ਮਾਲਵਾ

ਰਾਜ ਸਭਾ ਮੈਂਬਰ ਸੰਜੀਵ ਅਰੋੜਾ ਵੱਲੋਂ ਤਿੰਨ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਾ ਐਲਾਨ 
ਲੁਧਿਆਣਾ, 10 ਮਾਰਚ 2025 : ਰਾਜ ਸਭਾ ਮੈਂਬਰ ਸੰਜੀਵ ਅਰੋੜਾ ਵੱਲੋਂ ਫੋਕਲ ਪੁਆਇੰਟ ਫੇਜ਼ 8 ਵਿਖੇ ਫੈਕਟਰੀ ਢਹਿਣ ਦੀ ਮੰਦਭਾਗੀ ਘਟਨਾ ਵਿੱਚ ਜਾਨ ਗੁਆਉਣ ਵਾਲੇ ਤਿੰਨ ਵਿਅਕਤੀਆਂ ਦੇ ਪਰਿਵਾਰਾਂ ਲਈ ਇੱਕ-ਇੱਕ ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਾ ਐਲਾਨ ਕੀਤਾ। ਇਹ ਮੁਆਵਜ਼ਾ ਉਨ੍ਹਾਂ ਦੇ ਨਿੱਜੀ ਫੰਡਾਂ ਵਿੱਚੋਂ ਦਿੱਤਾ ਜਾਵੇਗਾ। ਬੀਤੇ ਸ਼ਨੀਵਾਰ ਨੂੰ ਇੱਕ ਡਾਇੰਗ ਫੈਕਟਰੀ ਢਹਿਣ ਦੀ ਦੁਖਦਾਈ ਘਟਨਾ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ। ਐਮ.ਪੀ. ਅਰੋੜਾ ਨੇ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ ਅਤੇ....
ਹੜ੍ਹ ਦੀ ਸਥਿਤੀ ਤੋਂ ਬਚਣ ਲਈ ਜ਼ਿਲ੍ਹਾ ਮੋਗਾ ਦੀ ਅਗਾਊਂ ਤਿਆਰੀ
ਡਿਪਟੀ ਕਮਿਸ਼ਨਰ ਵੱਲੋਂ ਅੰਤਰ ਜ਼ਿਲ੍ਹਾ ਯੋਜਨਾ ਉੱਤੇ ਕੰਮ ਕਰਨ ਦਾ ਸੱਦਾ ਸਿੱਧਵਾਂ ਬੇਟ ਵਾਲੇ ਪਾਸੇ ਤੋਂ ਪਾਣੀ ਆਉਣ ਦੇ ਖਦਸ਼ੇ ਨੂੰ ਦੇਖਦਿਆਂ ਲੁਧਿਆਣਾ ਪ੍ਰਸ਼ਾਸ਼ਨ ਨਾਲ ਗੱਲ ਕਰਾਂਗਾ - ਸਾਗਰ ਸੇਤੀਆ ਬੰਨ੍ਹ ਉੱਚਾ ਕਰਵਾਉਣ ਲਈ ਕਿਹਾ ਜਾਵੇਗਾ ਮੋਗਾ ਦੇ ਡਿਪਟੀ ਕਮਿਸ਼ਨਰ ਵੱਲੋਂ ਅਗਾਉਂ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਮੋਗਾ, 10 ਮਾਰਚ 2025 : ਅਗਾਮੀ ਮੌਨਸੂਨ ਸੀਜ਼ਨ ਦੌਰਾਨ ਜ਼ਿਲ੍ਹਾ ਮੋਗਾ ਨੂੰ ਹੜ੍ਹ ਵਰਗੀ ਸਥਿਤੀ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਹੁਣ ਤੋਂ ਹੀ ਉਪਰਾਲੇ ਸ਼ੁਰੂ ਕਰ....
ਡਿਪਟੀ ਕਮਿਸ਼ਨਰ ਵਲੋਂ ਅਵਾਮ ਦੀ ਸਹੂਲਤ ਲਈ ਹੈਲਪ ਡੈਸਕ ਸਥਾਪਿਤ
24x7 ਕਾਰਜਸ਼ੀਲ ਰਹਿਣ ਵਾਲੇ ਕੰਟਰੋਲ ਰੂਮ 01675-252003 ਨੰਬਰ 'ਤੇ ਲੋੜ ਪੈਣ ਤੇ ਕੀਤਾ ਜਾ ਸਕਦਾ ਹੈ ਸੰਪਰਕ ਨਵੇਂ ਉਪਰਾਲੇ ਨਾਲ ਜਿਥੇ ਜ਼ਿਲ੍ਹੇ ਦੇ ਲੋਕਾਂ ਨੂੰ ਤੁਰੰਤ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਸਰਕਾਰੀ ਸੇਵਾਵਾਂ ਮਿਲਣਗੀਆਂ ਉਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਤੇ ਲੋਕਾਂ ਵਿਚਕਾਰ ਵਿਸ਼ਵਾਸ ਅਤੇ ਤਾਲਮੇਲ ਹੋਰ ਵਧੇਗਾ ਮਾਲੇਰਕੋਟਲਾ, 10 ਮਾਰਚ 2025 : ਜ਼ਿਲ੍ਹੇ ਵਾਸੀਆਂ ਦੀ ਸੁਵਿਧਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੀ ਕੋਸ਼ਿਸ਼ਾਂ ਨੂੰ ਹੋਰ ਤੇਜ਼ੀ ਦੇਣ ਲਈ, ਨਿਵੇਕਲੀ....
ਸੰਯੁਕਤ ਕਿਸਾਨ ਮੋਰਚੇ ਵੱਲੋਂ ਆਮ ਆਦਮੀ ਪਾਰਟੀ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਰੋਹਲੀ ਗਰਜ਼ 
ਭਾਰਤੀ ਕਿਸਾਨ ਯੂਨੀਅਨ ਏਕਤਾ -ਡਕੌਂਦਾ ਨੇ 14 ਜ਼ਿਲਿਆਂ ਵਿੱਚ ਕੀਤੀ ਸ਼ਮੂਲੀਅਤ ਹਕੂਮਤ ਦਾ ਜਬ਼ਰ ਅਤੇ ਧੱਕੇਸ਼ਾਹੀ ਕਿਸਾਨ ਲਹਿਰ ਨੂੰ ਦਬਾ ਨਹੀਂ ਸਕਦੀ : ਮਨਜੀਤ ਧਨੇਰ ਬਰਨਾਲਾ 10 ਮਾਰਚ (ਭੁਪਿੰਦਰ ਸਿੰਘ ਧਨੇਰ) : ਅੱਜ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ 'ਤੇ ਸਮੁੱਚੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ ਦਿੱਤੇ ਗਏ। ਇਹਨਾਂ ਧਰਨਿਆਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ ਮਜ਼ਦੂਰਾਂ ਅਤੇ ਔਰਤਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਭਾਰਤੀ....
ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਨੂੰ ਜੜ੍ਹ ਤੋ ਖਤਮ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਢੀ-ਚੇਅਰਮੈਨ ਬਲਬੀਰ ਸਿੰਘ ਪਨੂੰ
ਚੇਅਰਮੈਨ ਪਨੂੰ ਨੇ ਪਿੰਡ ਛਿਛਰੇਵਾਲ ਵੱਲੋਂ ਗੁਰੂ ਨਾਨਕ ਕਾਲਜ ਕਾਲਾ ਅਫਗਾਨਾਂ ਦੇ ਖੇਡ ਮੈਦਾਨ ਵਿੱਚ ਕਰਵਾਏ 24ਵਾਂ ਫੁੱਟਬਾਲ ਟੂਰਨਾਮੈਂਟ ਵਿੱਚ ਸ਼ਿਰਕਤ ਕਰਕੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ ਫਤਹਿਗੜ੍ਹ ਚੂੜੀਆਂ, 10 ਮਾਰਚ 2025 : ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਛਿਛਰੇਵਾਲ ਵੱਲੋਂ ਗੁਰੂ ਨਾਨਕ ਕਾਲਜ ਕਾਲਾ ਅਫਗਾਨਾਂ ਦੇ ਖੇਡ ਮੈਦਾਨ ਵਿੱਚ 24ਵਾਂ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿੱਚ ਸ. ਬਲਬੀਰ ਸਿੰਘ ਪੰਨੂ, ਚੇਅਰਮੈਨ ਪਨਸਪ ਪੰਜਾਬ ਵੱਲੋਂ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਿਰਕਤ ਕੀਤੀ....
ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਜੈ ਸਿੰਘ ਖਲਕੱਟ ਦੇ 272ਵਾਂ ਸਲਾਨਾ ਸ਼ਹੀਦੀ ਸਮਾਗਮ ‘ਚ ਪਰਮਜੀਤ ਸਿੰਘ ਕੈਂਥ ਨੂੰ ਕੀਤਾ ਸਨਮਾਨਿਤ
ਪਟਿਆਲਾ, 10 ਮਾਰਚ 2025 : ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਜੈ ਸਿੰਘ ਜੀ ਖਲਕਟ ਨੂੰ ਸਮਰਪਿਤ 272ਵਾਂ ਸਾਲਾਨਾ ਸ਼ਹੀਦੀ ਸਮਾਗਮ ‘ਚ ਪਿੰਡ ਬਾਰਨ ਵਿਖੇ ਆਯੋਜਿਤ ਕੀਤਾ ਗਿਆ। ਗੁਰਦੁਆਰਾ ਸ਼ਹੀਦ ਬਾਬਾ ਜੈ ਸਿੰਘ ਖਲਕਟ ਜੀ ਦੀ ਪ੍ਰਬੰਧਕ ਕਮੇਟੀ ਨੇ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਗਿਆ। ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਦੱਸਿਆ ਕਿ ਮਹਾਨ ਸ਼ਹੀਦ ਬਾਬਾ ਜੈ ਸਿੰਘ ਜੀ ਖਲਕਟ ਨੂੰ ਸਰਹਿੰਦ ਦੇ ਨਵਾਬ ਅਬਦੁਸ ਸਮਦ ਖਾਨ ਨੇ....
ਗਿਆਨੀ ਗੜਗੱਜ ਦੀ ਮੂੰਹ ਹਨੇਰੇ ਕੀਤੀ ਦਸਤਾਰਬੰਦੀ ਨੂੰ ਪੰਥ ਪ੍ਰਵਾਨ ਨਹੀਂ ਕਰੇਗਾ : ਜਥੇਦਾਰ ਬਾਬਾ ਬਲਬੀਰ ਸਿੰਘ
ਬੁੱਢਾ ਦਲ ਤੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਨੇ ਦਿੱਤਾ ਸੀ ਅਲਟੀਮੇਟਮ, ਨਹੀਂ ਹੋ ਸਕੀ ‘ਪੰਥਕ ਦਸਤਾਰਬੰਦੀ’ ਸ੍ਰੀ ਅਨੰਦਪੁਰ ਸਾਹਿਬ, 10 ਮਾਰਚ 2025 : ਸ਼ੋ੍ਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ਼ੋ੍ਰਮਣੀ ਕਮੇਟੀ ਵੱਲੋਂ ਨਵ ਨਿਯੁਕਤ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਰਾਤ ਦੇ ਮੂੰਹ ਹਨੇਰੇ ਕੀਤੀ ਦਸਤਾਰਬੰਦੀ ਨੂੰ ਪੰਥ ਕਦੇ ਵੀ ਪ੍ਰਵਾਨ ਨਹੀਂ ਕਰਦਾ ਨਾ ਕਰੇਗਾ। ਜਥੇਦਾਰ ਬਾਬਾ ਬਲਬੀਰ ਸਿੰਘ ਨੇ ਕਿਹਾ....
ਰੰਗ ਪ੍ਰਸੰਗ ਸੁਰਜੀਤ ਪਾਤਰ ਦੇ ਪੁਸਤਕ ਡਾ. ਵਰਿਆਮ ਸਿੰਘ ਸੰਧੂ ਵੱਲੋਂ ਗੁਰਭਜਨ ਗਿੱਲ ਨੂੰ ਭੇਂਟ
ਲੁਧਿਆਣਾ, 9 ਮਾਰਚ 2025 : ਭਾਰਤੀ ਸਾਹਿੱਤ ਅਕਾਡਮੀ ਪੁਰਸਕਾਰ ਵਿਜੇਤਾ ਕਹਾਣੀਕਾਰ ਡਾ. ਵਰਿਆਮ ਸਿੰਘ ਸੰਧੂ ਨੇ ਆਪਣੀ ਸੱਜਰੀ ਲਿਖੀ ਪੁਸਤਕ “ਰੰਗ ਪ੍ਰਸੰਗ ਸੁਰਜੀਤ ਪਾਤਰ ਦੇ” ਦੀ ਕਾਪੀ ਅੱਜ ਲੁਧਿਆਣਾ ਜ਼ਿਲ੍ਹੇ ਦੀ ਨਾਮਵਰ ਪੰਜਾਬੀ ਲਿਖਾਰੀ ਸਭਾ ਰਾਮਪੁਰ ਦੇ ਸਮਾਗਮ ਤੋਂ ਪਹਿਲਾਂ ਗੈਰ ਰਸਮੀ ਤੌਰ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਤੇ ਪੰਜਾਬੀ ਕਵੀ ਗੁਰਭਜਨ ਗਿੱਲ ਨੂੰ ਪੰਜਾਬੀ ਕਹਾਣੀਕਾਰ ਗੁਰਦਿਆਲ ਦਲਾਲ ਤੇ ਸੱਰੀ(ਕੈਨੇਡਾ) ਵੱਸਦੇ ਸਾਹਿੱਤ ਰਸੀਏ ਸ. ਕੇਸਰ ਸਿੰਘ ਕੂਨਰ ਦੀ ਹਾਜ਼ਰੀ ਵਿੱਚ....
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਚੀਨੀ ਮਿੱਲ, ਮੋਰਿੰਡਾ ਦਾ ਦੌਰਾ 
ਸ੍ਰੀ ਫਤਹਿਗੜ੍ਹ ਸਾਹਿਬ, 9 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਸ੍ਰੀ ਫਤਹਿਗੜ੍ਹ ਸਾਹਿਬ ਦੇ ਬੀ.ਟੈਕ. ਫੂਡ ਪ੍ਰੋਸੈਸਿੰਗ ਟੈਕਨੋਲੋਜੀ (ਦੂਜਾ ਸਮੈਸਟਰ) ਅਤੇ ਐੱਮ.ਐੱਸ.ਸੀ. ਫੂਡ ਪ੍ਰੋਸੈਸਿੰਗ ਟੈਕਨੋਲੋਜੀ (ਦੂਜਾ ਸਮੈਸਟਰ) ਦੇ ਵਿਦਿਆਰਥੀਆਂ ਨੇ ਮੋਰਿੰਡਾ ਕੋਆਪਰੇਟਿਵ ਸ਼ੂਗਰ ਮਿੱਲ ਲਿਮਿਟਡ, ਮੋਰਿੰਡਾ ਦਾ ਉਦਯੋਗਿਕ ਅਨੁਭਵ ਪ੍ਰਾਪਤ ਕਰਨ ਦੇ ਹਿੱਸੇ ਵਜੋਂ ਦੌਰਾ ਕੀਤਾ। ਇਹ ਦੌਰਾ ਵਿਦਿਆਰਥੀਆਂ ਨੂੰ ਚੀਨੀ ਪ੍ਰੋਸੈਸਿੰਗ ਅਤੇ ਮਿੱਲਿੰਗ ਪ੍ਰਕਿਰਿਆਵਾਂ ਦੀ....
ਮਾਤਾ ਗੁਜਰੀ ਕਾਲਜ ਦੇ ਫੂਡ ਟੈਕਨਾਲੋਜੀ ਵਿਭਾਗ ਵੱਲੋਂ ਵਿੱਦਿਅਕ ਦੌਰੇ ਦਾ ਆਯੋਜਨ
ਸ੍ਰੀ ਫਤਹਿਗੜ੍ਹ ਸਾਹਿਬ, 9 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੇ ਫੂਡ ਟੈਕਨਾਲੋਜੀ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਪ੍ਰਗਤੀ ਮੈਦਾਨ ਨਵੀਂ ਦਿੱਲੀ ਵਿਖੇ ਅੰਤਰਰਾਸ਼ਟਰੀ ਭੋਜਨ ਅਤੇ ਪ੍ਰਾਹੁਣਚਾਰੀ ਮੇਲਾ 'ਅਹਾਰ-2025' ਵਿਖੇ ਵਿਸ਼ੇਸ਼ ਵਿੱਦਿਅਕ ਦੌਰੇ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵਿਭਾਗ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਹਿੱਸਾ ਲਿਆ। ਇਸ ਮੌਕੇ ਵਿਦਿਆਰਥੀਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੂਲ ਦੇ ਵੱਖ-ਵੱਖ ਉਦਯੋਗਾਂ ਦੁਆਰਾ ਵੱਖ-ਵੱਖ ਪ੍ਰਦਰਸ਼ਨੀਆਂ ਅਤੇ ਅਤਿ....
‘ਲਹੌਰ ਸੰਧੀ ਪੰਜਾਬ ਨਾਲ ਵਿਸਾਹਘਾਤ’ ਵਿਸ਼ੇ ਤੇ ਮਹਾਰਾਜਾ ਦਲੀਪ ਸਿੰਘ ਯਾਦਗਾਰੀ ਕੋਠੀ ਬੱਸੀਆਂ ਵਿਖੇ ਸੈਮੀਨਾਰ ਕਰਵਾਇਆ 
ਰਾਏਕੋਟ, 09 ਮਾਰਚ (ਰਘਵੀਰ ਸਿੰਘ ਜੱਗਾ) : ਈਸਟ ਇੰਡੀਆ ਕੰਪਨੀ ਵੱਲੋਂ ਸਰਕਾਰ ਏ ਖਾਲਸਾ ਨਾਲ ਕੀਤੇ ਵਿਸਾਹਘਾਤ ਨੂੰ ਯਾਦ ਕਰਦਿਆਂ ਅੱਜ ਮਹਾਰਾਜਾ ਦਲੀਪ ਸਿੰਘ ਯਾਦਗਾਰੀ ਕੋਠੀ ਬੱਸੀਆਂ ਵਿਖੇ ਕੋਆਰਡੀਨੇਸ਼ਨ ਕਮੇਟੀ ਆਨ ਟ੍ਰੀਟੀ ਆਫ ਲਹੌਰ ਵੱਲੋਂ ‘ਲਹੌਰ ਸੰਧੀ ਪੰਜਾਬ ਨਾਲ ਵਿਸਾਹਘਾਤ’ ਵਿਸ਼ੇ ਤੇ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਅਤੇ ਸਾਬਕਾ ਐਮਪੀ ਸਿਮਰਜੀਤ ਸਿੰਘ ਮਾਨ ਹਾਜ਼ਰ ਹੋਏ।ਸਤਲੁਜ ਮਿਸਲ ਦੇ ਮੁਖੀ ਅਜੈਪਾਲ ਸਿੰਘ ਬਰਾੜ, ਗੰਗਵੀਰ ਸਿੰਘ....
ਪੱਖੋਵਾਲ ‘ਚ ਇੱਕ ਦਰਜਨ ਦੇ ਕਰੀਬ ਪਰਿਵਾਰ ਭਾਜਪਾ ਵਿੱਚ ਹੋਏ ਸ਼ਾਮਲ
ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ‘ਚ ਭਾਜਪਾ ਦੀ ਸਰਕਾਰ ਬਣੇਗੀ : ਪ੍ਰਧਾਨ ਧਾਲੀਵਾਲ ਰਾਏਕੋਟ, 09 ਮਾਰਚ (ਰਘਵੀਰ ਸਿੰਘ ਜੱਗਾ) : ਭਾਰਤੀ ਜਨਤਾ ਪਾਰਟੀ ਜਿਲ੍ਹਾ ਜਗਰਾਓਂ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਪਰਮਜੀਤ ਸਿੰਘ ਟੂਸਾ (ਸਾਬਕਾ ਸਰਪੰਚ) ਦੀ ਪ੍ਰੇਰਣਾ ਸਦਕਾ ਇੱਕ ਦਰਜਨ ਦੇ ਕਰੀਬ ਪਰਿਵਾਰ ਭਾਜਪਾ ਵਿੱਚ ਸ਼ਾਮਲ ਹੋ ਗਏ। ਜਿੰਨ੍ਹਾਂ ਦਾ ਜਿਲ੍ਹਾ ਜਗਰਾਓਂ ਦੇ ਪ੍ਰਧਾਨ ਕਰਨਲ ਇੰਦਰਪਾਲ ਸਿੰਘ ਧਾਲੀਵਾਲ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਕਰਨਲ ਇੰਦਰਪਾਲ ਸਿੰਘ ਧਾਲੀਵਾਲ ਨੇ....
ਹੋਲੇ-ਮੁਹੱਲੇ ਵਿਖੇ ਟ੍ਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਲਗਾਈ ਮੁਕੰਮਲ ਪਾਬੰਦੀ 
ਦੇਸ਼ ਤੇ ਵਿਦੇਸ਼ ਤੋਂ ਆਉਣ ਵਾਲੀਂ ਸੰਗਤ ਨੂੰ ਸਪੀਕਰਾਂ ਦੀ ਅਵਾਜ ਤੋਂ ਆਉਣ ਵਾਲੀ ਪਰੇਸ਼ਾਨੀ ਕਾਰਨ ਲਿਆ ਫੈਸਲਾ ਬਿਨ੍ਹਾਂ ਸਲੰਸਰ ਮੋਟਰਸਾਇਕਲ ਚਾਲਕਾਂ ‘ਤੇ ਵੀ ਕਾਰਵਾਈ ਹੋਵੇਗੀ ਸਮੂਹ ਸੰਗਤਾਂ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਰੂਪਨਗਰ, 9 ਮਾਰਚ 2025 : 10 ਮਾਰਚ ਤੋ 15 ਮਾਰਚ, 2025 ਤੱਕ ਸ਼੍ਰੀ ਕੀਰਤਪੁਰ ਸਾਹਿਬ ਅਤੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਮਨਾਇਆ ਜਾ ਰਿਹਾ ਹੈ ਜਿਸ ਲਈ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ....
ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਪਿੰਡ ਢੇਰੀ 'ਚ 'ਸੰਗਤ ਦਰਸ਼ਨ' ਦੌਰਾਨ ਲੋਕਾਂ ਸੁਣੀਆਂ ਮੁਸ਼ਕਿਲਾਂ
ਜਲਦ ਨਿਪਟਾਰੇ ਦਾ ਵੀ ਦਿੱਤਾ ਭਰੋਸਾ ਹਲਕਾ ਸਾਹਨੇਵਾਲ ਦੇ 21 ਪਿੰਡਾਂ ਦੀਆਂ ਪੰਚਾਇਤਾਂ ਨੇ ਕੀਤੀ ਸ਼ਮੂਲੀਅਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਕੇ 'ਤੇ ਰਹੇ ਮੌਜੂਦ ਸਾਹਨੇਵਾਲ/ਲੁਧਿਆਣਾ, 08 ਮਾਰਚ 2025 : ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਬਰੂਹਾਂ ਤੱਕ ਪਾਰਦਰਸ਼ੀ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ....
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ 10 ਮਾਰਚ ਨੂੰ ਸੱਤਾਧਾਰੀ ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ 
ਰਾਏਕੋਟ, 08 ਮਾਰਚ 2025 : ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਕਿਸਾਨ ਮਜ਼ਦੂਰ ਜਥੇਬੰਦੀ ਆ ਦੇ ਸਹਿਯੋਗ ਨਾਲ ਪੰਜਾਬ ਦੀਆਂ ਸਰਹੱਦਾਂ ਤੇ ਪਿਛਲੇ ਇੱਕ ਸਾਲ ਤੋਂ ਕੇਂਦਰ ਸਰਕਾਰ ਤੋਂ ਅੰਦੋਲਨ 2020 ਦੌਰਾਨ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਬੀਤੇ ਦਿਨੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਆਪਣੀਆਂ ਮੰਗਾਂ ਦੇ ਹੱਲ ਪ੍ਰਤੀ ਮੀਟਿੰਗ ਕੀਤੀ ਗਈ ਸੀ। ਪਰ ਉਸ ਮੀਟਿੰਗ ਵਿੱਚ ਮੁੱਖ....