ਮਾਲਵਾ

ਪੁਲਿਸ ਟੀਮਾਂ ਨੇ 68,500 ਰੁਪਏ ਦੀ ਡਰੱਗ ਮਨੀ, 128 ਗ੍ਰਾਮ ਹੈਰੋਇਨ, 115 ਕਿਲੋ ਭੁੱਕੀ ਅਤੇ 2560 ਨਸ਼ੀਲੀਆਂ ਗੋਲੀਆਂ ਕੀਤੀਆਂ ਬਰਾਮਦ : ਸ਼ੁਕਲਾ
ਨਸ਼ਿਆਂ ਵਿਰੁੱਧ ਵਿੱਢੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਚਲਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਦੋ ਹੌਟਸਪੌਟ ਖੇਤਰਾਂ ਨੇ ਨਸ਼ਿਆਂ ਤੋਂ ਦੂਰ ਰਹਿਣ ਦਾ ਲਿਆ ਅਹਿਦ ਪੰਜਾਬ ਪੁਲਿਸ ਵੱਲੋਂ ਤੀਜੇ ਦਿਨ ਵੀ ਵਿਸ਼ੇਸ਼ ਕਾਰਵਾਈ ਜਾਰੀ; ਫਰੀਦਕੋਟ ਰੇਂਜ ਵਿੱਚ 79 ਅਨਸਰ ਗ੍ਰਿਫ਼ਤਾਰ ਸ੍ਰੀ ਮੁਕਤਸਰ ਸਾਹਿਬ, 26 ਜੁਲਾਈ : ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ ਕਿਉਂਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਦੋ ਨਸ਼ਿਆਂ ਲਈ ਬਦਨਾਮ ਇਲਾਕਿਆਂ ਪਿੰਡ ਮਿੱਡਾ....
ਜੈ ਇੰਦਰ ਕੌਰ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਇਲਾਕੇ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ।
ਪਟਿਆਲਾ, 26 ਜੁਲਾਈ : ਭਾਜਪਾ ਪੰਜਾਬ ਦੀ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਹਲਕਾ ਸਨੌਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਇਲਾਕੇ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਪਿੰਡ ਵਾਸੀਆਂ ਨੂੰ ਲੋੜਵੰਦਾਂ ਨੂੰ ਜ਼ਰੂਰੀ ਵਸਤਾਂ ਵੀ ਵੰਡੀਆਂ। ਜੈ ਇੰਦਰ ਕੌਰ ਨੇ ਪਹਿਲਾਂ ਦੇਵੀਗੜ੍ਹ ਰੋਡ ਦੇ ਉਸ ਹਿੱਸੇ ਦਾ ਦੌਰਾ ਕੀਤਾ ਜੋ ਹੜ੍ਹਾਂ ਕਾਰਨ ਢਹਿ ਗਿਆ ਸੀ ਅਤੇ ਫਿਰ ਨਾਲ ਲੱਗਦੇ ਪਿੰਡ ਰੋੜ ਜਗੀਰ ਦਾ ਦੌਰਾ ਕੀਤਾ ਜਿੱਥੇ ਉਨ੍ਹਾਂ ਲੋੜਵੰਦ ਲੋਕਾਂ ਨੂੰ ਪੀਣ ਵਾਲਾ ਪਾਣੀ, ਖਾਣ-ਪੀਣ ਦੀਆਂ....
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਦੇ ਗੈਂਗਸਟਰ ਲਾਰੈਂਸ ਸਮੇਤ ਸਾਰੇ ਦੋਸ਼ੀਆਂ ’ਤੇ ਦੋਸ਼ ਤੈਅ
ਮਾਨਸਾ, 26 ਜੁਲਾਈ : ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਸਬੰਧੀ ਪੁਲੀਸ ਵੱਲੋਂ ਦਾਇਰ ਚਾਰਜਸ਼ੀਟ ਤੋਂ ਬਾਅਦ ਅੱਜ ਬੁੱਧਵਾਰ ਨੂੰ ਮਾਨਸਾ ਅਦਾਲਤ ਵਿੱਚ ਸੁਣਵਾਈ ਹੋਈ। ਅਦਾਲਤ ’ਚ ਸੁਣਵਾਈ ਦੌਰਾਨ ਕੋਈ ਵੀ ਦੋਸ਼ੀ ਅਦਾਲਤ ’ਚ ਨਿੱਜੀ ਤੌਰ ’ਤੇ ਪੇਸ਼ ਨਹੀਂ ਹੋਇਆ, ਸਗੋਂ ਸਾਰੇ ਵੱਖ-ਵੱਖ ਜੇਲ੍ਹਾਂ ’ਚੋਂ ਵਰਚੁਅਲ ਤੌਰ ’ਤੇ (ਵੀਡੀਓ ਕਾਨਫਰੰਸਿੰਗ) ਅਦਾਲਤ ’ਚ ਪੇਸ਼ ਹੋਏ। ਅੱਜ ਅਦਾਲਤ ਵਿੱਚ ਗੈਂਗਸਟਰ ਲਾਰੈਂਸ ਸਮੇਤ ਸਾਰੇ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕੀਤੇ ਗਏ। ਹੁਣ ਇਸ ਮਾਮਲੇ ਦੀ ਅਗਲੀ....
ਮੋਗਾ ਪੁਲਿਸ ਦੀ ਨਸਿ਼ਆਂ ਖਿਲਾਫ਼ ਵੱਡੀ ਤਲਾਸ਼ੀ ਮੁਹਿੰਮ, 19 ਸਮੱਲਗਰ ਗ੍ਰਿਫਤਾਰ
60 ਕਿੱਲੋ ਭੁੱਕੀ, 38.5 ਗ੍ਰਾਮ ਹੈਰੋਇਨ, 660 ਨਸ਼ੀਲੀਆਂ ਗੋਲੀਆਂ, 137 ਪੇਟੀਆਂ ਸ਼ਰਾਬ, 13 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਮੋਗਾ, 26 ਜੁਲਾਈ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੋਗਾ ਪੁਲਿਸ ਨਸਿ਼ਆਂ ਵਿਰੁੱਧ ਸਖਤ ਕਾਰਵਾਈਆਂ ਕਰ ਰਹੀ ਹੈ। ਮਾੜੇ ਅਨਸਰਾਂ ਨੂੰ ਕਿਸੇ ਵੀ ਕੀਮਤ ਤੇ ਬਖਸਿ਼ਆ ਨਹੀਂ ਜਾ ਰਿਹਾ। ਢੁਕਵੀਆਂ ਗਤੀਵਿਧੀਆਂ ਮੋਗਾ ਪੁਲਿਸ ਵੱਲੋਂ ਕੀਤੀਆਂ ਜਾ ਰਹੀਆਂ ਹਨ। ਇਸਦੀ ਲਗਾਤਾਰਤਾ ਵਿੱਚ ਅੱਜ ਮੋਗਾ ਪੁਲਿਸ ਨੇ ਡੀ.ਆਈ.ਜੀ. ਫਰੀਦਕੋਟ ਰੇਂਜ ਸ੍ਰੀ ਅਜੈ ਮਲੂਜਾ ਅਤੇ ਉਪ ਕਪਤਾਨ....
ਸਰਕਾਰੀ ਹਾਈ ਸਕੂਲ ਰਾਊਵਾਲ ਮੇਲਕ ਕੰਗਾਂ ਅਤੇ ਸਰਕਾਰੀ ਮਿਡਲ ਸਕੂਲ ਮੰਦਰ ਕਲਾਂ ਨੂੰ ਪੜ੍ਹਾਈ ਲਈ ਖੋਲ੍ਹਣ ਦੇ ਹੁਕਮ ਜਾਰੀ
ਸਥਿਤੀ ਪਹਿਲਾਂ ਨਾਲੋਂ ਬਿਹਤਰ ਹੋਣ ਕਾਰਨ ਹੁਣ ਇਨ੍ਹਾਂ ਸਕੂਲਾਂ ਦੇ ਬੱਚਿਆਂ ਦੀ ਪੜ੍ਹ਼ਾਈ ਵੀ ਜਾਰੀ ਰਹਿ ਸਕੇਗੀ-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ, 26 ਜੁਲਾਈ : ਹੜ੍ਹਾਂ ਕਾਰਣ ਜ਼ਿਲ੍ਹਾ ਮੋਗਾ ਦੇ ਬਲਾਕ ਧਰਮਕੋਟ ਦੇ ਸਤਲੁਜ ਦਰਿਆ ਲਾਗਲੇ ਪਿੰਡ ਜਿਆਦਾ ਪ੍ਰਭਾਵਿਤ ਹੋਏ ਹਨ। ਜ਼ਿਲ੍ਹਾ ਮੋਗਾ ਦੇ ਬਲਾਕ ਧਰਮਕੋਟ ਦੇ ਸਰਕਾਰੀ ਹਾਈ ਸਕੂਲ ਰਾਊਵਾਲ ਮੇਲਕ ਕੰਗਾਂ ਅਤੇ ਸਰਕਾਰੀ ਮਿਡਲ ਸਕੂਲ ਮੰਦਰ ਕਲਾਂ ਵਿੱਚ ਫਲੱਡ ਰੈਸਕਿਊ ਕੇਂਦਰ ਬਣਾਏ ਹੋਣ ਕਾਰਣ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਨ੍ਹਾਂ ਸਕੂਲਾਂ ਨੂੰ ਬੱਚਿਆਂ ਦੀ ਪੜ੍ਹਾਈ....
ਮੋਗਾ ਦੇ ਆਮ ਆਦਮੀ ਕਲੀਨਿਕਾਂ ਜਰੀਏ 1.34 ਲੱਖ ਤੋਂ ਵਧੇਰੇ ਲੋਕਾਂ ਨੇ ਲਈਆਂ ਮੁਫ਼ਤ ਮੈਡੀਕਲ ਸਿਹਤ ਸੇਵਾਵਾਂ
ਆਮ ਲੋਕਾਂ ਨੇ ਮੁ਼ਫ਼ਤ ਵਿੱਚ ਕਰਵਾਏ 25 ਹਜ਼ਾਰ ਤੋਂ ਵਧੇਰੇ ਲੈਬ ਟੈਸਟ ਕਲੀਨਿਕਾਂ ਦੀਆਂ ਮੁਫ਼ਤ ਸੇਵਾਵਾਂ ਨਾਲ ਆਮ ਲੋਕਾਂ ਉਪਰ ਪੈਣ ਵਾਲਾ ਆਰਥਿਕ ਬੋਝ ਘਟਿਆ-ਡਿਪਟੀ ਕਮਿਸ਼ਨਰ ਮੋਗਾ, 26 ਜੁਲਾਈ : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਦੇ ਮਕਸਦ ਵਜੋਂ ਸੂਬੇ ਭਰ ਵਿੱਚ ਖੋਲੇ ਗਏ ਆਮ ਆਦਮੀ ਕਲੀਨਿਕ ਸਫ਼ਲਤਾਪੂਰਵਕ ਚੱਲ ਰਹੇ ਹਨ। ਜ਼ਿਲ੍ਹਾ ਮੋਗਾ ਵਿੱਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ 24 ਹੈ, ਜਿੰਨ੍ਹਾਂ ਦਾ ਮੋਗਾ ਵਾਸੀਆਂ ਵੱਲੋਂ....
ਸਬ ਜੇਲ੍ਹ ਮੋਗਾ ਦੇ 500 ਮੀਟਰ ਰੇਡੀਅਸ ਏਰੀਆ ਨੂੰ 'ਨੋ ਡਰੋਨ ਜੋਨ' ਘੋਸ਼ਿਤ ਕਰਨ ਦੇ ਆਦੇਸ਼ ਜਾਰੀ
ਹੁਕਮਾਂ ਦੀ ਉਲੰਘਣਾ 'ਤੇ ਹੋਵੇਗੀ ਸਖਤ ਕਾਨੂੰਨੀ ਕਾਰਵਾਈ : ਜ਼ਿਲ੍ਹਾ ਮੈਜਿਸਟ੍ਰੇਟ ਮੋਗਾ, 26 ਜੁਲਾਈ : ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਵੱਲੋਂ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਦੀਆਂ ਸਾਰੀਆਂ ਜੇਲ੍ਹਾਂ ਦੇ ਚਾਰੇ ਪਾਸੇ 500 ਮੀਟਰ ਦੇ ਏਰੀਆ ਨੂੰ 'ਨੋ ਡਰੋਨ ਜੋਨ' ਏਰੀਆ ਘੋਸ਼ਿਤ ਕਰਨ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਉਕਤ ਨੂੰ ਮੁੱਖ ਰੱਖਦੇ ਹੋਏ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ....
ਭਾਸ਼ਾ ਵਿਭਾਗ ਵੱਲੋਂ ਸਾਹਿਤਕ ਵਰਕਸ਼ਾਪ ਦਾ ਆਯੋਜਨ
ਫ਼ਤਹਿਗੜ੍ਹ ਸਾਹਿਬ 26 ਜੁਲਾਈ : ਭਾਸ਼ਾ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਸਿੱਖਿਆਂ ਤੇ ਸਿਖਲਾਈ ਸੰਸਥਾ (ਡਾਇਟ) ਵਿਖੇ ਸਾਹਿਤਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਜਿਸ ਦੀ ਪ੍ਰਧਾਨਗੀ ਉੱਘੇ ਕਵੀ ਸੰਤ ਸਿੰਘ ਸੋਹਲ ਨੇ ਕੀਤੀ। ਉਨ੍ਹਾਂ ਸਰੋਤਿਆਂ ਨਾਲ ਪਿੰਗਲ ਤੇ ਆਰੂਜ਼ ਦੇ ਤਕਨੀਕੀ ਪਹਿਲੂਆਂ ਬਾਰੇ ਵਿਸਥਾਰ ਸਾਹਿਤ ਜਾਣਕਾਰੀ ਸਾਂਝੀ ਕੀਤੀ। ਸਮਾਗਮ ਦੇ ਵਿਸ਼ੇਸ਼ ਮਹਿਮਾਨ ਵਜੋਂ ਪ੍ਰੋ. ਅੱਛਰੂ ਸਿੰਘ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਵੱਲੋਂ ਅੰਗਰੇਜ਼ੀ ਤੇ ਪੰਜਾਬੀ ਹਵਾਲਿਆਂ ਦੇ ਨਾਲ ਕਵਿਤਾ ਦੀਆਂ ਬਾਰੀਕੀਆਂ ਬਾਰੇ....
ਹੜ੍ਹਾਂ ਸਬੰਧੀ ਫੈਲਾਈਆਂ ਜਾ ਰਹੀਆਂ ਅਫਵਾਹਾਂ ਤੋਂ ਲੋਕ ਸੁਚੇਤ ਰਹਿਣ: ਡਿਪਟੀ ਕਮਿਸ਼ਨਰ
ਜ਼ਿਲ੍ਹਾ ਜ਼ਿਲ੍ਹਾ ਪ੍ਰਸ਼ਾਸਨ ਹਰੇਕ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਐਮਰਜੰਸੀ ਦੇ ਹਾਲਤ ਵਿੱਚ ਐੱਸ ਡੀ ਐੱਮ ਨਾਲ ਕੀਤਾ ਜਾਵੇ ਸੰਪਰਕ ਫ਼ਤਹਿਗੜ੍ਹ ਸਾਹਿਬ 26 ਜੁਲਾਈ : ਕੁਝ ਲੋਕਾਂ ਵਲੋਂ ਸਰਹਿੰਦ ਸ਼ਹਿਰ ਵਿੱਚ ਹੜ੍ਹ ਆਉਣ ਦੀਆਂ ਫੈਲਾਈਆਂ ਜਾ ਰਹੀਆਂ ਅਫਵਾਹਾਂ ਤੋਂ ਲੋਕਾਂ ਨੂੰ ਸੁਚੇਤ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਅਜਿਹੀਆਂ ਅਫਵਾਹਾਂ ਤੇ ਯਕੀਨ ਨਾ ਕਰੋ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਚ ਕੋਈ ਸੱਚਾਈ ਨਹੀਂ ਹੈ।....
ਖੇਡਾਂ ਦੇ ਮਿਆਰ ਨੂੰ ਹੇਰ ਉੱਚਾ ਚੁੱਕਣ ਲਈ ਜਿਲ੍ਹੇ ਦੇ ਤਿੰਨ ਸਕੂਲਾਂ ਵਿੱਚ ਬਣਾਏ ਜਾਣਗੇ  ਖੇਡ ਮੈਦਾਨ : ਡੀ.ਸੀ.
ਜ਼ਿਲ੍ਹੇ ਦੇ 05 ਸਕੂਲਾਂ ਵਿੱਚ 25.26 ਲੱਖ ਰੁਪਏ ਨਾਲ ਬਣਾਏ ਗਏ ਵਾਧੂ ਕਮਰੇ ਜਿਲ੍ਹੇ ਦੇ 79 ਪ੍ਰਾਈਮਰੀ 20 ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸਥਾਪਿਤ ਕੀਤੀਆਂ ਜਾਣਗੀਆਂ ਲਿਸਨਿੰਗ ਲੈਬਸ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੀ ਕੀਤੀ ਮੀਟਿੰਗ ਫ਼ਤਹਿਗੜ੍ਹ ਸਾਹਿਬ, 26 ਜੁਲਾਈ : ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਖੇਡਾਂ ਅਤੇ ਵਿਦਿਅਕ ਮਿਆਰ ਨੂੰ ਹੋਰ ਉਚਾ ਚੁੱਕਣ ਲਈ ਕ੍ਰਾਂਤੀਕਾਰੀ ਕਦਮ ਚੁੱਕੇ ਜਾ ਰਹੇ ਹਨ ਅਤੇ ਇਸੇ ਕੜੀ....
ਵੋਟਰਾਂ ਦੀ ਸਹੂਲਤ ਲਈ ਈ.ਸੀ.ਆਈ. ਐੱਪ ਲਾਹੇਵੰਦ : ਜਿਲ੍ਹਾ ਚੋਣ ਅਫਸਰ
ਦਿਵਿਆਂਗਜਨ ਵੀ ਘਰ ਬੈਠੇ ਹੀ ਵੀਲ੍ਹ ਚੇਅਰ ਅਤੇ ਆਵਾਜਾਈ ਦੀ ਸੁਵਿਧਾ ਲਈ ਕਰ ਸਕਦੇ ਹਨ ਅਪਲਾਈ ਫਤਹਿਗੜ੍ਹ ਸਾਹਿਬ, 26 ਜੁਲਾਈ : ਜਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਨਾਗਰਿਕਾਂ ਅਤੇ ਵੋਟਰਾਂ ਦੀ ਸਹੂਲਤ ਲਈ ਐੱਪ ਚਲਾਈਆਂ ਗਈਆਂ ਹਨ।ਚੋਣ ਕਮਿਸ਼ਨ ਵੱਲੋਂ ਚਲਾਈ '' ਵੋਟਰ ਹੈਲਪਲਾਈਨ'' ਐਪ ਅਤੇ ਇੱਕ ਵਿਸ਼ੇਸ਼ ਐੱਪ '' ਸਕਸ਼ਮ ਈ.ਸੀ.ਆਈ.'' ਐਪ ਬਹੁਤ ਲਾਹੇਵੰਦ ਸਿੱਧ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਵੋਟਰਾਂ ਵੱਲੋਂ....
ਗਰਭਵਤੀ ਮਾਂਵਾਂ ਦੀ ਹੈਪਾਟਾਈਟਸ ਸਬੰਧੀ ਜਾਂਚ ਹੋਣੀ ਜ਼ਰੂਰੀ : ਡਾ.ਦਵਿੰਦਰਜੀਤ ਕੌਰ
ਸਿਵਿਲ ਸਰਜਨ ਵੱਲੋਂ ਹੈਪੇਟਾਇਟਸ ਬਾਰੇ ਜਾਗਰੂਕਤਾ ਪੋਸਟਰ ਜਾਰੀ ਫਤਹਿਗੜ੍ਹ ਸਾਹਿਬ 26 ਜੁਲਾਈ : ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਦੀ ਅਗਵਾਈ ਵਿੱਚ 28 ਜੁਲਾਈ ਨੂੰ "ਵਿਸ਼ਵ ਹੈਪੇਟਾਇਟਸ ਦਿਵਸ" ਮਨਾਇਆ ਜਾ ਰਿਹਾ ਹੈ, ਜਿਸ ਸੰਬਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ 24 ਤੋਂ 29 ਜੁਲਾਈ ਤੱਕ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਸੰਬਧੀ ਜਿਲਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਸਿਵਲ ਸਰਜਨ ਡਾ ਦਵਿੰਦਰਜੀਤ....
ਸਰਕਾਰ ਤੁਹਾਡੇ ਦੁਆਰ’ ਤਹਿਤ ਪਿੰਡ ਗਹਿਲ ਵਿੱਚ 28 ਜੁਲਾਈ ਨੂੰ ਲੱਗੇਗਾ ਕੈਂਪ
ਮਹਿਲ ਕਲਾ, 26 ਜੁਲਾਈ : ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਵਿਧਾਇਕ ਮਹਿਲ ਕਲਾਂ ਸ. ਕੁਲਵੰਤ ਸਿੰਘ ਪੰਡੋਰੀ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਆਈਏਐੱਸ ਦੀ ਅਗਵਾਈ ਹੇਠ ਬਲਾਕ ਮਹਿਲ ਕਲਾਂ ਦੇ ਪਿੰਡ ਗਹਿਲ ਵਿੱਚ 28 ਜੁਲਾਈ ਦਿਨ ਸ਼ੁੱਕਰਵਾਰ ਨੂੰ ਸਵੇਰੇ ਕਰੀਬ 10 ਵਜੇ ‘ਸਰਕਾਰ ਤੁਹਾਡੇ ਦੁਆਰ’ ਤਹਿਤ ਕੈਂਪ ਲਾਇਆ ਜਾਵੇਗਾ। ਇਹ ਕੈਂਪ ਸਰਕਾਰੀ ਹਸਪਤਾਲ ਗਹਿਲ ਵਿਖੇ ਲਾਇਆ ਜਾਵੇਗਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ....
ਕਿਸਾਨਾਂ, ਆੜਤੀਆਂ ਤੇ ਵਪਾਰੀਆਂ ਨੂੰ ਨੈਸ਼ਨਲ ਐਗਰੀਕਲਚਰਲ ਮਾਰਕੀਟ (ਈ-ਨੈਮ) ਸਬੰਧੀ ਦਿੱਤੀ ਜਾਵੇਗੀ ਆਨਲਾਈਨ ਟਰੇਨਿੰਗ
ਬਰਨਾਲਾ, 26 ਜੁਲਾਈ : ਮਾਰਕੀਟ ਕਮੇਟੀ ਬਰਨਾਲਾ ਵਿਖੇ ਸਟੇਟ ਕੋਆਰਡੀਨੇਟਰ ਸ੍ਰੀ ਅਲੰਕਰ ਸ਼ਰਮਾ ਵੱਲੋਂ ਨੈਸ਼ਨਲ ਐਗਰੀਕਲਚਰਲ ਮਾਰਕੀਟ (ਈ-ਨੈਮ) ਸਬੰਧੀ ਮੰਡੀ ਸਟਾਫ, ਕਿਸਾਨਾਂ, ਵਪਾਰੀਆਂ ਤੇ ਆੜਤੀਆਂ ਨੂੰ ਆਨਲਾਈਨ ਟਰੇਨਿੰਗ ਦਿੱਤੀ ਜਾਵੇਗੀ। ਇਹ ਟਰੇਨਿੰਗ ਮਾਰਕਿਟ ਕਮੇਟੀ ਬਰਨਾਲਾ ਵਿਖੇ ਆਨਲਾਈਨ ਮਾਧਿਅਮ ਰਾਹੀਂ ਮਿਤੀ 28-07-2023 ਅਤੇ ਮਿਤੀ 01-09-2023 ਨੂੰ ਸਵੇਰੇ 11 ਵਜੇ ਤੋਂ 12.30 ਵਜੇ ਤੱਕ ਦਿੱਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆ ਮਾਰਕਿਟ ਕਮੇਟੀ ਬਰਨਾਲਾ ਦੇ ਸਕੱਤਰ ਸ੍ਰੀ ਕੁਲਵਿੰਦਰ....
ਡਿਪਟੀ ਕਮਿਸ਼ਨਰ ਵਲੋਂ ਸਿਵਲ ਹਸਪਤਾਲ 'ਚ ਸਹੂਲਤਾਂ ਦਾ ਜਾਇਜ਼ਾ
ਹਸਪਤਾਲ 'ਚ ਆਧੁਨਿਕ ਸੁਵਿਧਾਵਾਂ ਮੁੱਹਈਆ ਕਰਾਉਣ ਲਈ ਤਿਆਰ ਕੀਤਾ ਜਾ ਰਿਹਾ ਹੈ ਐਸਟੀਮੇਟ : ਪੂਨਮਦੀਪ ਕੌਰ ਬਰਨਾਲਾ, 26 ਜੁਲਾਈ : ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਮਰੀਜ਼ਾਂ ਨੂੰ ਮਿਲਣ ਵਾਲਿਆਂ ਸਹੂਲਤਾਂ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਅੱਜ ਸਿਵਲ ਹਸਪਤਾਲ ਬਰਨਾਲਾ ਦਾ ਦੌਰਾ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਿਹਤ ਸੁਵਿਧਾਵਾਂ 'ਚ ਵਾਧਾ ਕਰਨ ਲਈ ਅਤੇ ਹਸਪਤਾਲਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਬੇਹਤਰ ਸੁਵਿਧਾਵਾਂ ਦੇਣ ਲਈ ਸਿਵਲ ਹਸਪਤਾਲਾਂ ਨੂੰ ਨਵੀਂ ਦਿੱਖ ਦਿੱਤੀ....