ ਤੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਕੀਤੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਜ਼ਿਲ੍ਹਾ ਫਰੀਦਕੋਟ ਵਿੱਚ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਸ਼ਹਿਰ ਫ਼ਰੀਦਕੋਟ ਦੇ ਖਾਦ ਵਿਕ੍ਰੇਤਾਵਾਂ ਦੇ ਕਾਰੋਬਾਰ ਨਾਲ ਸੰਬੰਧਤ ਦੁਕਾਨਾਂ ਅਤੇ ਗੋਦਾਮਾਂ ਦੀ....

ਕਿਸਾਨਾਂ ਨੂੰ ਵਾਤਾਵਰਨ ਪੱਖੀ ਤਕਨੀਕਾਂ ਅਪਣਾਉਣ ਦੀ ਜ਼ਰੂਰਤ ਤਾਂ ਜੋਂ ਖੇਤੀ ਲਾਗਤ ਘੱਟ, ਮੁਨਾਫਾ ਵੱਧ ਅਤੇ ਵਾਤਾਵਰਨ ਸ਼ੁੱਧ ਰਹੇ ਫਰੀਦਕੋਟ 12 ਨਵੰਬਰ 2024 : ਜਿੱਥੇ ਇਹਨੀਂ ਦਿਨੀਂ ਬਹੁਤੇ ਕਿਸਾਨ ਝੋਨੇ ਦੀ ਪਰਾਲੀ ਨੂੰ ਨਸ਼ਟ ਕਰਨ ਲਈ ਜਿਆਦਾਤਰ ਅੱਗ ਲਗਾ ਰਹੇ ਹਨ, ਉੱਥੇ ਹੀ ਕੁਝ ਕੁ ਕਿਸਾਨ ਅਜਿਹੇ ਵੀ ਹਨ ਜੋ ਇਸ ਪਰਾਲੀ ਨੂੰ ਆਪਣੀ ਅਗਲੀ ਫਸਲ ਲਈ ਵਰਦਾਨ ਸਮਝ ਰਹੇ ਹਨ ਅਤੇ ਬਿਨ੍ਹਾਂ ਪਰਾਲੀ ਨੂੰ ਅੱਗ ਲਗਾਏ, ਬਿਨ੍ਹਾਂ ਪਰਾਲੀ ਦੀਆਂ ਗੱਠਾਂ ਬਣਾਏ ਪਰਾਲੀ ਨੂੰ ਖੇਤ ਵਿੱਚ ਵਰਤ ਕੇ ਮਲਚਿੰਗ ਵਿਧੀ ਰਾਹੀ....

ਸ੍ਰੀ ਮੁਕਤਸਰ ਸਾਹਿਬ 12 ਨਵੰਬਰ 2024 : ਸ੍ਰੀ ਰਾਜੇਸ਼ ਤ੍ਰਿਪਾਠੀ, ਆਈ.ਏ.ਐਸ., ਜਿਲ੍ਹਾ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦਾ ਹੋਇਆ ਭਾਰਤ ਚੋਣ ਕਮਿਸ਼ਨ, ਵੱਲੋਂ ਜਾਰੀ ਸਟੈਡਰਡ ਓਪਰੇਟਿੰਗ ਪਰਸੀਜਰ ਤਹਿਤ ਚੋਣ ਪ੍ਰਕਿਰਿਆ ਨੂੰ ਸ਼ਾਂਤਮਈ ਤਰੀਕੇ ਨਾਲ, ਨਿਰਵਿਘਨ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ, ਚੋਣਾਂ ਵਾਲੇ ਦਿਨ 20 ਨਵੰਬਰ 2024 ਨੂੰ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ....