ਮਾਲਵਾ

ਘਰ ਘਰ ਅੱਖਾ ਦਾਨ ਕਰਨ ਲਈ 25 ਅਗਸਤ ਤੋਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਹੋਵੇਗੀ ਸ਼ੁਰੂ
ਸਿਵਲ ਸਰਜਨ ਨੇ ਜਾਰੀ ਕੀਤਾ ਪੋਸਟਰ, 8 ਸਤੰਬਰ ਤੱਕ ਲੋਕਾਂ ਕੋਲ ਭਰਵਾਏ ਜਾਣਗੇ ਅੱਖਾ ਦਾਨ ਦੇ ਫਾਰਮ ਫਾਜ਼ਿਲਕਾ, 24 ਅਗਸਤ : ਅੱਖਾਂ ਦਾਨ ਕਰਨ ਦਾ ਸੁਨੇਹਾ ਘਰ-ਘਰ ਤੱਕ ਪਹੁੰਚਾਉਣ ਵਿੱਚ ਸਿਹਤ ਵਿਭਾਗ ਦਾ ਬਹੁਤ ਵੱਡਾ ਯੋਗਦਾਨ ਹੈ ।ਇਸ ਗੱਲ ਦਾ ਪ੍ਰਗਟਾਵਾ ਡਾ ਸਤੀਸ਼ ਗੋਇਲ ਸਿਵਲ ਸਰਜਨ ਫਾਜ਼ਿਲਕਾ ਨੇ ਇਸ ਸੰਬਧੀ ਪੋਸਟਰ ਜਾਰੀ ਕਰਦੇ ਹੋਏ ਕਿਹਾ ਕਿ 25 ਅਗਸਤ ਤੌਂ 8 ਸਤੰਬਰ 2023 ਤੱਕ ਪੰਜਾਬ ਸਰਕਾਰ ਵੱਲੋਂ ਅੱਖਾਂ ਦਾਨ ਦਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ ।ਜਿਲਾਂ ਫਾਜ਼ਿਲਕਾ ਨਿਵਾਸੀਆਂ ਨੂੰ ਜਾਗਰੂਕ....
ਐਨਐਚਏਆਈ ਵੱਲੋਂ ਟੋਲ ਪਲਾਜਾ ਨੂੰ ਬੰਦ ਨਾ ਕਰਨ ਅਤੇ ਵੱਖਰਾ ਰਾਹ ਨਾ ਬਣਾਉਣ ਦੀ ਅਪੀਲ
ਟੋਲ ਦੇ ਨੇੜੇ ਦੇ ਲੋਕਾਂ ਨੂੰ ਮਹੀਨਾਵਾਰ ਪਾਸ ਬਣਵਾਉਣ ਦੀ ਸਲਾਹ ਅਬੋਹਰ, 24 ਅਗਸਤ : ਰਾਸ਼ਟਰੀ ਰਾਜ ਮਾਰਗ ਅਥਾਰਟੀ (ਐਨਐਚਏਆਈ) ਵੱਲੋਂ ਕਿਹਾ ਗਿਆ ਹੈ ਕਿ ਨੈਸ਼ਨਲ ਹਾਈਵੇ ਨਾਲ ਛੇੜਛਾੜ ਜਾਂ ਟੋਲ ਪਲਾਜਿਆਂ ਨੂੰ ਬੰਦ ਕਰਨਾ ਗੈਰ ਕਾਨੂੰਨੀ ਹੈ ਅਤੇ ਜ਼ੇਕਰ ਕੋਈ ਅਜਿਹਾ ਕਰੇਗਾ ਤਾਂ ਉਨ੍ਹਾਂ ਨੂੰ ਅਜਿਹੇ ਲੋਕਾਂ ਖਿਲਾਫ ਮਜਬੂਰਨ ਕਾਰਵਾਈ ਕਰਨੀ ਪਵੇਗੀ। ਨਾਲ ਹੀ ਅਥਾਰਟੀ ਵੱਲੋਂ ਅਬੋਹਰ ਸ੍ਰੀ ਗੰਗਾਨਗਰ ਰਾਸ਼ਟਰੀ ਮਾਰਗ ਤੇ ਬਣੇ ਟੋਲ ਪਲਾਜਾ ਦੇ ਨੇੜੇ ਦੇ ਲੋਕਾਂ ਨੂੰ ਐਨਐਚਏਆਈ ਨੇ ਮਹੀਨਾਵਾਰ ਪਾਸ ਬਣਵਾਉਣ ਦੀ....
6 ਸਤੰਬਰ ਤੋਂ 10 ਸਤੰਬਰ 2023 ਤੱਕ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-ਵੱਖ ਬਲਾਕਾਂ ਵਿਖੇ ਕਰਵਾਈਆਂ ਜਾਣੀਆਂ ਬਲਾਕ ਪੱਧਰੀ ਖੇਡਾਂ : ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ, ਖੇਡਾਂ ਦੀਆਂ ਤਿਆਰੀਆਂ ਸਬੰਧੀ ਦਿੱਤੇ ਦਿਸ਼ਾ-ਨਿਰਦੇਸ਼ ਬਲਾਕ ਪੱਧਰੀ ਖੇਡਾਂ ਵਿੱਚ ਭਾਗ ਲੈਣ ਲਈ 28 ਅਗਸਤ ਤੱਕ ਪੋਰਟਲ ‘ਤੇ ਰਜਿਸਟਰ ਕਰਨ ਖਿਡਾਰੀ ਫਾਜ਼ਿਲਕਾ 24 ਅਗਸਤ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਰੰਗਲਾ ਪੰਜਾਬ ਬਣਾਉਣ ਦੇ ਉਦੇਸ਼ ਸਦਕਾ ਸੂਬੇ ਦੇ ਨੋਜਵਾਨਾਂ ਨੂੰ ਖੇਡਾਂ ਖੇਡਣ ਵੱਲ ਪ੍ਰੇਰਿਤ ਕਰਨ ਲਈ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਗਈਆਂ ਸਨ ਜਿਸ ਵਿਚ ਨੋਜਵਾਨਾ ਵੱਲੋਂ ਕਾਫੀ ਗਿਣਤੀ ਵਿਚ ਭਾਗ ਲਿਆ ਗਿਆ ਤੇ ਇਹ ਖੇਡਾਂ....
ਭਾਸ਼ਾ ਵਿਭਾਗ ਫ਼ਾਜ਼ਿਲਕਾ ਵੱਲੋਂ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ (ਕੁਇਜ਼) ਮੁਕਾਬਲੇ ਦਾ ਆਯੋਜਨ
ਫਾਜ਼ਿਲਕਾ, 24 ਅਗਸਤ : ਭਾਸ਼ਾ ਵਿਭਾਗ ਪੰਜਾਬ ਦੀ ਰਹਿਨੁਮਾਈ ਵਿੱਚ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਾਜ਼ਿਲਕਾ ਵੱਲੋਂ ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ (ਕੁਇਜ਼) ਮੁਕਾਬਲੇ ਦਾ ਆਯੋਜਨ ਐਮ.ਆਰ ਸਰਕਾਰੀ ਕਾਲਜ ਫ਼ਾਜ਼ਿਲਕਾ ਵਿਖੇ ਕੀਤਾ ਗਿਆ । ਇਸ ਮੁਕਾਬਲੇ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਤੋਂ ਲੱਗਭੱਗ 216 ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਾਜ਼ਿਲਕਾ ਡਾ.ਸੁਖਵੀਰ ਸਿੰਘ ਬੱਲ ਨੇ ਸ਼ਿਰਕਤ ਕੀਤੀ ਅਤੇ ਉਨ੍ਹਾਂ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ....
ਯੁਵਕ ਸੇਵਾਵਾਂ ਵਿਭਾਗ ਵੱਲੋਂ ਯੂਥ ਕਲੱਬਾਂ ਦੇ ਮੈਂਬਰਾਂ ਲਈ ਲਵਾਏ ਜਾਣਗੇ 10 ਰੋਜ਼ਾ ਅੰਤਰਰਾਜੀ ਟੂਰ
ਫਾਜਿਲਕਾ, 24 ਅਗਸਤ : ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਆਉਣ ਵਾਲੇ ਸਮੇਂ ਦੌਰਾਨ ਯੂਥ ਕਲੱਬਾਂ ਦੇ ਮੈਂਬਰਾਂ ਲਈ 10 ਰੋਜ਼ਾ ਅੰਤਰਰਾਜੀ ਟੂਰ ਅਤੇ ਹਾਈਕਿੰਗ ਟ੍ਰੈਕਿੰਗ ਕੈਂਪ ਲਗਵਾਏ ਜਾ ਰਹੇ ਹਨ। ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੀਤ ਕੋਹਲੀ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ ਨੌਜਵਾਨਾਂ ਦੀ ਬਿਹਤਰੀ ਲਈ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾਂਦੇ ਹਨ, ਜਿਨ੍ਹਾਂ ਵਿਚ ਯੂਥ ਲੀਡਰਸ਼ਿਪ ਟ੍ਰੇਨਿੰਗ ਕੈਂਪ, ਹਾਈਕਿੰਗ ਟ੍ਰੇਨਿੰਗ ਕੈਂਪ ਅਤੇ ਇੰਟਰ-ਸਟੇਟ ਟੂਰ ਸ਼ਾਮਿਲ ਹਨ। ਉਨ੍ਹਾਂ....
6712 ਕੁਇੰਟਲ ਹਰਾ ਚਾਰਾ, 3330 ਬੈਗ ਕੈਟਲ ਫੀਡ, 5128 ਤਰਪਾਲਾਂ ਤੇ 10765 ਰਾਸ਼ਨ ਕਿੱਟਾਂ ਦੀ ਕੀਤੀ ਗਈ ਵੰਡ
ਫਾਜਿ਼ਲਕਾ 24 ਅਗਸਤ : ਫਾਜਿ਼ਲਕਾ ਦੇ ਕੌਮਾਂਤਰੀ ਸਰਹੱਦ ਦੇ ਨਾਲ ਲੱਗਦੇ ਪਿੰਡਾਂ ਵਿਚ ਹੜ੍ਹ ਦਾ ਪਾਣੀ ਜਿੱਥੇ ਉਤਰਨਾ ਸ਼ੁਰੂ ਹੋ ਗਿਆ ਹੈ ਉਥੇ ਹੀ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਰਾਹਤ ਸਮੱਗਰੀ ਦੀ ਵੰਡ ਲਗਾਤਾਰ ਜਾਰੀ ਹੈ। ਫਾf਼ਜਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈ ਏ ਐਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਹੁਣ ਤੱਕ 6712 ਕੁਇੰਟਲ ਹਰਾ ਚਾਰਾ, 3330 ਬੈਗ ਕੈਟਲ ਫੀਡ, 5128 ਤਰਪਾਲਾਂ ਤੇ 10765....
ਜੁਡੀਸ਼ੀਅਲ ਕੋਰਟ, ਫਾਜ਼ਿਲਕਾ ਦੇ ਜੱਜ ਸਾਹੇਬਾਨਾਂ ਵੱਲੋਂ ਹੜ੍ਹ ਪਰਭਾਵਿਤ ਪਿੰਡਾਂ ਲਈ ਰਾਸ਼ਨ ਵੰਡਿਆ
ਫਾਜਿਲਕਾ 24 ਅਗਸਤ : ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ, ਮੈਡਮ ਜਤਿੰਦਰ ਕੌਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫਾਜ਼ਿਲਕਾ ਦੀ ਰਹਿਨੁਮਾਈ ਹੇਠ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ ਸਹਿਯੋਗ ਨਾਲ ਅੱਜ ਮਿਤੀ 24.08.2023 ਨੂੰ ਫਾਜ਼ਿਲਕਾ ਦੇ ਸਰਹੱਦ ਨਾਲ ਲੱਗਦੇ ਪਿੰਡਾਂ ਨੂੰ ਸੁੱਕਾ ਰਾਸ਼ਨ ਅਤੇ ਪੀਣ ਵਾਲਾ ਪਾਣੀ ਵੰਡਿਆ ਗਿਆ। ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ ਮੈਡਮ....
ਅਬੋਹਰ ਉਪ ਮੰਡਲ ਦੇ 9 ਪਿੰਡਾਂ ਵਿਚ ਸਵਾਮੀਤੱਵ ਸਕੀਮ ਤਹਿਤ ਸਰਵੇ ਸ਼ੁਰੂ : ਡਿਪਟੀ ਕਮਿਸ਼ਨਰ
ਲੋਕਾਂ ਨੂੰ ਸਹਿਯੋਗ ਦੀ ਅਪੀਲ ਫਾਜਿ਼ਲਕਾ 24 ਅਗਸਤ : ਅਬੋਹਰ ਉਪਮੰਡਲ ਦੇ 9 ਪਿੰਡਾਂ ਵਿਚ ਮੇਰਾ ਘਰ ਮੇਰੇ ਨਾਮ (ਸਵਾਮੀਤੱਵ) ਸਕੀਮ ਤਹਿਤ ਸਰਵੇਖਣ ਸ਼ੁਰੂ ਹੋ ਗਿਆ ਹੈ। ਇਹ ਜਾਣਕਾਰੀ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਸਕੀਮ ਤਹਿਤ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਦੇ ਘਰਾਂ ਦਾ ਸਰਵੇ ਕਰਕੇ ਉਨ੍ਹਾਂ ਦੇ ਮਾਲਕੀ ਹੱਕ ਉਨ੍ਹਾਂ ਦੇ ਮਾਲਕਾਂ ਨੂੰ ਦਿੱਤੇ ਜਾਣਗੇ। ਇਸ ਲਈ ਜਦੋਂ ਵੀ ਇੰਨ੍ਹਾਂ ਪਿੰਡਾਂ ਵਿਚ ਸਰਕਾਰੀ ਟੀਮਾਂ ਇਸ ਸਰਵੇ ਲਈ ਆਉਣ....
ਲੌਂਗਵਾਲ ਮਸਲੇ ਨੂੰ ਲੈ ਕੇ ਸਰਕਾਰ ਤੇ ਕਿਸਾਨਾਂ ਦੀ ਬਣੀ ਸਹਿਮਤੀ, ਮ੍ਰਿਤਕ ਕਿਸਾਨ ਨੂੰ ਦਿੱਤਾ ਜਾਵੇਗਾ 10 ਲੱਖ ਦਾ ਮੁਆਵਜਾ ਤੇ ਇੱਕ ਸਰਕਾਰੀ ਨੌਕਰੀ
ਲੌਂਗੋਵਾਲ, 23 ਅਗਸਤ : ਬੀਤੇ ਦਿਨੀਂ ਲੌਂਗੋਵਾਲ ‘ਚ ਕਿਸਾਨਾਂ ਅਤੇ ਪੁਲਿਸ ਦੀ ਝੜਪ ‘ਚ ਹੋਈ ਇੱਕ ਕਿਸਾਨ ਦੀ ਮੌਤ ਅਤੇ ਪੁਲਿਸ ਵੱਲੋਂ 18 ਕਿਸਾਨਾਂ ਤੇ 35 ਅਣਪਛਾਤਿਆਂ ਤੇ ਦਰਜ ਕੀਤੇ ਕੇਸ ਨੂੰ ਲੈ ਕੇ ਕਿਸਾਨ ਜੱਥੇਬੰਦੀਆਂ ਵਿੱਚ ਭਾਰੀ ਰੋਸ ਸੀ, ਜਿਸ ਕਾਰਨ ਉਨ੍ਹਾਂ ਵੱਲੋਂ ਵੱਡੇ ਸੰਘਰਸ਼ ਦਾ ਐਲਾਨ ਕੀਤਾ ਗਿਆ ਸੀ, ਪਰ ਅੱਜ ਸ਼ਾਮ ਸਮੇਂ ਕਿਸਾਨ ਯੂਨੀਅਨਾਂ ਤੇ ਪ੍ਰਸ਼ਾਸ਼ਨ ਨਾਲ ਸਹਿਮਤੀ ਬਣ ਗਈ। ਜਾਣਕਾਰੀ ਦਿੰਦਿਆਂ ਕਿਸਾਨ ਆਗੂ ਜਸਵਿੰਦਰ ਸਿੰਘ ਤੇ ਦਿਲਬਾਗ ਸਿੰਘ ਨੇ ਦੱਸਿਆ ਕਿ ਸੰਗਰੂਰ ਵਿੱਚ ਕਿਸਾਨ ਆਗੂਆਂ....
ਵਿਜੀਲੈਂਸ ਵੱਲੋਂ ਜ਼ਮੀਨ ਦੀ ਫਰਜ਼ੀ ਵਸੀਅਤ ਤਿਆਰ ਕਰਨ ਦੇ ਦੋਸ਼ ਵਿੱਚ ਨਾਇਬ ਤਹਿਸੀਲਦਾਰ ਤੇ ਪਟਵਾਰੀ ਗ੍ਰਿਫ਼ਤਾਰ
ਚੰਡੀਗੜ੍ਹ, 23 ਅਗਸਤ : ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਖਨੌਰੀ ਵਿਖੇ ਸਥਿਤ 14 ਕਨਾਲ 11 ਮਰਲੇ ਜ਼ਮੀਨ ਦੇ ਫ਼ਰਜ਼ੀ ਦਸਤਾਵੇਜ਼ ਅਤੇ ਖਾਨਗੀ ਵਸੀਅਤ ਤਿਆਰ ਕਰਨ ਦੇ ਦੋਸ਼ ਵਿੱਚ ਨਾਇਬ ਤਹਿਸੀਲਦਾਰ ਅਤੇ ਪਟਵਾਰੀ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਨਾਇਬ ਤਹਿਸੀਲਦਾਰ ਦਰਸ਼ਨ ਸਿੰਘ ਵਜੋਂ ਹੋਈ ਹੈ, ਜੋ ਮੌਜੂਦਾ ਸਮੇਂ ਜ਼ਿਲ੍ਹਾ ਮਾਨਸਾ ਦੇ ਬਰੇਟਾ ਵਿਖੇ ਤਾਇਨਾਤ ਹੈ ਅਤੇ ਮੁਲਜ਼ਮ ਪਟਵਾਰੀ ਦੀ ਪਛਾਣ ਬਲਕਾਰ ਸਿੰਘ ਵਜੋਂ ਹੋਈ ਹੈ। ਇਸ....
ਬੱਦੋਵਾਲ ਸਕੂਲ ਦੀ ਬਿਲਡਿੰਗ ਡਿੱਗਣ ਕਾਰਨ ਇੱਕ ਅਧਿਆਪਕ ਦੀ ਮੌਤ, ਤਿੰਨ ਜਖ਼ਮੀ
ਲੁਧਿਆਣਾ, 23 ਅਗਸਤ : ਜ਼ਿਲ੍ਹਾ ਲੁਧਿਆਣਾ ਦੇ ਪਿੰਡ ਬੱਦੋਵਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਲਡਿੰਗ ਦੀ ਉਸਾਰੀ ਦੌਰਾਨ ਲੈਂਟਰ ਡਿੱਗਣ ਕਰਕੇ ਚਾਰ ਅਧਿਆਪਕਾਵਾਂ ਮਲਬੇ ਹੇਠ ਦੱਬੇ ਗਈਆਂ ਜਿੰਨਾਂ ਵਿੱਚੋਂ ਇੱਕ ਅਧਿਆਪਕਾ ਦੀ ਮੌਤ ਹੋ ਗਈ ਹੈ। ਮ੍ਰਿਤਕ ਅਧਿਆਪਿਕਾ ਦੀ ਪਛਾਣ ਰਵਿੰਦਰਪਾਲ ਕੌਰ ਵਜੋਂ ਹੋਈ ਹੈ ਅਤੇ ਤਿੰਨ ਹੋਰ ਅਧਿਆਪਕਾਂ ਨਰਿੰਦਰਜੀਤ ਕੌਰ (ਡੀ.ਐਮ.ਸੀ. ਹਸਪਤਾਲ ਲੁਧਿਆਣਾ 'ਚ), ਸੁਖਜੀਤ ਕੌਰ ਅਤੇ ਇੰਦੂ ਰਾਣੀ (ਦੋਵੇਂ ਲੁਧਿਆਣਾ ਦੇ ਮੈਡੀਵੇਜ਼ ਹਸਪਤਾਲ਼ ਵਿਖੇ) ਜ਼ੇਰੇ ਇਲਾਜ਼ ਹਨ। ਇਨ੍ਹਾਂ....
ਆਰ.ਟੀ.ਏ. ਲੁਧਿਆਣਾ ਵੱਲੋ ਰੋਜਾਨਾ ਸਖਤੀ ਨਾਲ ਕੀਤੀ ਜਾ ਰਹੀ ਚੈਕਿੰਗ
ਵੱਖ-ਵੱਖ 06 ਗੱਡੀਆਂ ਨੂੰ ਕੀਤਾ ਬੰਦ, 04 ਹੋਰ ਵਾਹਨਾਂ ਦੇ ਵੀ ਕੀਤੇ ਚਾਲਾਨ ਲੁਧਿਆਣਾ, 23 ਅਗਸਤ : ਸਕੱਤਰ ਆਰ.ਟੀ.ਏ, ਲੁਧਿਆਣਾ ਡਾ. ਪੂਨਮਪ੍ਰੀਤ ਕੌਰ ਵਲੋਂ ਲੁਧਿਆਣਾ ਦੀਆਂ ਵੱਖ-ਵੱਖ ਸੜਕਾਂ 'ਤੇ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ 04 ਕੈਂਟਰ ਜੋ ਕਿ ਓਵਰਲੋਡ ਅਤੇ ਦਸਤਾਵੇਜ਼ ਨਾ ਹੋਣ ਕਰਕੇ ਧਾਰਾ 207 ਅੰਦਰ ਬੰਦ ਕੀਤੇ ਅਤੇ ਹੋਰ 02 ਕੈਂਟਰਾਂ ਦੇ ਕਾਗਜ ਨਾ ਪੂਰੇ ਹੋਣ ਕਰਕੇ ਚਲਾਨ ਕੀਤੇ ਗਏ। 01 ਪਿਕ ਅਪ ਦਾ ਚਲਾਨ ਓਵਰਹਾਈਟ ਕਰਕੇ ਕੀਤੇ ਗਿਆ। 02 ਟਰੱਕ ਓਵਰਲੋਡ ਹੋਣ ਕਰਕੇ ਧਾਰਾ 207 ਅੰਦਰ....
ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਦੀ ਮਸ਼ਾਲ ਜ਼ਿਲ੍ਹਾ ਮੋਗਾ ਪਹੁੰਚੀ
ਡਿਪਟੀ ਕਮਿਸ਼ਨਰ ਸਮੇਤ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀਆਂ ਨੇ ਕੀਤਾ ਸਵਾਗਤ ਜ਼ਿਲ੍ਹਾ ਮੋਗਾ ਦੇ ਖਿਡਾਰੀ ਵਧ ਚੜ੍ਹ ਕੇ ਹਿੱਸਾ ਲੈਣਗੇ - ਡਿਪਟੀ ਕਮਿਸ਼ਨਰ ਅਜੀਤਵਾਲ/ਮੋਗਾ, 22 ਅਗਸਤ : ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸੱਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪਹਿਲੇ ਸਾਲ ਦੀ ਸਫਲਤਾ ਤੋਂ ਬਾਅਦ ਇਸ ਸਾਲ ਸੀਜ਼ਨ-2 ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪਹਿਲੀ ਵਾਰ ਮਸ਼ਾਲ....
ਮੁੱਖ ਮੰਤਰੀ ਸਿਹਤ ਬੀਮਾ ਸਕੀਮ ਅਧੀਨ ਹੁਣ ਤੱਕ 33429 ਲਾਭਪਾਤਰਾਂ ਨੇ 16 ਕਰੋੜ ਤੋਂ ਵੱਧ ਦਾ ਕਰਵਾਇਆ ਇਲਾਜ਼ : ਪਰਨੀਤ ਸ਼ੇਰਗਿੱਲ
ਜ਼ਿਲ੍ਹੇ ਦੇ 09 ਆਮ ਆਦਮੀ ਕਲੀਨਿਕਾਂ ਦਾ 01 ਲੱਖ 46 ਹਜ਼ਾਰ 903 ਨਾਗਰਿਕਾਂ ਨੇ ਲਿਆ ਲਾਹਾ ਸਮੂਹ ਬੀ.ਡੀ.ਪੀ.ਓਜ਼ ਨੂੰ ਸਮੇਂ-ਸਮੇਂ ਤੇ ਆਮ ਆਦਮੀ ਕਲੀਨਿਕਾਂ ਦੇ ਕੰਮ-ਕਾਜ਼ ਦਾ ਜਾਇਜ਼ਾ ਲੈਣ ਦੇ ਆਦੇਸ਼ ਮਿਸ਼ਨ ਇੰਦਰਧਨੁਸ਼ ਅਧੀਨ 2 ਸਾਲ ਤੱਕ ਦੇ ਬੱਚਿਆਂ ਨੂੰ 8 ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਟੀਕਾਕਰਨ ਕਰਨ ਵਾਸਤੇ 11 ਸਤੰਬਰ ਤੋਂ ਸ਼ੁਰੂ ਕੀਤੀ ਜਾਵੇਗੀ ਮੁਹਿੰਮ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਕੀਤੀ ਮੀਟਿੰਗ ਫ਼ਤਹਿਗੜ੍ਹ ਸਾਹਿਬ, 23 ਅਗਸਤ....
ਰੋਜ਼ਾ ਸ਼ਰੀਫ ਦਾ ਸਲਾਨਾਂ ਉਰਸ 13 ਤੋਂ 15 ਸਤੰਬਰ ਤੱਕ ਮਨਾਇਆ ਜਾਵੇਗਾ ਡਿਪਟੀ ਕਮਿਸ਼ਨਰ
ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਦਿੱਤੇ ਆਦੇਸ਼ ਡੀ.ਸੀ. ਨੇ ਸਲਾਨਾਂ ਉਰਸ ਦੌਰਾਨ ਸਾਫ ਸਫਾਈ, ਪੀਣ ਵਾਲੇ ਪਾਣੀ, ਨਿਰਵਿਘਨ ਬਿਜਲੀ ਸਪਲਾਈ ਸਮੇਤ ਹੋਰ ਕਈ ਅਹਿਮ ਕੰਮਾਂ ਦੇ ਦਿੱਤੇ ਆਦੇ਼ਸ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੋਜ਼ਾ ਸ਼ਰੀਫ ਦੇ ਸਲਾਨਾਂ ਉਰਸ ਸਬੰਧੀ ਕੀਤੀ ਅਹਿਮ ਮੀਟਿੰਗ ਫ਼ਤਹਿਗੜ੍ਹ ਸਾਹਿਬ, 23 ਅਗਸਤ : ਹਜ਼ਰਤ ਸ਼ੇਖ ਅਹਿਮਦ ਮੁਜੱਦਦ ਅਲਫਸਾਨੀ ਦੀ ਯਾਦ ਵਿੱਚ ਹਰੇਕ ਸਾਲ ਰੋਜ਼ਾ ਸ਼ਰੀਫ ਵਿਖੇ ਆਯੋਜਿਤ ਕੀਤਾ ਜਾਣ....