ਮਾਲਵਾ

ਜਵਾਹਰ ਨਵੋਦਿਆ ਵਿਦਿਆਲਿਆ ਢਿਲਵਾਂ ਵਿਖੇ ਛੇਵੀਂ ਜਮਾਤ 'ਚ ਦਾਖਲਾ ਲੈਣ ਲਈ ਆਨਲਾਈਨ ਫਾਰਮ ਭਰਨੇ ਸ਼ੁਰੂ 
ਦਾਖਲੇ ਸਬੰਧੀ ਪ੍ਰੀਖਿਆ 20 ਜਨਵਰੀ 2024 ਨੂੰ ਤਪਾ, 3 ਜੁਲਾਈ : ਜਵਾਹਰ ਨਵੋਦਿਆ ਵਿਦਿਆਲਿਆ, ਢਿਲਵਾਂ ਵਿਖੇ ਛੇਵੀਂ ਜਮਾਤ 'ਚ ਦਾਖਲਾ ਲੈਣ ਲਈ ਆਨਲਾਈਨ ਫਾਰਮ ਭਰਨੇ ਸ਼ੁਰੂ ਹੋ ਚੁੱਕੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਪੁਸ਼ਪਿੰਦਰ ਕੌਰ ਨੇ ਦੱਸਿਆ ਕਿ ਕੋਈ ਵੀ ਉਮੀਦਵਾਰ ਜੋ ਜ਼ਿਲ੍ਹਾ ਬਰਨਾਲਾ ਦਾ / ਦੀ ਪੱਕਾ ਵਸਨੀਕ ਹੈ ਅਤੇ ਇਸ ਸਮੇਂ ਬਰਨਾਲਾ ਜ਼ਿਲ੍ਹੇ ਦੇ ਕਿਸੇ ਵੀ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲ ਵਿੱਚ ਪੰਜਵੀਂ ਜਮਾਤ (2023 - 24 ਸੈਸ਼ਨ) ਵਿੱਚ ਪੜ੍ਹ ਰਿਹਾ / ਰਹੀ ਹੈ....
ਬੱਚਿਆਂ ਦੇ ਰਾਸ਼ਟਰੀ ਬਹਾਦਰੀ ਅਵਾਰਡ ਲਈ ਅਰਜ਼ੀਆਂ ਦੀ ਮੰਗ
ਫਾਜਿਲਕਾ 3 ਜੁਲਾਈ : ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਕਿ ਇੰਡੀਅਨ ਕੌਂਸਲ ਆਫ ਚਾਈਲਡ ਵੈਲਫੇਅਰ (ਆਈ.ਸੀ.ਸੀ.ਡਬਲਿਊ) ਵੱਲੋਂ 6 ਤੋਂ 18 ਸਾਲ ਦੇ ਬੱਚੇ ਜਿਨ੍ਹਾਂ ਨੇ ਕੋਈ ਵਿਸ਼ੇਸ਼ ਬਹਾਦਰੀ ਦਾ ਕੰਮ ਕੀਤਾ ਹੋਵੇ, ਉਨ੍ਹਾਂ ਬੱਚਿਆਂ ਨੂੰ ਕੌਂਸਲ ਵੱਲੋਂ ਸਾਲ 2023 ਲਈ ਰਾਸ਼ਟਰੀ ਬਹਾਦਰੀ ਅਵਾਰਡ ਦੇਣ ਦੀ ਯੋਜਨਾ ਹੈ। ਇਸ ਸਕੀਮ ਅਧੀਨ ਜਿਨ੍ਹਾਂ ਬੱਚਿਆਂ ਨੇ 1 ਜੁਲਾਈ 2022 ਤੋਂ 30 ਸਤੰਬਰ 2023 ਤੱਕ ਕੋਈ ਬਹਾਦਰੀ ਦਾ ਵਿਲੱਖਣ ਕਾਰਜ ਕੀਤਾ ਹੋਵੇ ਉਨ੍ਹਾਂ ਦੇ ਨਾਮ ਰਾਸ਼ਟਰੀ ਬਾਲ ਭਲਾਈ ਕੌਂਸਿਲ ਨੂੰ 5....
ਸਿਹਤ ਕ੍ਰਾਂਤੀ ਵੱਲ ਪੰਜਾਬ ਦੀ ਨਵੀਂ ਪੁੰਲਾਘ, ਲੋਕਾਂ ਦੇ ਬਣਨਗੇ ਸਿਹਤ ਡਿਜਟਿਲ ਕਾਰਡ
ਫਾਜਿ਼ਲਕਾ ਵਿਚ ਸਿਹਤ ਵਿਭਾਗ ਦੇ ਸਟਾਫ ਦੀਆਂ ਸਿਹਤ ਆਈਡੀ ਬਣਨ ਲੱਗੀਆਂ ਜਲਦ ਆਮ ਲੋਕਾਂ ਦੇ ਵੀ ਬਣਨਗੀਆਂ ਸਿਹਤ ਆਈਡੀ, 12 ਅੰਕ ਦੀ ਬਣੇਗੀ ਵਿਲੱਖਣ ਸਿਹਤ ਆਈਡੀ ਮਰੀਜਾਂ ਨੂੰ ਇਲਾਜ ਵਿਚ ਹੋਵੇਗੀ ਸੌਖ ਫਾਜਿ਼ਲਕਾ, 3 ਜ਼ੁਲਾਈ : ਪੰਜਾਬ ਸਿਹਤ ਕ੍ਰਾਂਤੀ ਵੱਲ ਇਕ ਹੋਰ ਪੁੰਲਾਘ ਪੁੱਟ ਰਿਹਾ ਹੈ। ਇਸ ਕ੍ਰਾਂਤੀ ਦਾ ਸੂਤਰਧਾਰ ਬਣੇਗਾ ਵਿਭਾਗ ਦਾ ਨਵਾਂ ਡਿਜਟਿਲ ਉਪਰਾਲਾ ਜਿਸ ਤਹਿਤ ਹੁਣ ਹਸਪਤਾਲ ਵਿਚ ਆਉਣ ਵਾਲੇ ਹਰੇਕ ਮਰੀਜ ਦੀ ਇਕ ਵਿਲੱਖਣ ਸਿਹਤ ਪਹਿਚਾਣ ਆਈਡੀ ਬਣਾਈ ਜਾਵੇਗੀ ਅਤੇ ਉਸਤੋਂ ਬਾਅਦ ਭਵਿੱਖ ਵਿਚ ਉਕਤ....
ਸੀਤੋ ਗੁੰਨੋ ਸਿਹਤ ਵਿਭਾਗ ਵੱਲੋਂ 'ਵਿਸ਼ਵ ਆਬਾਦੀ ਦਿਵਸ' ਸਬੰਧੀ ਵਿਸ਼ੇਸ਼ ਪੰਦਰਵਾੜਾ ਮਨਾਇਆ ਜਾ ਰਿਹਾ ਹੈ
ਫਾਜ਼ਿਲਕਾ, 3 ਜੁਲਾਈ : ਸਿਵਲ ਸਰਜਨ ਫਾਜ਼ਿਲਕਾ ਸਤੀਸ਼ ਗੋਇਲ ਦੇ ਦਿਸ਼ਾ- ਨਿਰਦੇਸ਼ਾਂ 'ਤੇ ਸਿਹਤ ਵਿਭਾਗ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਸ਼ੇਸ਼ ਪਰਿਵਾਰ ਨਿਯੋਜਨ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਅੱਜ ਸੀ.ਐਚ.ਸੀ ਸੀਤੋ ਗੁੰਨੋ ਫੀਲਡ ਸਟਾਫ ਮਲਟੀਪਰਪਜ਼ ਹੈਲਥ ਵਰਕਰ ਦੀ ਮੀਟਿੰਗ ਹੋਈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੀ.ਐਚ.ਸੀ ਸੀਤੋ ਗੁੰਨੋ ਦੇ ਡਾ: ਨਵੀਨ ਮਿੱਤਲ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਵੱਧਦੀ ਆਬਾਦੀ ਨੂੰ ਘੱਟ ਕਰਨ ਲਈ 24 ਜੁਲਾਈ ਤੱਕ ਵਿਸ਼ੇਸ਼ ਪੰਦਰਵਾੜਾ....
ਭਾਸ਼ਾ ਵਿਭਾਗ ਫਾਜ਼ਿਲਕਾ ਦੇ ਸਹਿਯੋਗ ਨਾਲ ਨਟਰੰਗ ਅਬੋਹਰ ਦੀ ਸੱਤ ਰੋਜਾ ਰੰਗਮੰਚ ਕਾਰਜਸ਼ਾਲਾ ਦਾ ਸਫਲਤਾਪੂਰਵਕ ਸਮਾਪਨ
ਫਾਜ਼ਿਲਕਾ, 3 ਜੁਲਾਈ : ਨੌਜਵਾਨਾਂ ਨੂੰ ਰੰਗਮੰਚ ਨਾਲ ਜੋੜਨ ਦੇ ਉਪਰਾਲੇ ਤਹਿਤ ਭਾਸ਼ਾ ਵਿਭਾਗ ਫਾਜ਼ਿਲਕਾ ਦੇ ਸਹਿਯੋਗ ਨਾਲ ਨਟਰੰਗ ਅਬੋਹਰ ਵੱਲੋਂ 7 ਰੋਜ਼ਾ ਰੰਗਮੰਚ ਕਾਰਜਸ਼ਾਲਾ ਦਾ ਸਮਾਪਨ ਸਮਾਰੋਹ ਸਵਾਮੀ ਕੇਸ਼ਵਾਨੰਦ ਸੀ.ਸੈ. ਸਕੂਲ ਅਬੋਹਰ ਵਿਖੇ ਬੜੀ ਸਫ਼ਲਤਾ ਨਾਲ ਹੋਇਆ। ਇਸ ਮੌਕੇ ਬਤੌਰ ਮਹਿਮਾਨ ਸ੍ਰੀ ਅਸ਼ਵਨੀ ਆਹੂਜਾ, ਸ੍ਰੀ ਵਿਜੈ ਜੋਰਾ, ਸ੍ਰੀ ਅੰਜਮ ਗੁਲਾਟੀ, ਸ੍ਰੀ ਮੰਗਤ ਵਰਮਾ, ਸ੍ਰੀ ਅਸ਼ੋਕ ਗੁੰਬਰ, ਡਾ. ਮਨਦੀਪ ਸਿੰਘ, ਸ੍ਰੀ ਅਜੈ ਸ਼ਰਮਾ, ਸ੍ਰੀ ਰਾਕੇਸ਼ ਰਾਹੇਜਾ , ਬੱਚਿਆਂ ਦੇ ਮਾਪੇ ਤੇ ਹੋਰ ਉਘੀਆਂ....
ਅਬੋਹਰ ਤੋਂ ਬੇਸਹਾਰਾ ਜਾਨਵਰ ਗਊਸਾ਼ਲਾ ਭੇਜ਼ੇ 
ਅਬੋਹਰ , 3 ਜ਼ੁਲਾਈ : ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਅਬੋਹਰ ਦੇ ਕਮਿਸ਼ਨਰ ਡਾ: ਸੇਨੂ ਦੁੱਗਲ ਦੇ ਹੁਕਮਾਂ ਤੇ ਨਗਰ ਨਿਗਮ ਅਬੋਹਰ ਦੀ ਟੀਮ ਨੇ ਅੱਜ ਸ਼ਹਿਰ ਵਿਚੋਂ ਬੇਸਹਾਰਾ ਜਾਨਵਰਾਂ ਨੂੰ ਫੜ ਕੇ ਸਰਕਾਰੀ ਗਉ ਸਾਲਾ ਵਿਚ ਭੇਜਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਮੁੱਖ ਮੰਤਰੀ ਸ: ਭਗਵੰਤ ਮਾਨ ਦੇ ਹੁਕਮਾਂ ਦੇ ਸਾਰੇ ਸ਼ਹਿਰਾਂ ਵਿਚ ਬੇਸਹਾਰਾ ਜਾਨਵਰਾਂ ਸਬੰਧੀ ਸਰਵੇਖਣ ਵੀ ਕੀਤਾ ਗਿਆ ਸੀ ਤਾਂ ਜ਼ੋ ਇੰਨ੍ਹਾਂ ਨੂੰ ਗਊਸ਼ਾਲਾ ਵਿਚ ਤਬਦੀਲ ਕੀਤਾ ਜਾ ਸਕੇ। ਸੈਨੇਟਰੀ ਇੰਸਪੈਕਟਰ ਇਕਬਾਲ ਸਿੰਘ ਅਤੇ....
ਸੰਭਾਵੀ ਹੜ੍ਹਾਂ ਦੀ ਸਥਿਤੀ ਨੂੰ ਨਜਿੱਠਣ ਲਈ ਜ਼ਿਲ੍ਹੇ ਪੱਧਰ ’ਤੇ ਕੰਟਰੋਲ ਰੂਮ ਸਥਾਪਿਤ
ਲੋੜ ਪੈਣ ’ਤੇ ਜ਼ਿਲ੍ਹਾ ਵਾਸੀ ਹੜ੍ਹ ਕੰਟਰੋਲ ਰੂਮ ਦੇ ਨੰਬਰਾਂ ’ਤੇ ਕਰਨ ਸੰਪਰਕ : ਡਿਪਟੀ ਕਮਿਸ਼ਨਰ ਮਾਨਸਾ, 03 ਜੁਲਾਈ : ਡਿਪਟੀ ਕਮਿਸ਼ਨਰ ਸ਼੍ਰੀ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਸੰਭਾਵੀ ਹੜ੍ਹਾਂ ਦੀ ਸਥਿਤੀ ਨੂੰ ਨਜਿੱਠਣ ਲਈ ਜ਼ਿਲ੍ਹੇ ਪੱਧਰ ’ਤੇ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਮਾਨਸਾ ਵਿਖੇ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਜਿਸ ਦਾ ਨੰਬਰ 01652-229082 ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਬੁਢਲਾਡਾ ਵਿਖੇ ਤਹਿਸੀਲ ਦਫ਼ਤਰ ’ਚ ਹੜ੍ਹ....
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 05 ਜੁਲਾਈ ਨੂੰ ਲੱਗੇਗਾ ਪਲੇਸਮੈਂਟ
ਮਾਨਸਾ, 03 ਜੁਲਾਈ : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 05 ਜੁਲਾਈ, 2023 ਦਿਨ ਬੁੱਧਵਾਰ ਨੂੰ ‘ਐਜਾਈਲ ਹਰਬਲ ਪ੍ਰਾਈਵੇਟ ਲਿਮਟਡ’ ਵੱਲੋਂ ‘ਕਸਟਮਰ ਐਗਜ਼ੀਕਿਊਟਿਵ’ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 12ਵੀਂ ਪਾਸ ਲੜਕੀਆਂ ਭਾਗ ਲੈ ਸਕਦੀਆਂ ਹਨ, ਜਿੰਨ੍ਹਾਂ ਦੀ ਉਮਰ ਸੀਮਾ 18 ਤੋਂ 26 ਸਾਲ ਤੱਕ ਹੋਣੀ ਚਾਹੀਦੀ ਹੈ....
ਸ਼ਹਿਰ ਦੀ ਨੁਹਾਰ ਬਦਲਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ : ਵਿਧਾਇਕ ਸੇਖੋਂ
ਨਗਰ ਕੌਂਸਲ ਵੱਲੋਂ ਦੁਬਾਰਾ ਲਗਾਏ ਗਏ ਸੜਕਾਂ ਦੀ ਰਿਪੇਅਰ ਦੇ ਟੈਂਡਰ-ਐਮ.ਐਲ.ਏ ਫਰੀਦਕੋਟ ਸ਼ਹਿਰ ਦੇ ਵਿਕਾਸ ਲਈ 1.78 ਕਰੋੜ ਰੁਪਏ ਦੇ ਟੈਂਡਰ ਲਗਾਏ ਗਏ ਫਰੀਦਕੋਟ 3 ਜੁਲਾਈ : ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸ਼ਹਿਰ ਦੇ ਵਿਕਾਸ ਵਿੱਚ ਆਈ ਖੜੋਤ ਨੂੰ ਦੇਖਦੇ ਹੋਏ ਉਨ੍ਹਾਂ ਵੱਲੋਂ ਕੀਤੇ ਯਤਨਾਂ ਸਦਕਾ ਨਗਰ ਕੌਂਸਲ ਫਰੀਦਕੋਟ ਵੱਲੋਂ ਵਿਕਾਸ ਕੰਮਾਂ ਦੇ ਟੈਂਡਰ ਦੁਬਾਰਾ ਲਗਾ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਹਿਲੇ ਫੇਜ ਵਿੱਚ ਸ਼ਹਿਰ ਦੇ ਵਿਕਾਸ ਲਈ 1 ਕਰੋੜ 78....
ਪੀ.ਬੀ.ਜੀ. ਵੈੱਲਫੇਅਰ ਕਲੱਬ ਦੀ ਵੈੱਬਸਾਈਟ ਨਾਲ ਲੋਕਾਂ ਨੂੰ ਮਿਲੇਗਾ ਬਹੁਤ ਫਾਇਦਾ : ਸੰਧਵਾਂ
ਕਲੱਬ ਦੇ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜ ਪ੍ਰਸੰਸਾਯੋਗ : ਸਰੀਨ/ਬਰਾੜ ਕੋਟਕਪੂਰਾ, 3 ਜੁਲਾਈ : ਪੀ.ਬੀ.ਜੀ. ਵੈੱਲਫੇਅਰ ਕਲੱਬ ਵਲੋਂ ਆਪਣੇ 14 ਸਾਲ ਸਫਲਤਾਪੂਰਵਕ ਪੂਰੇ ਹੋਣ ਦੀ ਖੁਸ਼ੀ ਵਿੱਚ ਕੋਟਕਪੂਰਾ ਵਿਖੇ ਵੈੱਬਸਾਈਟ ਲਾਂਚਿੰਗ ਦੇ ਰੱਖੇ ਸਮਾਗਮ ਵਿੱਚ ਉਦਘਾਟਨ ਕਰਨ ਲਈ ਬਤੌਰ ਮੁੱਖ ਮਹਿਮਾਨ ਪੁੱਜੇ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਜਿੱਥੇ ਕਲੱਬ ਦੇ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਦੀ ਭਰਪੂਰ ਪ੍ਰਸੰਸਾ ਕੀਤੀ, ਉੱਥੇ ਕਲੱਬ ਵਲੋਂ ਲੋਕ ਭਲਾਈ ਵਾਸਤੇ ਐਂਬੂਲੈਂਸ ਲੈਣ....
ਕੋਠੇ ਵੜਿੰਗ ਦੀ ਸਹਿਕਾਰੀ ਸਭਾ ਦੀ ਚੋਣ ਸਰਬਸੰਮਤੀ ਨਾਲ ਹੋਈ, ਪ੍ਰਧਾਨ ਦੀ ਚੋਣ 18 ਜੁਲਾਈ ਹੋਵੇਗੀ।
ਕੋਟਕਪੂਰਾ 03 ਜੁਲਾਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਨਿਰਦੇਸ਼ਾਂ ਅਨੁਸਾਰ ਕੋਠੇ ਵੜਿੰਗ ਦੀ ਸਹਿਕਾਰੀ ਸਭਾ ਦੀ ਚੋਣ ਅਮਨ ਪੂਰਵਕ ਤਰੀਕੇ ਨਾਲ ਨੇਪਰੇ ਚੜ੍ਹ ਗਈ। ਸਰਬਸੰਮਤੀ ਨਾਲ ਹੋਈ ਇਸ ਚੋਣ ਦੌਰਾਨ ਸੁਸਾਇਟੀ ਦੇ 10 ਮੈਂਬਰ ਨਿਰਵਿਰੋਧ ਚੁਣੇ ਗਏ। ਅੱਜ ਹੋਈ ਇਸ ਚੋਣ ਦੌਰਾਨ ਸੁਖਮੰਦਰ ਸਿੰਘ, ਜਗਵਿੰਦਰ ਸਿੰਘ, ਹਰਜਿੰਦਰ ਸਿੰਘ, ਨਿਰਮਲਜੀਤ ਕੌਰ, ਸੁਖਦੀਪ ਕੌਰ, ਸੁਖਰਾਜ ਸਿੰਘ, ਚਮਕੌਰ ਸਿੰਘ, ਬੋਗਾ ਸਿੰਘ, ਮੰਗਲਜੀਤ ਸਿੰਘ ਅਤੇ ਗਗਨਦੀਪ ਸਿੰਘ ਨਿਰਵਿਰੋਧ ਸਹਿਕਾਰੀ ਸਭਾ ਕੋਠੇ....
ਲੁਧਿਆਣਾ ਸ਼ਹਿਰ ਦੇ ਹੋਟਲਾਂ, ਢਾਬਿਆਂ ਅਤੇ ਬੱਸ ਸਟੈਂਡਾਂ 'ਤੇ ਪੁਲਿਸ ਨੇ ਚਲਾਇਆ ਚੈਕਿੰਗ ਅਭਿਆਨ, 4 ਔਰਤਾਂ ਅਤੇ ਕੁਝ ਪੁਰਸ਼ਾਂ ਨੂੰ ਇਤਰਾਜ਼ਯੋਗ ਹਾਲਤ 'ਚ ਫੜਿਆ 
ਲੁਧਿਆਣਾ, 2 ਜੁਲਾਈ : ਲੁਧਿਆਣਾ ਸ਼ਹਿਰ ਦੇ ਹੋਟਲਾਂ, ਢਾਬਿਆਂ ਅਤੇ ਬੱਸ ਸਟੈਂਡਾਂ 'ਤੇ ਪੁਲਿਸ ਨੇ ਚੈਕਿੰਗ ਅਭਿਆਨ ਚਲਾਇਆ। ਸਮਰਾਲਾ ਰੋਡ 'ਤੇ ਸਥਿਤ ਢਾਬੇ ਤੋਂ ਪੁਲਿਸ ਨੇ 4 ਔਰਤਾਂ ਅਤੇ ਕੁਝ ਪੁਰਸ਼ਾਂ ਨੂੰ ਇਤਰਾਜ਼ਯੋਗ ਹਾਲਤ 'ਚ ਫੜਿਆ ਹੈ। ਪੁਲਿਸ ਨੇ ਉਨ੍ਹਾਂ ਨੂੰ ਪੁੱਛਗਿੱਛ ਲਈ ਹਿਰਾਸਤ 'ਚ ਲੈ ਲਿਆ ਹੈ। ਜਾਣਕਾਰੀ ਅਨੁਸਾਰ ਡੀਐਸਪੀ ਵਰਿਆਮ ਸਿੰਘ ਦੀ ਅਗਵਾਈ ਹੇਠਲੀ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ। ਪੁਲਿਸ ਨੇ ਜਦੋਂ ਢਾਬੇ ਦੇ ਉਪਰ ਬਣੀ ਇਮਾਰਤ ਵਿੱਚ ਕਮਰਿਆਂ ਦਾ ਦਰਵਾਜ਼ਾ ਖੜਕਾਇਆ ਤਾਂ ਅੰਦਰੋਂ....
ਨਸ਼ੇੜੀ ਪੁੱਤ ਨੇ ਦੋ ਸਾਥੀਆਂ ਨਾਲ ਮਿਲ ਕੇ ਆਪਣੀ ਮਾਂ ਅਤੇ ਮਤਰੇਏ ਭਰਾ ਦਾ ਕੀਤਾ ਬੇਰਹਿਮੀ ਨਾਲ ਕਤਲ
ਪਾਤੜਾਂ, 2 ਜੁਲਾਈ : ਪਿੰਡ ਕੰਗਥਲਾ ਦੇ ਇਕ ਨਸ਼ੇੜੀ ਪੁੱਤ ਨੇ ਦੋ ਸਾਥੀਆਂ ਨਾਲ ਮਿਲ ਕੇ ਆਪਣੀ ਮਾਂ ਅਤੇ ਮਤਰੇਏ ਭਰਾ ਦਾ ਬੇਰਹਿਮੀ ਨਾਲ ਕਤਲ ਕਰ ਦਿਤਾ। ਮੁਲਜ਼ਮ ਨੇ ਮਾਂ ਦੀ ਟੁਕੜੇ-ਟੁਕੜੇ ਕੀਤੀ ਲਾਸ਼ ਘਰ ਵਿਚ ਹੀ ਤੇਲ ਪਾ ਸਾੜ ਦਿਤੀ ਸੀ ਜਦੋਂ ਕਿ ਭਰਾ ਦੀ ਲਾਸ਼ ਨੂੰ ਇਕ ਡਰੇਨ ’ਚ ਸੁੱਟ ਦਿਤਾ। ਪੁਲਿਸ ਨੇ ਕਤਲ ਲਈ ਵਰਤਿਆ ਸੱਬਲ ਤੇ ਮਾਂ ਦਾ ਪਿੰਜਰ ਬਰਾਮਦ ਕਰ ਲਿਆ ਹੈ। ਥਾਣਾ ਸ਼ੁਤਰਾਣਾ ਦੇ ਪੁਲਿਸ ਅਧਿਕਾਰੀ ਮਨਪ੍ਰੀਤ ਸਿੰਘ ਨਾਲ ਗੱਲ ਕਰਨ 'ਤੇ ਉਨ੍ਹਾਂ ਦਸਿਆ ਕਿ ਪੁਲਿਸ ਨੂੰ ਸੂਚਨਾ ਮਿਲਣ 'ਤੇ....
ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ 8637 ਕੱਚੇ ਅਧਿਆਪਕਾਂ ਤੇ ਕੀਤੇ ਅੰਨ੍ਹੇਵਾਹ ਲਾਠੀਚਾਰਜ ਦੀ ਸਖ਼ਤ ਨਿਖੇਧੀ
ਸੰਗਰੂਰ, 2 ਜੁਲਾਈ : 8637 ਕੱਚੇ ਅਧਿਆਪਕਾਂ ਵੱਲੋਂ ਸੀ ਐਸਆਰ ਰੂਲਾਂ ਅਤੇ ਬਣਦੇ ਪੇਅ ਸਕੇਲ ਦੇ ਅਨੁਸਾਰ ਰੈਗੂਲਰਾਈਜੇਸਨ ਨੂੰ ਲੈ ਕੇ ਸੰਗਰੂਰ ਨਜ਼ਦੀਕ ਪਿੰਡ ਖੁਰਾਣਾ ਵਿਖੇ ਰੈਲੀ ਕੀਤੀ ਗਈ ਅਤੇ ਜਦੋਂ ਅਧਿਆਪਕ ਮੁਜ਼ਾਹਰਾ ਕਰਨ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਵੱਲ ਸ਼ਾਂਤੀਪੂਰਨ ਮਾਰਚ ਕਰ ਰਹੇ ਸੀ ਤਾਂ ਪੁਲਿਸ ਵੱਲੋਂ ਅਧਿਆਪਕਾਂ ਨਾਲ ਗੱਲਬਾਤ ਕਰਨ ਦੀ ਥਾਂ ਉਨ੍ਹਾਂ ਨਾਲ ਧੱਕਾ ਮੁੱਕੀ ਕੀਤੀ ਅਤੇ ਅੰਨੇਵਾਹ ਲਾਠੀਚਾਰਜ ਕੀਤਾ ਗਿਆ ਅਤੇ 79 ਦੇ ਕਰੀਬ ਅਧਿਆਪਕਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ....
ਭਾਖੜਾ ਨਹਿਰ ਦੇ ਵਿੱਚ ਪੈ ਰਿਹਾ ਪਾੜ ਬੰਦ ਕਰਨ ਲਈ ਨਹਿਰੀ ਮਹਿਕਮਾ ਆਇਆ ਹਰਕਤ 'ਚ
ਸ੍ਰੀ ਫਤਿਹਗੜ੍ਹ ਸਾਹਿਬ, 02 ਜੁਲਾਈ : ਭਾਖੜਾ ਨਹਿਰ ਦੇ ਵਿੱਚ ਪੈ ਰਿਹਾ ਪਾੜ ਬੰਦ ਕਰਨ ਲਈ ਨਹਿਰੀ ਮਹਿਕਮਾ,ਹਰਕਤ ਵਿੱਚ ਆਇਆ। ਇਹ ਜਾਣਕਾਰੀ ਬਲਜੀਤ ਸਿੰਘ ਭੁੱਟਾ ਸਾਬਕਾ ਚੇਅਰਮੈਨ ਜਿਲ੍ਹਾ ਪ੍ਰੀਸ਼ਦ ਸ੍ਰੀ ਫਤਿਹਗੜ੍ਹ ਸਾਹਿਬ ਨੇ ਭਾਖੜਾ ਨਹਿਰ ਦਾ ਮੌਕਾ ਦੇਖਣ ਨੂੰ ਉਪਰੰਤ ਪੱਤਰਕਾਰਾਂ ਨੂੰ ਦਿੱਤੀ।ਉਹਨਾਂ ਕਿਹਾ ਕਿ ਜਦੋਂ ਭਾਖੜਾ ਮਨੇਜਮੈਂਟ ਦੇ ਅਧਿਕਾਰੀਆਂ ਨੇ ਇਲਾਕੇ ਦੇ ਲੋਕਾਂ ਦੀ ਕੋਈ ਸੁਣਵਾਈ ਨਾ ਕੀਤੀ ਤਾਂ ਇਲਾਕਾ ਨਿਵਾਸੀਆਂ ਨੇ ਇਕੱਤਰ ਹੋ ਕੇ ਆਵਾਜ਼ ਉਠਾਈ ਤਾਂ ਅਖਬਾਰਾਂ ਵਿੱਚ ਖਬਰਾਂ ਲੱਗਣ ਤੇ....