ਮਾਲਵਾ

ਸਿਹਤ ਵਿਭਾਗ ਵੱਲੋਂ ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਨਾਲ ਸਬੰਧਤ ਐਨ.ਜੀ.ਓ. ਦੇ ਸਟਾਫ ਨੂੰ ਹੈਪਾਟਾਇਟਸ ਸਬੰਧੀ ਜਾਗਰੁਕ ਕਰਨ ਲਈ ਦਫਤਰ ਸਿਵਲ ਸਰਜਨ ਵਿਖੇ ਕੀਤਾ ਗਿਆ ਸਮਾਗਮ
ਹੈਪਾਟਾਇਟਸ ਬੀ ਅਤੇ ਸੀ ਦੀ ਜਾਂਚ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੁਫਤ ਕੀਤੀ ਜਾਂਦੀ ਹੈ:ਡਾ ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ, 13 ਅਗਸਤ 2024 : ਸਿਹਤ ਵਿਭਾਗ ਵੱਲੋਂ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਹੇਠ ਅੱਜ ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਨਾਲ ਸਬੰਧਤ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਐਨ.ਜੀ.ਓ. ਦੇ ਸਟਾਫ ਨੂੰ ਹੈਪਾਟਾਇਟਸ ਸਬੰਧੀ ਜਾਗਰੁਕ ਕਰਨ ਲਈ ਦਫਤਰ ਸਿਵਲ ਸਰਜਨ ਵਿਖੇ ਵਿਸ਼ੇਸ਼ ਸਮਾਗਮ ਕੀਤਾ ਗਿਆ। ਇਸ ਸਮਾਗਮ ਨੂੰ....
ਜਿਲ੍ਹਾ ਮੈਜਿਸਟਰੇਟ ਨੇ  ਅਜ਼ਾਦੀ ਦਿਵਸ ਸਮਾਰੋਹ  ਵਾਲੇ ਦਿਨ ਤੇ “ਨੋ ਫਲਾਇੰਗ ਜੋਨ ” ਕੀਤਾ ਘੋਸਿਤ
ਸ੍ਰੀ ਮੁਕਤਸਰ ਸਾਹਿਬ 13 ਅਗਸਤ 2024 : ਆਜ਼ਾਦੀ ਦਿਵਸ ਸਮਾਰੋਹ ਨੂੰ ਮੁੱਖ ਰੱਖਦੇ ਹੋਏ ਸ੍ਰੀ ਹਰਪ੍ਰੀਤ ਸਿੰਘ ਸੂਦਨ ਜਿ਼ਲ੍ਹਾ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਵਿਸ਼ੇਸ਼ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹਨਾਂ ਹੁਕਮਾਂ ਅਨੁਸਾਰ 15 ਅਗਸਤ 2024 ਨੂੰ ਜਿ਼ਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਰੋਹ ਸ੍ਰੀ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ - ਗੌਰਮਿੰਟ ਕਾਲਜ ਸ੍ਰੀ ਮੁਕਤਸਰ ਸਾਹਿਬ, ਤਹਿਸੀਲ ਪੱਧਰ....
ਸਿਹਤ ਵਿਭਾਗ ਵੱਲੋਂ ਡੇਂਗੂ ਅਤੇ ਮਲੇਰੀਆ ਤੋਂ ਲੋਕਾਂ ਨੂੰ ਬਚਾਉਣ ਲਈ ਲਗਾਤਾਰ ਕੀਤੀਆਂ ਜਾ ਰਹੀਆਂ ਹਨ  ਗਤੀਵਿਧੀਆਂ
ਡੇਂਗੂ ਅਤੇ ਮਲੇਰੀਆ ਤੋਂ ਬਚਣ ਲਈ ਘਰਾਂ ਅਤੇ ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿੱਤਾ ਜਾਵੇ:ਡਾ.ਨਵਜੋਤ ਕੌਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ, 13 ਅਗਸਤ 2024 : ਸਿਹਤ ਵਿਭਾਗ ਵੱਲੋਂ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿਚ ਡੇਂਗੂ ਅਤੇ ਮਲੇਰੀਆ ਦੇ ਫੈਲਣ ਤੋਂ ਬਚਾਅ ਲਈ ਗਤੀਵਿਧੀਆਂ ਕਰਨ ਲਈ ਟੀਮਾਂ ਬਣਾਈਆਂ ਗਈਆਂ ਹਨ। ਜੋ ਕਿ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿਚ ਘਰ ਘਰ ਜਾ ਕੇ ਡੇਂਗੂ ਅਤੇ ਮਲੇਰੀਆ ਦੇ ਫੈਲਣ ਤੋਂ ਬਚਾਅ....
ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਦੀ ਟੀਮ ਵੱਲੋਂ ਵੱਖ-ਵੱਖ ਖਾਣ ਪੀਣ ਦਾ ਸਮਾਨ ਵੇਚਣ ਵਾਲੀਆਂ ਰੇਹੜੀਆਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ
ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਬਾਰਸ਼ਾਂ ਦੇ ਮੌਸਮ ਦੋਰਾਨ ਬੀਮਾਰੀਆਂ ਤੋਂ ਬਚਣ ਲਈ ਖਾਣ ਪੀਣ ਸਮੇਂ ਸਾਵਧਾਨੀਆਂ ਵਰਤਣ ਦੀ ਅਪੀਲ ਸ੍ਰੀ ਮੁਕਤਸਰ ਸਾਹਿਬ, 13 ਅਗਸਤ 2024 : ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਆਈ.ਏ.ਐਸ. ਦੇ ਹੁਕਮਾਂ ਅਨੁਸਾਰ ਲੋਕਾਂ ਨੂੰ ਬਾਰਸ਼ਾਂ ਦੇ ਮੌਸਮ ਦੋਰਾਨ ਦੂਸ਼ਿਤ ਖਾਣੇ ਤੋਂ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਉਣ ਲਈ ਡਾ. ਨਵਜੋਤ ਕੌਰ ਸਿਵਲ ਸਰਜਨ ਦੀ ਯੋਗ ਅਗਵਾਈ ਵਿੱਚ ਸਿਹਤ ਵਿਭਾਗ ਦੀ ਟੀਮ ਵਲੋਂ ਸ੍ਰੀ ਮੁਕਤਸਰ ਸਾਹਿਬ ਅਤੇ ਦੋਦਾ ਵਿਖੇ ਵੱਖ....
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਰਿਸੋਰਸ ਸੈਂਟਰ ਵਿੱਚ ਪੜ੍ਹ ਰਹੇ ਬੱਚਿਆਂ ਨੂੰ ਹੱਕਾਂ ਸਬੰਧੀ ਕੀਤਾ ਜਾਗਰੂਕ
ਸ੍ਰੀ ਮੁਕਤਸਰ ਸਾਹਿਬ, 13 ਅਗਸਤ 2024 : ਜ਼ਿਲ੍ਹਾ ਅਤੇ ਸ਼ੈਸ਼ਨਜ਼ ਜੱਜ-ਸਾਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਰਾਜ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਡਾ. ਗਗਨਦੀਪ ਕੌਰ, ਸਿਵਲ ਜੱਜ (ਸੀ.ਡੀ.) ਸੀ.ਜੇ.ਐੱਮ. ਸਾਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਰਿਸੋਰਸ ਸੈਂਟਰ ਵਿੱਚ ਹਾਜ਼ਰ ਸਕੂਲ ਦੇ ਬੱਚਿਆਂ ਨੂੰ ਦਿਵਿਆਂਗ ਐਕਟ 1955 ਸਬੰਧੀ ਜਾਣਕਾਰੀ ਦਿੱਤੀ। ਇਸ ਤੋ ਇਲਾਵਾ ਉਹਨਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ, ਲੋਕ ਅਦਾਲਤਾਂ, ਮੇਡੀਏਸ਼ਨ ਸੈਂਟਰ....
ਜਿ਼ਲ੍ਹਾ ਪ੍ਰਸ਼ਾਸਨ ਵਲੋਂ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਨੂੰ ਦਿੱਤਾ ਜਾ ਰਿਹਾ ਹੈ ਪੂਰਾ ਸਨਮਾਨ
ਸ੍ਰੀ ਮੁਕਤਸਰ ਸਾਹਿਬ 13 ਅਗਸਤ 2024 : ਪੰਜਾਬ ਸਰਕਾਰ ਵਲੋਂ ਸੁਤੰਤਰਤਾ ਸੈਨਾਨੀਆਂ ਅਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾ ਰਿਹਾ ਹੈ, ਸ੍ਰੀ ਸੰਜੀਵ ਕੁਮਾਰ ਸ਼ਰਮਾ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆਂ ਕਿ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਨਿਰਦੇਸ਼ਾਂ ਤੇ ਸੁਤੰਤਰਤਾ ਦਿਵਸ ਦੀ ਆਮਦ ਦੇ ਮੌਕੇ ਤੇ ਸ੍ਰੀਮਤੀ ਬਲਵੀਰ ਕੌਰ ਪਿੰਡ ਥਾਂਦੇਵਾਲਾ ਅਤੇ ਸ੍ਰੀਮਤੀ ਸੁਰਜੀਤ ਕੌਰ ਪਿੰਡ ਭਲਾਈਆਣਾ ਵਿਖੇ....
ਪਿੰਡ ਘੁਗਿਆਣਾ ਵਿੱਚ ਫਸਲੀ ਰਹਿੰਦ ਖੂੰਹਦ ਦੀ ਸੁਚੱਜੀ ਸੰਭਾਲ ਸੰਬੰਧੀ ਬਲਾਕ ਪੱਧਰੀ  ਜਾਗਰੁਕਤਾ ਕੈਂਪ ਦਾ ਆਯੋਜਨ
ਜ਼ਮੀਨ ਦੀ ਸਿਹਤ ਸੁਧਾਰਨ ਲਈ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਗੈਰ ਕਣਕ ਦੀ ਬਿਜਾਈ ਕਰਨ ਨਾਲ ਦੀ ਜ਼ਰੂਰਤ : ਸੇਖੋਂ ਫਰੀਦਕੋਟ 13 ਅਗਸਤ 2024 : ਫਸਲੀ ਰਹਿੰਦ-ਖੂੰਹਦ ਸੰਭਾਲ ਸਕੀਮ ਤਹਿਤ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਜ਼ਿਲਾ ਫਰੀਦਕੋਟ ਨੂੰ ਪ੍ਰਦੂਸ਼ਿਣ ਮੁਕਤ ਬਨਾਉਣ ਲਈ ਆਰੰਭੀ ਮਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਪੱਧਰੀ ਕਿਸਾਨ ਜਾਗਰੁਕਤਾ ਕੈਂਪ ਪਿੰਡ ਘੁਗਿਆਣਾ ਦੇ ਗੁਰਦੁਆਰਾ ਸਾਹਿਬ ਵਿੱਚ ਲਗਾਇਆ ਗਿਆ। ਇਸ ਕੈਂਪ ਵਿੱਚ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਮੁੱਖ....
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਵਣ ਮਹਾਂ ਉਤਸਵ ਮਨਾਉਂਦਿਆਂ ਪਿੰਡ ਬੀੜ ਭੋਲੂਵਾਲ ਵਿਚ ਛਾਂਦਾਰ ਬੂਟੇ ਲਗਾਏ ਗਏ।
ਕਿਸਾਨਾਂ ਨੂੰ "ਹਰੇਕ ਟਿਊਬਵੈੱਲ ਤੇ 5 ਰੁੱਖ "ਮੁਹਿੰਮ ਨੂੰ ਕਾਮਯਾਬ ਕਰਨ ਲਈ ਸਹਿਯੋਗ ਦੇਣ ਦੀ ਅਪੀਲ ਫ਼ਰੀਦਕੋਟ :13 ਅਗਸਤ 2024 : ਪੰਜਾਬ ਸਰਕਾਰ ਵੱਲੋ ਸ਼ੁਰੂ ਕੀਤੀ "ਹਰ ਮਨੁੱਖ,ਲਗਾਏ ਇੱਕ ਰੁੱਖ ਅਤੇ ਹਰੇਕ ਟਿਊਬਵੈੱਲ ਤੇ ਪੰਜ ਰੁੱਖ" ਵਿਸੇਸ਼ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ.ਅਮਰੀਕ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਵੱਲੋ ਗੁਰਬਾਣੀ ਦੇ ਮਹਾਂ ਵਾਕ "ਬਲਿਹਾਰੀ ਕੁਦਰਿਤ ਵਸਿਆ" ਨੂੰ ਸਮਰਪਿਤ ਵਣ ਮਹਾਂਉਤਸਵ....
ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਮਾਰਕਿਟ ਕਮੇਟੀ ਵਿਖੇ ਲਗਾਏ ਬੂਟੇ 
ਫ਼ਰੀਦਕੋਟ, 13 ਅਗਸਤ, 2024 : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਅਤੇ ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਦੇ ਦੂਜੇ ਪੜਾਅ ਤਹਿਤ ਮਾਰਕਿਟ ਕਮੇਟੀ ਫ਼ਰੀਦਕੋਟ ਵਿਖੇ ਬੂਟੇ ਲਗਾਏ ਗਏ ਅਤੇ ਨਾਲ ਹੀ ਇਨ੍ਹਾਂ ਦੀ ਸਾਂਭ-ਸੰਭਾਲ ਦੀ ਜਿੰਮੇਵਾਰੀ ਉੱਥੋਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੌਂਪੀ ਗਈ। ਚੇਅਰਮੈਨ ਸ. ਬਰਸਟ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਾਰੇ ਪੰਜਾਬ ਵਿੱਚ ਬੂਟੇ....
ਨਹਿਰੂ ਸਟੇਡੀਅਮ ਵਿਖੇ ਸੁਤੰਤਰਤਾ ਦਿਵਸ ਸਮਾਗਮ ਦੀ ਹੋਈ ਰਿਹਰਸਲ
ਡਿਪਟੀ ਕਮਿਸ਼ਨਰ ਨੇ ਪਰੇਡ ਦਾ ਕੀਤਾ ਨਿਰੀਖਣ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ ਫ਼ਰੀਦਕੋਟ 13 ਅਗਸਤ,2024 : ਸੁੰਤਤਰਤਾ ਦਿਵਸ ਦੇ ਮੌਕੇ ਤੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਰਿਹਰਸਲ ਅੱਜ ਨਹਿਰੂ ਸਟੇਡੀਅਮ ਵਿਖੇ ਹੋਈ, ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ । ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਡਾ. ਪ੍ਰਗਿਆ ਜੈਨ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼....
ਨਸ਼ਿਆਂ ਦੇ ਖਾਤਮੇ ਲਈ ਜ਼ਿਲ੍ਹਾ ਪੱਧਰੀ ਸਪੈਸ਼ਲ ਸੈੱਲ ਦਾ ਗਠਨ
ਨਸ਼ਾ ਰੋਕੂ ਨਿਗਰਾਨ ਕਮੇਟੀਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਤੇਜ਼ੀ ਲਿਆਉਣ ਦੀ ਹਦਾਇਤ ਫ਼ਰੀਦਕੋਟ, 13 ਅਗਸਤ 2024 : ਨਸ਼ਿਆਂ ਦੀ ਰੋਕਥਾਮ ਲਈ ਫਰੀਦਕੋਟ ਵਿਖੇ ਸਮੇਂ ਸਮੇਂ ’ਤੇ ਚੁੱਕੇ ਜਾ ਰਹੇ ਸਾਰਥਕ ਕਦਮਾਂ ਦੀ ਲੜੀ ਨੂੰ ਹੋਰ ਮਜਬੂਤ ਕਰਨ ਲਈ ਹੁਣ ਜ਼ਿਲ੍ਹਾ ਪੱਧਰੀ ਸਪੈਸ਼ਲ ਸੈੱਲ ਦਾ ਵੀ ਗਠਨ ਕਰ ਦਿੱਤਾ ਗਿਆ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸ.ਡੀ.ਐਮ ਮੇਜਰ ਵਰੁਣ ਕੁਮਾਰ ਨੇ ਦੱਸਿਆ ਕਿ ਨਸ਼ਿਆਂ ਖਿਲਾਫ਼ ਜਾਗਰੂਕਤਾ ਲਈ ਵਿਆਪਕ ਪੱਧਰ ’ਤੇ ਮੁਹਿੰਮ ਚਲਾਉਣ ਦੇ ਨਾਲ ਨਾਲ ਹੁਣ ਨਸ਼ਾ ਕਰਨ ਵਾਲੇ....
ਡਿਪਟੀ ਕਮਿਸ਼ਨਰ ਵੱਲੋਂ 78ਵੇਂ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ
ਕੈਬਨਿਟ ਮੰਤਰੀ ਬਲਕਾਰ ਸਿੰਘ 15 ਅਗਸਤ ਨੂੰ ਕੌਮੀ ਝੰਡਾ ਲਹਿਰਾਉਣਗੇ ਲੁਧਿਆਣਾ, 13 ਅਗਸਤ 2024 : 78ਵੇਂ ਸੁਤੰਤਰਤਾ ਦਿਵਸ ਦੀ ਫੁੱਲ ਡਰੈੱਸ ਰਿਹਰਸਲ ਮੰਗਲਵਾਰ ਨੂੰ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੈਦਾਨ ਵਿੱਚ ਹੋਈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਰੇਡ ਦੀ ਪ੍ਰਧਾਨਗੀ ਕਰਦਿਆਂ ਝੰਡਾ ਲਹਿਰਾਇਆ। ਉਨ੍ਹਾਂ ਪਰੇਡ ਕਮਾਂਡਰ ਆਈ.ਪੀ.ਐਸ. ਅਧਿਕਾਰੀ ਜਯੰਤ ਪੁਰੀ ਦੀ ਅਗਵਾਈ ਵਿੱਚ ਪੰਜਾਬ ਪੁਲਿਸ (ਲੜਕੇ ਅਤੇ ਲੜਕੀਆਂ), ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ. ਸਕਾਊਟਸ (ਲੜਕੇ ਅਤੇ ਲੜਕੀਆਂ) ਅਤੇ....
ਸਮੂਹ ਧਾਰਮਿਕ ਸਥਾਨਾਂ 'ਤੇ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ, ਜ਼ਿਲ੍ਹਾ ਮੈਜਿਸਟ੍ਰੇਟ
ਚੋਰੀ/ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਰਾਤ ਦੇ ਸਮੇਂ ਪਿੰਡ ਪੱਧਰ ਪਰ ਠੀਕਰੀ ਪਹਿਰਾ ਲਗਵਾਉਣ ਦੀ ਲੋੜ, ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ, 13 ਅਗਸਤ 2024 : ਜ਼ਿਲ੍ਹਾ ਮੈਜਿਸਟ੍ਰੇਟ, ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਤੇ ਪੰਜਾਬ ਵਿਲੇਜ ਐਂਡ ਸਮਾਲ ਟਾਊਨਜ ਪੈਟਰੋਲ ਐਕਟ 1918 ਦੀ ਧਾਰਾ 3 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਸਮੂਹ ਧਾਰਮਿਕ ਸਥਾਨਾਂ 'ਤੇ ਠੀਕਰੀ ਪਹਿਰਾ ਲਗਾਉਣ ਦੇ....
 ਲੁਧਿਆਣਾ ‘ਚ ਇੰਮੀਗ੍ਰੁੇਸ਼ਨ ਕੰਪਨੀ ਤੋਂ ਤੰਗ ਪਤੀ-ਪਤਨੀ ਟੈਂਕੀ ਤੇ ਚੜ੍ਹੇ
ਲੁਧਿਆਣਾ, 12 ਅਗਸਤ 2024 : ਲੁਧਿਆਣਾ ਦੇ ਅਸ਼ਮੀਤ ਚੌਂਕ ਵਿੱਚ ਇੱਕ ਪਾਣੀ ਵਾਲੀ ਟੈਂਕੀ ਤੇ ਪਤੀ-ਪਤਨੀ ਵੱਲੋਂ ਚੜ੍ਹ ਕੇ ਹੰਗਾਮਾ ਕਰਨ ਦੀ ਖਬਰ ਸਾਹਮਣੇ ਆਈ ਹੈ, ਇਸ ਬਾਰੇ ਪਤਾ ਲੱਗਣ ਤੇ ਪੁਲਿਸ ਪਾਰਟੀ ਮੌਕੇ ਤੇ ਪੁੱਜੀ ਅਤੇ ਉਕਤ ਦੋਵੇਂ ਪਤੀ ਪਤਨੀ ਨੈੂੰ ਟੈਂਕੀ ਤੋਂ ੳੇੁਤਰਨ ਲਈ ਕਿਹਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਿਕ ਮੈਂਬਰ ਗੁਰਮੇਲ ਸਿੰਘ ਨੇ ਦੱਸਿਆ ਕਿ ਦੋਵੇਂ ਪਤੀ ਪਤਨੀ ਉਸਦਾ ਲੜਕਾ ਤੇ ਨੂੰਹ ਹਨ, ਉਨ੍ਹਾਂ ਦੱਸਿਆ ਕਿ ਉਹ ਟੈਂਕੀ ਤੇ ਆਪਣਾ ਰੋਸ ਜਤਾਉਣ ਲਈ ਚੜ੍ਹੇ ਹਨ....
ਬਲਬੀਰ ਸਿੰਘ ਸੀਚੇਵਾਲ ਵੱਲੋਂ ਪਿੰਡ ਲੋਪੋਂ 'ਚ ਵਿਕਾਸ ਕਾਰਜਾਂ ਦਾ ਉਦਘਾਟਨ
23 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਯਾਦਗਾਰੀ ਪਾਰਕ ਅਤੇ ਮੁਰੰਮਤ ਉਪਰੰਤ ਗਲੀਆਂ ਨਾਲੀਆਂ ਦਾ ਲੋਕ ਅਰਪਣ ਗੁਰੂ ਹਵਾ, ਪਿਤਾ ਪਾਣੀ ਅਤੇ ਧਰਤੀ ਮਾਤਾ ਨੂੰ ਦੂਸ਼ਿਤ ਹੋਣ ਤੋਂ ਰੋਕਣ ਲਈ ਸਾਰੇ ਮਨੁੱਖ ਰਲ ਕੇ ਸਹਿਯੋਗ ਕਰਨ-ਬਲਬੀਰ ਸਿੰਘ ਸੀਚੇਵਾਲ ਮੋਗਾ, 12 ਅਗਸਤ 2024 : ਰਾਜ ਸਭਾ ਮੈਂਬਰ ਬਾਬਾ ਬਲਬੀਰ ਸਿੰਘ ਸੀਚੇਵਾਲ ਵੱਲੋਂ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਤਹਿਤ ਗੋਦ ਲਏ ਪਿੰਡ ਲੋਪੋਂ ਵਿੱਚ ਆਪਣੇ ਅਖਤਿਆਰੀ ਕੋਟੇ ਨਾਲ ਕਰਵਾਏ ਵਿਕਾਸ ਕਾਰਜਾਂ ਦਾ ਅੱਜ ਉਦਘਾਟਨ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ....