ਮਾਲਵਾ

ਕਿਸਾਨੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਤੇ ਪੁਲਿਸ ਵਿਚਕਾਰ ਹੋਈ ਝੜਪ, ਇੱਕ ਕਿਸਾਨ ਦੀ ਮੌਤ
ਪੁਲਿਸ ਇੰਸਪੈਕਟਰ ਸਮੇਤ ਕਈ ਜਖ਼ਮੀ ਸੰਗਰੂਰ, 21 ਅਗਸਤ : ਸੰਗਰੂਰ, 21 ਅਗਸਤ : ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ 16 ਕਿਸਾਨ ਜੱਥੇਬੰਦੀਆਂ ਵੱਲੋਂ ਚੰਡੀਗੜ੍ਹ ਵਿਖੇ ਕੀਤੇ ਜਾ ਰਹੇ ਰੋਸ਼ ਪ੍ਰਦਰਸ਼ਨ ‘ਚ ਪ੍ਰਸ਼ਾਸ਼ਨ ਵੱਲੋਂ ਨਾ ਦਿੱਤੇ ਜਾਣ ਕਰਕੇ ਜੱਥਬੰਦੀਆਂ ਵੱਲੋਂ ਸੱਦਾ ਆਇਆ ਕਿ ਜਿੱਥੇ ਹੋ ਉੱਥੇ ਹੀ ਪ੍ਰਦਰਸ਼ਨ ਕੀਤਾ ਜਾਵੇ ਅਤੇ ਨੇੜੇ ਦੇ ਟੋਲ ਪਲਾਜੇ ਬੰਦ ਕਰਕੇ ਫਰੀ ਕੀਤਾ ਜਾਵੇ। ਜਿਸ ਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਆਜ਼ਾਦ ਵੱਲੋਂ ਲੌਗੋਵਾਲ ਥਾਣੇ ਅੱਗੇ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਕਿ ਕਿਸਾਨਾਂ....
ਨਦੀ ਵਿੱਚ ਡਿੱਗਣ ਕਾਰਨ ਦੋ ਚਚੇਰੀਆਂ ਭੈਣਾਂ ਦੀ ਮੌਤ 
ਪਟਿਆਲਾ, 21 ਅਗਸਤ : ਪਿੰਡ ਬੁਧਮੋਰ (ਦੇਵੀਗੜ੍ਹ) ਵਿੱਚ ਆਪਣੇ ਦਾਦੇ ਨਾਲ ਖਾਣ ਲਈ ਅਮਰੂਦ ਤੋੜਨ ਗਈਆਂ ਦੋ ਚਚੇਰੀਆਂ ਭੈਣਾਂ ਪੈਰ ਤਿਲਕਣ ਕਾਰਨ ਟਾਂਗਰੀ ਨਦੀ ਵਿੱਚ ਡਿੱਗ ਗਈਆਂ, ਜਿਸ ਕਾਰਨ ਉਨ੍ਹਾਂ ਦੀ ਪਾਣੀ ਵਿੱਚ ਡੁੱਬ ਜਾਣ ਕਰਕੇ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਦੋਵਾਂ ਬੱਚੀਆਂ ਦੀਆਂ ਲਾਸ਼ਾਂ ਮਿਲ ਚੁੱਕੀਆਂ ਹਨ। ਮ੍ਰਿਤਕ ਬੱਚੀਆਂ ਦੀ ਪਹਿਚਾਣ ਮੰਜੂ ਦੇਵੀ (11) ਪੁੱਤਰੀ ਗੁਰਮੀਤ ਸਿੰਘ ਅਤੇ ਮਨਦੀਪ ਕੌਰ (9) ਕੁਲਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਵੱਲੋਂ ਦੋਵੇਂ ਬੱਚੀਆਂ ਦੀਆਂ ਲਾਸ਼ਾਂ ਨੂੰ....
ਲੋਕ ਨਿਰਮਾਣ ਮੰਤਰੀ ਨੇ 11.93 ਕਰੋੜ ਰੁਪਏ ਦੇ ਦੋ ਸੜਕੀ ਪ੍ਰੋਜੈਕਟਾਂ ਦੀ ਵਿਸ਼ੇਸ਼ ਮੁਰੰਮਤ ਅਤੇ ਪੁਨਰ ਨਿਰਮਾਣ ਲਈ ਨੀਂਹ ਪੱਥਰ ਰੱਖਿਆ
ਮੁੱਖ ਨਿਸ਼ਾਨਾ ਰਾਜ ਵਿੱਚ ਸੜਕੀ ਢਾਂਚੇ ਨੂੰ ਵਿਕਸਤ ਕਰਨਾ- ਹਰਭਜਨ ਸਿੰਘ ਈ.ਟੀ.ਓ ਸੜਕਾਂ ਦੇ ਪੁਨਰ ਨਿਰਮਾਣ ਨਾਲ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਹਜ਼ਾਰਾਂ ਸ਼ਰਧਾਲੂਆਂ ਨੂੰ ਮਿਲੇਗੀ ਸਹੂਲਤ ਲੁਧਿਆਣਾ, 21 ਅਗਸਤ : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਜ਼ਿਲ੍ਹੇ ਦੇ ਸਮਰਾਲਾ ਹਲਕੇ ਵਿੱਚ ਪੈਂਦੇ 11.93 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਮਹੱਤਵਪੂਰਨ ਸੜਕੀ ਪ੍ਰੋਜੈਕਟਾਂ ਦੀ ਵਿਸ਼ੇਸ਼ ਮੁਰੰਮਤ ਅਤੇ ਪੁਨਰ ਨਿਰਮਾਣ ਲਈ ਨੀਂਹ ਪੱਥਰ ਰੱਖਿਆ।....
ਵਿਧਾਇਕ ਭੋਲਾ ਗਰੇਵਾਲ ਵਲੋਂ ਵਾਰਡ ਨੰ: 3 'ਚ ਨਵੇਂ ਟਿਊਬਵੈਲ ਦਾ ਉਦਘਾਟਨ 
ਕਿਹਾ! 16.32 ਲੱਖ ਰੁਪਏ ਦੀ ਲਾਗਤ ਵਾਲੇ ਟਿਊਬਵੈਲ ਨਾਲ ਪੀਣ ਵਾਲੇ ਪਾਣੀ ਦੀ ਕਿੱਲਤ ਹੋਵੇਗੀ ਖ਼ਤਮ ਸੂਬੇ 'ਚ 'ਆਪ' ਸਰਕਾਰ ਦੀ ਅਗਵਾਈ 'ਚ ਹਲਕਾ ਪੂਰਬੀ ਵਿਕਾਸ ਤੇ ਤਰੱਕੀ ਦੀਆਂ ਲੀਹਾਂ 'ਤੇ ਤੁਰਿਆ, ਹਰ ਵਾਰਡ ਮਾਡਰਨ ਵਾਰਡ ਵਜੋਂ ਕੀਤਾ ਜਾਵੇਗਾ ਵਿਕਸਤ : ਗਰੇਵਾਲ ਲੁਧਿਆਣਾ, 21 ਅਗਸਤ : ਵਿਧਾਨ ਸਭਾ ਹਲਕਾ ਲੁਧਿਆਣਾ (ਪੂਰਬੀ) ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਵਾਰਡ ਨੰਬਰ 3 ਦੇ ਮੁਹੱਲਾ ਗੁਰਪ੍ਰੀਤ ਨਗਰ ਵਿਖੇ ਕਰੀਬ 16.32 ਲੱਖ ਰੁਪਏ ਦੀ ਲਾਗਤ ਵਾਲੇ ਨਵੇਂ ਲੱਗੇ ਟਿਊਬਵੈਲ ਦਾ ਉਦਘਾਟਨ....
ਵਿਧਾਇਕ ਬੱਗਾ ਵਲੋਂ ਆਪਣੀ ਇੱਕ ਮਹੀਨੇ ਦੀ ਤਨਖਾਹ ਦਾ ਚੈਕ ਰਾਹਤ ਫੰਡ ਵਜੋਂ ਮੁੱਖ ਮੰਤਰੀ ਨੂੰ ਸੌਂਪਿਆ 
ਕਿਹਾ! ਔਖੀ ਘੜੀ ਚ ਲੋਕਾਂ ਨਾਲ ਖੜ੍ਹਨਾ ਮਨੁੱਖਤਾ ਦੀ ਸੱਚੀ ਸੇਵਾ ਲੁਧਿਆਣਾ, 21 ਅਗਸਤ : ਹੜ੍ਹ ਪ੍ਰਭਾਵਿਤ ਲੋਕਾਂ ਦੇ ਸਹਿਯੋਗ ਲਈ ਵਿਧਾਨ ਸਭਾ ਹਲਕਾ ਉੱਤਰੀ ਤੋ ਵਿਧਾਇਕ ਮਦਨ ਲਾਲ ਬੱਗਾ ਅੱਗੇ ਆਏ ਹਨ। ਉਨ੍ਹਾਂ ਹੜ੍ਹ ਪੀੜ੍ਹਤ ਲੋਕਾਂ ਦੀ ਮਦਦ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਦਾ ਚੈਕ ਰਾਹਤ ਫੰਡ ਵਜੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਨੂੰ ਸੌਂਪਿਆ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਸਾਡੇ ਗੁਆਂਢੀ ਸੂਬਾ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਅਤੇ ਬੱਦਲ ਫਟਣ ਦੀਆਂ ਘਟਨਾਵਾਂ ਕਰਕੇ ਪੰਜਾਬ ਨੂੰ....
ਸਕੂਲੀ ਵਿਦਿਆਰਥੀਆਂ ਨੂੰ  ਕੂੜਾ ਪ੍ਰਬੰਧਨ ਪ੍ਰਤੀ  ਜ਼ਿੰਮੇਵਾਰ ਅਤੇ  ਸਰਗਰਮ ਭਾਗੀਦਾਰ ਬਣਾਉਣ ਲਈ ਮੁਹਾਲੀ ਪ੍ਰਸ਼ਾਸਨ ਦੀ ਨਿਵੇਕਲੀ ਪਹਿਲਕਦਮੀ
ਲਗਭਗ 1000 ਵਿਦਿਆਰਥੀ 'ਵਿਦਿਆਰਥੀਆਂ ਲਈ ਸਸਟੇਨੇਬਿਲਟੀ ਲੀਡਰਜ਼ ਪ੍ਰੋਗਰਾਮ' ਮੁਹਿੰਮ ਜੋੜੇ ਜਾਣਗੇ 100 ਸਫਲ ਵਿਦਿਆਰਥੀਆਂ ਨੂੰ ਖੇਤਰ ਵਿੱਚ ਗ੍ਰੈਜੂਏਸ਼ਨ ਨਾਲ ਸਨਮਾਨਿਤ ਕੀਤਾ ਜਾਵੇਗਾ ਡੀ ਸੀ ਆਸ਼ਿਕਾ ਜੈਨ ਨੇ ਤਜਵੀਜ਼ ਪੇਸ਼ ਕਰਨ ਲਈ ਵਿਦਿਆਰਥਣ ਸੁਹਾਨੀ ਸ਼ਰਮਾ ਦਾ ਸਵਾਗਤ ਕੀਤਾ ਐਸ.ਏ.ਐਸ.ਨਗਰ, 21 ਅਗਸਤ : ਆਪਣੀ ਕਿਸਮ ਦੀ ਪਹਿਲੀ ਵਿਲੱਖਣ ਪਹਿਲਕਦਮੀ ਵਿੱਚ, ਮੋਹਾਲੀ ਪ੍ਰਸ਼ਾਸਨ ਜਾਗਰੂਕਤਾ ਮੁਹਿੰਮ 'ਸਸਟੇਨੇਬਿਲਟੀ ਲੀਡਰਜ਼ ਪ੍ਰੋਗਰਾਮ ਫਾਰ ਸਟੂਡੈਂਟਸ' ਦੇ ਨਾਲ ਕੂੜਾ ਪ੍ਰਬੰਧਨ ਪ੍ਰੋਗਰਾਮ ਵਿੱਚ....
ਵਿਸ਼ਵ ਸੀਨੀਅਰ ਸਿਟੀਜ਼ਨ ਦਿਵਸ ਮੌਕੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਬਿਰਧ ਆਸ਼ਰਮ ਦਾ ਦੌਰਾ
ਬਜ਼ੁਰਗਾਂ ਵਿੱਚ ਫੈਲਾਈ ਸੀਨੀਅਰ ਸਿਟੀਜ਼ਨ ਐਕਟ ਦੀ ਜਾਗਰੂਕਤਾ ਅਤੇ ਸੁਣੀਆਂ ਮੁਸ਼ਕਿਲਾਂ ਮੋਗਾ, 21 ਅਗਸਤ : ਸ੍ਰੀ ਅਤੁਲ ਕਸਾਨਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਦੀ ਅਗਵਾਈ ਹੇਠ ਅਤੇ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਅੱਜ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਸ੍ਰੀ ਅਮਰੀਸ਼ ਕੁਮਾਰ ਨੇ ਸ਼ਿਵ ਕ੍ਰਿਪਾ ਬਿਰਧ ਆਸ਼ਰਮ ਸਭਾ ਸੋਸਾਇਟੀ ਮੋਗਾ ਦਾ....
ਜੇਕਰ ਸੰਭਵ ਹੋਵੇ ਤਾਂ ਧਾਰਮਿਕ ਸਥਾਨਾਂ 'ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਆਦੇਸ਼ ਜਾਰੀ
ਮੋਗਾ 21 ਅਗਸਤ : ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਧਾਰਮਿਕ ਸਥਾਨਾਂ ਜਿਵੇਂ ਕਿ ਗੁਰਦੁਆਰਿਆਂ/ਮਸਜਿਦਾਂ/ਮਸੀਤਾਂ/ਚਰਚਾ ਆਦਿ ਵਿੱਚ ਧਾਰਮਿਕ ਗ੍ਰੰਥਾਂ ਜਾਂ ਕਿਸੇ ਹੋਰ ਤਰੀਕੇ ਨਾਲ ਬੇਅਦਬੀ ਕੀਤੀ ਜਾ ਰਹੀ ਹੈ। ਇਸ ਨਾਲ ਆਮ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਅਤੇ ਜ਼ਿਲ੍ਹਾ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਭੰਗ ਹੁੰਦੀ ਹੈ। ਇਸ ਲਈ ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਫੌਰੀ ਕਾਰਵਾਈ ਕਰਨ ਦੀ ਲੋੜ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਵਧੀਕ ਜ਼ਿਲਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ....
ਕਲਰਕਾਂ ਦੀ ਲਿਖਤੀ ਪ੍ਰੀਖਿਆ ਲਈ ਬਣਾਏ ਪ੍ਰੀਖਿਆ ਕੇਂਦਰ ਆਸ-ਪਾਸ ਧਾਰਾ 144 ਲਾਗੂ
- ਕੇਂਦਰ ਦੇ ਸੌ ਮੀਟਰ ਦੇ ਘੇਰੇ ਅੰਦਰ ਵਿਦਿਆਰਥੀਆਂ/ਡਿਊਟੀ ਸਟਾਫ਼ ਤੋਂ ਬਿਨ੍ਹਾਂ ਆਮ ਲੋਕਾਂ ਦੇ ਇਕੱਠੇ ਹੋਣ ਤੇ ਪਾਬੰਦੀ ਮੋਗਾ, 21 ਅਗਸਤ : ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਕਲਰਕਾਂ ਦੀ ਅਸਾਮੀ ਲਈ ਲਿਖਤੀ ਪ੍ਰੀਖਿਆ (ਕੰਪਿਊਟਰ ਰਾਹੀਂ) 29 ਅਗਸਤ, 2023 ਨੂੰ ਲਾਲਾ ਲਾਜਪਤ ਰਾਏ ਮੈਮੋਰੀਅਲ ਪੋਲੀਟੈਕਨਿਕ ਕਾਲਜ, ਅਜੀਤਵਾਲ ਮੋਗਾ ਵਿਖੇ ਲਈ ਜਾ ਰਹੀ ਹੈ, ਜਿਸ ਵਿੱਚ ਲਗਭਗ 400 ਉਮੀਦਵਾਰ ਪ੍ਰੀਖਿਆ ਦੇ ਰਹੇ ਹਨ। ਉਕਤ ਦੇ ਮੱਦੇਨਜ਼ਰ ਪ੍ਰੀਖਿਆ ਨੂੰ ਸਫ਼ਲਤਾਪੂਰਵਕ ਅਤੇ ਪਾਰਦਰਸ਼ੀ ਤਰੀਕੇ ਨਾਲ....
ਬਲਜੀਤ ਸਿੰਘ ਚਾਨੀ ਬਣੇ ਨਗਰ ਨਿਗਮ ਮੋਗਾ ਦੇ ਮੇਅਰ
ਸ਼ਹਿਰ ਮੋਗਾ ਦੇ ਵਿਕਾਸ ਕਾਰਜਾਂ ਨੂੰ ਜੰਗੀ ਪੱਧਰ ਉੱਤੇ ਸ਼ੁਰੂ ਕੀਤਾ ਜਾਵੇਗਾ : ਬਲਜੀਤ ਸਿੰਘ ਚਾਨੀ ਡਵੀਜਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਦੀ ਹਾਜ਼ਰੀ ਵਿੱਚ ਹੋਈ ਸਰਬਸੰਮਤੀ ਨਾਲ ਚੋਣ ਮੋਗਾ, 21 ਅਗਸਤ - ਨਗਰ ਨਿਗਮ ਮੋਗਾ ਦੇ ਮੇਅਰ ਦੀ ਚੋਣ ਅੱਜ ਹੋਈ, ਜਿਸ ਵਿੱਚ ਸ੍ਰ ਬਲਜੀਤ ਸਿੰਘ ਚਾਨੀ (ਵਾਰਡ ਨੰਬਰ 😎 ਨੂੰ ਸਰਬਸੰਮਤੀ ਨਾਲ ਮੇਅਰ ਚੁਣ ਲਿਆ ਗਿਆ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਚੋਣ ਲਈ ਅੱਜ ਹਾਊਸ ਦੀ ਇਕੱਤਰਤਾ ਹੋਈ, ਜਿਸ ਦੌਰਾਨ ਸ੍ਰ ਦਲਜੀਤ ਸਿੰਘ ਮਾਂਗਟ ਡਵੀਜਨਲ....
ਨੌਜਵਾਨ ਮੁੰਡੇ ਕੁੜੀਆਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਚਲਾਈਆਂ ਜਾ ਰਹੀਆਂ ਰੋਜ਼ਗਾਰ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ - ਡਿਪਟੀ ਕਮਿਸ਼ਨਰ
ਰੋਜ਼ਗਾਰ ਦੇ ਮੌਕਿਆਂ ਅਤੇ ਅਸਾਮੀਆਂ ਸਬੰਧੀ ਪੂਰੀ ਜਾਣਕਾਰੀ ਲਈ ਨਾਮ ਦਰਜ ਕਰਾਉਣ ਦੀ ਅਪੀਲ ਮੋਗਾ, 21 ਅਗਸਤ - ਜ਼ਿਲ੍ਹਾ ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਨੌਜਵਾਨ ਮੁੰਡੇ ਕੁੜੀਆਂ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਰੋਜ਼ਗਾਰ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ ਹੈ। ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀਮਤੀ ਪਰਮਿੰਦਰ ਕੌਰ, ਕਰੀਅਰ ਗਾਈਡੈਂਸ ਕਾਊਂਸਲਰ ਸ੍ਰ ਬਲਰਾਜ ਸਿੰਘ ਅਤੇ ਹੋਰ ਵੀ ਹਾਜ਼ਰ ਸਨ। ਡਿਪਟੀ....
ਸ਼ਹੀਦ ਜਵਾਨ ਤਰਨਦੀਪ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ
ਸ਼ਹੀਦਾ ਦੇ ਪਰਿਵਾਰਾ ਦੇ ਦਿੱਤੇ ਵਡਮੁੱਲੇ ਯੋਗਦਾਨ ਨੂੰ ਕੀਤਾ ਨਮਨ ਬੱਸੀ ਪਠਾਣਾਂ, 21 ਅਗਸਤ : ਦੇਸ਼ ਲਈ ਜਾਨਾ ਵਾਰਨ ਵਾਲੇ ਕੌਮ ਦੇ ਹੀਰਿਆਂ ਦਾ ਸਦਾ ਮਾਨ ਸਨਮਾਨ ਰਹੇਗਾ। ਉਨ੍ਹਾਂ ਦੇ ਪਰਿਵਾਰਾ ਨਾਲ ਵੀ ਸਰਕਾਰ ਦੀ ਪੂਰੀ ਹਮਦਰਦੀ ਹੈ, ਹਰ ਸੰਭਵ ਸਹਾਇਤਾ ਕਰਨਾ, ਮਾਨ ਸਨਮਾਨ ਦੇਣਾ ਪ੍ਰਸਾਸ਼ਨ ਦੀ ਜਿੰਮੇਵਾਰੀ ਹੈ। ਇਹ ਪ੍ਰਗਟਾਵਾ ਹਲਕਾ ਬਸੀ ਪਠਾਣਾਂ ਤੋਂ ਵਿਧਾਇਕ ਸ੍ਰੀ ਰੁਪਿੰਦਰ ਸਿੰਘ ਹੈਪੀ ਨੇ ਬਹੁਤ ਹੀ ਗਮਗੀਨ ਮਾਹੌਲ ਵਿੱਚ ਜ਼ਿਲ੍ਹੇ ਦੇ ਪਿੰਡ ਕਮਾਲੀ ਦੇ ਸ਼ਹੀਦ ਫੌਜੀ ਤਰਨਦੀਪ ਸਿੰਘ ਦੀਆਂ ਅੰਤਿਮ....
ਪਸ਼ੂ ਪਾਲਣ ਵਿਭਾਗ ਵੱਲੋਂ ਮੌੜ ਨਾਭਾ ਵਿਖੇ ਲਗਾਈਆ ਗਿਆ ਕੈਂਪ 
ਬਰਨਾਲਾ, 21 ਅਗਸਤ : ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਬਰਨਾਲਾ ਦੀ ਦਿਸ਼ਾ-ਨਿਰਦੇਸ਼ ਅਨੁਸਾਰ ਅੱਜ ਪਸ਼ੂ ਭਲਾਈ ਅਤੇ ਜਾਗਰੂਕਤਾ ਕੈਂਪ ਸਿਵਿਲ ਪਸ਼ੂ ਪਾਲਣ ਹਸਪਤਾਲ ਮੌੜ ਨਾਭਾ ਵਿਖੇ ਲਗਾਇਆ ਗਿਆ। ਇਸ ਕੈਂਪ ਵਿੱਚ ਸੀਨੀਅਰ ਵੈਟਨਰੀ ਅਫਸਰ ਤਪਾ ਡਾ ਮਿਸ਼ਰ ਸਿੰਘ ਨੇ ਕੈਂਪ ਵਿੱਚ ਆਏ ਹੋਏ ਪਸ਼ੂ ਪਾਲਕਾਂ ਨੂੰ ਪਸ਼ੂ ਪਾਲਣ ਵਿਭਾਗ ਦੀਆਂ ਵੱਖ ਵੱਖ ਸਕੀਮ ਬਾਰੇ ਜਾਣਕਾਰੀ ਦਿੱਤੀ ਗਈ। ਡਾ ਸੁੱਖਹਰਮਨਦੀਪ ਸਿੰਘ (ਵੈਟਨਰੀ ਅਫਸਰ) ਨੇ ਪਸ਼ੂ ਪਾਲਕਾਂ ਨੂੰ ਉੱਨਤ ਨਸਲ ਸੁਧਾਰ ਪ੍ਰੋਗਰਾਮ ਬਾਰੇ ਜਾਣਕਾਰੀ ਦਿੱਤੀ| ਡਾ ਅਭਿਨੀਤ....
ਬਰਨਾਲਾ ਪੁਲਸ ਨੇ ਕੀਤੀ ਜ਼ਿਲ੍ਹਾ ਕੈਮਿਸਟ ਐਸ਼ੋਸੀਏਸ਼ਨ ਬਰਨਾਲਾ ਨਾਲ ਅਹਿਮ ਬੈਠਕ 
ਬਰਨਾਲਾ, 19 ਅਗਸਤ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ ਚਲਾਈ ਮੁਹਿਮ ਤਹਿਤ ਐਸ.ਐਸ.ਪੀ ਬਰਨਾਲਾ ਸ਼੍ਰੀ ਸੰਦੀਪ ਕੁਮਾਰ ਮਲਿਕ ਅਤੇ ਸ਼੍ਰੀ ਰਮਨੀਸ਼ ਚੌਧਰੀ ਕਪਤਾਨ ਪੁਲਿਸ (ਡੀ) ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕੈਮਿਸਟ ਐਸ਼ੋਸੀਏਸ਼ਨ ਬਰਨਾਲਾ ਨਾਲ ਫ੍ਰੈਂਡਿਲੀ ਮੀਟਿੰਗ ਡੀ.ਐਸ.ਪੀ ਗਮਦੂਰ ਸਿੰਘ ਅਤੇ ਸੀ.ਆਈ.ਏ ਇੰਚਾਰਜ ਬਲਜੀਤ ਸਿੰਘ ਵਲੋਂ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਤ ਤਹਿਤ ਅੱਜ ਜ਼ਿਲ੍ਹਾ ਕੈਮਿਸਟ ਐਸ਼ੋਸੀਏਸ਼ਨ ਬਰਨਾਲਾ ਨਾਲ ਮੀਟਿੰਗ....
ਮਹਿਲਾ ਕਿਸਾਨਾਂ ਦਾ ਸਸ਼ਕਤੀਕਰਨ: ਮਹਿਲਾ ਕਿਸਾਨ ਉਤਪਾਦਕ ਕੰਪਨੀ ਵਲੋਂ ਇਨਪੁਟ ਦੁਕਾਨ ਦਾ ਉਦਘਾਟਨ
ਧਨੌਲਾ, 21 ਅਗਸਤ : ਜ਼ਿਲ੍ਹਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਔਰਤਾਂ ਨੂੰ ਵਿੱਤੀ ਤੌਰ 'ਤੇ ਆਤਮ ਨਿਰਭਰ ਕਰਨ ਲਈ ਕਦਮ ਪੁੱਟੇ ਜਾ ਰਹੇ ਹਨ। ਇਸ ਤਹਿਤ ਚੜ੍ਹਦੀ ਕਲਾ ਮਹਿਲਾ ਕਿਸਾਨ ਉਤਪਾਦਕ ਕੰਪਨੀ ਦੀ ਇਨਪੁਟ ਦੁਕਾਨ ਦਾ ਉਦਘਾਟਨ ਪਿੰਡ ਕੋਟਦੁੰਨਾ ਵਿਖੇ ਕੀਤਾ ਗਿਆ, ਜੋ ਪੇਂਡੂ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਇਸ ਦੁਕਾਨ ਦਾ ਉਦਘਾਟਨ ਬਰਨਾਲਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਦੀਸ਼ ਸਿੰਘ ਨੇ ਕੀਤਾ। ਚੜ੍ਹਦੀ ਕਲਾ....