ਮਾਲਵਾ

ਐੱਨ.ਡੀ.ਆਰ.ਐੱਫ. ਵੱਲੋਂ ਐੱਮ.ਆਰ. ਕਾਲਜ ਫਾਜ਼ਿਲਕਾ ਵਿਖੇ ਭੂਚਾਲ ਸਬੰਧੀ ਮੌਕ ਡਰਿੱਲ ਕੀਤੀ ਗਈ
ਐੱਨ.ਡੀ.ਆਰ.ਐੱਫ. ਵੱਲੋਂ ਸਰਚ ਅਭਿਆਨ ਚਲਾ ਕੇ ਇਮਾਰਤ ਵਿੱਚ ਫਸੇ ਵਿਅਕਤੀਆਂ ਨੂੰ ਬਾਹਰ ਕਢਿਆ ਗਿਆ ਫਾਜਿਲਕਾ 13 ਮਾਰਚ 2025 : ਐੱਨ.ਡੀ.ਆਰ.ਐੱਫ. ਵੱਲੋਂ ਜ਼ਿਲਾ ਪ੍ਰਸ਼ਾਸਨ ਫਾਜ਼ਿਲਕਾ ਨਾਲ ਮਿਲ ਕੇ ਫਾਜ਼ਿਲਕਾ ਦੇ ਐੱਮ.ਆਰ. ਕਾਲਜ ਵਿਖੇ ਭੂਚਾਲ ਸਬੰਧੀ ਇੱਕ ਮੌਕ ਡਰਿੱਲ ਕੀਤੀ ਗਈ। ਮੌਕ ਡਰਿੱਲ ਦੌਰਾਨ ਫਾਜ਼ਿਲਕਾ ਨੂੰ ਰਿਕਟਲ ਪੈਮਾਨੇ ’ਤੇ 6.2 ਤੀਬਰਤਾ ਦੇ ਆਏ ਭੂਚਾਲ ਦਾ ਕੇਂਦਰ ਮੰਨ ਕੇ ਓਥੇ ਇੱਕ ਕਾਲਜ ਦੀ ਇਮਾਰਤ ਵਿੱਚ ਬਚਾਅ ਕਾਰਜ ਚਲਾਏ ਗਏ। ਇਸ ਮੌਕੇ ਡਰਿੱਲ ਵਿੱਚ ਐੱਨ.ਡੀ.ਆਰ.ਐੱਫ. ਦੇ ਜਵਾਨਾਂ ਦੇ ਨਾਲ....
ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਨਾਲ ਜੁੜੇ ਰਾਸ਼ਨ ਕਾਰਡ ਧਾਰਕ ਆਪਣੇ ਤੇ ਪਰਿਵਾਰਕ ਮੈਂਬਰਾਂ ਦੀ 31 ਮਾਰਚ 2025 ਤੱਕ ਲਾਜਮੀ ਕਰਵਾਉਣ ਈ. ਕੇ. ਵਾਈ. ਸੀ
ਲਾਭਪਾਤਰੀ ਆਪਣੇ ਨੇੜੇ ਦੇ ਡਿਪੂ ਹੋਲਡਰ ਪਾਸ ਜਾ ਕੇ ਮੁਫਤ ਵਿਚ ਈ.ਪੋਜ ਮਸ਼ੀਨ ਤੇ ਅਗੂਠਾ ਲਗਵਾਉਂਦੇ ਹੋਏ ਈ-ਕੇ ਵਾਈ ਸੀ ਕਰਵਾ ਸਕਦੇ ਹਨ ਫਾਜ਼ਿਲਕਾ 13 ਮਾਰਚ 2025 : ਜਿਲ੍ਹਾ ਫੂਡ ਸਪਲਾਈ ਕੰਟਰੋਲਰ ਮੈਡਮ ਵੰਦਨਾ ਕੰਬੋਜ ਨੇ ਜਾਣਕਾਰੀ ਦਿਦਿਆਂ ਦੱਸਿਆ ਕਿ ਜਿਲ੍ਹਾ ਫਾਜਿਲਕਾ ਵਿਚ ਕੁੱਲ 176197 ਰਾਸ਼ਨ ਕਾਰਡ ਹਨ ਜਿਹਨਾਂ ਦੇ ਕੁੱਲ 670782 ਲਾਭਪਾਤਰੀ ਹਨ ਜੋ ਕਿ ਸਰਕਾਰ ਵੱਲੋ ਚੱਲ ਰਹੀ ਸਕੀਮ ਅਧੀਨ ਮੁਫਤ ਰਾਸ਼ਨ ਦੀ ਸਰਕਾਰੀ ਸਹੁਲਤ ਪ੍ਰਾਪਤ ਕਰ ਰਹੇ ਹਨ। ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਨਾਲ....
ਹਰ ਛੇ ਮਹੀਨਿਆਂ ਬਾਅਦ ਆਪਣੀਆਂ ਅੱਖਾਂ ਦੀ ਜਾਂਚ ਜਰੂਰ ਕਰਵਾਓ : ਡਾ. ਰਵੀ ਬਾਂਸਲ
ਸਿਹਤ ਵਿਭਾਗ 9 ਤੋਂ 15 ਮਾਰਚ ਤੱਕ ਮਨਾ ਰਿਹਾ ਹੈ ਵਿਸ਼ਵ ਗਲੋਕੋਮਾ ਹਫ਼ਤਾ ਫਾਜ਼ਿਲਕਾ 13 ਮਾਰਚ 2025 : ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਕੱਕੜ ਅਤੇ ਡਾ. ਰੋਹਿਤ ਗੋਇਲ ਸਹਾਇਕ ਸਿਵਲ ਸਰਜਨ ਕਮ ਨੋਡਲ ਅਫ਼ਸਰ ਨੈਸ਼ਨਲ ਕੰਟਰੋਲ ਆਫ਼ ਬਲਾਈਂਡਨੈਸ ਪ੍ਰੋਗਰਾਮ ਦੇ ਦਿਸ਼ਾ ਨਿਰਦੇਸ਼ਾਂ ਅਤੇ ਪੀਐਚਸੀ ਜੰਡਵਾਲਾ ਭੀਮੇਸ਼ਾਹ ਦੇ ਸੀਨੀਅਰ ਮੈਡੀਕਲ ਅਫਸਰ ਡਾ. ਰਵੀ ਬਾਂਸਲ ਦੀ ਅਗਵਾਈ ਵਿਚ ਪੀਐਚਸੀ ਵਿਖੇ ਵਿਸ਼ਵ ਗਲੋਕੋਮਾ ਹਫ਼ਤੇ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਆਯੂਸ਼ਮਾਨ ਅਰੋਗਿਆ ਕੇਂਦਰ ਦੇ ਡਾਕਟਰ....
ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਆਯੋਜਨ: ਆਰੁਣ ਕੁਮਾਰ
ਫਰੀਦਕੋਟ 13 ਮਾਰਚ 2025 : ਯੁਵਕ ਸੇਵਾਵਾਂ ਵਿਭਾਗ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਆਰੁਣ ਕੁਮਾਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਫਰੀਦਕੋਟ ਦੀ ਅਗਵਾਈ ਵਿੱਚ ਜ਼ਿਲ੍ਹਾ ਪੱਧਰ ਦੀ ਦੋ ਰੋਜ਼ਾ ਸਿਖਲਾਈ ਯੂਥ ਵਰਕਸ਼ਾਪ ਸਰਕਾਰੀ ਬ੍ਰਿਜਿੰਦਰਾ ਕਾਲਜ, ਫਰੀਦਕੋਟ ਵਿਖੇ ਕਰਵਾਈ ਗਈ। ਇਸ ਦੋ ਦਿਨਾਂ ਸਿਖਲਾਈ ਵਰਕਸ਼ਾਪ ਵਿੱਚ ਪੰਚਾਇਤੀ ਵਿਭਾਗ, ਖੇਤੀਬਾੜੀ ਵਿਭਾਗ, ਜੰਗਲਾਤ ਵਿਭਾਗ, ਸਿਵਲ ਸਰਜਨ ਦਫਤਰ ਦੇ ਵੱਖ ਵੱਖ ਬੁਲਾਰਿਆਂ ਵੱਲੋਂ ਆਪਣੇ ਆਪਣੇ ਵਿਸ਼ਿਆਂ ਸਬੰਧੀ ਜਾਣਕਾਰੀ ਦਿੱਤੀ....
ਸੁਤੰਤਰਤਾ ਸੰਗਰਾਮੀਆਂ ਦੇ ਉੱਤਰਾਧਿਕਾਰੀਆਂ ਦੀ ਸੰਸਥਾ ਦੇ ਨੁਮਾਇੰਦਿਆਂ ਨਾਲ ਸਹਾਇਕ ਕਮਿਸ਼ਨਰ ਨੇ ਕੀਤੀ ਮੀਟਿੰਗ
ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਮਾਨ-ਸਨਮਾਨ ਦੇਣ ਲਈ ਜ਼ਿਲ੍ਹਾ ਪ੍ਰਸਾਸ਼ਨ ਵਚਨਬੱਧ : ਗੁਰਮੀਤ ਕੁਮਾਰ ਬਾਂਸਲ ਮਾਲੇਰਕੋਟਲਾ 13 ਮਾਰਚ 2025 : ਮਾਲੇਰਕੋਟਲਾ ਜ਼ਿਲ੍ਹੇ ਦੇ ਆਜ਼ਾਦੀ ਘੁਲਾਟੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ ਨੇ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਜ਼ਿਲ੍ਹਾ ਮਾਲੇਰਕੋਟਲਾ ਦੇ ਨੁਮਾਇੰਦਿਆਂ ਨਾਲ ਵਿਸ਼ੇਸ ਮੀਟਿੰਗ ਕੀਤੀ । ਮੀਟਿੰਗ ਦੀ ਪ੍ਰਧਾਨਗੀ ਕਰਦਿਆ ਉਨ੍ਹਾਂ ਕਿਹਾ ਕਿ ਮਹਾਨ ਆਜ਼ਾਦੀ ਘੁਲਾਟੀਆਂ ਕਾਰਨ ਹੀ ਦੇਸ਼ ਆਜ਼ਾਦੀ ਦਾ ਨਿੱਘ....
ਸਾਉਣੀ ਸੀਜਨ ਦੌਰਾਨ ਮੱਕੀ ਦੀ ਫਸਲ ਨੂੰ ਤਰਜੀਹ ਦੇਣ ਕਿਸਾਨ  - ਡਾ. ਕੁਲਦੀਪ ਕੌਰ
ਮਾਲੇਰਕੋਟਲਾ 13 ਮਾਰਚ 2025 : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲੇ ਅੰਦਰ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੀਆਂ ਹਦਾਇਤਾਂ ਤੇ ਕਿਸਾਨਾਂ ਨੂੰ ਲਗਾਤਾਰ ਰਵਾਇਤੀ ਫਸਲੀ ਚੱਕਰ ਨੂੰ ਛੱਡ ਕੇ ਫਸਲੀ ਵਿਭਿੰਨਤਾ ਅਪਨਾਉਣ ਬਾਰੇ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਜ਼ਿਲ੍ਹੇ ਦੇ ਪਿੰਡ ਲਸੋਈ ਵਿਖੇ ਕਿਸਾਨਾਂ ਨੂੰ ਰਵਾਇਤੀ ਫਸ਼ਲੀ ਚੱਕਰ ਵਿੱਚ ਕੱਢਣ ਅਤੇ ਫਸਲੀ ਵਿਭਿੰਨਤਾ ਅਪਨਾਉਣ ਪ੍ਰੇਰਿਤ ਕਰਨ ਲਈ ਵਿਸ਼ੇਸ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਵਿਸ਼ੇਸ ਜਾਗਰੂਕਤਾ ਕੈਂਪ ਦੀ....
ਵਧੀਕ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਅਧਿਕਾਰੀਆਂ ਨਾਲ ਡਰੇਨਜ਼ ਦੇ ਬਕਾਇਆ ਰਹਿੰਦੇ ਇੰਤਕਾਲ ਸਬੰਧੀ ਮੀਟਿੰਗ ਕੀਤੀ
ਸ੍ਰੀ ਮੁਕਤਸਰ ਸਾਹਿਬ, 13 ਮਾਰਚ 2025 : ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਗੁਰਪ੍ਰੀਤ ਸਿੰਘ ਥਿੰਦ ਨੇ ਅੱਜ ਡਰੇਨਜ਼ ਵਿਭਾਗ, ਕਾਨੂੰਗੋ ਅਤੇ ਪਟਵਾਰੀਆਂ ਨਾਲ ਬਕਾਇਆ ਰਹਿੰਦੇ ਡਰੇਨਜ਼ ਦੇ ਇੰਤਕਾਲ ਕਰਨ ਸਬੰਧੀ ਮੀਟਿੰਗ ਕੀਤੀ। ਇਸ ਸਬੰਧੀ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਵਿਭਾਗ ਦੇ ਨਾਮ ਲਗਭਗ 50 ਪਿੰਡਾਂ ਦੇ ਇੰਤਕਾਲ ਬਕਾਇਆ ਹਨ । ਉਨ੍ਹਾਂ ਅਧਿਕਾਰੀਆਂ ਨੂੰ ਬਕਾਇਆ ਰਹਿੰਦੇ ਡਰੇਨਜ਼ ਦੇ ਇੰਤਕਾਲ ਕਰਨ ਦੀ ਹਦਾਇਤ ਕੀਤੀ। ਉਨਾਂ ਨੇ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ....
ਅਗਨੀਵੀਰ ਫੌਜ ਵਿੱਚ ਭਰਤੀ ਹੋਣ ਵਾਲੇ ਯੁਵਕ ਮੁਫ਼ਤ ਲਿਖਤੀ ਪੇਪਰ ਦੀ ਤਿਆਰੀ ਲਈ ਜਲਦੀ ਕਰਨ ਰਿਪੋਰਟ
ਸ੍ਰੀ ਮੁਕਤਸਰ ਸਾਹਿਬ, 13 ਮਾਰਚ 2025 : ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ ਸ੍ਰੀ ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਅਗਨੀਵੀਰ ਫੌਜ ਦੀ ਭਰਤੀ ਰੈਲੀ ਦਾ ਆਨਲਾਈਨ ਅਪਲਾਈ ਕਰਨ ਦਾ ਪੋਰਟਲ 12 ਮਾਰਚ 2025 ਤੋਂ 10 ਅਪ੍ਰੈਲ 2025 ਤੱਕ ਖੁੱਲ੍ਹਾ ਹੈ ਅਤੇ ਕੰਪਿਉਟਰ ਬੇਸਿਸ ਲਿਖਤੀ ਪੇਪਰ ਜੂਨ 2025 ਵਿੱਚ ਹੋਣਾ ਹੈ ਅਤੇ ਇਸ ਵਾਰ ਪੇਪਰ ਪੰਜਾਬੀ ਵਿੱਚ ਹੋਣਾ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ, ਫਾਜਿਲਕਾ....
ਸਹਾਇਕ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਸੀ.ਆਰ.ਐਮ. ਸਕੀਮ ਅਧੀਨ ਖੇਤੀ ਮਸ਼ੀਨਰੀ/ਸੰਦਾਂ ਦਾ ਡਰਾਅ ਕੱਢਿਆ
ਸ੍ਰੀ ਮੁਕਤਸਰ ਸਾਹਿਬ, 13 ਮਾਰਚ 2025 : ਸੀ.ਆਰ.ਐਮ ਸਕੀਮ ਸਾਲ 2024-25 ਅਧੀਨ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਵੱਲੋਂ ਖੇਤੀ ਮਸ਼ੀਨਰੀ ਉਪਦਾਨ ’ਤੇ ਲੈਣ ਲਈ ਆਨਲਾਈਨ ਦਰਖਾਸਤਾਂ ਅਪਲਾਈ ਕੀਤੀਆਂ ਗਈਆਂ ਸਨ। ਇਹਨਾਂ ਅਪਲਾਈ ਹੋਈਆਂ ਦਰਖਾਸਤਾਂ ਦਾ ਅੱਜ 3 ਵਾਰ ਕੰਪਿਊਟਰਾਈਜ਼ਡ ਰੈਡੇਮਾਈਜੇਸ਼ਨ ਸਿਸਟਮ ਰਾਂਹੀ ਸਹਾਇਕ ਕਮਿਸ਼ਨਰ ਸ੍ਰੀਮਤੀ ਸ਼ਾਇਰੀ ਮਲਹੋਤਰਾ ਦੀ ਪ੍ਰਧਾਨਗੀ ਹੇਠ ਸਮੂਹ ਕਮੇਟੀ ਮੈਬਰਾਂ ਦੀ ਮੌਜੂਦਗੀ ਵਿੱਚ ਪਾਰਦਰਸ਼ੀ ਢੰਗ ਨਾਲ ਡਰਾਅ ਕੱਢਿਆ ਗਿਆ। ਇਸ ਮੌਕੇ ਸਹਾਇਕ ਕਮਿਸ਼ਨਰ ਨੇ ਕਿਸਾਨਾਂ ਨੂੰ....
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲਗਾਇਆ ਗਿਆ ਪਲੇਸਮੈਂਟ ਕੈਂਪ
ਸ੍ਰੀ ਮੁਕਤਸਰ ਸਾਹਿਬ, 13 ਮਾਰਚ 2025 : ਸ੍ਰੀ ਗਰੁਤੇਜ ਸਿੰਘ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਪਲੇਸਮੈਂਟ ਕਮ ਸਵੈ-ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਗਿਆ। ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਇਸ ਕੈਂਪ ਵਿੱਚ Ulivo ਕੰਪਨੀ ਵੱਲੋਂ ਨਿਯੋਜਕ ਦੇ ਤੌਰ ਤੇ ਹਿੱਸਾ ਲਿਆ ਗਿਆ ਅਤੇ ਇਸ ਕੈਂਪ ਵਿੱਚ ਕੁੱਲ 23 ਪ੍ਰਾਰਥੀਆਂ ਨੇ ਹਿੱਸਾ ਲਿਆ, ਜਿਸ ਵਿਚੋਂ....
ਮਾਤਾ ਗੁਜਰੀ ਕਾਲਜ ਵਿਖੇ ਕਰਵਾਏ ਗਏ 57ਵੇਂ ਸਾਲਾਨਾ ਖੇਡ ਮੁਕਾਬਲੇ 
ਕਾਜਲ ਅਤੇ ਗੈਰੀ ਸਿੰਘ ਨੇ ਜਿੱਤਿਆ ਬੈਸਟ ਐਥਲੀਟ ਦਾ ਖਿਤਾਬ ਸ੍ਰੀ ਫਤਿਹਗੜ੍ਹ ਸਾਹਿਬ, 13 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਵਿਖੇ 57ਵੇਂ ਸਾਲਾਨਾ ਖੇਡ ਮੁਕਾਬਲਿਆਂ ਦਾ ਸ਼ਾਨਦਾਰ ਆਯੋਜਨ ਕਰਵਾਇਆ ਗਿਆ ਜਿਸ ਵਿੱਚ ਉਦਘਾਟਨੀ ਸਮਾਰੋਹ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡਾਇਰੈਕਟਰ ਸਪੋਰਟਸ ਡਾ. ਅਜੀਤਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਇਨਾਮ ਵੰਡ ਸਮਾਰੋਹ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਸ੍ਰ. ਅਵਤਾਰ ਸਿੰਘ ਰਿਆ ਮੁੱਖ....
ਡਾਕਟਰਾਂ ਵੱਲੋਂ ਮਰੀਜ਼ਾਂ ਨੂੰ ਕੋਈ ਵੀ ਦਵਾਈ ਬਾਹਰੋਂ ਨਾ ਲਿਖੀ ਜਾਵੇ : ਸਿਹਤ ਮੰਤਰੀ
ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ ਜ਼ਿਲ੍ਹਾ ਹਸਪਤਾਲ ਦੀ ਕੀਤੀ ਅਚਨਚੇਤ ਚੈਕਿੰਗ ਸ੍ਰੀ ਫਤਿਹਗੜ੍ਹ ਸਾਹਿਬ, 13 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਡਾ ਬਲਬੀਰ ਸਿੰਘ ਨੇ ਅੱਜ ਸਵੇਰੇ ਜ਼ਿਲਾ ਹਸਪਤਾਲ ਸ੍ਰੀ ਫਤਿਹਗੜ੍ਹ ਸਾਹਿਬ ਦੀ ਅਚਨਚੇਤ ਚੈਕਿੰਗ ਕੀਤੀ। ਸਿਹਤ ਮੰਤਰੀ ਨੇ ਇਸ ਮੌਕੇ ਅੱਖਾਂ, ਹੱਡੀਆਂ ,ਗਾਇਨੀ ,ਓਪੀਡੀ, ਮੈਡੀਸਨ ਅਤੇ ਸਰਜੀਕਲ ਆਦਿ ਵਿਭਾਗਾਂ ਦਾ ਨਿਰੀਖਣ ਕੀਤਾ ਅਤੇ ਇਲਾਜ ਕਰਾਉਣ ਲਈ ਆਏ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਹਨਾਂ ਨੂੰ ਮਿਲ ਰਹੀਆਂ....
ਸੜਕ ਸੁਰੱਖਿਆ ਵਿਸ਼ੇ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਐਨ.ਐੱਸ.ਐੱਸ. ਯੂਨਿਟ ਵੱਲੋਂ ਸੈਮੀਨਾਰ ਆਯੋਜਿਤ 
ਸ੍ਰੀ ਫਤਿਹਗੜ੍ਹ ਸਾਹਿਬ, 13 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਸ੍ਰੀ ਫਤਿਹਗੜ੍ਹ ਸਾਹਿਬ ਵਿੱਚ "ਅੱਜ ਸਾਵਧਾਨ, ਕੱਲ੍ਹ ਜ਼ਿੰਦਾ: ਸੜਕ ਸੁਰੱਖਿਆ ਪਹਿਲੀ ਤਰਜੀਹ" ਵਿਸ਼ੇ 'ਤੇ ਇੱਕ ਸੈਮੀਨਾਰ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਯਾਤਰਾ ਦੌਰਾਨ ਯਾਤਰਾ ਨਿਯਮਾਂ ਦੀ ਪਾਲਣਾ ਕਰਨ ਦੀ ਪ੍ਰੇਰਣਾ ਦੇਣਾ ਸੀ। ਇਸ ਸੈਮੀਨਾਰ ਵਿੱਚ 100 ਐਨ.ਐੱਸ.ਐੱਸ....
ਡਾ ਅਮਨਦੀਪ ਸਿੰਘ ਨੇ ਬਤੌਰ ਜਿਲਾ ਸਿਹਤ ਅਫਸਰ ਅਪਣਾ ਅਹੁਦਾ ਸੰਭਾਲਿਆ
ਸ੍ਰੀ ਫਤਿਹਗੜ੍ਹ ਸਾਹਿਬ, 13 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਡਾ ਅਮਨਦੀਪ ਸਿੰਘ (ਐਮ.ਡੀ ਮੈਡੀਸਨ) ਨੇ ਸਿਵਲ ਸਰਜਨ ਦਫਤਰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਬਤੌਰ ਜਿਲਾ ਸਿਹਤ ਅਫਸਰ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਡਾ ਅਮਨਦੀਪ ਸਿੰਘ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਤਾਇਨਾਤ ਸਨ। ਅਪਣਾ ਅਹੁਦਾ ਸੰਭਾਲਣ ਮੌਕੇ ਡਾ ਅਮਨਦੀਪ ਸਿੰਘ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ....
ਪੰਜਾਬ ਦੀ ਤਰੱਕੀ ਤੇ ਵਿਕਾਸ ਵਿੱਚ ਪ੍ਰਵਾਸੀ ਪੰਜਾਬੀਆਂ ਦਾ ਵੱਡਾ ਯੋਗਦਾਨ : ਕੁਲਤਾਰ ਸਿੰਘ ਸੰਧਵਾਂ
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਟਹਿਣਾ ਵਿਖੇ ਸਕੂਲ ਦੀ ਕੰਪਿਊਟਰ ਲੈਬ ਅਤੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਫਰੀਦਕੋਟ, 12 ਮਾਰਚ 2025 : ਪੰਜਾਬ ਦੀ ਤਰੱਕੀ ਤੇ ਵਿਕਾਸ ਵਿੱਚ ਪ੍ਰਵਾਸੀ ਪੰਜਾਬੀਆਂ ਦਾ ਬਹੁਤ ਵੱਡਾ ਯੋਗਦਾਨ ਹੈ ਜੋ ਵਿਦੇਸਾਂ ਵਿੱਚ ਹੱਥ ਭੰਨਵੀਂ ਮਿਹਨਤ ਕਰਕੇ ਵੀ ਆਪਣੇ ਸੂਬੇ ਦੇ ਵਿਕਾਸ ਵਿੱਚ ਵੱਡਾ ਯੋਗਦਾਨ ਪਾਉਂਦੇ ਹਨ। ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਹਲਕੇ ਕੋਟਕਪੂਰਾ ਦੇ ਪਿੰਡ ਟਹਿਣਾ ਵਿਖੇ ਸਰਕਾਰੀ ਸੈਕੰਡਰੀ....