ਸੁਨਾਮ, 9 ਅਪ੍ਰੈਲ : ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਏਸ਼ੀਆ ਦੀ ਦੂਜੀ ਸਭ ਤੋਂ ਵੱਡੀ ਅਨਾਜ ਮੰਡੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਮਾਰਕੀਟ ਕਮੇਟੀ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਹਦਾਇਤਾਂ ਦਿੱਤੀਆਂ ਕਿ ਸਮੁੱਚੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਟਰਾਂਸਪੋਰਟਰਾਂ ਨੂੰ....
ਮਾਲਵਾ

ਮੋਹਾਲੀ, 9 ਅਪ੍ਰੈਲ : ਮੋਹਾਲੀ-ਚੰਡੀਗੜ੍ਹ ਬਾਰਡਰ 'ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਕੌਮੀ ਇਨਸਾਫ਼ ਮੋਰਚੇ ਵਿਚ, ਦੋ ਨਿਹੰਗਾਂ ਵਿਚਾਲੇ ਖੂਨੀ ਝੜਪ 'ਚ ਪੁਲਿਸ ਵੱਲੋਂ 6 ਨਿਹੰਗਾਂ ਸਮੇਤ 10 ਖਿਲਾਫ ਐਫਆਰਆਈ ਦਰਜ ਕੀਤੀ ਗਈ ਹੈ। ਕੌਮੀ ਇਨਸਾਫ਼ ਮੋਰਚੇ ਵਿਚ, ਦੋ ਨਿਹੰਗਾਂ ਵਿਚਾਲੇ ਖੂਨੀ ਝੜਪ ਇੱਕ ਨਿਹੰਗ ਦਾ ਗੁੱਟ ਵੀ ਵੱਢ ਦਿੱਤਾ ਗਿਆ ਸੀ। ਜ਼ਖਮੀ ਹਾਲਤ ਵਿਚ ਨਿਹੰਗ ਸਿੰਘ ਨੂੰ ਪਹਿਲਾਂ ਮੋਹਾਲੀ ਦੇ ਛੇ ਫ਼ੇਜ਼ ਸਥਿਤ ਸਰਕਾਰੀ ਹਸਪਤਾਲ ਦਾਖਲ ਕਰਵਾਇਆ, ਜਿਥੇ ਡਾਕਟਰਾਂ ਨੇ ਹਾਲਤ ਗੰਭੀਰ ਵੇਖਦਿਆਂ ਹੋਇਆ....

ਮਲੋਟ, 09 ਅਪ੍ਰੈਲ : ਪਿਛਲੇ ਦਿਨੀਂ ਹੋਈ ਭਾਰੀ ਬਾਰਸ਼ ਕਾਰਨ ਖਰਾਬ ਹੋਈ ਕਣਕ ਦੀ ਫਸਲ ਤੋਂ ਪ੍ਰੇਸ਼ਾਨ ਪਿੰਡ ਭਲਾਈਆਣਾ ਦੇ ਇੱਕ ਕਿਸਾਨ ਵੱਲੋਂ ਨਹਿਰ ‘ਚ ਛਾਲ ਮਾਰਕੇ ਖੁਦਕੁਸ਼ੀ ਕਰ ਲੈਣ ਦੀ ਦੁੱਖਦਾਰੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਕਿਸਾਨ ਸਾਧੂ ਸਿੰਘ ਵਾਸੀ ਪਿੰਡ ਭਲਾਈਆਣਾ, ਜੋ ਬੀਤੇ ਕੱਲ੍ਹ ਤੋਂ ਘਰ ਤੋਂ ਲਾਪਤਾ ਸੀ, ਜਿਸ ਦੀ ਉਨ੍ਹਾਂ ਦੇ ਪਰਿਵਾਰ ਵੱਲੋਂ ਰਿਸ਼ਤੇਦਾਰੀਆਂ ਤੋਂ ਇਲਾਵਾ ਹੋਰਨਾਂ ਥਾਵਾਂ ਤੇ ਭਾਲ ਕੀਤੀ, ਪਰ ਐਤਵਾਰ ਨੂੰ ਕਿਸਾਨ ਸਾਧੂ ਸਿੰਘ ਦੀ ਲਾਸ਼ ਤੇ ਮੋਟਰਸਾਈਕਲ ਪਿੰਡ....

ਹੈਬੋਵਾਲ ਵਿੱਚ ਗੰਦੇ ਨਾਲੇ ‘ਚ ਡਿੱਗੇ ਬੱਚੇ ਦੀ ਮਿਲੀ ਲਾਸ਼, ਲੋਕਾਂ ਨੇ ਮਾਂ ਤੇ ਬੱਚੇ ਨੂੰ ਨਾਲੇ ‘ਚ ਸੁੱਟਣ ਦੇ ਲਗਾਏ ਦੋਸ਼
ਲੁਧਿਆਣਾ, 09 ਅਪ੍ਰੈਲ (ਸਰਬਜੀਤ ਸਿੰਘ ਲੁਧਿਆਣਵੀ) : ਕਾਲੀ ਮਾਤਾ ਮੰਦਰ ਹੈਬੋਵਾਲ ਦੇ ਨੇੜੇ ਇੱਕ ਬੱਚਾ ਉਸਦੀ ਮਾਂ ਦੇ ਹੱਥੋਂ ਤਿਲਕ ਕੇ ਗੰਦੇ ਨਾਲੇ ‘ਚ ਜਾ ਡਿੱਗਾ, ਜਿਸ ਨੂੰ ਲੱਭਣ ਲਈ ਪੁਲਿਸ ਅਤੇ ਨਿਗਮ ਦੇ ਅਧਿਕਾਰੀ ਸਾਰੀ ਰਾਤ ਲੱਗੇ ਰਹੇ, ਪਰ ਐਤਵਾਰ ਦੁਪਿਹਰ ਨੂੰ ਬੱਚੇ ਦੀ ਲਾਸ਼ ਮਿਲੀ। ਜਿਸ ਦੀ ਪਛਾਣ ਹਿਮਾਂਸ਼ੂ (1 ਸਾਲ) ਵਜੋਂ ਹੋਈ ਹੈ। ਸਥਾਨਕ ਇਲਾਕੇ ਦੇ ਲੋਕਾਂ ਨੇ ਮ੍ਰਿਤਕ ਬੱਚੇ ਦੀ ਮਾਂ ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਸ ਨੇ ਪਹਿਲਾਂ ਬੱਚੇ ਦੀ ਕੁੱਟਮਾਰ ਕੀਤੀ ਤੇ ਉਸ ਤੋਂ ਬਾਅਦ ਉਸਨੂੰ ਨਾਲ....

ਲੁਧਿਆਣਾ, 09 ਅਪ੍ਰੈਲ : ਗਰਮੀਆਂ ਸ਼ੁਰੂ ਹੋਣ ਤੋਂ ਪਹਿਲਾਂ ਹੀ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ ਸਵੇਰੇ 7.30 ਵਜੇ ਤੋਂ ਦੁਪਹਿਰ 2 ਵਜੇ ਤੱਕ ਖੋਲਣ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਤੁਗਲਕੀ ਫਰਮਾਨ ਜਾਰੀ ਕੀਤਾ ਹੈ। ਜਿਸ ਤੋਂ ਇੰਝ ਜਾਪਦਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਬਿਜਲੀ ਦਾ ਵੱਡਾ ਸੰਕਟ ਪੈਦਾ ਹੋਣ ਵਾਲਾ ਹੈ, ਇਹ ਵਿਚਾਰ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਗੱਲਬਾਤ ਕਰਦਿਆ ਕੀਤਾ, ਉਹਨਾਂ ਕਿਹਾ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ’ਤੇ ਤੰਜ ਕਸਦਿਆਂ ਕਿਹਾ ਕਿ....

ਪਟਿਆਲਾ, 9 ਅਪ੍ਰੈਲ : ਵਧੀਕ ਜ਼ਿਲ੍ਹਾ ਮੈਜਿਸਟਰੇਟ ਗੌਤਮ ਜੈਨ ਨੇ ਫ਼ੌਜਦਾਰੀ, ਜਾਬਤਾ, ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਦੀਆਂ ਹੱਦਾਂ ਅੰਦਰ ਵੱਖ-ਵੱਖ ਤਰ੍ਹਾਂ ਦੇ ਸੰਗੀਤਕ ਯੰਤਰਾਂ ਅਤੇ ਪਟਾਕਿਆਂ ਦੀ ਵਰਤੋਂ ਨਾਲ ਆਵਾਜ਼ੀ ਪ੍ਰਦੂਸ਼ਣ ਫੈਲਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ ਜੋ 4 ਜੂਨ 2023 ਤੱਕ ਲਾਗੂ ਰਹਿਣਗੇ। ਹੁਕਮਾਂ ਅਨੁਸਾਰ ਵੱਖ-ਵੱਖ ਰਾਜਨੀਤਿਕ ਪਾਰਟੀਆਂ, ਜਥੇਬੰਦੀਆਂ ਦੇ ਆਗੂਆਂ ਤੇ ਅਹੁਦੇਦਾਰਾਂ....

ਲੁਧਿਆਣਾ, 8 ਅਪ੍ਰੈਲ (ਸਰਬਜੀਤ ਸਿੰਘ ਲੁਧਿਆਣਵੀ) : ਪ੍ਰਤਾਪ ਚੌਂਕ ਨਜ਼ਦੀਕ ਵਿਸ਼ਵਕਰਮਾ ਕਲੋਨੀ ਵਿਖੇ ਪਬਲਿਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਪੰਜਵੀਂ ਜਮਾਤ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਤਰਨਜੀਤ ਕੌਰ ਨੇ ਦੱਸਿਆ ਕਿ ਰਾਹੁਲ ਪੁੱਤਰ ਕੁਲਦੀਪ ਸਿੰਘ ਨੇ ਪਹਿਲਾ, ਪ੍ਰੀਆਂਸ਼ੂ ਰਾਏ ਪੁੱਤਰ ਪਵਨ ਕੁਮਾਰ ਨੇ ਦੂਸਰਾ ਤੇ ਤੀਸਰਾ ਸਥਾਨ ਮਸਕੀਨ ਸਿੰਘ ਪੁੱਤਰ ਸੇਵਕ ਸਿੰਘ ਨੇ ਹਾਸਿਲ ਕੀਤਾ। ਪ੍ਰਿੰਸੀਪਲ ਤਰਨਜੀਤ ਕੌਰ ਨੇ ਸਕੂਲ ਦਾ ਨਾਮ ਰੌਸ਼ਨ ਕਰਨ....

ਹਲਕਾ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹਾਂ : ਵਿਧਾਇਕ ਗਰੇਵਾਲ ਕਿਹਾ! ਕਲੀਨਿਕ ਅੰਦਰ ਵੱਖ-ਵੱਖ ਤਰ੍ਹਾਂ ਦੇ ਟੈਸਟ ਕਰਵਾਏ ਜਾਣਗੇ ਮੁਫ਼ਤ, ਵਿਰੋਧੀਆਂ ਦੀਆਂ ਅਫਵਾਹਾਂ ਨੂੰ ਦਰਕਿਨਾਰ ਕਰਨ ਦੀ ਵੀ ਕੀਤੀ ਅਪੀਲ ਲੁਧਿਆਣਾ, 08 ਅਪ੍ਰੈਲ : ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਦੇ ਵਾਰਡ ਨੰਬਰ 6 ਵਿਖੇ ਨਵੇਂ ਬਣ ਰਹੇ ਆਮ ਆਦਮੀ ਕਲੀਨਿਕ ਦਾ ਜਾਇਜ਼ਾ ਲੈਣ ਲਈ ਵਿਧਾਇਕ ਗਰੇਵਾਲ ਵਿਸ਼ੇਸ਼ ਤੌਰ ਤੇ ਪਹੁੰਚੇ ਜਿੱਥੇ ਵੱਖ-ਵੱਖ ਪਹਿਲੂਆਂ ਦੀ ਬਰੀਕੀ ਨਾਲ ਜਾਂਚ ਕੀਤੀ।....

ਕਿਹਾ! ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ ਵਾਰਡ ਨੰਬਰ 41 ਅਧੀਨ ਹਾਈਵੇਅ ਸਾਈਕਲ ਵਾਲੀ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਦਾ ਵੀ ਕੀਤਾ ਉਦਘਾਟਨ ਲੁਧਿਆਣਾ, 08 ਅਪ੍ਰੈਲ : ਗੁਰੂ ਨਾਨਕ ਐਜੁਕੇਸਨ ਚੈਰੀਟੇਬਲ ਸੁਸਾਇਟੀ ਗੋਪਾਲਪੁਰ ਦੁਆਰਾ ਚਲਾਏ ਜਾ ਰਹੇ ਗੁਰੂ ਨਾਨਕ ਆਯੁਰਵੈਦਿਕ ਮੈਡੀਕਲ ਕਾਲਜ ਅਤੇ ਰਿਸਰਚ ਇੰਸਟੀਚਿਊਟ, ਗੁਰੂ ਨਾਨਕ ਕਾਲਜ ਆਫ ਨਰਸਿੰਗ, ਗੁਰੂ ਨਾਨਕ ਕਾਲਜ ਆਫ ਐਜੁਕੇਸਨ ਗੋਪਾਲਪੁਰ ਦਾ 20ਵਾਂ ਤਿੰਨ ਰੌਜਾ ਖੇਡਾਂ ਅਤੇ ਸਭਿਆਚਾਰਕ ਪ੍ਰੋਗਰਾਮ ਦਾ ਆਗਾਜ਼ ਕੀਤਾ ਗਿਆ। ਵਿਧਾਨ....

ਵਧੀਕ ਡਿਪਟੀ ਕਮਿਸ਼ਨਰਾਂ ਦੀ ਅਗਵਾਈ 'ਚ ਵੱਖ-ਵੱਖ ਟੀਮਾਂ ਕੀਤੀਆਂ ਤਾਇਨਾਤ ਫਸਲਾਂ ਦੇ ਨੁਕਸਾਨ ਦੀ ਰਿਪੋਰਟ ਪੂਰੀ ਹੋਣ ਤੱਕ ਕੋਈ ਵੀ ਅਧਿਕਾਰੀ ਛੁੱਟੀ ਨਹੀਂ ਲਵੇਗਾ - ਸੁਰਭੀ ਮਲਿਕ ਲੁਧਿਆਣਾ, 8 ਅਪ੍ਰੈਲ : ਫਸਲਾਂ ਦੇ ਨੁਕਸਾਨ ਦੇ ਮੁਲਾਂਕਣ ਵਿੱਚ ਤੇਜ਼ੀ ਲਿਆਉਣ ਲਈ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਜ਼ਿਲ੍ਹੇ ਵਿੱਚ ਗਿਰਦਾਵਰੀ ਦਾ ਕੰਮ ਨਿਸ਼ਚਿਤ ਸਮੇਂ ਵਿੱਚ ਮੁਕੰਮਲ ਕਰਨ ਲਈ ਵਧੀਕ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਿੱਚ ਛੇ ਟੀਮਾਂ ਤਾਇਨਾਤ ਕੀਤੀਆਂ ਗਈਆਂ। ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ....

ਜਗਰਾਉਂ 8 ਅਪ੍ਰੈਲ (ਰਛਪਾਲ ਸਿੰਘ ਸ਼ੇਰਪੁਰੀ) : ਪੰਜਾਬ ਦੇ ਬੱਬਰ ਸ਼ੇਰ ਨਵਜੋਤ ਸਿੰਘ ਸਿੱਧੂ ਦੀ ਆਮਦ ਨਾਲ ਕਮਜ਼ੋਰ ਹੋਈ ਕਾਂਗਰਸ ਵਿੱਚ ਹੋਰ ਤਾਕਤ ਭਰੇਗੀ ਇਹ ਕਾਂਗਰਸੀ ਆਗੂ ਮਨਜੀਤ ਸਿੰਘ ਅਖਾੜਾ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੇ ਕੀਤੇ।ਇਸ ਮੌਕੇ ਉਨ੍ਹਾਂ ਕਿਹਾ ਕਿ ਲੰਘੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਕਾਂਗਰਸੀ ਲੀਡਰਸ਼ਿਪ ਅੰਦਰ ਨਿਰਾਸ਼ਾ ਪੈਦਾ ਹੋ ਗਈ ਸੀ,ਜੋ ਬੱਬਰ ਸ਼ੇਰ ਨਵਜੋਤ ਸਿੰਘ ਸਿੱਧੂ ਦੇ ਆਉਣ ਨਾਲ ਜ਼ਬਰਦਸਤ ਜੋਸ਼ ਜਾਨੂੰਨ ਵਿੱਚ ਬਦਲੇਗੀ।ਇਸ ਮੌਕੇ ਅਖਾੜਾ ਨੇ ਆਖਿਆ ਕਿ....

ਪੰਜਾਬ ਸਰਕਾਰ ਪੀੜ੍ਹਤਾਂ ਪ੍ਰਤੀ ਉਦਾਸੀਨ-ਕੌਮੀ ਕਮਿਸ਼ਨ ਦਿੱਲੀ ਮਾਮਲਾ ਗਰੀਬ ਪਰਿਵਾਰ 'ਤੇ ਪੁਲਿਸ ਅੱਤਿਆਚਾਰਾਂ ਦਾ ਜਗਰਾਉਂ 8 ਅਪ੍ਰੈਲ (ਰਛਪਾਲ ਸਿੰਘ ਸ਼ੇਰਪੁਰੀ) : ਪੁਲਿਸ ਅੱਤਿਆਚਾਰ ਦੇ ਸ਼ਿਕਾਰ ਹੋਏ ਅਨੁਸੂਚਿਤ ਜਾਤੀ ਦੇ ਗਰੀਬ ਪਰਿਵਾਰ ਨੂੰ ਨਿਆਂ ਦਿਵਾਉਣ ਲਈ ਇਨਸਾਫ਼ਪਸੰਦ ਆਗੂ 382ਵੇਂ ਦਿਨ ਵੀ ਧਰਨੇ 'ਤੇ ਬੈਠੇ ਰਹੇ ਅਤੇ ਨਿਆਂ ਦੀ ਮੰਗ ਕਰਦੇ ਰਹੇ। ਅੱਜ 382ਵੇਂ ਭਾਰਤੀ ਕਿਸਾਨ ਯੂਨੀਅਨ (ਡਕੌਦਾਂ) ਦੇ ਬਲਾਕ ਕਮੇਟੀ ਮੈਂਬਰ ਜੱਗਾ ਸਿੰਘ ਢਿੱਲੋਂ ਤੇ ਰਾਮਤੀਰਥ ਸਿੰਘ ਲੀਲ੍ਹਾ ਸਮੇਤ ਠੇਕੇਦਾਰ ਅਵਤਾਰ....

ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਮਨਾਹੀ ਵਿਆਹ ਸ਼ਾਦੀਆਂ/ਖੁਸ਼ੀ ਸਮਾਗਮਾਂ ਦੌਰਾਨ ਸੜ੍ਹਕਾਂ 'ਤੇ ਪਟਾਕੇ ਚਲਾਉਣ 'ਤੇ ਵੀ ਪਾਬੰਦੀ ਲੁਧਿਆਣਾ, 08 ਅਪ੍ਰੈਲ : ਸੰਯੁਕਤ ਕਮਿਸ਼ਨਰ ਪੁਲਿਸ, ਸ਼ਹਿਰ-ਕਮ-ਸਥਾਨਕ ਲੁਧਿਆਣਾ ਸੌਮਿਆ ਮਿਸ਼ਰਾ, ਆਈ.ਪੀ.ਐਸ. ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਸੀ.ਆਰ.ਪੀ.ਸੀ. ਅਧੀਨ ਸੌਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਏਰੀਏ ਅੰਦਰ ਵੱਖ-ਵੱਖ ਪਾਬੰਦੀ ਹੁਕਮ ਜਾਰੀ ਕੀਤੇ ਹਨ। ਸੰਯੁਕਤ....

ਸੈਮ ਪਟਰੌਦਾ ਪ੍ਰਧਾਨ ਓਵਰਸੀਜ਼ ਕਾਂਗਰਸ ਨੇ ਦਿੱਤਾ ਨਿਯੁਕਤੀ ਪੱਤਰ ਮੁੱਲਾਂਪੁਰ ਦਾਖਾ, 8 ਅਪ੍ਰੈਲ : ਗੁਰਮੀਤ ਸਿੰਘ ਗਿੱਲ ਓਵਰਸੀਜ਼ ਕਾਂਗਰਸ ਅਮਰੀਕਾ ਦੇ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਬਣਨ 'ਤੇ ਪਿੰਡ ਮੁੱਲਾਂਪੁਰ ਵਿਚ ਲੱਡੂ ਵੰਡ ਕੇ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ। ਇਸ ਸਮੇਂ ਸੀਨੀਅਰ ਕਾਂਗਰਸੀ ਨੇਤਾ, ਸਾਬਕਾ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ, ਡਾਇਰੈਕਟਰ ਮਾਰਕਫੈੱਡ ਕਰਨੈਲ ਸਿੰਘ ਗਿੱਲ, ਬਲਵੀਰ ਸਿੰਘ ਸਰਪੰਚ ਮੁੱਲਾਂਪੁਰ, ਜਸਪਾਲ ਸਿੰਘ ਗਿੱਲ ਮੈਂਬਰ ਬਲਾਕ ਸੰਮਤੀ, ਡਾ. ਸੁੱਖੀ ਗਿੱਲ, ਸਾਬਕਾ....

ਫਾਜ਼ਿਲਕਾ, 08 ਅਪ੍ਰੈਲ : ਫਾਜ਼ਿਲਕਾ-ਫਿਰੋਜ਼ਪੁਰ ਰੋਡ ਨੇੜੇ ਇੱਕ ਕਾਰ ਦੇ ਟਰੱਕ ਨਾਲ ਟਕਰਾ ਜਾਣ ਕਰਕੇ ਤਿੰਨ ਦੀ ਮੌਤ ਅਤੇ ਦੋ ਦੇ ਗੰਭੀਰ ਰੂਪ ਵਿੱਚ ਜਖ਼ਮੀ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਕਾਰ ਸਵਾਰ ਪਰਿਵਾਰ ਇੱਕ ਵਿਆਹ ਸਮਾਗਮ ‘ਚ ਸ਼ਾਮਿਲ ਹੋਣ ਤੋਂ ਬਾਅਦ ਫਾਜ਼ਿਲਕਾ ਤੋਂ ਵਾਪਸ ਆਪਣੇ ਘਰ ਆ ਰਹੇ ਸਨ, ਕਿ ਉਨ੍ਹਾਂ ਦੀ ਕਾਰ ਸੜਕ ਤੇ ਖੜ੍ਹੇ ਇੱਕ ਟਰੱਕ ਨਾਲ ਟਕਰਾ ਗਈ, ਜਿਸ ਤੋਂ ਬਾਅਦ ਬੇਕਾਬੂ ਹੋ ਕੇ ਇੱਕ ਹੋਰ ਟਰੱਕ ਨਾਲ ਜਾ ਟਕਰਾਈ, ਜਿਸ ਕਾਰਨ ਇਸ ਹਾਦਸੇ ‘ਚ 3 ਲੋਕਾਂ ਦੀ ਮੌਤ ਹੋ ਗਈ, ਜਿਸ....