ਮਾਲਵਾ

ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਡਾਕਟਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕੀਤੀ ਬੈਠਕ
ਹਸਪਤਾਲਾਂ ਵਿਚ ਲੱਗ ਰਹੇ ਹਨ ਸੀਸੀਟੀਵੀ ਕੈਮਰੇ, ਪੁਲਿਸ ਵੀ ਹੋ ਚੁੱਕੀ ਹੈ ਤਾਇਨਾਤ ਫਾਜ਼ਿਲਕਾ, 13 ਸਤੰਬਰ 2024 : ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਅਤੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਅੱਜ ਇੱਥੇ ਜ਼ਿਲ੍ਹੇ ਦੇ ਡਾਕਟਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਬੈਠਕ ਕੀਤੀ। ਇਸ ਮੌਕੇ ਸਿਵਲ ਸਰਜਨ ਡਾ ਐਰਿਕ ਵਿਸ਼ੇਸ ਤੌਰ ਤੇ ਹਾਜਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਡਾਕਟਰਾਂ ਦਾ ਸਮਾਜ ਵਿਚ ਉਚਾ ਰੁਤਬਾ ਹੈ ਅਤੇ ਉਨ੍ਹਾਂ ਦੀ ਸੁਰੱਖਿਆ ਯਕੀਨੀ....
ਡੇਂਗੂ ਬਿਮਾਰੀ ਨੂੰ ਖਾਤਮੇ ਲਈ ਲੋਕ ਵੀ ਨਿਭਾਉਣ ਆਪਣੀ ਜਿੰਮੇਵਾਰੀ : ਡਾਕਟਰ ਏਰਿਕ
ਲਾਰਵਾ ਖਤਮ ਕਰਨ ਵਾਲੀ ਟੀਮਾ ਦੇ ਨਾਲ ਸਿਵਲ ਸਰਜਨ ਨੇ ਕੀਤਾ ਦੱਫਤਰ ਦਾ ਦੌਰਾ, ਲੋਕਾਂ ਨੂੰ ਟੀਮਾ ਦਾ ਸਹਿਯੋਗ ਕਰਨ ਦੀ ਕੀਤੀ ਅਪੀਲ ਸਰਕਾਰੀ ਹਸਪਤਾਲ ਵਿਚ ਮੁਫ਼ਤ ਡੇਂਗੂ ਦਾ ਟੈਸਟ ਫਾਜ਼ਿਲਕਾ, 13 ਸਤੰਬਰ 2024 : ਫਾਜ਼ਿਲਕਾ ਵਿਚ ਡੇਂਗੂ ਬਿਮਾਰੀ ਦੇ ਖਾਤਮੇ ਲਈ ਐਂਟੀ ਲਾਰਵਾ ਗਤੀਵਿਧੀਆ ਲਗਾਤਾਰ ਜਾਰੀ ਹੈ ਅਤੇ ਸਰਕਾਰੀ ਦਫਤਰਾਂ ਦੇ ਨਾਲ-ਨਾਲ ਘਰਾ ਦਾ ਸਰਵੇ ਦਾ ਕੰਮ ਟੀਮਾ ਵਲੋ ਕੀਤਾ ਜਾ ਰਿਹਾ ਹੈ ਜਿਸ ਦੇ ਨਰੀਖਣ ਲਈ ਅੱਜ ਸਿਵਲ ਸਰਜਨ ਡਾਕਟਰ ਏਰਿਕ ਵਲੋ ਦੌਰਾ ਕੀਤਾ ਗਿਆ। ਉਹਨਾਂ ਵਲੋ ਨਿਰਦੇਸ਼ ਜਾਰੀ....
ਪਿੰਡ ਥੇਹ ਕਲੰਦਰ ਵਿਖੇ ਸਿਹਤ ਵਿਭਾਗ ਵਲੋ ਲਗਾਇਆ ਗਿਆ ਮੁਫਤ ਮੈਡੀਕਲ ਕੈਂਪ
ਫਾਜ਼ਿਲਕਾ, 13 ਸਤੰਬਰ 2024 : ਸਿਵਲ ਸਰਜਨ ਡਾਕਟਰ ਐਰਿਕ ਐਡੀਸਨ ਦੀਆ ਹਦਾਇਤਾਂ ਅਨੁਸਾਰ ਐਸ ਐਮ ਓ ਡੱਬ ਵਾਲਾ ਕਲਾ ਡਾਕਟਰ ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਝੋਕ ਡਿਪੂਲਾਣਾ ਦੇ ਪਿੰਡ ਥੇਹ ਕਲੰਦਰ ਵਿਖੇ ਜਨਰਲ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਜਿਸ ਵਿਚ ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਅਤੇ ਦਵਾਈਆਂ ਵੀ ਦਿਤੀਆਂ ਗਈਆਂ। ਇਸ ਤੋਂ ਇਲਾਵਾ ਐਸਆਈ ਕੰਵਲਜੀਤ ਸਿੰਘ ਬਰਾੜ ਦੀ ਸੁਪਰਵਿਜਨ ਅੰਦਰ ਪਿੰਡ ਟਾਹਲੀ ਵਾਲਾ ਬੋਦਲਾ ਵਿਖੇ ਵਿਖੇ ਪਿੰਡ ਦੇ ਲੋਕਾਂ ਨੂੰ ਪਾਣੀ ਤੋਂ ਹੋਣ ਵਾਲੀਆਂ....
ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਡੇਂਗੂ, ਚਿਕੁਨਗੀਆ ਅਤੇ ਮਲੇਰੀਆ ਤੋਂ ਬਚਾਉਣ ਲਈ ਐਪੀਡੈਮਿਕ ਐਕਟ ਅਧੀਨ ਕੀਤਾ ਹੋਇਆ ਹੈ ਨੋਟੀਫਿਕੇਸ਼ਨ ਜਾਰੀ : ਸਿਵਲ ਸਰਜਨ
ਜੇਕਰ ਘਰਾਂ, ਦਫਤਰਾਂ, ਸਾਰੇ ਪ੍ਰਾਇਵੇਟ ਅਤੇ ਸਰਕਾਰੀ ਅਦਾਰੇ ਵਿੱਚ ਮੱਛਰ ਦਾ ਲਾਰਵਾ ਪਾਇਆ ਜਾਂਦਾ ਹੈ ਤਾਂ ਐਪੀਡੈਮਿਕ ਐਕਟ ਅਧੀਨ ਕੀਤਾ ਜਾ ਸਕਦਾ ਹੈ ਜੁਰਮਾਨਾ: ਡਾ. ਜਗਦੀਪ ਚਾਵਲਾ ਸਿਵਲ ਸਰਜਨ ਸਾਰੇ ਸਰਕਾਰੀ ਅਤੇ ਪ੍ਰਾਇਵੇਟ ਹਸਪਤਾਲਾਂ ਅਤੇ ਮੈਡੀਕਲ ਲੈਬਾਂ ਨੂੰ ਡੇਂਗੂ, ਮਲੇਰੀਆ ਅਤੇ ਚਿਕੁਨਗੁਨੀਆ ਦੇ ਪਾਜ਼ੀਟਿਵ ਕੇਸ ਰਿਪੋਰਟ ਹੋਣ ਤੇ ਤੁਰੰਤ ਸਿਹਤ ਵਿਭਾਗ ਨੂੰ ਦੇਣੀ ਪਵੇਗੀ ਜਾਣਕਾਰੀ : ਡਾ ਜਗਦੀਪ ਚਾਵਲਾ ਸਿਵਲ ਸਰਜਨ “ਭਾਈਚਾਰਕ ਸਾਂਝੇਦਾਰੀ ਦੂਰ ਕਰੇਗੀ ਡੇਂਗੂ ਦੀ ਬੀਮਾਰੀ” ਸ੍ਰੀ ਮੁਕਤਸਰ ਸਾਹਿਬ....
“ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਮੁਹਿੰਮ ਤਹਿਤ ਸਿਹਤ ਵਿਭਾਗ ਵਲੋਂ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੇ ਵੱਖ ਵੱਖ ਏਰੀਏ ਵਿਚ ਕੀਤੀਆਂ ਗਈਆਂ ਡੇਂਗੂ ਵਿਰੋਧੀ ਗਤੀਵਿਧੀਆਂ
ਸਿਹਤ ਵਿਭਾਗ ਵਲੋਂ ਚਲਾਈ ਜਾ ਰਹੀ “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਮੁਹਿੰਮ ਅਧੀਨ ਡੇਂਗੂ ਤੋਂ ਬਚਾਅ ਲਈ ਇਕ ਹਫਤੇ ਤੋਂ ਵੱਧ ਪਾਣੀ ਜਮ੍ਹਾ ਨਾ ਹੋਣ ਦਿੱਤਾ ਜਾਵੇ : ਡਾ ਜਗਦੀਪ ਚਾਵਲਾ ਸਿਵਲ ਸਰਜਨ ਡੇਂਗੂ ਤੋਂ ਬਚਾਅ ਲਈ ਘਰਾਂ ਅਤੇ ਆਲੇ ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ: ਡਾ ਜਗਦੀਪ ਚਾਵਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ, 13 ਸਤੰਬਰ 2024 : ਸਿਹਤ ਵਿਭਾਗ ਵਲੋਂ ਡਾ ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਅਤੇ ਡਾ ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ....
ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 16 ਸਤੰਬਰ ਤੋਂ
ਸ੍ਰੀ ਮੁਕਤਸਰ ਸਾਹਿਬ, 13 ਸਤੰਬਰ 2024 : ਪੰਜਾਬ ਸਰਕਾਰ ਵਸਨੀਕਾਂ/ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ, ਇਸੇ ਮੰਤਵ ਤਹਿਤ ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ -3 ਅਧੀਨ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਬਲਾਕ ਪੱਧਰੀ ਖੇਡਾਂ ਹੋਈਆਂ ਸਨ ਅਤੇ ਹੁਣ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 16 ਸਤੰਬਰ ਤੋਂ 22 ਸਤੰਬਰ ਤੱਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਜਾ ਰਹੇ ਹਨ, ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ, ਸ੍ਰੀ ਰਾਜੇਸ਼ ਤ੍ਰਿਪਾਠੀ....
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਦ ਸ਼ਰਮਾ ਵੱਲੋਂ ਮੋਗਾ ਦਾ ਦੌਰਾ
ਨੈਸ਼ਨਲ ਫੂਡ ਸਪਲਾਈ ਐਕਟ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੇ ਆਦੇਸ਼ ਸਬੰਧਤ ਵਿਭਾਗਾਂ ਦੀ ਮੀਟਿੰਗ ਕਰਕੇ ਕਮਿਸ਼ਨ ਦੀਆਂ ਸਕੀਮਾਂ ਦਾ ਕੀਤਾ ਰੀਵਿਊ ਮੋਗਾ, 13 ਸਤੰਬਰ 2024 : ਨੈਸ਼ਨਲ ਫੂਡ ਸਕਿਉਰਿਟੀ ਐਕਟ ਅਤੇ ਪੰਜਾਬ ਸਟੇਟ ਫੂਡ ਕਮਿਸ਼ਨ ਦੀਆਂ ਸਕੀਮਾਂ ਦਾ ਹਰੇਕ ਯੋਗ ਲਾਭਪਾਤਰੀ ਨੂੰ ਲਾਭ ਮਿਲਣਾ ਚਾਹੀਦਾ ਹੈ। ਖਾਣ ਪੀਣ ਦੀਆਂ ਸ਼ੁੱਧ ਤੇ ਮਿਲਾਵਟ ਰਹਿਤ ਵਸਤਾਂ ਲੋਕਾਂ ਤੱਕ ਪਹੁੰਚਣੀਆਂ ਬਹੁਤ ਜਰੂਰੀ ਹਨ ਅਤੇ ਫੂਡ ਕਮਿਸ਼ਨ ਦੀ ਹਰੇਕ ਹਦਾਇਤ ਦੀ ਸਬੰਧਤ ਵਿਭਾਗ ਇੰਨ ਬਿੰਨ ਪਾਲਣਾ ਕਰਨਾ ਯਕੀਨੀ ਬਣਾਉਣ।....
ਢੁੱਡੀਕੇ ਵਿਖੇ ਲੱਗੇ ਜਨ ਸੁਣਵਾਈ ਕੈਂਪ ਨੂੰ ਮਿਲਿਆ ਭਰਵਾਂ ਹੁੰਗਾਰਾ
ਐਸ.ਡੀ.ਐਮ. ਸਾਰੰਗਪ੍ਰੀਤ ਸਿੰਘ ਔਜਲਾ ਨੇ ਕੀਤੀ ਵਿਸ਼ੇਸ਼ ਸ਼ਿਰਕਤ ਢੁੱਡੀਕੇ, ਡਾਲਾ, ਦੌਧਰ ਗਰਬੀ, ਦੌਧਰ ਸ਼ਰਕੀ, ਤਖਾਣਵੱਧ, ਮੱਲੇਆਣਾ ਪਿੰਡਾਂ ਦੇ ਵਾਸੀਆਂ ਨੇ ਲਈਆਂ ਸਰਕਾਰੀ ਸੇਵਾਵਾਂ ਮੋਗਾ, 13 ਸਤੰਬਰ 2024 : ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਜਨ ਸੁਣਵਾਈ ਕੈਂਪਾਂ ਰਾਹੀਂ ਹੱਲ ਕਰ ਰਿਹਾ ਹੈ। ਪਿੰਡਾਂ ਦਾ ਕਲੱਸਟਰ ਬਣਾ ਕੇ ਲਗਾਏ ਜਾ ਰਹੇ ਜਨ ਸੁਣਵਾਈ ਕੈਂਪਾਂ ਨਾਲ ਲੋਕਾਂ ਨੂੰ ਸਰਕਾਰੀ ਸੇਵਾਵਾਂ ਲੈਣ....
ਮੋਗਾ ਪੁਲਿਸ ਵੱਲੋਂ 12 ਦਿਨਾਂ ਵਿੱਚ ਗੁੰਮ ਹੋਏ 52 ਮੋਬਾਈਲ ਫੋਨ ਬਰਾਮਦ
ਮੋਗਾ, 13 ਸਤੰਬਰ 2024 : ਮੁੱਖ ਮੰਤਰੀ ਪੰਜਾਬ ਅਤੇ ਡੀ.ਜੀ.ਪੀ. ਪੰਜਾਬ ਵੱਲੋਂ ਸਮਾਜ ਦੇ ਮਾੜੇ ਅਨਸਰਾਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸ੍ਰੀ ਅੰਕੁਰ ਗੁਪਤਾ, ਆਈ.ਪੀ.ਐੱਸ, ਐਸ.ਐਸ.ਪੀ ਮੋਗਾ ਦੀ ਯੋਗ ਅਗਵਾਈ ਹੇਠ ਮੋਗਾ ਪੁਲਿਸ ਵੱਲੋਂ ਸਮਾਜ ਦੇ ਮਾੜੇ ਅਨਸਰਾਂ ਖਿਲਾਫ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸ ਤਹਿਤ ਪਿਛਲੇ ਕੁਝ ਸਮੇਂ ਤੋਂ ਆਮ ਜਨਤਾ ਵੱਲੋਂ ਸੀ.ਈ.ਆਈ.ਆਰ ਪੋਰਟਲ ਤੇ ਆਪਣੇ ਮੋਬਾਈਲ ਫੋਨਾਂ ਸਬੰਧੀ ਆਨਲਾਈਨ ਦਰਖਾਸਤਾਂ ਅਪਲੋਡ ਕੀਤੀਆਂ ਗਈਆਂ ਸਨ। ਇਹਨਾਂ ਦਰਖਾਸਤਾਂ ਤੇ ਕਾਰਵਾਈ....
ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ “ਏਕ ਪੇੜ ਮਾਂ ਕੇ ਨਾਮ” ਮੁਹਿੰਮ ਤਹਿਤ ਵਾਈ ਐੱਸ ਜੈਨ ਨੈਕਸਟ ਸਕੂਲ ਵਿੱਚ ਲਗਾਏ ਗਏ ਪੌਦੇ
ਬਰਨਾਲਾ, 12 ਸਤੰਬਰ 2024 : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ ਏ ਐੱਸ ਨਗਰ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਅਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਸ੍ਰੀ ਬੀ ਬੀ ਐੱਸ ਤੇਜੀ ਦੀ ਅਗਵਾਈ ਹੇਠ ਸ਼੍ਰੀ ਮਦਨ ਲਾਲ, ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਵਾਈ ਐੱਸ ਜੈਨ ਨੈਕਸਟ ਸਕੂਲ, ਬਰਨਾਲਾ ਵਿਖੇ ਵਣ ਵਿਭਾਗ, ਬਰਨਾਲਾ ਦੇ ਸਹਿਯੋਗ ਨਾਲ “ਏਕ ਪੇੜ ਮਾਂ ਕੇ ਨਾਮ” ਮੁਹਿੰਮ ਦੇ ਤਹਿਤ ਪੌਦੇ ਲਗਾਏ ਗਏ।....
25 ਕਰੋੜ ਦੀ ਲਾਗਤ ਨਾਲ ਹੋਵੇਗਾ ਬਰਨਾਲਾ ਦੀਆਂ ਸੜਕਾਂ ਦਾ ਨਵੀਨੀਕਰਨ : ਮੀਤ ਹੇਅਰ
ਸੰਸਦ ਮੈਂਬਰ ਨੇ ਸੰਘੇੜਾ- ਝਲੂਰ, ਸੰਘੇੜਾ - ਸ਼ੇਰਪੁਰ ਤੇ ਕਰਮਗੜ੍ਹ ਫਿਰਨੀ ਸੜਕਾਂ ਦੇ 6 ਕਰੋੜ ਤੋਂ ਵੱਧ ਲਾਗਤ ਵਾਲੇ ਕੰਮਾਂ ਦਾ ਨੀਂਹ ਪੱਥਰ ਰੱਖਿਆ ਬਰਨਾਲਾ, 12 ਸਤੰਬਰ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਚਹੁੰ ਪੱਖੀ ਵਿਕਾਸ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ, ਜਿਸ ਤਹਿਤ ਬਰਨਾਲਾ ਵਿੱਚ ਵਿਕਾਸ ਕਾਰਜਾਂ ਲਈ ਕਰੋੜਾਂ ਦੇ ਫੰਡਾਂ ਪ੍ਰਵਾਨ ਕੀਤੇ ਗਏ ਹਨ ਤੇ 25 ਕਰੋੜ ਰੁਪਏ ਸਿਰਫ ਸੜਕਾਂ ਲਈ ਪ੍ਰਵਾਨ ਕੀਤੇ ਗਏ ਹਨ। ਇਹ ਪ੍ਰਗਟਾਵਾ ਸੰਸਦ ਮੈਂਬਰ ਸ....
ਸਿਹਤ ਵਿਭਾਗ ਬਰਨਾਲਾ ਮਿਆਰੀ ਸੇਵਾਵਾਂ ਮੁੱਹਈਆ ਕਰਵਾਉਣ ਲਈ ਵਚਨਬੱਧ: ਸਿਵਲ ਸਰਜਨ
ਬਰਨਾਲਾ, 12 ਸਤੰਬਰ 2024 : ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੀ. ਸੀ. ਐੱਸ. ਐੱਮ. ਡਾਕਟਰਾਂ से ਹੜਤਾਲ 'ਤੇ ਜਾਣ ਕਾਰਨ ਜ਼ਿਲ੍ਹੇ ਦੀਆਂ ਸਮੂਹ ਸਰਕਾਰੀ ਸਿਹਤ ਸੰਸਥਾਵਾਂ ਓ. ਪੀ. ਡੀ. ਦਾ ਕੰਮ ਨਿਰਵਿਘਨ ਚਾਲੂ ਰੱਖਣ ਲਈ ਯੋਗ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਐਮਰਜੈਂਸੀ....
ਅਸੀਂ ਲੋਕਾਂ ਦੀਆਂ ਸਾਰੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨ ਲਈ ਵਚਨਬੱਧ ਹਾਂ : ਕੈਬਨਿਟ ਮੰਤਰੀ ਮਾਨ
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਖਰੜ ਵਿਖੇ ਜਨਤਕ ਮਿਲਣੀ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਧਿਕਾਰੀਆਂ ਨੂੰ ਸ਼ਿਕਾਇਤਾਂ ਦਾ ਸਮਾਂ-ਬੱਧ ਨਿਪਟਾਰਾ ਕਰਨ ਦਾ ਆਦੇਸ਼ ਕਿਹਾ, ਭਗਵੰਤ ਮਾਨ ਸਰਕਾਰ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਅਤੇ ਜਨਤਕ ਸਮਸਿਆਵਾਂ ਦੇ ਨਿਪਟਾਰੇ ਲਈ ਵਚਨਬੱਧ ਖਰੜ ਹਲਕੇ ਚ 400 ਕਰੋੜ ਰੁਪਏ ਦੇ ਚਾਰ ਸੀਵਰ ਪ੍ਰਾਜੈਕਟ ਅਤੇ ਖਰੜ ਤੇ ਕੁਰਾਲੀ ਨੂੰ ਨਹਿਰੀ ਪਾਣੀ ਦੀ ਸਪਲਾਈ ਦੇ ਪ੍ਰਾਜੈਕਟ ਮਨਜ਼ੂਰ ਕਰਵਾਏ ਖਰੜ, 12 ਸਤੰਬਰ, 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ....
ਫ਼ਿਰੋਜ਼ਪੁਰ ਵਿਖੇ ’’ਸਾਰਾਗੜ੍ਹੀ ਜੰਗੀ ਯਾਦਗਾਰ” ਹੋਈ ਲੋਕ ਅਰਪਣ- ਡਾ. ਬਲਜੀਤ ਕੌਰ
ਫ਼ਿਰੋਜ਼ਪੁਰ, 12 ਸਤੰਬਰ 2024 : 127 ਸਾਲ ਪਹਿਲਾਂ ਸਾਰਾਗੜ੍ਹੀ ਵਿਖੇ 21 ਸੂਰਬੀਰ ਸਿੰਘਾਂ ਵੱਲੋਂ ਦਿੱਤੀ ਗਈ ਸ਼ਹਾਦਤ ਨੂੰ ਪੰਜਾਬ ਸਰਕਾਰ ਨੇ ਜੀਵੰਤ ਕੀਤਾ ਹੈ, ਜਿਸ ਨਾਲ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਯੋਧੇ ਅੱਜ ਵੀ ਲੋਕਾਂ ਦੇ ਦਿਲਾਂ ਵਿੱਚ ਜਿੰਦਾ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਫ਼ਿਰੋਜ਼ਪੁਰ ਛਾਉਣੀ ਵਿਖੇ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ਵਿੱਚ ਬਣਾਏ ਗਏ ‘....
ਡਿਪਟੀ ਕਮਿਸ਼ਨਰ ਫਾਜ਼ਿਲਕਾ ਦੇ ਨਿਰਦੇਸ਼ਾਂ ਤੇ ਖੇਤੀਬਾੜੀ ਵਿਭਾਗ ਨਰਮੇ ਨੂੰ ਗੁਲਾਬੀ ਸੁੰਡੀ ਤੋਂ ਬਚਾਉਣ ਲਈ ਹੋਇਆ ਪੱਬਾ ਭਾਰ
ਪਿੰਡਾਂ ਵਿੱਚ ਲਗਾਤਾਰ ਲਾਏ ਜਾ ਰਹੇ ਹਨ ਕਿਸਾਨ ਭਲਾਈ ਕੈਂਪ ਤੇ ਖੇਤਾਂ ਦਾ ਅਧਿਕਾਰੀ ਕਰ ਰਹੇ ਹਨ ਸਰਵੇ ਅਬੋਹਰ 12 ਸਤੰਬਰ 2024 : ਨਰਮੇ ਨੂੰ ਗੁਲਾਬੀ ਸੁੰਡੀ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਤੇ ਖੇਤੀਬਾੜੀ ਵਿਭਾਗ ਵੱਲੋਂ ਲਗਾਤਾਰ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ ਸੇਨੂ ਦੁਗਲ ਦੇ ਨਿਰਦੇਸ਼ਾਂ ਤੇ ਖੇਤੀਬਾੜੀ ਵਿਭਾਗ ਵੱਲੋਂ ਲਗਾਤਾਰ ਪਿੰਡਾਂ ਵਿੱਚ ਕਿਸਾਨ ਭਲਾਈ ਕੈਂਪ ਭਲਾਈ ਜਾ ਰਹੇ ਹਨ ਤੇ ਕਿਸਾਨਾਂ ਨੂੰ ਜਾਗਰੂਕ....