ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਸਾਈਕਲਥੋਨ ਵਿੱਚ ਭਾਗ ਲੈਣ ਦੀ ਕੀਤੀ ਅਪੀਲ 28 ਫਰਵਰੀ ਨੂੰ ਹੋਵੇਗਾ ਈਟ ਰਾਈਟ ਮੇਲੇ ਦਾ ਆਯੋਜਨ ਫ਼ਰੀਦਕੋਟ 21 ਫ਼ਰਵਰੀ 2025 : ਸਿਹਤ ਵਿਭਾਗ ਤੇ ਫ਼ਰੀਦਕੋਟ ਸਾਈਕਲਿੰਗ ਗਰੁੱਪ ਵੱਲੋਂ ਈਟ ਰਾਈਟ ਇੰਡੀਆ ਸਾਈਕਲਥੋਨ 23 ਫ਼ਰਵਰੀ ਨੂੰ ਸਵੇਰੇ 6.30 ਵਜੇ ਸਰਕਟ ਹਾਊਸ ਤੋਂ ਸ਼ੁਰੂ ਕੀਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਉਨ੍ਹਾਂ ਕਿਹਾ ਕਿ ਐਮ.ਐਲ.ਏ ਸ. ਗੁਰਦਿੱਤ ਸਿੰਘ ਸੇਖੋਂ ਇਸ ਸਾਈਕਲਥੋਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ।....
ਮਾਲਵਾ

ਬਿਨਾ ਕਿਸੇ ਭੇਦਭਾਵ ਕੋਹੜ ਦੇ ਇਲਾਜ ਵਿੱਚ ਮਦਦ ਕਰਨ ਲਈ ਪ੍ਰਣ ਲਿਆ ਲੈਪਰੋਸੀ ਪੇਟਿੰਗ ਮੁਕਾਬਲੇ ਦੇ ਜੇਤੂਆਂ ਨੂੰ ਇਨਾਮ ਵੰਡੇ ਫਰੀਦਕੋਟ 21 ਫਰਵਰੀ 2025 : ਸਿਵਲ ਸਰਜਨ ਫਰੀਦਕੋਟ ਡਾ. ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜਿਲਾ ਲੈਪਰੋਸੀ ਅਫਸਰ ਡਾ. ਗਗਨਜੋਤ ਕੌਰ ਦੀ ਅਗਵਾਈ ਵਿੱਚ ਜਿਲਾ ਫਰੀਦਕੋਟ ਵਿੱਚ ਲੈਪਰੋਸੀ ਪ੍ਰੋਗਰਾਮ ਅਧੀਨ ਵਿਸ਼ੇਸ ਜਾਗਰੂਕਤਾ ਪ੍ਰੋਗਰਾਮ ਅਧੀਨ ਵਿਸ਼ੇਸ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ । ਇਸ ਲੜੀ ਤਹਿਤ ਅੱਜ ਸਿਹਤ ਵਿਭਾਗ ਦੇ ਕਰਮਚਾਰੀਆਂ ਅਤੇ ਬਾਬਾ....

ਫ਼ਰੀਦਕੋਟ 21 ਫਰਵਰੀ 2025 : ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅਸ਼ੋਕ ਚੱਕਰ ਹਾਲ ਵਿਖੇ ਪੁਲਿਸ ਵਿਭਾਗ ਦੇ ਕਰਮਚਾਰੀਆਂ ਲਈ ਨਿਊ ਕਰੀਮੀਨਲ ਲਾਅ ਸਬੰਧੀ ਦੋ ਰੋਜ਼ਾ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ ਕਰਵਾਇਆ ਗਿਆ। ਇਹ ਜਾਣਕਾਰੀ ਰੀਜ਼ਨਲ ਪ੍ਰੋਜੈਕਟਰ ਕੁਆਰਡੀਨੇਟਰ ਸ੍ਰੀ ਮਨਦੀਪ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਪ੍ਰੋਗਰਾਮ ਵਿਚ ਸ੍ਰੀ ਵਰੁਣ ਬਾਂਸਲ ਐਡਵੋਕਟ ਵੱਲੋਂ ਤਿੰਨ ਨਵੇਂ ਕਾਨੂੰਨਾਂ ਸਬੰਧੀ ਜਾਣਕਾਰੀ ਤੋਂ ਇਲਾਵਾ....

ਫ਼ਰੀਦਕੋਟ 21 ਫਰਵਰੀ 2025 : ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਪ੍ਰੋਗਰਾਮ ਕੋਆਰਡੀਨੇਟਰ ਮਗਨਰੇਗਾ ਸ੍ਰੀ ਵਿਨੀਤ ਕੁਮਾਰ ਵੱਲੋਂ ਬਲਾਕ ਫਰੀਦਕੋਟ ਦੀਆਂ ਗ੍ਰਾਮ ਪੰਚਾਇਤਾਂ ਵਿੱਚ ਚੱਲ ਰਹੇ ਮਗਨਰੇਗਾ ਦੇ ਕੰਮਾਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਬਲਾਕ ਫਰੀਦਕੋਟ ਦੀ ਗ੍ਰਾਮ ਪੰਚਾਇਤ ਕੋਠੇ ਚਹਿਲ ਵਿਖੇ ਚੱਲ ਰਹੇ ਕੰਮ ਅਤੇ ਗ੍ਰਾਮ ਪੰਚਾਇਤ ਸਿੱਖਾਂਵਾਲਾ ਵਿਖੇ ਛੱਪੜ ਦੇ ਚੱਲ ਰਹੇ ਕੰਮ ਦੀ ਚੈਕਿੰਗ ਕੀਤੀ ।ਉਨ੍ਹਾਂ ਗ੍ਰਾਮ ਪੰਚਾਇਤ ਸਿੱਖਾਂਵਾਲਾ ਵਿਖੇ ਮਗਨਰੇਗਾ ਮੇਟ ਅਤੇ ਜ਼ੋਬ ਕਾਰਡ ਹੋਲਡਰਾਂ ਨੂੰ ਛੱਪੜ ਦੀ....

ਸ੍ਰੀ ਮੁਕਤਸਰ ਸਾਹਿਬ 21 ਫਰਵਰੀ 2025 : ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਅਤੇ ਡਿਪਟੀ ਕਮਿਸ਼ਨਰ ਸ੍ਰੀ ਅਭੀਜੀਤ ਕਪਲਿਸ਼ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਮਲੋਟ ਵਿਖੇ ਪ੍ਰੋਜੈਕਟ ਜੀਵਨਜੋਤ—ਸੇਵ ਦਾ ਚਾਇਲਡਹੁਡ ਬੱਚਿਆਂ ਦੇ ਭੀਖ ਮੰਗਣ ਦੀ ਵੱਧ ਰਹੀ ਤਾਦਾਦ ਨੂੰ ਰੋਕਣ ਲਈ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ, ਸ੍ਰੀ ਮੁਕਤਸਰ ਸਾਹਿਬ ਵੱਲੋਂ ਰੇਲਵੇ ਸਟੇਸ਼ਨ,ਬੱਸ ਸਟੈਂਡ, ਅਤੇ ਹੋਰ ਵੱਖ ਵੱਖ ਜਗ੍ਹਾਂ ਤੇ ਬਾਲ ਭਿੱਖਿਆ ਰੋਕੋ ਟਾਸਕ ਫੋਰਸ ਟੀਮ ਦੁਆਰਾ....

ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ 2025 : ਅੱਜ ਜ਼ਿਲ੍ਹੇ ਦੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਨੇ ਆਪਣੇ ਦਫ਼ਤਰ ਵਿਖੇ ਵੱਖ-ਵੱਖ ਅਖ਼ਬਾਰਾਂ, ਪ੍ਰਿੰਟ ਮੀਡੀਆ ਅਤੇ ਇਲੈਕਟ੍ਰੋਨਿਕ ਮੀਡੀਆ ਦੇ ਪੱਤਰਕਾਰਾਂ ਨਾਲ ਪ੍ਰੈਸ ਮਿਲਣੀ ਕੀਤੀ। ਇਸ ਮੌਕੇ ਪੱਤਰਕਾਰ ਭਾਈਚਾਰੇ ਵੱਲੋਂ ਸ਼ਹਿਰ ਦੀਆਂ ਸਮੱਸਿਆਵਾਂ ਬਾਰੇ ਡਿਪਟੀ ਕਮਿਸ਼ਨਰ ਨੂੰ ਜਾਣੂੰ ਕਰਵਾਇਆ ਗਿਆ ਅਤੇ ਡਿਪਟੀ ਕਮਿਸ਼ਨਰ ਵੱਲੋਂ ਵਿਸ਼ਵਾਸ਼ ਦਵਾਇਆ ਗਿਆ ਕਿ ਸ਼ਹਿਰ ਦੀਆਂ ਇਨ੍ਹਾਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।ਡਿਪਟੀ....

ਸ੍ਰੀ ਫ਼ਤਹਿਗੜ੍ਹ ਸਾਹਿਬ, 21 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਸ੍ਰੀ ਫਤਿਹਗੜ੍ਹ ਸਾਹਿਬ ਦੇ ਯੂਨੀਵਰਸਿਟੀ ਸਕੂਲ ਆਫ ਲਾਅ ਵਲੋਂ ਵਿਸ਼ਵ ਸਮਾਜਿਕ ਨਿਆਂ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਆਯੋਜਿਤ ਕੀਤਾ ਗਿਆ। ਇਹ ਪ੍ਰੋਗਰਾਮ ਯੂਨੀਵਰਸਿਟੀ ਦੇ ਉਪ ਕੁਲਪਤੀ, ਪ੍ਰੋ. (ਡਾ.) ਪ੍ਰਿਤਪਾਲ ਸਿੰਘ ਦੇ ਰਹਿਨੁਮਾਈ ਹੇਠ ਹੋਇਆ, ਜਿਸ ਦਾ ਉਦੇਸ਼ ਸਮਾਜਿਕ ਨਿਆਂ ਅਤੇ ਸਮਾਨਤਾ ਦੀ ਮਹੱਤਤਾ ਨੂੰ ਉਜਾਗਰ ਕਰਨਾ ਸੀ। ਪ੍ਰੋ. (ਡਾ.) ਅਮੀਤਾ ਕੌਸ਼ਲ, ਮੁਖੀ ਅਤੇ ਡੀਨ....

ਸ੍ਰੀ ਫ਼ਤਹਿਗੜ੍ਹ ਸਾਹਿਬ, 21 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਗੁਜਰੀ ਕਾਲਜ ਐਕਸ ਸਟੂਡੈਂਟ ਸੇਵਕ ਜਥੇ ਵਲੋਂ ਲਗਾਇਆ ਕੈਂਸਰ, ਹੱਡੀਆਂ ਤੇ ਅੱਖਾਂ ਦਾ ਫਰੀ ਚੈਕ ਕੈਪ ਦਸਨਾਮੀ ਅਖਾੜਾ ਸਰਹਿੰਦ ਸ਼ਹਿਰ ਵਿਖ਼ੇ ਲਗਾਇਆ ਗਿਆ ਜਿਸ ਦਾ ਉਦਘਾਟਨ ਵਿਧਾਇਕ ਲਖਵੀਰ ਸਿੰਘ ਰਾਏ, ਸੇਵਕ ਜਥੇ ਦੇ ਵਰਲਡ ਵਾਈਡ ਪ੍ਰਧਾਨ ਅਮਰ ਸਿੰਘ ਕਨੇਡਾ, ਸਰਪ੍ਰਤ ਹਰਪਾਲ ਸਿੰਘ ਚੀਮਾ, ਅਮਰਜੀਤ ਸਿੰਘ ਬੰਟੀ ਯੂ ਕੇ ਨੇ ਸਾਂਝੇ ਤੌਰ ਤੇ ਕੀਤਾ| ਇਸ ਮੌਕੇ ਵਿਧਾਇਕ ਲਖਵੀਰ ਸਿੰਘ ਰਾਏ ਨੇ ਮਾਤਾ ਗੁਜਰੀ ਕਾਲਜ ਐਕਸ ਸਟੂਡੈਂਟਸ ਸੇਵਕ ਜਥੇ....

ਸ੍ਰੀ ਫ਼ਤਹਿਗੜ੍ਹ ਸਾਹਿਬ, 21 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ ਬਲਵੀਰ ਸਿੰਘ ਅਤੇ ਸਿਹਤ ਡਾਇਰੈਕਟਰ ਡਾ ਹਿਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਸੂਬੇ ਅੰਦਰ ਬਣੀਆ ਪੇਂਡੂ ਸਿਹਤ ਸਫਾਈ ਤੇ ਪੋਸ਼ਣ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ। ਇਹਨਾਂ ਮੀਟਿੰਗਾਂ ਵਿੱਚ ਵਿਭਾਗ ਵੱਲੋਂ ਚਲਾਏ ਜਾ ਰਹੇ ਸਿਹਤ ਪ੍ਰੋਗਰਾਮਾਂ /ਸਕੀਮਾਂ ਸਬੰਧੀ ਸਮੂਹ ਮੈਂਬਰਾਂ ਨੂੰ ਜਾਣੂ ਕਰਵਾਇਆ ਜਾਵੇਗਾ ਅਤੇ ਲੋੜਵੰਦ ਲੋਕਾਂ ਨੂੰ ਸਰਕਾਰ ਵੱਲੋਂ....

ਸ੍ਰੀ ਫ਼ਤਹਿਗੜ੍ਹ ਸਾਹਿਬ, 21 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੀ ਪੰਜਾਬੀ ਸਾਹਿਤ ਸਭਾ ਵੱਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਸ਼ੁੱਧ ਅਤੇ ਸੁੰਦਰ ਲਿਖਤ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਕੁੱਲ 79 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਤੋਂ ਇਲਾਵਾ ਕੌਮਾਂਤਰੀ ਮਾਤ ਭਾਸ਼ਾ ਦਿਵਸ ਸਬੰਧੀ ਜਾਗਰੂਕਤਾ ਰੈਲੀ ਵੀ ਕੱਢੀ ਗਈ ਜਿਸ ਵਿੱਚ ਸਮੂਹ ਪੰਜਾਬੀ ਵਿਭਾਗ ਦੇ ਅਧਿਆਪਕ ਸਾਹਿਬਾਨ ਅਤੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ....

ਪੰਜਾਬ ਪੁਲਿਸ ਨੇ ਗੈਂਗਸਟਰ ਗੋਲਡੀ ਢਿੱਲੋਂ ਵੱਲੋਂ ਚਲਾਏ ਜਾ ਰਹੇ ਮਿੱਥ ਕੇ ਹੱਤਿਆ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, 5 ਪਿਸਤੌਲਾਂ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਮੋਹਾਲੀ ਅਤੇ ਰਾਜਪੁਰਾ ਵਿੱਚ ਮਿੱਥ ਕੇ ਹੱਤਿਆ ਕਰਨ ਦਾ ਕੰਮ ਸੌਂਪਿਆ ਗਿਆ ਸੀ : ਡੀ.ਜੀ.ਪੀ. ਗੌਰਵ ਯਾਦਵ ਅਗਲੇਰੀ ਜਾਂਚ ਜਾਰੀ ਅਤੇ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਆਸ : ਐਸ.ਐਸ.ਪੀ. ਪਟਿਆਲਾ ਨਾਨਕ ਸਿੰਘ ਪਟਿਆਲਾ, 21 ਫਰਵਰੀ 2025 : ਪਟਿਆਲਾ ਪੁਲਿਸ ਵੱਲੋਂ ਖੁਫੀਆ ਜਾਣਕਾਰੀ....

‘ਆਪ’ ਪੰਜਾਬ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਪਹੁੰਚੇ ਬੀਬੀ ਮਾਣੂੰਕੇ ਦੇ ਘਰ ਜਗਰਾਉਂ, 21 ਫਰਵਰੀ 2025 : ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਨਵਿਆਉਯੋਗ ਊਰਜਾ ਸਰੋਤ ਹਾਊਸਿੰਗ, ਪ੍ਰਿੰਟਿਗ ਤੇ ਸਟੇਸ਼ਨਰੀ ਮੰਤਰੀ ਪੰਜਾਬ ਅਮਨ ਅਰੋੜਾ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੇ ਗ੍ਰਹਿ ਵਿਖੇ ਉਹਨਾਂ ਨੂੰ ਮਿਲਣ ਲਈ ਵਿਸ਼ੇਸ਼ ਤੌਰਤੇ ਪਹੁੰਚੇ। ਇਸ ਮੌਕੇ ਬੀਬੀ ਸਰਵਜੀਤ ਕੌਰ ਮਾਣੂੰਕੇ, ਪ੍ਰੋਫੈਸਰ ਸੁਖਵਿੰਦਰ ਸਿੰਘ, ਹਲਕੇ ਦੇ ਪੰਚਾਂ-ਸਰਪੰਚਾਂ ਅਤੇ ਵਲੰਟੀਅਰਾਂ....

ਸ੍ਰੀ ਫਤਿਹਗੜ੍ਹ ਸਾਹਿਬ, 20 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਅਤੇ ਡਾਇਰੈਕਟਰ ਸਿਹਤ ਡਾ ਹਿਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਅੰਦਰ ਸਿਹਤ ਵਿਭਾਗ ਵੱਲੋਂ "ਨੈਸ਼ਨਲ ਪ੍ਰੋਗਰਾਮ ਫਾਰ ਪ੍ਰੀਵੈਂਸ਼ਨ ਐਂਡ ਕੰਟਰੋਲ ਆਫ ਨਾਨ ਕਮਿਊਨੀਕੇਬਲ ਡਿਜੀਜ਼" ਤਹਿਤ 20 ਫਰਵਰੀ ਤੋਂ 31 ਮਾਰਚ ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਲੇ ਅੰਦਰ ਇਸ ਮੁਹਿੰਮ ਦੀ ਰਸ਼ਮੀ ਸ਼ੁਰੂਆਤ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਵੱਲੋਂ....

ਲੁਧਿਆਣਾ, 20 ਫਰਵਰੀ 2025 : ਸਵਰਗੀ ਡਾ. ਦਰਸ਼ਨ ਗਿੱਲ ਤੇ ਸਾਥੀਆਂ ਵੱਲੋਂ ਪੱਚੀ ਸਾਲ ਪਹਿਲਾਂ ਸਥਾਪਿਤ ਬੀ ਸੀ ਕਲਚਰਲ ਫਾਉਂਡੇਸ਼ਨ(ਰਜਿਃ) ਸਰੀ (ਕੈਨੇਡਾ) ਵੱਲੋਂ ਸਥਾਪਿਤ ਸਵਰਗੀ ਸ. ਪ੍ਰੀਤਮ ਸਿੰਘ ਬਾਸੀ ਪੁਰਸਕਾਰ ਅੱਜ ਪੰਜਾਬੀ ਕਵੀ ਦਰਸ਼ਨ ਖਟਕੜ ਨੂੰ ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਿਜ ਲੁਧਿਆਣਾ ਦੇ ਪਰਵਾਸੀ ਸਾਹਿੱਤ ਅਧਿਐਨ ਕੇਂਦਰ ਵਿਖੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਸਹਿਯੋਗ ਨਾਲ ਦਿੱਤਾ ਗਿਆ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਉੱਘੇ ਲੇਖਕ ਡਾ. ਵਰਿਆਮ ਸਿੰਘ ਸੰਧੂ ਸ਼ਾਮਿਲ ਹੋਏ ਜਦ....

ਸ੍ਰੀ ਫ਼ਤਹਿਗੜ੍ਹ ਸਾਹਿਬ, 20 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ ) : ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਖੀ ਵਨ ਸਟਾਪ ਸੈਂਟਰ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਗੁਰਮੀਤ ਸਿੰਘ ਦੀ ਅਗਵਾਈ ਹੇਠ ਪਿੰਡ ਸਾਨੀਪੁਰ ਦੇ ਸਰਕਾਰੀ ਹਾਈ ਸਮਾਰਟ ਸਕੂਲ ਵਿਖੇ ਪੁਲਿਸ ਫੈਸਲੀਟੇਟ ਅਫਸਰ ਸੁਮਨਜੀਤ ਕੌਰ ਦੇ ਸਹਿਯੋਗ ਨਾਲ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਪਿੰਡ ਦੀਆਂ ਮਗਨਰੇਗਾ ਵਰਕਰਾਂ ਨੂੰ ਸਖੀ ਵਨ ਸਟਾਪ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਖੀ ਵਨ ਸਟਾਪ....