ਮਾਲਵਾ

ਸਾਈਬਰ ਕੈਫੇ ਦੀ ਵਰਤੋਂ ਵੇਲੇ ਪਛਾਣ ਪੱਤਰ ਲੈਣਾ ਲਾਜ਼ਮੀ ਕਰਾਰ
ਬਰਨਾਲਾ, 30 ਅਗਸਤ 2024 : ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਜ਼ਿਲ੍ਹੇ ਦੇ ਸਾਈਬਰ ਕੈਫੇ ਮਾਲਕਾਂ ਲਈ ਹੁਕਮ ਜਾਰੀ ਕਰਦਿਆਂ ਹਦਾਇਤ ਕੀਤੀ ਹੈ ਕਿ ਅਣਜਾਣ ਵਿਅਕਤੀ ਨੂੰ ਬਿਨਾਂ ਪਛਾਣ ਪੱਤਰ ਦੇ ਸਾਈਬਰ ਕੈਫੇ ਵਰਤਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਸਾਇਬਰ ਕੈਫੇ ਦੀ ਵਰਤੋਂ ਕਰਨ ਵਾਲੇ ਹਰੇਕ ਵਿਅਕਤੀ ਦਾ ਰਿਕਾਰਡ ਰੱਖਣ ਲਈ ਵਿਸ਼ੇਸ਼ ਰਜਿਸਟਰ ਲਗਾਇਆ ਜਾਵੇ ਅਤੇ ਹਰੇਕ ਆਉਣ ਵਾਲੇ ਵਿਅਕਤੀ ਲਈ ਜ਼ਰੂਰੀ ਹੋਵੇਗਾ ਕਿ ਉਹ ਆਪਣਾ ਨਾਮ, ਪਤਾ, ਟੈਲੀਫੋਨ ਨੰਬਰ ਸਮੇਤ ਮੰਤਵ....
ਮੋਗਾ ਵਿਖੇ ʻਖੇਡਾਂ ਵਤਨ ਪੰਜਾਬ ਦੀਆਂ-2024ʼ ਦੇ ਬਲਾਕ ਪੱਧਰੀ ਮੁਕਾਬਲੇ 2 ਸਤੰਬਰ ਤੋਂ ਹੋਣਗੇ ਸ਼ੁਰੂ
ਖਿਡਾਰੀ ਆਨਲਾਈਨ ਜਾਂ ਆਫਲਾਈਨ ਕਰਵਾ ਸਕਦੇ ਹਨ ਰਜਿਸਟ੍ਰੇਸ਼ਨ-ਜ਼ਿਲ੍ਹਾ ਖੇਡ ਅਫਸਰ ਮੋਗਾ, 30 ਅਗਸਤ 2024 : ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਕੇ ਉਹਨਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ 2024 ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਖਿਡਾਰੀਆਂ ਨੂੰ ਵਾਜਬ ਇਨਾਮ ਦੇ ਕੇ ਉਹਨਾਂ ਦਾ ਮਨੋਬਲ ਵਧਾਇਆ ਜਾਵੇਗਾ। ਜ਼ਿਲ੍ਹਾ ਮੋਗਾ ਵਿੱਚ ਬਲਾਕ ਪੱਧਰੀ ਖੇਡਾਂ ਮਿਤੀ 2 ਸਤੰਬਰ ਤੋਂ 11 ਸਤੰਬਰ, 2024 ਤੱਕ ਕਰਵਾਈਆਂ ਜਾ ਰਹੀਆਂ ਹਨ।....
ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਜਾਰੀ, ਬੀ.ਐਲ.ਓ.ਜ ਵੱਲੋਂ ਐਪ ਰਾਹੀਂ ਕੀਤਾ ਜਾ ਰਿਹੈ ਘਰ-ਘਰ ਸਰਵੇ
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਮੂਹ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੋਲਿੰਗ ਸਟੇਸ਼ਨ ਬਦਲਣ ਆਦਿ ਲਈ ਪਾਰਟੀਆਂ 9 ਸਤੰਬਰ ਤੱਕ ਦੇ ਸਕਦੀਆਂ ਹਨ ਸੁਝਾਅ-ਚਾਰੂ ਮਿਤਾ ਮੋਗਾ, 30 ਅਗਸਤ 2024 : ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ ਦੀ ਸੁਧਾਈ ਸਬੰਧੀ ਜਾਰੀ ਸ਼ਡਿਊਲ ਤਹਿਤ ਮਿਤੀ 01.01.2025 ਨੂੰ ਜਿਹਨਾਂ ਵਿਅਕਤੀਆਂ ਦੀ ਉਮਰ 18 ਸਾਲ ਜਾਂ ਉਸ ਤੋਂ ਵੱਧ ਹੁੰਦੀ ਹੈ ਉਹ ਮਿਤੀ 29.10.2024 ਤੋਂ 28.11.2024 ਤੱਕ ਆਪਣੇ ਫਾਰਮ ਭਰ ਕੇ ਸਬੰਧਤ ਬੀ.ਐਲ.ਓਜ/ਈ.ਆਰ.ਓ. ਅਤੇ ਜ਼ਿਲ੍ਹਾ ਚੋਣ ਦਫਤਰ ਵਿਖੇ ਜਮ੍ਹਾਂ....
ਭਾਖੜਾ ਨਹਿਰ ਵਿਚ ਭੈਣ ਨੇ ਮਾਰੀ ਛਾਲ, ਕੁੜੀ ਨੂੰ ਬਚਾਉਣ ਲਈ ਤਿੰਨ ਭਰਾਵਾਂ ਨੇ ਵੀ ਨਹਿਰ 'ਚ ਮਾਰੀ ਛਾਲ, ਭਰਾ ਭੈਣ ਦੀ ਮੌਤ
ਪਟਿਆਲਾ, 29 ਅਗਸਤ 2024 : ਪਟਿਆਲਾ ਦੇ ਨਾਭਾ ਰੋਡ ਸਥਿਤ ਭਾਖੜਾ ਨਹਿਰ 'ਚ ਇੱਕ ਕੁੜੀ ਵੱਲੋਂ ਨਹਿਰ 'ਚ ਛਾਲ ਮਾਰ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਗਈ। ਇਸ ਦੌਰਾਨ ਕੁੜੀ ਨੂੰ ਬਚਾਉਣ ਲਈ ਉਸ ਦੇ ਤਿੰਨ ਭਰਾਵਾਂ ਨੇ ਵੀ ਨਹਿਰ 'ਚ ਛਾਲ ਮਾਰ ਦਿੱਤੀ, ਆਸ ਪਾਸ ਦੇ ਲੋਕਾਂ ਵੱਲੋਂ ਪਤਾ ਲੱਗਣ 'ਤੇ ਤੁਰੰਤ ਭੱਜ-ਦੌੜ ਕੀਤੀ ਗਈ ਅਤੇ ਉਹਨਾਂ ਵਿਚੋਂ 2 ਨੂੰ ਤਾਂ ਲੋਕਾਂ ਨੇ ਬਾਹਰ ਕੱਢ ਲਿਆ, ਜਿਹੜੇ 2 ਭਰਾਵਾਂ ਨੂੰ ਲੋਕਾਂ ਨੇ ਬਚਾਇਆ ਗਿਆ ਹੈ, ਉਨ੍ਹਾਂ ਵਿਚੋਂ ਇਕ ਦਾ ਵਿਆਹ ਰੱਖਿਆ ਹੋਇਆ ਹੈ। ਪਰ ਇਸ ਦੌਰਾਨ....
ਬੂਥ ਲੈਵਲ ਅਫਸਰਾਂ ਵੱਲੋਂ ਘਰ ਘਰ ਵੋਟਰ ਸੂਚੀ ਵੈਰੀਫਿਕੇਸ਼ਨ ਕੀਤੀ ਜਾ ਰਹੀ ਹੈ, ਜ਼ਿਲ੍ਹਾ ਚੋਣ ਅਫ਼ਸਰ 
16 ਅਕਤੂਬਰ ਨੂੰ ਕੀਤੀ ਜਾਵੇਗੀ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨ ਬਰਨਾਲਾ, 29 ਅਗਸਤ 2024 : ਡਿਪਟੀ ਕਮਿਸ਼ਨਰ -ਕਮ-ਜ਼ਿਲ੍ਹਾ ਚੋਣ ਅਫਸਰ, ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01 ਜਨਵਰੀ 2025 ਦੇ ਆਧਾਰ ‘ਤੇ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਦੌਰਾਨ ਪ੍ਰੀ-ਰਵੀਜ਼ਨ ਗਤੀਵਿਧੀਆਂ ਤਹਿਤ ਬੂਥ ਲੈਵਲ ਅਫਸਰਾਂ ਵੱਲੋਂ ਮਿਤੀ 20 ਅਗਸਤ ਤੋਂ 20 ਸਤੰਬਰ ਤੱਕ ਘਰ-ਘਰ ਜਾ ਕੇ ਮੌਜੂਦਾ ਵੋਟਰ ਸੂਚੀ ਵਿੱਚ....
ਹੈਵੀ ਲੋਡਿੰਗ ਵਾਹਨ ਰਾਤ 9 ਵਜੇ ਤੋਂ ਸਵੇਰੇ 7 ਵਜੇ ਤੱਕ ਹੀ ਹੋ ਸਕਦੇ ਹਨ ਬਾਜ਼ਾਰ ਅੰਦਰ ਦਾਖ਼ਲ
ਬਰਨਾਲਾ, 29 ਅਗਸਤ 2024 : ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਨੇ ਸੁਰੱਖਿਆ ਸੰਘਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕਰਦਿਆਂ ਕਿਹਾ ਕਿ ਦੁਕਾਨਦਾਰਾਂ ਵੱਲੋਂ ਸ਼ਹਿਰ ਦੇ ਸਦਰ ਬਾਜ਼ਾਰ/ਫਰਵਾਹੀ ਬਾਜ਼ਾਰ/ਹੰਡਿਆਇਆ ਬਾਜ਼ਾਰ ਅਤੇ ਕੱਚਾ ਕਾਲਜ ਰੋਡ/ਪੱਕਾ ਕਾਲਜ ਰੋਡ ਉਪਰ ਕਿਸੇ ਕਿਸਮ ਦਾ ਸਾਮਾਨ ਆਪਣੀ ਮਾਲਕੀ ਦੀ ਹੱਦ ਤੋਂ ਬਾਹਰ ਨਾ ਰੱਖਿਆ ਜਾਵੇ। ਸਦਰ ਬਾਜ਼ਾਰ ਵਿੱਚ ਕਿਸੇ ਵੀ ਕਿਸਮ ਦਾ ਫੋਰ-ਵੀਲਰ ਦਾਖ਼ਲ ਨਾ ਕੀਤਾ ਜਾਵੇ ਅਤੇ ਬਾਜ਼ਾਰ ਵਿੱਚ ਦਾਖਲ....
ਪ੍ਰੀਗੈਬਲਿਨ ਦਵਾਈ ਦੀ ਵਿਕਰੀ ਉੱਤੇ ਮੁਕੰਮਲ ਪਾਬੰਦੀ: ਜ਼ਿਲ੍ਹਾ ਮੈਜਿਸਟ੍ਰੇਟ
ਜ਼ਿਲ੍ਹਾ ਬਰਨਾਲਾ 'ਚ ਟਰੈਕਟਰਾਂ ਅਤੇ ਸਬੰਧਿਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ ਜਾਂ ਸਟੰਟ ਆਯੋਜਿਤ ਕਰਨ 'ਤੇ ਮੁਕੰਮਲ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ, 29 ਅਗਸਤ 2024 : ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਵੱਲੋਂ ਸੁਰੱਖਿਆ ਸੰਘਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਹੁਕਮ ਜਾਰੀ ਕੀਤੇ ਕਿ ਜ਼ਿਲ੍ਹਾ ਬਰਨਾਲਾ ਵਿੱਚ Pregabalin 300mg (Signature) ਦੇ ਕੈਪਸੂਲ ਦੀ ਵਿਕਰੀ 'ਤੇ ਮੁਕੰਮਲ ਤੌਰ ਪਾਬੰਦੀ ਲਗਾਈ ਹੈ। ਉਨ੍ਹਾਂ ਨਿਰਦੇਸ਼....
ਬੱਸਾਂ ’ਚ ਅਸ਼ਲੀਲ ਗਾਣੇ ਚਲਾਉਣ ’ਤੇ ਮਨਾਹੀ, ਲਾਊਡ ਸਪੀਕਰ ਜਾਂ ਆਵਾਜ਼ੀ ਯੰਤਰਾਂ ਦੀ ਵਰਤੋਂ ’ਤੇ ਰੋਕ
ਜੇਲ੍ਹ ਦੇ 500 ਮੀਟਰ ਦੇ ਘੇਰੇ ਨੂੰ ‘ਨੋ ਡਰੋਨ ਜ਼ੋਨ’ ਐਲਾਨਿਆ ਬਰਨਾਲਾ, 29 ਅਗਸਤ 2024 : ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ, ਆਈ.ਏ.ਐਸ. ਨੇ ਭਾਰਤੀ ਸੁਰੱਖਿਆ ਸੰਘਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਚੱਲਣ ਵਾਲੀਆਂ ਸਰਕਾਰੀ ਅਤੇ ਨਿੱਜੀ ਬੱਸਾਂ ਵਿੱਚ ਅਸ਼ਲੀਲ ਗਾਣੇ ਚਲਾਉਣ ’ਤੇ ਪਾਬੰਦੀ ਹੋਵੇਗੀ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਕਰਨ ਵਾਲੇ ਬੱਸ ਚਾਲਕ ਜਾਂ ਕੰਡਕਟਰ ਵਿਰੁੱਧ ਸ਼ਿਕਾਇਤ ਪਾਈ ਗਈ ਤਾਂ ਉਸ ਦੇ....
ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਸ਼ੁਰੂ ਹੋਣ ਜਾ ਰਹੇ ਹਨ ਬਲਾਕ ਪੱਧਰੀ ਖੇਡ ਮੁਕਾਬਲੇ
‘ਖੇਡਾਂ ਵਤਨ ਪੰਜਾਬ ਦੀਆਂ 2024’ (ਸੀਜ਼ਨ-3) ਸ੍ਰੀ ਮੁਕਤਸਰ ਸਾਹਿਬ, 29 ਅਗਸਤ 2024 : ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ, ਇਸੇ ਮੰਤਵ ਤਹਿਤ ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ -3 ਦਾ ਆਗਾਜ਼ ਹੋ ਰਿਹਾ ਹੈ। ਇਸੇ ਲੜੀ ਤਹਿਤ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਮੂਹ ਬਲਾਕਾਂ ਵਿੱਚ 02 ਸਤੰਬਰ ਤੋਂ 11 ਸਤੰਬਰ ਤੱਕ ਇਹ ਖੇਡਾਂ ਕਰਵਾਈਆਂ ਜਾ ਰਹੀਆਂ ਹਨ, ਇਹ ਜਾਣਕਾਰੀ ਜ਼ਿਲ੍ਹਾ ਖੇਡ ਅਫਸਰ ਸ੍ਰੀਮਤੀ ਅਨਿੰਦਰਵੀਰ ਕੌਰ ਬਰਾੜ ਨੇ ਦਿੱਤੀ। ਉਹਨਾਂ....
ਧੀਆਂ ਨੂੰ ਸਨਮਾਨ ਦੇਣ ਲਈ ਪੰਜਾਬ ਸਰਕਾਰ ਨੇ ਆਯੋਜਿਤ ਕੀਤਾ ਹੈ ਤੀਆਂ ਦਾ ਮੇਲਾ- ਸੁਖਜਿੰਦਰ ਸਿੰਘ ਕਾਉਣੀ
ਦੂਜੇ ਦਿਨ ਦੇ ਸਮਾਗਮਾਂ ਦੀ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਨੇ ਕਰਵਾਈ ਸ਼ੁਰੂਆਤ ਕਿਹਾ ਧੀਆਂ ਨੂੰ ਆਪਣੀ ਪ੍ਰਤਿਭਾ ਦੀ ਪੇਸ਼ਕਾਰੀ ਲਈ ਉਪਲਬਧ ਹੋ ਰਿਹਾ ਹੈ ਮੰਚ ਭਲਾਈਆਣਾ, 29 ਅਗਸਤ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਪਿੰਡ ਭਲਾਈਆਣਾ ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਤੀਆਂ ਦੇ ਮੇਲੇ ਦੇ ਦੂਜੇ ਦਿਨ ਦੇ ਪਹਿਲੇ ਸੈਸ਼ਨ ਦੀ ਸ਼ੁਰੂਆਤ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਨੇ ਜੋਤੀ ਜਗਾ ਕੇ ਕੀਤੀ। ਇਸ ਮੌਕੇ....
ਤੀਆਂ ਦੇ ਮੇਲੇ ਦੌਰਾਨ ਪ੍ਰਤੀਭਾਗੀਆਂ ਅਤੇ ਕੁਇਜ਼ ਜੇਤੂਆਂ ਨੂੰ ਇਨਾਮ ਵਿੱਚ ਦਿੱਤੀਆਂ ਜਾ ਰਹੀਆਂ ਹਨ ਕਿਤਾਬਾਂ
ਭਲਾਈਆਣਾ, 29 ਅਗਸਤ 2024 : ਜ਼ਿਲ੍ਹੇ ਦੇ ਪਿੰਡ ਭਲਾਈਆਣਾ ਵਿਖੇ ਸੱਭਿਆਚਾਰਕ ਮਾਮਲੇ ਪੁਰਾਤੱਤਵ ਅਤੇ ਅਜਾਇਬ ਕਰ ਵਿਭਾਗ ਵੱਲੋਂ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਤੀਆਂ ਦੇ ਮੇਲੇ ਦੌਰਾਨ ਜ਼ਿਲਾ ਪ੍ਰਸ਼ਾਸਨ ਸ਼੍ਰੀ ਮੁਕਤਸਰ ਸਾਹਿਬ ਨੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਦੀ ਰਹਿਨੁਮਾਈ ਹੇਠ ਇੱਕ ਨਵੇਕਲੀ ਪਹਿਲ ਕਦਮੀ ਕੀਤੀ ਹੈ। ਇਸ ਮੇਲੇ ਦੌਰਾਨ ਜਿੱਥੇ ਵੱਖ-ਵੱਖ ਸੱਭਿਆਚਾਰਕ ਵਿਸ਼ਿਆਂ ਨਾਲ ਜੁੜੇ ਕੁਇਜ਼ ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ ਦਰਸ਼ਕਾਂ ਵਿੱਚੋਂ ਸੱਭਿਆਚਾਰ ਨਾਲ....
ਪੰਜਾਬ ਦੀਆਂ ਵਿਰਾਸਤੀ ਵਸਤਾਂ ਦੀ ਪਰਦਰਸ਼ਨੀ ਅਤੇ ਪਿੰਡ ਦਾ ਦ੍ਰਿਸ਼ ਤੀਆਂ ਦੇ ਮੇਲੇ ਵਿੱਚ ਬਣ ਰਿਹਾ ਹੈ ਖਿੱਚ ਦਾ ਕੇਂਦਰ
ਡਿਪਟੀ ਕਮਿਸ਼ਨਰ ਰਾਕੇਸ਼ ਤ੍ਰਿਪਾਠੀ ਵੱਲੋਂ ਮੇਲੇ ਦਾ ਦੌਰਾ ਭਲਾਈਆਣਾ, 29 ਅਗਸਤ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡ ਭਲਾਈਆਣਾ ਵਿਖੇ ਕਰਵਾਏ ਜਾ ਰਹੇ ਤੀਆਂ ਦੇ ਮੇਲੇ ਵਿੱਚ ਪੰਜਾਬ ਦੀਆਂ ਵਿਰਾਸਤੀ ਵਸਤਾਂ ਦੀ ਪ੍ਰਦਰਸ਼ਨੀ ਅਤੇ ਪਿੰਡ ਦੇ ਦ੍ਰਿਸ਼ ਲੋਕਾਂ ਲਈ ਖਿੱਚ ਦਾ ਕੇਂਦਰ ਬਣੇ ਹੋਏ ਹਨ। ਵੱਡੀ ਗਿਣਤੀ ਵਿੱਚ ਨੌਜਵਾਨ ਪੀੜੀ ਦੇ ਮੁੰਡੇ ਕੁੜੀਆਂ ਜਿੱਥੇ ਇਹਨਾਂ ਵਸਤਾਂ ਨੂੰ ਗੌਰ ਨਾਲ ਵੇਖ ਕੇ ਇਹਨਾਂ ਸਬੰਧੀ ਜਾਣਕਾਰੀ ਹਾਸਿਲ ਕਰ ਰਹੇ ਹਨ ਉੱਥੇ ਹੀ....
ਸੈਰ ਸਪਾਟਾ ਵਿਭਾਗ ਪੰਜਾਬ ਦੀਆਂ ਵੇਖਣ ਵਾਲੀਆਂ ਥਾਵਾਂ ਦੀ ਪ੍ਰਦਰਸ਼ਨੀ ਬੱਸ ਭਲਾਈਆਣਾ ਪਹੁੰਚੀ
ਭਲਾਈਆਣਾ 29 ਅਗਸਤ 2024 : ਸੈਰ ਸਪਾਟਾ ਵਿਭਾਗ ਵੱਲੋਂ ਰਾਜ ਵਿੱਚ ਵੇਖਣ ਯੋਗ ਥਾਵਾਂ ਨੂੰ ਇੱਕ ਪ੍ਰਦਰਸ਼ਨੀ ਬੱਸ ਰਾਹੀਂ ਲੋਕਾਂ ਨੂੰ ਵਿਖਾਉਣ ਲਈ ਤੀਆਂ ਦੇ ਮੇਲੇ ਵਿੱਚ ਵਿਵਸਥਾ ਕੀਤੀ ਗਈ ਹੈ। ਪਿੰਡ ਭਲਾਈਆਣਾ ਵਿਖੇ ਲੱਗੇ ਇਸ ਤੀਆਂ ਦੇ ਮੇਲੇ ਵਿੱਚ ਵਿਭਾਗ ਦੀ ਇਹ ਪ੍ਰਦਰਸ਼ਨੀ ਬੱਸ ਪਹੁੰਚੀ ਹੈ, ਜਿਸ ਨੂੰ ਲੋਕ ਉਤਸਾਹ ਨਾਲ ਵੇਖ ਰਹੇ ਹਨ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੇ ਇਸ ਦੀ ਸ਼ੁਰੂਆਤ ਕਰਵਾਈ। ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਕਿਹਾ ਕਿ ਪੰਜਾਬ ਵਿੱਚ ਸੈਰ ਸਪਾਟੇ ਲਈ ਅਨੇਕਾਂ ਥਾਵਾਂ....
ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਸਰਕਾਰੀ ਗਊਸ਼ਾਲਾ ਗੋਲੇਵਾਲਾ ਦੇ ਕੰਮ ਵਿੱਚ ਸੁਧਾਰ ਲਿਆਉਣ ਦੇ ਹੁਕਮ
ਫਰੀਦਕੋਟ 29 ਅਗਸਤ 2024 : ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਸਿੰਗਲਾ ਵੱਲੋਂ ਸਰਕਾਰੀ ਗਊਸ਼ਾਲਾ ਗੋਲੇਵਾਲਾ ਦੇ ਕੰਮਕਾਜ ਦੀ ਸਮੀਖਿਆ ਸਬੰਧੀ ਮੀਟਿੰਗ ਦਫਤਰ ਡਿਪਟੀ ਕਮਿਸ਼ਨਰ ਫਰੀਦਕੋਟ ਵਿਖੇ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਉਨ੍ਹਾਂ ਪਿਛਲੇ ਮਹੀਨੇ ਲਏ ਗਏ ਫੈਸਲਿਆਂ ਉੱਪਰ ਹੋਏ ਪ੍ਰਗਤੀ ਕਾਰਜਾਂ ਦਾ ਜਾਇਜ਼ਾ ਲਿਆ ਗਿਆ ਅਤੇ ਸਰਕਾਰੀ ਗਊਸ਼ਾਲਾ ਗੋਲੇਵਾਲਾ ਦੇ ਬਾਕੀ ਰਹਿੰਦੇ ਕੰਮਾਂ ਨੂੰ ਜਲਦੀ ਨੇਪਰੇ ਚਾੜਨ....
13ਵਾਂ ਸੁਵਿਧਾ ਕੈਂਪ ਪਿੰਡ ਮੱਤਾ ਵਿਖੇ ਲੱਗੇਗਾ ਕੱਲ : ਵਿਨੀਤ ਕੁਮਾਰ
ਵੱਡਾ ਗੁਰਦੁਆਰਾ ਸਾਹਿਬ ਵਿਖੇ ਲੱਗੇਗਾ ਕੈਂਪ ਜੈਤੋ, 29 ਅਗਸਤ 2024 : ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦੇ ਹੱਲ ਲਈ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦੀ ਲੜੀ ਤਹਿਤ ਮਿਤੀ 30 ਅਗਸਤ ਨੂੰ ਸਵੇਰੇ 09.30 ਵਜੇ ਵੱਡਾ ਗੁਰਦੁਆਰਾ ਸਾਹਿਬ ਪਿੰਡ ਮੱਤਾ ਵਿਖੇ 13ਵੇਂ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ ਵਿਧਾਇਕ ਜੈਤੋ ਸ. ਅਮੋਲਕ ਸਿੰਘ ਵੀ ਵਿਸ਼ੇਸ਼ ਤੌਰ ਤੇ....