ਫਰੀਦਕੋਟ 22 ਜੁਲਾਈ : ਹਲਕਾ ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ ਵੱਲੋ ਬਾਬਾ ਫਰੀਦ ਸੱਭਿਆਚਾਰਕ ਕੇਂਦਰ ਵਿਖੇ 38 ਲੱਖ ਰੁਪਏ ਦੀ ਲਾਗਤ ਨਾਲ ਬਣੀ ਜ਼ਿਲ੍ਹਾ ਲਾਇਬ੍ਰੇਰੀ ਦਾ ਦੌਰਾ ਕੀਤਾ ਗਿਆ। ਉਹਨਾਂ ਵੱਲੋਂ ਉਥੇ ਚੱਲ ਰਹੇ ਸਿਵਲ ਵਰਕਸ ਦੇ ਕੰਮ ਦਾ ਜਾਇਜ਼ਾ ਲਿਆ ਗਿਆ ਅਤੇ ਤਸੱਲੀ ਪ੍ਰਗਟ ਕੀਤੀ ਗਈ। ਉਨ੍ਹਾਂ ਕਿਹਾ ਕਿ ਲਾਇਬ੍ਰੇਰੀ ਬੁਹਤ ਹੀ ਜਲਦ ਲੋਕਾਂ ਲਈ ਖੋਲ ਦਿੱਤੀ ਜਾਵੇਗੀ। ਲਾਇਬ੍ਰੇਰੀ ਦੇ ਵਿੱਚ ਹਰ ਤਰ੍ਹਾਂ ਦੀਆਂ 37 ਹਜ਼ਾਰ ਦੇ ਕਰੀਬ ਕਿਤਾਬਾਂ ਰੱਖੀਆਂ ਗਈਆਂ ਹਨ। ਲਾਇਬ੍ਰੇਰੀ ਵੱਲ ਹੋਰ ਵੀ....
ਮਾਲਵਾ

ਲੁਧਿਆਣਾ, 21 ਜੁਲਾਈ : ਲੁਧਿਆਣਾ ਪੁਲਿਸ ਨੇ ਇੱਕ ਫਰਜ਼ੀ ਇੰਟਰਨੈਸ਼ਨਲ ਕਾਲ ਸੈਂਟਰ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 29 ਠੱਗਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਗਿਰੋਹ ਦੇ ਮੈਂਬਰ ਜ਼ਿਆਦਾਤਰ ਵਿਦੇਸ਼ੀਆਂ ਨੂੰ ਆਪਣਾ ਸ਼ਿਕਾਰ ਬਣਾਉਂਦੇ ਸਨ। ਮਨਦੀਪ ਸਿੰਘ ਸਿੱਧੂ, ਆਈ.ਪੀ.ਐਸ ਕਮਿਸ਼ਨਰ ਪੁਲਿਸ ਲੁਧਿਆਣਾ, ਸ੍ਰੀਮਤੀ ਸੋਮਿਆਂ ਮਿਸ਼ਰਾ, ਆਈ.ਪੀ.ਐਸ. ਜੁਆਇੰਟ ਕਮਿਸ਼ਨਰ ਪੁਲਿਸ ਸ਼ਹਿਰੀ, ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਭਮ ਅਗਰਵਾਲ ਆਈ.ਪੀ.ਐਸ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਜੋਨ-3 ਲੁਧਿਆਣਾ....

ਮਾਨਸਾ, 21 ਜੁਲਾਈ : ਨਸ਼ਾ ਵਿਰੋਧੀ ਸਾਂਝੀ ਐਕਸ਼ਨ ਕਮੇਟੀ ਮਾਨਸਾ ਦੇ ਸੱਦੇ `ਤੇ ਅੱਜ ਮਾਨਸਾ ਵਿਖੇ ਪੰਜਾਬ ਦੇ ਕੋਨੇ ਕੋਨੇ ਤੋਂ ਹਜ਼ਾਰਾਂ ਮਰਦਾਂ, ਔਰਤਾਂ ਅਤੇ ਨੌਜਵਾਨਾਂ ਨੇ ਸਮੂਲੀਅਤ ਕਰਕੇ ਪੂਰੇ ਸੂਬੇ `ਚ ਨਸ਼ਾ ਬੰਦੀ ਲਈ ਅਵਾਜ ਬੁਲੰਦ ਕੀਤੀ। ਹੱਥਾਂ `ਚ ਨਸ਼ਾ ਵਿਰੋਧੀ ਬੈਨਰ ਅਤੇ ਤਖਤੀਆਂ ਫੜ੍ਹੀਂ ਕਾਫਲਿਆਂ ਦੇ ਕਾਫਲੇ ਬਾਦ ਦੁਪਹਿਰ ਤੱਕ ਰੈਲੀ ਵਾਲੀ ਥਾਂ ਪੁੱਜਦੇ ਰਹੇ। ਭਾਰੀ ਇਕੱਠ ਕਾਰਨ ਥਾਂ ਦੀ ਪਈ ਘਾਟ ਦਾ ਖੁਦ ਹੀ ਹੱਲ ਕਰਦਿਆਂ ਬਜ਼ੁਰਗਾਂ, ਔਰਤਾਂ ਅਤੇ ਆਮ ਲੋਕਾਂ ਨੇ ਕਚਹਿਰੀਆਂ ਦੀ ਹਰ ਸੜਕ ਉਤੇ....

ਸਾਰੀਆਂ ਸਰਕਾਰੀ ਸੰਸਥਾਵਾਂ, ਨਿਗਮ, ਬੋਰਡ ਅਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ ਮਾਲੇਰਕੋਟਲਾ 21 ਜੁਲਾਈ : ਡਿਪਟੀ ਕਮਿਸ਼ਨਰ ਮਾਲੇਰਕੋਟਲਾ ਸ੍ਰੀ ਸੰਯਮ ਅਗਰਵਾਲ ਨੇ ਮੁਹੱਰਮ (ਯੋਮ-ਏਆਸ਼ੂਰਾ) ਮੌਕੇ 29 ਜੁਲਾਈ (ਸ਼ਨੀਵਾਰ) ਨੂੰ ਨੈਗੋਸ਼ੀਏਬਲ ਇੰਸਟਰੂਮੈਂਟਲ ਐਕਟ 1881 ਦੀ ਧਾਰਾ 25 ਤਹਿਤ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 29ਜੁਲਾਈ ਨੂੰ ਮਾਲੇਰਕੋਟਲਾ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ/ਅਰਧ-ਸਰਕਾਰੀ ਦਫ਼ਤਰ , ਸਰਕਾਰੀ/ਗ਼ੈਰ-ਸਰਕਾਰੀ ਤੇ ਪ੍ਰਾਈਵੇਟ ਵਿੱਦਿਅਕ ਅਦਾਰੇ ਅਤੇ....

ਅਧਿਕਾਰੀ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਜਲਦ ਤੋਂ ਜਲਦ ਜਮ੍ਹਾਂ ਕਰਵਾਉਣ : ਸੰਯਮ ਅਗਰਵਾਲ ਐਮ.ਪੀ. ਲੈਂਡ ਸਕੀਮਾਂ ਦੇ ਜਿਹੜੇ ਕੰਮ ਕਿਸੇ ਕਾਰਨ ਕਰਕੇ ਸ਼ੁਰੂ ਨਹੀਂ ਹੋਏ, ਉਨ੍ਹਾਂ ਦੇ ਪੈਸੇ ਸਬੰਧਿਤ ਵਿਭਾਗ ਨੂੰ ਤੁਰੰਤ ਜਮ੍ਹਾਂ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ ਮਾਲੇਰਕੋਟਲਾ 21 ਜੁਲਾਈ : ਪੰਜਾਬ ਨਿਰਮਾਣ ਪ੍ਰੋਗਰਾਮ ਅਤੇ ਐਮ.ਪੀ. ਲੈਂਡ ਸਕੀਮਾਂ ਤਹਿਤ ਵੱਖ-ਵੱਖ ਵਿਭਾਗਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ ਦਿੱਤੀਆਂ ਗਈਆਂ ਗਰਾਂਟਾਂ ਦੀ ਸਮੀਖਿਆ ਸਬੰਧੀ ਡਿਪਟੀ ਕਮਿਸ਼ਨਰ....

607 ਥਾਂਵਾਂ ਤੇ ਮੱਛਰਾਂ ਦਾ ਲਾਰਵਾ ਪਾਏ ਜਾਣ ਤੇ ਕਰਵਾਇਆ ਨਸ਼ਟ ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਜ਼ਰੂਰੀ : ਸਿਵਲ ਸਰਜਨ ਪਟਿਆਲਾ 21 ਜੁਲਾਈ : ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਹਰੇਕ ਹਫ਼ਤੇ ਫਰਾਈਡੇ-ਡਰਾਈਡੇ ਅਭਿਆਨ ਤਹਿਤ ਸਿਵਲ ਸਰਜਨ ਡਾ. ਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰ ਦੀ ਦਰਸ਼ਨ ਕਲੋਨੀ, ਬਿੰਦਰਾ ਕਲੋਨੀ, ਜੁਝਾਰ ਨਗਰ, ਕਰਤਾਰ ਪਾਰਕ ਕਲੋਨੀ, ਆਤਮਾ ਰਾਮ ਕੁਮਾਰ ਸਭਾ ਸਕੂਲ, ਟੋਭਾ ਧਿਆਨਾ, ਗੰਗਾ ਵਿਹਾਰ ਅਤੇ....

ਪਟਿਆਲਾ 21 ਜੁਲਾਈ : ਨਗਰ ਨਿਗਮ ਪਟਿਆਲਾ ਨੇ ਸ਼ਹਿਰ ਵਿੱਚ ਪਏ ਖ਼ਾਲੀ ਪਲਾਟਾਂ ਦੀ ਸਾਫ਼ ਸਫ਼ਾਈ ਕਰਵਾਉਣ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਉੱਪਲ ਨੇ ਦੱਸਿਆ ਕਿ ਜਿਥੇ ਨਗਰ ਨਿਗਮ ਦੀਆਂ ਟੀਮਾਂ ਵੱਲੋਂ ਸ਼ਹਿਰ ਵਿੱਚ ਪਏ ਖ਼ਾਲੀ ਪਲਾਟ ਵਿੱਚ ਮਾਲਕਾਂ ਵੱਲੋਂ ਕਰਵਾਈ ਜਾ ਰਈ ਸਫ਼ਾਈ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਉਥੇ ਹੀ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਨਾਦੀ ਵੀ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਰਸਾਤਾਂ ਦੇ ਮੌਸਮ ਵਿੱਚ ਅਜਿਹੀਆਂ....

ਕੋਹਲੀ ਨੇ ਕਿਹਾ, 'ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪੀੜਤਾਂ ਦੀ ਬਾਂਹ ਫੜੀ' ਪਟਿਆਲਾ, 21 ਜੁਲਾਈ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਪਟਿਆਲਾ ਦੇ ਦੋ ਉਨ੍ਹਾਂ ਪੀੜਤ ਪਰਿਵਾਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭੇਜੀ ਸਹਾਇਤਾ ਰਾਸ਼ੀ ਦੇ ਚਾਰ-ਚਾਰ ਲੱਖ ਰੁਪਏ ਦੇ ਚੈੱਕ ਸੌਂਪੇ, ਜਿਨ੍ਹਾਂ ਨੇ ਹੜ੍ਹ ਦੀ ਲਪੇਟ ਵਿੱਚ ਆਕੇ ਆਪਣੀ ਜਾਨ ਗਵਾ ਲਈ ਸੀ। ਵਿਧਾਇਕ ਕੋਹਲੀ ਨੇ ਇੱਥੇ ਸਰਕਟ ਹਾਊਸ ਵਿਖੇ ਹੜ੍ਹ ਦੇ ਪਾਣੀ ਵਿੱਚ 12 ਜੁਲਾਈ ਨੂੰ ਡੁੱਬਣ ਵਾਲੇ 16 ਸਾਲਾ ਬੱਚੇ ਆਊਬ ਪੁੱਤਰ....

ਲੋਕ ਸੰਪਰਕ ਮੰਤਰੀ ਜੌੜਾਮਾਜਰਾ ਵੱਲੋਂ ਰਵਾਸ ਬ੍ਰਾਹਮਣਾ ਵਿਖੇ ਰਾਸ਼ਨ ਕਿੱਟਾਂ ਤਕਸੀਮ ਕਿਹਾ, ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰੇਗੀ ਪੰਜਾਬ ਸਰਕਾਰ ਪਟਿਆਲਾ/ਸਮਾਣਾ, 21 ਜੁਲਾਈ : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪਿੰਡ ਰਵਾਸ ਬ੍ਰਾਹਮਣਾ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ ਕਿੱਟਾਂ ਤਕਸੀਮ ਕੀਤੀਆਂ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨਾਲ ਗੱਲਬਾਤ ਕਰਦਿਆਂ ਜਿੱਥੇ ਉਨ੍ਹਾਂ ਦੀ ਸੁੱਖ-ਸਾਂਦ ਪੁੱਛੀ ਉਥੇ ਹੀ ਮਾਲ-ਡੰਗਰ ਤੇ ਫ਼ਸਲਵਾੜੀ....

ਲੜੀ ਤਹਿਤ ਰਾਉਵਾਲ ਤੇ ਮੰਦਰਾਂ ਕਲਾਂ ਵਿੱਚ ਮੈਡੀਕਲ ਰਾਹਤ ਕੈਂਪ ਲਗਾਏ ਮੋਗਾ, 21 ਜੁਲਾਈ : ਜ਼ਿਲਾ ਪ੍ਰਸ਼ਾਸ਼ਨ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਮੋਗਾ ਹੜ ਤੋਂ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦਿਨ ਰਾਤ ਯਤਨਸ਼ੀਲ ਰਹਿ ਰਿਹਾ ਹੈ। ਜ਼ਿਲਾ ਮੋਗਾ ਵਿੱਚ ਧਰਮਕੋਟ ਦੇ ਦਰਿਆ ਦੇ ਲਾਗਲੇ ਪਿੰਡਾਂ ਦੇ ਲੋਕ ਹੜਾਂ ਤੋਂ ਪ੍ਰਭਾਵਿਤ ਹੋਏ ਹਨ ਜਿਨਾਂ ਨਾਲ ਜ਼ਿਲਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਲਗਾਤਾਰ ਪਹੁੰਚ ਬਣਾ ਕੇ ਹਰ ਸੰਭਵ ਸਹਾਇਤਾ ਕਰ ਰਿਹਾ ਹੈ। ਉਨਾਂ ਦੀ 24....

ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ, ਹੈਲਪਰਾਂ ਨਾਲ ਮਿਲ ਕੇ ਫੈਲਾਈ ਗ੍ਰਾਮ ਸਿਹਤ ਸਵੱਛਤਾ ਅਤੇ ਪੋਸ਼ਣ ਬਾਰੇ ਜਾਗਰੂਕਤਾ ਮੋਗਾ, 21 ਜੁਲਾਈ : ਰਾਸ਼ਟਰੀ ਸਿਹਤ ਮਿਸ਼ਨ ਤਹਿਤ ਮਨਾਏ ਜਾਂਦੇ ਵਿਲੇਜ਼ ਹੈਲਥ ਐਂਡ ਨਿਉਟ੍ਰੀਸ਼ੀਅਨ ਡੇ ਦੀ ਆਪਣੇ ਆਪ ਵਿੱਚ ਇੱਕ ਵਿਲੱਖਣ ਵਿਸ਼ੇਸ਼ਤਾ ਹੈ। ਮਿਸ਼ਨ ਤਹਿਤ ਏ.ਐਨ.ਐਮਜ਼, ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ, ਆਂਗਣਵਾੜੀ ਹੈਲਪਰਾਂ, ਆਂਗਣਵਾੜੀ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਗ੍ਰਾਮ ਸਿਹਤ ਸਵੱਛਤਾ ਅਤੇ ਪੋਸ਼ਣ ਸਬੰਧੀ ਜਾਗਰੂਕਤਾ ਪੈਦਾ ਕੀਤੀ ਜਾਂਦੀ ਹੈ ਅਤੇ ਸਰਕਾਰੀ ਸਿਹਤ....

17 ਅਗਸਤ ਤੱਕ ਕੀਤੀ ਜਾ ਸਕਦੀ ਆਨਲਾਈਨ ਰਜਿਸਟ੍ਰੇਸ਼ਨ-ਡਿਪਟੀ ਕਮਿਸ਼ਨਰ ਮੋਗਾ, 21 ਜੁਲਾਈ : ਭਾਰਤ ਸਰਕਾਰ ਵੱਲੋਂ ਨੌਜਵਾਨਾਂ ਨੂੰ ਸੈਨਾ ਵਿੱਚ ਭਰਤੀ ਕਰਨ ਲਈ ਅਗਨੀਵੀਰ ਵਾਯੂ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਅਧੀਨ ਹਵਾਈ ਸੈਨਾ ਵੱਲੋਂ ਭਰਤੀ ਚਾਲੂ ਹੋ ਚੁੱਕੀ ਹੈ। ਇਸ ਭਰਤੀ ਮੁਹਿੰਮ ਅਧੀਨ ਭਾਰਤੀ ਹਵਾਈ ਸੈਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾ ਨੂੰ ਮੌਕਾ ਦਿੱਤਾ ਜਾਵੇਗਾ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਭਰਤੀ ਲਈ 13 ਅਕਤੂਬਰ 2023 ਨੂੰ ਆਨ-ਲਾਇਨ....

ਡੇਂਗੂ ਤੋਂ ਬਚਾਅ ਲਈ ਜੁਲਾਈ ਮਹੀਨੇ ਨੂੰ ਜਾਗਰੂਕਤਾ ਵਜੋਂ ਮਨਾਇਆ ਜਾ ਰਿਹੈ ਬਰਨਾਲਾ, 21 ਜੁਲਾਈ : ਸਿਹਤ ਵਿਭਾਗ ਪੰਜਾਬ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਜੁਲਾਈ ਮਹੀਨਾ ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਮਹੀਨੇ ਵਜੋਂ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਡੇਂਗੂ ਤੋਂ ਬਚਾਅ ਲਈ ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਅਤੇ ਆਮ ਲੋਕਾਂ ਨੂੰ....

ਬਰਨਾਲਾ, 21 ਜੁਲਾਈ : ਸਿਹਤ ਵਿਭਾਗ ਬਰਨਾਲਾ ਵੱਲੋਂ ਗ਼ੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਸਬੰਧੀ ਟੈਸਟ ਅਤੇ ਗਰਭਪਾਤ ਕਰਨ ਵਾਲੇ ਵੱਡੇ ਗਿਰੋਹ ਦਾ ਪਰਦਫਾਸ਼ ਕੀਤਾ ਗਿਆ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਸਿਹਤ ਵਿਭਾਗ ਬਰਨਾਲਾ ਨੂੰ ਖੁਫੀਆ ਪੱਕੀ ਜਾਣਕਾਰੀ ਮਿਲੀ ਸੀ ਕਿ ਇੱਕ ਵਿਅਕਤੀ ਜਿਸ ਕੋਲ ਕੋਈ ਮੈਡੀਕਲ ਡਿਗਰੀ ਨਹੀਂ ਹੈ ਉਹ ਬਹੁਤ ਲੰਮੇ ਸਮੇਂ ਤੋਂ ਮਹਿਜ ਤੁੱਕੇ ਨਾਲ ਲੜਕਾ ਲੜਕਾ ਦੱਸਣ ਸਬੰਧੀ ਟੈਸਟ ਕਰਦਾ ਹੈ । ਉਨ੍ਹਾਂ....

ਹਾਊਸ ਟੂ ਹਾਊਸ’ ਸਰਵੇ ਲਈ ਬੀਐਲਓਜ਼ ਨੂੰ ਸਹਿਯੋਗ ਦਿੱਤੇ ਜਾਣ ਦੀ ਲੋਕਾਂ ਨੂੰ ਅਪੀਲ ਬਰਨਾਲਾ, 21 ਜੁਲਾਈ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਪੂਨਮਦੀਪ ਕੌਰ ਆਈਏਐੱਸ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ’ਤੇ ਯੋਗਤਾ ਮਿਤੀ 1 ਜਨਵਰੀ 2024 ਦੇ ਆਧਾਰ ’ਤੇ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਅਨੁਸਾਰ ਪ੍ਰੀ-ਰਿਵੀਜ਼ਨ ਗਤੀਵਿਧੀਆਂ ਤਹਿਤ 21 ਜੁਲਾਈ ਤੋਂ 21 ਅਗਸਤ ਤੱਕ ਬੂਥ ਲੈਵਲ ਅਫ਼ਸਰ ਵਲੋਂ ਮੌਜੂਦਾ....