ਮਾਲਵਾ

ਕਲਕੱਤਾ ਵਿਖੇ ਹੋਈ ਦਰਦਨਾਕ ਘਟਨਾ ਨਾਲ ਮਨ ਵਲੂੰਦਰਿਆ ਗਿਆ : ਮੰਤਰੀ ਬਲਜੀਤ ਕੌਰ
ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਦਿੱਤੀ ਜਾਵੇ ਮੌਤ ਦੀ ਸਜ਼ਾ ਫ਼ਰੀਦਕੋਟ 19 ਅਗਸਤ, 2024 : ਕਲਕੱਤਾ ਵਿਖੇ ਹੋਈ ਦਰਦਨਾਕ ਘਟਨਾ ਨਾਲ ਸਮੁੱਚੀ ਮਾਨਵਤਾ ਦਾ ਮਨ ਵਲੂੰਦਰਿਆ ਗਿਆ ਹੈ ਅਤੇ ਅਜਿਹੀ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਲੋਕਾਂ ਦੀ ਕੇਵਲ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਹੀ ਨਹੀਂ ਕਰਨੀ ਚਾਹੀਦੀ ਬਲਕਿ ਅਜਿਹੇ ਖੂਨੀ ਦਰਿੰਦਿਆਂ ਨੂੰ ਮੌਤ ਦੀ ਸਜ਼ਾ ਦੇਣੀ ਬਣਦੀ ਹੈ । ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਨੇ ਬੀਤੀ ਸ਼ਾਮ ਗੁਰੂ ਗੋਬਿੰਦ....
ਭਗਵੰਤ ਸਿੰਘ ਮਾਨ ਨੇ ਪੈਰਾ ਓਲੰਪਿਕ ਖੇਡਾਂ ਪੈਰਿਸ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ
ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਹਰੇਕ ਪੈਰਾ ਓਲੰਪਿਕ ਖਿਡਾਰੀ ਨੂੰ 15 ਲੱਖ ਰੁਪਏ ਤਿਆਰੀ ਲਈ ਦਿੱਤੇ ਜੈਤੋ, 19 ਅਗਸਤ 2024 : ਪੈਰਾ ਓਲੰਪਿਕ ਖੇਡਾਂ ਪੈਰਿਸ ਵਿੱਚ 28 ਅਗਸਤ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ ਉਹਨਾਂ ਪੈਰਾ ਓਲੰਪਿਕ ਖੇਡਾਂ ਵਿੱਚ ਭਾਗ ਲੈਣ ਵਾਲੇ ਪੰਜਾਬ ਦੇ 3 ਖਿਡਾਰੀਆਂ ਨੂੰ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਨੇ 15-15 ਲੱਖ ਰੁਪਏ ਦੀ ਰਾਸ਼ੀ ਖੇਡਾਂ ਦੀ ਤਿਆਰੀ ਲਈ ਖਿਡਾਰੀਆਂ ਦੇ ਖਾਤੇ ਵਿੱਚ ਜਮ੍ਹਾਂ ਕਰਵਾਈ, ਪੈਰਾ ਓਲੰਪਿਕ ਖੇਡਾਂ ਵਿੱਚ ਭਾਗ ਲੈਣ ਵਾਲੇ....
ਜ਼ਿਲ੍ਹਾ ਜੇਲ੍ਹ ਦੇ ਦੌਰੇ ਦੌਰਾਨ ਲੀਗਲ ਏਡ ਡੀਫੈਂਸ ਕਾਊਂਸਲ ਦੇ ਦਫਤਰ, ਮੈਡੀਕਲ ਕੈਂਪ , ਆਰ.ਓ ਸਿਸਟਮ ਦਾ ਕੀਤਾ ਗਿਆ ਉਦਘਾਟਨ
ਸ੍ਰੀ ਮੁਕਤਸਰ ਸਾਹਿਬ, 19 ਅਗਸਤ 2024 : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੱਤਰ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ ਅਧੀਨ— ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਸ੍ਰੀ ਰਾਜ ਕੁਮਾਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਵੱਲੋ ਜ਼ਿਲ੍ਹਾ ਜੇਲ੍ਹ, ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਹਨਾਂ ਜੇਲ੍ਹ ਵਿਚ ਬੰਦ ਹਵਾਲਾਤੀ/ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾ ਦੀਆਂ ਮੁਸ਼ਕਿਲਾਂ ਸੁਣੀਆਂ ਗਈਆ ਅਤੇ ਉਸਦਾ ਨਿਪਟਾਰਾ ਕੀਤਾ ਗਿਆ, ਜੋ ਜੇਲ੍ਹ ਵਿਚ....
ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਾ. ਜਗਦੀਪ ਚਾਵਲਾ ਐਮ. ਐਸ. ਸਰਜਰੀ ਨੇ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦਾ ਅਹੁਦਾ ਸੰਭਾਲਿਆ
ਆਮ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਯਤਨ ਕੀਤੇ ਜਾਣਗੇ :- ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ, 19 ਅਗਸਤ 2024 : ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਾ. ਜਗਦੀਪ ਚਾਵਲਾ ਐਮ. ਐਸ. ਸਰਜਰੀ ਨੂੰ ਸਿਵਲ ਸਰਜਨ ਜਲੰਧਰ ਤੋਂ ਬਦਲ ਕੇ ਸਿਵਲ ਸਰਜਨ ਸ਼੍ਰੀ ਮਕੁਤਸਰ ਸਾਹਿਬ ਲਗਾਇਆ ਗਿਆ ਹੈ। ਜਿਸ ਉਪਰੰਤ ਉਹਨਾਂ ਨੇ ਅੱਜ ਬਤੌਰ ਸਿਵਲ ਸਰਜਨ ਸ਼੍ਰੀ ਮਕੁਤਸਰ ਸਾਹਿਬ ਆਪਣਾ ਆਹੁਦਾ ਸੰਭਾਲ ਲਿਆ ਹੈ। ਇਸ ਮੌਕੇ ਦਫਤਰ ਸਿਵਲ ਸਰਜਨ ਦੇ ਸਮੂਹ ਪ੍ਰੋਗਰਾਮ ਅਫਸਰਾਂ ਅਤੇ ਸਟਾਫ਼ ਵਲੋ ਡਾ....
ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਕਾਰ ਚੋਰ ਗਿਰੋਹ ਦੇ 03 ਮੈਂਬਰ ਕੀਤੇ ਕਾਬੂ
ਹੁਣ ਤੱਕ 26 ਕਾਰਾਂ ਚੋਰੀ ਕਰਕੇ ਪਾਰਟਸ ਵੇਚ ਚੁੱਕੇ ਹਨ, ਜਿਨ੍ਹਾਂ ਵਿੱਚੋਂ ਪੁਲਿਸ ਨੇ 05 ਕਾਰਾਂ ਕੀਤੀਆਂ ਬ੍ਰਾਮਦ ਸ੍ਰੀ ਮੁਕਤਸਰ ਸਾਹਿਬ, 19 ਅਗਸਤ : ਸ੍ਰੀ ਮੁਕਤਸਰ ਸਾਹਿਬ, ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਅਤੇ ਸ੍ਰੀ ਗੋਰਵ ਯਾਦਵ ਆਈ.ਪੀ.ਐਸ., ਡੀ.ਜੀ.ਪੀ ਪੰਜਾਬ, ਸ੍ਰੀ ਅਸ਼ਵਨੀ ਕਪੂਰ ਆਈ.ਪੀ.ਐਸ, ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਫਰੀਦਕੋਟ ਰੇਂਜ, ਫਰੀਦਕੋਟ ਦੀਆਂ ਹਦਾਇਤਾਂ ਤਹਿਤ, ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ., ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹਾ ਅੰਦਰ ਨਸ਼ਿਆਂ ਅਤੇ....
ਪੰਜਾਬ ਸਰਕਾਰ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਦੇ ਵਾਸੀਆਂ ਨੂੰ ਦੇਣ ਜਾ ਰਹੀ ਹੈ ਵੱਡਾ ਤੋਹਫਾ
ਜ਼ਿਲ੍ਹਾ ਹਸਪਤਾਲ ਵਿਖੇ 15 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹੈ ਕ੍ਰਿਟੀਕਲ ਕੇਅਰ ਯੂਨਿਟ ਹਰੇਕ ਤਰ੍ਹਾਂ ਦੇ ਅਤਿ ਆਧੁਨਿਕ ਤਕਨੀਕਾਂ ਨਾਲ ਟੈਸਟ ਕਰਨ ਲਈ 1.25 ਕਰੋੜ ਦੀ ਲਾਗਤ ਨਾਲ ਬਣਾਈ ਜਾਵੇਗੀ ਇੰਟਾਗਰੇਟਿਡ ਪਬਲਿਕ ਹੈਲਥ ਲੈਬ 50 ਬਿਸਤਰਿਆਂ ਦੇ ਕ੍ਰਿਟੀਕਲ ਕੇਅਰ ਯੂਨਿਟ ਵਿੱਚ ਅਤਿ ਗੰਭੀਰ ਸਥਿਤੀ ਦੇ ਮਰੀਜਾਂ ਦਾ ਕੀਤਾ ਜਾਵੇਗਾ ਇਲਾਜ ਜ਼ਿਲ੍ਹੇ ਦੇ ਲੋਕਾਂ ਨੂੰ ਟੈਸਟਾਂ ਲਈ ਹੁਣ ਨਹੀਂ ਜਾਣਾ ਪਵੇਗਾ ਚੰਡੀਗੜ੍ਹ ਪੀ.ਜੀ.ਆਈ. ਜਾਂ ਹੋਰ ਮੈਡੀਕਲ ਕਾਲਜਾਂ ਵਿੱਚ ਫ਼ਤਹਿਗੜ੍ਹ ਸਾਹਿਬ, 19 ਅਗਸਤ 2024....
ਸੀ.ਆਈ.ਏ. ਸਰਹਿੰਦ ਦੀ ਟੀਮ ਨੇ 511 ਗ੍ਰਾਮ ਹੈਰੋਇਨ ਸਮੇਤ 02 ਕਥਿਤ ਦੋਸ਼ੀ ਕੀਤੇ ਕਾਬੂ
ਫ਼ਤਹਿਗੜ੍ਹ ਸਾਹਿਬ, 19 ਅਗਸਤ 2024 : ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਅਧੀਨ ਐਸ.ਪੀ. (ਇੰਨਵੈਸਟੀਗੇਸ਼ਨ) ਸ਼੍ਰੀ ਰਾਕੇਸ਼ ਯਾਦਵ ਦੀ ਅਗਵਾਈ ਅਧੀਨ ਸੀ.ਆਈ.ਏ. ਸਰਹਿੰਦ ਦੇ ਇੰਚਾਰਜ ਇੰਸਪੈਕਟਰ ਆਕਾਸ਼ ਦੱਤ ਤੇ ਉਨ੍ਹਾਂ ਦੀ ਟੀਮ ਨੇ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਦੋ ਕਥਿਤ ਦੋਸ਼ੀਆਂ ਨੂੰ 511 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਐਸ.ਪੀ. (ਡੀ) ਸ਼੍ਰੀ ਰਾਕੇਸ਼ ਯਾਦਵ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ....
ਪੰਜਾਬ ਸਰਕਾਰ ਮੈਡੀਕਲ ਪ੍ਰੋਫੈਸ਼ਨਲਜ਼ ਦੀ ਸੁਰੱਖਿਆ ਲਈ ਗੰਭੀਰ - ਡਾ. ਬਲਬੀਰ ਸਿੰਘ
ਪ੍ਰਧਾਨ ਮੰਤਰੀ ਤੇ ਕੇਂਦਰੀ ਸਿਹਤ ਮੰਤਰੀ ਤੋਂ ਮੈਡੀਕਲ ਪ੍ਰੋਫੈਸ਼ਨਲਜ਼ ਦੀ ਸੁਰੱਖਿਆ ਲਈ ਦੇਸ਼ ਦੇ ਸਾਰੇ ਸਿਹਤ ਮੰਤਰੀਆਂ ਦੀ ਬੈਠਕ ਬੁਲਾਉਣ ਦੀ ਮੰਗ ਸਿਹਤ ਤੇ ਮੈਡੀਕਲ ਸਿੱਖਿਆ ਮੰਤਰੀ ਮੈਡੀਕਲ ਪ੍ਰੋਫੈਸ਼ਨਲਜ਼ ਦੀ ਸੁਰੱਖਿਆ ਲਈ ਡਾਕਟਰਾਂ ਦੇ ਨਾਲ ਡਟੇ, ਆਪਣੀ ਉਂਗਲ 'ਚੋਂ ਖ਼ੂਨ ਕੱਢਕੇ ਪ੍ਰਗਟਾਈ ਸੰਵੇਦਨਾ ਕਿਹਾ, ਡਾਕਟਰਾਂ ਨਾਲ ਬੈਠਕ ਕਰਕੇ ਸੁਰੱਖਿਆ ਦੇ ਪੁਖ਼ਤਾ ਇੰਤਜਾਮ ਕਰੇਗੀ ਪੰਜਾਬ ਸਰਕਾਰ ਪਟਿਆਲਾ, 18 ਅਗਸਤ 2024 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ....
ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ : ਮੁੱਖ ਮੰਤਰੀ ਮਾਨ 
ਭਗਵੰਤ ਮਾਨ ਨੇ ਟਰਾਈਡੈਂਟ ਗਰੁੱਪ ਦੇ ਪਲਾਂਟ ਕੰਪਲੈਕਸ ਦਾ ਕੀਤਾ ਦੌਰਾ ਟਰਾਈਡੈਂਟ ਗਰੁੱਪ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਿਹੈ ਬਰਨਾਲਾ, 17 ਅਗਸਤ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦੇਸ਼ ਦੇ ਉੱਘੇ ਉਦਯੋਗਿਕ ਘਰਾਣੇ ਟਰਾਈਡੈਂਟ ਗਰੁੱਪ ਵਿਖੇ ਪੁੱਜੇ, ਜਿੱਥੇ ਗਰੁੱਪ ਦੇ ਚੇਅਰਮੈਨ ਅਤੇ ਯੋਜਨਾ ਬੋਰਡ ਪੰਜਾਬ ਦੇ ਵਾਈਸ ਚੇਅਰਮੈਨ ਪਦਮ ਸ਼੍ਰੀ ਰਾਜਿੰਦਰ ਗੁਪਤਾ ਨੇ ਉਨ੍ਹਾਂ ਦਾ ਸਵਾਗਤ ਕੀਤਾ। ਰਾਜਿੰਦਰ ਗੁਪਤਾ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ....
ਦੇਸੀ ਬੰਬ ਦੇ ਫਟਣ ਕਾਰਨ ਸਹਿਮੇ ਲੋਕ, ਪੁਲਿਸ ਨੇ 10 ਹੋਰ ਦੇਸੀ ਬੰਬ ਕੀਤੇ ਬਰਾਮਦ
ਜਲਾਲਾਬਾਦ, 17 ਅਗਸਤ 2024 : ਜਲਾਲਾਬਾਦ ਦੇ ਥਾਣਾ ਵੈਰੋ ਕਾ ਦੇ ਅਧੀਨ ਪੈਂਦੇ ਪਿੰਡ ਬਾਹਮਣੀ ਵਾਲਾ ’ਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਇਕ ਵਿਅਕਤੀ ਨਾਲ ਹਾਦਸਾ ਵਾਪਰ ਗਿਆ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਕ ਵਿਅਕਤੀ ਜਦੋਂ ਪਿੰਡ ਦੀ ਰੂੜੀ ਕੋਲੋਂ ਲੰਘਿਆ ਤਾਂ ਉੱਥੇ ਇੱਕਦਮ ਧਮਾਕਾ ਹੋ ਗਿਆ। ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਉਹ ਵਿਅਕਤੀ ਡਰ ਨਾਲ ਬੇਹੋਸ਼ ਹੋ ਗਿਆ। ਇਸ ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਪਿੰਡ ਦਾ ਇੱਕ ਵਿਅਕਤੀ ਜੋ ਮਿਸਤਰੀ ਦਾ ਕੰਮ ਕਰਦਾ ਉਸ ਵੱਲੋਂ ਆਟੇ ਦੇ ਨਾਲ ਦੇਸੀ ਬੰਬ....
ਕਪੂਰਥਲਾ ਨੇੜੇ ਪਿੰਡ ਭਗਵਾਨਪੁਰ ‘ਚ ਹੋਈ ਬੇਅਦਬੀ, ਚੜਿਆ ਦੋਸ਼ੀ ਦਾ ਕੁਟਾਪਾ 
ਕਪੂਰਥਲਾ, 17 ਅਗਸਤ 2024 : ਕਪੂਰਥਲਾ ਦੇ ਨਜ਼ਦੀਕ ਪਿੰਡ ਭਗਵਾਨਪੁਰ ‘ਚ ਬੀਤੇ ਕੱਲ੍ਹ ਗੁਰਦੁਆਰਾ ਸਾਹਿਬ ‘ਚ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਦੁਪਹਿਰ ਦੇ ਤਕਰੀਬਨ 3 ਵਜੇ ਇਕ ਵਿਅਕਤੀ ਨੇ ਗੁਰਦੁਆਰਾ ਸਾਹਿਬ ‘ਚ ਦਾਖਿਲ ਹੋ ਕੇ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ। ਉਸ ‘ਤੇ ਇਲਜ਼ਾਮ ਲੱਗੇ ਹਨ ਕਿ ਉਸ ਦੁਆਰਾ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ ਪਾਵਨ ਅੰਗਾਂ ਨੂੰ ਨੁਕਸਾਨ ਪਹੁੰਚਿਆ ਗਿਆ ਅਤੇ ਹੋਰ ਸਮਾਨ ਦੀ ਵੀ ਬੇਅਦਬੀ ਕੀਤੀ ਗਈ ਹੈ। ਮੌਕੇ ‘ਤੇ ਗ੍ਰੰਥੀ ਸਿੰਘ ਵਲੋਂ ਦੋਸ਼ੀ ਨੂੰ....
ਸੇਫ ਸਕੂਲ ਵਾਹਨ ਪਾਲਿਸੀ ਦੀ ਸਖਤੀ ਨਾਲ ਪਾਲਣਾ ਬਣਾਈ ਜਾਵੇ ਯਕੀਨੀ
ਐਸ.ਡੀ.ਐਮ. ਇਸ਼ਮਿਤ ਵਿਜੈ ਸਿੰਘ ਨੇ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਬਣੀ ਜ਼ਿਲ੍ਹਾ ਪੱਧਰੀ ਵਿਭਾਗੀ ਕਮੇਟੀ ਦੀ ਕੀਤੀ ਮੀਟਿੰਗ ਫ਼ਤਹਿਗੜ੍ਹ ਸਾਹਿਬ, 17 ਅਗਸਤ, 2024 : ਸੇਫ ਸਕੂਲ ਵਾਹਨ ਪਾਲਿਸੀ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਮੰਤਵ ਨਾਲ ਗਠਿਤ ਕੀਤੀ ਗਈ ਜ਼ਿਲ੍ਹਾ ਪੱਧਰੀ ਵਿਭਾਗੀ ਕਮੇਟੀ ਦੀ ਮੀਟਿੰਗ ਉਪ ਮੰਡਲ ਮੈਜਿਸਟਰੇਟ ਸ਼੍ਰੀਮਤੀ ਇਸ਼ਮਿਤ ਵਿਜੈ ਸਿੰਘ ਦੀ ਪ੍ਰਧਾਨਗੀ ਹੇਠ ਸਬ ਡਵੀਜ਼ਨਲ ਕੰਪਲੈਕਸ ਵਿਖੇ ਹੋਈ। ਜਿਸ ਵਿੱਚ ਸਹਾਇਕ ਟਰਾਂਸਪੋਰਟ ਅਫਸਰ ਸ਼੍ਰੀ ਪ੍ਰਦੀਪ ਕੁਮਾਰ, ਜ਼ਿਲ੍ਹਾ ਸਿੱਖਿਆ ਅਫਸਰ....
ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਮੋੜ ਕੇ ਖੇਡ ਮੈਦਾਨ ਵੱਲ ਲੈ ਕੇ ਆਉਣ ਦੇ ਉਦੇਸ਼ ਨਾਲ ਕੰਮ ਕਰ ਰਿਹਾ ਹੈ ਮੰਡੀ ਬੋਰਡ : ਹਰਚੰਦ ਸਿੰਘ ਬਰਸਟ
ਆਫ਼ ਸੀਜ਼ਨ ਦੌਰਾਨ ਰਾਮਪੁਰਾ ਫੂਲ, ਸੁਲਤਾਨਪੁਰ ਲੋਧੀ ਸਮੇਤ ਮਲੋਟ ਤੇ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਵਿੱਚ ਚੱਲ ਰਹੀ ਹੈ ਖੇਡਾਂ ਦੀ ਸਿਖਲਾਈ ਵੱਖ - ਵੱਖ ਜਿਲਿਆਂ ਵਿੱਚ ਐਨ.ਜੀ.ਓਜ਼, ਹੋਰ ਸੰਸਥਾਵਾਂ ਤੇ ਰਿਟਾਅਰ ਕੋਚਾਂ ਨਾਲ ਚੱਲ ਰਹੀ ਹੈ ਗੱਲਬਾਤ ਮੋਹਾਲੀ, 17 ਅਗਸਤ, 2024 : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਪੰਜਾਬ ਮੰਡੀ ਬੋਰਡ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਵਿਕਸਤ ਕਰਨ, ਬੱਚਿਆਂ ਦੇ ਚੰਗੇ ਭਵਿੱਖ ਅਤੇ ਨਸ਼ੇ ਦੇ ਖਾਤਮੇ ਲਈ ਵਿਸ਼ੇਸ਼ ਉਪਰਾਲੇ....
ਗਰਾਮ ਪੰਚਾਇਤ ਚੋਣਾਂ: ਸਾਰੇ ਯੋਗ ਵੋਟਰਾਂ ਦਾ ਨਾਮ ਦਰਜ ਕਰਨ ਲਈ 20,21 ਤੇ 22 ਅਗਸਤ ਨੂੰ ਚੱਲੇਗੀ ਵਿਸ਼ੇਸ਼ ਮੁਹਿੰਮ- ਡਿਪਟੀ ਕਮਿਸ਼ਨਰ
ਕਿਹਾ, ਵੋਟਾਂ ਬਣਾਉਣ, ਵੋਟਾਂ ਕੱਟਣ ਤੇ ਵੋਟਾਂ ‘ਚ ਕਿਸੇ ਸੋਧ ਸਬੰਧੀ ਇਤਰਾਜ ਵਾਸਤੇ ਸਾਰੇ ਯੋਗ ਵੋਟਰ ਮੁਹਿੰਮ ਦਾ ਲਾਭ ਜਰੂਰ ਲੈਣ ਪਟਿਆਲਾ, 17 ਅਗਸਤ 2024 : ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਹੈ ਕਿ ਰਾਜ ਵਿੱਚ ਹੋਣ ਵਾਲੀਆਂ ਗਰਾਮ ਪੰਚਾਇਤ ਚੋਣਾਂ ਲਈ ਰਾਜ ਚੋਣ ਕਮਿਸ਼ਨ ਵਲੋਂ ਪ੍ਰਬੰਧ ਕੀਤੇ ਜਾ ਰਹੇ ਹਨ। ਰਾਜ ਚੋਣ ਕਮਿਸ਼ਨ, ਪੰਜਾਬ ਦੀਆਂ ਹਦਾਇਤਾਂ ‘ਤੇ ਇਨ੍ਹਾਂ ਚੋਣਾਂ ਲਈ ਵੋਟਰ ਸੂਚੀਆਂ ਵਿੱਚ ਸਾਰੇ ਯੋਗ ਵੋਟਰਾਂ ਦਾ ਨਾਮ ਦਰਜ ਕਰਨ ਲਈ 20,21 ਤੇ 22 ਅਗਸਤ ਨੂੰ....
ਜਿਵੇਂ ਵੋਟਾਂ ਮੰਗਣ ਆਏ ਸੀ, ਉਸੇ ਤਰ੍ਹਾਂ ਕੰਮ ਕਰਨ ਲਈ ਲੋਕਾਂ ਕੋਲ ਵੀ ਜਾਵਾਂਗੇ : ਡਾ. ਬਲਬੀਰ ਸਿੰਘ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਰੰਭੇ 'ਤੁਹਾਡਾ ਐਮ.ਐਲ.ਏ. ਤੁਹਾਡੇ ਵਿੱਚਕਾਰ' ਪ੍ਰੋਗਰਾਮ ਤਹਿਤ ਪਿੰਡਾਂ 'ਚ ਪੁੱਜੇ ਸਿਹਤ ਮੰਤਰੀ ਕਿਹਾ, ਪਿੰਡ ਵਾਸੀਆਂ ਦੀ ਵਿਕਾਸ ਕੰਮਾਂ ਦੀ ਹਰੇਕ ਮੰਗ 'ਤੇ ਕੰਮ ਹੋਵੇਗਾ ਕੋਲਕਾਤਾ ਮੈਡੀਕਲ ਕਾਲਜ 'ਚ ਮੈਡੀਕਲ ਵਿਦਿਆਰਥਣ ਨਾਲ ਦਰਿੰਦਗੀ ਦੀ ਨਿਖੇਧੀ, ਪੰਜਾਬ ਦੇ ਡਾਕਟਰਾਂ ਨਾਲ ਮੀਟਿੰਗ ਸੱਦੀ ਭਾਦਸੋਂ/ਪਟਿਆਲਾ, 17 ਅਗਸਤ 2024 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ....