ਮਾਲਵਾ

ਮੁੱਖ ਮੰਤਰੀ ਮਾਨ ਵੱਲੋਂ ਰੱਖੜੀ ਦੇ ਤਿਉਹਾਰ ਮੌਕੇ ਔਰਤਾਂ ਨੂੰ ਤੋਹਫਾ, ਆਂਗਣਵਾੜੀ ਵਰਕਰਾਂ ਦੀਆਂ 3000 ਨਵੀਆਂ ਅਸਾਮੀਆਂ ਭਰਨ ਦਾ ਐਲਾਨ
ਰੱਖੜੀ ਦੇ ਤਿਉਹਾਰ ਮੌਕੇ ਬਰਨਾਲਾ ਵਿਖੇ ਰਾਜ ਪੱਧਰੀ ਸਮਾਗਮ ਵਿੱਚ ਕੀਤੀ ਸ਼ਿਰਕਤ ਮਹਿਲਾਵਾਂ ਦੇ ਵੱਧ ਅਧਿਕਾਰਾਂ ਲਈ ਸਰਕਾਰ ਪੂਰੀ ਤਰ੍ਹਾਂ ਯਤਨਸ਼ੀਲ ਅੱਗ ਬੁਝਾਊ ਸਟਾਫ ਵਿੱਚ ਮਹਿਲਾਵਾਂ ਨੂੰ ਭਰਤੀ ਕਰਨ ਲਈ ਨਿਯਮਾਂ ਵਿੱਚ ਹੋਣਗੀਆਂ ਲੋੜੀਂਦੀਆਂ ਸੋਧਾਂ ਸੁਪਰਵਾਈਜ਼ਰਾਂ ਨੂੰ ਸੌਂਪੇ ਨਿਯੁਕਤੀ ਪੱਤਰ ਨਵ-ਨਿਯੁਕਤ ਮੁਲਾਜ਼ਮ ਨੇ ਨੌਕਰੀ ਲਈ ਸ਼ੁਕਰਾਨੇ ਵਜੋਂ ਮੁੱਖ ਮੰਤਰੀ ਦੇ ਬੰਨ੍ਹੀ ਰੱਖੜੀ ਬਰਨਾਲਾ, 17 ਅਗਸਤ 2024 : ਰੱਖੜੀ ਦੇ ਤਿਉਹਾਰ ਮੌਕੇ ਪੰਜਾਬ ਦੀਆਂ ਮਹਿਲਾਵਾਂ ਨੂੰ ਵੱਡੀ ਸੌਗਾਤ ਦਿੰਦਿਆਂ ਮੁੱਖ ਮੰਤਰੀ....
ਜ਼ਿਲ੍ਹਾ ਸੰਗਰੂਰ ਵਿੱਚ ਰੱਖੜੀ ਵਾਲੇ ਦਿਨ ਸਵੇਰੇ 11 ਵਜੇ ਖੁੱਲ੍ਹਣਗੇ ਸੇਵਾ ਕੇਂਦਰ
ਸੰਗਰੂਰ, 17 ਅਗਸਤ 2024 : ਪੰਜਾਬ ਸਰਕਾਰ ਨੇ 19 ਅਗਸਤ, 2024 (ਦਿਨ ਸੋਮਵਾਰ) ਨੂੰ ਰੱਖੜੀ ਦੇ ਤਿਉਹਾਰ ਮੌਕੇ ਰਾਜ ਭਰ ਦੇ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਬਦਲਾਵ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਰੱਖੜੀ ਵਾਲੇ ਦਿਨ 19 ਅਗਸਤ ਨੂੰ ਜ਼ਿਲ੍ਹਾ ਸੰਗਰੂਰ ਦੇ ਸਾਰੇ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਕਾਰਜਸ਼ੀਲ ਰਹਿਣਗੇ ਅਤੇ ਸਰਕਾਰੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਲੋਕਾਂ ਨੂੰ 19 ਅਗਸਤ ਨੂੰ....
ਡਿਪਟੀ ਕਮਿਸ਼ਨਰ ਵੱਲੋਂ ਫਿਊਚਰ ਟਾਈਕੂਨਜ਼ ਸਟਾਰਟਅੱਪ ਚੁਣੌਤੀ ਬਾਰੇ ਮਹਿਲਾ ਉੱਦਮੀਆਂ ਦੇ ਫੋਰਮ (ਸੀਸੂ) ਨਾਲ ਗੱਲਬਾਤ
ਪ੍ਰੋਜੈਕਟ ਦਾ ਉਦੇਸ਼ ਸਮਾਜ ਦੇ ਹਾਸ਼ੀਏ 'ਤੇ ਪਏ ਵਰਗਾਂ ਨੂੰ ਉਹਨਾਂ ਦੇ ਆਪਣੇ ਉਦਯੋਗ ਸ਼ੁਰੂ ਕਰਨ ਵਿੱਚ ਸਹਾਇਤਾ ਕਰਨਾ ਹੈ ਲੁਧਿਆਣਾ, 17 ਅਗਸਤ 2024 : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸੀ.ਆਈ.ਸੀ.ਯੂ. ਦੇ ਮਹਿਲਾ ਉੱਦਮੀਆਂ ਦੇ ਫੋਰਮ ਦੇ ਮੈਂਬਰਾਂ ਨਾਲ ਫਿਊਚਰ ਟਾਈਕੂਨਜ਼ ਸਟਾਰਟਅਪ ਚੈਲੇਂਜ ਪ੍ਰੋਗਰਾਮ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਕੈਬਨਿਟ ਮੰਤਰੀ ਬਲਕਾਰ ਸਿੰਘ ਵੱਲੋਂ ਕੱਲ੍ਹ ਜ਼ਿਲ੍ਹਾ ਪ੍ਰਸ਼ਾਸਨ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਸੀ ਜੋ ਕਿ ਸੂਬੇ ਵਿੱਚ ਸਟਾਰਟਅੱਪ ਈਕੋਸਿਸਟਮ ਨੂੰ....
ਨਗਰ ਨਿਗਮ ਅਬੋਹਰ ਵੱਲੋਂ 19 ਤੋਂ 23 ਅਗਸਤ ਤੱਕ ਸ਼ਹਿਰ ਵਿੱਚ ਚਲਾਈ ਜਾਵੇਗੀ ਵਿਸ਼ੇਸ਼ ਸਫਾਈ ਮੁਹਿੰਮ-ਸੇਨੂ ਦੁੱਗਲ
ਸ਼ਹਿਰ ਦੀ ਦਿਖ ਨੂੰ ਹੋਰ ਬਿਹਤਰ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਉਪਰਾਲੇ ਜਾਰੀ-ਕਮਿਸ਼ਨਰ ਲੋਕਾਂ ਨੂੰ ਮੁਹਿੰਮ ਵਿੱਚ ਵੱਧ ਚੜ ਕੇ ਹਿੱਸਾ ਲੈਣ ਦੀ ਕੀਤੀ ਅਪੀਲ ਅਬੋਹਰ 16 ਅਗਸਤ 2024 : ਨਗਰ ਨਿਗਮ ਕਮਿਸ਼ਨਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ-ਸਫਾਈ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੈ। ਇਸੇ ਲੜੀ ਤਹਿਤ 19 ਤੋਂ 23 ਅਗਸਤ 2024 ਤੱਕ ਨਗਰ ਨਿਗਮਾਂ ਵਿਖੇ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਜਾਣੀ ਹੈ।....
ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਿਹਤ ਅਤੇ ਸਿੱਖਿਆ ਖੇਤਰ ਨੂੰ ਹੁਲਾਰਾ ਦਿੱਤਾ ਜਾਵੇਗਾ : ਮੁੱਖ ਮੰਤਰੀ ਮਾਨ
ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕੋਚਾਂ ਅਤੇ ਸਹਾਇਕ ਸਟਾਫ਼ ਦੀ ਲਾਪਰਵਾਹੀ ਕਾਰਨ ਵਿਨੇਸ਼ ਫੋਗਾਟ ਮੈਡਲ ਤੋਂ ਖੁੰਝੀ ਚੰਗੀ ਦਿੱਖ ਵਾਲੇ ਦੂਰਅੰਦੇਸ਼ ਅਤੇ ਕੱਦਾਵਰ ਆਗੂਆਂ ਦਾ ਆਪ ਵਿੱਚ ਹਮੇਸ਼ਾ ਸਵਾਗਤ ਸਰਕਾਰ ਦੀਆਂ ਨੀਤੀਆਂ ਕਾਰਨ ਸੂਬੇ ਦੇ ਵਿੱਦਿਅਕ ਅਦਾਰਿਆਂ ਵਿੱਚ ਦਾਖ਼ਲਿਆਂ ਵਿੱਚ ਭਾਰੀ ਵਾਧਾ ਈਸੜੂ, 16 ਅਗਸਤ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਰਕਾਰ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਦੇ....
ਮੁੱਖ ਮੰਤਰੀ ਵੱਲੋਂ 14 ਅਤਿ-ਆਧੁਨਿਕ ਜਨਤਕ ਪੇਂਡੂ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ 
ਪੇਂਡੂ ਲਾਇਬ੍ਰੇਰੀਆਂ ਦੇ ਸੂਬੇ ‘ਚ ਵਿਕਾਸ ਅਤੇ ਖੁਸ਼ਹਾਲੀ ਦੇ ਧੁਰੇ ਵਜੋਂ ਕੰਮ ਕਰਨ ਦੀ ਉਮੀਦ ਪ੍ਰਗਟਾਈ ਈਸੜੂ, 16 ਅਗਸਤ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਨੂੰ ਹੋਰ ਹੁਲਾਰਾ ਦੇਣ ਅਤੇ ਉਨ੍ਹਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਭਾਈਵਾਲ ਬਣਾਉਣ ਦੇ ਉਦੇਸ਼ ਨਾਲ ਅੱਜ ਇਥੇ 14 ਅਤਿ ਆਧੁਨਿਕ ਪੇਂਡੂ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕੀਤੀਆਂ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਪੇਂਡੂ ਲਾਇਬ੍ਰੇਰੀਆਂ ਸੂਬੇ ਦੇ ਵਿਕਾਸ ਅਤੇ....
ਕੁਰਬਾਨੀ ਦੇਣ ਵਾਲੇ ਕਰਨਲ ਮਨਪ੍ਰੀਤ ਸਿੰਘ ਕੀਰਤੀ ਚੱਕਰ ਨਾਲ ਸਨਮਾਨਿਤ, ਮਾਂ ਨੇ ਕਿਹਾ- ਆਪਣੇ ਬੇਟੇ ‘ਤੇ ਮਾਣ ਹੈ
ਮੋਹਾਲੀ,16 ਅਗਸਤ 2024 : ਕਰਨਲ ਮਨਪ੍ਰੀਤ ਸਿੰਘ, ਜੋ ਸਤੰਬਰ 2023 ਵਿੱਚ ਜੰਮੂ ਅਤੇ ਕਸ਼ਮੀਰ ਦੇ ਅਨੰਤਨਾਗ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਸ਼ਹੀਦ ਹੋਏ ਸਨ, ਨੂੰ ਮਰਨ ਉਪਰੰਤ ਕੀਰਤੀ ਚੱਕਰ ਨਾਲ ਸਨਮਾਨਿਤ ਕੀਤਾ ਜਾਵੇਗਾ ।ਮਨਪ੍ਰੀਤ ਸਿੰਘ ਦੀ ਮਾਤਾ ਮਨਜੀਤ ਕੌਰ ਨੇ ਕਿਹਾ ਕਿ ਇੱਕ ਪਾਸੇ ਮੈਨੂੰ ਚੰਗਾ ਲੱਗਦਾ ਹੈ ਅਤੇ ਦੂਜੇ ਪਾਸੇ ਨਹੀਂ। ਮੈਨੂੰ ਆਪਣੇ ਬੇਟੇ ਕਰਨਲ ਮਨਪ੍ਰੀਤ ਸਿੰਘ ‘ਤੇ ਮਾਣ ਹੈ। ਉਨ੍ਹਾਂ ਕਿਹਾ ਕਿ ਮੈਂ ਸਰਕਾਰ ਦਾ ਧੰਨਵਾਦ ਕਰਦੀ ਹਾਂ। ਮੈਂ ਕੀਰਤੀ ਚੱਕਰ ਪ੍ਰਾਪਤ ਕਰਨ ਲਈ ਆਪਣੀ....
ਵਿਧਾਇਕ ਕੁਲਵੰਤ ਸਿੰਘ ਵੱਲੋਂ 2.62 ਕਰੋੜ ਰੁਪਏ ਦੀ ਲਾਗਤ ਨਾਲ ਸੀਵਰ ਲਾਈਨਾਂ ਪਾਉਣ ਦੇ ਕੰਮ ਦੀ ਸ਼ੁਰੂਆਤ
ਫੇਜ਼-4 ਵਿਖੇ 365 ਮੀ. ਸੀਵਰ ਲਾਈਨ ਅਤੇ ਫੇਜ਼-3ਬੀ1 ਅਤੇ ਫੇਜ਼-3ਬੀ2 ਦੀ ਡਿਵਾਈਡਿੰਗ ਰੋਡ ‘ਤੇ ਪਾਈ ਜਾ ਰਹੀ ਹੈ 135 ਮੀ. ਲੰਬੀ ਸੀਵਰ ਲਾਈਨ ਨਿਕਾਸੀ ਸਬੰਧੀ ਦਿੱਕਤਾਂ ਹੋਣਗੀਆਂ ਦੂਰ ਐੱਸ.ਏ.ਐੱਸ. ਨਗਰ, 16 ਅਗਸਤ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਲਗਾਤਾਰ ਹੱਲ ਕਰ ਰਹੀ ਹੈ। ਇਸੇ ਲੜੀ ਤਹਿਤ ਐੱਸ.ਏ.ਐਸ. ਨਗਰ ਸ਼ਹਿਰ ਵਿਖੇ ਸੀਵਰ ਸਿਸਟਮ ਅਤੇ ਸਟਾਰਮ ਵਾਟਰ ਪਾਈਪ ਲਾਈਨਾਂ ਵਿੱਚ ਆਈਆਂ ਖਰਾਬੀਆਂ ਨੂੰ ਠੀਕ ਕਰਨ ਲਈ ਸ. ਕੁਲਵੰਤ ਸਿੰਘ....
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਜ਼ਾਦੀ ਦੀ 78ਵੀਂ ਵਰ੍ਹੇਗੰਢ ਮੌਕੇ ਪਟਿਆਲਾ 'ਚ ਲਹਿਰਾਇਆ ਤਿਰੰਗਾ
ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਵਿੱਤੀ ਸਥਿਤੀ ਹੋਈ ਮਜ਼ਬੂਤ ਸੂਬੇ ਨੂੰ ਮੁੜ 'ਰੰਗਲਾ ਪੰਜਾਬ, ਹੱਸਦਾ ਖੇਡਦਾ ਤੇ ਖੁਸ਼ਹਾਲ ਪੰਜਾਬ' ਬਣਾਉਣ ਲਈ ਤਤਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ-ਚੀਮਾ ਪਟਿਆਲਾ, 16 ਅਗਸਤ 2024 : ਪੰਜਾਬ ਦੇ ਵਿੱਤ, ਯੋਜਨਾ, ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਉਪਰਾਲਿਆਂ ਸਦਕਾ ਪੰਜਾਬ ਦੀ ਵਿੱਤੀ ਸਥਿਤੀ ਮਜ਼ਬੂਤ ਹੋਈ ਹੈ ਜਿਸ ਕਰਕੇ ਰਾਜ ਦੇ ਖ਼ਜ਼ਾਨੇ ਦੀ ਵਰਤੋਂ ਲੋਕਾਂ ਦੀ ਭਲਾਈ ਲਈ....
ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਲਹਿਰਾਇਆ ਕੌਮੀ ਝੰਡਾ
ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਮੌਕੇ ਆਜ਼ਾਦੀ ਦੀ ਲੜਾਈ ਦੇ ਸ਼ਹੀਦਾਂ ਨੂੰ ਕੀਤਾ ਨਮਨ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ, 15 ਅਗਸਤ: ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਨੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ। ਸੁਤੰਤਰਤਾ ਦਿਵਸ ਸਮਾਗਮ ਮੌਕੇ ਆਪਣੇ ਸੰਬੋਧਨ ਵਿੱਚ ਸ੍ਰੀ ਸੂਦਨ....
ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਕਰਨ ਵਿੱਚ ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਬਣਿਆ ਮੋਹਰੀ : ਡਿਪਟੀ ਕਮਿਸ਼ਨਰ  
ਸ੍ਰੀ ਮੁਕਤਸਰ ਸਾਹਿਬ, 16 ਅਗਸਤ 2024 : ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਨੂੰ ਪੰਜਾਬ ਰਾਜ ਵਿੱਚ ਵੱਡੇ ਪੱਧਰ ਤੇ ਲਾਗੂ ਕਰਨ ਲਈ ਅਹਿਮ ਉਪਰਾਲੇ ਕਰਦੇ ਹੋਏ ਸਿੱਧੀ ਬਿਜਾਈ ਵਾਲੇ ਕਿਸਾਨਾਂ ਨੂੰ 1500/-ਰੁ: ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਂਦੀ ਹੈ। ਸ: ਗੁਰਮੀਤ ਸਿੰਘ ਖੁੱਡੀਆਂ ਮਾਨਯੋਗ ਕੈਬਨਿਟ ਮੰਤਰੀ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀ ਹਰਪ੍ਰੀਤ ਸਿੰਘ ਸੂਦਨ, ਆਈ....
ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਗੁਰਲਾਲ ਬਰਾੜ ਬਦਮਾਸ਼ ਦੇ ਨਾਮ ’ਤੇ ਬਿਜਨਸਮੈਨ ਤੋਂ 50 ਲੱਖ ਦੀ ਫਿਰੌਤੀ ਮੰਗਣ ਵਾਲੇ 02 ਵਿਅਕਤੀਆਂ ਨੂੰ ਕੀਤਾ ਕਾਬੂ
ਸ੍ਰੀ ਮੁਕਤਸਰ ਸਾਹਿਬ, 16 ਅਗਸਤ 2024 : ਸ੍ਰੀ ਮੁਕਤਸਰ ਸਾਹਿਬ, ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਅਤੇ ਸ੍ਰੀ ਗੋਰਵ ਯਾਦਵ ਆਈ.ਪੀ.ਐਸ., ਡੀ.ਜੀ.ਪੀ ਪੰਜਾਬ, ਸ੍ਰੀ ਅਸ਼ਵਨੀ ਕਪੂਰ ਆਈ.ਪੀ.ਐਸ, ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਫਰੀਦਕੋਟ ਰੇਂਜ, ਫਰੀਦਕੋਟ ਦੀਆਂ ਹਦਾਇਤਾਂ ਤਹਿਤ, ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ., ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹਾ ਅੰਦਰ ਸ਼ਰਾਰਤੀ ਅੰਨਸਰਾਂ ਖਿਲਾਫ ਮੁਹਿੰਮ ਵਿੱਢੀ ਗਈ ਹੈ, ਇਸ ਦੌਰਾਨ ਸ੍ਰੀ ਮਨਮੀਤ ਸਿੰਘ ਢਿੱਲੋਂ, ਕਪਤਾਨ ਪੁਲਿਸ (ਡੀ) ਅਤੇ....
“ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਅਤੇ ਪ੍ਰਾਇਵੇਟ ਅਦਾਰਿਆਂ ਵਿਚ  ਕੀਤੀਆਂ ਗਈਆਂ ਡੇਂਗੂ ਵਿਰੋਧੀ ਗਤੀਵਿਧੀਆਂ
ਸਿਹਤ ਵਿਭਾਗ ਵਲੋਂ ਚਲਾਈ ਜਾ ਰਹੀ “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਮੁਹਿੰਮ ਅਧੀਨ ਡੇਂਗੂ ਤੋਂ ਬਚਾਅ ਲਈ ਇਕ ਹਫਤੇ ਤੋਂ ਵੱਧ ਪਾਣੀ ਜਮ੍ਹਾ ਨਾ ਹੋਣ ਦਿੱਤਾ ਜਾਵੇ : ਡਾ ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ ਡੇਂਗੂ ਤੋਂ ਬਚਾਅ ਲਈ ਬਰਸਾਤਾਂ ਦੋਰਾਨ ਆਪਣੇ ਘਰਾਂ ਅਤੇ ਆਲੇ ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ:ਡਾ ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ ਸ੍ਰੀ ਮੁਕਤਸਰ ਸਾਹਿਬ, 16 ਅਗਸਤ 2024 : ਸਿਹਤ ਵਿਭਾਗ ਵੱਲੋਂ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ....
ਚੇਅਰਮੈਨ ਸੁਖਜਿੰਦਰ ਕਾਉਣੀ ਨੇ ਪਿਉਰੀ ਪਿੰਡ ਨੂੰ ਪਾਣੀ ਵਾਲਾ ਟੈਂਕਰ ਦਿੱਤਾ
ਸ੍ਰੀ ਮੁਕਤਸਰ ਸਾਹਿਬ, 16 ਅਗਸਤ 2024 : ਜਿ਼ਲ੍ਹਾ ਯੋਜਨਾ ਬੋਰਡ ਸ਼੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਆਪਣੇ ਕੋਟੇ ਵਿੱਚੋਂ ਕਈ ਤਰ੍ਹਾਂ ਦੇ ਲੋਕਾਂ ਦੀ ਲੋੜ ਵਾਲੇ ਕਾਰਜ ਕੀਤੇ ਗਏ ਹਨ। ਇਸੇ ਲੜੀ ਤਹਿਤ ਉਹਨਾਂ ਪਿੰਡ ਪਿਉਰੀ ਦੇ ਲੋਕਾਂ ਦੀ ਸੁਵਿਧਾ ਲਈ ਪਾਣੀ ਵਾਲਾ ਟੈਂਕਰ ਸਵਰਗਵਾਸੀ ਰੇਸ਼ਮ ਸਿੰਘ ਦੀ ਯਾਦ ਵਿੱਚ ਪਿੰਡ ਵਾਸੀਆਂ ਨੂੰ ਭੇਂਟ ਕੀਤਾ। ਇਸ ਮੌਕੇ ਤੇ ਸੰਬੋਧਨ ਕਰਦਿਆਂ ਸੁਖਜਿੰਦਰ ਸਿੰਘ ਕਾਉਣੀ ਨੇ ਕਿਹਾ ਕਿ ਸਾਡੇ ਵੀਰ ਸਵਰਗਵਾਸੀ ਰੇਸ਼ਮ....
ਸ੍ਰੀ ਰਾਜੇਸ਼ ਤ੍ਰਿਪਾਠੀ ਆਈ.ਏ.ਐਸ. ਨੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਜੋਂ ਸੰਭਾਲਿਆ ਆਪਣਾ ਆਹੁਦਾ
ਸ੍ਰੀ ਮੁਕਤਸਰ ਸਾਹਿਬ, 16 ਅਗਸਤ 2024 : 2016 ਬੈਚ ਦੇ ਆਈ. ਏ. ਐਸ. ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਅੱਜ ਬਤੌਰ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਵਜੋਂ ਆਪਣਾ ਆਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾ ਸ੍ਰੀ ਤ੍ਰਿਪਾਠੀ ਵਧੀਕ ਸਕੱਤਰ, ਮਾਲ ਅਤੇ ਮੁੜ ਵਸੇਬਾ ਅਤੇ ਵਾਧੂ ਚਾਰਜ ਡਾਇਰੈਕਟਰ, ਲੈਂਡ ਰਿਕਾਰਡ, ਸੈਟਲਮੈਂਟ, ਏਕੀਕਰਨ ਅਤੇ ਭੂਮੀ ਗ੍ਰਹਿਣ, ਜਲੰਧਰ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਮੁਕਤਸਰ ਸਾਹਿਬ ਅਤੇ ਅਹਿਮ ਆਹੁਦਿਆਂ ਤੇ ਰਹਿ ਕੇ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ।....