ਮਾਲਵਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ "ਸਮਾਜਿਕ ਖੋਜ ਵਿੱਚ ਨਵੀਨਤਾ: ਉੱਭਰਦੇ ਰੁਝਾਨ ਅਤੇ ਤਕਨੀਕਾਂ" ਵਿਸ਼ੇ 'ਤੇ ਵਰਕਸ਼ਾਪ ਦਾ ਆਯੋਜਨ
ਸ੍ਰੀ ਫ਼ਤਹਿਗੜ੍ਹ ਸਾਹਿਬ, 08 ਅਪ੍ਰੈਲ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਸ੍ਰੀ ਫਤਿਹਗੜ੍ਹ ਸਾਹਿਬ ਦੇ ਸਮਾਜ ਸ਼ਾਸਤਰ ਵਿਭਾਗ ਨੇ "ਸਮਾਜਿਕ ਖੋਜ ਵਿੱਚ ਨਵੀਨਤਾ: ਉੱਭਰਦੇ ਰੁਝਾਨ ਅਤੇ ਤਕਨੀਕਾਂ" ਸਿਰਲੇਖ ਵਿਸ਼ੇ ਤੇ ਸੱਤ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ। ਇਸ ਵਰਕਸ਼ਾਪ ਦਾ ਉਦਘਾਟਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਪ੍ਰਿਤਪਾਲ ਸਿੰਘ ਦੁਆਰਾ ਕੀਤਾ ਗਿਆ। ਉਹਨਾਂ ਇਸ ਸਮਾਗਮ ਨੂੰ ਵਿਭਾਗ ਦਾ ਸ਼ਲਾਘਾਯੋਗ ਕਦਮ ਦੱਸਿਆ। ਪ੍ਰੋਫੈਸਰ ਸੁਖਵਿੰਦਰ ਸਿੰਘ....
ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਵਿਦਿਆਰਥੀਆਂ ਨੇ ਥਿੰਕ ਕੁਆਂਟਮ 2.0 ਹੇਕਾਥਾਨ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ
ਸ੍ਰੀ ਫ਼ਤਹਿਗੜ੍ਹ ਸਾਹਿਬ, 08 ਅਪ੍ਰੈਲ (ਹਰਪ੍ਰੀਤ ਸਿੰਘ ਗੁੱਜਰਵਾਲ) : ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਵਿਭਾਗ ਦੇ ਵਿਦਿਆਰਥੀਆਂ ਨੇ ਆਪਣੀ ਬੇਮਿਸਾਲ ਯੋਗਤਾ ਅਤੇ ਨਵੀਨ ਸੋਚ ਨਾਲ ਥਿੰਕ ਕੁਆਂਟਮ 2.0 ਹੇਕਾਥਾਨ ਵਿੱਚ ਕਾਮਯਾਬੀ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ।ਇਹ ਹੇਕਥਾਨ ਗੁਲਜ਼ਾਰ ਗਰੁੱਪ ਆਫ ਕਾਲਜਿਜ਼ ਵਿਖੇ ਰੋਬੋਮਾਨੀਆ ਫੈਸਟ ਦੇ ਹਿੱਸੇ ਵਜੋਂ ਆਯੋਜਿਤ ਕੀਤਾ ਗਿਆ ਸੀ, ਜਿਸ ਵਿੱਚ ਹਿੰਦੋਸਤਾਨ ਭਰ ਤੋਂ ਆਏ ਹੋਏ ਕਈ ਮਿਹਨਤੀ ਅਤੇ ਹੁਨਰਮੰਦ....
ਸਿਵਲ ਸਰਜਨ ਨੇ ਜ਼ਿਲ੍ਹਾ ਪੱਧਰੀ ਪੀਸੀਪੀਐਨਡੀਟੀ ਅਡਵਾਈਜ਼ਰੀ ਕਮੇਟੀ ਨਾਲ ਕੀਤੀ ਮੀਟਿੰਗ
ਸ੍ਰੀ ਫ਼ਤਹਿਗੜ੍ਹ ਸਾਹਿਬ, 08 ਅਪ੍ਰੈਲ (ਹਰਪ੍ਰੀਤ ਸਿੰਘ ਗੁੱਜਰਵਾਲ) : ਲਿੰਗ ਅਨੁਪਾਤ ਵਿੱਚ ਸਮਾਨਤਾ ਲਿਆਉਣ , ਲਿੰਗ ਦੀ ਜਾਂਚ ਅਤੇ ਬੱਚੀ ਭਰੂਣ ਹੱਤਿਆ ਨੂੰ ਰੋਕਣ ਅਤੇ ਸਮਾਜ ਵਿੱਚ ਬੇਟੀ ਬਚਾਓ ਬੇਟੀ ਪੜ੍ਹਾਓ ਦੀ ਜਾਗਰੂਕਤਾ ਫੈਲਾਉਣ ਲਈ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਦੀ ਅਗਵਾਈ ਵਿੱਚ ਪੀਸੀਪੀਐਨਡੀਟੀ ਦੀ ਜਿਲ੍ਹਾ ਐਡਵਾਇਜਰੀ ਕਮੇਟੀ ਵੱਲੋਂ ਮੀਟਿੰਗ ਕੀਤੀ ਗਈ। ਕਮੇਟੀ ਵੱਲੋਂ ਵੱਖ-ਵੱਖ ਮੁੱਦਿਆਂ ਨੂੰ ਬਤੌਰ ਏਜੰਡਾ ਮੀਟਿੰਗ ਵਿੱਚ ਸ਼ਾਮਿਲ ਕੀਤਾ ਗਿਆ ਜਿਨਾਂ ਉੱਪਰ....
ਵਿਸ਼ਵ ਸਿਹਤ ਦਿਵਸ ਅਤੇ ਸ੍ਰੀ ਗੁਰੂ ਨਾਭਾ ਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ 
ਗਰੀਨ ਫੀਲਡਜ਼ ਸਕੂਲ ਵਿੱਚ ਸ੍ਰੀ ਫ਼ਤਹਿਗੜ੍ਹ ਸਾਹਿਬ, 08 ਅਪ੍ਰੈਲ (ਹਰਪ੍ਰੀਤ ਸਿੰਘ ਗੁੱਜਰਵਾਲ) : ਗਰੀਨ ਫੀਲਡਜ਼ ਸਕੂਲ ਸਰਹਿੰਦ ਵਿਖੇ ਚੇਅਰਮੈਨ ਸ. ਦੀਦਾਰ ਸਿੰਘ ਭੱਟੀ ਜੀ ਦੀ ਅਗਵਾਈ ਹੇਠ ਪ੍ਰਿੰ. ਡਾ. ਸ਼ਾਲੂ ਰੰਧਾਵਾ ਜੀ ਨੇ ਵਿਸ਼ਵ ਸਿਹਤ ਦਿਵਸ ਦੇ ਮੌਕੇ ਤੇ ਕਿਹਾ ਵਿਅਕਤੀ ਦੇ ਜੀਵਨ ਦਾ ਸਭ ਤੋਂ ਮਹੱਤਵਪੂਰਨ ਪਹਿਲੂ ਉਸਦੀ ਸਿਹਤ ਹੈ, ਜੋ ਉਸਦੇ ਜੀਵਨ ਦੀ ਗੁਣਵੱਤਾ ਨੂੰ ਨਿਰਧਾਰਤ ਕਰਦੀ ਹੈ। ਵਿਸ਼ਵ ਸਿਹਤ ਦਿਵਸ ਹਰ ਸਾਲ 7 ਅਪ੍ਰੈਲ ਨੂੰ ਦੁਨੀਆ ਭਰ ਵਿੱਚ ਤੰਦਰੁਸਤੀ ਅਤੇ ਸਿਹਤਮੰਦ ਜੀਵਨ ਨੂੰ....
"ਪੰਜਾਬ ਸਿੱਖਿਆ ਕ੍ਰਾਂਤੀ" ਤਹਿਤ ਸੂਬੇ ਦੇ ਸਕੂਲਾਂ ਨੂੰ ਹੋਰ ਬਿਹਤਰ ਬਣਾਇਆ ਜਾਵੇਗਾ : ਮਨੀਸ਼ ਸਿਸੋਦੀਆ 
ਪੰਜਾਬ ਸਰਕਾਰ ਵੱਲੋਂ ਹਰੇਕ ਪਿੰਡ 'ਚ ਖੇਡ ਮੈਦਾਨ ਬਣਾਉਣ ਦਾ ਐਲਾਨ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਰੂਪਨਗਰ ਜ਼ਿਲ੍ਹੇ ਦੇ ਸਕੂਲਾਂ ਤੇ ਖੇਡ ਮੈਦਾਨਾਂ ਦਾ ਕੀਤਾ ਨਿਰੀਖਣ ਚੰਡੀਗੜ੍ਹ/ਰੂਪਨਗਰ, 8 ਅਪ੍ਰੈਲ 2025 : ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਮੰਗਲਵਾਰ ਨੂੰ ਰੂਪਨਗਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਸਕੂਲਾਂ ਤੇ ਖੇਡ ਮੈਦਾਨਾਂ ਦਾ ਨਿਰੀਖਣ ਕੀਤਾ। ਜਿਨ੍ਹਾਂ ਪਿੰਡਾਂ ਦਾ ਦੌਰਾ....
ਮਾਲੇਰਕੋਟਲਾ ਰੋਡ ਤੋਂ ਸਿੱਧਵਾਂ ਨਹਿਰ ਲੋਹਾਰਾ ਪੁਲ ਤੱਕ ਸੜਕ ਦੇ ਕੰਮ ਦਾ 9 ਅਪਰੈਲ ਨੂੰ ਹੋਵੇਗਾ ਆਗਾਜ਼
ਮੁੰਡੀਆਂ ਰੱਖਣਗੇ 31.14 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਕੈਬਨਿਟ ਮੰਤਰੀ ਵੱਲੋਂ ਖਾਸੀ ਕਲਾਂ ਤੋਂ ਤਾਜਪੁਰ ਚੂੰਗੀ ਤੱਕ ਸੜਕ ਦੀ ਵਿਸ਼ੇਸ਼ ਮੁਰੰਮਤ ਲਈ ਵੀ ਰੱਖਿਆ ਜਾਵੇਗਾ ਨੀਂਹ ਪੱਥਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਿੱਚ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਯਕੀਨੀ ਬਣਾਉਣ ਲਈ ਕਰ ਹੀ ਨਿਰੰਤਰ ਅਤੇ ਸੁਹਿਰਦ ਯਤਨ” ਚੰਡੀਗੜ੍ਹ/ਲੁਧਿਆਣਾ, 8 ਅਪਰੈਲ 2025 : ਲੁਧਿਆਣਾ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ....
ਸੰਗਰੂਰ ‘ਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ
ਸੰਗਰੂਰ, 08 ਅਪ੍ਰੈਲ 2025 : ਸੰਗਰੂਰ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਰਾਮਾਮੰਡੀ ਤੋਂ ਇੱਕ ਪਰਿਵਾਰ ਗੱਡੀ ‘ਚ ਸਵਾਰ ਹੋ ਕੇ ਪਟਿਆਲਾ ਤੋਂ ਦਵਾਈ ਲੈਣ ਲਈ ਜਾ ਰਿਹਾ ਸੀ, ਜਦੋਂ ਉਹ ਸੰਗਰੂਰ ਨੇੜਲੇ ਪਿੰਡ ਰਾਮਨਗਰ ਸਿਬੀਆ ਦੇ ਕੱਟ ਨੇੜੇ ਉਨ੍ਹਾਂ ਦੀ ਗੱਡੀ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਖੰਭੇ ਨਾਲ ਜਾ ਟਕਰਾਈ, ਜਿਸ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਕ੍ਰਿਸ਼ਾਨ ਲਾਲ (65), ਰਵੀ....
ਵਿਧਾਇਕ ਸਹਿਬਾਨਾਂ ਵੱਲੋਂ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ 'ਚ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ
ਸਾਂਝੇ ਤੌਰ 'ਤੇ ਕਿਹਾ! ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਤੇ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਮੁੱਖ ਤਰਜੀਹ ਸੂਬੇ ਨੂੰ ਸਿੱਖਿਆ ਦੇ ਖੇਤਰ 'ਚ ਬੁਲੰਦੀਆਂ 'ਤੇ ਪਹੁੰਚਾਉਣ ਲਈ ਲਗਾਤਾਰ ਕੀਤੇ ਜਾ ਰਹੇ ਉਪਰਾਲੇ ਲੁਧਿਆਣਾ, 7 ਅਪ੍ਰੈਲ 2025 : ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਿੱਖਿਆ ਦੇ ਖੇਤਰ ਵਿੱਚ ਬੁਲੰਦੀਆਂ 'ਤੇ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਜਿਸਦੇ ਤਹਿਤ ਅੱਜ ਵਿਧਾਇਕ ਸਹਿਬਾਨਾਂ ਵੱਲੋਂ ਆਪੋ-ਆਪਣੇ....
ਮਾਤਾ ਗੁਜਰੀ ਕਾਲਜ ਦੇ ਐਨ.ਸੀ.ਸੀ. ਯੂਨਿਟ ਨੇ ਮਨਾਇਆ ਵਿਸ਼ਵ ਸਿਹਤ ਦਿਵਸ
ਸ੍ਰੀ ਫ਼ਤਹਿਗੜ੍ਹ ਸਾਹਿਬ, 7 ਅਪ੍ਰੈਲ (ਹਰਪ੍ਰੀਤ ਸਿੰਘ ਗੁੱਜਰਵਾਲ) : 23 ਪੰਜਾਬ ਬਟਾਲੀਅਨ ਐਨ.ਸੀ.ਸੀ., ਰੂਪਨਗਰ ਦੇ ਕਮਾਂਡਿੰਗ ਅਫ਼ਸਰ ਦੇ ਨਿਰਦੇਸ਼ਾਂ ਅਨੁਸਾਰ ਮਾਤਾ ਗੁਜਰੀ ਕਾਲਜ, ਫ਼ਤਹਿਗੜ੍ਹ ਸਾਹਿਬ ਦੇ ਐਨ.ਸੀ.ਸੀ. ਯੂਨਿਟ ਵੱਲੋਂ ਵਿਸ਼ਵ ਸਿਹਤ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦਿਵਸ ਮੌਕੇ ਕੈਡਿਟਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਵੱਖ-ਵੱਖ ਉਸਾਰੂ ਗਤੀਵਿਧੀਆਂ ਕਰਵਾਈਆਂ ਗਈਆਂ। ਸਮਾਗਮ ਦੌਰਾਨ ਪੋਸਟਰ ਪੇਸ਼ਕਾਰੀ ਅਤੇ ਪ੍ਰੇਰਨਾਦਾਇਕ ਭਾਸ਼ਣ ਮੁਕਾਬਲੇ ਕਰਵਾਏ ਗਏ....
ਮੋਗਾ ਵਿੱਚ ਕਾਰ ਫੁੱਟਪਾਥ ਨਾਲ ਟਕਰਾ ਕੇ ਖੇਤਾਂ 'ਚ ਡਿੱਗੀ, ਤਿੰਨ ਦੀ ਮੌਤ 
ਮੋਗਾ, 7 ਅਪ੍ਰੈਲ 2025 : ਮੋਗਾ-ਬਰਨਾਲਾ ਤੇ ਪਿੰਡ ਬੋਡੇ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਇਹ ਹਾਦਸਾ ਰਾਤ ਕਰੀਬ 2 ਵਜੇ ਵਾਪਰਿਆ। ਸਵਿਫਟ ਕਾਰ ਫੁੱਟਪਾਥ ਨਾਲ ਟਕਰਾ ਕੇ ਖੇਤਾਂ ਵਿੱਚ ਜਾ ਡਿੱਗੀ। ਸੋਮਵਾਰ ਸਵੇਰੇ ਮੌਕੇ 'ਤੇ ਪਹੁੰਚੇ ਲੋਕਾਂ ਨੇ ਥਾਣਾ ਬੱਧਨੀ ਕਲਾਂ ਦੀ ਪੁਲਸ ਨੂੰ ਸੂਚਨਾ ਦਿੱਤੀ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਮੋਗਾ ਸਮਾਜ ਸੇਵੀ ਸੁਸਾਇਟੀ ਦੀ ਮਦਦ ਨਾਲ ਤਿੰਨਾਂ ਲਾਸ਼ਾਂ ਨੂੰ ਕਾਰ ’ਚੋਂ ਬਾਹਰ ਕੱਢ ਕੇ ਮੋਗਾ ਦੇ ਸਿਵਲ ਹਸਪਤਾਲ....
ਸਕੂਲਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਦੇ ਨਾਲ-ਨਾਲ ਅਧਿਆਪਕਾਂ ਦੇ ਹੁਨਰ ਨੂੰ ਹੋਰ ਨਿਖਾਰਨ ਲਈ ਕੋਸ਼ਿਸ਼ਾਂ ਲਗਾਤਾਰ ਜਾਰੀ ਹੈ : ਹਰਪਾਲ ਚੀਮਾ
ਇਕੱਲੇ-ਇਕੱਲੇ ਸਰਕਾਰੀ ਸਕੂਲ ਦੀ ਕਾਇਆ ਕਲਪ ਕਰਨ ਲਈ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ’ ਦੀ ਸ਼ੁਰੂਆਤ : ਹਰਪਾਲ ਚੀਮਾ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਹਲਕੇ ਦੇ ਪਿੰਡ ਕਮਾਲਪੁਰ ਤੇ ਮੌੜਾਂ ਦੇ ਸਰਕਾਰੀ ਸਕੂਲਾਂ ਦੇ ਨਾਲ-ਨਾਲ ਦਿੜ੍ਹਬਾ ਦੇ ਸਕੂਲ ਆਫ ਐਮੀਨੈਂਸ ‘ਚ ‘ਪੰਜਾਬ ਵਿਕਾਸ ਕ੍ਰਾਂਤੀ’ ਤਹਿਤ ਕੀਤਾ ਵਿਕਾਸ ਕਾਰਜਾਂ ਦਾ ਉਦਘਾਟਨ ਸੰਗਰੂਰ, 7 ਅਪ੍ਰੈਲ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਕੂਲ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ....
ਸਾਡੀ ਲੜਾਈ ਪ੍ਰਾਈਵੇਟ ਸਕੂਲ ਮਾਫ਼ੀਆ ਅਤੇ ਸਰਕਾਰੀ ਸਕੂਲਾਂ ਦੀ ਅਣਦੇਖੀ ਤੋਂ ਲਾਭ ਚੁੱਕਣ ਵਾਲੀਆਂ ਨਾਕਾਰਾਤਮਕ ਤਾਕਤਾਂ ਵਿਰੁੱਧ : ਹਰਜੋਤ ਬੈਂਸ
ਹਰਜੋਤ ਬੈਂਸ ਨੇ ਤਿੰਨ ਸਾਲਾਂ ਦੌਰਾਨ ਸਿੱਖਿਆ ਖੇਤਰ ਦੀਆਂ ਪ੍ਰਾਪਤੀਆਂ 'ਤੇ ਪਾਇਆ ਚਾਨਣਾ ਸਿੱਖਿਆ ਸੁਧਾਰਾਂ ਦੀ ਆਲੋਚਨਾ ਕਰਨ ਵਾਲਿਆਂ ਨੂੰ ਹਰਜੋਤ ਸਿੰਘ ਬੈਂਸ ਨੇ ਕਰੜੇ ਹੱਥੀਂ ਲਿਆ, ਤਿੰਨ ਸਾਲਾਂ ਦੌਰਾਨ ਸਿੱਖਿਆ ਖੇਤਰ ਦੀਆਂ ਪ੍ਰਾਪਤੀਆਂ 'ਤੇ ਪਾਇਆ ਚਾਨਣਾ ਸਿੱਖਿਆ ਮੰਤਰੀ ਨੇ ਪੰਜਾਬ ਦੇ ਹਰ ਬੱਚੇ ਲਈ ਮਿਆਰੀ ਸਿੱਖਿਆ ਦੇ ਸੁਪਨੇ ਨੂੰ ਪੂਰਾ ਕਰਨ ਲਈ ਇੱਕਜੁਟ ਹੋਣ ਦੀ ਕੀਤੀ ਅਪੀਲ ਐਸਏਐਸ ਨਗਰ, 7 ਅਪ੍ਰੈਲ 2025 : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਵਿਰੋਧੀ ਆਗੂਆਂ ਵੱਲੋਂ....
2007 ਦੇ ਮੋਗਾ ਸੈਕਸ ਸਕੈਂਡਲ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਐਸਐਸਪੀ ਅਤੇ ਐਸਪੀ ਨੂੰ 5 ਸਾਲ ਦੀ ਸਜ਼ਾ
ਮੋਹਾਲੀ, 7 ਅਪ੍ਰੈਲ 2025 : ਕਰੀਬ 18 ਸਾਲ ਪੁਰਾਣੇ ਮੋਗਾ ਸੈਕਸ ਸਕੈਂਡਲ ਮਾਮਲੇ ਦਾ ਫੈਸਲਾ ਅੱਜ (7 ਅਪ੍ਰੈਲ) ਨੂੰ ਮੋਹਾਲੀ ਦੀ ਸੀਬੀਆਈ ਵਿਸ਼ੇਸ਼ ਅਦਾਲਤ ਵੱਲੋਂ ਸੁਣਾਇਆ ਗਿਆ। ਇਸ ਮਾਮਲੇ ਵਿੱਚ ਚਾਰ ਪੁਲਿਸ ਅਧਿਕਾਰੀਆਂ ਨੂੰ ਪਹਿਲਾਂ ਹੀ ਦੋਸ਼ੀ ਠਹਿਰਾਇਆ ਜਾ ਚੁੱਕਿਆ ਹੈ। ਜਾਣਕਾਰੀ ਅਨੁਸਾਰ, ਮੋਗਾ ਦੇ ਤਤਕਾਲੀ ਐੱਸਐੱਸਪੀ ਦਵਿੰਦਰ ਸਿੰਘ ਗਰਚਾ, ਤਤਕਾਲੀ ਐੱਸਪੀ (ਐੱਚ) ਪਰਮਦੀਪ ਸਿੰਘ ਸੰਧੂ ਸਣੇ ਮੋਗਾ ਸਿਟੀ ਥਾਣੇ ਦੇ ਦੋ ਸਾਬਕਾ ਐੱਸਐੱਚਓਜ਼ ਰਮਨ ਕੁਮਾਰ ਅਤੇ ਇੰਸਪੈਕਟਰ ਅਮਰਜੀਤ ਸਿੰਘ ਨੂੰ ਸਜ਼ਾ ਸੁਣਾਈ....
ਸਿੱਖਿਆ ਵਿੱਚ ਨੌਜਵਾਨ ਮਨਾਂ ਨੂੰ ਡਾਕਟਰਾਂ, ਵਿਦਵਾਨਾਂ, ਇੰਜੀਨੀਅਰਾਂ ਅਤੇ ਸਿਵਲ ਸੇਵਕਾਂ ਵਿੱਚ ਢਾਲਣ ਦੀ ਸ਼ਕਤੀ ਹੈ : ਮੁੰਡੀਆਂ
ਕੈਬਨਿਟ ਮੰਤਰੀ ਮੁੰਡੀਆਂ ਨੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣ ਰਿਹਾ ਹੈ ਲੁਧਿਆਣਾ, 7 ਅਪ੍ਰੈਲ 2025 : ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਤਿੰਨ ਸਾਲ ਪਹਿਲਾਂ 'ਆਪ' ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਪੰਜਾਬ ਸਿੱਖਿਆ ਖੇਤਰ ਵਿੱਚ ਨਵੀਆਂ ਉਚਾਈਆਂ 'ਤੇ ਪਹੁੰਚ ਰਿਹਾ ਹੈ। ਅੱਜ ਦੇ ਦਿਨ ਨੂੰ ਪੰਜਾਬ ਦੇ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਦਿਨ ਦੱਸਦਿਆਂ ਜਿਸਦਾ ਉਦੇਸ਼ ਵਿਦਿਆਰਥੀਆਂ ਦੇ....
ਪੰਜਾਬ ਸਿੱਖਿਆ ਕ੍ਰਾਂਤੀ ਵਿੱਚ ਨਵੀਆਂ ਪੁਲਾਂਘਾ ਪੁੱਟ ਰਿਹਾ ਹੈ : ਕੈਬਨਿਟ ਮੰਤਰੀ ਸੌਂਦ
ਪੰਜਾਬ ਸਰਕਾਰ ਨੇ ਬਜਟ ਵਿੱਚ ਸਿੱਖਿਆ ਲਈ 17,762 ਕਰੋੜ ਰੁਪਏ ਰੱਖੇ ਹਨ ਕੈਬਨਿਟ ਮੰਤਰੀ ਸੌਂਦ ਵੱਲੋਂ ਹਲਕਾ ਖੰਨਾ ਦੇ 6 ਸਰਕਾਰੀ ਸਕੂਲਾਂ ਵਿਚ 79.85 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 56 ਹਜ਼ਾਰ ਨੌਕਰੀਆਂ ਦੇ ਚੁੱਕੀ ਹੈ ਖੰਨਾ, 7 ਅਪ੍ਰੈਲ 2025 : ਬਦਲਦੇ ਪੰਜਾਬ ਦੀ ਮੂੰਹ ਬੋਲਦੀ ਤਸਵੀਰ ਹੁਣ ਹਰ ਪਾਸੇ ਨਜ਼ਰ ਆ ਰਹੀ ਹੈ। ਸੂਬਾ "ਪੰਜਾਬ ਸਿੱਖਿਆ ਕ੍ਰਾਂਤੀ" ਵਿੱਚ ਨਵੀਆ ਪੁਲਾਘਾ ਪੁੱਟ ਰਿਹਾ ਹੈ। ਪੰਜਾਬ....