ਮਾਲਵਾ

ਆਰਸੇਟੀ ਵਿਖੇ ਵਿਭਾਜਨ ਵਿਭਿਸ਼ਿਕਾ ਸਮ੍ਰਿਤੀ ਦਿਵਸ ਮਨਾਇਆ ਗਿਆ 
ਫ਼ਤਹਿਗੜ੍ਹ ਸਾਹਿਬ 14 ਅਗਸਤ 2024 : ਭਾਰਤੀ ਸਟੇਟ ਬੈਂਕ ਵੱਲੋਂ ਮਹੱਦੀਆਂ ਵਿਖੇ ਸਥਿਤ ਆਰਸੇਟੀ ਵਿੱਚ ਵਿਭਾਜਨ ਵਿਭਿਸ਼ਿਕਾ ਸਮ੍ਰਿਤੀ ਦਿਵਸ ਮਨਾਇਆ ਗਿਆ। ਇਸ ਮੌਕੇ ਦੇਸ਼ ਦੀ ਵੰਡ ਸਬੰਧੀ ਪ੍ਰਦਰਸ਼ਨੀ ਵੀ ਲਗਾਈ ਗਈ ਜਿਸ ਵਿੱਚ ਵੰਡ ਦੇ ਮਾੜੇ ਸਮੇਂ ਨੂੰ ਯਾਦ ਕਰਦਿਆਂ ਸੀਨੀਅਰ ਸਿਟੀਜਨ ਐਸੋਸੀਏਸ਼ਨ ਦੇ ਪ੍ਰਧਾਨ ਰਾਮ ਨਾਥ ਸ਼ਰਮਾ ਨੇ ਆਪਣੀਆਂ ਯਾਦਾਂ ਸਾਂਝੀਆਂ ਕੀਤੀਆਂ। ਇਸ ਮੌਕੇ ਪਿੰਡ ਮਹੱਦੀਆਂ ਦੇ ਸਰਪੰਚ ਹਰਧੀਰ ਸਿੰਘ, ਕੁਲਦੀਪ ਸ਼ਰਮਾ, ਸ. ਜੋਗਾ ਸਿੰਘ ਨੰਬਰਦਾਰ, ਅਨਿਲ ਕੁਮਾਰ ਅੱਤਰੀ, ਕੁਲਦੀਪ ਸਿੰਘ....
ਖਾਰਾ ਪਿੰਡ ਵਾਸੀਆਂ ਦੀ ਸ਼ਿਕਾਇਤ ਤੇ ਛੱਪੜ ਦੀਆਂ ਡਰੇਨ ਪਾਈਪ ਲਾਈਨਾਂ ਦਾ ਹੋਇਆ ਕੰਮ ਪੂਰਾ
ਫਰੀਦਕੋਟ 14 ਅਗਸਤ 2024 : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਬੀਤੀ 28 ਜੁਲਾਈ ਨੂੰ ਪਿੰਡ ਖਾਰਾ ਵਿਖੇ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਲਗਾਏ ਗਏ ਸੁਵਿਧਾ ਕੈਂਪ ਵਿੱਚ ਸ਼ਿਰਕਤ ਕੀਤੀ ਗਈ ਸੀ। ਕੈਂਪ ਦੌਰਾਨ ਪਿੰਡ ਵਾਸੀਆਂ ਵੱਲੋਂ ਛੱਪੜਾਂ ਦੀਆਂ ਡਰੇਨ ਪਾਈਪਾਂ ਦੇ ਟੁੱਟੇ ਹੋਣ ਦੀ ਕੀਤੀ ਸ਼ਿਕਾਇਤ ਨੂੰ ਤੁਰੰਤ ਪ੍ਰਭਾਵ ਦੂਰ ਕਰਨ ਦੇ ਦਿੱਤੇ ਹੁਕਮ ਤੇ ਕਾਰਵਾਈ ਕਰਦਿਆਂ ਬੀ.ਡੀ.ਪੀ.ਓ ਦਫਤਰ ਵੱਲੋਂ ਛੱਪੜ ਨੂੰ ਜਾਂਦੀਆਂ ਡਰੇਨ ਪਾਈਪਾਂ ਨੂੰ ਸਾਫ ਕਰਨ ਦਾ ਅਤੇ ਨਵੀਆਂ ਪਾਉਣ ਦਾ ਕੰਮ....
ਐਸ.ਏ.ਐਸ.ਨਗਰ ਪੁਲਿਸ ਨੇ ਐਨ ਡੀ ਪੀ ਐਸ ਐਕਟ ਤਹਿਤ 13 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਐਸ.ਏ.ਐਸ.ਨਗਰ, 14 ਅਗਸਤ 2024 : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀ ਧਰਤੀ ਤੋਂ ਨਸ਼ਿਆਂ ਦਾ ਸਫਾਇਆ ਕਰਨ ਦੀ ਵਚਨਬੱਧਤਾ ਦੇ ਤਹਿਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ 13 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਏ.ਐਸ.ਨਗਰ ਦੇ ਐਸ.ਐਸ.ਪੀ ਦੀਪਕ ਪਾਰੀਕ ਨੇ ਦੱਸਿਆ ਕਿ 3 ਅਗਸਤ ਤੋਂ 11 ਅਗਸਤ 2024 ਤੱਕ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਵਿਰੁੱਧ ਕੁੱਲ 10 ਐਫ.ਆਈ.ਆਰ. ਦਰਜ ਕੀਤੀਆਂ ਗਈਆਂ। ਇਨ੍ਹਾਂ 13 ਨਸ਼ਾ....
AGTF ਨੇ ਗੈਂਟਸਟਰ ਸੁਨੀਲ ਭੰਡਾਰੀ ਸਮੇਤ 5 ਨੂੰ ਕੀਤਾ ਗ੍ਰਿਫਤਾਰ, 5 ਪਿਸਤੌਲ ਤੇ 40 ਕਾਰਤੂਸ ਬਰਾਮਦ
ਲੁਧਿਆਣਾ, 14 ਅਗਸਤ 2024 : ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਗੈਂਗਸਟਰਾਂ ਖਿਲਾਫ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਗੈਂਗਸਟਰ ਸੁਨੀਲ ਭੰਡਾਰੀ ਅਤੇ ਉਸਦੇ 5 ਸਾਥੀਆਂ ਨੂੰ ਗਿਰਫ਼ਤਾਰ ਕੀਤਾ ਹੈ ਅਤੇ ਇਸਦੇ ਨਾਲ ਹੀ 5 ਪਿਸਤੌਲ ਅਤੇ 40 ਕਾਰਤੂਸ ਵੀ ਬਰਾਮਦ ਕੀਤੇ ਹਨ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਐਕਸ ‘ਤੇ ਪੋਸਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਆਪਣੀ ਪੋਸਟ ‘ਚ ਉਨ੍ਹਾਂ ਲਿਖਿਆ ਹੈ ਕਿ, “ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੰਗਠਿਤ ਅਪਰਾਧ....
ਐਸ.ਜੀ.ਪੀ.ਸੀ. ਬੋਰਡ ਚੋਣਾਂ ਲਈ ਵੋਟਾਂ ਬਣਵਾਉਣ ਸਬੰਧੀ ਮਹਿਲਾ ਵੋਟਰਾਂ ਨੂੰ ਰਜਿਸਟ੍ਰੇਸ਼ਨ ਫਾਰਮ ਉਤੇ ਫੋਟੋ ਲਗਾਉਣੀ ਹੋਵੇਗੀ ਆਪਸ਼ਨਲ
ਵੋਟ ਅਪਲਾਈ ਕਰਨ ਦੀ ਆਖਰੀ ਮਿਤੀ 16 ਸਤੰਬਰ, ਯੋਗ ਕੇਸਾਧਾਰੀ ਵਿਅਕਤੀ ਆਪਣੀ ਵੋਟ ਜਰੂਰ ਬਣਵਾਉਣ - ਜ਼ਿਲ੍ਹਾ ਚੋਣ ਅਫ਼ਸਰ ਮੋਗਾ, 14 ਅਗਸਤ 2024 : ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ, ਚੰਡੀਗੜ੍ਹ ਦੀ ਹਦਾਇਤ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਦੇ ਲਈ ਜ਼ਿਲ੍ਹਾ ਮੋਗਾ ਵਿੱਚ ਯੋਗ ਵੋਟਰਾਂ ਦੀ ਰਜਿਸਟ੍ਰੇਸ਼ਨ ਦਾ ਕੰਮ ਜਾਰੀ ਹੈ। ਵੋਟਾਂ ਬਣਵਾਉਣ ਦੀ ਆਖਰੀ ਤਰੀਕ 16 ਸਤੰਬਰ 2024 ਤੱਕ ਹੈ। ਫਾਈਨਲ ਵੋਟਰ ਸੂਚੀ ਦੀ ਤਿਆਰੀ ਦੇ ਸਬੰਧ ਵਿੱਚ ਕੇਸਾਧਾਰੀ ਵਿਅਕਤੀ ਇਸ ਮਿਤੀ ਤੱਕ....
ਆਪ ਦੀ ਸਰਕਾਰ ਆਪ ਦੇ ਦੁਆਰ’: ਆਜ਼ਾਦੀ ਦਿਵਸ ਦੀਆਂ ਤਿਆਰੀਆਂ ਮੱਦੇਨਜ਼ਰ ਰਾਉਕੇ ਕਲਾਂ ਵਿਖੇ ਹੁਣ 19 ਅਗਸਤ ਨੂੰ ਲੱਗੇਗਾ ਕੈਂਪ
ਲੋਪੋਂ, ਬੱਧਨੀ ਕਲਾਂ, ਬੱਧਨੀ ਖੁਰਦ, ਰਾਉਂਕੇ ਕਲਾਂ, ਬੀਰ ਰਾਉਕੇ, ਬੌਡੇ, ਬੀਰ ਬੱਧਨੀ, ਬੁਰਜ ਦੁੱਨਾ ਪਿੰਡਾਂ ਦੇ ਵਾਸੀ ਲੈਣਗੇ ਲਾਭ ਪਿੰਡ ਵਾਸੀ ਲੈਣ ਕੈਂਪਾਂ ਦਾ ਲਾਭ-ਡਿਪਟੀ ਕਮਿਸ਼ਨਰ ਮੋਗਾ 14 ਅਗਸਤ 2024 : ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਅਗਾਊਂ ਸ਼ਡਿਊਲ ਜਾਰੀ ਕੀਤਾ ਗਿਆ ਸੀ। ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਨੂੰ ਮੱਦੇਨਜ਼ਰ ਸ਼ਡਿਊਲ ਤਹਿਤ ਮਿਤੀ 14 ਅਗਸਤ 2024 ਨੂੰ ਰਾਉਕੇ ਕਲਾਂ ਵਿਖੇ ਲੱਗਣ ਵਾਲਾ ਕੈਂਪ ਹੁਣ 19....
15 ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ, ਲੋਕਾਂ ਅੰਦਰ ਸੁਰੱਖਿਆ ਅਤੇ ਸਦਭਾਵਨਾਂ ਬਣਾਈ ਰੱਖਣ ਦੇ ਲਈ ਕੱਢਿਆ ਫਲੈਗ ਮਾਰਚ
ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਅੰਦਰ ਕੀਤੇ ਗਏ ਹਨ ਸਖਤ ਸੁਰੱਖਿਆ ਪ੍ਰਬੰਧ:- ਸ੍ਰੀ ਤੁਸ਼ਾਰ ਗੁਪਤਾ IPS ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ ਸ੍ਰੀ ਮੁਕਤਸਰ ਸਾਹਿਬ, 14 ਅਗਸਤ 2024 : ਮਾਨਯੋਗ ਸ੍ਰੀ ਗੋਰਵ ਯਾਦਵ ਆਈ.ਪੀ.ਐਸ. ਡੀ.ਜੀ.ਪੀ. ਪੰਜਾਬ ਦੀਆਂ ਹਦਾਇਤਾਂ ਤਹਿਤ ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਜੀ ਦੀ ਅਗਵਾਈ ਹੇਠ 15 ਅਗਸਤ ਸੁਤੰਤਰਤਾ ਦਿਵਸ ਨੂੰ ਮੁੱਖ ਰੱਖਦਿਆਂ ਜਿਲ੍ਹੇ ਅੰਦਰ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਜਿਸ....
ਨਰਮੇਂ ਦੀ ਫ਼ਸਲ ਦਾ ਪੂਰਾ ਝਾੜ ਲੈਣ ਲਈ ਆਉਣ ਵਾਲੇ 20 ਦਿਨ ਬਹੁਤ ਅਹਿਮ - ਮੁੱਖ ਖੇਤੀਬਾੜੀ ਅਫ਼ਸਰ
ਸ੍ਰੀ ਮੁਕਤਸਰ ਸਾਹਿਬ 14 ਅਗਸਤ 2024 : ਨਰਮੇਂ ਦੀ ਸਫ਼ਲ ਕਾਸ਼ਤ ਲਈ ਸ. ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ ਪੰਜਾਬ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਤੇ ਗੁਰਨਾਮ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜਿ਼ਲ੍ਹੇ ਅੰਦਰ ਵਿਭਾਗ ਦੇ ਅਧਿਕਾਰੀ/ਕਰਮਚਾਰੀਆਂ ਵੱਲੋਂ ਨਰਮੇਂ ਦੀ ਫ਼ਸਲ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਪਿੰਡ ਲੰਬੀ ਢਾਬ ਅਤੇ ਕੋਟਲੀ ਦੇਵਨ ਵਿਖੇ ਨਰਮੇਂ ਦੀ ਫ਼ਸਲ ਦਾ ਸਰਵੇਖਣ ਕੀਤਾ ਅਤੇ ਕਿਹਾ ਕਿ ਇਸ....
ਪੰਜਾਬ ਚ ਐੱਚਆਈਵੀ/ਏਡਜ਼ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਸਿੱਖਿਅਤ ਕਰਨ ਲਈ ਮੁਹਿੰਮ ਤੇਜ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਨੂੰ ਸਿਹਤਮੰਦ ਸੂਬਾ ਬਣਾਉਣ ਲਈ ਵਚਨਬੱਧ ਏਕੀਕ੍ਰਿਤ ਕਾਉਂਸਲਿੰਗ ਅਤੇ ਟੈਸਟਿੰਗ ਗਤੀਵਿਧੀਆਂ ਦੇ ਸੰਦੇਸ਼ ਨੂੰ ਫੈਲਾਉਣ ਲਈ ਰੈੱਡ ਰਨ ਮੈਰਾਥਨ ਨੂੰ ਹਰੀ ਝੰਡੀ ਐਸ.ਏ.ਐਸ.ਨਗਰ, 13 ਅਗਸਤ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸਿਹਤਮੰਦ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਮੰਗਲਵਾਰ ਨੂੰ ਐੱਚ.ਆਈ.ਵੀ....
ਸੜਕੀ ਪ੍ਰੋਜੈਕਟਾਂ ਵਿੱਚ ਕਿਸਾਨਾਂ ਨੂੰ ਜ਼ਮੀਨ ਦੇ ਵਾਜਬ ਰੇਟ ਨਾ ਮਿਲਣਾ ਹੀ ਅਸਲ ਮੁੱਦਾ, ਕੇਂਦਰੀ ਹਕੂਮਤ ਦਾ ਪੈਂਤੜਾ ਗੁਮਰਾਹਕੁੰਨ : ਉਗਰਾਹਾਂ
ਮਾਨਸਾ,13 ਅਗਸਤ 2024 : ਕੇਂਦਰੀ ਹਕੂਮਤ ਵੱਲੋਂ ਪੰਜਾਬ ਅੰਦਰਲੇ ਸੜਕੀ ਪ੍ਰੋਜੈਕਟਾਂ ਦੇ ਮਸਲੇ ਬਾਰੇ ਕੀਤੀ ਜਾ ਰਹੀ ਪੇਸ਼ਕਾਰੀ ਨੂੰ ਰੱਦ ਕਰਦਿਆਂ ਭਾਕਿਯੂ (ਏਕਤਾ-ਉਗਰਾਹਾਂ) ਨੇ ਇਸ ਨੂੰ ਕਿਸਾਨਾਂ ਤੋਂ ਜ਼ਮੀਨ ਐਕਵਾਇਰ ਕਰਨ ਦੀ ਹਕੂਮਤੀ ਨੀਤੀ ਦੀ ਸਮੱਸਿਆ ਕਰਾਰ ਦਿੱਤਾ ਹੈ। ਜਥੇਬੰਦੀ ਨੇ ਕਿਹਾ ਹੈ ਕਿ ਅਸਲ ਸਮੱਸਿਆ ਇਹ ਹੈ ਕਿ ਇਹਨਾਂ ਸੜਕੀ ਪ੍ਰੋਜੈਕਟਾਂ ਲਈ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਦੀ ਕਿਸਾਨਾਂ ਨੂੰ ਮਾਰਕੀਟ ਰੇਟ ‘ਤੇ ਕੀਮਤ ਨਾ ਦਿੱਤੇ ਜਾਣ ਕਾਰਨ ਕਿਸਾਨ ਜਬਰੀ ਜ਼ਮੀਨਾਂ ਗ੍ਰਹਿਣ ਕਰਨ ਦਾ....
ਚੋਣਾਂ ‘ਚ ਫਾਇਦਾ ਲੈਣ ਲਈ ਰਾਮ ਰਹੀਮ ਨੂੰ ਦਿੱਤੀ ਗਈ ਫਰਲੋਂ : ਪ੍ਰਧਾਨ ਧਾਮੀ
ਪਟਿਆਲਾ, 13 ਅਗਸਤ 2024 : ਕੇਂਦਰੀ ਜੇਲ੍ਹ ਪਟਿਆਲਾ ’ਚ ਸਜ਼ਾਜ਼ਾਫਤਾ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁਲਾਕਾਤ ਕੀਤੀ। ਦੱਸ ਦਈਏਕ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਲਿਆਂਦੀ ਗਈ ਕੜ੍ਹਾਹ ਪ੍ਰਸ਼ਾਦ ਦੀ ਦੇਗ ਅਤੇ ਪਵਿੱਤਰ ਸਰੋਵਰ ਦਾ ਜਲ ਭੇਂਟ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ....
ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਦੀ ਹੋਈ ਫੁੱਲ ਡਰੈਸ ਰਿਹਰਸਲ
ਸ੍ਰੀ ਮੁਕਤਸਰ ਸਾਹਿਬ, 13 ਅਗਸਤ 2024 : ਆਜ਼ਾਦੀ ਦਿਵਸ ਦੇ ਮੌਕੇ ‘ਤੇ 15 ਅਗਸਤ ਨੂੰ ਹੋਣ ਵਾਲੇ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ, ਜਿਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੰਜੀਵ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਐੱਸ.ਪੀ. (ਐਚ) ਸ੍ਰੀ ਕੰਵਲਪ੍ਰੀਤ ਸਿੰਘ ਚਾਹਲ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਜ਼ਿਕਰਯੋਗ ਹੈ ਕਿ 15 ਅਗਸਤ ਨੂੰ ਜ਼ਿਲ੍ਹਾ....
ਸਿਹਤ ਵਿਭਾਗ ਵੱਲੋਂ ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਨਾਲ ਸਬੰਧਤ ਐਨ.ਜੀ.ਓ. ਦੇ ਸਟਾਫ ਨੂੰ ਹੈਪਾਟਾਇਟਸ ਸਬੰਧੀ ਜਾਗਰੁਕ ਕਰਨ ਲਈ ਦਫਤਰ ਸਿਵਲ ਸਰਜਨ ਵਿਖੇ ਕੀਤਾ ਗਿਆ ਸਮਾਗਮ
ਹੈਪਾਟਾਇਟਸ ਬੀ ਅਤੇ ਸੀ ਦੀ ਜਾਂਚ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੁਫਤ ਕੀਤੀ ਜਾਂਦੀ ਹੈ:ਡਾ ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ, 13 ਅਗਸਤ 2024 : ਸਿਹਤ ਵਿਭਾਗ ਵੱਲੋਂ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਹੇਠ ਅੱਜ ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਨਾਲ ਸਬੰਧਤ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਐਨ.ਜੀ.ਓ. ਦੇ ਸਟਾਫ ਨੂੰ ਹੈਪਾਟਾਇਟਸ ਸਬੰਧੀ ਜਾਗਰੁਕ ਕਰਨ ਲਈ ਦਫਤਰ ਸਿਵਲ ਸਰਜਨ ਵਿਖੇ ਵਿਸ਼ੇਸ਼ ਸਮਾਗਮ ਕੀਤਾ ਗਿਆ। ਇਸ ਸਮਾਗਮ ਨੂੰ....
ਜਿਲ੍ਹਾ ਮੈਜਿਸਟਰੇਟ ਨੇ  ਅਜ਼ਾਦੀ ਦਿਵਸ ਸਮਾਰੋਹ  ਵਾਲੇ ਦਿਨ ਤੇ “ਨੋ ਫਲਾਇੰਗ ਜੋਨ ” ਕੀਤਾ ਘੋਸਿਤ
ਸ੍ਰੀ ਮੁਕਤਸਰ ਸਾਹਿਬ 13 ਅਗਸਤ 2024 : ਆਜ਼ਾਦੀ ਦਿਵਸ ਸਮਾਰੋਹ ਨੂੰ ਮੁੱਖ ਰੱਖਦੇ ਹੋਏ ਸ੍ਰੀ ਹਰਪ੍ਰੀਤ ਸਿੰਘ ਸੂਦਨ ਜਿ਼ਲ੍ਹਾ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਵਿਸ਼ੇਸ਼ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹਨਾਂ ਹੁਕਮਾਂ ਅਨੁਸਾਰ 15 ਅਗਸਤ 2024 ਨੂੰ ਜਿ਼ਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਰੋਹ ਸ੍ਰੀ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ - ਗੌਰਮਿੰਟ ਕਾਲਜ ਸ੍ਰੀ ਮੁਕਤਸਰ ਸਾਹਿਬ, ਤਹਿਸੀਲ ਪੱਧਰ....
ਸਿਹਤ ਵਿਭਾਗ ਵੱਲੋਂ ਡੇਂਗੂ ਅਤੇ ਮਲੇਰੀਆ ਤੋਂ ਲੋਕਾਂ ਨੂੰ ਬਚਾਉਣ ਲਈ ਲਗਾਤਾਰ ਕੀਤੀਆਂ ਜਾ ਰਹੀਆਂ ਹਨ  ਗਤੀਵਿਧੀਆਂ
ਡੇਂਗੂ ਅਤੇ ਮਲੇਰੀਆ ਤੋਂ ਬਚਣ ਲਈ ਘਰਾਂ ਅਤੇ ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿੱਤਾ ਜਾਵੇ:ਡਾ.ਨਵਜੋਤ ਕੌਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ, 13 ਅਗਸਤ 2024 : ਸਿਹਤ ਵਿਭਾਗ ਵੱਲੋਂ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿਚ ਡੇਂਗੂ ਅਤੇ ਮਲੇਰੀਆ ਦੇ ਫੈਲਣ ਤੋਂ ਬਚਾਅ ਲਈ ਗਤੀਵਿਧੀਆਂ ਕਰਨ ਲਈ ਟੀਮਾਂ ਬਣਾਈਆਂ ਗਈਆਂ ਹਨ। ਜੋ ਕਿ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿਚ ਘਰ ਘਰ ਜਾ ਕੇ ਡੇਂਗੂ ਅਤੇ ਮਲੇਰੀਆ ਦੇ ਫੈਲਣ ਤੋਂ ਬਚਾਅ....