ਮਾਲਵਾ

ਬਨੂੜ ’ਚ ਮਾਂ ਤੇ ਪੁੱਤਰ ਦੀ ਮੌਤ, ਹਰ ਅੱਖ ਹੋਈ ਨਮ 
ਬਨੂੜ, 15 ਸਤੰਬਰ 2024 : ਬਨੂੜ ਨੇੜਲੇ ਪਿੰਡ ਗੁਡਾਣਾ ਵਿਖੇ ਦੇਰ ਸ਼ਾਮ ਇਕੋ ਸਮੇਂ ਵਿਧਵਾ ਮਾਂ ਅਤੇ ਉਸ ਦੇ ਇਕਲੌਤੇ ਪੁੱਤਰ ਦੇ ਸਿਵੇ ਇਕੱਠੇ ਬਲ਼ੇ ਤਾਂ ਮੌਕੇ ’ਤੇ ਮੌਜੂਦ ਹਰ ਅੱਖ ਨਮ ਹੋ ਗਈ। ਦੋਵਾਂ ਦੀ ਮੌਤ ਬੀਤੇ ਦਿਨ ਹੋਈ ਸੀ, ਜਿਸ ਕਾਰਨ ਸਮੁੱਚੇ ਇਲਾਕੇ ’ਚ ਸੋਗ ਦੀ ਲਹਿਰ ਛਾਈ ਹੋਈ ਸੀ। ਦੋਵਾਂ ਦੀ ਮੌਤ ਦਾ ਕਾਰਨ ਮਾਨਸਿਕ ਪ੍ਰੇਸ਼ਾਨੀ ਦੱਸਿਆ ਜਾ ਰਿਹਾ ਹੈ। ਮ੍ਰਿਤਕ ਵਿਧਵਾ ਔਰਤ ਕੁਲਦੀਪ ਕੌਰ (65) ਪਤਨੀ ਸਵਰਗੀ ਮੰਗਤ ਸਿੰਘ ਦਾ ਮੋਹਾਲੀ ਦੇ ਸਿਵਲ ਹਸਪਤਾਲ ’ਚ ਪੋਸਟਮਾਰਟਮ ਹੋਇਆ ਤੇ ਉਸ ਦੇ....
ਪੰਜਾਬ ਸਰਕਾਰ ਹਰੇਕ ਵਰਗ ਦੀ ਸੱਚੀ ਹਮਦਰਦ : ਜੌੜਾਮਾਜਰਾ
ਕੈਬਨਿਟ ਮੰਤਰੀ ਜੌੜਾਮਾਜਰਾ ਨੇ 237 ਲਾਭਪਾਤਰੀਆਂ ਨੂੰ ਕੱਚੇ ਘਰ ਪੱਕੇ ਕਰਨ ਲਈ ਗ੍ਰਾਂਟਾਂ ਵੰਡੀਆਂ ਸਮਾਣਾ, 15 ਸਤੰਬਰ 2024 : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇੱਥੇ ਸਮਾਣਾ ਹਲਕੇ ਦੇ 237 ਲਾਭਪਾਤਰੀਆਂ ਨੂੰ ਕੱਚੇ ਘਰਾਂ ਨੂੰ ਪੱਕੇ ਕਰਨ ਲਈ ਸਰਕਾਰ ਵੱਲੋਂ ਦਿੱਤੀ ਗ੍ਰਾਂਟ ਦੀ ਪਹਿਲੀ ਕਿਸ਼ਤ ਉਨ੍ਹਾਂ ਦੇ ਖਾਤਿਆਂ ਵਿੱਚ ਪਾਏ ਜਾਣ ਦੇ ਸਰਟੀਫਿਕੇਟ ਵੰਡੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ....
ਇਕੋਲਾਹਾ 'ਚ ਹੋਏ ਕਤਲ ਦੇ ਦੋਸ਼ 'ਚ ਅਕਾਲੀ ਆਗੂ ਪੁਲਿਸ ਨੇ ਕੀਤਾ ਗ੍ਰਿਫਤਾਰ
ਖੰਨਾ, 14 ਸਤੰਬਰ 2024 : ਖੰਨਾ ਦੇ ਪਿੰਡ ਇਕੋਲਾਹਾ ਵਿੱਚ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਤਰਲੋਚਨ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ, ਜਿਸ ਤੇ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਕਥਿਤ ਮੁੱਖ ਆਰੋਪੀ ਰਣਜੀਤ ਸਿੰਘ ਵਾਸੀ ਇਕੋਲਾਹਾ ਨੂੰ ਘਟਨਾ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਤੇ ਦੂਸਰੇ ਭਰਾ ਦੀ ਭਾਲ ਜਾਰੀ ਹੈ। ਆਰੋਪ ਹੈ ਕਿ ਦੋਵੇਂ ਭਰਾਵਾਂ ਨੇ ਕਤਲ ਦੀ ਸਾਜ਼ਿਸ਼ ਰਚੀ ਸੀ। ਤੇਜਿੰਦਰ ਨੂੰ ਬਾਅਦ ਦੁਪਹਿਰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਮੁੱਖ ਮੁਲਜ਼ਮ ਨੂੰ....
ਜਤਿੰਦਰ ਜੋਰਵਾਲ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਵਜੋਂ ਅਹੁੱਦਾ ਸੰਭਾਲਿਆ
ਲੁਧਿਆਣਾ, 14 ਸਤੰਬਰ 2014 : ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਜਤਿੰਦਰ ਜੋਰਵਾਲ ਨੇ ਸ਼ਨੀਵਾਰ ਨੂੰ ਲੁਧਿਆਣਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁੱਦਾ ਸੰਭਾਲਿਆ। ਉਹਨਾਂ ਨੂੰ ਸੂਬੇ ਦੇ ਸਭ ਤੋਂ ਵੱਡੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋ ਅਹੁੱਦਾ ਸੰਭਾਲਣ ਦਾ ਮਾਣ ਪ੍ਰਾਪਤ ਹੋਇਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਅਤੇ ਬੇਟੀ ਵੀ ਸ਼ਾਮਲ ਸਨ। ਸ੍ਰੀ ਜਤਿੰਦਰ ਜੋਰਵਾਲ ਇਸ ਤੋਂ ਪਹਿਲਾਂ ਥਤੌਰ ਡਿਪਟੀ ਕਮਿਸ਼ਨਰ ਸੰਗਰੂਰ, ਵਧੀਕ ਡਿਪਟੀ ਕਮਿਸ਼ਨਰ ਜਲੰਧਰ, ਉਪ ਮੰਡਲ ਮੈਜਿਸਟਰੇਟ....
ਖੇਤੀਬਾੜੀ ਵਿਭਾਗ ਵਲੋਂ ਪਿੰਡ ਹਰਦੋਰਵਾਲ ਵਿਖੇ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨਾ ਸਾੜਨ ਲਈ ਕੀਤਾ ਜਾਗਰੂਕ
ਬਟਾਲਾ, 14 ਸਤੰਬਰ 2024 : ਡਿਪਟੀ ਕਮਿਸ਼ਨਰ, ਸ੍ਰੀ ਉਮਾ ਸੰਕਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹੇ ਅੰਦਰ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਦੀ ਸਾਂਭ ਸੰਭਾਲ ਲਈ ਲੋੜੀਦੀ ਮਸ਼ੀਨਰੀ ਉਪਲੱਬਧ ਕਰਵਾਉਣ ਹਿੱਤ ਜਿਲ੍ਹੇ ਭਰ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਮੁੱਖ ਖੇਤੀਥਾੜੀ ਅਫਸਰ ਡਾ. ਸੁਰਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕੇ ਖੇਤੀਬਾੜੀ ਵਿਭਾਗ ਵਲੋਂ ਪਿੰਡ ਪੱਧਰ ਤੱਕ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ, ਜਿਸਦੇ ਚੱਲਦਿਆਂ ਬਲਾਕ....
ਸਰਕਾਰੀ ਮਿਡਲ ਸਕੂਲ ਅਲੂਣਾ  ਤੋਲਾ ਵਿਚ ਸਾਖਰਤਾ ਹਫਤਾ ਮਨਾਇਆ ਗਿਆ 
ਅਲੂਣਾ ਤੋਲਾ, 13 ਸਤੰਬਰ 2024 : ਅੰਤਰਰਾਸ਼ਟਰੀ ਸਾਖਰਤਾ ਦਿਵਸ ਜੋ ਕਿ ਮਿਤੀ 8 ਸਤੰਬਰ ਨੂੰ ਹੁੰਦਾ ਹੈ, ਮਨਾਉਣ ਲਈ ਮਿਤੀ 1 ਸਤੰਬਰ ਤੋਂ 8 ਸਤੰਬਰ 2024 ਤੱਕ ਸਕੂਲ ਵਿਚ ਸਾਖਰਤਾ ਹਫਤਾ ਮਨਾਇਆ ਗਿਆ। ਇਸ ਸਬੰਧੀ ਵਿਭਾਗੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਗਤੀਵਿਧੀਆਂ ਕਰਵਾਈਆਂ ਗਈਆਂ। ਸਕੂਲ ਸਟਾਫ਼ ਵਲੋ ਸਾਖਰਤਾ ਸਬੰਧੀ ਬੱਚਿਆਂ ਨਾਲ ਜਾਣਕਾਰੀ ਸਾਂਝੀ ਕੀਤੀ ਗਈ। ਸਾਖਰਤਾ ਸਬੰਧੀ ਰੈਲੀ ਕੱਢੀ ਗਈ। ਪੋਸਟਰ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ। ਇਸ ਮੌਕੇ ਤੇ ਮੁੱਖ....
ਭਾਰਤ ਦੇ ਵਿੱਚ ਸਿੱਖਾਂ ਦੇ ਧਾਰਮਿਕ ਹੱਕ, ਰਾਜਨੀਤਿਕ ਅਤੇ ਆਰਥਿਕ ਅਧਿਕਾਰ ਹਮੇਸ਼ਾ ਕੁਚਲੇ ਗਏ ਹਨ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ 
ਬਠਿੰਡਾ, 13 ਸਤੰਬਰ 2024 : ਰਾਹੁਲ ਗਾਂਧੀ ਦੇ ਬਿਆਨ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਹਿਮਤੀ ਜਤਾਈ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਰਤ ਦੇ ਵਿੱਚ ਸਿੱਖਾਂ ਦੇ ਧਾਰਮਿਕ ਹੱਕ, ਰਾਜਨੀਤਿਕ ਅਤੇ ਆਰਥਿਕ ਅਧਿਕਾਰ ਹਮੇਸ਼ਾ ਕੁਚਲੇ ਗਏ ਹਨ। ਜਦੋਂ ਅਸੀਂ 1947 ਤੋਂ ਬਾਅਦ ਦਾ ਇਤਿਹਾਸ ਪੜਦੇ ਹਾਂ ਤਾਂ ਪਤਾ ਲੱਗਦਾ ਹੈ ਕਿ ਸਿੱਖਾਂ ਨਾਲ ਭਾਰਤ ਵਿੱਚ ਕਿਵੇਂ ਹਮੇਸ਼ਾ ਧੱਕਾ ਹੋਇਆ ਹੈ। ਪਿਛਲੇ ਸਮੇਂ ਦੌਰਾਨ ਪੰਜਾਬੀਆਂ ਨੇ ਪਾਣੀ ਦੇ ਹੱਕ ਦੀ ਗੱਲ ਕੀਤੀ....
ਅਮਨ ਅਰੋੜਾ ਨੇ ਗਿੱਦੜਬਾਹਾ ਦੇ ਪਿੰਡਾਂ ਵਿੱਚ 18 ਕਰੋੜ 57 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
⁠ਪੰਜਾਬ ਸਰਕਾਰ ਵਿਕਾਸ ਕਾਰਜਾਂ ਲਈ ਵਚਨਬੱਧ, 130 ਕਿਲੋਮੀਟਰ ਲੰਮੀਆਂ ਸੜਕਾਂ ਦਾ ਹੋਵੇਗਾ ਨਵੀਨੀਕਰਨ: ਕੈਬਨਿਟ ਮੰਤਰੀ ਦੋਦਾ, 13 ਸਤੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਵਚਨਬੱਧ ਹੈ, ਇਹਨਾਂ ਗੱਲਾਂ ਦਾ ਪ੍ਰਗਟਾਵਾ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ, ਸ੍ਰੀ ਅਮਨ ਅਰੋੜਾ ਨੇ ਗਿੱਦੜਬਾਹਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ 18 ਕਰੋੜ 57 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਮੌਕੇ ਕੀਤਾ....
ਸਰਕਾਰ ਕਿਸਾਨਾਂ ਦੀ ਭਲਾਈ ਲਈ ਕਈ ਭਲਾਈ ਯੋਜਨਾਵਾਂ ਚਲਾ ਰਹੀ ਹੈ : ਕੈਬਨਿਟ ਮੰਤਰੀ ਖੁੱਡੀਆਂ
ਕੈਬਨਿਟ ਮੰਤਰੀ ਗੁਰਮੀਤ ਖੁੱਡੀਆਂ ਨੇ ਕੀਤਾ ਵੈਟਨਰੀ ਯੂਨੀਵਰਸਿਟੀ ਵਿਖੇ ‘ਪਸ਼ੂ ਪਾਲਣ ਮੇਲੇ' ਦਾ ਉਦਘਾਟਨ ਲੁਧਿਆਣਾ, 13 ਸਤੰਬਰ 2024 : ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ, ਪੰਜਾਬ ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਫ਼ੂਡ ਪ੍ਰਾਸੈਸਿੰਗ ਨੇ ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਿਖੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ ਆਪਣੇ ਕਰ ਕਮਲਾਂ ਨਾਲ ਕੀਤਾ।ਸ. ਖੁੱਡੀਆਂ ਮੇਲੇ ਦੇ ਵਿਭਿੰਨ ਸਟਾਲਾਂ ’ਤੇ ਗਏ, ਉਨ੍ਹਾਂ ਨੇ ਪਸ਼ੂਧਨ ਕਿੱਤਿਆਂ ਸੰਬੰਧੀ ਅਤੇ ਬਿਹਤਰ....
ਪੀ.ਏ.ਯੂ. ਵਿਖੇ ਹਾੜੀ ਦੀਆਂ ਫਸਲਾਂ ਲਈ ਦੋ ਰੋਜ਼ਾ ਕਿਸਾਨ ਮੇਲਾ ਕਿਸਾਨਾਂ ਦੇ ਭਰਵੇਂ ਇਕੱਠ ਨਾਲ ਸ਼ੁਰੂ ਹੋਇਆ
ਪੰਜਾਬ ਦੀ ਅਮੀਰ ਵਿਰਾਸਤ ਦਾ ਪ੍ਰਤੀਕ ਹਨ ਪੀ.ਏ.ਯੂ. ਦੇ ਕਿਸਾਨ ਮੇਲੇ: ਸ. ਗੁਰਮੀਤ ਸਿੰਘ ਖੁੱਡੀਆਂ ਲੁਧਿਆਣਾ 13 ਸਤੰਬਰ, 2024 : ਅੱਜ ਪੀ.ਏ.ਯੂ. ਦੇ ਓਪਨ ਏਅਰ ਥੀਏਟਰ ਵਿੱਚ ਹਾੜੀ ਦੀਆਂ ਫਸਲਾਂ ਲਈ ਦੋ ਰੋਜਾ ਕਿਸਾਨ ਮੇਲਾ ਸ਼ੁਰੂ ਹੋ ਗਿਆ| ਇਸ ਵਿੱਚ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸਰਦਾਰ ਗੁਰਮੀਤ ਸਿੰਘ ਖੁੱਡੀਆਂ ਮੁੱਖ ਮਹਿਮਾਨ ਵਜੋਂ ਸਾਮਿਲ ਹੋਏ| ਉਦਘਾਟਨੀ ਸਮਾਰੋਹ ਦੀ ਪ੍ਰਧਾਨਗੀ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ| ਉਨਾਂ ਦੇ ਨਾਲ ਵਿਸ਼ੇਸ਼ ਮਹਿਮਾਨ....
ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਸਰਕਾਰੀ ਸਕੀਮਾਂ ਦੇ ਲਾਭ ਲਈ ਸੁਵਿਧਾ ਕੈਂਪਾਂ ਦਾ ਵੱਡਾ ਯੋਗਦਾਨ : ਵਿਨੀਤ ਕੁਮਾਰ
14 ਸੁਵਿਧਾ ਕੈਂਪਾਂ ਵਿੱਚ 77 ਪਿੰਡਾਂ ਦੇ ਲੋਕਾਂ ਨੇ ਲਿਆ ਫਾਇਦਾ ਫਰੀਦਕੋਟ 13 ਸੰਤਬਰ 2024 : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨਜਦੀਕ ਸਰਕਾਰੀ ਸੇਵਾਵਾਂ/ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਸ਼ੁਰੂ ਕੀਤੇ ਗਏ ਸੁਵਿਧਾ ਕੈਂਪਾਂ ਤਹਿਤ ਲੋਕਾਂ ਨੂੰ ਵੱਖ ਵੱਖ ਵਿਭਾਗਾਂ ਦੀਆਂ ਸੇਵਾਵਾਂ ਦਾ ਲਾਭ ਮੌਕੇ ਤੇ ਪ੍ਰਦਾਨ ਕੀਤਾ ਜਾਂਦਾ ਹੈ ਅਤੇ ਕੁਝ ਸ਼ਿਕਾਇਤਾ ਦਾ ਨਿਪਟਾਰਾ ਸਮਾਂਬੱਧ ਤਰੀਕੇ ਨਾਲ ਕੀਤਾ ਜਾਂਦਾ ਹੈ। ਇਨ੍ਹਾਂ ਸ਼ਬਦਾਂ ਦਾ....
ਵਿਧਾਇਕ ਸੇਖੋਂ ਅਤੇ  ਡਿਪਟੀ ਕਮਿਸ਼ਨਰ ਵੱਲੋਂ ਸਮਾਗਮ ਦੀਆਂ ਤਿਆਰੀਆਂ ਸਬੰਧੀ ਰੀਵਿਊ ਮੀਟਿੰਗ
ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ -2024 19 ਸਤੰਬਰ ਤੋਂ 29 ਸਤੰਬਰ ਤੱਕ ਚੱਲਣ ਵਾਲੇ ਪ੍ਰੋਗਰਾਮਾਂ ਦਾ ਸ਼ਡਿਊਲ ਜਾਰੀ 19 ਸਤੰਬਰ ਤੋਂ 23 ਸਤੰਬਰ ਤੱਕ ਆਗਮਨ ਪੁਰਬ ਅਤੇ 19 ਤੋਂ 29 ਸਤੰਬਰ ਤੱਕ ਚਲੇਗਾ ਕਰਾਫਟ ਮੇਲਾ-ਡੀ.ਸੀ ਫ਼ਰੀਦਕੋਟ 13 ਸਤੰਬਰ 2024 : ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ 2024 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਜ਼ਿਲ੍ਹਾ ਸੱਭਿਆਚਾਰਕ ਸੁਸਾਇਟੀ ਸ੍ਰੀ ਵਿਨੀਤ ਕੁਮਾਰ ਨੇ ਆਗਮਨ ਪੁਰਬ ਦੇ ਸਬੰਧ ਵਿੱਚ ਗਠਿਤ ਵੱਖ....
ਫਾਜ਼ਿਲਕਾ ਨੂੰ ਗੈਸਟ ਹਾਊਸ ਦੀ ਸੌਗਾਤ, ਵਿਧਾਇਕ ਤੇ ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ
ਫਾਜ਼ਿਲਕਾ, 13 ਸਤੰਬਰ 2024 : ਫਾਜ਼ਿਲਕਾ ਨੂੰ ਗੈਸਟ ਹਾਊਸ ਦੀ ਸੌਗਾਤ ਮਿਲੀ ਹੈ। ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਅਤੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਦੇ ਗੈਸਟ ਹਾਉਸ ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਇਸ ਗੈਸਟ ਹਾਉਸ ਦੇ ਬਣਨ ਨਾਲ ਜ਼ਿਲ੍ਹੇ ਨੂੰ ਬਹੁਤ ਲਾਭ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਇੱਥੇ ਪਹਿਲਾਂ ਗੈਸਟ ਹਾਉਸ ਨਹੀਂ ਸੀ ਅਤੇ ਬਾਹਰ ਤੋਂ ਆਉਣ ਵਾਲੇ ਅਧਿਕਾਰੀਆਂ ਨੂੰ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ....
ਅਮਰਪ੍ਰੀਤ ਕੌਰ ਸੰਧੂ ਨੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਵੱਜੋਂ ਕਾਰਜਭਾਰ ਸੰਭਾਲਿਆ
ਫਾਜ਼ਿਲਕਾ, 13 ਸਤੰਬਰ 2024 : ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਅੱਜ ਇੱਥੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ। ਉਹ 2016 ਬੈਚ ਦੇ ਆਈਏਐਸ ਅਫ਼ਸਰ ਹਨ। ਉਹ ਇਸ ਤੋਂ ਪਹਿਲਾਂ ਜਲੰਧਰ ਵਿਕਾਸ ਅਥਾਰਟੀ ਦੇ ਚੀਫ ਐਡਮਿਨਸਟ੍ਰੇਟਰ ਵਜੋਂ ਸੇਵਾ ਨਿਭਾਅ ਰਹੇ ਸਨ। ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦੇ ਅਹੁਦੇ ਦੇ ਨਾਲ ਨਾਲ ਨਗਰ ਨਿਗਮ ਅਬੋਹਰ ਦੇ ਕਮਿਸ਼ਨਰ ਦਾ ਚਾਰਜ ਵੀ ਉਨ੍ਹਾਂ ਕੋਲ ਰਹੇਗਾ। ਇਸ ਮੌਕੇ ਅਹੁਦਾ ਸੰਭਾਲਣ ਵੇਲੇ ਉਨ੍ਹਾਂ ਨੇ ਕਿਹਾ ਕਿ ਫਾਜ਼ਿਲਕਾ ਜ਼ਿਲ੍ਹੇ ਵਿਚ ਸਰਕਾਰ ਦੀਆਂ ਸਕੀਮਾਂ ਅਤੇ....
ਗੋਗੀ ਭੁੱਲਰ ਅਤੇ ਅਮਨਦੀਪ ਸ਼ਰਮਾਂ ਦੀ ਅਗਵਾਈ ਹੇਠ ਸੈਂਕੜੇ ਵਰਕਰ ਬੀਕੇਯੂ (ਏਕਤਾ) ਡਕੌਂਦਾ ‘ਚ ਸ਼ਾਮਲ
ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕੀਤਾ ਸਵਾਗਤ, ਗੋਗੀ ਭੁੱਲਰ ਨੂੰ ਜਿਲ੍ਹਾ ਮੀਤ ਪ੍ਰਧਾਨ ਕੀਤਾ ਨਿਯੁਕਤ ਰਾਏਕੋਟ, 13 ਅਗਸਤ (ਰਘਵੀਰ ਸਿੰਘ ਜੱਗਾ) : ਅੱਜ ਭਾਰਤੀ ਕਿਸਾਨ ਯੂਨੀਆ ਏਕਤਾ (ਡਕੌਂਦਾ) ਦੀ ਮੀਟਿੰਗ ਜਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਵਿਖੇ ਹੋਈ। ਮੀਟਿੰਗ ਵਿੱਚ ਸੂਬਾ ਪ੍ਰਧਾਨ ਮਨਜੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਮੀਟਿੰਗ ਵਿੱਚ ਕਿਸਾਨੀ ਮੰਗਾਂ ਅਤੇ ਸਮੱਸਿਆਵਾਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਦੋਆਬਾ....