ਮਾਲਵਾ

ਸਾਰੇ ਧਰਮ ਭਾਈਚਾਰਕ ਸਾਂਝ ਦਾ ਦਿੰਦੇ ਨੇ ਸੁਨੇਹਾ: ਅਮਨ ਅਰੋੜਾ
ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਵਚਨਬੱਧ ਕੈਬਨਿਟ ਮੰਤਰੀ ਵੱਲੋਂ ਸ੍ਰੀ ਜਗਨਨਾਥ ਰੱਥ ਯਾਤਰਾ ਵਿੱਚ ਸ਼ਮੂਲੀਅਤ ਮੰਡੀ ਗੋਬਿੰਦਗੜ੍ਹ, 30 ਜੂਨ : ਨਵੀਂ ਅਤੇ ਨਵਿਆਉਣ ਯੋਗ ਊਰਜਾ ਸਰੋਤ , ਛਪਾਈ ਅਤੇ ਸਟੇਸ਼ਨਰੀ, ਪ੍ਰਸਾਸ਼ਕੀ ਸੁਧਾਰ, ਸ਼ਿਕਾਇਤ ਨਿਵਾਰਨ,ਰੋਜ਼ਗਾਰ ਉਤਪਤੀ ਅਤੇ ਸਿਖਲਾਈ ਮੰਤਰੀ, ਸ਼੍ਰੀ ਅਮਨ ਅਰੋੜਾ ਨੇ 21ਵੀਂ ਸ੍ਰੀ ਜਗਨਨਾਥ ਰੱਥ ਯਾਤਰਾ ਸਬੰਧੀ ਰਾਮ ਮੰਦਿਰ, ਮੰਡੀ ਗੋਬਿੰਦਗੜ੍ਹ ਵਿਖੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸ਼੍ਰੀ ਅਰੋੜਾ ਨੇ ਕਿਹਾ ਕਿ ਸਾਰੇ ਧਰਮ ਭਾਈਚਾਰਕ ਸਾਂਝ ਦਾ....
ਨਹਿਰੀ ਪਾਣੀ ਅਤੇ ਬਿਜਲੀ ਦੀ ਨਿਰਵਿਘਨ ਸਪਲਾਈ ਨੇ ਕਿਸਾਨਾਂ ਦੇ ਚਿਹਰਿਆਂ 'ਤੇ ਰੌਣਕਾਂ ਲਿਆਂਦੀਆਂ
ਕਿਸਾਨਾਂ ਨੇ ਮੁੱਖ ਮੰਤਰੀ ਅਤੇ ਜਲ ਸਰੋਤ ਮੰਤਰੀ ਮੀਤ ਹੇਅਰ ਦਾ ਕੀਤਾ ਧੰਨਵਾਦ ਨਹਿਰੀ ਪਾਣੀ ਦੀ ਵਰਤੋਂ ਵਧਣ ਨਾਲ ਧਰਤੀ ਹੇਠਲੇ ਪਾਣੀ ਦੀ ਹੋ ਰਹੀ ਹੈ ਬੱਚਤ: ਮੀਤ ਹੇਅਰ ਜ਼ਿਲ੍ਹਾ ਬਰਨਾਲਾ ਵਿੱਚ ਝੋਨੇ ਦੀ ਲੁਆਈ ਦਾ 60 ਤੋਂ 65 ਫ਼ੀਸਦੀ ਕੰਮ ਮੁਕੰਮਲ ਬਰਨਾਲਾ, 30 ਜੂਨ : ਮੌਜੂਦਾ ਝੋਨੇ ਦੇ ਸੀਜ਼ਨ ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਨਿਰਵਿਘਨ ਨਹਿਰੀ ਪਾਣੀ ਅਤੇ ਬਿਜਲੀ ਦੀ ਸਪਲਾਈ ਨਾਲ ਕਿਸਾਨਾਂ ਦੇ ਚਿਹਰਿਆਂ ‘ਤੇ ਰੌਣਕਾਂ ਪਰਤੀਆਂ ਹਨ....
ਸਪੀਕਰ ਸੰਧਵਾਂ ਨੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟਾਇਆ
ਫਰੀਦਕੋਟ, 30 ਜੂਨ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਾਬਕਾ ਡਿਪਟੀ ਸਪੀਕਰ ਸ. ਬੀਰ ਦਵਿੰਦਰ ਸਿੰਘ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੋਂ ਜਾਰੀ ਬਿਆਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪ੍ਰੋੜ ਸਿਆਸਤਦਾਨ, ਉੱਘੇ ਵਕਤਾ ਅਤੇ ਲੇਖਕ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਰਹੇ ਸ. ਬੀਰ ਦਵਿੰਦਰ ਸਿੰਘ ਦੇ ਵਿਛੋੜੇ ਨਾਲ ਅਸੀਂ ਇੱਕ ਵਿਲੱਖਣ ਸ਼ਖਸੀਅਤ ਤੋਂ ਵਾਂਝੇ ਹੋ ਗਏ ਹਾਂ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ....
ਨਗਰ ਸੁਧਾਰ ਟਰੱਸਟ ਫਰੀਦਕੋਟ ਵੱਲੋਂ 17 ਸਾਲ ਬਾਅਦ 6 ਕਨਾਲ ਜਮੀਨ ਦਾ ਕਬਜਾ ਛੁਡਵਾਇਆ
ਫਰੀਦਕੋਟ 30 ਜੂਨ : ਨਗਰ ਸੁਧਾਰ ਟਰੱਸਟ ਫਰੀਦਕੋਟ ਵੱਲੋਂ ਟਰੱਸਟ ਦੇ ਚੇਅਰਮੈਨ ਸ਼੍ਰੀ ਗੁਰਤੇਜ ਸਿੰਘ ਖੋਸਾ ਦੀ ਅਗਵਾਈ ਹੇਠ ਫਰੀਦਕੋਟ ਪ੍ਰਸ਼ਾਸ਼ਨ ਦੇ ਪੂਰਨ ਸਹਿਯੋਗ ਨਾਲ ਟਰੱਸਟ ਦੀ ਸਕੀਮ ਲਾਲਾ ਲਾਜਪਤ ਰਾਏ ਵਾਕਿਆ ਕੋਟਕਪੂਰਾ ਰੋਡ ਦੇ ਬਾਕੀ ਰਹਿੰਦੇ ਰਕਬੇ 9 ਕਨਾਲ 15 ਮਰਲੇ ਵਿੱਚੋਂ ਰਾਜਸਥਾਨ ਫੀਡਰ ਨਹਿਰ ਵਿੱਚ ਆਉਂਦੇ ਰਕਬੇ ਨੂੰ ਛੱਡ ਕੇ ਬਾਕੀ ਰਹਿੰਦੇ 6 ਕਨਾਲ ਰਕਬੇ (ਗੁਰਮੀਤ ਕੌਰ ਬਿੰਲਡਿੰਗ ) ਕਨਾਲ 12 ਮਰਲੇ, ਖਸਰਾ ਨੰ: 14112/8373, ਸਾਲਗ ਰਾਮ ਦਾ ਰਕਬਾ 2 ਕਨਾਲ 1.5 ਮਰਲੇ, ਖਸਰਾ ਨੰ....
ਪੰਜ ਮਹੀਨਿਆਂ ਦੌਰਾਨ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਨੇ 61163 ਨਾਗਰਿਕਾਂ ਨੂੰ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਈਆਂ : ਡਿਪਟੀ ਕਮਿਸ਼ਨਰ
ਫ਼ਾਜ਼ਿਲਕਾ, 30 ਜੂਨ : ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਪਾਰਦਰਸ਼ੀ ਤੇ ਸਮਾਂਬੱਧ ਢੰਗ ਨਾਲ ਵੱਖ-ਵੱਖ ਸੇਵਾਵਾਂ ਇਕ ਛੱਤ ਹੇਠ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤਾ ਗਿਆ ਈ.ਸੇਵਾ ਪੋਰਟਲ ਕਾਫੀ ਕਾਰਗਰ ਸਿੱਧ ਹੋ ਰਿਹਾ ਹੈ। ਜ਼ਿਲ੍ਹੇ ਦੇ ਨਾਗਰਿਕਾਂ ਨੂੰ ਖਜਲ-ਖੁਆਰੀ ਤੋਂ ਛੁਟਕਾਰਾ ਮਿਲਦਿਆਂ ਸੇਵਾ ਕੇਂਦਰਾਂ ਵਿਖੇ ਅਨੇਕਾਂ ਸੇਵਾਵਾਂ ਦਾ ਲਾਹਾ ਮਿਲ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਕਰਦਿਆ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ 1 ਜਨਵਰੀ 2023 ਤੋਂ 31 ਮਈ 2023 ਤੱਕ....
ਤੰਬਾਕੂ ਵਿਕਰੇਤਾਵਾਂ ਦੇ ਚਲਾਨ ਕੱਟੇ ਗਏ, ਲੋਕਾਂ ਨੂੰ ਨਸ਼ੇ ਦੇ ਦੁਰਪ੍ਰਭਾਵਾਂ ਬਾਰੇ ਕੀਤਾ ਜਾਗਰੂਕ
ਫਾਜ਼ਿਲਕਾ, 30 ਜੂਨ : ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ, ਸਹਾਇਕ ਸਿਵਲ ਸਰਜਨ ਡਾ: ਬਬੀਤਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ ਖੂਈਖੇੜਾ ਡਾ: ਵਿਕਾਸ ਗਾਂਧੀ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਦੀ ਟੀਮ ਨੇ ਪਿੰਡ ਬਾਂਡੀ ਵਾਲਾ ਵਿਖੇ ਚੈਕਿੰਗ ਕਰਦਿਆਂ ਦੁਕਾਨਾਂ ਤੇ ਤੰਬਾਕੂ ਪਦਾਰਥ ਵੇਚਣ ਵਾਲਿਆਂ ਦੇ ਚਲਾਨ ਕੱਟੇ ਗਏ। ਇਸ ਤੋਂ ਇਲਾਵਾ ਪਿੰਡ ਵਾਸੀਆਂ ਨੂੰ ਨਾਲ ਲੈ ਕੇ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ। ਜਾਣਕਾਰੀ ਦਿੰਦਿਆਂ ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਸਿਹਤ....
ਸਾਲ 2023 ਦੇ ਪੰਜ ਮਹੀਨਿਆਂ ਦੌਰਾਨ 63501 ਬਿਨੈਕਾਰਾਂ ਨੂੰ ਜ਼ਮੀਨੀ ਰਿਕਾਰਡ ਦੇ 4 ਲੱਖ 14 ਹਜਾਰ 828 ਪੰਨੇ ਮੁਹੱਈਆ ਕਰਵਾਏ
ਜ਼ਿਲ੍ਹਾ ਫਾਜ਼ਿਲਕਾ ਅੰਦਰ ਚੱਲ ਰਹੇ ਹਨ 6 ਫਰਦ ਕੇਂਦਰ : ਡਿਪਟੀ ਕਮਿਸ਼ਨਰ ਫ਼ਾਜ਼ਿਲਕਾ, 30 ਜੂਨ : ਜ਼ਿਲ੍ਹਾ ਫ਼ਾਜਿਲਕਾ ਵਿਖੇ ਵੱਖ-ਵੱਖ ਤਹਿਸੀਲ ਪੱਧਰ ’ਤੇ ਸਥਾਪਿਤ 6 ਫਰਦ ਕੇਂਦਰ ਲੋਕਾਂ ਨੂੰ ਜਮੀਨੀ ਰਿਕਾਰਡ ਦੀ ਨਕਲ ਮੁਹੱਈਆ ਕਰਵਾਉਣ ਵਿਚ ਅਹਿਮ ਭੁਮਿਕਾ ਅਦਾ ਕਰ ਰਹੇ ਹਨ। 1 ਜਨਵਰੀ 2023 ਤੋਂ 31 ਮਈ 2023 ਤੱਕ ਜ਼ਿਲ੍ਹਾ ਫ਼ਾਜ਼ਿਲਕਾ ਵਿੱਚ 63501 ਬਿਨੈਕਾਰਾਂ ਨੂੰ ਉਨ੍ਹਾਂ ਦੀਆਂ ਜ਼ਮੀਨ ਦੇ ਰਿਕਾਰਡ ਦੀਆਂ ਨਕਲਾਂ ਦੇ 4 ਲੱਖ 14 ਹਜਾਰ 828 ਪੰਨੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਏ ਗਏ ਹਨ। ਇਨ੍ਹਾਂ ਨਕਲਾਂ....
ਸਿਹਤ ਵਿਭਾਗ ਵੱਲੋਂ ਮਨਾਇਆ ਜਾ ਰਿਹਾ ਹੈ "ਵਿਸ਼ਵ ਆਬਾਦੀ ਦਿਵਸ” ਸਬੰਧੀ  ਵਿਸ਼ੇਸ਼ ਪੰਦਰਵਾੜਾ
ਫਾਜਿਲਕਾ, 30 ਜੂਨ : ਸਿਹਤ ਵਿਭਾਗ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਰਿਵਾਰ ਨਿਯੋਜਨ ਸਬੰਧੀ ਇਕ ਵਿਸ਼ੇਸ਼ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿੱਚ ਅੱਜ ਸੀਐਚਸੀ ਖੂਈ ਖੇੜਾ ਫੀਲਡ ਸਟਾਫ ਮਲੀਪਰਪਜ ਹੈਲਥ ਵਰਕਰ ਦੀ ਬੈਠਕ ਕੀਤੀ ਗਈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਸੀਨੀਅਰ ਮੈਡੀਕਲ ਅਫਸਰ ਖੂਈ ਖੇੜਾ ਡਾ. ਵਿਕਾਸ ਗਾਂਧੀ ਨੇ ਦੱਸਿਆ ਕਿ ਸਿਹਤ ਵਿਭਾਗ ਵੱਧ ਰਹੀ ਆਬਦੀ ਨੂੰ ਘਟਾਉਣ ਲਈ ਇਕ ਵਿਸ਼ੇਸ਼ ਪੰਦਰਵਾੜਾ 24 ਜੁਲਾਈ ਤੱਕ ਮਨਾ ਰਿਹਾ ਹੈ। ਜਿਸ ਵਿੱਚ 27 ਜੂਨ ਤੋਂ 10 ਜੁਲਾਈ ਤੱਕ....
ਡਿਪਟੀ ਕਮਿਸ਼ਨਰ ਦੁੱਗਲ ਅਤੇ ਵਿਧਾਇਕ ਸ੍ਰੀ ਜਗਦੀਪ ਕੰਬੋਜ਼ ਗੋਲਡੀ ਵੱਲੋਂ ਵਿਭਾਗਾਂ ਦੇ ਕੰਮਕਾਜ ਦੀ ਸਮੀਖਿਆ ਲਈ ਬੈਠਕ
ਲੋਕਾਂ ਦੀਆਂ ਸਿ਼ਕਾਇਤਾਂ ਦੇ ਸਮਾਂਬੱਧ ਨਿਪਟਾਰੇ ਦੇ ਦਿੱਤੇ ਹੁਕਮ ਖੇਤੀਬਾੜੀ ਵਿਭਾਗ ਨੂੰ ਪਰਾਲੀ ਪ੍ਰਬੰਧਨ ਲਈ ਹੁਣੇ ਤੋਂ ਹੀ ਵਿਉਂਤਬੰਦੀ ਕਰਨ ਦੇ ਹੁਕਮ ਜਲਾਲਾਬਾਦ, 30 ਜੂਨ : ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਅਤੇ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ਼ ਗੋਲਡੀ ਨੇ ਅੱਜ ਜਲਾਲਾਬਾਦ ਉਪਮੰਡਲ ਅਧੀਨ ਆਉਂਦੇ ਵੱਖ ਵੱਖ ਵਿਭਾਗਾਂ ਦੇ ਕੰਮਕਾਜ ਦੀ ਸਮੀਖਿਆ ਲਈ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਮੌਕੇ ਵਿਧਾਇਕ ਸ੍ਰੀ ਜਗਦੀਪ ਕੰਬੋਜ਼ ਗੋਲਡੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ....
ਰਾਫੇਲ ਦੀ ਤਰ੍ਹਾਂ ਪ੍ਰੀਡੇਟਰ ਡਰੋਨ ਸੌਦੇ 'ਚ ਵੱਡਾ ਘਪਲਾ ਕਰਨ ਜਾ ਰਹੀ ਹੈ ਭਾਰਤ ਦੀ ਮੋਦੀ ਸਰਕਾਰ- ਬਾਵਾ
ਅਮਰੀਕਾ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਲਈ ਭਾਜਪਾ ਸਰਕਾਰ ਭਾਰਤ ਦਾ ਖ਼ਜ਼ਾਨਾ ਲੁਟਾ ਰਹੀ ਹੈ ਲੁਧਿਆਣਾ, 29 ਜੂਨ : ਰਾਫੇਲ ਦੀ ਤਰ੍ਹਾਂ ਪ੍ਰੀਡੇਟਰ ਡਰੋਨ ਸੌਦੇ ਦੀ ਖ਼ਰੀਦ 'ਚ ਵੱਡਾ ਘਪਲਾ ਕਰਨ ਜਾ ਰਹੀ ਹੈ ਭਾਰਤ ਦੀ ਮੋਦੀ ਸਰਕਾਰ। ਇਹ ਦੋਸ਼ ਅੱਜ ਇੱਕ ਲਿਖਤੀ ਬਿਆਨ ਰਾਹੀਂ ਕੁੱਲ ਹਿੰਦ ਕਾਂਗਰਸ ਦੇ ਕੋਆਰਡੀਨੇਟਰ (ਓ.ਬੀ.ਸੀ.) ਦੇ ਇੰਚਾਰਜ ਪੰਜਾਬ ਕ੍ਰਿਸ਼ਨ ਕੁਮਾਰ ਬਾਵਾ ਨੇ ਲਗਾਇਆ। ਬਾਵਾ ਨੇ ਕਿਹਾ ਕਿ ਅਮਰੀਕਾ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਲਈ ਭਾਜਪਾ ਸਰਕਾਰ ਭਾਰਤ ਦਾ ਖ਼ਜ਼ਾਨਾ ਲੁਟਾ ਰਹੀ ਹੈ। ਰਾਫੇਲ....
ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ ਵਾਰਡ ਨੰ-29, ਨਿਊ ਅਵਤਾਰ ਕਾਲੋਨੀ, ਇੰਡਸਟਰੀ ਏਰੀਆ 'ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਕਿਹਾ! ਪਿਛਲੇ ਕਈ ਸਾਲਾਂ ਤੋਂ ਇਸ ਸੜ੍ਹਕ ਦੀ ਨਹੀਂ ਲਈ ਕਿਸੇ ਨੇ ਸਾਰ ਨਿਰਮਾਣ ਕਾਰਜ਼ਾਂ 'ਤੇ ਕਰੀਬ 14 ਲੱਖ ਰੁਪਏ ਦੀ ਆਵੇਗੀ ਲਾਗਤ ਲੁਧਿਆਣਾ, 29 ਜੂਨ : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਹਲਕੇ ਦੀ ਨੁਹਾਰ ਨੂੰ ਬਦਲਣ ਲਈ ਲਗਾਤਾਰ ਯਤਨ ਜਾਰੀ ਹਨ | ਇਸੇ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਵੱਲੋਂ ਹਲਕੇ ਵਿਚ ਵਾਰਡ ਨੰ-29, ਨਿਊ ਅਵਤਾਰ ਕਾਲੋਨੀ, ਇੰਡਸਟਰੀ ਏਰੀਆ ਵਿਖੇ 430 ਫੁੱਟ ਰੋਡ ਵਿੱਚ ਟਾਇਲਾਂ ਵਾਲੀ ਸੜ੍ਹਕ ਬਣਾਉਣ ਦਾ ਉਦਘਾਟਨ ਕੀਤਾ ਗਿਆ।....
ਨੌਵੇਂ ਪਾਤਸ਼ਾਹ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਤੋਂ ਸਜਾਇਆ ਨਗਰ ਕੀਰਤਨ
ਪਟਿਆਲਾ 29 ਜੂਨ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਇਤਿਹਾਸਕ ਅਸਥਾਨ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ ਵਿਖੇ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਦੀ ਅਗਵਾਈ ’ਚ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਹੈਡ ਗ੍ਰੰਥੀ ਭਾਈ ਅਵਤਾਰ ਸਿੰਘ ਵੱਲੋਂ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਉਪਰੰਤ ਹੋਈ। ਆਰੰਭਤਾ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਉਚੇਚੇ ਤੌਰ ’ਤੇ ਪਹੁੰਚੇ ਹੋਏ, ਜਿਨ੍ਹਾਂ ਨੇ....
ਸਿੱਖ ਗੁਰਦੁਆਰਾ ਐਕਟ 1925 ਮਸਲੇ ’ਤੇ ਮਾਨ ਸਰਕਾਰ ਹੱਦਾਂ ਨਾ ਟੱਪੇ ਬਰਦਾਸ਼ਤ ਨਹੀਂ ਕਰਾਂਗੇ : ਐਡਵੋਕੇਟ ਧਾਮੀ
ਪਟਿਆਲਾ 29 ਜੂਨ : ਸਿੱਖ ਗੁਰਦੁਆਰਾ ਐਕਟ 1925 ਵਿਚ ਸੋਧ ਕਰਨ ਅਤੇ ਸਿੱਖ ਗੁਰਦੁਆਰਾ ਸੋਧ ਬਿੱਲ 2023 ਵਰਗੇ ਬਿੱਲ ਵਿਧਾਨ ਸਭਾ ਵਿਚ ਪਾਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਸਿੱਧੇ ਤੌਰ ’ਤੇ ਧਾਰਮਕ ਮਾਮਲਿਆਂ ਵਿਚ ਦਖਲਅੰਦਾਜ਼ੀ ਕੀਤੀ ਹੈ, ਉਥੇ ਹੀ ਮਾਨ ਸਰਕਾਰ ਵੱਲੋਂ ਟੱਪੀਆਂ ਜਾ ਰਹੀਆਂ ਅਜਿਹੀਆਂ ਹੱਦਾਂ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਧਾਰਮਕ ਮਸਲਿਆਂ ਵਿਚ ਕੀਤੀ ਜਾ ਰਹੀ ਦਖਲਅੰਦਾਜ਼ੀ ਨਾਲ ਕੇਵਲ....
ਨਵੀਨੀਕਰਨ ਕਾਰਨ ਅਬੋਹਰ ਦਾ ਬਸ ਸਟੈਂਡ ਆਰਜੀ ਤੌਰ 'ਤੇ ਕਿੰਨੂੰ ਮੰਡੀ ਵਿਖੇ ਕੀਤਾ ਜਾਵੇਗਾ ਸ਼ਿਫਟ : ਸੇਨੂ ਦੁੱਗਲ
ਫਾਜ਼ਿਲਕਾ, 29 ਜੂਨ : ਅਬੋਹਰ ਸ਼ਹਿਰ ਦੇ ਬਸ ਅੱਡੇ ਦੇ ਨਵੀਨੀਕਰਨ ਦੇ ਚੱਲ ਰਹੇ ਕੰਮ ਦੇ ਮੱਦੇਨਜਰ ਬਸ ਅੱਡੇ ਨੂੰ ਆਰਜੀ ਤੌਰ *ਤੇ ਕਿੰਨੁ ਮੰਡੀ ਵਿਖੇ ਸ਼ਿਫਟ ਕੀਤਾ ਜਾਵੇਗਾ।ਇਨ੍ਹਾਂ ਸ਼ਬਦਾਂ ਦ ਪ੍ਰਗਟਾਵਾ ਨਗਰ ਨਿਗਮ ਕਮਿਸ਼ਨਰ—ਕਮ—ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਅਬੋਹਰ ਬੱਸ ਸਟੈਂਡ ਵਿਖੇ ਪਹੁੰਚ ਕੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਉਪਰੰਤ ਕੀਤਾ।ਉਨ੍ਹਾਂ ਦੱਸਿਆ ਕਿ ਨਵੀਨੀਕਰਨ ਦੇ ਕੰਮ ਵਿਚ ਹਾਲੇ ਕੁਝ ਸਮਾਂ ਲੱਗ ਸਕਦਾ ਹੈ, ਇਸ ਕਰਕੇ ਹਾਲ ਦੀ ਘੜੀ ਬਸ ਅੱਡੇ ਨੂੰ ਆਰਜੀ ਤੌਰ *ਤੇ ਸ਼ਿਫਟ ਕਰਨਾ ਯੋਗ....
ਪਾਣੀ ਦੀ ਨਿਰਵਿਘਨ ਸਪਲਾਈ ਲਈ ਨਗਰ ਨਿਗਮ ਅਧਿਕਾਰੀ ਜੁਟੇ ਕਾਰਜ ਵਿਚ : ਸੇਨੂ ਦੁੱਗਲ
ਫਾਜ਼ਿਲਕਾ, 29 ਜੂਨ : ਨਗਰ ਨਿਗਮ ਕਮਿਸ਼ਨਰ—ਕਮ—ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਨਗਰ ਨਿਗਮ ਅਬੋਹਰ ਵਿਖੇ ਪਾਣੀ ਦੀ ਸਪਲਾਈ ਕਰਨ ਵਾਲੇ ਵਾਟਰ ਵਰਕਸ ਦਾ ਟਰਾਂਸਫਾਰਮਰ ਸੜ ਗਿਆ ਹੈ ਜਿਸ ਕਰਕੇ ਪਾਣੀ ਦੀ ਸਪਲਾਈ ਪ੍ਰਭਾਵਿਤ ਹੋਈ ਹੈ। ਉਨ੍ਹਾਂ ਨਗਰ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਇਸ ਮੁਸ਼ਕਲ ਘੜੀ ਵਿਚ ਜਿਥੇ ਨਗਰ ਨਿਗਮ ਦਾ ਸਹਿਯੋਗ ਕਰਨ ਉਥੇ ਪਾਣੀ ਦੀ ਸੁਯੋਗ ਵਰਤੋਂ ਕਰਨ। ਕਮਿਸ਼ਨਰ ਨੇ ਦੱਸਿਆ ਕਿ ਪਾਣੀ ਦੀ ਸਪਲਾਈ ਨੂੰ ਨਿਰਵਿਘਨ ਬਣਾਉਣ ਅਤੇ ਇਸ ਮੁਸ਼ਕਲ ਦੇ ਹਲ ਲਈ ਅਧਿਕਾਰੀ ਆਪਣੀ ਡਿਉਟੀ....