ਮਾਲਵਾ

ਪੰਜਾਬ ਭਰ ਦੇ ਵਿਧਾਇਕਾਂ ਅਤੇ ਵਜ਼ੀਰਾਂ ਦੇ ਘਰਾਂ ਅੱਗੇ 4 ਘੰਟਿਆਂ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਧਰਨੇ ਆਰੰਭ
ਮਾਨਸਾ, 19 ਅਗਸਤ : ਪੰਜਾਬ ’ਚ ਹੜ੍ਹਾਂ ਕਾਰਨ ਹੋਈ ਵਿਆਪਕ ਤਬਾਹੀ ਦੇ ਮੁਆਵਜ਼ੇ ਅਤੇ ਹੜ੍ਹਾਂ ਦੀ ਰੋਕਥਾਮ ਨਾਲ ਸਬੰਧਤ ਮੰਗਾਂ ਨੂੰ ਲੈਕੇ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਰਾਜ ਭਰ ਦੇ ਵਿਧਾਇਕਾਂ ਅਤੇ ਵਜ਼ੀਰਾਂ ਦੇ ਘਰਾਂ ਅੱਗੇ ਰੋਸ਼ ਪ੍ਰਦਰਸਨ ਕੀਤੇ ਜਾਣ ਲੱਗੇ ਹਨ। ਮਾਨਸਾ ਜ਼ਿਲ੍ਹੇ ਵਿੱਚ ਇਨ੍ਹਾਂ ਧਰਨਿਆਂ ਤਹਿਤ ਮਾਨਸਾ ਵਿਖੇ ਵਿਧਾਇਕ ਡਾ ਵਿਜੈ ਸਿੰਗਲਾ ਅਤੇ ਗੁਰਪ੍ਰੀਤ ਸਿੰਘ ਬਣਾਂਵਾਲੀ (ਵਿਧਾਇਕ ਸਰਦੂਲਗੜ੍ਹ) ਅਤੇ ਬੁਢਲਾਡਾ ਵਿਖੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦੀ ਰਿਹਾਇਸ਼ ਅੱਗੇ ਧਰਨਾ ਦੇ ਕੇ....
ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਨੇ ਗਿੱਦੜਬਾਹਾ ਵਿਖੇ ਨਵੇਂ ਕੋਰਟ ਕੰਪਲੈਕਸ ਦਾ ਆਨਲਾਈਨ ਕੀਤਾ ਉਦਘਾਟਨ
ਸ੍ਰੀ ਮੁਕਤਸਰ ਸਾਹਿਬ ਸੈਸ਼ਨ ਡਵੀਜਨ ਦੇ ਐਡਮਿਨਸਟ੍ਰੇਟਿਵ ਜੱਜ ਵਿਸੇ਼ਸ ਤੌਰ ਤੇ ਰਹੇ ਹਾਜਰ ਗਿੱਦੜਬਾਹਾ, 19 ਅਗਸਤ : ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਚੀਫ ਜਸਟਿਸ ਸ੍ਰੀ ਰਵੀ ਸ਼ੰਕਰ ਝਾਅ ਵੱਲੋਂ ਗਿੱਦੜਬਾਹਾ ਵਿਖੇ ਨਵੇਂ ਬਣੇ ਕੋਰਟ ਕੰਪਲੈਕਸ ਅਤੇ ਰਿਹਾਇਸੀ ਬਲਾਕ ਦਾ ਆਨਲਾਈਨ ਵਿਧੀ ਰਾਹੀਂ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਹਾਈਕੋਰਟ ਦੇ ਬਿਲਡਿੰਗ ਕਮੇਟੀ ਦੇ ਚੇਅਰਮੈਨ ਮਾਨਯੋਗ ਜ਼ਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆਂ ਅਤੇ ਹੋਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਵੀ....
ਦਵਾਈ ਨਾ ਸਮਝੋ,ਸ਼ਹਿਦ ਨੂੰ ਰੋਜ਼ਾਨਾ ਖ਼ੁਰਾਕ ਦਾ ਹਿੱਸਾ ਬਣਾਉ : ਡਾ. ਸ਼ਰਮਾ
ਲੁਧਿਆਣਾ, 19 ਅਗਸਤ : ਪੰਜਾਬੀਆਂ ਦੀ ਬਦਕਿਸਮਤੀ ਹੈ ਕਿ ਇਹ ਸ਼ਹਿਦ ਵਰਗੇ ਤਰਲ ਸੋਨੇ ਨੂੰ ਦਵਾਈ ਹੀ ਸਮਝਦੇ ਹਨ ਜਦ ਕਿ ਇਹ ਰੋਜ਼ਾਨਾ ਖ਼ੁਰਾਕ ਦਾ ਹਿੱਸਾ ਬਣਾਉਣ ਦੀ ਜ਼ਰੂਰਤ ਹੈ। ਇਹ ਵਿਚਾਰ ਪੰਜਾਬੀ ਭਵਨ ਲੁਧਿਆਣਾ ਵਿਖੇ ਉੱਘੇ ਖੇਤੀ ਪਸਾਰ ਵਿਗਿਆਨੀ ਤੇ ਪ੍ਰਸਿੱਧ ਨਾਟਕਕਾਰ ਡਾਃ ਅਨਿਲ ਸ਼ਰਮਾ ਨੇ ਖ਼ੁਰਾਕ ਸਬੰਧੀ ਵਹਿਮ ਭਰਮ ਵਿਸ਼ੇ ਤੇ ਵਿਚਾਰ ਚਰਚਾ ਕਰਦਿਆਂ ਕਹੇ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸੰਚਾਰ ਕੇਂਦਰ ਵਿੱਚ ਡਿਪਟੀ ਡਾਇਰੈਕਟਰ(ਟੀ ਵੀ ਤੇ ਰੇਡੀਉ) ਵਜੋਂ ਕਾਰਜਸ਼ੀਲ ਡਾਃ ਸ਼ਰਮਾ ਨੇ ਕਿਹਾ....
ਮਹਿਜ਼ 8 ਮਹੀਨਿਆਂ ਵਿੱਚ 1.25 ਕਰੋੜ ਦੀ ਲਾਗਤ ਨਾਲ ਮੁਕੰਮਲ ਹੋਈ ਰਿਟੇਲ ਸਬਜ਼ੀ ਮੰਡੀ
ਉਦਘਾਟਨੀ ਸਮਾਗਮ ਦੌਰਾਨ 116 ਰੇਹੜੀ ਫੜੀ ਵਾਲਿਆਂ ਨੂੰ ਸੌਂਪੇ ਗਏ ਅਲਾਟਮੈਂਟ ਪੱਤਰ ਹਰ ਪ੍ਰੋਜੈਕਟ ਨੂੰ ਨੇਕ ਨੀਅਤ ਤੇ ਇਮਾਨਦਾਰ ਸੋਚ ਨਾਲ ਚੜ੍ਹਾਇਆ ਜਾਵੇਗਾ ਨੇਪਰੇ : ਅਮਨ ਅਰੋੜਾ ਰਿਟੇਲ ਸਬਜ਼ੀ ਮੰਡੀ ਸ਼ੁਰੂ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਅਵਾਰਾ ਪਸ਼ੂਆਂ ਤੇ ਟਰੈਫਿਕ ਸਮੱਸਿਆ ਤੋਂ ਮਿਲੇਗੀ ਵੱਡੀ ਰਾਹਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਰਿਟੇਲ ਸਬਜ਼ੀ ਮੰਡੀ ਵਿੱਚ ਸ਼ੁਰੂ ਕਰਵਾਈ ਖਰੀਦ ਸੁਨਾਮ, 19 ਅਗਸਤ : ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਸੁਨਾਮ ਸ਼ਹਿਰ ਦੇ ਨਿਵਾਸੀਆਂ ਨੂੰ 1....
ਐਸ ਏ ਐਸ ਨਗਰ ਪੁਲਿਸ ਨੇ ਨਾਕਾਬੰਦੀ ਦੌਰਾਨ 50 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ
30 ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰਨ ਤੋਂ ਇਲਾਵਾ 14 ਵਾਹਨਾਂ ਨੂੰ ਬੰਦ ਕੀਤਾ ਗਿਆ ਐਸ.ਏ.ਐਸ.ਨਗਰ, ਅਗਸਤ : ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਅੱਜ ਗੁਆਂਢੀ ਰਾਜਾਂ ਅਤੇ ਯੂ ਟੀ ਚੰਡੀਗੜ੍ਹ ਨਾਲ ਤਾਲਮੇਲ ਕਰਕੇ ਨਸ਼ਿਆਂ, ਸ਼ਰਾਬ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਪ੍ਰਵਾਹ ਨੂੰ ਰੋਕਣ ‘ਤੇ ਵਿਸ਼ੇਸ਼ ਧਿਆਨ ਦੇ ਕੇ ਆਪਰੇਸ਼ਨ ਸੀਲ-3 ਚਲਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ ਐਸ ਪੀ ਡਾ. ਸੰਦੀਪ ਗਰਗ ਨੇ ਦੱਸਿਆ ਕਿ ਇਸ ਅਪਰੇਸ਼ਨ ਦੌਰਾਨ ਦੋ ਐਸ ਪੀਜ਼ ਅਤੇ ਪੰਜ ਡੀ ਐਸ ਪੀਜ਼ ਦੀ ਨਿਗਰਾਨੀ ਹੇਠ 90....
ਕਲਾ ਨੌਜਵਾਨਾਂ 'ਚ ਕਲਾਤਮਕ ਪਹੁੰਚ ਪੈਦਾ ਕਰਦੀ ਹੈ : ਬ੍ਰਹਮ ਸ਼ੰਕਰ ਜਿੰਪਾ 
ਮਾਲ ਮੰਤਰੀ ਜਿੰਪਾ ਵਲੋਂ ਲੁਧਿਆਣਾ ਫੋਟੋ ਜਰਨਲਿਸਟ ਐਸੋਸੀਏਸ਼ਨ ਵੱਲੋਂ ਲਗਾਈ ਗਈ ਫੋਟੋ ਪ੍ਰਦਰਸ਼ਨੀ ਦਾ ਉਦਘਾਟਨ ਕਿਹਾ! ਸ਼ਖਸੀਅਤ ਦੇ ਸਰਵਪੱਖੀ ਵਿਕਾਸ ਲਈ ਸਾਨੂੰ ਸਾਰਿਆਂ ਨੂੰ ਜੀਵਨ 'ਚ ਕਲਾਤਮਕ ਗਤੀਵਿਧੀਆਂ ਨੂੰ ਅਪਣਾਉਣਾ ਚਾਹੀਦਾ ਹੈ ਲੁਧਿਆਣਾ, 19 ਅਗਸਤ : ਪੰਜਾਬ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਕਲਾ ਨੌਜਵਾਨਾਂ ਵਿੱਚ ਕਲਾਤਮਕ ਪਹੁੰਚ ਪੈਦਾ ਕਰਦੀ ਹੈ, ਇਸ ਲਈ ਸਾਨੂੰ ਆਪਣੇ ਬੱਚਿਆਂ ਨੂੰ ਆਪਣੀ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਲਈ ਆਪਣੇ ਜੀਵਨ ਵਿੱਚ ਕਲਾਤਮਕ ਗਤੀਵਿਧੀਆਂ ਅਪਣਾਉਣ ਲਈ....
ਵਿਧਾਇਕ ਬੱਗਾ ਵਲੋਂ ਵਾਰਡ ਨੰ: 92 ਅਧੀਨ ਫਰੈਂਡਜ ਕਲੋਨੀ 'ਚ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ*
ਲੁਧਿਆਣਾ, 19 ਅਗਸਤ : ਵਿਧਾਨ ਸਭਾ ਹਲਕਾ ਉੱਤਰੀ ਦੇ ਪੁਰਾਣਾ ਵਾਰਡ ਨੰਬਰ 91 ਅਤੇ ਨਵਾਂ 92 ਅਧੀਨ ਫਰੈਂਡਜ ਕਲੋਨੀ, ਨੇੜੇ ਪਹਾੜੀਆ ਡੇਅਰੀ ਵਿਖੇ ਨਵੀਂਆਂ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਹਲਕਾ ਵਿਧਾਇਕ ਮਦਨ ਲਾਲ ਬੱਗਾ ਨੇ ਇਲਾਕਾ ਨਿਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ। ਇਨ੍ਹਾਂ ਸੜਕਾਂ ਦੇ ਨਿਰਮਾਣ 'ਤੇ ਕਰੀਬ 20 ਲੱਖ ਰੁਪਏ ਖਰਚ ਕੀਤੇ ਜਾਣਗੇ। ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਬੀਤੇ ਕਰੀਬ ਡੇਢ ਸਾਲ ਦੇ ਕਾਰਜਕਾਲ ਦੌਰਾਨ ਵਿਧਾਨ ਸਭਾ ਉਤਰੀ ਵਿੱਚ ਹੋਏ ਵਿਕਾਸ ਕਾਰਜਾਂ ਦੀ ਚਰਚਾ ਕਰਦਿਆਂ....
ਮੇਨ ਬਜ਼ਾਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ’ਤੇ ਪਾਬੰਦੀ
ਪਿੰਡਾਂ ਸ਼ਹਿਰਾਂ ਵਿੱਚ ਠੀਕਰੀ ਪਹਿਰੇ ਲਗਾਉਣ ਦੇ ਆਦੇਸ਼ ਮੋਗਾ, 19 ਅਗਸਤ: ਵਧੀਕ ਜ਼ਿਲਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ਼) ਮੋਗਾ ਡਾ. ਨਿਧੀ ਕਮੁਦ ਬਾਂਬਾ ਨੇ ਦੱਸਿਆ ਕਿ ਜ਼ਿਲਾ ਮੋਗਾ ਵਿੱਚ ਫੌਜ਼ਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ.2) ਦੀ ਧਾਰਾ 144 ਅਧੀਨ ਲੋਕ ਹਿੱਤ ਨੂੰ ਧਿਆਨ ਵਿੱਚ ਰੱਖ ਕੇ ਕੁਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ ਜਿਹੜੇ ਕਿ 30 ਸਤੰਬਰ, 2023 ਤੱਕ ਲਾਗੂ ਰਹਿਣਗੇ। ਸ਼ਹਿਰ ਦੇ ਮੇਨ ਬਜ਼ਾਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ਤੇ....
ਵਧੀਕ ਜ਼ਿਲਾ ਮੈਜਿਸਟ੍ਰੇਟ ਵੱਲੋਂ ਸਾਈਬਰ ਕੈਫੇ ਵਾਲਿਆਂ ਨੂੰ ਪਛਾਣ ਰਜਿਸਟਰ ਸਥਾਪਿਤ ਕਰਨ ਦੇ ਹੁਕਮ ਜਾਰੀ
ਜ਼ਿਲਾ ਦੀਆਂ ਪਬਲਿਕ ਇਮਾਰਤਾਂ/ਸਰਕਾਰੀ ਥਾਂਵਾਂ ‘ਤੇ ਪੋਸਟਰ, ਤਸਵੀਰਾਂ ਆਦਿ ਲਗਾਉਣ ‘ਤੇ ਵੀ ਪਾਬੰਦੀ ਦੇ ਆਦੇਸ਼ ਹੁਕਮ 30 ਸਤੰਬਰ ਤੱਕ ਲਾਗੂ ਰਹਿਣਗ-ਵਧੀਕ ਜ਼ਿਲਾ ਮੈਜਿਸਟ੍ਰੇਟ ਮੋਗਾ 19 ਅਗਸਤ : ਵਧੀਕ ਜ਼ਿਲਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ਼), ਮੋਗਾ ਡਾ. ਨਿਧੀ ਕਮੁਦ ਬਾਂਬਾ ਨੇ ਸੀ.ਆਰ.ਪੀ.ਸੀ ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜ਼ਾਰੀ ਕੀਤੇ ਹਨ।ਇਹ ਆਦੇਸ਼ 30 ਸਤੰਬਰ, 2023 ਤੱਕ ਲਾਗੂ ਰਹਿਣਗੇ। ਜ਼ਿਲੇ ਦੀਆਂ ਪਬਲਿਕ....
ਜਵਾਹਰ ਨਵੋਦਿਆ ਵਿਦਿਆਲਿਆ ਦੀ ਪ੍ਰਵੇਸ਼ ਪ੍ਰੀਖਿਆ ਲਈ ਅਪਲਾਈ ਕਰਨ ਦੀ ਆਖਰੀ ਮਿਤੀ ਵਿੱਚ ਫਿਰ ਤੋਂ ਕੀਤਾ ਵਾਧਾ
ਛੇਵੀਂ ਜਮਾਤ ਵਿੱਚ ਦਾਖਲਾ ਲੈਣ ਦੇ ਚਾਹਵਾਨ 25 ਅਗਸਤ ਤੱਕ ਕਰ ਸਕਣਗੇ ਆਨਲਾਈਨ ਅਪਲਾਈ-ਡਿਪਟੀ ਕਮਿਸ਼ਨਰ ਮੋਗਾ, 19 ਅਗਸਤ : ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਵਿੱਚ ਵਿੱਦਿਅਕ ਵਰੇ 2024-24 ਲਈ ਛੇਵੀਂ ਜਮਾਤ ਵਿੱਚ ਦਾਖਲਾ ਪ੍ਰੀਖਿਆ ਲਈ ਆਨਲਾਈਨ ਫਾਰਮ ਭਰਨ ਦੀ ਆਖਰੀ ਮਿਤੀ ਵਿੱਚ ਇੱਕ ਵਾਰ ਫਿਰ ਤੋਂ ਵਾਧਾ ਕਰ ਦਿੱਤਾ ਗਿਆ ਹੈ। ਪਹਿਲਾਂ ਇਸ ਪ੍ਰਵੇਸ਼ ਪ੍ਰੀਖਿਆ ਲਈ 17 ਅਗਸਤ ਤੱਕ ਦਾ ਵਾਧਾ ਕੀਤਾ ਗਿਆ ਸੀ, ਪ੍ਰੰਤੂ ਇਹ ਵਾਧਾ ਹੁਣ 25 ਅਗਸਤ, 2023 ਤੱਕ ਕਰ ਦਿੱਤਾ ਗਿਆ ਹੈ। ਇਸ ਮਿਤੀ ਤੱਕ www.navodaya....
ਲੋਕਾਂ ਦੀ ਸੁਵਿਧਾਂ ਨੂੰ ਦੇਖਦੇ ਹੋਏ ਸ਼ਨੀਵਾਰ ਤੇ ਐਤਵਾਰ ਨੂੰ ਵੀ ਖੁੱਲਦੇ ਹਨ ਸੇਵਾ ਕੇਂਦਰ -ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੇ 21 ਸੇਵਾ ਕੇਂਦਰਾਂ ਤੋਂ ਨਾਗਰਿਕਾਂ ਨੂੰ 434 ਵੱਖ-ਵੱਖ ਸੇਵਾਵਾਂ ਕਰਵਾਈਆਂ ਜਾ ਰਹੀਆਂ ਮੁਹੱਈਆ ਹਨ ਫਾਜ਼ਿਲਕਾ 19 ਅਗਸਤ : ਸਰਕਾਰ ਵੱਲੋਂ ਨਾਗਰਿਕਾਂ ਨੂੰ ਪਾਰਦਰਸ਼ੀ, ਸਮਾਂਬੱਧ ਅਤੇ ਸੁਖਾਵੇਂ ਮਾਹੌਲ ਵਿਚ 434 ਤਰ੍ਹਾਂ ਦੀਆਂ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹੇ ਅੰਦਰ 21 ਸੇਵਾ ਕੇਂਦਰ ਚੱਲ ਰਹੇ ਹਨ ਜੋ ਕਿ ਆਮ ਲੋਕਾਂ ਲਈ ਕਾਫੀ ਕਾਰਗਰ ਸਿੱਧ ਹੋ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ....
ਫਾਜਿ਼ਲਕਾ ਦੇ ਵਿਧਾਇਕ ਨੇ ਟਰੈਕਟਰ ਟਰਾਲੀਆਂ ਲਿਜਾ ਲੋਕਾਂ ਨੂੰ ਕੱਢਿਆ ਪ੍ਰਭਾਵਿਤ ਪਿੰਡਾਂ ਵਿਚੋਂ ਬਾਹਰ
ਲੋਕ ਪ੍ਰਸ਼ਾਸਨ ਦੀ ਗੱਲ ਮੰਨ ਕੇ ਰਾਹਤ ਕੈਂਪਾਂ ਵਿਚ ਪਹੁੰਚਣ : ਸਵਨਾ ਫਾਜਿ਼ਲਕਾ, 19 ਅਗਸਤ : ਸਤਲੁਜ਼ ਦੀ ਕਰੀਕ ਵਿਚ ਆ ਰਹੇ ਵੱਡੀ ਮਾਤਰਾ ਵਿਚ ਪਾਣੀ ਦੇ ਮੱਦੇਨਜਰ ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਖੁਦ ਟਰੈਕਟਰ ਟਰਾਲੀ ਲੈਜਾ ਕੇ ਪ੍ਰਭਾਵਿਤ ਪਿੰਡਾਂ ਵਿਚੋਂ ਲੋਕਾਂ ਨੂੰ ਰਾਹਤ ਕੈਂਪਾਂ ਤੱਕ ਲੈਕੇ ਆ ਰਹੇ ਹਨ। ਉਨ੍ਹਾਂ ਨੇ ਅੱਜ ਮੁਹਾਰ ਜਮਸੇਰ ਅਤੇ ਮੁਹਾਰ ਖੀਵਾ ਵਿਚ ਅਧਿਕਾਰੀਆਂ ਦੇ ਨਾਲ ਜਾ ਕੇ ਲੋਕਾਂ ਨੂੰ ਸੁਰੱਖਿਅਤ ਥਾਂਵਾਂ ਤੇ ਆਉਣ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਨੂੰ....
ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ : ਬਲਕਾਰ ਸਿੰਘ
ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਜਲਾਲਾਬਾਦ ਦੇ ਵਿਧਾਇਕ ਨਾਲ ਵਿਕਾਸ ਕਾਰਜਾਂ ਸਬੰਧੀ ਕੀਤੀ ਮੀਟਿੰਗ ਜਲਾਲਾਬਾਦ 19 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ਇਕ ਕਦਮ ਅੱਗੇ ਲਿਜਾਂਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੱਲੋਂ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਨਾਲ ਉਨ੍ਹਾਂ ਦੇ....
ਵਿਧਾਇਕ  ਸੇਖੋਂ ਨੇ ਮੁਕਤਸਰ ਸਾਹਿਬ-ਸਾਦਿਕ- ਫਿਰੋਜ਼ਪੁਰ ਸੜਕ ਦਾ ਕੰਮ ਸ਼ੁਰੂ ਕਰਵਾਇਆ
ਫਰੀਦਕੋਟ, 19 ਅਗਸਤ: ਫਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਅੱਜ ਮੁਕਤਸਰ- ਸਾਦਿਕ-ਫਿਰੋਜ਼ਪੁਰ ਸੜਕ ਦੇ ਕੰਮ ਦੀ ਸ਼ੁਰੂਆਤ ਕਰਵਾਈ । ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਸ ਸੜਕ ਦੇ ਕੰਮ ਦੀ ਮੁਰੰਮਤ ਦੀ ਮੰਗ ਇਲਾਕਾ ਨਿਵਾਸੀਆਂ ਵੱਲੋਂ ਪਿਛਲੇ ਕਾਫੀ ਸਮੇਂ ਤੋਂ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਅੱਜ ਬਹੁਤ ਹੀ ਵੱਡਭਾਗਾ ਦਿਨ ਹੈ ਕਿਉਂਕਿ ਪਿਛਲੇ ਲੰਮੇ ਸਮੇਂ ਤੋਂ ਲਟਕੀ ਹੋਈ ਲੋਕਾਂ ਦੀ ਮੰਗ ਅੱਜ ਪੂਰੀ ਹੋ ਗਈ ਹੈ। ਸ. ਗੁਰਦਿੱਤ ਸਿੰਘ ਸੇਖੋਂ ਨੇ ਜਿੱਥੇ ਪੰਜਾਬ ਵਿਧਾਨ ਸਭਾ ਦੇ....
ਸਪੀਕਰ ਸੰਧਵਾਂ ਨੇ ਕੋਟਕਪੂਰਾ ਦੇ ਸੰਗਮ ਪੈਲੇਸ ਵਿਖੇ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ
ਫ਼ਰੀਦਕੋਟ, 19 ਅਗਸਤ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਵਿਖੇ ਇੱਕ ਮੀਟਿੰਗ ’ਚ ਪਾਰਟੀ ਦੇ ਢਾਂਚੇ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਅਤੇ ਪਿੰਡਾਂ ’ਚ ਵਿਕਾਸ ਦੇ ਕੰਮਾਂ ਨੂੰ ਲੈ ਕੇ ਵੀ ਚਰਚਾ ਕੀਤੀ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਸਮੁੱਚੀ ਆਮ ਆਦਮੀ ਪਾਰਟੀ ਦੀ ਕੈਬਨਿਟ ਨੇ ਪਹਿਲੇ ਦਿਨ ਹੀ ਇਹ ਫੈਸਲਾ ਕੀਤਾ ਸੀ ਕਿ ਪਾਰਟੀ ਵਲੋਂ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਵਿੱਚ ਕਿਸੇ ਨਾਲ ਵਿਤਕਰੇਬਾਜੀ ਨਹੀਂ ਕੀਤੀ ਜਾਵੇਗੀ....