ਸੂਬਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਜਿੰਪਾ ਵਲੋਂ ਕੀਤਾ ਗਿਆ ਸਨਮਾਨਿਤ ਬਰਨਾਲਾ, 3 ਅਕਤੂਬਰ : ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਸੂਬਾ ਪੱਧਰੀ ਸਮਾਗਮ ਦੌਰਾਨ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਹਾਈ ਸਕੂਲ ਉਪਲੀ ਨੂੰ ' ਉੱਤਮ ਸਕੂਲ' ਪੁਰਸਕਾਰ ਮਿਲਿਆ ਹੈ। ਕੱਲ੍ਹ ਚੰਡੀਗੜ੍ਹ ਵਿੱਚ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਤੋਂ ਸਕੂਲ ਹੈੱਡਮਾਸਟਰ ਸ੍ਰੀ ਰੌਬਿਨ ਗੁਪਤਾ ਨੇ ਇਹ ਸਨਮਾਨ ਹਾਸਲ ਕੀਤਾ। ਇਸ ਮੌਕੇ ਜ਼ਿਲ੍ਹਾ....
ਮਾਲਵਾ

ਬਰਨਾਲਾ, 03 ਅਕਤੂਬਰ : ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਮਿਰੇਕਲ ਕੋਰੋ ਪਲਾਸਟ ਪ੍ਰਾਈਵੇਟ ਲਿਮਟਿਡ (Miracle Coro Plast Pvt Ltd.) ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 05.10.2023 (ਦਿਨ ਵੀਰਵਾਰ )ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 01:00 ਵਜੇ ਤੱਕ ਇਲੈਕਟ੍ਰੀਸ਼ੀਅਨ, ਪ੍ਰਿੰਟਿੰਗ ਇਨਚਾਰਜ, ਸਪਲਾਈ ਚੇਨ ਮੈਨੇਜਮੈਂਟ (ਸਿਰਫ ਲੜਕੇ ਲਈ) ਅਤੇ ਸੇਲ ਅਸਿਸਟੈਂਟ (ਸਿਰਫ ਲੜਕੀਆਂ ਲਈ) ਦੀ ਅਸਾਮੀ ਲਈ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਦੂਸਰੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ....

ਸਕੀਮ ਤਹਿਤ ਹੁਨਰ ਸਿਖਲਾਈ, ਔਜ਼ਾਰਾਂ ਲਈ ਸਹਾਇਤਾਂ ਤੇ ਸਸਤੀਆਂ ਦਰਾਂ ’ਤੇ ਕਰਜ਼ੇ ਦੀ ਸਹੂਲਤ ਬਰਨਾਲਾ, 3 ਅਕਤੂਬਰ : ਸਰਕਾਰ ਵੱਲੋਂ ਪਿਛਲੇ ਦਿਨੀਂ ਲਾਂਚ ਕੀਤੀ ‘ਪੀ.ਐੱਮ. ਵਿਸ਼ਵਕਰਮਾ’ ਸਕੀਮ ਤਹਿਤ ਜ਼ਿਲ੍ਹੇ ਦੇ ਕਾਰੀਗਰਾਂ ਅਤੇ ਸ਼ਿਲਪਕਾਰਾਂ ਦੀ ਰਜਿਸਟ੍ਰੇਸ਼ਨ ਕਰਕੇ ਢੁਕਵੀਂ ਸਿਖਲਾਈ ਮੁਹੱਈਆ ਕਰਾਈ ਜਾਵੇਗੀ ਅਤੇ ਉਨ੍ਹਾਂ ਦੇ ਹੁਨਰ ਨੂੰ ਉਤਸ਼ਾਹਿਤ ਕਰਨ ਅਤੇ ਸਵੈ ਰੋਜ਼ਗਾਰ ਨੂੰ ਹੁਲਾਰਾ ਦੇਣ ਵਾਸਤੇ ਘੱਟ ਵਿਆਜ ਦਰਾਂ ’ਤੇ ਕਰਜ਼ਾ ਵੀ ਮੁਹੱਈਆ ਕਰਾਇਆ ਜਾਵੇਗਾ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ....

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਪਰਾਲੀ ਜਾਗਰੂਕਤਾ ਮੁਹਿੰਮ ਤਹਿਤ ਕਿਸਾਨਾਂ, ਡਿਪਟੀ ਕਮਿਸ਼ਨਰ ਨੂੰ ਲਿਖੇ ਪੱਤਰ ਬਰਨਾਲਾ, 3 ਅਕਤੂਬਰ : ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਸੰਬੰਧੀ ਪ੍ਰੇਰਿਤ ਕਰਨ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਜਿਸਦੇ ਤਹਿਤ ਸਕੂਲੀ ਵਿਦਿਆਰਥੀਆਂ ਵਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਅਤੇ ਇਸ ਤੋਂ ਪੈਦਾ ਹੋਣ ਵਾਲੇ ਧੂੰਏ ਦੇ ਸਾਡੇ ਵਾਤਾਵਰਣ, ਰੁੱਖਾਂ, ਪੌਦਿਆਂ, ਜੀਵ ਜੰਤੂਆਂ ਅਤੇ....

3 ਅਕਤੂਬਰ ਤੋਂ 18 ਅਕਤੂਬਰ ਤੱਕ ਕੀਤੀ ਜਾਵੇਗਾ ਦੰਦਾਂ ਦੀ ਮੁਫਤ ਜਾਂਚ ਅਤੇ ਦੰਦਾਂ ਦੀ ਸੰਭਾਲ ਸਬੰਧੀ ਜਾਗਰੂਕਤਾ ਬਰਨਾਲਾ, 03 ਅਕਤੂਬਰ : ਸਿਹਤ ਵਿਭਾਗ ਬਰਨਾਲਾ ਵੱਲੋਂ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ. ਜਸਬੀਰ ਸਿੰਘ ਔਲਖ ਸਿਵਲ ਸਰਜਨ ਬਰਨਾਲਾ ਦੀ ਅਗਵਾਈ ਹੇਠ 36ਵਾਂ ਦੰਦਾਂ ਦਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ । ਇਸ ਸਬੰਧੀ ਡਾ. ਔਲਖ ਵੱਲੋਂ ਉਦਘਾਟਨ ਸਮੇਂ ਦੱਸਿਆ ਗਿਆ ਕਿ ਸਾਡਾ ਖਾਣਾ ਪੀਣਾ ਦੰਦਾਂ ਨੂੰ ਬਹੁਤ ਪ੍ਰਭਾਵਿਤ ਕਰਦਾ ਹੈ। ਇਸ ਲਈ ਆਪਣੇ ਮਜ਼ਬੂਤ ਦੰਦਾਂ ਦੀ ਸਾਂਭ-ਸੰਭਾਲ ਲਈ....

ਹੜ੍ਹ ਪ੍ਰਭਾਵਿਤ ਪਿੰਡਾਂ ਦੇ ਬੱਚਿਆਂ ਨੂੰ ਬਿਨਾਂ ਕਿਸੇ ਵਾਧੂ ਫੀਸ ਦੇ ਅਗਲੀ ਜਮਾਤ ਵਿੱਚ ਦਾਖਲਾ ਦੇਣ ਦੀ ਕੀਤੀ ਮੰਗ ਫਾਜ਼ਿਲਕਾ 3 ਅਕਤੂਬਰ : ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਬੱਚਿਆਂ ਨੂੰ ਬਿਨਾਂ ਕਿਸੇ ਵਾਧੂ ਫੀਸ ਦੇ ਅਗਲੀ ਜਮਾਤ ਵਿੱਚ ਦਾਖਲਾ ਦੇਣ ਦੀ ਮੰਗ ਨੂੰ ਲੈ ਕੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਸਿੱਖਿਆ ਮੰਤਰੀ ਪੰਜਾਬ ਨੂੰ....

ਫਾਜ਼ਿਲਕਾ 3 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ. ਦੇ ਦਿਸ਼ਾ ਨਿਰਦੇਸ਼ਾ ਹੇਠ ਖੇਤੀਬਾੜੀ ਵਿਭਾਗ ਫਾਜ਼ਿਲਕਾ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਸਾਬੂਆਣਾ, ਨਿਹਾਲ ਖੇੜਾ, ਗੰਜੂਆਣਾ, ਬੰਦੀਵਾਲਾ, ਧਰਮਪੁਰਾ ਅਤੇ ਦਲਮੀਰਖੇੜਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਜਿਸ ਵਿੱਚ ਕਿਸਾਨਾਂ ਦੀ ਸਾਂਭ ਸੰਭਾਲ ਖੇਤ ਵਿੱਚ ਹੀ ਕਰਨ ਸਬੰਧ ਵੱਖ-ਵੱਖ ਸੰਦਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਹ ਜਾਣਕਾਰੀ ਦਿੰਦਿਆ ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੀਤ ਸਿੰਘ ਚੀਮਾ ਨੇ ਦੱਸਿਆ ਕਿ....

ਫਾਜ਼ਿਲਕਾ 3 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ. ਦੇ ਦਿਸ਼ਾ ਨਿਰਦੇਸ਼ਾ ਹੇਠ ਸਿੱਖਿਆ ਵਿਭਾਗ ਫਾਜ਼ਿਲਕਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਬਜੀਦਾ ਤੋਂ ਸਕੂਲੀ ਵਿਦਿਆਰਥੀਆਂ ਦੀ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਵਿੱਚ ਸਕੂਲੀ ਵਿਦਿਆਰਥੀਆਂ ਨੇ ਹੱਥਾਂ ਵਿੱਚ ਪਰਾਲੀ ਸਾੜਨ ਤੋਂ ਹੁੰਦੇ ਨੁਕਸਾਨਾਂ ਦੇ ਪੋਸਟਰ ਫੜ ਕੇ ਪਿੰਡ ਵਾਸੀਆਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਡਾ. ਸੁਖਬੀਰ ਬੱਲ ਨੇ ਦੱਸਿਆ ਕਿ....

ਫਾਜ਼ਿਲਕਾ 3 ਅਕਤੂਬਰ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ. ਦੀ ਅਗਵਾਈ ਹੇਠ ਸਿੱਖਿਆ ਵਿਭਾਗ ਫਾਜ਼ਿਲਕਾ ਵੱਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਬਾਰੇ ਜਾਗਰੂਕਤਾ ਗਤੀਵਿਧੀਆ ਆਰੰਭੀਆ ਗਈਆਂ ਹਨ। ਇਸੇ ਤਹਿਤ ਹੀ ਸਰਕਾਰੀ ਹਾਈ ਸਕੂਲ ਕੇਰੀਆ ਅਤੇ ਸਰਕਾਰੀ ਹਾਈ ਸਕੂਲ ਚੂਹੜੀਵਾਲਾ ਚਿਸਤੀ ਫਾਜ਼ਿਲਕਾ-2 ਵੱਲੋਂ ਸਕੂਲੀ ਵਿਦਿਆਰਥੀਆ ਵਿਚਕਾਰ ਪਰਾਲੀ ਜਾਗਰੂਕਤਾ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਹ ਜਾਣਕਾਰੀ ਦਿੰਦਿਆ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਡਾ....

ਫਾਜ਼ਿਲਕਾ, 3 ਅਕਤੂਬਰ : ਰੋਜਗਾਰ ਅਫਸਰ ਤੋਂ ਬਤੌਰ ਜ਼ਿਲ੍ਹਾ ਬਿਓਰੋ ਆਫ ਰੋਜਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਪਦਉਨਤ ਹੋਣ ਮਗਰੋਂ ਮੈਡਮ ਵੈਸ਼ਾਲੀ ਨੇ ਰੋਜ਼ਗਾਰ ਦਫਤਰ ਫਾਜ਼ਿਲਕਾ ਵਿਖੇ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਅਹੁਦਾ ਸੰਭਾਲਣ *ਤੇ ਸਟਾਫ ਵੱਲੋਂ ਸਵਾਗਤ ਕੀਤਾ ਗਿਆ। ਜ਼ਿਲ੍ਹਾ ਬਿਓਰੋ ਆਫ ਰੋਜਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਮੈਡਮ ਵੈਸ਼ਾਲੀ ਨੇ ਅਹੁਦਾ ਸੰਭਾਲਣ ਮੌਕੇ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਵਿਭਾਗ ਅਧੀਨ ਚੱਲ ਰਹੀਆਂ ਸਰਕਾਰ ਦੀਆਂ ਸਕੀਮਾਂ ਤੇ ਯੋਜਨਾਵਾਂ ਬਾਰੇ....

ਪਟਿਆਲਾ, 02 ਅਕਤੂਬਰ : ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਸੀਐੱਮ ਅਰਵਿੰਦ ਕੇਜਰੀਵਾਲ ਨੇ ਪਟਿਆਲਾ ਵਿਚ ਮਾਤਾ ਕੌਸ਼ੱਲਿਆ ਹਸਪਤਾਲ ਵਿਚ ਸਪੈਸ਼ਲ ਯੂਨਿਟ ਦਾ ਉਦਘਾਟਨ ਕੀਤਾ। ਇਸ ਦੇ ਬਾਅਦ ਉਨ੍ਹਾਂ ਨੇ ਅੰਦਰ ਜਾ ਕੇ ਮਰੀਜ਼ਾਂ ਦਾ ਹਾਲਚਾਲ ਪੁੱਛਿਆ। ਉਨ੍ਹਾਂ ਨੇ ਪਟਿਆਲਾ-ਸੰਗਰੂਰ ਰੋਡ ਸਥਿਤ ਨਿਊਪੋਲੋ ਗਰਾਊਂਡ ਵਿਚ ਸਿਹਤਮੰਦ ਪੰਜਾਬ ਮੁਹਿੰਮ ਦੀ ਸ਼ੁਰੂਆਤ ਕੀਤੀ। ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ 550 ਕਰੋੜ ਨਾਲ ਹਸਪਤਾਲਾਂ ਦੇ ਹਾਲਾਤ ਸੁਧਰਨਗੇ। ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਨੂੰ....

ਪਟਿਆਲਾ, 02 ਅਕਤੂਬਰ : ਪਟਿਆਲਾ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਲਈ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਮਾਨ ਕਿਹਾ ਕਿ ਪਿੰਡਾਂ ਤੋਂ ਸ਼ਹਿਰ ਤੇ ਸ਼ਹਿਰ ਤੋਂ ਪਿੰਡਾਂ ਲਈ ਬੱਸਾਂ ਚਾਲੂ ਕੀਤੀ ਜਾਣਗੀਆਂ। ਇਹ ਬੱਸਾਂ 30-35 ਸੀਟਾਂ ਵਾਲੀ ਹੋਵੇਗੀ। ਪੰਜਾਬ ਵਿਚ 12 ਹਜ਼ਾਰ ਪਿੰਡ ਹਨ ਤੇ ਹਰ ਪਿੰਡ ਵਿਚ ਬੱਸਾਂ ਦਿੱਤੀਆਂ ਜਾਣਗੀਆਂ ਜਿਸ ਨਾਲ ਨੌਜਵਾਨਾਂ ਨੂੰ ਰੋਜ਼ਗਾਰ ਵੀ ਮਿਲਣਗੇ। ਇਹ ਬੱਸਾਂ ਆਵਾਜਾਈ ਸਵੇਰੇ-ਦਪੁਹਿਰ ਤੇ ਸ਼ਾਮ ਨੂੰ ਹੋਵੇਗੀ। ਲੋਕਾਂ ਨੂੰ ਕਾਫੀ ਸਹੂਲਤ ਮਿਲੇਗੀ ਤੇ....

ਬਠਿੰਡਾ, 02 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਪੰਜਾਬ ਵਿਚ 50 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਕਿਥੇ ਹੋਇਆ ਹੈ ਤੇ ਜ਼ੋਰ ਦੇ ਕੇ ਕਿਹਾ ਕਿ ਨਿਵੇਸ਼ ਦੀ ਗੱਲ ਤਾਂ ਭੁੱਲ ਜਾਓ, ਬੁਨਿਆਦੀ ਢਾਂਚੇ ਦੇ ਵਿਕਾਸ ਦਾ ਕੋਈ ਪ੍ਰਾਜੈਕਟ ਵੀ ਦੋ ਸਾਲਾਂ ਵਿਚ ਪੰਜਾਬ ਨਹੀਂ ਆਇਆ ਹੈ ਤੇ ਸਮਾਜ ਭਲਾਈ ਸਕੀਮਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਪੰਜਾਬ ਵਿਚ 50 ਹਜ਼ਾਰ ਕਰੋੜ ਰੁਪਏ....

ਬਠਿੰਡਾ,2 ਅਕਤੂਬਰ : ਪਿੰਡ ਨੰਗਲਾ ਦੇ ਜੰਮਪਲ ਰੋਇੰਗ ਗੇਮ ਖਿਡਾਰੀ ਚਰਨਜੀਤ ਸਿੰਘ ਪੁੱਤਰ ਸ਼੍ਰੀ ਅਵਤਾਰ ਸਿੰਘ ਨੇ ਚਾਈਨਾਂ ਵਿਚ ਹੋਈਆਂ ਏਸ਼ੀਅਨ ਰੋਇੰਗ ਗੇਮਜ-2023 ਵਿਚ ਸਿਲਵਰ ਤਗਮਾ ਜਿੱਤ ਕੇ ਜ਼ਿਲ੍ਹਾ ਬਠਿੰਡਾ ਸਮੇਤ, ਪੰਜਾਬ ਅਤੇ ਦੇਸ਼ ਦਾ ਨਾਮ ਰੋਸ਼ਨ ਕੀਤਾ ਹੈ। ਜਿਸਦਾ ਬਠਿੰਡਾ ਪੁੱਜਣ ਤੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਵਿਸ਼ੇਸ਼ ਸਹਿਯੋਗ ਦੁਆਰਾ ਖੇਡ ਵਿਭਾਗ ਦੁਆਰਾ ਜ਼ਿਲ੍ਹਾ ਖੇਡ ਅਫਸਰ ਪਰਮਿੰਦਰ ਸਿੰਘ ਦੀ ਅਗਵਾਈ ਵਿਚ ਫੁੱਲਾਂ ਦੀ ਵਰਖਾ, ਢੋਲ ਵਜਾ ਕੇ ਅਤੇ ਫੁੱਲਾਂ ਦੇ ਗੁਲਦਸ਼ਤਿਆਂ ਨਾਲ....

ਕਿਹਾ, ਸਾਡਾ ਆਲਾ-ਦੁਆਲਾ ਪਲਾਸਟਿਕ ਮੁਕਤ ਬਣਾਉਣ ਲਈ ਸਭ ਦਾ ਸਹਿਯੋਗ ਜਰੂਰੀ ਸਮਾਣਾ, 02 ਅਕਤੂਬਰ : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਸਾਨੂੰ ਆਪਣਾ ਆਲਾ-ਦੁਆਲਾ ਪਲਾਸਟਿਕ ਮੁਕਤ ਅਤੇ ਹਰਿਆ-ਭਰਿਆ ਬਣਾਉਣ ਲਈ ਸਭ ਦਾ ਸਹਿਯੋਗ ਬਹੁਤ ਜਰੂਰੀ ਹੈ। ਕੈਬਨਿਟ ਮੰਤਰੀ ਅੱਜ ਰਾਸ਼ਟਰ ਪਿਤਾ ਮਹਾਤਮਾਂ ਗਾਂਧੀ ਜੈਯੰਤੀ ਨੂੰ ਸਮਰਪਿਤ ਲਾਇਨਜ਼ ਕਲੱਬ ਸਮਾਣਾ ਗੋਲਡ ਵੱਲੋਂ ਕੱਢੀ ਗਈ ਸਵੱਛਤਾ ਹੀ ਸੇਵਾ ਤੇ ਸਵੱਛ ਭਾਰਤ ਮੁਹਿੰਮ ਤਹਿਤ ਛੇਂਵੀ ਸਲਾਨਾ ਸਾਈਕਲ ਰੈਲੀ ਵਿਚ....