ਮਾਲਵਾ

ਗੁਰਦੁਆਰਾ ਤਪੋਬਣ ਢੱਕੀ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ 
ਰਾੜਾ ਸਾਹਿਬ, 06 ਅਗਸਤ 2024 (ਗੁਰਜੀਤ ਸਿੰਘ ਖ਼ਾਲਸਾ) : ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾ ਵਿਖੇ ਅਸਥਾਨ ਦੇ ਮੁਖੀ ਸੰਤ ਬਾਬਾ ਦਰਸ਼ਨ ਸਿੰਘ ਜੀ ਖ਼ਾਲਸਾ ਦੀ ਰਹਿਨੁਮਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਇਕੱਤਰ ਹੋਈਆਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਲੋਂ ਬਹੁਤ ਹੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭ ਕੀਤੇ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਮਹਾਂਪੁਰਸ਼ਾਂ ਵਲੋਂ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ....
ਹਰ ਇਨਸਾਨ ਸਮਾਜਕ ਭਾਈਚਾਰੇ ਨੂੰ ਮਜ਼ਬੂਤ ਕਰਨ ਲਈ ਯਤਨਸ਼ੀਲ ਰਹੇ: ਐਡਵੋਕੇਟ ਲਖਬੀਰ ਸਿੰਘ ਰਾਏ
ਹਲਕਾ ਵਿਧਾਇਕ ਨੇ ਵਿਸ਼ਾਲ ਮਾਂ ਭਗਵਤੀ ਜਾਗਰਣ ਵਿੱਚ ਹਾਜ਼ਰੀ ਲਗਵਾਈ ਕਿਹਾ; ਹਰ ਧਰਮ ਭਾਈਚਾਰਕ ਸਾਂਝ ਦਾ ਦਿੰਦਾ ਹੈ ਸੁਨੇਹਾ ਜਨਤਾ ਸੇਵਾ ਦਲ ਸਰਹਿੰਦ ਮੰਡੀ ਵੱਲੋਂ ਡਾਕਖਾਨਾ ਰੋਡ ਵਿਖੇ ਕਰਵਾਇਆ ਗਿਆ ਸਮਾਗਮ ਫ਼ਤਹਿਗੜ੍ਹ ਸਾਹਿਬ, 06 ਸਤੰਬਰ 2024 : ਹਰ ਧਰਮ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦਾ ਹੈ। ਸਮਾਜ ਵਿਚ ਭਾਈਚਾਰਕ ਸਾਂਝ ਜਿੰਨੀ ਜ਼ਿਆਦਾ ਮਜ਼ਬੂਤ ਹੋਵੇਗੀ, ਸਮਾਜ ਓਨੀ ਹੀ ਜ਼ਿਆਦਾ ਤਰੱਕੀ ਕਰਦਾ ਹੈ। ਇਸ ਲਈ ਲਾਜ਼ਮੀ ਹੈ ਕਿ ਸਮਾਜ ਵਿਚ ਵਿਚਰਦਿਆਂ ਹਰ ਇਨਸਾਨ ਸਮਾਜਕ ਭਾਈਚਾਰੇ ਨੂੰ ਮਜ਼ਬੂਤ ਕਰਨ ਲਈ....
ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਮੁਹਿੰਮ ਤਹਿਤ ਸਿਹਤ ਵਿਭਾਗ ਵਲੋਂ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੇ ਵੱਖ ਵੱਖ ਏਰੀਏ ਵਿੱਚ ਕੀਤੀਆਂ ਗਈਆਂ ਡੇਂਗੂ ਵਿਰੋਧੀ ਗਤੀਵਿਧੀਆਂ
ਸਿਹਤ ਵਿਭਾਗ ਵਲੋਂ ਚਲਾਈ ਜਾ ਰਹੀ “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਮੁਹਿੰਮ ਅਧੀਨ ਡੇਂਗੂ ਤੋਂ ਬਚਾਅ ਲਈ ਇਕ ਹਫਤੇ ਤੋਂ ਵੱਧ ਪਾਣੀ ਜਮ੍ਹਾ ਨਾ ਹੋਣ ਦਿੱਤਾ ਜਾਵੇ : ਡਾ. ਜਗਦੀਪ ਚਾਵਲਾ ਸਿਵਲ ਸਰਜਨ ਡੇਂਗੂ ਤੋਂ ਬਚਾਅ ਲਈ ਬਰਸਾਤਾਂ ਦੋਰਾਨ ਆਪਣੇ ਘਰਾਂ ਅਤੇ ਆਲੇ ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ: ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ, 06 ਸਤੰਬਰ 2024 : ਸਿਹਤ ਵਿਭਾਗ ਵਲੋਂ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਅਤੇ ਡਾ. ਹਰਕੀਰਤਨ....
ਅਮਨ ਅਰੋੜਾ ਨੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਪਿੰਡਾਂ ਵਿੱਚ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ
ਪਿੰਡ ਗੁਰੂਸਰ ਵਿਖੇ ਜਲਦੀ ਖੋਲ੍ਹਿਆ ਜਾਵੇਗਾ ਸੇਵਾ ਕੇਂਦਰ: ਅਮਨ ਅਰੋੜਾ ⁠ਸਰਕਾਰ ਵੱਲੋਂ ਲੋਕ ਭਲਾਈ ਤੇ ਬੁਨਿਆਦੀ ਸਹੂਲਤਾਂ ਦੇਣ ਲਈ ਪਹਿਲ ਦੇ ਆਧਾਰ ‘ਤੇ ਕੀਤੇ ਜਾ ਰਹੇ ਹਨ ਵਿਕਾਸ ਕਾਰਜ ਹਲਕੇ ਦੇ ਦੌਰੇ ਦੌਰਾਨ ਕੈਬਨਿਟ ਮੰਤਰੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਸ੍ਰੀ ਮੁਕਤਸਰ ਸਾਹਿਬ, 6 ਸਤੰਬਰ 2024 : ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਅਤੇ ਬੁਨਿਆਦੀ ਸਹੂਲਤਾਂ ਦੇਣ ਲਈ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਂਦੀ ਜਾ ਰਹੀ ਹੈ ਤਾਂ ਜੋ....
ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 34 ‘ਚ ਟਿਊਬਵੈੱਲ ਨਿਰਮਾਣ ਕਾਰਜ਼ਾਂ ਦਾ ਉਦਘਾਟਨ 
ਲੁਧਿਆਣਾ, 06 ਸਤੰਬਰ 2024 : ਇਲਾਕਾ ਨਿਵਾਸੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 34 ਅਧੀਨ ਈਸ਼ਰ ਨਗਰ, ਗਲੀ ਨੰਬਰ 11-ਆਰ ਦੇ ਵਿੱਚ 25 ਹਾਰਸ ਪਾਵਰ ਵਾਲੇ ਟਿਊਬਵੈੱਲ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ। ਵਿਧਾਇਕ ਛੀਨਾ ਨੇ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ 12 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀ ਪਿਛਲੇ ਲੰਮੇ ਸਮੇਂ ਤੋਂ ਪਾਣੀ ਦੀ ਸਮੱਸਿਆ ਤੋਂ ਪ੍ਰੇਸ਼ਾਨ ਸਨ....
ਵਿਧਾਇਕ ਸਿੱਧੂ ਵੱਲੋਂ 2 ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਲੁਧਿਆਣਾ, 06 ਸਤੰਬਰ 2024 : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਅੱਜ ਸਥਾਨਕ ਸੀ.ਡੀ.ਪੀ.ਓ. ਅਰਬਨ-4, ਲੁਧਿਆਣਾ ਦੀਆਂ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਨਵ-ਨਿਯੁਕਤ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡਣ ਮੌਕੇ ਵਿਧਾਇਕ ਸਿੱਧੂ ਨੇ ਕਿਹਾ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰ ਰਹੀ ਹੈ।....
ਦਵਾਈ ਲੈਣ ਜਾ ਰਹੇ ਪਿਓ-ਪੁੱਤ 'ਤੇ ਅਣਪਛਾਤਿਆਂ ਨੇ ਕੀਤਾ ਹਮਲਾ, ਪਿਓ ਦੀ ਮੌਤ
ਸ਼੍ਰੀ ਮੁਕਤਸਰ ਸਾਹਿਬ, 06 ਅਗਸਤ 2024 : ਸ਼੍ਰੀ ਮੁਕਤਸਰ ਸਾਹਿਬ ਦੇ ਨਜਦੀਕੀ ਪਿੰਡ ਮਰਾੜ ਕਲਾਂ 'ਚ ਦਵਾਈ ਲੈਣ ਜਾ ਰਹੇ ਪਿਓ- ਪੁੱਤ 'ਤੇ ਕੁਝ ਵਿਅਕਤੀਆਂ ਵਲੋਂ ਹਮਲਾ ਕਰਨ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਲੁੱਟ-ਖੋਹ ਦੀ ਨੀਅਤ ਨਾਲ ਹਮਲਾ ਹੋਇਆ ਹੈ। ਦੱਸ ਦਈਏ ਕਿ ਲਖਵੀਰ ਸਿੰਘ ਅਤੇ ਉਸਦਾ ਬੇਟਾ ਪਿਆਰਜੀਤ ਸਿੰਘ ਪਿੰਡ ਬਾਜਾ ਮਰਾੜ ਦਵਾਈ ਲੈਣ ਚੱਲੇ ਸਨ। ਜਦੋਂ ਉਹ ਪਿੰਡ ਮਰਾੜ ਤੋਂ ਖਾਰਾ ਲਿੰਕ ਸੜਕ 'ਤੇ ਪਹੁੰਚੇ ਤਾਂ ਉਨ੍ਹਾਂ ਨੇ ਵਾਰਦਾਤ ਹੋ ਗਈ ਹੈ। ਇਸ ਦੇ ਨਾਲ ਹੀ ਪਿੰਡ ਬਾਜਾ ਮਰਾੜ ਦੇ....
ਪਿੰਡ ਸਿਆੜ ਵਿੱਚ ਪਰਵਾਸੀ ਮਜ਼ਦੂਰ ਵੱਲੋਂ ਤਿੰਨ ਬੱਚਿਆਂ ਦੀ ਮਾਂ ਦਾ ਕਤਲ, ਦੋਸ਼ੀ ਕਾਬੂ
ਪਾਇਲ, 06 ਅਗਸਤ 2024 (ਗੁਰਜੀਤ ਸਿੰਘ ਖ਼ਾਲਸਾ ) : ਥਾਣਾ ਮਲੌਦ ਅਧੀਨ ਪੈਂਦੀ ਪੁਲਿਸ ਚੌਕੀ ਸਿਆੜ ਵਿੱਚ ਦਲਿਤ ਪ੍ਰੀਵਾਰ ਨਾਲ ਸਬੰਧਿਤ ਇਕ 38 ਸਾਲਾ ਤਿੰਨ ਬੱਚਿਆਂ ਦੀ ਮਾਂ ਸਤਪਾਲ ਕੌਰ ਪਤਨੀ ਗੁਲਰਾਜ ਸਿੰਘ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 30 ਸਾਲ ਤੋਂ ਇਥੇ ਰਹਿ ਰਹੇ ਪ੍ਰਵਾਸੀ ਮਜਦੂਰ ਬਬਲੂ ਯਾਦਵ ਪੁੱਤਰ ਗਿਰਜਾ ਯਾਦਵ ਖ਼ਿਲਾਫ਼ ਮਲੌਦ ਪੁਲਿਸ ਨੇ ਮ੍ਰਿਤਕ ਦੇ ਪਤੀ ਗੁਲਰਾਜ ਸਿੰਘ ਦੇ ਬਿਆਨਾਂ ਤੇ ਧਾਰਾ 103 ਬੀ. ਐਨ ਐਸ ਤਹਿਤ ਪਰਚਾ ਦਰਜ ਕੀਤਾ ਗਿਆ ਹੈ । ਉਸ ਦਾ....
ਰਾਜਪੁਰਾ ਵਿੱਚ ਲੁਟੇਰਿਆਂ ਨੇ ਪਤੀ-ਪਤਨੀ ਤੋਂ ਦਿਨ ਦਿਹਾੜੇ 10 ਲੱਖ ਦੀ ਕੀਤੀ ਲੁੱਟ 
ਚੰਡੀਗੜ੍ਹ, 06 ਸਤੰਬਰ 2024 : ਰਾਜਪੁਰਾ ਵਿੱਚ ਦਿਨ ਦਿਹਾੜੇ ਲੱਖਾਂ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਇੱਥੇ ਲੁਟੇਰੇ ਲੱਖਾਂ ਰੁਪਏ ਨਾਲ ਭਰਿਆ ਬੈਗ ਲੁੱਟ ਕੇ ਫਰਾਰ ਹੋ ਗਏ। ਵੀਰਵਾਰ ਦੁਪਹਿਰ ਨੂੰ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਪਤੀ-ਪਤਨੀ ਤੋਂ 10 ਲੱਖ ਰੁਪਏ ਵਾਲਾ ਬੈਗ ਲੁੱਟ ਕੇ ਫ਼ਰਾਰ ਹੋ ਗਏ। ਰਾਜਪੁਰਾ-ਚੰਡੀਗੜ੍ਹ ਰੋਡ ‘ਤੇ ਸਥਿਤ ਬੈਂਕ ‘ਚੋਂ ਕਰੀਬ 10 ਲੱਖ ਰੁਪਏ ਦੀ ਨਕਦੀ ਕਢਵਾ ਕੇ ਬਾਈਕ ‘ਤੇ ਸਵਾਰ ਪਤੀ-ਪਤਨੀ ਜਾ ਰਹੇ ਸਨ ਕਿ ਬਾਈਕ ‘ਤੇ ਸਵਾਰ ਲੁਟੇਰੇ ਉਨ੍ਹਾਂ ਦਾ....
'ਕਿਸਾਨ ਪਰਾਲੀ ਦੀ ਅਹਿਮੀਅਤ ਸਮਝਣ ਤੇ ਇਸ ਨੂੰ ਅੱਗ ਨਾ ਲਗਾਉਣ' : ਕੈਬਨਿਟ ਮੰਤਰੀ ਜੌੜਾਮਾਜਰਾ
ਕੈਬਨਿਟ ਮੰਤਰੀ ਜੌੜਾਮਾਜਰਾ ਨੇ ਪਰਾਲੀ ਨਾ ਸਾੜਨ ਵਾਲੇ ਦੋ ਏਕੜ ਤੋਂ ਘੱਟ ਜਮੀਨ ਵਾਲੇ ਕਿਸਾਨ ਕੀਤੇ ਸਨਮਾਨਤ ਨੀਲੇ ਅਸਮਾਨ ਲਈ ਸ਼ੁੱਧ ਹਵਾ ਦੇ ਅੰਤਰਾਸ਼ਟਰੀ ਦਿਵਸ ਮੌਕੇ ਜੌੜਾਮਾਜਰਾ ਵੱਲੋਂ ਲੋਕਾਂ ਨੂੰ ਵਾਤਾਵਰਣ ਦੀ ਸ਼ੁੱਧਤਾ ਲਈ ਬੂਟੇ ਲਾਉਣ ਦਾ ਸੱਦਾ ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਵਾਤਾਵਰਣ ਸੁਧਾਰ ਲਈ ਅਹਿਮ ਕਦਮ ਚੁੱਕੇ ਛੋਟੇ ਕਿਸਾਨ ਖ਼ੁਦ ਦੇ ਟ੍ਰੈਕਟਰ ਤੇ ਵੱਡੇ ਖੇਤੀ ਸੰਦ ਨਾ ਖਰੀਦਣ ਸਗੋਂ ਸਹਿਕਾਰੀ ਸਭਾਵਾਂ ਨੂੰ ਮਜ਼ਬੂਤ ਕਰਨ-ਜੌੜਾਮਾਜਰਾ ਪਟਿਆਲਾ, 6....
ਕੈਬਨਿਟ ਮੰਤਰੀ ਮਾਨ ਨੇ ਸਰਕਾਰੀ ਵਿਭਾਗਾਂ 'ਚ ਭ੍ਰਿਸ਼ਟਾਚਾਰ ਦੇ ਮਾਮਲੇ ਨੂੰ ਲੈ ਕੇ ਅਧਿਕਾਰੀਆਂ ਨੂੰ ਦਿੱਤੀ ਸਖ਼ਤ ਚੇਤਾਵਨੀ
ਮੁਹਾਲੀ, 06 ਅਗਸਤ 2024 : ਮੁਹਾਲੀ ਦੇ ਨਵਾਂਗਾਓਂ ਪਹੁੰਚੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਪੱਤਰਕਾਰਾਂ ਗੱਲਬਾਤ ਕਰਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਦੀਆਂ ਬਹੁਤ ਗੱਲਾਂ ਆਉਂਦੀਆਂ ਹਨ। ਸਥਾਨਕ ਅਧਿਕਾਰੀਆਂ ਦੁਆਰਾ, ਭਾਵੇਂ ਤਹਿਸੀਲ ਵਿੱਚ ਜਾਂ ਈ.ਓ. ਕਿਸੇ ਨੇ ਨਕਸ਼ਾ ਪਾਸ ਕਰਵਾਉਣ ਲਈ ਪੈਸੇ ਮੰਗੇ ਹੋਣ। ਕੋਈ ਤੁਹਾਨੂੰ ਗ਼ਲਤ ਤਰੀਕੇ ਨਾਲ ਪਰੇਸ਼ਾਨ ਕਰਦਾ ਹੈ। ਜੇਕਰ ਕੋਈ ਮੇਰੇ ਜਾਣਕਾਰ ਵਿਅਕਤੀ ਭ੍ਰਿਸ਼ਟਾਚਾਰ ਬਾਰੇ ਗੱਲ ਕਰਦਾ ਹੈ, ਤਾਂ ਕਿਰਪਾ ਕਰਕੇ ਇਸ ਮਾਮਲੇ ਨੂੰ ਮੇਰੇ ਤੱਕ ਪਹੁੰਚਾਓ। ਸਾਡਾ....
ਹਠੂਰ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
ਹਠੂਰ, 06 ਅਗਸਤ 2024 : ਹਠੂਰ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਮਾਣੂੰਕੇ ਤੋਂ ਭੰਮੀਪੁਰਾ ਕਲਾਂ ਨੂੰ ਜਾਂਦੀ ਲਿੰਕ ਸੜਕ ਦੇ ਦੋ ਮੋਟਰਸਾਈਕਲਾਂ ਦੀ ਹੋਈ ਆਹਮੋ ਸਾਹਮਣੇ ਟੱਕਰ 'ਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇੱਕ ਔਰਤ ਜਖ਼ਮੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਐੱਸਆਈ ਮਨੋਹਰ ਲਾਲ ਨੇ ਦੱਸਿਆ ਕਿ ਨੌਜਵਾਨ ਅਮਨਦੀਪ ਸਿੰਘ (40) ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਮਾਣੂੰਕੇ ਭੰਮੀਪੁਰਾ ਰੋਡ 'ਤੇ ਪੈਟਰੋਲ ਪੰਪ....
ਆਪ ਸਰਕਾਰ ਆਪਣੇ ਇਸ਼ਤਿਹਾਰਾਂ ਦੇ ਬਜਟ ਨੂੰ ਆਮ ਆਦਮੀ ਦੀਆਂ ਜੇਬ੍ਹਾਂ ‘ਚੋਂ ਕੱਢ ਰਹੀ ਹੈ : ਰਾਜਾ ਵੜਿੰਗ 
ਕਾਂਗਰਸ ਵੱਲੋਂ ਪੈਟਰੋਲ, ਡੀਜ਼ਲ ਅਤੇ ਬਿਜਲੀ ਦੀਆਂ ਕੀਮਤਾਂ 'ਚ ਵਾਧੇ ਦੇ ਵਿਰੋਧ ਵਿੱਚ ਜ਼ਬਰਦਸਤ ਰੋਸ ਪ੍ਰਦਰਸ਼ਨ ਰਾਜਾ ਵੜਿੰਗ ਦੀ ਅਗਵਾਈ ਹੇਠ ਜ਼ਿਲ੍ਹਾ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦਿਤਾ ਮੰਗ ਪੱਤਰ ਸ਼੍ਰੀ ਮੁਕਤਸਰ ਸਾਹਿਬ,6 ਸਤੰਬਰ 2024 : ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਅੱਜ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੈਟਰੋਲ, ਡੀਜ਼ਲ ਅਤੇ ਬਿਜਲੀ ਦੀਆਂ ਕੀਮਤਾਂ ਵਿੱਚ ਕੀਤੇ....
ਵਿਸ਼ਵ ਨੂੰ ਜ਼ਿੰਦਗੀ ਜਿਉਣ ਦਾ ਸਬਕ ਸਿਖਾਉਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਇਤਿਹਾਸਿਕ ਅਸਥਾਨ ਨਾਨਕ ਝੀਰਾ ਵਿਖੇ ਮਨਾਇਆ ਟੀਚਰਸ ਡੇਅ
ਗੁਰਦੁਆਰਾ ਨਾਨਕ ਝੀਰਾ ਬਿੰਦਰ ਕਮੇਟੀ ਦੇ ਪ੍ਰਧਾਨ ਡਾ. ਬਲਵੀਰ ਸਿੰਘ ਨੂੰ ਫਾਊਂਡੇਸ਼ਨ ਵੱਲੋਂ "ਇਲਾਹੀ ਗਿਆਨ ਦਾ ਸਾਗਰ ਸ੍ਰੀ ਗੁਰੂ ਗ੍ਰੰਥ ਸਾਹਿਬ" ਪੁਸਤਕ ਭੇਂਟ ਕੀਤੀ ਮੁੱਲਾਂਪੁਰ ਦਾਖਾ, 6 ਸਤੰਬਰ 2024 : ਸਿੱਖ ਇਤਿਹਾਸ ਵਿੱਚ ਵਿਸ਼ੇਸ਼ ਮਹੱਤਤਾ ਰੱਖਦਾ ਅਸਥਾਨ ਨਾਨਕ ਝੀਰਾ ਬਿੰਦਰ (ਕਰਨਾਟਕਾ) ਵਿਖੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਜੱਥੇ ਦੇ ਮੁੱਖ ਪ੍ਰਬੰਧਕ ਕ੍ਰਿਸ਼ਨ ਕੁਮਾਰ ਬਾਵਾ, ਸਰਪ੍ਰਸਤ ਮਲਕੀਤ ਸਿੰਘ ਦਾਖਾ, ਉਮਰਾਓ ਸਿੰਘ ਛ਼ੀਨਾ ਪ੍ਰਧਾਨ ਹਰਿਆਣਾ ਫਾਊਂਡੇਸ਼ਨ....
ਵਿਧਾਇਕ ਸਿੱਧੂ ਨੇ ਛੋਟੇ ਸਨਅਤਕਾਰਾਂ ਨੂੰ ਉਜਾੜੇ ਤੋਂ ਬਚਾਉਣ ਲਈ ਵਿਧਾਨ ਸਭਾ ਵਿੱਚ ਉਨ੍ਹਾਂ ਦੀ ਆਵਾਜ ਕੀਤੀ ਬੁਲੰਦ : ਵਿਸ਼ਵਕਰਮਾ
ਕਿਹਾ- ਸਨਅਤ ਨੂੰ ਬਚਾਉਣ ਨਾਲ ਹੀ ਸੂਬਾ ਖੁਸ਼ਹਾਲ ਹੋ ਸਕਦਾ ਹੈ ਸਾਈਕਲ ਅਤੇ ਮਸ਼ੀਨ ਪਾਰਟਸ ਉਦਯੋਗ ਨੇ ਸਾਰੀ ਦੁਨੀਆ 'ਚ ਲੁਧਿਆਣਾ ਜਿਲ੍ਹੇ ਦੀ ਪਹਿਚਾਣ ਬਣਾਈ ਪਰ ਪੱਕੇ ਤੌਰ 'ਤੇ ਇੰਡਸਟਰੀ ਏਰੀਆ ਬਣਨ ਤੋਂ ਰਿਹਾ ਵਾਂਝਾ ਲੁਧਿਆਣਾ, 6 ਸਤੰਬਰ 2024 : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਨੇ ਛੋਟੇ ਕਾਰਖਾਨੇਦਾਰ ਅਤੇ ਸਨਅਤਕਾਰਾਂ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ਨੂੰ ਸਮਝਦਿਆਂ ਅਤੇ ਉਹਨਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਵਾਉਣ....