ਫਰੀਦਕੋਟ 28 ਅਗਸਤ : ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਚਲਾਏ ਜਾ ਰਹੇ ਸੈਨਿਕ ਇੰਸਟੀਚਿਊਟ ਆਫ. ਆਈ. ਟੀ. ਐਡ ਮੈਨੇਜਮੈਂਟ ਫਰੀਦਕੋਟ, ਜੋ ਕਿ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਤੋਂ ਮਾਨਤਾ ਪ੍ਰਾਪਤ ਹੈ, ਵਿੱਚ ਸਾਬਕਾ ਸੈਨਿਕਾਂ, ਅਰਧ ਸੈਨਿਕ ਬਲਾਂ/ਐਸ.ਸੀ./ਓ.ਬੀ.ਸੀ. ਅਤੇ ਜਰਨਲ ਕੈਟਾਗਰੀ ਵਰਗ ਦੇ ਬੱਚਿਆਂ ਲਈ ਰੈਗੂਲਰ ਕੰਪਿਊਟਰ ਕੋਰਸ (ਬੀ.ਐਸ.ਸੀ.ਆਈ.ਟੀ., ਤਿੰਨ ਸਾਲ ਦਾ ਕੋਰਸ ਅਤੇ ਪੀ.ਜੀ.ਡੀ.ਸੀ.ਏ, ਇੱਕ ਸਾਲ ਦਾ ਕੋਰਸ) ਅਤੇ ਸ਼ਾਰਟ....
ਮਾਲਵਾ

ਵੱਖ-ਵੱਖ ਕਿਸਮ ਦੇ ਰਵਾਇਤੀ ਬੂਟੇ ਲਾ ਕੇ ਵਾਤਾਵਰਣ ਦੀ ਸੰਭਾਲ ਦਾ ਦਿੱਤਾ ਸੁਨੇਹਾ ਕੋਟਕਪੂਰਾ, 28 ਅਗਸਤ : ਕਰੋਨਾ ਵਾਇਰਸ ਦੀ ਕਰੋਪੀ ਦੇ ਸੰਕਟ ਦੌਰਾਨ ਜਦੋਂ ਆਕਸੀਜਨ ਦੀ ਘਾਟ ਦਿੱਸੀ ਤਾਂ ਸਾਨੂੰ ਰੁੱਖਾਂ ਦੀ ਮਹੱਤਤਾ ਦਾ ਪਤਾ ਲੱਗਿਆ, ਜੇਕਰ ਅਸੀਂ ਅਜੇ ਵੀ ਵਾਤਾਵਰਨ ਦੀ ਸੰਭਾਲ ਨਾ ਕੀਤੀ ਤਾਂ ਆਉਣ ਵਾਲੀਆਂ ਪੀੜੀਆਂ ਸਾਨੂੰ ਕਦੇ ਵੀ ਮਾਫ਼ ਨਹੀਂ ਕਰਨਗੀਆਂ। ਸਥਾਨਕ ਡੀ.ਐਸ.ਪੀ. ਦਫ਼ਤਰ ਨੇੜੇ ਵੱਖ ਵੱਖ ਰਵਾਇਤੀ ਕਿਸਮ ਦੇ ਬੂਟੇ ਲਾਉਣ ਮੌਕੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਸਪੀਕਰ....

ਸਪੀਕਰ ਸੰਧਵਾਂ, ਵਿਧਾਇਕ ਸੇਖੋਂ, ਵਿਧਾਇਕ ਅਮੋਲਕ, ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਅਤੇ ਅੰਤਰਰਾਸ਼ਟਰੀ ਖਿਡਾਰੀ ਮਸ਼ਾਲ ਮਾਰਚ ’ਚ ਹੋਏ ਸ਼ਾਮਲ ਫਰੀਦਕੋਟ, 28 ਅਗਸਤ : ਸਿਹਤਮੰਦ ਤੇ ਰੰਗਲੇ ਪੰਜਾਬ ਦੀ ਸਿਰਜਣਾ ਅਤੇ ਸੂਬੇ ਨੂੰ ਖੇਡਾਂ ਵਿਚ ਦੇਸ਼ ਦਾ ਮੋਹਰੀ ਰਾਜ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਵਿਚ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਬਾਰੇ ਜਾਗਰੂਕਤਾ ਪੈਦਾ ਕਰਨ ਲਈ ਕੱਢੇ ਗਏ ਮਸ਼ਾਲ ਮਾਰਚ ਦਾ....

ਫਰੀਦਕੋਟ 28 ਅਗਸਤ : ਆਕਾਸ਼ ਬਾਈਜੂਸ ਨੇ 2023 ਵਿੱਚ ਫਿਰੋਜਪੁਰ ਬ੍ਰਾਂਚ ਦੇ 110 ਵਿਦਿਆਰਥੀਆਂ ਦੇ ਨੀਟ ਵਿੱਚ ਕੁਆਈਫਾਈਡ ਹੋਣ ਦੇ ਸ਼ਾਨਦਾਰ ਨਤੀਜਿਆਂ ਦਾ ਜਸ਼ਨ ਮਨਾਉਣ ਲਈ ਰੈੱਡ ਕਰਾਸ ਸੁਸਾਇਟੀ ਫਰੀਦਕੋਟ ਵਿਖੇ 110 ਰੁੱਖ ਲਗਾਏ। ਜਿਸ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਲ ਹੋਏ। ਇਸ ਮੌਕੇ ਆਪਣੇ ਸੰਬੋਧਨ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਵਿਦਿਆਰਥੀਆਂ ਨੂੰ ਕੁਦਰਤ ਅਤੇ ਵਾਤਾਵਰਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ। ਇਸ ਮੌਕੇ ਉਨ੍ਹਾਂ ਟਿਕਾਊ....

ਫਰੀਦਕੋਟ ,28 ਅਗਸਤ : ਨਵਜੋਤ ਕੌਰ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਸਹਿਤ ਚੇਅਰਪਰਸਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਜ਼ਿਲ੍ਹਾ ਫਰੀਦਕੋਟ ਦੇ ਸਾਰੇ ਜੁਡੀਸ਼ੀਅਲ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ । ਇਸ ਮੀਟਿੰਗ ਦਾ ਮੁੱਖ ਮਕਸਦ ਅਗਲੇ ਮਹੀਨੇ ਲੱਗ ਰਹੀ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਰੱਖ ਕੇ ਲੋਕਾਂ ਨੂੰ ਛੇਤੀ ਅਤੇ ਸਸਤਾ ਨਿਆਂ ਪ੍ਰਦਾਨ ਕਰਨਾ ਸੀ । ਇਸ ਵਿੱਚ ਉਨ੍ਹਾਂ ਸਾਰੇ ਜੁਡੀਸ਼ੀਅਲ ਅਫਸਰਾਂ ਨੂੰ ਇਹ ਸੰਦੇਸ਼ ਦਿੱਤਾ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ....

ਟ੍ਰੇਨਿੰਗ ਉਪਰੰਤ ਕਰਜਾ ਕੇਸ ਤੇ 33.33% ਸਬਸਿਡੀ ਦਿੱਤੀ ਜਾਵੇਗੀ : ਬਰਾੜ ਫਰੀਦਕੋਟ 28 ਅਗਸਤ : ਪੰਜਾਬ ਸਰਕਾਰ ਵੱਲੋ ਸੂਬੇ ਵਿਚ ਖੇਤੀ ਵਿਭਿੰਨਤਾ ਲਿਆਉਣ ਅਤੇ ਅਨੁਸੂਚਿਤ ਜਾਤੀ ਦੇ ਲਾਭਪਾਤਰੀਆ ਨੂੰ ਖੇਤੀਬਾੜੀ ਦੇ ਨਾਲ-ਨਾਲ ਹੋਰ ਸਹਾਇਕ ਧੰਦਿਆ ਵੱਲ ਆਕਰਸ਼ਿਤ ਕਰਨ ਅਤੇ ਸਵੈ-ਰੁਜਗਾਰ ਲਈ ਕੀਤੇ ਜਾ ਰਹੇ ਉਪਰਾਲਿਆ ਤਹਿਤ ਸਕੀਮ ਫਰਾ ਪ੍ਰੋਮੋਸ਼ਨ ਆਫ ਡੇਅਰੀ ਫਾਰਮਿੰਗ ਐਜ ਲਿਵਲੀਹੁਡ ਫਾਰ ਐਸ.ਸੀ. ਬੈਨੀਫਿਸਰੀਜ ਨੂੰ ਪੂਰੇ ਪੰਜਾਬ ਵਿਚ ਲਾਗੂ ਕਰ ਦਿੱਤਾ ਗਿਆ ਹੈ । ਇਹ ਜਾਣਕਾਰੀ ਸ਼੍ਰੀ ਨਿਰਵੈਰ ਸਿੰਘ ਬਰਾੜ....

ਕੋਟਕਪੂਰਾ, 28 ਅਗਸਤ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਨੇ ਬੀ.ਡੀ.ਪੀ.ਓ, ਦਫਤਰ ਕੋਟਕਪੂਰਾ ਵਿਖੇ ਪੁੱਜ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਹਨਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਦਾ ਭਰੋਸਾ ਵੀ ਦਿਵਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪਿੰਡਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ। ਸਪੀਕਰ ਪੰਜਾਬ ਵਿਧਾਨ ਸਭਾ ਨੇ ਹਰ ਆਮ ਅਤੇ ਖਾਸ ਦੀਆਂ ਮੁਸ਼ਕਿਲਾਂ ਅਤੇ ਸੁਝਾਅ ਸੁਣੇ ਅਤੇ ਉਨ੍ਹਾਂ ਦੇ ਢੁੱਕਵੇਂ....

ਬਠਿੰਡਾ 25 ਅਗਸਤ : ਭਗਵੰਤ ਮਾਨ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਟਾਲਰੈਂਸ ਦੀ ਨੀਤੀ ਅਤੇ ਚੀਫ ਵਿਜੀਲੈਂਸ ਬਿਉਰੋ ਪੰਜਾਬ ਵੱਲੋਂ ਰਿਸ਼ਵਤਖੋਰੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਸਬ ਡਵੀਜ਼ਨ ਮੌੜ ਦੇ ਡੀਐਸਪੀ ਬਲਜੀਤ ਸਿੰਘ ਬਰਾੜ ਨੂੰ 30,000/- ਰੁਪਏ ਦੀ ਰਿਸ਼ਵਤ ਲੈਦਿਆ ਰੰਗੇ ਹੱਥੀ ਕਾਬੂ ਕਰ ਲਿਆ ਹੈ। ਇਥੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਮੌੜ ਮੰਡੀ ਜਿਲਾ ਬਠਿੰਡਾ ਦੇ ਵਾਸੀ ਰਵਿੰਦਰ ਸਿੰਘ ਵੱਲੋ ਕੀਤੀ ਸ਼ਿਕਾਇਤ....

ਗੁਰਦਾਸਪੁਰ, 25 ਅਗਸਤ : ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ ਮਾਂਡੀ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰੋਮੀ ਰਾਜਾ ਅਤੇ ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਪ੍ਰਭਜੋਤ ਕੌਰ ਕਲਸੀ ਵੱਲੋਂ ਅੱਜ ਪ੍ਰਾਇਮਰੀ ਹੈਲਥ ਸੈਂਟਰ ਰਣਜੀਤ ਬਾਗ ਸਥਿਤ ਗੰਬੂਸੀਆਂ ਮੱਛੀਆਂ ਦੀ ਜ਼ਿਲ੍ਹਾ ਹੈਚਰੀ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਹਰਭਜਨ ਰਾਮ ਨੇ ਦੱਸਿਆ ਕਿ ਵੈਕਟਰ-ਬੋਰਨ ਬਿਮਾਰੀਆਂ ਜਿਵੇਂ ਕਿ ਡੇਂਗੂ, ਮਲੇਰੀਆ ਅਤੇ ਚਿਕਨਗੁਣੀਆ ਆਦਿ ਨੂੰ ਫੈਲਣ ਤੋਂ ਰੋਕਣ ਅਤੇ ਮੱਛਰ ਦੇ ਲਾਰਵੇ ਨੂੰ ਖਾਣ ਵਾਲੀ ਗੰਬੂਸੀਆ....

ਫ਼ਤਹਿਗੜ੍ਹ ਸਾਹਿਬ, 25 ਅਗਸਤ : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਸਬੰਧੀ ਹਰੇਕ ਤਰ੍ਹਾਂ ਦੀ ਸਹਾਇਤਾ ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ਤੇ ਪ੍ਰਕਾਸ਼ਿਤ ਕੀਤੀਆਂ ਜਾਣ ਵਾਲੀਆਂ ਅਸਾਮੀਆਂ ਸਬੰਧੀ ਸਮੁੱਚੀ ਜਾਣਕਾਰੀ ਵੀ ਨੌਜਵਾਨਾਂ ਤੱਕ ਪਹੁੰਚਾਈ ਜਾਂਦੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫਸਰ ਸ਼੍ਰੀਮਤੀ ਕੰਵਲਪੁਨੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਅਧੀਨ ਸੇਵਾਵਾਂ....

ਫ਼ਤਹਿਗੜ੍ਹ ਸਾਹਿਬ, 25 ਅਗਸਤ : ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਸਹਿਯੋਗੀ ਡਾਇਰੈਕਟਰ (ਸਿਖਲਾਈ) ਡਾ: ਵਿਪਨ ਕੁਮਾਰ ਰਾਮਪਾਲ ਦੀ ਅਗਵਾਈ ਹੇਠ ਬੱਚਿਆਂ, ਗਰਭਵਤੀ ਔਰਤਾਂ ਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਲਈ ਸੰਤੁਲਿਤ ਖੁਰਾਕ ਦੀ ਮਹੱਤਤਾ ਬਾਰੇ ਆਂਗਨਵਾੜੀ ਵਰਕਰਾਂ ਵਾਸਤੇ ਵਿਸ਼ੇਸ਼ ਕੈਂਪ ਲਗਾਇਆ ਗਿਆ । ਜਿਸ ਵਿੱਚ ਜ਼ਿਲ੍ਹੇ ਦੇ ਵੱਡੀ ਗਿਣਤੀ ਆਂਗਨਵਾੜੀ ਵਰਕਰਾਂ ਨੇ ਭਾਗ ਲਿਆ। ਇਸ ਕੈਂਪ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਡਾ: ਮਨੀਸ਼ਾ ਭਾਟੀਆਂ ਨੇ ਕਿਹਾ ਕਿ ਸੰਤੁਲਿਤ....

ਬੋਲਣ ਅਤੇ ਸੁਣਨ ਤੋਂ ਅਸਮਰੱਥ 12 ਨੌਜਵਾਨਾਂ ਨੂੰ ਟ੍ਰਾਈਡੈਂਟ ਵਿੱਚ ਦਿਵਾਈ ਨੌਕਰੀ, 18 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਿਲੇਗੀ ਤਨਖਾਹ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਪਹਿਲੇ ਬੈਚ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ ਹੋਰਾਂ ਵਿਸ਼ੇਸ਼ ਲੋੜਾਂ ਵਾਲੇ ਨੌਜਵਾਨਾਂ ਨੂੰ ਵੀ ਦਿੱਤੀ ਜਾਵੇਗੀ ਹੁਨਰ ਸਿਖਲਾਈ: ਪੂਨਮਦੀਪ ਕੌਰ ਭਾਵੁਕ ਹੋਏ ਮਾਪੇ, ਡਿਪਟੀ ਕਮਿਸ਼ਨਰ ਦਾ ਕੀਤਾ ਧੰਨਵਾਦ ਬਰਨਾਲਾ, 25 ਅਗਸਤ : ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਆਈਏਐੱਸ ਦੀ ਅਗਵਾਈ ਹੇਠ ਦਿਵਿਆਂਗਜਨ ਨੌਜਵਾਨਾਂ....

ਨੌਜਵਾਨਾਂ ਨੂੰ ਖੇਡਾਂ ਨਾਲ ਜੋੋੜਣ ਅਤੇ ਸਿਹਤਮੰਦ ਪੰਜਾਬ ਸਿਰਜਣ ਲਈ ਸਹਾਈ ਹੋਣਗੀਆਂ ‘ਖੇਡਾਂ ਵਤਨ ਪੰਜਾਬ ਦੀਆਂ’-ਡਿਪਟੀ ਕਮਿਸ਼ਨਰ ਮਾਨਸਾ, 25 ਅਗਸਤ : ਖੇਡ ਵਿਭਾਗ ਪੰਜਾਬ ਵੱਲੋੋ ਖੇਡਾਂ ਵਤਨ ਪੰਜਾਬ ਦੀਆਂ-2023 ਅਧੀਨ ਬਲਾਕ ਪੱਧਰੀ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਤਹਿਤ ਬਲਾਕ ਪੱਧਰੀ ਟੂਰਨਾਂਮੈਂਟ 01 ਸਤੰਬਰ ਤੋੋਂ 10 ਸਤੰਬਰ 2023 ਤੱਕ ਜ਼ਿਲ੍ਹਾ ਮਾਨਸਾ ਦੇ 5 ਬਲਾਕਾਂ ਵਿਚ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਬਲਾਕ....

ਫਾਜਿ਼ਲਕਾ ਦੇ ਚੱਕ ਸੁਹੇਲੇਵਾਲਾ ਦੇ ਕਿਸਾਨ ਪਰਿਵਾਰ ਦੇ ਜਗਮੀਤ ਸਿੰਘ ਨੇ ਚੰਦਰਯਾਨ 3 ਪ੍ਰੋਜ਼ੈਕਟ ਵਿਚ ਨਿਭਾਈ ਅਹਿਮ ਭੁਮਿਕਾ
ਚੰਦਰਯਾਨ 3 ਵਿਚ ਫਾਜਿ਼ਲਕਾ ਦੇ 3 ਵਿਗਿਆਨੀਆਂ ਨੇ ਨਿਭਾਈ ਭੁਮਿਕਾ ਫਾਜਿ਼ਲਕਾ, 25 ਅਗਸਤ : ਭਾਰਤ ਦਾ ਮਾਣ, ਚੰਦਰਯਾਨ 3 ਚੰਦ ਦੀ ਸਤਾ ਤੇ ਪਹੁੰਚ ਕੇ ਆਪਣੀ ਖੋਜ਼ ਸ਼ੁਰੂ ਕਰ ਚੁੱਕਾ ਹੈ। ਪਰ ਨਾਲ ਹੀ ਇਸ ਚੰਦਰਯਾਨ ਨੂੰ ਇਸ ਮੁਕਾਮ ਤੇ ਲੈ ਕੇ ਜਾਣ ਵਾਲੇ ਇਸਰੋ ਨਾਲ ਜ਼ੁੜੇ ਸਿਤਾਰਿਆਂ ਦੇ ਨਾਂਅ ਵੀ ਸਾਹਮਣੇ ਆ ਰਹੇ ਹਨ। ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਦੱਸਿਆ ਹੈ ਕਿ ਫਾਜਿ਼ਲਕਾ ਜਿ਼ਲ੍ਹੇ ਦੇ ਤਿੰਨ ਯੁਵਾ ਵਿਗਿਆਨੀਆਂ ਦੀ ਇਸ ਪ੍ਰੋਜ਼ੈਕਟ ਵਿਚ ਸਮੂਲੀਅਤ ਰਹੀ ਹੈ।ਉਨ੍ਹਾਂ ਨੇ....

ਘਰ ਛੇਤੀ ਵਾਪਿਸ ਮੁੜਨ ਦੀ ਤਾਂਘ, ਪਰ ਕੈਂਪ ਦੇ ਪ੍ਰਬੰਧਾਂ ਤੋਂ ਸਤੁੰਸ਼ਟ ਫਾਜਿ਼ਲਕਾ 25 ਅਗਸਤ : ਫਾਜਿ਼ਲਕਾ ਦੇ ਸਰਹੱਦੀ ਪਿੰਡਾਂ ਵਿਚ ਹੜ੍ਹ ਕਾਰਨ ਫਸਲਾਂ ਨੂੰ ਕਾਫੀ ਨੁਕਸਾਨ ਹੋਇਆ ਹੈ ਅਤੇ ਕਈ ਪਿੰਡ ਪਾਣੀ ਵਿਚ ਘਿਰ ਗਏ ਸਨ। ਇੰਨ੍ਹਾਂ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਸੀ। ਇਸ ਲਈ ਫਾਜਿ਼ਲਕਾ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਵੱਖ ਵੱਖ ਥਾਂਵਾਂ ਤੇ ਰਾਹਤ ਕੈਂਪ ਬਣਾਏ ਗਏ ਸਨ, ਜਿੰਨ੍ਹਾਂ ਵਿਚ ਕਾਫੀ ਗਿਣਤੀ ਵਿਚ ਲੋਕ ਆਪਣਾ ਸਮਾਨ ਤੇ ਮਾਲ ਡੰਗਰ ਲੈ ਕੇ ਪਹੁੰਚੇ ਹਨ....