ਮੋਗਾ, 19 ਅਗਸਤ 2024 : ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਖਿਲਾਫ ਇੱਕ ਵੱਡੀ ਸਫਲਤਾ ਵਿੱਚ, ਥਾਣਾ ਧਰਮਕੋਟ ਨੇ 02 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 02 ਕਿਲੋ 700 ਗ੍ਰਾਮ ਅਫੀਮ ਜ਼ਬਤ ਕੀਤੀ। ਇਹ ਸਫਲ ਆਪ੍ਰੇਸ਼ਨ ਨਸ਼ਿਆਂ ਵਿਰੁੱਧ ਚੱਲ ਰਹੀ ਲੜਾਈ ਵਿੱਚ ਇੱਕ ਮਹੱਤਵਪੂਰਨ ਤਰੱਕੀ ਨੂੰ ਦਰਸਾਉਂਦਾ ਹੈ। ਫੜੇ ਗਏ ਦੋਵੇਂ ਮੁਲਜ਼ਮ ਰਾਜਸਥਾਨ ਦੇ ਰਹਿਣ ਵਾਲੇ ਹਨ। ਜਾਂਚ ਅਧਿਕਾਰੀ ਏਐਸਆਈ ਪਰਮਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਰਾਤ ਪੁਲੀਸ ਪਾਰਟੀ ਗਸ਼ਤ ’ਤੇ ਸੀ। ਇਸ ਦੌਰਾਨ....
ਮਾਲਵਾ

ਸ੍ਰੀ ਮੁਕਤਸਰ ਸਾਹਿਬ 19 ਅਗਸਤ 2024 : ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਆਈ ਏ ਐਸ ਨੇ ਅੱਜ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗੁਰੂ ਸਾਹਿਬ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਤੋਂ ਬਾਅਦ ਉਹਨਾਂ ਨੇ ਕੋਟਕਪੂਰਾ ਰੋਡ ਸਥਿਤ ਸਿ਼ਵ ਮੰਦਿਰ ਵਿਖੇ ਵੀ ਮੱਥਾ ਟੇਕਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਆਖਿਆ ਕਿ ਉਹ ਗੁਰਦੁਆਰਾ ਸਾਹਿਬ ਅਤੇ ਸਿ਼ਵ ਮੰਦਰ ਵਿਖੇ ਆਸ਼ੀਰਵਾਦ....

ਡਿਪਟੀ ਕਮਿਸ਼ਨਰ ਨੇ ਰੱਖੜੀ ਦੇ ਤਿਉਹਾਰ ਮੌਕੇ ਦਿੱਤੀਆਂ ਸ਼ੁਭਕਾਮਨਾਵਾਂ ਸ੍ਰੀ ਮੁਕਤਸਰ ਸਾਹਿਬ 19 ਅਗਸਤ 2024 : ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਅੱਜ ਆਪਣੇ ਦਫਤਰ ਵਿਖੇ ਕੰਮ ਕਰਨ ਵਾਲੀਆਂ ਕਰਮਚਾਰਨਾਂ ਤੋਂ ਰੱਖੜੀ ਦੇ ਤਿਉਹਾਰ ਮੌਕੇ ਰੱਖੜੀ ਬਣਵਾਈ। ਇਸ ਮੌਕੇ ਰੱਖੜੀ ਬੰਨ ਕੇ ਕਰਮਚਾਰਨਾ ਵੱਲੋਂ ਡਿਪਟੀ ਕਮਿਸ਼ਨਰ ਦਾ ਮੂੰਹ ਮਿੱਠਾ ਵੀ ਕਰਵਾਇਆ ਗਿਆ ਡਿਪਟੀ ਕਮਿਸ਼ਨਰ ਨੇ ਭੈਣ ਭਰਾ ਦੇ ਇਸ ਤਿਉਹਾਰ ਦੇ ਮੌਕੇ ਤੇ ਉਹਨਾਂ ਨੂੰ ਸੁਭਕਾਮਨਾਵਾਂ ਦਿੱਤੀਆਂ।....

ਵਧੀਕ ਡਿਪਟੀ ਕਮਿਸ਼ਨਰ ਦਾ ਸੰਸਥਾਂ ਦੇ ਅਹੁਦੇਦਾਰਾਂ ਨੇ ਕੀਤਾ ਸਨਮਾਨ ਫਾਜ਼ਿਲਕਾ, 19 ਅਗਸਤ 2024 : ਦੇਸ਼ ਦੀ ਅਜਾਦੀ ਦੇ 78ਵੇਂ ਸੁਤੰਤਰਤਾ ਦਿਵਸ ਸਮਾਰੋਹ ਵਿੱਚ ਜਿਲ੍ਹਾ ਫਾਜ਼ਿਲਕਾ ਵਿਖੇ ਸ੍ਰੀ ਅਮਨ ਅਰੋੜਾ, ਕੈਬੀਨੇਟ ਮੰਤਰੀ ਪੰਜਾਬ ਜੀ ਦੁਆਰਾ ਸਿ਼ਰਕਤ ਕੀਤੀ ਸੀ। ਜਿਲ੍ਹਾ ਫਾਜ਼ਿਲਕਾ ਵਿੱਚ ਇਹ ਸਮਾਰੋਹ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਵਧੀਕ ਡਿਪਟੀ ਕਮਿਸ਼ਨਰ, ਫਾਜ਼ਿਲਕਾ ਸ੍ਰੀ ਰਾਕੇਸ਼ ਕੁਮਾਰ ਪੋਪਲੀ ਦੀ ਨਿਗਰਾਨੀ ਹੇਠ ਸੁਚਾਰੂ ਢੰਗ ਨਾਲ ਸੰਪਨ ਹੋਇਆ। ਇਸ ਮੌਕੇ ਹਾਜਰ ਆਏ ਸੁਤੰਤਰਤਾ ਸੰਗਰਾਮੀ....

ਫਾਜ਼ਿਲਕਾ ਵਿਚ 5 ਤੇ ਜਲਾਲਾਬਾਦ ਵਿਚ 3 ਗਾਰਵੇਜ ਵਰਨੇਬਲ ਪੁਆਇੰਟ ਦੀ ਕੀਤੀ ਸਫਾਈ ਫਾਜ਼ਿਲਕਾ, 19 ਅਗਸਤ 2024 : ਸ਼ਹਿਰਾਂ ਦੀ ਸੁੰਦਰਤਾਂ ਨੂੰ ਬਰਕਰਾਰ ਰੱਖਣ ਅਤੇ ਕੂੜੇ ਦਾ ਯੋਗ ਪ੍ਰਬੰਧਨ ਕਰਨ ਹਿਤ ਸਮੇਂ ਸਮੇਂ ਤੇ ਸਫਾਈ ਅਭਿਆਨ ਚਲਾਏ ਜਾਂਦੇ ਹਨ। ਇਸੇ ਲਗਾਤਾਰਤਾ ਵਿਚ ਪੰਜਾਬ ਸਰਕਾਰ ਵੱਲੋਂ 19 ਤੋਂ 23 ਅਗਸਤ 2024 ਤੱਕ ਨਗਰ ਕੌਂਸਲਾਂ ਤੇ ਨਗਰ ਪੰਚਾਇਤ ਵਿਖੇ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਦੀ ਸ਼ੁਰੂਆਤ ਅੱਜ ਹੋਈ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ ) ਸ੍ਰੀ....

ਅਬੋਹਰ 19 ਅਗਸਤ 2024 : ਨਗਰ ਨਿਗਮ ਕਮਿਸ਼ਨਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਵਿਚ ਸਾਫ-ਸਫਾਈ ਨੂੰ ਲੈ ਕੇ ਦਿੱਤੇ ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਅਬੋਹਰ ਵੱਲੋਂ ਅੱਜ ਤੋਂ ਇਕ ਚਾਰ ਦਿਨਾਂ ਵਿਸੇਸ਼ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਮੁਹਿੰਮ 23 ਅਗਸਤ ਤੱਕ ਚੱਲਣੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਫਾਈ ਮੁਹਿੰਮ ਦੇ ਪਹਿਲੇ ਦਿਨ ਨਗਰ ਨਿਗਮ ਵੱਲੋਂ ਛੋਟੇ ਪੱਧਰ ਤੇ ਬਣੇ ਦੋ....

ਪਟਿਆਲਾ, 19 ਅਗਸਤ 2024 : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਦੀਆਂ ਜੇਲ੍ਹਾਂ ‘ਚ ਇਹ ਤਿਉਹਾਰ ਪੂਰੀ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਪਟਿਆਲਾ, ਫਰੀਦਕੋਟ, ਫਿਰੋਜ਼ਪੁਰ, ਫਾਜ਼ਿਲਕਾ ਤੇ ਪੰਜਾਬ ਦੀਆਂ ਕਈ ਹੋਰ ਜੇਲ੍ਹਾਂ ‘ਚ ਇਸ ਤਿਉਹਾਰ ਪੂਰੀ ਧੂਮ-ਧਾਮ ਨਾਲ ਮਨਾਇਆ ਗਿਆ। ਰੱਖੜੀ ਦੇ ਤਿਉਹਾਰ ਦੇ ਮੌਕੇ ‘ਤੇ ਫਰੀਦਕੋਟ ਜੇਲ੍ਹ ਪ੍ਰਸ਼ਾਸਨ ਨੇ ਵਿਸ਼ੇਸ਼ ਪ੍ਰਬੰਧ ਕੀਤੇ ਤਾਂ ਕਿ ਭੈਣਾਂ ਆਪਣੇ ਭਰਾਵਾਂ ਦੇ ਗੁੱਟ ‘ਤੇ ਰੱਖੜੀ ਬਣ ਸਕਣ ਤੇ ਉਨ੍ਹਾਂ ਦੀ ਤੰਦਰੂਸਤੀ ਦੀ ਖਬਰ ਲੈ ਸਕਣ। ਜੇਲ੍ਹ ਪ੍ਰਸ਼ਾਸਨ....

ਰਾਮਪੁਰਾ, 19 ਅਗਸਤ 2024 : ਆਪਣੀਆਂ ਬੇਟੀਆਂ ਨਾਲ ਰੱਖੜੀ ਦਾ ਸਾਮਾਨ ਖਰੀਣ ਜਾ ਰਹੀ ਇੱਕ ਔਰਤ ਨਾਲ ਵਾਪਰੇ ਸੜਕ ਹਾਦਸੇ ਵਿੱਚ ਉਸ ਦੀ 12 ਸਾਲਾ ਬੇਟੀ ਦੀ ਮੌਤ ਹੋ ਗਈ, ਉੱਥੇ ਹੀ ਉਹ ਖੁਦ ਗੰਭੀਰ ਜਖ਼ਮੀ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਵੇਰੇ ਕਰੀਬ 9 ਵਜੇ਼ ਰਾਮਪੁਰਾ ਪਿੰਡ ਨਿਵਾਸੀ ਸਰਬਜੀਤ ਕੌਰ (32) ਪਤਨੀ ਸੁਖਮੰਦਰ ਸਿੰਘ ਆਪਣੀਆਂ ਦੋ ਬੇਟੀਆਂ ਜੈਸ਼ਮੀਨ (12) ਤੇ ਸਹਿਜ਼ਪ੍ਰੀਤ (6) ਨਾਲ ਰੱਖੜੀ ਦੇ ਤਿਉਹਾਰ ਵਾਸਤੇ ਰਾਮਪੁਰਾ ਸ਼ਹਿਰ ਵਿਖੇ ਸਾਮਾਨ ਖਰੀਦਣ ਜਾ ਰਹੀਆਂ ਸੀ। ਘਟਨਾ ਸਥਾਨ ਤੋਂ ਮਿਲੀ....

ਕਿਸਾਨਾਂ ਦੀ ਮੰਗ ਤੇ ਜ਼ਿਲ੍ਹੇ ਅੰਦਰ 29.23 ਕਿਲੋਮੀਟਰ ਅੰਡਰ ਗਰਾਊਂਡ ਪਾਇਪ ਲਾਇਨ ਪਾਈ ਗਈ ਪਿਛਲੇ ਲਗਭਗ 30 ਸਾਲਾਂ ਤੋਂ ਬੰਦ ਪਏ 260 ਨਹਿਰੀ ਖਾਲ ਕੀਤੇ ਗਏ ਚਾਲੂ ਜ਼ਿਲ੍ਹੇ ਵਿੱਚ 75 ਕਿਲੋਮੀਟਰ ਲੰਮੇ ਨਹਿਰੀ ਸਿਸਟਮ ਨੂੰ ਕੱਚੇ ਤੋਂ ਕੰਕਰੀਟ ਨਾਲ ਕੀਤਾ ਗਿਆ ਪੱਕਾ ਜ਼ਿਲ੍ਹੇ ਦੀ ਤਕਰੀਬਨ 6000 ਏਕੜ ਰਕਬੇ ਨੂੰ ਪਿਛਲੇ 40 ਸਾਲਾਂ ਬਾਅਦ ਪਹਿਲੀ ਵਾਰ ਮਿਲਿਆ ਨਹਿਰੀ ਪਾਣੀ ਫ਼ਤਹਿਗੜ੍ਹ ਸਾਹਿਬ, 19 ਅਗਸਤ 2024 : ਕੁਦਰਤ ਨੇ ਇਨਸਾਨ ਨੂੰ ਧਰਤੀ ਤੇ ਰਹਿਣ ਲਈ ਕਈ ਅਨਮੋਲ ਸੌਗਾਤਾਂ ਦਿੱਤੀਆਂ ਹਨ ਜਿਨ੍ਹਾਂ....

ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਲਾਭ ਲੈਣ ਦੀ ਅਪੀਲ ਫਾਜ਼ਿਲਕਾ, 19 ਅਗਸਤ 2024 : ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਹਾ ਹੈ ਕਿ ਅੱਜ ਕੱਲ ਮੋਬਾਇਲ ਜੀਵਨ ਦਾ ਅਹਿਮ ਅੰਗ ਬਣ ਗਿਆ ਹੈ ਪਰ ਇਸਦੇ ਨਾਲ ਜੁੜੇ ਅਪਰਾਧ ਵੀ ਵੱਧ ਰਹੇ ਹਨ। ਇਸ ਲਈ ਸਰਕਾਰ ਨੇ ਸੰਚਾਰ ਸਾਥੀ ਪੋਰਟਲ ਸ਼ੁਰੂ ਕੀਤਾ ਹੈ ਜਿਸਦਾ ਲਿੰਕ ਹੈ https://sancharsaathi.gov.in/ ਇਸ ਪੋਰਟਲ ਤੇ ਲੋਕ ਕਈ ਮਹੱਤਵਪੂਰਨ ਸੇਵਾਵਾਂ ਲੈ ਸਕਦੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ....

ਪ੍ਰਤੀ ਲਾਭਪਾਤਰੀ ਮਿਲਦੀ ਹੈ 51 ਹਜ਼ਾਰ ਰੁਪਏ ਦੀ ਸ਼ਗਨ ਰਾਸ਼ੀ ਫਰੀਦਕੋਟ 19 ਅਗਸਤ 2024 : ਪੰਜਾਬ ਸਰਕਾਰ ਵੱਲੋਂ ਮਹੀਨਾ ਅਪ੍ਰੈਲ 2023 ਤੋਂ ਲੈ ਕੇ ਇਸ ਸਾਲ ਤੱਕ ਕੁੱਲ 766 ਲਾਭਪਾਤਰੀਆਂ ਨੂੰ (ਪ੍ਰਤੀ ਲਾਭਪਾਤਰੀ 51000 ਰੁਪਏ ) ਦੇ ਹਿਸਾਬ ਨਾਲ ਲਗਭਗ 3.90 ਕਰੋੜ ਰੁਪਏ ਦੀ ਧਨ ਰਾਸ਼ੀ ਲਾਭਪਾਤਰੀਆਂ ਦੇ ਖਾਤੇ ਵਿੱਚ ਆਨਲਾਈਨ ਟਰਾਂਸਫਰ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ....

ਫ਼ਰੀਦਕੋਟ 19 ਅਗਸਤ,2024 : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ "ਮੈਂ ਤੇ ਮੇਰਾ ਰੁੱਖ" ਮੁਹਿੰਮ ਤਹਿਤ ਅੱਜ ਕੋਟਕਪੂਰਾ ਵਿਖੇ ਸ. ਮਨਜੀਤ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਬਹੁਤ ਹੀ ਸਿਰੜੀ, ਉੱਦਮੀ ਅਤੇ ਕ੍ਰਾਂਤੀਕਾਰੀ ਪੱਤਰਕਾਰ ਸ. ਜੋਗਿੰਦਰ ਸਿੰਘ ਸਪੋਕਸਮੈਨ ਦੀ ਯਾਦ ਵਿੱਚ ਗੁੱਡ ਮੌਰਨਿੰਗ ਵੈਲਫ਼ੇਅਰ ਕਲੱਬ, ਕੋਟਕਪੂਰਾ ਦੇ ਸਹਿਯੋਗ ਨਾਲ ਬੂਟੇ ਲਗਾ ਕੇ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਸਪੀਕਰ ਸੰਧਵਾਂ ਨੇ ਕਿਹਾ ਕਿ ਜੋਗਿੰਦਰ ਸਿੰਘ....

ਫ਼ਰੀਦਕੋਟ 19 ਅਗਸਤ, 2024 : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਸੰਧਵਾਂ ਵਿਖੇ ਨਵੇਂ ਬਣੇ ਕ੍ਰਿਕਟ ਖੇਡ ਗਰਾਊਂਡ ਦਾ ਉਦਘਾਟਨ ਕਰਦਿਆਂ ਕਿਹਾ ਕਿ ਉਹ ਖੁਸ਼ੀ ਮਹਿਸੂਸ ਕਰ ਰਹੇ ਹਨ ਹਲਕੇ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਇੱਕ ਚੰਗਾ ਪਲੇਟਫਾਰਮ ਉਹਨਾਂ ਦੇ ਘਰਾਂ ਦੇ ਨਜਦੀਕ ਮਿਲ ਰਿਹਾ ਹੈ ਜਿਸ ਨਾਲ ਉਹ ਇਥੋਂ ਸਿੱਖ ਕੇ ਵਧੀਆ ਖੇਡ ਦਾ ਪ੍ਰਦਰਸ਼ਨ ਕਰਨਗੇ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢ ਕੇ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਹਰ....

ਫ਼ਰੀਦਕੋਟ 19 ਅਗਸਤ,2024 : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀ.ਡੀ.ਪੀ.ਓ ਦਫ਼ਤਰ ਕੋਟਕਪੂਰਾ ਵਿਖੇ "ਲੋਕ ਮਿਲਣੀ ਪ੍ਰੋਗਰਾਮ" ਤਹਿਤ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ "ਲੋਕ ਮਿਲਣੀ ਪ੍ਰੋਗਰਾਮ" ਰਾਹੀਂ ਉਹ ਸਿੱਧੇ ਤੌਰ ਤੇ ਜਨਤਾ ਨਾਲ ਜੁੜ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਤੁਰੰਤ ਹੱਲ ਵੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ....

ਫ਼ਰੀਦਕੋਟ 19 ਅਗਸਤ, 2024 : ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਵੱਲੋ ਸਪੌਸਰਸ਼ਿਪ ਅਤੇ ਫੋਸਟਰ ਕੇਅਰ ਦੇ ਕੇਸਾਂ ਸਬੰਧੀ ਅਤੇ ਬਾਲ ਭਲਾਈ ਕਮੇਟੀ ਦੀ ਰੀਵਿਊ ਮੀਟਿੰਗ ਕੀਤੀ ਗਈ। ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ, ਅਮਨਦੀਪ ਸਿੰਘ ਸੋਢੀ ਨੇ ਸਪੌਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਸਬੰਧੀ ਅਤੇ ਇਸ ਸਕੀਮ ਅਧੀਨ ਪ੍ਰਾਪਤ ਹੋਏ ਨਵੇਂ 14 ਕੇਸਾਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ । ਉਹਨਾਂ ਦੱਸਿਆ ਕਿ ਅਣਗੌਲੇ, ਅਨਾਥ ਬੱਚੇ ਜਿਹੜੇ ਦੂਜੇ ਪਰਿਵਾਰਾਂ ਨਾਲ ਰਹਿ ਰਹੇ ਹੋਣ, ਜਿਨ੍ਹਾਂ ਬੱਚਿਆਂ ਦੇ....