‘ਆਪ’ ਦੇ ਕੌਂਸਲਰ ਪਦਮਜੀਤ ਮਹਿਤਾ ਬਹੁਮਤ ਨਾਲ ਬਠਿੰਡਾ ਨਗਰ ਨਿਗਮ ਦੇ ਮੇਅਰ ਚੁਣੇ ਗਏ ਪਾਰਟੀ ਪ੍ਰਧਾਨ ਅਮਨ ਅਰੋੜਾ ਨੇ ਦਿੱਤੀ ਵਧਾਈ, ਕਿਹਾ- ਮਹਿਤਾ ਦੀ ਅਗਵਾਈ ਵਿਚ ਬਠਿੰਡਾ ਵਿਚ ਹੋਵੇਗਾ ਰਿਕਾਰਡ ਤੋੜ ਕੰਮ, ਰੁਕੇ ਹੋਏ ਕੰਮਾਂ ਨੂੰ ਵੀ ਮਿਲੇਗਾ ਹੁਲਾਰਾ ਬਠਿੰਡਾ, 5 ਫਰਵਰੀ 2025 : ਪੰਜਾਬ ਦੀਆਂ ਪੰਜ ਨਗਰ ਨਿਗਮਾਂ ‘ਤੇ ਕਬਜ਼ਾ ਕਰਨ ਤੋਂ ਬਾਅਦ ਅੱਜ ਬਠਿੰਡਾ ਨਗਰ ਨਿਗਮ ਵਿੱਚ ਵੀ ਆਮ ਆਦਮੀ ਪਾਰਟੀ ਨੇ ਆਪਣਾ ਮੇਅਰ ਬਣਾ ਲਿਆ ਹੈ। ‘ਆਪ’ ਦੇ ਕੌਂਸਲਰ ਪਦਮਜੀਤ ਮਹਿਤਾ ਨੂੰ ਬਠਿੰਡਾ ਨਗਰ ਨਿਗਮ ਦਾ ਮੇਅਰ....
ਮਾਲਵਾ

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਬਠਿੰਡਾ ਤਹਿਸੀਲ ਦਫ਼ਤਰ ਦੀ ਅਚਨਚੇਤੀ ਚੈਕਿੰਗ ਬਠਿੰਡਾ, 5 ਫਰਵਰੀ 2025 : ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਬਠਿੰਡਾ ਵਿਖੇ ਤਹਿਸੀਲ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕਰਦਿਆਂ ਸਬ-ਰਜਿਸਟਰਾਰ ਦਫ਼ਤਰ, ਫ਼ਰਦ ਕੇਂਦਰ ਤੇ ਹੋਰ ਵੱਖ-ਵੱਖ ਬਰਾਂਚਾਂ ਦਾ ਦੌਰਾ ਕਰਕੇ ਕੰਮ ਦਾ ਨਿਰੀਖਣ ਕੀਤਾ। ਕੈਬਨਿਟ ਮੰਤਰੀ ਸ. ਮੁੰਡੀਆਂ ਨੇ ਸਬ-ਰਜਿਸਟਰਾਰ ਦਫ਼ਤਰ ਦੀ ਚੈਕਿੰਗ ਦੌਰਾਨ ਹਦਾਇਤ ਕੀਤੀ ਕਿ ਰਜਿਸਟਰੀ ਮੌਕੇ ਖ਼ਰੀਦਦਾਰ ਤੇ ਵੇਚਣ....

ਸ੍ਰੀ ਫ਼ਤਹਿਗੜ੍ਹ ਸਾਹਿਬ, 5 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਵੱਲੋਂ ਬੈਂਕਿੰਗ, ਵਿੱਤੀ ਸੇਵਾਵਾਂ ਅਤੇ ਬੀਮਾ ਬੀ.ਐਫ.ਐਸ.ਆਈ. ਸੈਕਟਰ ਵਿੱਚ 'ਫਿਊਚਰ ਸਕਿੱਲ ਪਰਸਪੈਕਟੀਵ' ਵਿਸ਼ੇ 'ਤੇ ਗੈਸਟ ਲੈਕਚਰ ਕਰਵਾਇਆ ਗਿਆ ਜਿਸ ਵਿੱਚ ਬਜਾਜ ਫਿਨਜ਼ਰਵ ਦੇ ਉਦਯੋਗ ਮਾਹਿਰ ਸ੍ਰ. ਕੰਵਲਜੀਤ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਇਸ ਲੈਕਚਰ ਦਾ ਮੁੱਖ ਉਦੇਸ਼ ਬੈਂਕਿੰਗ, ਵਿੱਤ ਅਤੇ ਬੀਮਾ ਕੰਪਨੀਆਂ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਨਾਲ-ਨਾਲ....

ਸ੍ਰੀ ਫ਼ਤਹਿਗੜ੍ਹ ਸਾਹਿਬ, 05 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸਿਵਲ ਸਰਜਨ ਸ੍ਰੀ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਨੇ ਕਮਿਊਨਿਟੀ ਸਿਹਤ ਕੇਂਦਰ ਅਮਲੋਹ ਵਿੱਚ ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ ਦੀ ਤਾਇਨਾਤੀ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਸਪਤਾਲ ਵਿੱਚ ਮੈਡੀਸਨ ਦੇ ਮਾਹਿਰ, ਬੱਚਿਆਂ ਦੇ ਮਾਹਿਰ, ਔਰਤ ਰੋਗਾਂ ਦੇ ਮਾਹਿਰ, ਬੇਹੋਸ਼ੀ ਦੇ ਮਾਹਿਰ ਆਦਿ ਚਾਰ ਮਾਹਿਰ ਡਾਕਟਰ ਤਾਇਨਾਤ ਹਨ। ਉਹਨਾਂ ਦੱਸਿਆ ਕਿ ਸਿਹਤ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹੋਰਾਂ ਸਿਹਤ ਕੇਂਦਰਾਂ ਤੋਂ....

ਸ੍ਰੀ ਫ਼ਤਹਿਗੜ੍ਹ ਸਾਹਿਬ, 05 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਮਾਜ ਸ਼ਾਸਤਰ ਵਿਭਾਗ ਵੱਲੋਂ ਪੰਜਾਬ ਦੇ ਵਾਤਾਵਰਣ ਸੰਕਟ: ਕਾਰਨ, ਨਤੀਜੇ ਅਤੇ ਹੱਲ ਵਿਸ਼ੇ 'ਤੇ ਇੱਕ ਰੋਜ਼ਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦਾ ਉਦੇਸ਼ ਪੰਜਾਬ ਦੀਆਂ ਵਧਦੀਆਂ ਵਾਤਾਵਰਣ ਚੁਣੌਤੀਆਂ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਸੰਭਾਵੀ ਹੱਲਾਂ ਦੀ ਖੋਜ ਕਰਨਾ ਸੀ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਪਰਿਤ ਪਾਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸੰਬੋਧਨ....

ਸ੍ਰੀ ਫ਼ਤਹਿਗੜ੍ਹ ਸਾਹਿਬ, 05 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਵੱਲੋਂ ਪੰਜਾਬ ਸਟੇਟ ਕਾਊਂਸਲ ਫ਼ਾਰ ਐਗਰੀਕਲਚਰਲ ਐਜੂਕੇਸ਼ਨ ਦੁਆਰਾ ਪ੍ਰਮਾਣਿਤ ਬੀ.ਐਸ.ਸੀ. ਐਗਰੀਕਲਚਰ ਦੇ ਆਖਰੀ ਸਾਲ ਦੇ ਵਿਦਿਆਰਥੀਆਂ ਦਾ ਰਾਵੇ ਪ੍ਰੋਗਰਾਮ ਦੇ ‘ਵੀਲੇਜ ਅਟੈਚਮੈਂਟ’ ਕੋਰਸ ਤਹਿਤ ਪਿੰਡ ਪੰਜੋਲਾ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਵਿੱਦਿਅਕ ਦੌਰਾ ਕਰਵਾਇਆ ਗਿਆ। ਇਸ ਦੌਰੇ ਦੌਰਾਨ ਪਿੰਡ ਦੇ ਸਰਪੰਚ ਸ. ਅਵਤਾਰ ਸਿੰਘ, ਸਾਬਕਾ ਸਰਪੰਚ ਸ. ਗੁਰਦੀਪ ਸਿੰਘ ਅਤ ਹੋਰ ਕਿਸਾਨ ਵੀਰਾਂ....

ਸ੍ਰੀ ਫ਼ਤਹਿਗੜ੍ਹ ਸਾਹਿਬ, 05 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਕੁਸ਼ਟ ਰੋਗ ਇਲਾਜ ਯੋਗ ਹੈ, ਮੁਢਲੇ ਪੱਧਰ ਤੇ ਪਛਾਣ ਕਰਕੇ ਇਸ ਦਾ ਇਲਾਜ ਸੌਖਾ ਤੇ ਸੰਭਵ ਹੈ ਅਤੇ ਇਸ ਨਾਲ ਹੋਣ ਵਾਲੀ ਅਪੰਗਤਾ ਤੋਂ ਵੀ ਬਚਿਆ ਜਾ ਸਕਦਾ ਹੈ' ਇਹਨਾਂ ਗੱਲਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਜਿਲਾ ਹਸਪਤਾਲ ਤੋਂ ਕੁਸ਼ਟ ਰੋਗ ਸਬੰਧੀ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦਿੰਦਿਆਂ ਕੀਤਾ। ਕੁਸ਼ਟ ਰੋਗ ਸਬੰਧੀ ਜਾਣਕਾਰੀ ਨਾਲ ਭਰਪੂਰ ਤਖਤੀਆ, ਫਲੈਕਸਾਂ ਅਤੇ ਪ੍ਰਚਾਰ ਸਮਗਰੀ ਨਾਲ ਲੈਸ਼ ਇਹ ਰੈਲੀ ਵੱਖ-ਵੱਖ....

ਸ੍ਰੀ ਫ਼ਤਹਿਗੜ੍ਹ ਸਾਹਿਬ, 05 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਬਾਬਾ ਬੰਦਾ ਸਿੰਘ ਬਹਾਦੁਰ ਇੰਜੀਨੀਅਰਿੰਗ ਕਾਲਜ, ਫਤਹਿਗੜ੍ਹ ਸਾਹਿਬ ਵੱਲੋਂ, ਏਜੂਕੇਸ਼ਨ ਮੰਤਰਾਲਾ ਇਨੋਵੇਸ਼ਨ ਸੈੱਲ, AICTE ਦੇ ਇੰਪੈਕਟ ਲੈਕਚਰ ਸਕੀਮ ਅਧੀਨ "ਬੁਨਿਆਦੀ ਬੌਧਿਕ ਸੰਪਦਾ ਅਧਿਕਾਰ ਅਤੇ ਨਵੀਨਤਮ ਕਾਰੋਬਾਰੀਆਂ ਲਈ ਇਸਦੀ ਮਹੱਤਤਾ" ਵਿਸ਼ੇ 'ਤੇ ਵਿਸ਼ੇਸ਼ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਸੈਮੀਨਾਰ ਵਿੱਚ ਮੁੱਖ ਵਿਦਵਾਨ ਇੰਜੀਨੀਅਰ ਅਮਰਦੇਵ ਸਿੰਘ (ਅਸਿਸਟੈਂਟ ਪ੍ਰੋਫੈਸਰ, ਡਿਪਾਰਟਮੈਂਟ ਆਫ ਏਂਟਰਪ੍ਰਿਨਿਉਰਸ਼ਿਪ....

ਸ੍ਰੀ ਫ਼ਤਹਿਗੜ੍ਹ ਸਾਹਿਬ, 05 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਿੱਖਿਆ ਵਿਭਾਗ ਦੇ ਫੋਟੋਗ੍ਰਾਫੀ ਕਲੱਬ ਨੇ ਭਾਰਤ ਦੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਦਾ ਸਨਮਾਨ ਕਰਨ ਲਈ ਇੱਕ ਪੋਸਟਰ ਪ੍ਰਦਰਸ਼ਨੀ ਦਾ ਆਯੋਜਨ ਕਰਕੇ ਰਾਸ਼ਟਰੀ ਸ਼ਹੀਦ ਦਿਵਸ ਮਨਾਇਆ। 2022 ਅਤੇ 2023 ਬੈਚਾਂ ਦੇ ਵਿਦਿਆਰਥੀਆਂ ਦੁਆਰਾ ਤਿਆਰ ਕੀਤੀ ਗਈ, ਪ੍ਰਦਰਸ਼ਨੀ ਵਿੱਚ ਫੋਟੋਗ੍ਰਾਫੀ, ਸਕੈਚ ਅਤੇ ਡਿਜੀਟਲ ਆਰਟਵਰਕ ਰਾਹੀਂ ਰਾਸ਼ਟਰੀ ਨਾਇਕਾਂ ਦੇ ਸੰਘਰਸ਼ਾਂ ਅਤੇ ਯੋਗਦਾਨ ਨੂੰ....

ਕਿਹਾ, ਅਧਿਕਾਰੀਆਂ ਨੂੰ ਸਹਿਕਾਰੀ ਸਭਾਵਾਂ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਤਾਂ ਜੋ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁਜ ਸਕੇ ਮਾਲੇਰਕੋਟਲਾ 05 ਫਰਵਰੀ 2025 : ਜ਼ਿਲ੍ਹਾ ਸਹਿਕਾਰਤਾ ਵਿਕਾਸ ਕਮੇਟੀ (ਡੀ.ਸੀ.ਡੀ.ਸੀ.) ਦੀ ਰੀਵਿਊ ਮੀਟਿੰਗ ਅੱਜ ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ ਦੀ ਪ੍ਰਧਾਨਗੀ ਹੇਠ ਹੋਈ।ਇਸ ਮੌਕੇ ਡਿਪਟੀ ਰਜਿਸਟਰਾਰ ਕੋਆਪ੍ਰੇਟਿਵ ਸਭਾਵਾਂ ਕਰਨਵੀਰ ਰੰਧਾਵਾ ਨੇ ਕਮੇਟੀ ਮੈਂਬਰਾਂ ਨੂੰ ਅਵਗਤ ਕਰਵਾਇਆ ਕਿ ਸੰਯੁਕਤ ਰਾਸ਼ਟਰ ਵੱਲੋਂ ਸਾਲ 2025 ਨੂੰ ਇੰਟਰਨੈਸ਼ਨਲ ਯੀਅਰ ਆਫ....

ਕੈਂਸਰ ਦੀ ਸਮੇਂ ਸਿਰ ਜਾਂਚ ਕਰਕੇ ਕੈਂਸਰ ਤੋਂ ਹੋ ਸਕਦਾ ਹੈ ਬਚਾਅ: ਡਾ ਲਹਿੰਬਰ ਰਾਮ ਫਾਜਿਲਕਾ 4 ਫਰਵਰੀ 2025 : ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਜਿਲ੍ਹਾ ਸਿਹਤ ਵਿਭਾਗ ਫਾਜਿਲਕਾ ਵੱਲੋ ਸਿਵਲ ਸਰਜਨ ਡਾ ਲਹਿੰਬਰ ਰਾਮ ਦੀ ਅਗਵਾਈ ਅਤੇ ਡਾ ਵਿਕਾਸ ਗਾਂਧੀ ਦੀ ਦੇਖ ਰੇਖ ਵਿੱਚ ਸੀ. ਐਚ. ਸੀ. ਖੂਈਖੇੜਾ ਵਿਖੇ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ @ਯੂਨਾਈਟਡ ਬਾਏ ਯੂਨੀਕ@ ਥੀਮ ਹੇਠ ਵਿਸ਼ਵ ਕੈਸਰ ਦਿਵਸ ਮਨਾਇਆ ਗਿਆ। ਇਸ ਮੌਕੇ ਡਾ ਸੁਨੀਤਾ ਕੰਬੋਜ਼, ਡਾ ਆਮਨਾ ਕੰਬੋਜ਼, ਵਿਨੋਦ ਖੁਰਾਣਾ, ਸੁਖਦੇਵ ਸਿੰਘ, ਸੁਸ਼ੀਲ....

ਵੱਖ-ਵੱਖ ਪਹਿਲੂਆਂ *ਤੇ ਕੀਤੀ ਵਿਚਾਰ ਚਰਚਾ ਫਾਜ਼ਿਲਕਾ 4 ਫਰਵਰੀ 2025 : ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜਵਾਹਰ ਨਵੋਦਿਆ ਵਿਦਿਆਲਿਆ ਕਿੱਕਰ ਵਾਲਾ ਰੂਪਾ ਕਮੇਟੀ ਮੈਂਬਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਕਮੇਟੀ ਮੈਂਬਰਾਂ ਨਾਲ ਕੈਂਪਸ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਵੱਖ-ਵੱਖ ਪਹਿਲੂਆਂ *ਤੇ ਵਿਚਾਰ-ਚਰਚਾ ਕੀਤੀ। ਜਵਾਹਰ ਨਵੋਦਿਆ ਵਿਦਿਆਲਿਆ ਕਿਕਰ ਵਾਲਾ ਰੂਪਾ ਦੇ ਪ੍ਰਿੰਸੀਪਲ ਸ੍ਰੀ ਅਸੋਕ ਕੁਮਾਰ ਵਰਮਾ ਨੇ ਡਿਪਟੀ ਕਮਿਸ਼ਨਰ ਨੂੰ ਜਾਣੂੰ ਕਰਵਾਇਆ ਕਿ ਕੈਂਪਸ ਵਿਖੇ ਲਗਭਗ 350 ਦੇ....

ਪਿੰਡ ਕੇਰਾ ਖੇੜਾ ਦਾ ਕੁਮਕੁਮ ਆਜੀਵਿਕਾ ਸੈਲਫ ਹੈਲਪ ਗਰੁੱਪ ਆਚਾਰ ਤੇ ਮੁਰੱਬਾ ਤਿਆਰ ਕਰਕੇ ਕਮਾ ਰਿਹਾ ਚੰਗਾ ਮੁਨਾਫਾ ਫਾਜ਼ਿਲਕਾ, 4 ਫਰਵਰੀ 2025 : ਪੰਜਾਬ ਰਾਜ ਦਿਹਾਤੀ ਆਜੀਵਕਾ ਮਿਸ਼ਨ ਸੂਬੇ ਦੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ। ਇਸ ਮਿਸ਼ਨ ਦਾ ਮੁੱਖ ਉਦੇਸ਼ ਗਰੀਬ ਪਰਿਵਾਰ ਦੀਆਂ ਔਰਤਾਂ ਨੂੰ ਆਰਥਿਕ ਤੌਰ ’ਤੇ ਉਪਰ ਉਠਣ ਵਿਚ ਮਦਦ ਕਰਨਾ ਅਤੇ ਉਨਾਂ ਨੂੰ ਆਤਮ ਨਿਰਭਰ ਬਣਾਉਣਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਭਾਸ਼ ਚੰਦਰ ਨੇ....

ਲੁਧਿਆਣਾ, 4 ਫਰਵਰੀ, 2025 : ਹਲਵਾਰਾ ਏਅਰਬੇਸ 'ਤੇ ਬਣਨ ਵਾਲੇ ਨਵੇਂ ਹਵਾਈ ਅੱਡੇ ਨੂੰ ਹਲਵਾਰਾ ਏਅਰਪੋਰਟ ਕਿਹਾ ਜਾਵੇਗਾ। ਏਅਰਪੋਰਟ ਕੋਡ ਐੱਚ.ਡਬਲ.ਯੂ.ਆਰ ਪ੍ਰਦਾਨ ਕਿੱਤਾ ਗਿਆ ਹੈ, ਜੋ ਕਿ ਉਡਾਣਾਂ ਸ਼ੁਰੂ ਕਰਨ ਤੋਂ ਪਹਿਲਾਂ ਲਾਜ਼ਮੀ ਹੈ। ਏਅਰ ਇੰਡੀਆ ਨੇ ਇਸ ਲਈ ਅਰਜ਼ੀ ਦਿੱਤੀ ਸੀ। ਏਅਰਪੋਰਟ ਅਥਾਰਟੀ ਆਫ਼ ਇੰਡੀਆ ਨੇ ਪੰਜਾਬ ਪਬਲਿਕ ਵਰਕਸ ਡਿਪਾਰਟਮੈਂਟ (ਪੀਡਬਲਯੂਡੀ) ਨੂੰ ਬਣਾਏ ਗਏ ਸਿਵਲ ਏਅਰਪੋਰਟ ਟਰਮੀਨਲ ਦਾ ਪੂਰਾ ਕਬਜ਼ਾ ਟਰਾਂਸਫਰ ਕਰਨ ਦੀ ਬੇਨਤੀ ਕੀਤੀ ਹੈ। ਹਵਾਈ ਅੱਡੇ ਨੂੰ ਚਾਲੂ ਕਰਨ ਲਈ ਇਹ....

ਸ੍ਰੀ ਫ਼ਤਹਿਗੜ੍ਹ ਸਾਹਿਬ, 04 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਵਿਸ਼ਵ ਕੈਂਸਰ ਦਿਵਸ ਮੌਕੇ ਮਾਤਾ ਗੁਜਰੀ ਕਾਲਜ ਦੇ ਜ਼ੂਆਲੋਜੀ ਵਿਭਾਗ ਅਤੇ ਐਨ.ਐਸ.ਐਸ. ਯੂਨਿਟ ਵਲੋਂ ਵਿਦਿਆਰਥੀਆਂ ਵਿੱਚ ਕੈਂਸਰ ਸਬੰਧੀ ਜਾਗਰੂਕਤਾ ਫੈਲਾਉਣ ਲਈ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕੈਂਸਰ ਤੋਂ ਬਚਾਅ ਅਤੇ ਪਛਾਣ ਬਾਰੇ ਜਾਗਰੂਕ ਕਰਨਾ ਸੀ। ਇਸ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੇ ਹੱਥਾਂ ਵਿਚ ਤਖ਼ਤੀਆਂ ਫੜ੍ਹ ਕੇ ਕੈਂਸਰ ਤੋਂ ਬਚਾਅ ਅਤੇ ਇਸ ਤੋਂ ਹੋਣ ਵਾਲੇ ਖ਼ਤਰਿਆਂ....