ਮਾਲਵਾ

ਭੈਣੀ ਮਹਿਰਾਜ ਵਿੱਚ 'ਨਵੀਆਂ ਪੁਲਾਂਘਾਂ' ਮੁਹਿੰਮ ਤਹਿਤ ਲੜਕੀਆਂ ਲਈ ਸ਼ਗਨ ਸਕੀਮ ਦੀ ਸ਼ੁਰੂਆਤ 23 ਨੂੰ
ਬਰਨਾਲਾ, 21 ਅਗਸਤ : ਪਿੰਡ ਭੈਣੀ ਮਹਿਰਾਜ ਵਿੱਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਸੋਚ ਸਦਕਾ ਅਤੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਲੋਕ ਭਲਾਈ ਉਪਰਾਲੇ ਜਾਰੀ ਹਨ। ਇਨ੍ਹਾਂ ਉਪਰਾਲਿਆਂ ਦੀ ਲੜੀ ਹੇਠ ਗੁਰੂ ਤੇਗ ਬਹਾਦਰ ਟੀਮ ਅਤੇ ਵੈਲਫੇਅਰ ਸੋਸਾਇਟੀ ਫਾਰ ਸਟੂਡੈਂਟਸ ਦੇ ਉੱਦਮ ਨਾਲ 23 ਅਗਸਤ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੈਣੀ ਮਹਿਰਾਜ ਵਿਖੇ ਪ੍ਰੋਗਰਾਮ 'ਨਵੀਆਂ ਪੁਲਾਂਘਾਂ' ਤਹਿਤ ਮਾਤਾ ਜੀਤੋ ਜੀ ਕੰਨਿਆ ਸਮ੍ਰਿਤੀ ਯੋਜਨਾ ਅਤੇ ਮਾਤਾ ਗੁਜਰੀ ਸ਼ਗਨ ਸਕੀਮ ਦਾ....
ਡਿਪਟੀ ਕਮਿਸ਼ਨਰ ਵਲੋਂ ਸ਼ਹਿਰੀ ਵਿਕਾਸ ਕਾਰਜਾਂ ਦੀ ਸਮੀਖਿਆ
ਬਰਨਾਲਾ ਦੇ ਚੌਕਾਂ ਦੇ ਨਵੀਨੀਕਰਨ, ਪੌਦੇ ਲਾਉਣ ਸਮੇਤ ਹੋਰ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਜ਼ਿਲ੍ਹੇ ਵਿੱਚ ਮੌਜੂਦਾ ਸੀਜ਼ਨ ਦੌਰਾਨ ਸਵਾ ਲੱਖ ਪੌਦੇ ਲਾਉਣ ਦਾ ਟੀਚਾ ਬਰਨਾਲਾ, 21 ਅਗਸਤ : ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਵਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਬਰਨਾਲਾ ਸਮੇਤ ਹੋਰ....
'ਖੇਡਾਂ ਵਤਨ ਪੰਜਾਬ ਦੀਆਂ 2023' ਵਾਸਤੇ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ ਸ਼ੁਰੂ
ਵਿਸ਼ੇਸ਼ ਪੋਰਟਲ www.khedanwatanpunjabdia.com 'ਤੇ ਮੁਫ਼ਤ ਰਜਿਸਟ੍ਰੇਸ਼ਨ ਦੀ ਸਹੂਲਤ ਬਰਨਾਲਾ ਵਿੱਚ ਨੈੱਟਬਾਲ, ਬੈਡਮਿੰਟਨ ਤੇ ਟੇਬਲ ਟੈਨਿਸ ਲਈ ਹੋਣਗੇ ਰਾਜ ਪੱਧਰੀ ਮੁਕਾਬਲੇ ਖੇਡ ਮੁਕਾਬਲਿਆਂ ਵਿੱਚ ਪੰਜ ਨਵੀਂਆਂ ਖੇਡਾਂ ਸਾਈਕਲਿੰਗ, ਘੋੜਸਵਾਰ, ਰਗਬੀ, ਵੁਸ਼ੂ ਤੇ ਵਾਲੀਬਾਲ ਸ਼ੂਟਿੰਗ ਵੀ ਸ਼ਾਮਲ ਬਰਨਾਲਾ, 21 ਅਗਸਤ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਖੇਡ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਪੰਜਾਬ ਵਿੱਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ....
ਉਮੇਸ਼ਵਰੀ ਸ਼ਰਮਾ ਨੇ ਜ਼ਿਲ੍ਹਾ ਖੇਡ ਅਫ਼ਸਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ
ਬਰਨਾਲਾ, 21 ਅਗਸਤ : ਮੈਡਮ ਉਮੇਸ਼ਵਰੀ ਸ਼ਰਮਾ ਨੇ ਅੱਜ ਜ਼ਿਲ੍ਹਾ ਖੇਡ ਅਫ਼ਸਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ। ਮਾਲੇਰਕੋਟਲਾ ਨਾਲ ਸਬੰਧਤ ਮੈਡਮ ਉਮੇਸ਼ਵਰੀ ਸ਼ਰਮਾ ਇਸ ਤੋਂ ਪਹਿਲਾ ਐਸ.ਏ.ਐੱਸ ਨਗਰ ਸਣੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਸੇਵਾਵਾਂ ਨਿਭਾਅ ਚੁੱਕੇ ਹਨ। ਅੱਜ ਅਹੁਦਾ ਸੰਭਾਲਣ ਮੌਕੇ ਉਨ੍ਹਾਂ ਕਿਹਾ ਕਿ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਵਿੱਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਵਿੱਚ ਕੋਈ ਕਸਰ....
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਜ਼ਿਲਾ ਟਾਸਕ ਫੋਰਸ ਦੀ ਵਿਸ਼ੇਸ਼ ਮੀਟਿੰਗ
ਫਰੀਦਕੋਟ, 21 ਅਗਸਤ : ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਅਸ਼ੋਕ ਚੱਕਰ ਹਾਲ ਡੀ. ਸੀ ਦਫਤਰ ਫਰੀਦਕੋਟ ਵਿਖੇ ਜ਼ਿਲ੍ਹਾ ਟਾਸਕ ਫੋਰਸ ਦੀ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਦੌਰਾਨ ਸਿਵਲ ਸਰਜਨ ਫਰੀਦਕੋਟ ਡਾ. ਅਨਿਲ ਗੋਇਲ, ਡਾ. ਚੰਦਰ ਸ਼ੇਖਰ ਕੱਕੜ, ਕਾਰਜਕਾਰੀ ਜ਼ਿਲਾ ਟੀਕਾਕਰਨ ਅਫਸਰ ਡਾ. ਰਾਜੀਵ ਭੰਡਾਰੀ, ਡਾ. ਮੈਰੀ, ਡਾ. ਮੇਘਾ ਪ੍ਰਕਾਸ਼ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਮੂਹ ਸੀਨੀਅਰ ਮੈਡੀਕਲ ਅਫਸਰ ਸ਼ਾਮਲ ਹੋਏ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ....
"ਸਰਕਾਰ ਤੁਹਾਡੇ ਦੁਆਰ" ਤਹਿਤ ਪਿੰਡ ਡੋਡ ਵਿਖੇ ਲਗਾਇਆ ਸੁਵਿਧਾ ਕੈਂਪ
ਕੈਂਪ ਦੌਰਾਨ 15 ਬਿਨੈਕਾਰਾਂ ਦੀਆਂ ਅਰਜ਼ੀਆਂ ਹੋਈਆ ਪ੍ਰਾਪਤ : ਬਲਜੀਤ ਕੌਰ ਫਰੀਦਕੋਟ 21 ਅਗਸਤ : "ਸਰਕਾਰ ਤੁਹਾਡੇ ਦੁਆਰ" ਮੁਹਿੰਮ ਤਹਿਤ ਜਿਲ੍ਹੇ ਦੇ ਪਿੰਡ ਡੋਡ ਵਿਖੇ ਐਸ.ਡੀ.ਐਮ. ਫਰੀਦਕੋਟ ਮੈਡਮ ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਸੁਵਿਧਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ 15 ਬਿਨੈਕਾਰਾਂ ਦੀਆਂ ਅਰਜ਼ੀਆਂ ਪ੍ਰਾਪਤ ਹੋਈਆ ਹਨ, ਇੰਨਾ ਅਰਜੀਆਂ ਦੀ ਪੜਤਾਲ ਕਰਨ ਉਪਰੰਤ ਯੋਗ ਲਾਭਪਾਤਰੀਆਂ ਨੂੰ ਬਣਦਾ ਲਾਭ ਮੁੱਹਈਆਂ ਕਰਵਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ। ਇਸ ਮੌਕੇ ਐਸ.ਡੀ.ਐਮ ਮੈਡਮ ਬਲਜੀਤ ਕੌਰ ਨੇ ਕਿਹਾ ਕਿ....
ਲੁੱਟ ਖੋਹ ਦੀ ਘਟਨਾ ਦਾ ਡਰਾਮਾ ਕਰਨ ਵਾਲਾ 1 ਵਿਅਕਤੀ ਕਾਬੂ  
ਫਾਜ਼ਿਲਕਾ 20 ਅਗਸਤ : ਫਾਜ਼ਿਲਕਾ ਪੁਲਿਸ ਨੇ ਲੁੱਟ ਦੀ ਵਾਰਦਾਤ ਦਾ ਡਰਾਮਾ ਕਰਨ ਵਾਲੇ ਨੂੰ ਕਾਬੂ ਕਰਕੇ ਇਕ ਵੱਡੇ ਕੇਸ਼ ਨੁੰ ਹੱਲ ਕਰ ਲਿਆ ਹੈ. ਜ਼ਿਲ੍ਹਾ ਪੁਲਿਸ ਮੁੱਖੀ ਸ੍ਰੀ ਮਨਜੀਤ ਸਿੰਘ ਢੇਸੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਸੇਵਕ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਚੱਕ ਕਾਲਾ ਸਿੰਘ ਵਾਲਾ ਥਾਣਾ ਸਦਰ ਸ਼੍ਰੀ ਮੁਕਤਸਰ ਸਾਹਿਬ ਨੇ ਪੁਲਿਸ ਨੂੰ ਆਪਣਾ ਬਿਆਨ ਦਰਜ ਕਰਵਾਇਆ ਕਿ ਉਸ ਪਾਸੇ 2 ਅਣਪਛਾਤੇ ਮੋਟਰ ਸਾਈਕਲ ਸਵਾਰਾ ਵਲੋ ਪਿਸਤੌਲ ਦੀ ਨੋਕ ਤੇ 22 ਲੱਖ 50 ਹਜਾਰ ਰੁਪਏ ਦੀ ਲੁੱਟ ਕੀਤੀ ਹੈ....
ਰਾਹਤ ਕੇਂਦਰਾਂ ਵਿਚ ਪਰਿਵਾਰਾਂ ਨਾਲ ਆਏ ਬੱਚਿਆਂ ਨੂੰ ਤਨਾਅ ਮੁਕਤ ਰੱਖਣ ਲਈ ਉਪਰਾਲੇ
ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਵੰਡਿਆਂ ਖੇਡਾਂ ਦਾ ਸਮਾਨ ਫਾਜਿ਼ਲਕਾ, 21 ਅਗਸਤ : ਫਾਜਿ਼ਲਕਾ ਦੇ ਸਰਹੱਦੀ ਪਿੰਡਾਂ ਵਿਚ ਹੜ੍ਹ ਕਾਰਨ ਰਾਹਤ ਕੇਂਦਰਾਂ ਵਿਚ ਪਹੁੰਚੇ ਪਰਿਵਾਰਾਂ ਦੇ ਬੱਚਿਆਂ ਨੂੰ ਤਨਾਅ ਮੁਕਤ ਰੱਖਣ ਲਈ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਅੱਜ ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਅਤੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਹਸਤਾਂ ਕਲਾਂ ਦੇ ਰਾਹਤ ਕੈਂਪ ਵਿਚ ਪਹੁੰਚ ਕੇ ਇੰਨ੍ਹਾਂ ਬੱਚਿਆਂ ਨੂੰ ਇਨਡੋਰ ਖੇਡਾਂ ਦਾ ਸਮਾਨ ਦਿੱਤਾ ਅਤੇ....
ਸਿੱਖੋ ਅਤੇ ਵਧੋ ਪ੍ਰੋਗਰਾਮ ਤਹਿਤ ਸਰਕਾਰੀ ਹਾਈ ਸਕੂਲ ਆਸਫ ਵਾਲਾ ਦੇ ਵਿਦਿਆਰਥੀਆਂ ਦਾ ਕੀਤਾ ਮਾਰਗਦਰਸ਼ਨ
ਫਾਜਿ਼ਲਕਾ 21 ਅਗਸਤ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ. ਦੀ ਅਗਵਾਈ ਹੇਠ ਜਿ਼ਲ੍ਹਾ ਪ੍ਰਸ਼ਾਸਨ ਫਾਜਿ਼ਲਕਾ ਵੱਲੋਂ ਸ਼ੁਰੂ ਕੀਤੇ ਸਿੱਖੋ ਅਤੇ ਵਧੋ ਪ੍ਰੋਗਰਾਮ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਫਾਜ਼ਿਲਕਾ ਦੇ ਕੌਂਸਲਰ ਭੁਪਿੰਦਰਦੀਪ ਸਿੰਘ ਨੇ ਸਰਕਾਰੀ ਹਾਈ ਸਕੂਲ ਆਸਫ ਵਾਲਾ ਦੇ ਵਿਦਿਆਰਥੀਆਂ ਨੂੰ ਪ੍ਰੇਰਕ ਭਾਸ਼ਣ ਦਿੱਤਾ। ਜਿਸ ਵਿੱਚ ਉਨ੍ਹਾਂ ਵਿਦਿਆਰਥੀਆਂ ਨੂੰ ਚੰਗੇ ਭਵਿੱਖ ਦੀ ਪ੍ਰਾਪਤੀ ਲਈ ਸਖਤ ਮਿਹਨਤ ਕਰਨ ਬਾਰੇ ਪ੍ਰੇਰਿਤ ਕੀਤਾ। ਇਸ ਮੌਕੇ ਭੁਪਿੰਦਰਦੀਪ ਸਿੰਘ ਨੇ ਕਿਹਾ ਕਿ ਜਿੰਦਗੀ ਵਿਚ....
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਨਰਮੇ ਦੇ ਕਿਸਾਨਾਂ ਲਈ ਖੇਤੀ ਸਕੂਲ ਦਾ ਕੀਤਾ ਆਯੋਜਨ 
ਪਿੰਡ ਝੁੰਮਿਆਂਵਾਲੀ ਦੇ ਕਿਸਾਨਾਂ ਨੂੰ ਨਰਮੇ ਦੀ ਕਾਸ਼ਤ, ਖਾਦਾਂ ਅਤੇ ਕੀਟਨਾਸ਼ਕਾਂ ਦੀ ਸਹੀ ਵਰਤੋਂ ਬਾਰੇ ਦਿੱਤੀ ਜਾਣਕਾਰੀ ਅਬੋਹਰ, 21 ਅਗਸਤ : ਅਬੋਹਰ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਅਤੇ ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਕਪਾਹ ਦੇ ਕਿਸਾਨਾਂ ਲਈ ਵਧੀਆ ਖੇਤੀ ਅਭਿਆਸਾਂ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਭਾਰਤੀ ਕਪਾਹ ਨਿਗਮ (ਸੀਸੀਆਈ) ਦੇ ਪ੍ਰੋਜੈਕਟ ਤਹਿਤ ਅਬੋਹਰ ਨੇੜੇ ਪਿੰਡ ਝੁੰਮਿਆਂਵਾਲੀ ਵਿਖੇ ਇੱਕ ਕਿਸਾਨ ਖੇਤ ਸਕੂਲ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ....
ਟਾਹਲੀ ਵਾਲਾ ਤੋਂ 15 ਔਰਤਾਂ ਤੇ ਬੱਚਿਆਂ ਨੂੰ ਕਿਸਤੀ ਨਾਲ ਸੁਰੱਖਿਅਤ ਕੱਢਿਆ
ਜਲਾਲਾਬਾਦ, 21 ਅਗਸਤ : ਜਲਾਲਾਬਾਦ ਖੇਤਰ ਵਿਚ ਐਨਡੀਆਰਐਫ ਦੀਆਂ ਟੀਮਾਂ ਜਿ਼ਲ੍ਹਾ ਪ੍ਰਸ਼ਾਸਨ ਦੀ ਮਦਦ ਨਾਲ ਲਗਾਤਾਰ ਹੜ੍ਹ ਦੇ ਪਾਣੀ ਵਿਚ ਘਿਰੇ ਲੋਕਾਂ ਨੂੰ ਬਾਹਰ ਕੱਢ ਰਹੀਆਂ ਹਨ। ਐਸਡੀਐਮ ਸ੍ਰੀ ਅਕਾਸ਼ ਬਾਂਸਲ ਨੇ ਦੱਸਿਆ ਕਿ ਅੱਜ ਚੱਕ ਟਾਹਲੀ ਵਾਲਾ ਤੋਂ 15 ਔਰਤਾਂ ਅਤੇ ਬੱਚਿਆਂ ਨੂੰ ਕਿਸਤੀ ਰਾਹੀਂ ਸੁਰੱਖਿਅਤ ਕੱਢਿਆ ਗਿਆ ਹੈ। ਇਸ ਤੋਂ ਬਿਨ੍ਹਾਂ ਘੁਬਾਇਆ ਦੇ ਰਾਹਤ ਕੈਂਪ ਵਿਚ 8 ਲੋਕ ਰਹਿਣ ਲਈ ਪੁੱਜੇ ਸਨ, ਜਿੰਨ੍ਹਾਂ ਨੂੰ ਖਾਣ ਪੀਣ ਦਾ ਸਮਾਨ ਤੇ ਹੋਰ ਮਦਦ ਪ੍ਰਸ਼ਾਸਨ ਵੱਲੋਂ ਮੁਹਈਆ ਕਰਵਾਈ ਜਾ ਰਹੀ....
ਪ੍ਰਸ਼ਾਸਨ ਵੱਲੋਂ ਹੁਣ ਤੱਕ 6389 ਕਿਉਂਟਲ ਹਰਾ ਚਾਰਾ, 2661 ਬੈਗ ਕੈਟਲ ਫੀਡ, 4612 ਤਰਪਾਲਾਂ, 9412 ਰਾਸ਼ਨ ਕਿੱਟਾਂ,250 ਕਿਉਂਟਲ ਮੱਕੀ ਦਾ ਅਚਾਰ ਵੰਡਿਆ
ਫਾਜਿ਼ਲਕਾ, 21 ਅਗਸਤ : ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਲਗਾਤਾਰ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਰਾਹਤ ਸਮੱਗਰੀ ਦੀ ਵੰਡ ਕੀਤੀ ਜਾ ਰਹੀ ਹੈ। ਜਿੱਥੇ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ ਉਥੇ ਹੀ ਫਾਜਿਲ਼ਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੀ ਲਗਾਤਾਰ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰ ਰਹੇ ਹਨ। ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਹੁਣ ਤੱਕ 6389 ਕਿਉਂਟਲ ਹਰਾ ਚਾਰਾ, 2661....
ਪ੍ਰਸ਼ਾਸਨ ਵੱਲੋਂ 700 ਤੋਂ ਜਿਆਦਾ ਲੋਕਾਂ ਨੂੰ ਕਿਸਤੀਆਂ ਰਾਹੀਂ ਸੁਰੱਖਿਅਤ ਕੱਢਿਆ ਗਿਆ
ਪ੍ਰਸ਼ਾਸਨ ਦੀਆਂ ਟੀਮਾਂ 24 ਘੰਟੇ ਤਾਇਨਾਤ : ਡਿਪਟੀ ਕਮਿਸ਼ਨਰ ਫਾਜਿ਼ਲਕਾ, 21 ਅਗਸਤ : ਕਾਂਵਾਂ ਵਾਲੀ ਪੱਤਣ ਤੇ ਹੜ੍ਹ ਦੇ ਪਾਣੀ ਵਿਚ ਘਿਰੇ ਲੋਕਾਂ ਨੂੰ ਬਾਹਰ ਕੱਢਣ ਦੇ ਓਪਰੇਸ਼ਨ ਦੀ ਨਿਗਰਾਨੀ ਕਰਦਿਆਂ ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੁ ਦੁੱਗਲ ਨੇ ਦੱਸਿਆ ਹੈ ਕਿ ਹੁਣ ਤੱਕ 700 ਤੋਂ ਜਿਆਦਾ ਲੋਕਾਂ ਨੂੰ ਕਿਸਤੀਆਂ ਰਾਹੀਂ ਸੁਰੱਖਿਅਤ ਕੱਢਿਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨ ਦੀਆਂ ਟੀਮਾਂ ਹਰ ਖੇਤਰ ਵਿਚ ਮੁਸਤੈਦੀ ਨਾਲ ਕੰਮ ਕਰ ਰਹੀਆਂ ਹਨ। ਬੀਤੀ ਸ਼ਾਮ ਤੱਕ 498 ਲੋਕਾਂ....
ਨੈਸ਼ਨਲ ਸੀਨੀਅਰ ਸੀਟੀਜਨ ਦਿਵਸ ਨੂੰ ਸਮਰਪਿਤ ਬਜੁਰਗਾਂ, ਗਰਭਵਤੀ ਔਰਤਾਂ ਤੇ ਦਿਵਿਆਗਜਨਾ ਲਈ ਸੇਵਾ ਕੇਂਦਰ ਵਿਖੇ ਲਗਾਏ ਵਿਸ਼ੇਸ਼ ਕਾਉਂਟਰ : ਡਿਪਟੀ ਕਮਿਸ਼ਨਰ
ਫਾਜ਼ਿਲਕਾ, 21 ਅਗਸਤ : ਨੈਸ਼ਨਲ ਸੀਨੀਅਰ ਸੀਟੀਜਨ ਦਿਵਸ ਨੂੰ ਸਮਰਪਿਤ ਜ਼ਿਲੇ੍ਹ ਦੇ ਸਮੂਹ ਸੇਵਾ ਕੇਂਦਰਾਂ ਵਿਖੇ ਬਜੁਰਗਾਂ, ਦਿਵਿਆਂਗਜਨਾਂ ਅਤੇ ਸੀਨੀਅਰ ਸੀਟੀਜਨਾਂ ਵਾਸਤੇ ਵਿਸ਼ੇਸ਼ ਕਾਉਂਟਰ ਲਗਾ ਕੇ ਵੱਖ—ਵੱਖ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ। ਇਹ ਜਾਣਕਾਰੀ ਦਿੰਦਿਆਂ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਦਿਵਸ ਦੇ ਮੱਦੇਨਜਰ ਦਿਵਿਆਂਗਜਨਾਂ, ਗਰਭਵਤੀ ਔਰਤਾਂ ਤੇ ਸੀਨੀਅਰ ਸੀਟੀਜਨਾਂ ਨੂੰ ਸੁਖਾਵੇ ਮਾਹੌਲ ਵਿਚ ਸੇਵਾਵਾਂ ਮੁਹੱਈਆ ਕਰਵਾਈਆਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ....
ਹੜ੍ਹਾਂ ਦੇ ਔਖੇ ਸਮੇਂ ਸਰਕਾਰ ਲੋਕਾਂ ਦੇ ਨਾਲ ਵਿਧਾਇਕ ਸਵਨਾ
ਪਿੰਡ ਪਿੰਡ ਪਹੁੰਚ ਕੇ ਹੜ੍ਹ ਪ੍ਰਭਾਵਿਤ ਲੋਕਾਂ ਦਾ ਹੌਂਸਲਾਂ ਵਧਾ ਰਹੇ ਹਨ ਵਿਧਾਇਕ ਫਾਜਿ਼ਲਕਾ, 21 ਅਗਸਤ : ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਜਿੱਥੇ ਹੜ੍ਹ ਆਉਣ ਤੋਂ ਪਹਿਲਾਂ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਸਮਾਂ ਰਹਿੰਦੇ ਸੁਰੱਖਿਅਤ ਥਾਂਵਾਂ ਤੇ ਆਉਣ ਲਈ ਪ੍ਰੇਰਿਤ ਕਰਦੇ ਰਹੇ ਉਥੇ ਹੁਣ ਉਹ ਪਿੰਡ ਪਿੰਡ ਜਾ ਕੇ ਲੋਕਾਂ ਦੀ ਹੌਂਸਲਾ ਅਫ਼ਜਾਈ ਕਰ ਰਹੇ ਹਨ। ਅੱਜ ਵੀ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜਿੱਥੇ ਰਾਹਤ ਕੈਂਪਾਂ ਵਿਚ ਜਾ ਕੇ ਛੋਟੇ ਬੱਚਿਆਂ ਨੂੰ ਕਪੜੇ ਦਿੱਤੇ....