ਮਾਲਵਾ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੋਇਆ ਸਹੁੰ ਚੁੱਕ ਸਮਾਗਮ
ਨਸ਼ੇ ਨੂੰ ਮੁਕੰਮਲ ਤੌਰ ਤੇ ਖਤਮ ਕੀਤਾ ਜਾਵੇਗਾ- ਵਿਧਾਇਕ ਜਗਦੀਪ ਕੰਬੋਜ ਗੋਲਡੀ ਜਲਾਲਾਬਾਦ, 21 ਅਪ੍ਰੈਲ 2025 : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਸਕੂਲ ਆਫ ਐਮੀਨੈਂਸ ਜਲਾਲਾਬਾਦ ਵਿਖੇ ਇੱਕ ਸਹੁੰ ਚੁੱਕ ਸਮਾਗਮ ਹੋਇਆ ਜਿਸ ਵਿੱਚ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਮਾਜ ਦੇ ਪਤਵੰਤਿਆਂ ਨੂੰ ਨਸ਼ਿਆਂ ਖਿਲਾਫ ਇੱਕਜੁੱਟ ਹੋਣ ਦੀ ਸਹੁੰ ਚੁਕਾਈ। ਇਸ ਮੌਕੇ ਬੋਲਦਿਆਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ....
ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਪੰਜਾਬ ਪਾਣੀ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਨਹਿਰੀ ਪਾਣੀ ਦੇ ਨਮੂਨੇ ਲਏ ਗਏ
ਫਾਜਿਲਕਾ 21 ਅਪ੍ਰੈਲ 2025 : ਪਿਛਲੇ ਕੁੱਝ ਸਮੇਂ ਤੋਂ ਇਲਾਕਾ ਨਿਵਾਸੀਆਂ ਵੱਲੋਂ ਨਹਿਰਾਂ ਵਿੱਚ ਗੰਧਲੇ ਪਾਣੀ ਦੇ ਆਉਣ ਸਬੰਧੀ ਸ਼ਿਕਾਇਤ ਕੀਤੀ ਜਾ ਰਹੀ ਸੀ, ਜਿਸ ਤੇ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਫਾਜਿਲਕਾ ਵੱਲੋਂ ਸਬੰਧਤ ਮਹਿਕਮਿਆਂ ਨਾਲ ਲਗਾਤਾਰ ਮੀਟਿੰਗ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਫਾਜ਼ਿਲਕਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਪੰਜਾਬ ਪਾਣੀ ਸਪਲਾਈ ਅਤੇ ਸੈਨੀਟੇਸ਼ਨ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਵਿੱਚ ਪਾਣੀ ਸਪਲਾਈ ਕਰ ਰਹੀਆਂ ਨਹਿਰਾਂ ਅਤੇ ਸੁਇਆ....
ਪੰਜਾਬ ਵਿੱਚ ਲਗਾਤਾਰ ਵੱਧ ਰਿਹਾ ਨਸ਼ਾ ਨੌਜਵਾਨਾਂ ਨੂੰ ਤਬਾਹ ਕਰ ਰਿਹਾ ਹੈ ਅਤੇ ਕਈ ਪਰਿਵਾਰ ਬਰਬਾਦ ਹੋ ਰਹੇ ਹਨ : ਗਵਰਨਰ ਕਟਾਰੀਆ
ਬਠਿੰਡਾ, 20 ਅਪ੍ਰੈਲ 2025 : ਬਠਿੰਡਾ ਏਮਜ਼ ’ਚ ਹੋਈ ਡਾਕਟਰਾਂ ਦੀ ਇੱਕ ਵਰਕਸ਼ਾਪ ’ਚ ਹਿੱਸਾ ਲੈਣ ਲਈ ਪਹੁੰਚੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਪਹੁੰਚੇ ਸਨ। ਇਸ ਦੋ ਰੋਜ਼ਾ ਵਰਕਸ਼ਾਪ ’ਚ ਦੇਸ਼ ਵਿਦੇਸ਼ਾਂ ਚੋਂ ਕਰੀਬ 350 ਡਾਕਟਰਾਂ ਵੱਲੋਂ 22 ਮਰੀਜ਼ਾਂ ਦੀ ਪੱਥਰੀ ਕੱਢਣ ਦੀ ਆਧੁਨਿਕ ਵਿਧੀ ਤੇ ਟੈਕਨਾਲੋਜੀ ਰਾਹੀਂ ਬਿਨਾਂ ਕਿਸੇ ਖਰਚ ਦੇ ਆਪ੍ਰੇਸ਼ਨ ਕੀਤੇ ਜਾਣਗੇ। ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਸ਼ੇ ਦੇ ਕਾਰੋਬਾਰ ਨੂੰ ਲੈਕੇ ਚਿੰਤਾ ਜਤਾਈ ਅਤੇ....
ਮਾਲੇਰਕੋਟਲਾ ਪੁਲਿਸ ਵੱਲੋਂ ਦਵਿੰਦਰ ਬੰਬੀਹਾ ਗਰੁੱਪ ਦੇ ਨਾਮ ਤੇ 5 ਕਰੋੜ ਦੀ ਫਿਰੌਤੀ ਮੰਗਣ ਵਾਲੇ ਦੋ ਨੌਜਵਾਨਾਂ ਨੂੰ ਕੀਤਾ ਕਾਬੂ
ਮਾਲੇਰਕੋਟਲਾ 20 ਅਪ੍ਰੈਲ 2025 : ਮਾਲੇਰਕੋਟਲਾ ਪੁਲਿਸ ਵੱਲੋਂ ਦਵਿੰਦਰ ਬੰਬੀਹਾ ਗਰੁੱਪ ਦੇ ਨਾਮ ਤੇ 5 ਕਰੋੜ ਦੀ ਫਿਰੌਤੀ ਮੰਗਣ ਵਾਲੇ ਦੋ ਨੌਜਵਾਨਾਂ ਨੂੰ ਕੀਤਾ ਕਾਬੂ। ਫੋਨ ਤੇ ਦਿੰਦੇ ਸਨ ਜਾਨੋ ਮਾਰਨ ਦੀਆਂ ਧਮਕੀਆਂ, ਮਾਲੇਰਕੋਟਲਾ ਪੁਲਿਸ ਨੇ ਦਵਿੰਦਰ ਬੰਬੀਹਾ ਗਰੁੱਪ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਪ੍ਰਾਪਰਟੀ ਡੀਲਰ ਨੂੰ ਧਮਕੀ ਭਰੇ ਫੋਨ ਕਾਲਾਂ ਕਰਕੇ ਧਮਕਾਉਂਦੇ ਸਨ ਅਤੇ ਉਨ੍ਹਾਂ ਤੋਂ ਫਿਰੌਤੀ ਅਤੇ ਸੁਰੱਖਿਆ ਦੇ ਪੈਸੇ ਮੰਗ ਰਹੇ ਸਨ। ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਗਗਨ ਅਜੀਤ....
ਬਰਸਾਤੀ ਮੌਸਮ ਦੇ ਸ਼ੁਰੂ ਹੋਣ ਤੋਂ ਪਹਿਲਾਂ—ਪਹਿਲਾਂ ਲੋਕਾਂ ਨੂੰ ਡੇਂਗੂ ਅਤੇ ਮਲੇਰੀਆਂ ਸਬੰਧੀ ਕੀਤਾ ਜਾਵੇ ਜਾਗਰੂਕ, ਕੈਬਨਿਟ ਮੰਤਰੀ
ਡਾ ਬਲਬੀਰ ਸਿੰਘ ਨੇ ਯੁੱਧ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦਾ ਲਿਆ ਜਾਇਜ਼ਾ ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ 2025 : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਿਲ੍ਹੇ ਵਿੱਚ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਵੱਖ—ਵੱਖ ਵਿਭਾਗਾਂ ਵਲੋਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਡਾ.ਬਲਬੀਰ ਸਿੰਘ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸਰਕਾਰ ਨੇ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸ.ਹਰਦੀਪ....
ਮਲੋਟ ਵਿੱਚ ਪਿਓ ਪੁੱਤਰ ਦਾ ਗੋਲੀਆਂ ਮਾਰ ਕੇ ਕਤਲ
ਮਲੋਟ, 20 ਅਪਰੈਲ 2025 : ਮੁਕਤਸਰ ਜ਼ਿਲ੍ਹੇ ਦੇ ਮਲੋਟ ਇਲਾਕੇ ਦੇ ਨੇੜੇ ਅਬੁਲ ਖੁਰਾਣਾ ਪਿੰਡ ਵਿੱਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇੱਕ ਪਿਓ-ਪੁੱਤ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਿਸ ਕਾਰਨ ਪੂਰੇ ਇਲਾਕੇ ਵਿੱਚ ਡਰ ਅਤੇ ਸੋਗ ਦਾ ਮਾਹੌਲ ਫੈਲ ਗਿਆ। ਮ੍ਰਿਤਕਾਂ ਦੀ ਪਛਾਣ ਵਿਨੇ ਪ੍ਰਤਾਪ ਸਿੰਘ ਅਤੇ ਉਸਦੇ ਪੁੱਤਰ ਸੂਰਿਆ ਪ੍ਰਤਾਪ ਸਿੰਘ ਵਜੋਂ ਹੋਈ ਹੈ, ਜੋ ਪਿੰਡ ਦੇ ਇੱਕ ਜਾਣੇ-ਪਛਾਣੇ ਜ਼ਿਮੀਂਦਾਰ ਪਰਿਵਾਰ ਨਾਲ ਸਬੰਧਤ ਸਨ। ਇਹ ਘਟਨਾ ਸ਼ੱਕੀ ਹਾਲਾਤਾਂ ਵਿੱਚ ਵਾਪਰੀ, ਜਿਸ ਕਾਰਨ....
ਬਾਪੂ ਰਣਧੀਰ ਸਿੰਘ ਚੀਮਾ ਨੂੰ ਧਾਰਮਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਵੱਲੋਂ ਭਾਵ ਭਿੰਨੀਆਂ ਸ਼ਰਧਾਂਜਲੀ ਭੇਟ 
ਸ੍ਰੀ ਫ਼ਤਹਿਗੜ੍ਹ ਸਾਹਿਬ, 19 ਅਪ੍ਰੈਲ 2025 (ਹਰਪ੍ਰੀਤ ਸਿੰਘ ਗੁੱਜਰਵਾਲ) : ਸਿੱਖ ਪੰਥ ਦੀ ਮਹਾਨ ਸਖ਼ਸ਼ੀਅਤ ਸਾਬਕਾ ਮੰਤਰੀ ਤੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਜਥੇਦਾਰ ਸਵ. ਰਣਧੀਰ ਸਿੰਘ ਚੀਮਾ ਦੇ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅੱਜ ਦੀਵਾਨ ਟੋਡਰ ਮੱਲ ਹਾਲ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਇਆ। ਜਿਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਬੈਰਾਗਮਈ ਸ਼ਬਦ ਕੀਰਤਨ ਸਰਵਣ ਕਰਵਾਇਆ। ਉਪਰੰਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ....
ਹਲਕਾ ਮਲੋਟ ਦੇ ਸਕੂਲਾਂ ਅੰਦਰ ਸਿੱਖਿਆ ਕ੍ਰਾਂਤੀ ਤਹਿਤ 94 ਲੱਖ 52 ਹਜ਼ਾਰ ਰੁਪਏ ਦੇ ਪ੍ਰੋਜੈਕਟਾਂ ਦੇ ਕੀਤੇ ਮੰਤਰੀ ਡਾ ਬਲਜੀਤ ਕੌਰ ਨੇ ਉਦਘਾਟਨ 
ਕੈਬਿਨੇਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਲਮਗੜ੍ਹ, ਸਰਕਾਰੀ ਪ੍ਰਾਇਮਰੀ ਸਕੂਲ ਮੌੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਗੜ੍ਹ ਚੁੰਘਾ, ਸਰਕਾਰੀ ਪ੍ਰਾਇਮਰੀ ਸਕੂਲ ਰਾਮਗੜ੍ਹ ਚੁੰਘਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭਾਗਸਰ ਪ੍ਰੋਜੈਕਟਾਂ ਦਾ ਉਦਘਾਟਨ ਮਲੋਟ, 19 ਅਪ੍ਰੈਲ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਿੱਖਿਆ ਕ੍ਰਾਂਤੀ ਤਹਿਤ ਸ਼ੁਰੂ ਕੀਤੇ ਗਏ....
ਪੰਜਾਬ 550 ਨਵੇਂ ਬੈੱਡ ਅਤੇ ਵਾਧੂ ਓਟ ਕੇਂਦਰਾਂ ਨਾਲ ਨਸ਼ਾ ਛੁਡਾਊ ਸਮਰੱਥਾ ਨੂੰ ਵਧਾਏਗਾ : ਡਾ. ਬਲਬੀਰ ਸਿੰਘ
ਓਟ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਅਧੀਨ ਵਿਅਕਤੀਆਂ ਲਈ ਹੁਨਰ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ ਲੁਧਿਆਣਾ, 19 ਅਪ੍ਰੈਲ, 2025 : ਨਸ਼ੇ ਦੀ ਲਤ ਨੂੰ ਖਤਮ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ਨੀਵਾਰ ਨੂੰ ਨਸ਼ਾ ਛੁਡਾਊ ਬੁਨਿਆਦੀ ਢਾਂਚੇ ਦੇ ਮਹੱਤਵਪੂਰਨ ਵਿਸਥਾਰ ਦਾ ਐਲਾਨ ਕੀਤਾ ਜਿਸ ਵਿੱਚ 550 ਨਵੇਂ ਬੈਡ ਅਤੇ ਵਾਧੂ ਆਊਟ-ਪੇਸ਼ੈਂਟ ਓਪੀਓਇਡ ਅਸਿਸਟਡ ਟ੍ਰੀਟਮੈਂਟ (ਓਟ) ਕੇਂਦਰਾਂ ਦੀ ਸਥਾਪਨਾ ਸ਼ਾਮਲ ਹੈ।....
ਪੰਜਾਬ ਸਿਹਤ ਸੇਵਾਵਾਂ ਦੇ ਖੇਤਰ ’ਚ ਤੇਜ਼ੀ ਨਾਲ ਅੱਗੇ ਵੱਧ ਰਿਹਾ : ਰਾਜਪਾਲ ਕਟਾਰੀਆ
ਬਠਿੰਡਾ, 19 ਅਪ੍ਰੈਲ 2025 : ਪੰਜਾਬ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਖੇਤਰ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਥਾਨਕ ਏਮਜ਼ ਵਿਖੇ ਯੂਰੋਲੋਜੀ ਦੀ ਨੈਸ਼ਨਲ ਸੁਸਾਇਟੀ ਦੀ ਦੋ ਰੋਜਾ ਵਰਕਸ਼ਾਪ ਦੇ ਉਦਘਾਟਨੀ ਸਮਾਰੋਹ ਵਿੱਚ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕਰਨ ਮੌਕੇ ਸੰਬੋਧਨ ਕਰਦਿਆਂ ਕੀਤਾ। ਇਸ ਦੋ ਰੋਜਾ ਵਰਕਸ਼ਾਪ ਚ ਦੇਸ਼ ਵਿਦੇਸ਼ਾਂ ਚੋਂ ਕਰੀਬ 350 ਡਾਕਟਰਾਂ ਵਲੋਂ 22 ਮਰੀਜ਼ਾਂ ਦੀ ਪੱਥਰੀ ਕੱਢਣ ਦੀ ਆਧੁਨਿਕ ਵਿਧੀ ਤੇ....
ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿੱਚ ਚਲਾਈ ਜਾ ਰਹੀ ਹੈ ਸਪੈਸ਼ਲ ਸਫਾਈ ਮੁਹਿੰਮ  : ਕਾਰਜ ਸਾਧਕ ਅਫਸਰ
ਸ੍ਰੀ ਮੁਕਤਸਰ ਸਾਹਿਬ 19 ਅਪ੍ਰੈਲ 2025 : ਸ੍ਰੀ ਰਾਜਨੀਸ਼ ਗਿਰਧਰ ਕਾਰਜ ਸਾਧਕ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸ੍ਰੀ ਅਭਿਜੀਤ ਕਪਲਿਸ਼ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਤੇ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿੱਚ 30 ਅਪ੍ਰੈਲ ਤੱਕ ਸਪੈਸ਼ਲ ਸਫਾਈ ਮੁਹਿੰਮ ਚਲਾਈ ਜਾ ਰਹੀ ਹੈ। ਉਹਨਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਕੁੱਲ 31 ਵਾਰਡ ਹਨ,ਜਿਹਨਾਂ ਵਿੱਚ ਸਵੇਰੇ 6 ਵਜੇ ਤੋਂ 11 ਵਜੇ ਤੱਕ ਅਤੇ ਬਾਅਦ ਦੁਪਹਿਰ 3 ਵਜੇ ਤੋਂ 6 ਵਜੇ ਤੱਕ ਸਡਿਊਲ ਅਨੁਸਾਰ ਗਰੁੱਪ ਵਾਇਸ ਪੰਦਰਵਾੜਾ....
ਮਾਨਸਾ 'ਚ ਗੱਡੀ ਪਲਟਣ ਕਾਰਨ 2 ਨੌਜਵਾਨਾਂ ਦੀ ਮੌਤ
ਮਾਨਸਾ, 18 ਅਪ੍ਰੈਲ 2025 : ਦੇਰ ਰਾਤ ਮਾਨਸਾ ਤੋਂ ਆਪਣੇ ਪਿੰਡ ਵਾਪਸ ਆ ਰਹੇ ਨੌਜਵਾਨਾਂ ਦੀ ਅਚਾਨਕ ਕਾਰ ਦੇ ਸਾਹਮਣੇ ਇੱਕ ਕੁੱਤਾ ਆਉਣ ਕਾਰਨ ਡਰਾਈਵਰ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਪਲਟ ਗਈ। ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਹਾਦਸਾ ਪਿੰਡ ਚਕੇਰੀਆ ਨੇੜੇ ਫਾਰਚੂਨਰ ਕਾਰ ਦੇ ਪਲਟਣ ਕਾਰਨ ਵਾਪਰਿਆ ਹੈ। ਇਸ ਹਾਦਸੇ ਵਿੱਚ ਦੋ ਹੋਰ ਨੌਜਵਾਨ ਗੰਭੀਰ ਜ਼ਖਮੀ ਹੋ ਗਏ ਹਨ ਅਤੇ ਉਨ੍ਹਾਂ ਨੂੰ ਮਾਨਸਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕਾਂ ਵਿੱਚੋਂ ਇੱਕ ਗਗਨ ਸਿੰਘ ਹੈ....
ਕੇਂਦਰ ਸਰਕਾਰ ਸਾਰੀਆਂ ਫ਼ਸਲਾਂ 'ਤੇ ਦੇਵੇ ਐਮ.ਐਸ.ਪੀ., ਪੰਜਾਬ ਦੇ ਕਿਸਾਨ ਭਰ ਦੇਣਗੇ ਅੰਨ ਭੰਡਾਰ : ਡਾ. ਬਲਬੀਰ ਸਿੰਘ
ਸਿਹਤ ਮੰਤਰੀ ਮੰਡੀਆਂ 'ਚ ਪੁੱਜੇ, ਕਿਸਾਨਾਂ ਤੇ ਆੜਤੀਆਂ ਨਾਲ ਮੁਲਾਕਾਤ, ਅਧਿਕਾਰੀਆਂ ਨੂੰ ਕਣਕ ਦੀ ਲਿਫ਼ਟਿੰਗ 'ਚ ਤੇਜੀ ਲਿਆਉਣ ਦੀ ਹਦਾਇਤ ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਸੋਨੇ ਵਰਗੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦ ਰਹੀ ਹੈ ਨਾਭਾ, 18 ਅਪ੍ਰੈਲ 2025 : ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਮੰਡੀਆਂ 'ਚ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਮੰਡੀਆਂ ਦਾ ਦੌਰਾ ਕੀਤਾ। ਉਨ੍ਹਾਂ ਇਸ ਮੌਕੇ....
ਸਰਕਾਰ' ਡਾ. ਅੰਬੇਦਕਰ ਦੇ ਸਿਧਾਂਤਾਂ ਉੱਤੇ ਚਲਦਿਆਂ ਸਮਾਜਿਕ ਨਿਆਂ ਤੇ ਸਮਾਨਤਾ ਪ੍ਰਤੀ ਵਚਨਬੱਧ : ਬਰਿੰਦਰ ਗੋਇਲ
ਐਡਵੋਕੇਟ ਜਨਰਲ ਆਫਿਸ ਵਿੱਚ ਰਾਖਵਾਂਕਰਨ ਕੀਤਾ ਲਾਗੂ, ਐਸ.ਸੀ ਭਾਈਚਾਰੇ ਦੇ ਵਕੀਲਾਂ ਦੀਆਂ ਆਸਾਮੀਆਂ ਭਰਨ ਲਈ ਆਮਦਨ ਹੱਦ 50 ਫ਼ੀਸਦੀ ਘਟਾਈ ਲਹਿਰਾਗਾਗਾ, 18 ਅਪ੍ਰੈਲ 2025 : ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਐਡਵੋਕੇਟ ਜਨਰਲ ਦਫ਼ਤਰ ਵਿੱਚ ਰਾਖਵਾਂਕਰਨ ਲਾਗੂ ਕਰਕੇ ਡਾ. ਬੀ.ਆਰ. ਅੰਬੇਦਕਰ ਦੇ ਸੁਪਨੇ ਨੂੰ ਸਾਕਾਰ ਕਰ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਇਹ ਕਦਮ....
ਪੰਜਾਬ ਦੀਆਂ ਮੰਡੀਆਂ 'ਚ 125 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ : ਕਟਾਰੂਚੱਕ 
ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਨੇ ਰੂਪਨਗਰ ਦੀ ਦਾਣਾ ਮੰਡੀ ’ਚ ਚੱਲ ਰਹੀ ਕਣਕ ਦੀ ਖਰੀਦ ਦਾ ਲਿਆ ਜਾਇਜ਼ਾ ਮਜ਼ਦੂਰ ਭਾਈਚਾਰੇ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਕਿਹਾ ਕਿ ਧਰਤੀ ਉੱਤੇ ਅਸਲ ਦੇਵਤਾ ਮਜ਼ਦੂਰ ਹਨ, ਸਰਕਾਰ ਨੇ ਮਿਹਨਤਾਨੇ 'ਚ 2 ਵਾਰ ਵਾਧਾ ਕਰਕੇ ਕੀਤੇ 2 ਰੁਪਏ 64 ਪੈਸੇ ਸੂਬੇ ’ਚ ਬਾਰਦਾਨਾ, ਟ੍ਰਾਂਸਪੋਰਟ ਤੇ ਲਿਫ਼ਟਿੰਗ ਦੀ ਕੋਈ ਮੁਸ਼ਕਿਲ ਨਹੀਂ ਰੂਪਨਗਰ, 18 ਅਪ੍ਰੈਲ 2025 : ਪੰਜਾਬ ਦੇ ਖੁਰਾਕ ਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਰੂਪਨਗਰ ਦੀ ਦਾਣਾ ਮੰਡੀ ਵਿਖੇ....