ਪਟਿਆਲਾ, 4 ਫਰਵਰੀ, 2025 : ਭਾਜਪਾ ਆਗੂ ਸ਼੍ਰੀਮਤੀ ਪ੍ਰਨੀਤ ਕੌਰ ਅਤੇ ਸ਼੍ਰੀਮਤੀ ਜੈ ਇੰਦਰ ਕੌਰ ਨੇ ਕੇਂਦਰੀ ਬਜਟ 2025-26 ਦੇ ਹਿੱਸੇ ਵਜੋਂ ਰਾਜ ਦੇ ਰੇਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਨੂੰ 5,421 ਕਰੋੜ ਰੁਪਏ ਅਲਾਟ ਕਰਨ ਲਈ ਰੇਲਵੇ ਮੰਤਰਾਲੇ ਅਤੇ ਕੇਂਦਰ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਸ਼੍ਰੀਮਤੀ ਪ੍ਰਨੀਤ ਕੌਰ ਨੇ ਕਿਹਾ, “ਅਸੀਂ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਜੀ ਅਤੇ ਕੇਂਦਰ ਸਰਕਾਰ ਦੇ ਇਸ ਸਾਲ ਦੇ ਰੇਲ ਬਜਟ ਦੀ ਪੰਜਾਬ ਨੂੰ ਵੰਡ ਲਈ ਧੰਨਵਾਦੀ ਹਾਂ, ਜੋ ਕਿ ਯੂ.ਪੀ.ਏ.-2....
ਮਾਲਵਾ

ਸ੍ਰੀ ਫ਼ਤਹਿਗੜ੍ਹ ਸਾਹਿਬ, 04 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਭਜਨ ਸਿੰਘ ਮਹਿਮੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 03-02-2025 ਨੂੰ ਜੀ.ਆਰ.ਪੀ. ਸਰਹਿੰਦ ਵੱਲੋਂ ਟਰੇਨ ਵਿੱਚੋਂ ਲਾਵਾਰਸ ਹਾਲਤ ਵਿੱਚ ਮਿਲੀ ਬੱਚੀ ਬਾਰੇ ਸੂਚਨਾ ਪ੍ਰਾਪਤ ਹੋਈ ਸੀ। ਉਨ੍ਹਾਂ ਦੱਸਿਆ ਕਿ ਬੱਚੀ ਦਾ ਨਾਮ ਪ੍ਰਿੰਅਕਾ ਹੈ ਅਤੇ ਉਸ ਦੀ ਉਮਰ ਲੱਗਭਗ 12-13 ਸਾਲ ਦੀ ਹੈ। ਬੱਚੀ ਅਮਰ ਪਾਲੀ ਐਕਸਪ੍ਰੈਸ ਟਰੇਨ ਵਿੱਚ ਇਕੱਲੀ ਜਾ ਰਹੀ ਸੀ। ਬੱਚੀ ਅਨੁਸਾਰ ਉਸਦੇ ਪਿਤਾ ਦਾ ਨਾਮ ਮਨੋਜ....

ਮਲਕੀਅਤ ਸਿੰਘ ਦਾ ਵਿਸ਼ੇਸ਼ ਸਨਮਾਨ ਸ੍ਰੀ ਫ਼ਤਹਿਗੜ੍ਹ ਸਾਹਿਬ, 04 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸੇਰੀਬ੍ਰਲ ਪਾਲਸੀ ਵਾਲੇ ਬੱਚਿਆਂ ਦੇ ਇਲਾਜ ਅਤੇ ਪੁਨਰਵਾਸ ਲਈ ਇੱਕ ਸ਼ਾਨਦਾਰ ਪਹਿਲਕਦਮੀ ਵਿੱਚ, ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਫਿਜ਼ੀਓਥੈਰੇਪੀ ਵਿਭਾਗ ਵਿੱਚ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਸੇਰੇਬ੍ਰਲ ਪਾਲਸੀ ਯੂਨਿਟ ਦਾ ਉਦਘਾਟਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਚਾਂਸਲਰ....

ਲੁਧਿਆਣਾ, 4 ਫਰਵਰੀ, 2025 : ਪੀ.ਏ.ਯੂ. ਦੇ ਗੇਟ ਨੰਬਰ 1 ਕੋਲ ਸਥਾਪਿਤ ਸਪਰਿੰਗ ਗਾਰਡਨ ਅੱਜਕਲ੍ਹ ਬਦਲਦੇ ਮੌਸਮ ਵਿਚ ਰੰਗਾਂ ਅਤੇ ਮਹਿਕਾਂ ਨਾਲ ਦਰਸ਼ਕਾਂ ਲਈ ਮਨਮੋਹਕ ਦ੍ਰਿਸ਼ ਸਿਰਜ ਰਿਹਾ ਹੈ । ਇਸ ਵਿਚ ਖਿੜ੍ਹੇ ਦੇਸੀ ਅਤੇ ਬਦੇਸ਼ੀ ਕਿਸਮਾਂ ਦੇ ਬੀਜ ਅਤੇ ਜਰਮਪਲਾਜ਼ਮ ਦਾ ਸਹਿਯੋਗ ਉੱਘੇ ਫੁੱਲ ਉਤਪਾਦਕ ਸ. ਅਵਤਾਰ ਸਿੰਘ ਢੀਂਡਸਾ ਵੱਲੋਂ ਦੁਰਲੱਭ ਕਿਸਮਾਂ ਦੇ ਰੂਪ ਵਿਚ ਪਾਇਆ ਗਿਆ ਹੈ। ਹਰ ਸਾਲ ਬਹਾਰ ਦੀ ਰੁੱਤ ਵਿੱਚ ਖਿੜਨ ਵਾਲੇ ਇਹ ਦਿਲਕਸ਼ ਰੰਗਾਂ ਅਤੇ ਮਨਮੋਹਕ ਮਹਿਕਾਂ ਨਾਲ ਭਰੇ ਫੁੱਲ ਦਰਸ਼ਕਾਂ ਦ....

ਲੁਧਿਆਣਾ 4 ਫਰਵਰੀ, 2025 : ਪੀਏਯੂ ਦੇ ਖੇਤੀ ਇੰਜਨੀਅਰਿੰਗ ਕਾਲਜ ਨੇ ਕਾਲਜ ਦੀ ਐਲੂਮਨੀ ਐਸੋਸੀਏਸ਼ਨ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਪ੍ਰਧਾਨ ਮੰਤਰੀ ਫੈਲੋਸ਼ਿਪ ਵਾਸਤੇ ਜਾਗਰੂਕ ਕਰਨ ਲਈ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ। ਕਾਲਜ ਦੇ ਜੈਕਬ ਹਾਲ ਵਿੱਚ ਹੋਈ ਇਸ ਵਰਕਸ਼ਾਪ ਵਿੱਚ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੂੰ ਪ੍ਰਧਾਨ ਮੰਤਰੀ ਫੈਲੋਸ਼ਿਪ ਹਾਸਿਲ ਕਰਨ ਲਈ ਵਿਸ਼ੇਸ਼ ਤੌਰ ਤੇ ਜਾਗਰੂਕ ਕੀਤਾ ਗਿਆ। ਫੈਡਰੇਸ਼ਨ ਆਫ ਇੰਡੀਅਨ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੇ ਬੁਲਾਰੇ ਸ੍ਰੀ ਵਿਸ਼ਾਲ ਖੰਨਾ ਨੇ ਇਸ....

ਲੁਧਿਆਣਾ, 4 ਫਰਵਰੀ 2025 : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਚੋਣਾਂ ਲਈ ਪ੍ਰਕਾਸ਼ਿਤ ਡਰਾਫਟ ਵੋਟਰ ਸੂਚੀ ਸਬੰਧੀ ਵੋਟਰ 10 ਮਾਰਚ, 2025 ਤੱਕ ਸਬੰਧਤ ਸੁਧਾਈ ਅਧਿਕਾਰੀਆਂ ਕੋਲ ਇਤਰਾਜ਼ ਅਤੇ ਅਪੀਲਾਂ ਦਾਇਰ ਕਰ ਸਕਦੇ ਹਨ। ਜੋਰਵਾਲ ਨੇ ਦੱਸਿਆ ਕਿ ਇਹ ਡਰਾਫਟ ਵੋਟਰ ਸੂਚੀ 21 ਅਕਤੂਬਰ, 2023 ਅਤੇ 15 ਦਸੰਬਰ, 2024 ਦਰਮਿਆਨ ਪ੍ਰਾਪਤ ਹੋਏ ਫਾਰਮਾਂ ਦੇ ਆਧਾਰ 'ਤੇ ਤਿਆਰ ਕੀਤੀ ਗਈ ਸੀ। ਇਹ ਸੂਚੀ ਰਿਵਾਈਜ਼ਿੰਗ ਅਫ਼ਸਰਾਂ ਦੇ ਦਫ਼ਤਰਾਂ....

ਵਿਭਾਗ ਵਲੋਂ 8481 ਦਿਵਿਆਂਗ ਵਿਅਕਤੀਆਂ ਨੂੰ ਦਿੱਤੀ ਜਾ ਰਹੀ ਹੈ ਵਿੱਤੀ ਸਹਾਇਤਾ ਸ੍ਰੀ ਮੁਕਤਸਰ ਸਾਹਿਬ 4 ਫਰਵਰੀ 2025 : ਜਿ਼ਲ੍ਹਾ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਭਾਗ ਵਲੋਂ ਅੱਜ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਜਿ਼ਲ੍ਹਾ ਪੱਧਰ ਤੇ ਅੰਤਰਰਾਸ਼ਟਰੀ ਦਿਵਿਆਂਗਤਾ ਅਤੇ ਸੰਕੇਤਕ ਭਾਸ਼ਾ ਦਿਵਸ ਦਾ ਆਯੋਜਨ ਸਪੈਸ਼ਲ ਰੀਸੋਰਸ ਸੈਂਟਰ ਸਰਕਾਰੀ ਪ੍ਰਾਇਮਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ....

ਕੈਂਸਰ ਦੇ 80% ਮਰੀਜ ਜਲਦ ਜਾਂਚ ਤੇ ਇਲਾਜ ਕਰਵਾਉਣ ਨਾਲ ਠੀਕ ਹੋ ਸਕਦੇ ਹਨ ਫਰੀਦਕੋਟ, 4 ਫਰਵਰੀ 2025 : ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਫਰੀਦਕੋਟ ਡਾ. ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਸ਼ਵ ਕੈਂਸਰ ਦਿਵਸ ਮੌਕੇ ਸਿਵਲ ਹਸਪਤਾਲ ਵਿੱਚ ਜਾਗਰੂਕਤਾ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਕਿਹਾ ਕਿ ਕੈਂਸਰ ਤੋਂ ਬਚਾਅ ਲਈ ਕਿਸੇ ਵੀ ਕਿਸਮ ਦੇ ਨਸ਼ੇ, ਤੰਬਾਕੂ, ਸ਼ਰਾਬ ਦੇ ਸੇਵਨ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ, ਸਾਨੂੰ ਆਪਣੀ ਰੋਜਾਨਾ ਦੀ ਜੀਵਨਸ਼ੈਲੀ ‘ਚ....

ਸ੍ਰੀ ਫਤਿਹਗੜ੍ਹ ਸਾਹਿਬ, 4 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ ) : ਮਾਤਾ ਗੁਜਰੀ ਕਾਲਜ ਦੇ ਜੌਗਰਫ਼ੀ ਵਿਭਾਗ ਦੇ ਵਿਦਿਆਰਥੀਆਂ ਨੂੰ ਭਾਰਤੀ ਮੌਸਮ ਵਿਭਾਗ ਦੀ ਪੰਜਾਬੀ ਯੂਨੀਵਰਸਿਟੀ, ਪਟਿਆਲਾ ਸਥਿਤ ਮੌਸਮ ਨਿਰੀਖਣਸ਼ਾਲਾ ਦਾ ਵਿਦਿਅਕ ਦੌਰਾ ਕਰਵਾਇਆ ਗਿਆ। ਇਸ ਵਿੱਦਿਅਕ ਦੌਰੇ ਦੌਰਾਨ ਵਿਦਿਆਰਥੀਆਂ ਨੇ ਮੌਸਮ ਅਤੇ ਜਲਵਾਯੂ ਦੇ ਵੱਖ-ਵੱਖ ਪਹਿਲੂਆਂ ਨਾਲ ਸਬੰਧਿਤ ਵਿਗਿਆਨਕ ਜਾਣਕਾਰੀ ਹਾਸਲ ਕੀਤੀ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਤੂਫਾਨਾਂ ਬਾਰੇ ਅਗਾਊਂ ਜਾਣਕਾਰੀ ਦੇਣ ਵਾਲੇ ਯੰਤਰ ਐਕਸ-ਬੈਂਡ ਐਨਾਲਾਗ....

ਸ੍ਰੀ ਫਤਿਹਗੜ੍ਹ ਸਾਹਿਬ, 4 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ ) : ਐੱਸ.ਡੀ.ਐਮ. ਬੱਸੀ ਪਠਾਣਾਂ, ਹਰਵੀਰ ਕੌਰ ਨੇ ਉਪ ਮੰਡਲ, ਬੱਸੀ ਪਠਾਣਾਂ ਦੇ ਅਜ਼ਾਦੀ ਘੁਲਾਟੀਆਂ ਦੇ ਵਾਰਸਾਂ ਨਾਲ ਸਬ ਡਵੀਜ਼ਨ ਕੰਪਲੈਕਸ ਵਿਖੇ ਮੀਟਿੰਗ ਕਰ ਕੇ ਉਹਨਾਂ ਦੀਆਂ ਮੁਸ਼ਕਲਾਂ ਸੁਣੀਆਂ, ਜਿਸ ਸਬੰਧੀ ਅਜ਼ਾਦੀ ਘੁਲਾਟੀਆਂ ਦੇ ਵਾਰਸਾਂ ਵੱਲੋਂ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਐੱਸ.ਡੀ.ਐਮ. ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਨਿਰਦੇਸ਼ ਦਿੱਤੇ ਗਏ ਸਨ ਕਿ ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ....

ਸ੍ਰੀ ਫਤਿਹਗੜ੍ਹ ਸਾਹਿਬ, 4 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ ) : ਯੋਗਾ ਇੱਕ ਪੁਰਾਤਨ ਵਿਧੀ ਹੈ ਜੋ ਕਿ ਸਾਡੇ ਦੇਸ਼ ਵਿੱਚ ਸਦੀਆਂ ਤੋਂ ਚੱਲੀ ਆ ਰਹੀ ਹੈ। ਅੱਜ ਦੇ ਇਸ ਭੱਜ ਦੌੜ ਦੇ ਯੁੱਗ ਵਿੱਚ ਜਦੋਂ ਕਿ ਹਰੇਕ ਵਿਅਕਤੀ ਕਿਸੇ ਨਾ ਕਿਸੇ ਬਿਮਾਰੀ ਤੋਂ ਪੀੜ੍ਹਤ ਹੈ ਤਾਂ ਯੋਗਾ ਇੱਕ ਅਜਿਹਾ ਸਾਧਨ ਹੈ ਜਿਸ ਨਾਲ ਜੁੜ ਕੇ ਅਸੀਂ ਨਿਰੋਗ ਤੇ ਸਿਹਤਮੰਦ ਜੀਵਨ ਬਤੀਤ ਕਰ ਸਕਦੇ ਹਾਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੀਤਿਕਾ ਸਿੰਘ ਨੇ ਜ਼ਿਲ੍ਹੇ ਅੰਦਰ ਚੱਲ ਰਹੀਆਂ ਯੋਗਾ ਕਲਾਸਾਂ....

ਸਿਹਤ ਵਿਭਾਗ ਨੇ ਕੈਂਸਰ ਜਾਗਰੂਕਤਾ ਪੋਸਟਰ ਕੀਤਾ ਜਾਰੀ ਸ੍ਰੀ ਫਤਿਹਗੜ੍ਹ ਸਾਹਿਬ, 4 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ ) : ਅੱਜ ਦੇ ਵਿਗਿਆਨਿਕ ਯੁੱਗ ਵਿੱਚ ਕੈਂਸਰ ਨਾ ਮੁਰਾਦ ਜਾਂ ਲਾ-ਇਲਾਜ ਬਿਮਾਰੀ ਨਹੀਂ ਹੈ ਇਸ ਦਾ ਇਲਾਜ ਸੰਭਵ ਹੈ , ਬਸਰਤੇ ਕਿ ਮਰੀਜ਼ ਨੂੰ ਇਸਦਾ ਸਹੀ ਸਮੇਂ ਤੇ ਪਤਾ ਲੱਗ ਜਾਵੇ ਅਤੇ ਇਸਦਾ ਸਹੀ ਇਲਾਜ ਮਿਲ ਜਾਵੇ , ਇਹਨਾ ਵਿਚਾਰਾਂ ਦਾ ਪ੍ਰਗਟਾਵਾ ਸਿਵਲ ਸਰਜਨ ਸ੍ਰੀ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਨੇ ਜਿਲਾ ਹਸਪਤਾਲ ਤੋਂ " ਵਿਸ਼ਵ ਕੈਂਸਰ ਦਿਵਸ" ਦੇ ਮੌਕੇ ਤੇ ਕੈਂਸਰ....

ਪੰਜ ਮਾਰਚ ਤੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਚੰਡੀਗੜ੍ਹ ਵਿਖੇ ਲਗਾਇਆ ਜਾਵੇਗਾ ਪੱਕਾ ਮੋਰਚਾ - ਮਨਜੀਤ ਧਨੇਰ ਪੰਜਾਬ ਸਰਕਾਰ, ਕੌਮੀ ਖੇਤੀ ਮੰਡੀਕਰਨ ਨੀਤੀ ਦਾ ਖਰੜਾ ਤੁਰੰਤ ਰੱਦ ਕਰੇ - ਹਰਨੇਕ ਮਹਿਮਾ ਸੰਯੁਕਤ ਕਿਸਾਨ ਮੋਰਚੇ ਦੇ ਪ੍ਰੋਗਰਾਮਾਂ ਵਿੱਚ ਵੱਧ ਚੜ ਕੇ ਹੋਵਾਂਗੇ ਸ਼ਾਮਿਲ - ਗੁਰਦੀਪ ਰਾਮਪੁਰਾ ਬਰਨਾਲਾ 04 ਫਰਵਰੀ (ਭੁਪਿੰਦਰ ਸਿੰਘ ਧਨੇਰ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾਈ ਮੀਟਿੰਗ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ....

ਫ਼ਿਰੋਜ਼ਪੁਰ, 4 ਫਰਵਰੀ 2025 : ਕਾਂਗਰਸ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ‘ਤੇ ਦੇਰ ਰਾਤ ਫਾਇਰਿੰਗ ਹੋਣ ਦੀ ਸੂਚਨਾ ਸਾਹਮਣੇ ਆਈ ਹੈ। ਕੁਲਬੀਰ ਸਿੰਘ ਜ਼ੀਰਾ ਆਪਣੀ ਗੱਡੀ ਵਿੱਚ ਜਾ ਰਹੇ ਸਨ, ਇਸ ਦੌਰਾਨ ਫ਼ਿਰੋਜ਼ਪੁਰ ਜ਼ੀਰਾ ਰੋਡ ‘ਤੇ ਹਮਲਾਵਰਾਂ ਵੱਲੋਂ ਗੋਲੀਬਾਰੀ ਕੀਤੀ ਗਈ। ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਹਰਕਤ ਵਿੱਚ ਆ ਗਈ ਹੈ। ਇਸ ਘਟਨਾ ਦੀ ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ....

ਮਾਨਸਾ, 3 ਫਰਵਰੀ 2025 : ਮਾਨਸਾ ਵਿੱਚ ਬਾਈਕ ਸਵਾਰ ਬਦਮਾਸ਼ਾਂ ਦੁਆਰਾ ਦੇਰ ਰਾਤ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਦੇ ਘਰ ਦੇ ਬਾਹਰ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਰਾਰਤੀ ਅਨਸਰਾਂ ਨੇ ਸੰਘਣੀ ਧੁੰਦ ਦੇ ਵਿਚਕਾਰ ਇਸ ਘਟਨਾ ਨੂੰ ਅੰਜਾਮ ਦਿੱਤਾ। ਹਮਲਾਵਰਾਂ ਨੇ ਗੇਟ ‘ਤੇ ਗੋਲੀਆਂ ਚਲਾਈਆਂ ਅਤੇ ਮੌਕੇ ਤੋਂ ਫਰਾਰ ਹੋ ਗਏ। ਇਹ ਸਾਰੀ ਘਟਨਾ CCTV ਵਿੱਚ ਕੈਦ ਹੋ ਗਈ। ਗੋਲੀਬਾਰੀ ਕਰਨ ਵਾਲਿਆਂ ਨੇ ਬਿਸ਼ਨੋਈ ਗਰੁੱਪ ਦੇ ਨਾਂ ‘ਤੇ 30 ਲੱਖ ਦੀ ਫਿਰੌਤੀ ਮੰਗੀ ਗਈ ਹੈ। ਗੋਲੀਬਾਰੀ....