ਮਾਲਵਾ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੌਦੇ ਲਾ ਕੇ ਵਾਤਾਵਰਣ ਦਿਵਸ ਮਨਾਇਆ
ਵਣ ਵਿਭਾਗ ਵਲੋਂ ਸ਼ਹਿਣਾ ਨਰਸਰੀ ਵਿੱਚ ਲਾਇਆ ਗਿਆ ਵਾਤਾਵਰਣ ਕੈਂਪ ਬਰਨਾਲਾ, 5 ਜੂਨ : ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੇ ਅਗਵਾਈ ਹੇਠ ਵਣ ਵਿਭਾਗ ਬਰਨਾਲਾ ਵਲੋਂ ਵੱਖ ਵੱਖ ਥਾਈਂ ਪੌਦੇ ਲਗਾ ਕੇ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਮੌਕੇ ਰੇਂਜ ਅਫਸਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਸਐਸਪੀ ਬਰਨਾਲਾ ਸ੍ਰੀ ਸੰਦੀਪ ਕੁਮਾਰ ਮਲਿਕ ਵਲੋਂ ਅੰਬ ਦਾ ਪੌਦਾ ਲਗਾ ਕੇ ਵਾਤਾਵਰਣ ਦਿਵਸ ਮਨਾਇਆ ਗਿਆ।....
  ਆਜ਼ਾਦੀ ਘੁਲਾਟੀਆਂ ਦੇ ਵਾਰਡਾਂ ਦੇ ਮਸਲਿਆਂ ਦੇ ਤਰਜੀਹੀ ਨਿਬੇੜੇ ਦੇ ਆਦੇਸ਼
ਸ਼ਿਕਾਇਤ ਨਿਵਾਰਨ ਮੁਹਿੰਮ ਤਹਿਤ ਹੋਈ ਮੀਟਿੰਗ ਬਰਨਾਲਾ, 5 ਜੂਨ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਜ਼ਾਦੀ ਘੁਲਾਟੀਆਂ ਦੇ ਵਾਰਡਾਂ ਦੇ ਮਸਲੇ ਹੱਲ ਕਰਨ ਲਈ ਚਲਾਈ ਵਿਸ਼ੇਸ਼ ਸ਼ਿਕਾਇਤ ਨਿਵਾਰਨ ਮੁਹਿੰਮ ਤਹਿਤ ਇੱਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ’ਚ ਸਹਾਇਕ ਕਮਿਸ਼ਨਰ (ਜ) ਸੁਖਪਾਲ ਸਿੰਘ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਵਾਰਡਾਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਆਜ਼ਾਦੀ ਘੁਲਾਟੀਆਂ/ਵਾਰਡਾਂ ਨੂੰ ਵੱਖ ਵੱਖ ਵਿਭਾਗਾਂ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਬਾਰੇ ਪੁੱਛਿਆ। ਇਸ ’ਤੇ ਆਜ਼ਾਦੀ ਘੁਲਾਟੀਆਂ....
ਗਊ ਵੰਸ਼ ਦੀ ਢੋਆ ਢੁਆਈ ’ਤੇ ਪੂਰਨ ਪਾਬੰਦੀ, ਚਾਇਨਾ ਡੋਰ ਵੇਚਣ/ਖਰੀਦਣ, ਸਟੋਰ ਤੇ ਵਰਤੋਂ ਦੀ ਵੀ ਮਨਾਹੀ
ਬਰਨਾਲਾ, 5 ਜੂਨ : ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਵੱਲੋਂ ਜਾਰੀ ਹੁਕਮਾਂ ਤਹਿਤ ਜ਼ਿਲ੍ਹਾ ਬਰਨਾਲਾ ਅੰਦਰ ਗਊ-ਵੰਸ਼ ਦੀ ਬਿਨਾਂ ਕਿਸੇ ਦਸਤਾਵੇਜ਼ੀ ਸਬੂਤ ਦੇ ਢੋਆ-ਢੁਆਈ ’ਤੇ ਪਾਬੰਦੀ ਲਗਾਈ ਗਈ ਹੈ ਅਤੇ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜਨ ਤੋਂ ਪਹਿਲਾਂ ਗਊ ਵੰਸ਼ ਦੀ ਕਿਸੇ ਵੀ ਤਰਾਂ ਨਾਲ ਢੋਆ ਢੁਆਈ ’ਤੇ ਪੂਰਨ ਪਾਬੰਦੀ ਹੋਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਨੇ ਗਊਵੰਸ਼ ਰੱਖੇ ਹੋਏ ਹਨ, ਉਨ੍ਹਾਂ ਨੂੰ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਕੋਲੋਂ ਰਜਿਸਟਰਡ ਕਰਵਾਉਣ....
ਵਿਸ਼ਵ ਵਾਤਾਵਰਨ ਦਿਵਸ ਮੌਕੇ ਵਾਤਾਵਰਨ ਸੰਭਾਲ ਬਾਰੇ ਕੀਤਾ ਜਾਗਰੂਕ
ਪਿੰਡ ਪੱਖੋਂ ਕਲਾਂ 'ਚ ਪੌਦੇ ਲਾਏ ਬਰਨਾਲਾ, 5 ਜੂਨ : ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਮਿਸ਼ਨ ਲਾਈਫ ਤਹਿਤ ਵਿਸ਼ਵ ਵਾਤਾਵਰਨ ਦਿਵਸ ਸਪੋਰਟਸ ਕੈਂਪ ਦੇ ਸਹਿਯੋਗ ਨਾਲ ਪਿੰਡ ਪੱਖੋਂ ਕਲਾਂ ਵਿਖੇ ਮਨਾਇਆ ਗਿਆ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਯੂਥ ਅਫਸਰ ਮੈਡਮ ਓਮਕਾਰ ਸਵਾਮੀ ਨੇ ਸਾਰੇ ਨੌਜਵਾਨਾਂ ਨੂੰ ਵਾਤਾਵਰਨ ਸਬੰਧੀ ਜਾਗਰੂਕ ਰਹਿਣ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਕਰਨਾ ਅੱਜ ਦੇ ਸਮੇਂ ਦੀ ਲੋੜ ਹੈ। ਪ੍ਰੋ. ਸ਼ਰਨਜੀਤ....
7 ਜੂਨ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜ਼ਿਲਕਾ ਵਿਖੇ ਲਗਾਇਆ ਜਾਵੇਗਾ ਰੋਜਗਾਰ ਮੇਲਾ
ਫਾਜ਼ਿਲਕਾ, 5 ਜੂਨ : ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਦੇ ਦਿਸ਼ਾ—ਨਿਰਦੇਸ਼ਾਂ *ਤੇ 7 ਜੂਨ 2023 ਨੂੰ ਇਕ ਦਿਨੀਂ ਰੋਜਗਾਰ ਮੇਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜ਼ਿਲਕਾ ਵਿਖੇ ਲਗਾਇਆ ਜਾਵੇਗਾ। ਰੋਜਗਾਰ ਮੇਲੇ ਵਿਚ ਲੜਕੇ ਲੜਕੀਆਂ ਭਾਗ ਲੈ ਸਕਦੇ ਹਨ। ਰੋਜਗਾਰ ਮੇਲੇ ਦੌਰਾਨ 300 ਤੋਂ ਵੱਧ ਅਸਾਮੀਆਂ ਲਈ ਨੌਜਵਾਨਾ ਦੀ ਚੋਣ ਕੀਤੀ ਜਾਣੀ ਹੈ। ਰੋਜਗਾਰ ਮੇਲੇ ਲਈ ਰਜਿਸਟਰੇਸ਼ਨ ਮੌਕੇ *ਤੇ ਹੀ ਕੀਤੀ ਜਾਵੇਗੀ। ਇਹ ਜਾਣਕਾਰੀ ਜ਼ਿਲ੍ਹਾ ਰੋਜਗਾਰ ਅਫਸਰ ਸ. ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦਿੱਤੀ। ਪਲੇਸਮੈਂਟ ਅਫਸਰ....
ਵੱਖ ਵੱਖ ਪਿੰਡਾਂ ਵਿਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੇ ਮਨਾਇਆ ਵਾਤਾਵਰਣ ਦਿਵਸ
ਵਾਤਾਵਰਨ ਦੀ ਸ਼ੁੱਧਤਾ ਨੂੰ ਕਾਇਮ ਰੱਖਣ ਲਈ ਲਗਾਏ ਵੱਖ ਵੱਖ ਪੌਦੇ ਫਾਜ਼ਿਲਕਾ 5 ਜੂਨ : ਵਿਸ਼ਵ ਵਾਤਾਵਰਨ ਦਿਵਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਵੱਖ ਵੱਖ ਪਿੰਡਾਂ ਵਿਚ ਪ੍ਰੋਗਰਾਮ ਕਰਵਾਏ ਗਏ।ਜਿਸ ਵਿਚ ਲੋਕਾਂ ਨੂੰ ਅਪਣਾ ਆਲਾ ਦੁਆਲਾ ਸਾਫ਼ ਰੱਖਣ ਲਈ ਪ੍ਰੇਰਿਤ ਕੀਤਾ ਤੇ ਵਾਤਾਵਰਨ ਦੀ ਸ਼ੁੱਧਤਾ ਲਈ ਯਤਨਸ਼ੀਲ ਰਹਿਣ ਦਾ ਸੰਕਲਪ ਦਵਾਇਆ। ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਵਾਤਾਵਰਨ ਨੂੰ ਹਰਿਆ ਭਰਿਆ ਰੱਖਣ ਲਈ ਪੌਦਿਆਂ ਦੀ ਬਹੁਤ ਮਹੱਤਤਾ ਹੈ, ਇਸ ਕਰਕੇ ਹਰ....
ਵਿਸ਼ਵ ਵਾਤਾਵਰਨ ਦਿਵਸ ਮੌਕੇ ਨਗਰ ਕੋਂਸਲ ਫਾਜ਼ਿਲਕਾ ਵੱਲੋਂ ਲਗਾਏ ਗਏ ਪੌਦੇ
ਫਾਜ਼ਿਲਕਾ 5 ਜੂਨ : ਕਾਰਜ ਸਾਧਕ ਅਫਸਰ ਨਗਰ ਕੌਂਸਲ ਸ੍ਰੀ. ਮੰਗਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਸ਼ਵ ਵਾਤਾਵਰਣ ਦਿਵਸ ਮੌਕੇ ਨਗਰ ਕੋਂਸਲ ਫਾਜਿਲਕਾ ਵੱਲੋਂ ਰੇਲਵੇ ਰੋਡ ਅਤੇ ਥਾਣਾ ਸਦਰ ਰੋਡ ਤੇ ਪੌਦੇ ਲਗਾਏ ਗਏ।ਨਗਰ ਕੌਂਸਲ ਦੇ ਸੁਪਰਡੰਟ ਸ਼੍ਰੀ ਨਰੇਸ਼ ਖੇੜਾ ਵੱਲੋਂ ਪੌਦਾ ਲਗਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਸ੍ਰੀ. ਨਰੇਸ਼ ਖੇੜਾ ਨੇ ਦੱਸਿਆ ਕਿ ਵਾਤਾਵਰਣ ਦਿਵਸ ਤੇ ਨਗਰ ਕੋਂਸਲ ਵੱਲੋਂ ਸ਼ਹਿਰ ਵਿੱਚ ਲਗਭਗ 200 ਬੂਟੇ ਲਗਾਉਣ ਦਾ ਟੀਚਾ ਮਿਥੀਆ ਗਿਆ ਜਿਸ ਵਿੱਚ ਯੂਥ ਹੈਲਪਰ,ਐੱਨ.ਜੀ.ਓ ਦਾ ਵੀ....
ਪੰਜਾਬ ਸਰਕਾਰ ਪੇਂਡੂ ਖੇਤਰਾਂ ਵਿੱਚ ਵਧੀਆ ਸੜਕੀ ਨੈਟਵਰਕ ਦੇਣ ਲਈ ਵੱਚਨਬੱਧ : ਸਪੀਕਰ ਸੰਧਵਾਂ
ਕੋਟਕਪੂਰਾ- ਸਿੱਖਾਂਵਾਲਾ- ਨੱਥੇ ਵਾਲਾ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ ਕੋਟਕਪੂਰਾ 5 ਜੂਨ : ਪੰਜਾਬ ਸਰਕਾਰ ਰਾਜ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਨੂੰ ਵਧੀਆ ਸੜਕੀ ਨੈਟਵਰਕ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਸਾਰੇ ਪਿੰਡਾਂ ਨੂੰ ਇਕ ਦੂਜੇ ਨਾਲ ਜੋੜਨ ਲਈ ਨਵੀਆਂ ਸੰਪਰਕ ਸੜਕਾਂ ਦੀ ਉਸਾਰੀ ਅਤੇ ਪੁਰਾਣੀਆਂ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ ਤੇ ਜਾਰੀ ਹੈ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਅਤੇ ਕੋਟਕਪੂਰਾ ਦੇ ਵਿਧਾਇਕ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਤੋਂ ਪਿੰਡ ਸਿੱਖਾਂਵਾਲਾ ਤੋਂ....
ਸਪੀਕਰ ਸੰਧਵਾ ਤੇ ਡੀ.ਸੀ. ਵਿਨੀਤ ਕੁਮਾਰ ਨੇ ਵਾਤਾਵਰਨ ਦਿਵਸ ਨੂੰ ਸਮਰਪਿਤ ਬੂਟਾ ਲਾਇਆ
ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ ਕੀਤੀ ਫ਼ਰੀਦਕੋਟ, 5 ਜੂਨ : ਜ਼ਿਲ੍ਹੇ ਨੂੰ ਹਰਿਆ ਭਰਿਆ ਬਣਾਉਣ ਅਤੇ ਵਾਤਾਵਰਣ ਦੀ ਸੰਭਾਲ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਅੱਜ ਵਿਸ਼ਵ ਵਾਤਾਵਰਣ ਦਿਵਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਸਾਂਝੇ ਤੌਰ 'ਤੇ ਬੂਟਾ ਲਾਇਆ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਹਵਾ ਅਤੇ ਪਾਣੀ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਹੁਣ ਤੋਂ....
ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਫੰਡਾਂ ਦੀ ਕੋਈ ਕਮੀ ਨਹੀਂ ਆਵੇਗੀ-ਸਪੀਕਰ ਸੰਧਵਾਂ
ਪਿੰਡ ਕੋਠੇ ਲਾਲੇਆਣਾ ਵਿਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਕੋਟਕਪੂਰਾ 5 ਜੂਨ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਕਾਰਜਸ਼ੀਲ ਹੈ ਤੇ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ ਸੂਬੇ ਵਿੱਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਗਏ ਹਨ, ਜੋ ਨਿਰੰਤਰ ਜਾਰੀ ਹਨ। ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਾਤਰ ਸਿੰਘ ਸੰਧਵਾਂ ਨੇ ਪਿੰਡ ਕੋਠੇ ਲਾਲੇਆਣਾ ਬਲਾਕ ਕੋਟਕਪੂਰਾ ਵਿਖੇ ਧਰਮਸ਼ਾਲਾ....
"ਸਰਕਾਰ ਤੁਹਾਡੇ ਦੁਆਰ" ਤਹਿਤ ਕੋਟਕਪੂਰਾ ਵਿਖੇ ਲਗਾਇਆ ਸੁਵਿਧਾ ਕੈਂਪ
ਸਰਕਾਰ ਵਲੋਂ ਵਿਕਾਸ ਦੇ ਨਾਲ-ਨਾਲ ਹਰ ਵਰਗ ਦੀ ਭਲਾਈ ਲਈ ਚੁੱਕੇ ਜਾ ਰਹੇ ਹਨ ਵੱਡੇ ਕਦਮ-ਸਪੀਕਰ ਸੰਧਵਾਂ ਕੈਂਪ ਦੌਰਾਨ 179 ਬਿਨੈਕਾਰਾਂ ਦੀਆਂ ਅਰਜ਼ੀਆਂ ਹੋਈਆ ਪ੍ਰਾਪਤ ਕੋਟਕਪੂਰਾ 5 ਜੂਨ : "ਸਰਕਾਰ ਤੁਹਾਡੇ ਦੁਆਰ" ਮੁਹਿੰਮ ਤਹਿਤ ਸਬ ਡਵੀਜਨ ਕੋਟਕਪੂਰਾ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਜਲਾਲੇਆਣਾ ਰੋਡ, ਗਾਂਧੀ ਬਸਤੀ ਬਾਲਮੀਕਿ ਚੌਂਕ ਵਿਖੇ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਦਾ ਉਦਘਾਟਨ ਸਪਕੀਰ ਪੰਜਾਬ ਵਿਧਾਨ ਸਭਾ ਅਤੇ ਕੋਟਕਪੂਰਾ ਦੇ ਵਿਧਾਇਕ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਕੀਤਾ ਗਿਆ। ਇਸ....
ਵਾਤਾਵਰਣ ਦੀ ਸਾਂਭ ਸੰਭਾਲ ਹਰ ਮਨੁੱਖ ਦਾ ਨੈਤਿਕ ਫਰਜ਼ : ਸੇਖੋਂ 
ਫਰੀਦਕੋਟ ਛਾਉਣੀ ਵਿਖੇ 150 ਪੌਦੇ ਲਗਾਕੇ ਮਨਾਇਆ ਵਿਸ਼ਵ ਵਾਤਾਵਰਨ ਦਿਵਸ ਫਰੀਦਕੋਟ 5 ਜੂਨ : ਵਾਤਾਵਰਣ ਦੀ ਸਾਂਭ ਸੰਭਾਲ ਹਰ ਮਨੁੱਖ ਦਾ ਨੈਤਿਕ ਫਰਜ਼ ਹੈ। ਸਾਨੂੰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਲਈ ਕੁਦਰਤੀ ਸੋਮਿਆਂ ਨੂੰ ਬਚਾ ਕੇ ਰੱਖਣ ਦੀ ਅਹਿਮ ਲੋੜ ਹੈ ਤਾਂ ਜੋ ਪ੍ਰਦੂਸਨ ਮੁਕਤ ਵਾਤਾਵਰਨ ਬਣਿਆ ਰਹੇ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਫਰੀਦਕੋਟ ਤੋਂ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਵਿਸ਼ਵ ਵਾਤਾਵਰਨ ਦਿਵਸ ਤੇ ਫਰੀਦਕੋਟ ਛਾਉਣੀ ਵਿਖੇ 150 ਪੌਦੇ ਲਗਾਉਣ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ....
ਪਿਛਲੇ ਲੰਮੇ ਅਰਸੇ ਤੋਂ ਲੁੱਟਣ ਵਾਲੀਆਂ ਪਾਰਟੀਆਂ ਭਗਵੰਤ ਮਾਨ ਦੀ ਇਮਾਨਦਾਰ ਸਰਕਾਰ ਦੇ ਖਿਲਾਫ਼ ਇੱਕਠੇ ਹੋਣ ਦਾ ਯਤਨ ਕਰ ਰਹੀਆਂ ਹਨ : ਚੀਮਾ
ਦਿੜ੍ਹਬਾ, 04 ਜੂਨ : ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵਜੋਤ ਸਿੰਘ ਸਿੱਧੂ ਅਤੇ ਵਿਕਰਮਜੀਤ ਸਿੰਘ ਮਜੀਠੀਆ ਦੇ ਜੱਫੀ ਪਾਉਣ ਉਤੇ ਤੰਜ ਕਸਦੇ ਹੋਏ ਕਿਹਾ ਕਿ ਇਹ ਲੋਕ ਸਵਾਰਥੀ ਲੋਕ ਹਨ ਆਪਣੇ ਸਵਾਰਥੀ ਲਈ ਪੂਰਤੀ ਲਈ ਕੁੱਝ ਵੀ ਕਰ ਸਕਦੇ ਹਨ। ਉਹ ਦਿੜ੍ਹਬਾ ਦੇ ਪਿੰਡ ਗੁੱਜਰਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਪੰਜਾਬ ਦੇ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਸਭ ਜਾਣਦੇ ਹਨ ਕਿ ਨਵਜੋਤ ਸਿੰਘ ਸਿੱਧੂ ਅਤੇ ਵਿਕਰਮਜੀਤ ਸਿੰਘ ਮਜੀਠੀਆ ਇਸ ਤੋਂ ਪਹਿਲਾਂ ਇੱਕ ਦੂਜੇ ਦੇ ਪਰਿਵਾਰ ਬਾਰੇ ਗੰਦੀ....
ਟਰੈਕਟਰ ਟਰਾਲੀ ਨੇ ਐਕਟਿਵਾ ਨੂੰ ਮਾਰੀ ਟੱਕਰ, ਮਹਿਲਾ ਪ੍ਰੋਫੈਸਰ ਦੀ ਮੌਤ 
ਫਿਰੋਜ਼ਪੁਰ, 04 ਜੂਨ ਫਿਰੋਜ਼ਪੁਰ ਦੇ ਪਿੰਡ ਕਾਸੂ ਬੇਗੂ ਏਰੀਏ ਤੋਂ ਬਹੁਤ ਹੀ ਮੰਦਭਾਗੀ ਖਬਰ ਹੈ, ਜਿਥੇ ਟਰੈਕਟਰ ਟਰਾਲੀ ਨੇ ਐਕਟਿਵਾ ਸਵਾਰ ਨੂੰ ਟੱਕਰ ਮਾਰ ਦਿੱਤੀ ਜਿਸ ਵਿਚ ਮਹਿਲਾ ਪ੍ਰੋਫੈਸਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕਾ ਦੀ ਪਛਾਣ 32 ਸਾਲਾ ਨਵਨੀਤ ਕੌਰ ਵਜੋਂ ਹੋਈ ਹੈ। ਮ੍ਰਿਤਕ ਦੇ ਭਰਾ ਗਗਨਦੀਪ ਸਿੰਘ ਨੇ ਦੱਸਿਆ ਕਿ ਉਸ ਦੀ ਭੈਣ ਨਵਨੀਤ ਕੌਰ ਗੁਰੂ ਨਾਨਕ ਕਾਲਜ ਫਿਰੋਜ਼ਪੁਰ ਵਿਖੇ ਨੌਕਰੀ ਕਰਦੀ ਸੀ। ਬੀਤੇ ਦਿਨੀਂ ਉਹ ਆਪਣੀ ਡਿਊਟੀ ਕਰਕੇ ਵਾਪਸ ਘਰ ਆ ਰਹੀ ਸੀ ਕਿ....
ਝੋਨੇ ਦੀ ਸਿੱਧੀ ਬਿਜਾਈ ਸਬੰਧੀ ਪਿੰਡ ਤੋਗਾਂ ਵਿਖੇ ਕਿਸਾਨ ਜਾਗਰੂਕਤਾ ਕੈਂਪ
ਝੋਨੇ ਦੀ ਸਿੱਧੀ ਬਿਜਾਈ ‘ਤੇ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ ਖਰੜ, 4 ਜੂਨ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਐਸ.ਏ.ਐਸ ਨਗਰ ਦੇ ਮੁੱਖ ਖੇਤਬਾੜੀ ਅਫਸਰ ਡਾ. ਗੁਰਬਚਨ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਬਲਾਕਾਂ ਵਿੱਚ ਖੇਤੀ ਮਾਹਿਰਾਂ ਦੀਆਂ ਟੀਮਾਂ ਵੱਲੋ ਝੋਨੇ ਦੀ ਸਿੱਧੀ ਬਿਜਾਈ, ਫ਼ਸਲਾਂ ਦੀ ਰਹਿੰਦ-ਖੂੰਹਦ, ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪਿੰਡ ਤੋਗਾਂ ਬਲਾਕ ਮਾਜਰੀ ਵਿਖੇ ਕਿਸਾਨ ਜਾਗਰੂਕਤਾ....