ਮਾਲਵਾ

ਡੇੱਗੂ ਅਤੇ ਮਲੇਰੀਆ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਸਿਹਤ ਵਿਭਾਗ ਫਾਜਿਲਕਾ ਵੱਲੋਂ ਕੀਤੀਆਂ ਅਗੇਤੀਆਂ ਤਿਆਰੀਆਂ
ਨਰਸਿੰਗ ਵਿਦਿਆਰਥੀਆਂ ਅਤੇ ਸਕੂਲ ਅਧਿਆਪਿਕਾਂ ਨੂੰ ਡੇਂਗੂ ਅਤੇ ਮਲੇਰੀਏ ਦੇ ਲਾਰਵੇ ਦੀ ਪਹਿਚਾਣ ਸਬੰਧੀ ਦਿੱਤੀ ਜਾ ਰਹੀ ਹੈ ਵਿਸ਼ੇਸ਼ ਟ੍ਰੇਨਿੰਗ : ਡਾ ਚੰਦਰ ਸ਼ੇਖਰ ਕੱਕੜ ਫਾਜਿਲਕਾ 22 ਅਪ੍ਰੈਲ 2025 : ਪੰਜਾਬ ਸਰਕਾਰ ਡਾ ਬਲਬੀਰ ਸਿੰਘ ਮਾਨਯੋਗ ਸਿਹਤ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੀ ਹੁਕਮਾਂ ਅਨੁਸਾਰ ਜਿਲ੍ਹਾ ਐਪੀਡਮੌਲੋਜਿਸਟ ਦੀ ਦੇਖ ਰੇਖ ਵਿੱਚ ਜਿਲ੍ਹਾ ਫਾਜਿਲਕਾ ਵਿੱਚ ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਲਈ ਤਿਆਰੀਆਂ ਕਰ ਲਈਆਂ ਗਈਆਂ ਹਨ।....
ਵਿਜੈ ਕਲੌਨੀ ਵਾਲੀ ਸੜਕ ਦਾ ਤੋਹਫਾ ਜਲਦ ਮਿਲੇਗਾ ਇਲਾਕਾ ਵਾਸੀਆਂ ਨੂੰ –ਨਰਿੰਦਰ ਪਾਲ ਸਿੰਘ ਸਵਨਾ
90 ਲੱਖ ਰੁਪਏ ਦੀ ਆਵੇਗੀ ਲਾਗਤ ਕਿਹਾ ਸ਼ਹਿਰ ਦੀਆਂ ਸਾਰੀਆਂ ਸੜਕਾਂ ਜਲਦ ਬਣਾਈਆਂ ਜਾਣਗੀਆਂ ਫਾਜ਼ਿਲਕਾ, 22 ਅਪ੍ਰੈਲ 20255 : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਦੇ ਲੋਕਾਂ ਨੂੰ ਬੁਨਿਆਦੀ ਸਹੁਲਤਾਂ ਮੁਹੱਈਆ ਕਰਵਾਉਣ ਲਈ ਦ੍ਰਿੜਤਾ ਨਾਲ ਸੰਕਲਪਬੱਧ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ। ਇਹ ਗੱਲ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਇੱਥੇ ਦਿੱਤੀ। ਉਨ੍ਹਾਂ ਨੇ ਇਸ ਮੌਕੇ ਦੱਸਿਆ ਕਿ ਸ਼ਹਿਰ ਦੀ ਇਕ ਪ੍ਰਮੁੱਖ ਕਾਲੌਨੀ ਵਿਜੈ ਕਾਲੌਨੀ....
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿੱਦੜਬਾਹਾ ਦੇ ਸਕੂਲਾਂ ਅੰਦਰ ਸਿੱਖਿਆ  ਕ੍ਰਾਂਤੀ ਹੇਠ 1 ਕਰੋੜ 35 ਲੱਖ ਰੁਪਏ ਦੇ ਪ੍ਰੋਜੈਕਟ ਲੋਕ ਅਰਪਣ
ਗਿੱਦੜਬਾਹਾ, 22 ਅਪ੍ਰੈਲ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਯੋਗ ਰਹਿਨੁਮਾਈ ਹੇਠ ਸਿੱਖਿਆ ਕ੍ਰਾਂਤੀ ਆਰੰਭ ਹੋਈ ਹੈ। ਇਸ ਤਹਿਤ ਅੱਜ ਹਲਕਾ ਵਿਧਾਇਕ ਗਿੱਦੜਬਾਹਾ ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਗਿੱਦੜਬਾਹਾ ਹਲਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਛੱਤੇਆਣਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੱਤੇਆਣਾ, ਸਰਕਾਰੀ ਪ੍ਰਾਇਮਰੀ ਸਕੂਲ ਰੁਖਾਲਾ, ਸਰਕਾਰੀ ਮਿਡਲ ਸਕੂਲ ਰੁਖਾਲਾ, ਸਰਕਾਰੀ ਪ੍ਰਾਇਮਰੀ ਸਕੂਲ ਮਨੀਆਂਵਾਲਾ....
ਦੋ ਦੋਸਤਾਂ ਨੇ ਜ਼ਹਿਰੀਲਾ ਪਦਾਰਥ ਖਾ ਕੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ
ਭਦੌੜ, 22 ਅਪ੍ਰੈਲ 2025 : ਬਰਨਾਲਾ ਦੇ ਪਿੰਡ ਛੰਨਾ ਗੁਲਾਬ ਸਿੰਘ ਵਾਲਾ ਵਿੱਚ ਦੋ ਦੋਸਤਾਂ ਨੇ ਇਕੱਠੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮਰਨ ਤੋਂ ਪਹਿਲਾਂ, ਦੋਵਾਂ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਆਪਣਾ ਦਰਦ ਜ਼ਾਹਰ ਕੀਤਾ ਅਤੇ ਫਿਰ ਜ਼ਹਿਰੀਲਾ ਪਦਾਰਥ ਖਾ ਕੇ ਮੌਤ ਨੂੰ ਗਲੇ ਲਗਾ ਲਿਆ। ਇਹ ਘਟਨਾ ਬਰਨਾਲਾ ਦੇ ਭਦੌੜ ਦੇ ਪਿੰਡ ਛੰਨਾ ਗੁਲਾਬ ਸਿੰਘ ਵਾਲਾ ਦੀ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸਨਸਨੀ ਫੈਲ ਗਈ। ਦੋਵੇਂ ਮ੍ਰਿਤਕ ਦੋਸਤਾਂ ਨੇ ਕੁਝ ਲੋਕਾਂ 'ਤੇ ਉਨ੍ਹਾਂ ਨੂੰ ਤੰਗ-ਪ੍ਰੇਸ਼ਾਨ....
ਪੰਜਾਬ ਐਤਕੀਂ ਕੇਂਦਰੀ ਪੂਲ ਵਿੱਚ 124 ਲੱਖ ਮੀਟਰਕ ਟਨ ਕਣਕ ਦਾ ਯੋਗਦਾਨ ਪਾਵੇਗਾ : ਲਾਲ ਚੰਦ ਕਟਾਰੂਚੱਕ
ਕਿਹਾ! ਹਰੇਕ ਕਿਸਾਨ ਦੀ ਫਸਲ ਦੇ ਨੁਕਸਾਨ ਦੀ ਕੀਤੀ ਜਾਵੇਗੀ ਭਰਪਾਈ ਪੰਜਾਬ ਭਰ ਦੀਆਂ ਮੰਡੀਆਂ ਵਿੱਚ 49 ਲੱਖ ਮੀਟਰਕ ਟਨ ਤੋਂ ਵਧੇਰੇ ਕਣਕ ਦੀ ਆਮਦ, 44.50 ਲੱਖ ਮੀਟਰਕ ਟਨ ਕਣਕ ਦੀ ਹੋਈ ਖਰੀਦ , ਕਿਸਾਨਾਂ ਦੇ ਖਾਤੇ ਵਿੱਚ ਜਮ੍ਹਾਂ ਹੋਏ 5573 ਕਰੋੜ ਰੁਪਏ ਦਾਅਵਾ ਕੀਤਾ, ਸੂਬੇ ਵਿੱਚ 1864 ਖਰੀਦ ਕੇਂਦਰਾਂ ਵਿੱਚ ਚੱਲ ਰਹੀ ਨਿਰਵਿਘਨ ਖਰੀਦ ਪ੍ਰਕਿਰਿਆ ਮੋਗਾ, 22 ਅਪ੍ਰੈਲ 2025 : ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਹੈ ਕਿ ਸੂਬੇ ਵਿੱਚ ਇਸ ਸੀਜ਼ਨ ਦੌਰਾਨ ਕਣਕ....
ਪੀਐੱਸਪੀਸੀਐੱਲ ਖੇਡ ਕੋਟੇ ਤਹਿਤ ਭਰਤੀ ਕਰੇਗਾ : ਹਰਭਜਨ ਸਿੰਘ ਈਟੀਓ 
ਮੰਤਰੀ ਨੇ ਪੀਐੱਸਪੀਸੀਐੱਲ ਵਿੱਚ ਖਿਡਾਰੀਆਂ ਲਈ ਤਰੱਕੀ ਨੀਤੀ ਲਿਆਉਣ ਦੀਆਂ ਯੋਜਨਾਵਾਂ ਵੀ ਦੱਸੀਆਂ ਪਟਿਆਲਾ, 22 ਅਪ੍ਰੈਲ 2025 : ਪੰਜਾਬ ਵਿੱਚ ਖੇਡਾਂ ਦੇ ਜਜ਼ਬੇ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਵਿੱਚ, ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਐਲਾਨ ਕੀਤਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਜਲਦੀ ਹੀ ਖੇਡ ਕੋਟੇ ਤਹਿਤ ਨਵੀਂਆਂ ਭਰਤੀਆਂ ਸ਼ੁਰੂ ਕਰੇਗਾ। ਇਸ ਪਹਿਲਕਦਮੀ ਦਾ ਉਦੇਸ਼ ਖਿਡਾਰੀਆਂ ਨੂੰ ਉਤਸ਼ਾਹਿਤ ਕਰਨਾ ਅਤੇ ਸੰਸਥਾ ਵਿੱਚ ਇੱਕ ਖੇਡ ਸੱਭਿਆਚਾਰ ਨੂੰ....
ਪ੍ਰਿੰਸੀਪਲ ਬੁੱਧ ਰਾਮ ਵੱਲੋਂ ਪਿੰਡਾਂ ਦੇ ਸਕੂਲਾਂ ‘ਚ ਨਵੀਨੀਕਰਨ ਦੇ ਕੰਮਾਂ ਦਾ ਉਦਘਾਟਨ
ਬੁਢਲਾਢਾ, 22 ਅਪ੍ਰੈਲ 2025 : ਬੁਢਲਾਢਾ ਤੋਂ MLA ਪ੍ਰਿੰਸੀਪਲ ਬੁੱਧ ਰਾਮ ਦੀਆਂ ਕੋਸ਼ਿਸ਼ਾਂ ਸਦਕਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਵੱਡੇ ਪੱਧਰ ‘ਤੇ ਵਿਕਾਸ ਕਾਰਜਾਂ ਦਾ ਕੰਮ ਜਾਰੀ ਹੈ। ਇਸੇ ਲੜੀ ਨੂੰ ਜਾਰੀ ਰੱਖਦਿਆਂ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਮਿਸ਼ਨ ਦੇ ਤਹਿਤ ਸਰਕਾਰੀ ਸਕੂਲਾਂ ਵਿੱਚ ਨਵੀਨੀਕਰਨ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ ਹੈ। ਪ੍ਰਿੰਸੀਪਲ ਬੁੱਧ ਰਾਮ ਵਲੋਂ ਪੰਜਾਬ ਸਿੱਖਿਆ ਕ੍ਰਾਂਤੀ ਮਿਸ਼ਨ ਦੇ ਤਹਿਤ ਸਕੂਲਾਂ ਵਿੱਚ ਨਵੀਨੀਕਰਨ ਦੇ ਕੰਮਾਂ ਦੇ ਉਦਘਾਟਨ ਸੰਬੰਧੀ....
ਪੀ.ਏ.ਯੂ. ਤੋਂ ਸਿਖਲਾਈ ਪ੍ਰਾਪਤ ਖੇਤੀ ਉੱਦਮੀ ਨੇ ਸਮਾਰਟ ਖੇਤੀਬਾੜੀ ਲਈ ਕੀੜਿਆਂ ਨੂੰ ਜਾਚਣ ਵਾਲਾ ਸਿਸਟਮ ਬਣਾਇਆ
ਲੁਧਿਆਣਾ 22 ਅਪ੍ਰੈਲ, 2025 : ਪੀ.ਏ.ਯੂ. ਤੋਂ ਸਿਖਲਾਈ ਹਾਸਲ ਕਰਨ ਵਾਲੇ ਪੇਈਬਾਏ ਟੂ ਪ੍ਰਾਈਵੇਟ ਲਿਮਿਟਡ ਨਾਂ ਵਾਲੇ ਖੇਤੀ ਉੱਦਮ ਸੰਸਥਾਨ ਨੇ ਸਮਾਰਟ ਖੇਤੀਬਾੜੀ ਦੇ ਖੇਤਰ ਵਿਚ ਮਹੱਤਵਪੂਰਨ ਕਦਮ ਪੁਟਦਿਆਂ 3-ਡੀ ਪ੍ਰਿੰਟਰ ਕੀੜੇ ਜਾਚਣ ਵਾਲਾ ਸਿਸਟਮ ਵਿਕਸਿਤ ਕੀਤਾ ਹੈ| ਇਸ ਪ੍ਰਬੰਧ ਦਾ ਵਿਕਾਸ ਪੇਈਮੋਨੀਟਰ ਨਾਂ ਦੇ ਪ੍ਰੋਜੈਕਟ ਅਧੀਨ ਕੀਤਾ ਗਿਆ ਜਿਸ ਵਿਚ ਤਾਪਮਾਨ ਅਤੇ ਹੁੰਮਸ ਨੂੰ ਜਾਚ ਕੇ 24ਣ7 ਕੀੜਿਆਂ ਦੇ ਸਰਵੇਖਣ ਦਾ ਪ੍ਰਬੰਧ ਕੀਤਾ ਜਾ ਸਕੇਗਾ| ਭਾਰਤੀ ਖੇਤੀ ਖੋਜ ਪ੍ਰੀਸ਼ਦ ਦੇ ਮੁੱਖ ਨਿਗਰਾਨ ਡਾ....
ਪੀ.ਏ.ਯੂ ਦੇ ਪ੍ਰਤਿਭਾਵਾਨ ਵਿਦਿਆਰਥੀਆਂ ਲਈ ਬਣੇਗਾ ਨਵਾਂ ਮੈਰੀਟੋਰੀਅਸ ਹੋਸਟਲ
ਲੁਧਿਆਣਾ 22 ਅਪ੍ਰੈਲ, 2025 : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿੱਖੇ ਪ੍ਰਤਿਭਾਵਾਨ ਵਿਦਿਆਰਥੀਆਂ ਲਈ ਬਨਣ ਵਾਲੇ ਨਵੇਂ ’ਮੈਰੀਟੋਰੀਅਸ ਹੋਸਟਲ’ ਦੀ ਉਸਾਰੀ ਲਈ ਅੱਜ ਜ਼ਮੀਨੀ ਟੱਕ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਅਤੇ ਭਾਰਤੀ ਖੇਤੀ ਖੋਜ ਪਰਿਸ਼ਦ ਦੇ ਸਹਾਇਕ ਨਿਰਦੇਸ਼ਕ ਜਨਰਲ ਡਾ. ਸ਼੍ਰੀਮਤੀ ਬਮਲੇਸ਼ ਮਾਨ ਵੱਲੋਂ ਸਾਂਝੇ ਤੋਰ ਤੇ ਲਗਾਇਆ ਗਿਆ| ਇਸ ਮੋਕੇ ਡਾ ਗੋਸਲ ਨੇ ਕਿਹਾ ਕਿ ਯੂਨੀਵਰਸਿਟੀ ਵਿੱਚ ਦੂਰ ਦੁਰੇਡੇ ਤੋਂ ਪੜ੍ਹਨ ਆਉਂਦੇ ਵਿਦਿਆਰਥੀਆਂ ਲਈ ਹੋਸਟਲ ਦੀਆਂ ਸੁਵਿਧਾਵਾਂ ਨੂੰ ਹੋਰ ਨਿਖਾਰਣ ਦੇ....
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਨੌਂ ਅਧਿਆਪਕਾਂ ਨੂੰ ਅਚੀਵਰਜ਼ ਐਵਾਰਡ-2025 ਪ੍ਰਾਪਤ
ਸ੍ਰੀ ਫ਼ਤਹਿਗੜ੍ਹ ਸਾਹਿਬ, 22 ਅਪ੍ਰੈਲ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਸ੍ਰੀ ਫਤਿਹਗੜ੍ਹ ਸਾਹਿਬ ਦੇ ਨੌਂ ਅਧਿਆਪਕਾਂ ਨੂੰ ਪ੍ਰਸਿੱਧ ਉਦਯੋਗਪਤੀ ਸ. ਚਿਰੰਜੀਵ ਸਿੰਘ ਚੀਮਾ, ਡਾਇਰੈਕਟਰ ਯੈਕਸਨ ਬਾਇਓਕੇਅਰ ਵੱਲੋਂ ਵਿਮੈਨ ਅਚੀਵਰਜ਼ ਐਵਾਰਡ-2025 ਅਤੇ ਬਾਇਓ-ਸਾਇੰਟਿਸਟ ਐਵਾਰਡ-2025 ਨਾਲ ਸਨਮਾਨਿਤ ਕੀਤਾ ਗਿਆ। ਵਿਮੈਨ ਅਚੀਵਰਜ਼ ਐਵਾਰਡ-2025 ਪ੍ਰਾਪਤ ਕਰਨ ਵਾਲਿਆਂ ਵਿੱਚ ਡਾ. ਅੰਕਦੀਪ ਕੌਰ ਅੱਟਵਾਲ (ਆਈ.ਕਿਊ.ਏ.ਸੀ. ਕੋਆਰਡੀਨੇਟਰ ਅਤੇ ਅੰਗਰੇਜ਼ੀ ਵਿਭਾਗ ਦੇ....
ਕਿਸਾਨਾਂ ਨੂੰ ਸਬਸੀਡੀ ਵਾਲੀ ਮਸ਼ੀਨਰੀ ਦੇਣ ਲਈ ਅਰਜ਼ੀਆਂ ਦੀ ਮੰਗ
ਅਰਜੀਆਂ ਆਨਲਾਇਨ 12 ਮਈ ਸ਼ਾਮ 5 ਵਜੇ ਤੱਕ ਜਮਾ ਕਰਵਾਈ ਜਾ ਸਕਦੀਆਂ ਹਨ ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ 2025 : ਪੰਜਾਬ ਸਰਕਾਰ ਦੇ ਨਿਰਦੇਸ਼ਾਂ ਸਦਕਾ ਰਾਜ ਵਿੱਚ ਪਰਾਲੀ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਅਤੇ ਫਸਲਾਂ ਦੀ ਰਹਿੰਦ ਖੁੰਦ ਸਾੜਨ ਨੂੰ ਰੋਕਣ ਲਈ ਕ੍ਰਾਪ ਰੈਜ਼ੀਡੂ ਮੈਨੇਜਮੈਂਟ (ਸੀ ਆਰ ਐਮ) ਸਕੀਮ ਸਾਲ 2025-26 ਤਹਿਤ ਅਰਜ਼ੀਆਂ ਮੰਗੀਆਂ ਗਈਆਂ ਹਨ। ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਸ. ਕਰਨਜੀਤ ਸਿੰਘ ਗਿੱਲ ਨੇ ਦੱਸਿਆ ਕਿ ਸਕੀਮ ਤਹਿਤ ਮਸ਼ੀਨਰੀ ਉੱਤੇ ਸਰਕਾਰੀ ਸਬਸਿਡੀ ਲਈ ਆਨਲਾਈਨ....
ਹਲਕਾ ਮੁਕਤਸਰ ਦੇ ਵੱਖ-ਵੱਖ ਸਕੂਲਾਂ ਅੰਦਰ ਸਿੱਖਿਆ ਕ੍ਰਾਂਤੀ ਹੇਠ 89 ਲੱਖ 10 ਹਜ਼ਾਰ ਰੁਪਏ ਦੇ ਵੱਖ-ਵੱਖ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ
ਸ. ਜਗਦੀਪ ਸਿੰਘ ਕਾਕਾ ਬਰਾੜ ਹਲਕਾ ਵਿਧਾਇਕ ਮੁਕਤਸਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਲਾਬੇਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਬਰੂਹਾਂਵਾਲੀ, ਸਰਕਾਰੀ ਮਿਡਲ ਸਕੂਲ ਬਰੂਹਾਂ ਵਾਲੀ, ਸਰਕਾਰੀ ਪ੍ਰਾਇਮਰੀ ਸਕੂਲ ਫੱਤਣਵਾਲਾ, ਸਰਕਾਰੀ ਮਿਡਲ ਸਕੂਲ ਫੱਤਣਵਾਲਾ ਵਿਖੇ ਕੀਤਾ ਪ੍ਰੋਜੈਕਟਾਂ ਦਾ ਉਦਘਾਟਨ ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਯੋਗ ਰਹਿਨੁਮਾਈ ਹੇਠ ਸਿੱਖਿਆ ਕ੍ਰਾਂਤੀ ਆਰੰਭ....
ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ : ਸ. ਹਰਦੀਪ ਸਿੰਘ ਡਿੰਪੀ ਢਿੱਲੋਂ
ਸਕੂਲਾਂ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਗਿੱਦੜਬਾਹਾ, 21 ਅਪ੍ਰੈਲ 2025 : ਵਿਧਾਇਕ ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚਲਾਏ ਜਾ ਰਹੀ ਸਿੱਖਿਆ ਕ੍ਰਾਂਤੀ ਮੁਹਿੰਮ ਨੇ ਸੂਬੇ ਭਰ ਵਿੱਚ ਸਿੱਖਿਆ ਨੂੰ ਨਵੀਂ ਦਿਸ਼ਾ ਦਿੱਤੀ ਹੈ । ਜਿੱਥੇ ਵਿਦਿਆਰਥੀਆਂ ਲਈ ਨਵੀਆਂ ਇਮਾਰਤਾਂ ਬਣਾਈ ਜਾ ਰਹੀਆਂ ਹਨ ਉੱਥੇ ਨਾਲ ਹੀ ਪੁਰਾਣੀ ਖ਼ਰਾਬ ਹੋਈਆਂ ਇਮਾਰਤਾਂ ਦੀ ਵੀ ਮੁਰੰਮਤ ਕੀਤੀ....
ਅਗਾਮੀ ਕੌਮੀ ਲੋਕ ਅਦਾਲਤ 10 ਮਈ ਨੂੰ ਲੱਗੇਗੀ-ਜ਼ਿਲ੍ਹਾ ਅਤੇ ਸੈਸ਼ਨ ਜੱਜ
ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਬੈਠਕ ਆਯੋਜਿਤ ਫਾਜ਼ਿਲਕਾ 21 ਅਪ੍ਰੈਲ 2025 : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਬੈਠਕ ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਪਰਸਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਅਵਤਾਰ ਸਿੰਘ ਜੀ ਦੀ ਪ੍ਰਧਾਨਗੀ ਹੇਠ ਹੋਈ। ਬੈਠਕ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਪਰਸਨ ਕਮ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਅਵਤਾਰ ਸਿੰਘ ਨੇ ਦੱਸਿਆ ਕਿ ਅਗਲੀ ਕੌਮੀ ਲੋਕ ਅਦਾਲਤ 10 ਮਈ 2025 ਨੂੰ ਲੱਗ ਰਹੀ....
ਸਰਕਾਰ ਦੀ ਨੀਅਤ ਸਾਫ ਹੋਣ ਕਰਕੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਮਿਲ ਰਿਹਾ ਭਰਵਾ ਹੁੰਗਾਰਾ : ਸਿਹਤ ਮੰਤਰੀ ਬਲਬੀਰ ਸਿੰਘ
ਬਠਿੰਡਾ, 21 ਅਪ੍ਰੈਲ 2025 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੀ ਨੀਅਤ ਅਤੇ ਨੀਤੀ ਸਾਫ ਹੋਣ ਕਰਕੇ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਨੂੰ ਆਮ ਲੋਕਾਂ ਨੂੰ ਭਰਵਾ ਹੁੰਗਾਰਾ ਮਿਲ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਜ਼ਿਲ੍ਹੇ ਅੰਦਰ ਹੁਣ ਤੱਕ ਦੀ ਕੀਤੀ ਗਈ ਕਾਰਗੁਜ਼ਾਰੀ ਦਾ ਲੇਖਾ-ਜੋਖਾ ਕਰਨ ਮੌਕੇ ਕੀਤਾ। ਇਸ ਮੌਕੇ....