ਮਾਲਵਾ

ਵਿਧਾਇਕ ਗਰੇਵਾਲ ਵੱਲੋਂ ਵਿਧਾਨ ਸਭਾ ਸ਼ੈਸ਼ਨ ਦੌਰਾਨ ਸ਼ਹਿਰ ਦੀ ਟ੍ਰੈਫਿਕ ਸਮੱਸਿਆ ਦਾ ਚੁੱਕਿਆ ਮੁੱਦਾ
ਕਿਹਾ! ਜੇਕਰ ਬੁੱਢੇ ਦਰਿਆ ਦੇ ਦੂਜੇ ਪਾਸੇ ਵੀ ਬਣਾਈ ਜਾਵੇ ਸੜ੍ਹਕ ਤਾਂ ਟ੍ਰੈਫਿਕ ਸਮੱਸਿਆ ਤੋਂ ਮਿਲੇਗਾ ਛੁਟਕਾਰਾ ਲੁਧਿਆਣਾ, 22 ਮਾਰਚ : ਪੰਜਾਬ ਵਿਧਾਨ ਸਭਾ ਦੇ ਦੂਜੇ ਸੈਸ਼ਨ ਦੌਰਾਨ ਹਲਕਾ ਪੂਰਬੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਸ਼ਹਿਰ ਦੀ ਟ੍ਰੈਫਿਕ ਸਮੱਸਿਆ ਦਾ ਮੁੱਦਾ ਆਪਣੀ ਬੁਲੰਦ ਆਵਾਜ਼ ਨਾਲ ਚੁੱਕਿਆ ਗਿਆ। ਵਿਧਾਇਕ ਭੋਲਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਲੁਧਿਆਣਾ ਵਾਸੀਆਂ ਲਈ ਟ੍ਰੈਫਿਮ ਸਮੱਸਿਆ ਬੇਹੱਦ ਘੰਭੀਰ ਮੁੱਦਾ ਹੈ ਜਿਸਦਾ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਵੀ ਕੋਈ ਹੱਲ ਨਿਕਲਦਾ ਨਜ਼ਰ....
ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਵਿਖੇ ਸਪਰਸ਼ ਪੋਰਟਲ ਸਬੰਧੀ ਟ੍ਰੇਨਿੰਗ ਕੈਂਪ
27 ਤੋਂ 29 ਮਾਰਚ ਤੱਕ ਲੱਗਣ ਵਾਲੇ ਕੈਂਪ ਦਾ ਵੱਧ ਤੋਂ ਵੱਧ ਲਿਆ ਜਾਵੇ ਲਾਹਾ – ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਲੁਧਿਆਣਾ, 22 ਮਾਰਚ : ਕਮਾਂਡਰ ਬਲਜਿੰਦਰ ਵਿਰਕ (ਸੇਵਾ ਮੁਕਤ) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਲੁਧਿਆਣਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਹੈ ਕਿ ਕੰਟਰੋਲਰ, ਜਨਰਲ ਆਫ ਡਿਫੈਂਸ ਅਕਾਊਂਟਸ, ਉਲਨ ਬਤਰ ਰੋਡ, ਦਿੱਲੀ ਕੈਂਟ (Controller General of Defence Accounts, Ulan Batar Road, Delhi Cantt.) ਵੱਲੋਂ 27 ਮਾਰਚ ਤੋਂ 29 ਮਾਰਚ ਤੱਕ ਜ਼ਿਲ੍ਹਾ ਰੱਖਿਆ....
ਵਿਧਾਨ ਸਭਾ ਸੈਸ਼ਨ ਦੌਰਾਨ ਵਿਧਾਇਕ ਬੱਗਾ ਵਲੋਂ ਹਲਕਾ ਉੱਤਰੀ ਲਈ ਨਿੱਜੀ ਤਹਿਸੀਲ ਮੁਹੱਈਆ ਕਰਵਾਉਣ ਦੀ ਕੀਤੀ ਅਪੀਲ
ਲੁਧਿਆਣਾ, 22 ਮਾਰਚ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਹਲਕੇ ਦੇ ਵਸਨੀਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਕਾਰਜ਼ਾਂ ਲਈ ਹੋਣ ਵਾਲੀ ਖੱਜਲ ਖੁਆਰੀ ਤੋਂ ਛੁਟਕਾਰਾ ਦਿਵਾਉਣ ਦੇ ਮੰਤਵ ਨਾਲ, 16ਵੀਂ ਪੰਜਾਬ ਵਿਧਾਨ ਸਭਾ ਦੇ ਚੌਥੇ (ਬਜਟ) ਸੈਸ਼ਨ ਦੌਰਾਨ ਹਲਕੇ ਲਈ ਨਿੱਜੀ ਤਹਿਸੀਲ ਮੁਹੱਈਆ ਕਰਵਾਉਣ ਦਾ ਮੁੱਦਾ ਜੋਰਾਂ-ਸ਼ੋਰਾਂ ਨਾਲ ਚੁੱਕਿਆ ਗਿਆ। ਵਿਧਾਇਕ ਬੱਗਾ ਨੇ ਅੱਗੇ ਕਿਹਾ ਕਿ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਸਨੀਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ....
ਆਰ.ਟੀ.ਏ. ਪੂਨਮ ਪ੍ਰੀਤ ਕੌਰ ਵਲੋਂ ਡਰਾਈਵਿੰਗ ਟੈਸਟ ਟਰੈਕ ਦੀ ਅਚਨਚੇਤ ਚੈਕਿੰਗ
ਦਫ਼ਤਰੀ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕਰਮਚਾਰੀਆਂ ਨੂੰ ਦਿਸ਼ਾ ਨਿਰਦੇਸ਼ ਕੀਤੇ ਜਾਰੀ ਬਿਨੈਕਾਰਾਂ ਨੂੰ ਖੱਜਲ ਖੁਆਰ ਨਹੀਂ ਹੋਣ ਦਿੱਤਾ ਜਾਵੇਗਾ - ਡਾ. ਪੂਨਮ ਪ੍ਰੀਤ ਕੌਰ ਲੁਧਿਆਣਾ, 22 ਮਾਰਚ : ਡਾ: ਪੂਨਮਪ੍ਰੀਤ ਕੌਰ ਪੀ.ਸੀ.ਐਸ ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਲੁਧਿਆਣਾ ਵੱਲੋਂ ਦਫ਼ਤਰੀ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਡਰਾਈਵਿੰਗ ਟੈਸਟ ਟਰੈਕ 'ਤੇ ਅਚਨਚੇਤ ਚੈਕਿੰਗ ਕੀਤੀ ਗਈ। ਉਨ੍ਹਾਂ ਚੈਕਿੰਗ ਦੌਰਾਨ ਡਰਾਈਵਿੰਗ ਟੈਸਟ ਟਰੈਕ 'ਤੇ ਤਾਇਨਾਤ ਸਟਾਫ ਨੂੰ ਦਿਸ਼ਾ ਨਿਰਦੇਸ਼ ਜਾਰੀ....
ਪੰਜਾਬ ਦੀ ਸਾਂਤੀ ਨੂੰ ਲਾਬੂ ਲਾਉਣ ਦੀ ਨੀਹ ਸਾਬਕਾ ਮੁੱਖ ਮੰਤਰੀ ਬਾਦਲ ਦੇ ਰਾਜ ਤੋ ਰੱਖੀ ਗਈ ਸੀ : ਸਾਬਕਾ ਵਿਧਾਇਕ ਬੈਸ 
ਲੁਧਿਆਣਾ, 22 ਮਾਰਚ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਨੇ ਪੰਜਾਬੀਆਂ ਦੇ ਨਾਮ ਤੇ ਇਕ ਚਿੱਠੀ ਲਿਖੀ ਹੈ, ਜਿਸ ਵਿਚ ਜ਼ਿਕਰ ਕੀਤਾ ਕਿ ਸ. ਬਾਦਲ ਨੇ ਆਪਣੇ ਪੰਜ ਵਾਰ ਸੂਬੇ ਦੇ ਮੁੱਖ ਮੰਤਰੀ ਰਹਿਣ ਸਮੇ ਪੰਜਾਬ ਅਤੇ ਪੰਥ ਨਾਲ ਕੋਈ ਸ਼ਾਜਿਸ਼ ਨਹੀ ਘੜੀ। ਉਨਾਂ ਲਿਖਿਆ ਕਿ ਉਨਾਂ ਮੁੱਖ ਮੰਤਰੀ ਹੁੰਦੇ ਸਮੇ ਸਮੇ ਤੇ ਸੂਬੇ ਵਿਚ ਸਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਰੱਖੀ।ਸ ਬਾਦਲ ਵੱਲੋ ਪੰਜਾਬੀਆਂ ਦੇ ਨਾਮ ਤੇ ਲਿਖੀ ਚਿੱਠੀ ਸਬੰਧੀ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਸ ਨੇ ਕਿਹਾ ਕੇ ਪੰਜਾਬ ਦੀ....
ਨਵਜੋਤ ਸਿੰਘ ਸਿੱਧੂ ਦੀ ਰਿਹਾਈ 1 ਅਪ੍ਰੈਲ ਤੱਕ ਹੋ ਸਕਦੀ ਹੈ : ਨਵਜੋਤ ਕੌਰ ਸਿੱਧੂ 
ਡੇਰਾਬੱਸੀ, 22 ਮਾਰਚ : ਡੇਰਾਬਸੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਕੈਂਸਰ ਦੀ ਸਟੇਜ 2 ਦੀ ਸਰਜਰੀ ਕਰਵਾਉਣ ਲਈ ਨਵਜੋਤ ਕੌਰ ਸਿੱਧੂ ਅੱਜ ਪਹੁੰਚੀ ਸੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੀ ਰਿਹਾਈ 1 ਅਪ੍ਰੈਲ ਤੱਕ ਹੋ ਸਕਦੀ ਹੈ। ਇਸ ਦੌਰਾਨ ਨਵਜੋਤ ਕੌਰ ਸਿੱਧੂ ਨੇ ਵਿਰੋਧੀਆਂ ਤੇ ਨਿਸ਼ਾਨੇ ਵੀ ਸਾਧੇ। ਇਸ ਦੌਰਾਨ ਉਹਨਾਂ ਨੇ ਅੰਮ੍ਰਿਤਪਾਲ ਮਾਮਲੇ ‘ਤੇ ਵੀ ਆਪਣਾ ਪ੍ਰਤੀਕਰਮ ਦਿੱਤਾ। ਨਵਜੋਤ ਕੌਰ ਨੇ ਕਿਹਾ ਕਿ ਅਸੀਂ ਸਰਕਾਰ ਦੇ ਨਾਲ ਹਾਂ, ਜੋ ਵੀ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰੇਗਾ ਉਸ....
ਸਪੀਕਰ ਸੰਧਵਾਂ ਨੇ ਪੰਜਾਬ ਗੱਤਕਾ ਐਸੋਸੀਏਸ਼ਨ ਨੂੰ 2 ਲੱਖ ਦਾ ਚੈਕ ਸੌਂਪਿਆ
ਮੋਹਾਲੀ, 22 ਮਾਰਚ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੀਤੇ ਦਿਨੀਂ ਚੰਡੀਗੜ੍ਹ ਸਥਿਤ ਆਪਣੇ ਦਫਤਰ ਵਿਖੇ ਪੰਜਾਬ ਗੱਤਕਾ ਐਸੋਸੀਏਸ਼ਨ ਨੂੰ 2 ਲੱਖ ਰੁਪਏ ਦਾ ਚੈਕ ਸੌਂਪਿਆ। ਜਿਕਰਯੋਗ ਹੈ ਕਿ ਬੀਤੇ ਸਾਲ ਨਵੰਬਰ ਵਿੱਚ ਪੰਜਾਬ ਗੱਤਕਾ ਐਸੋਸੀਏਸ਼ਨ ਵੱਲੋਂ 2 ਦਿਨਾਂ 7ਵੀ ਪੰਜਾਬ ਸਟੇਟ ਗਤਕਾ ਚੈਂਪੀਅਨਸ਼ਿਪ ਨਿਊ ਚੰਡੀਗੜ੍ਹ ਸਥਿਤ ਰਤਵਾੜਾ ਸਾਹਿਬ ਵਿਖੇ ਕਰਵਾਈ ਗਈ ਸੀ ਜਿਸ ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਸੀ। ਇਸ ਮੌਕੇ ਉਨ੍ਹਾਂ ਐਸੋਸੀਏਸ਼ਨ....
ਪੰਜਾਬੀ ਯੂਨੀਵਰਸਿਟੀ ਵਿੱਤ ਕਮੇਟੀ ਦੀ ਇਕੱਤਰਤਾ ਹੋਈ
ਪਟਿਆਲਾ, 22 ਮਾਰਚ : ਪੰਜਾਬੀ ਯੂਨੀਵਰਸਿਟੀ ਵਿੱਤ ਕਮੇਟੀ ਦੀ ਇਕੱਤਰਤਾ ਹੋਈ ਜਿਸ ਦੀ ਪ੍ਰਧਾਨਗੀ ਵਾਈਸ-ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਕੀਤੀ ਗਈ। ਇਸ ਇਕੱਤਰਤਾ ਵਿੱਚ ਅਜੋਏ ਕੁਮਾਰ ਸਿਨਹਾ, ਆਈ.ਏ.ਐੱਸ., ਪ੍ਰਮੁੱਖ ਸਕੱਤਰ,ਪੰਜਾਬ ਸਰਕਾਰ, ਵਿੱਤ ਵਿਭਾਗ, ਪੰਜਾਬ ਸਰਕਾਰ ਦੇ ਨੁਮਾਇੰਦੇ ਵਜੋਂ ਸ਼ਾਮਿਲ ਹੋਏ। ਵਿੱਤ ਕਮੇਟੀ ਵੱਲੋਂ ਵਿੱਤੀ ਸਾਲ 2023-24 ਲਈ ਲਗਭਗ 363.00 ਕਰੋੜ ਦੀ ਆਮਦਨ ਦੇ ਸਾਹਮਣੇ 648.00 ਕਰੋੜ ਰੁਪਏ ਦੇ ਖਰਚੇ ਦੇ ਬਜਟ ਅਨੁਮਾਨ ਅਨੁਸਾਰ ਲਗਭਗ 285.00 ਕਰੋੜ ਰੁਪਏ ਦੇ ਘਾਟੇ ਦਾ ਬਜਟ....
ਕਰਜ਼ੇ ਤੋਂ ਦੁਖੀ ਕਿਸਾਨ ਨੇ ਕੀਤੀ ਆਤਮਹੱਤਿਆ, ਪਰਿਵਾਰ ਦਾ ਰੋ-ਰੋ ਬੁਰਾ ਹਾਲ
ਬਠਿੰਡਾ, 20 ਮਾਰਚ (ਅਨਿਲ ਵਰਮਾ) : ਕਰਜ਼ੇ ਦੀ ਮਾਰ ਨਾ ਝੱਲਦੇ ਹੋਏ ਇੱਕ ਹੋਰ ਕਿਸਾਨ ਨੇ ਆਪਣੀ ਜਿੰਦਗੀ ਖਤਮ ਕਰ ਲਈ। ਪਿੰਡ ਦੁੱਨੇਵਾਲਾ ਦੇ ਕਿਸਾਨ ਗੁਰਿੰਦਰ ਸਿੰਘ ਨੇ ਪ੍ਰਾਈਵੇਟ ਫਾਇਨਾਂਸ ਕੰਪਨੀ ਤੋਂ ਦੁਖੀ ਹੋ ਕੇ ਘਰ ਵਿੱਚ ਪਈ ਕੀਟਨਾਸ਼ਕ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ ,ਜਿਸ ਕਰਕੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ ।ਅੱਜ ਵੱਡੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਕਿਸਾਨ ਯੂਨੀਅਨ ਸਿੱਧੂਪੁਰਾ ਦੀ ਅਗਵਾਈ ਮਿ੍ਰਤਕ ਕਿਸਾਨ ਦੀ ਲਾਸ਼ ਪ੍ਰਾਈਵੇਟ ਫਾਇਨਾਂਸ ਕੰਪਨੀ ਦੇ ਦਫ਼ਤਰ ਮੂਹਰੇ ਰੱਖ ਕੇ ਪ੍ਰਦਰਸ਼ਨ ਕੀਤਾ....
ਡੀ.ਬੀ.ਈ.ਈ. ਵਿਖੇ ਮੈਗਾ ਰੋਜ਼ਗਾਰ ਮੇਲਿਆਂ ਦਾ ਸ਼ਾਨਦਾਰ ਸਮਾਪਨ, 324 ਉਮੀਦਵਾਰਾਂ ਦੀ ਹੋਈ ਚੋਣ
ਲੁਧਿਆਣਾ, 21 ਮਾਰਚ : ਕੇੱਦਰ ਸਰਕਾਰ ਦੀ ਸਕੀਮ ਮਾਡਲ ਕੈਰੀਅਰ ਸੈਂਟਰ (MCC) ਅਤੇ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ, ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਜਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੀ ਰਹਿਨੁਮਈ ਹੇਠ ਸਥਾਨਕ ਦਫ਼ਤਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 15, 17 ਅਤੇ 20 ਮਾਰਚ ਨੂੰ ਲੱਗਣ ਵਾਲੇ ਰੋਜ਼ਗਾਰ ਮੇਲਿਆਂ ਦਾ ਸ਼ਾਨਦਾਰ ਸਮਾਪਨ ਹੋਇਆ। ਇਸ ਸਬੰਧੀ ਡੀ.ਬੀ.ਈ.ਈ. ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਵੱਲੋ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ 15 ਮਾਰਚ ਨੂੰ ਲੱਗੇ....
ਡੇਅਰੀ ਵਿਭਾਗ ਵਲੋਂ ਸਿਖ਼ਲਾਈ ਉਪਰੰਤ ਸਿਖਿਆਰਥੀਆਂ ਨੂੰ ਸਰਟੀਫਿਕੇਟਾਂ ਦੀ ਵੰਡ
ਲੁਧਿਆਣਾ, 21 ਮਾਰਚ : ਕੈਬਿਨਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵਲੋਂ ਸਿਖਿਆਰਥੀਆਂ ਲਈ ਚਲਾਏ ਜਾ ਰਹੀ 2 ਹਫਤੇ ਦੀ ਡੇਅਰੀ ਸਿਖਲਾਈ ਸਮਾਪਤ ਹੋਣ ਤੇ ਸਿਖਿਆਰਥੀਆਂ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਬੀਜਾ ਵਿਖੇ ਸਰਟੀਫਿਕੇਟਾਂ ਦੀ ਵੰਡ ਡਿਪਟੀ ਡਾਇਰੈਕਟਰ ਡੇਅਰੀ ਫਤਹਿਗੜ੍ਹ ਸਾਹਿਬ ਵਨੀਤ ਕੌੜਾ ਵਲੋਂ ਕੀਤੀ ਗਈ। ਇਸ ਮੌਕੇ ਭਾਗ ਲੈਣ ਵਾਲੇ....
'ਲੁਧਿਆਣਾ ਦੇ ਆਲੇ-ਦੁਆਲੇ ਜੰਗਲ' ਸਿਰਲੇਖ ਹੇਠ ਡਾਕਊਮੈਂਟਰੀ ਤੇ ਕਿਤਾਬਚਾ ਡਿਪਟੀ ਕਮਿਸ਼ਨਰ ਮਲਿਕ ਵਲੋਂ ਰੀਲੀਜ
ਲੁਧਿਆਣਾ, 21 ਮਾਰਚ : ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ, ਆਈ.ਏ.ਐਸ. ਵਲੋਂ ਵਿਸ਼ਵ ਜੰਗਲਾਤ ਦਿਵਸ 2023 ਮੌਕੇ ਸਥਾਨਕ ਮਿੰਨੀ ਸਕੱਤਰੇਤ ਵਿਖੇ ਆਯੋਜਿਤ ਸਮਾਗਮ ਦੌਰਾਨ 'ਲੁਧਿਆਣਾ ਦੇ ਆਲੇ-ਦੁਆਲੇ ਜੰਗਲ' ਸਿਰਲੇਖ ਹੇਠ ਡਾਕਊਮੈਂਟਰੀ ਫਿਲਮ ਅਤੇ ਪਿਕਟੋਰੀਅਲ ਬਰੋਸ਼ਰ ਰੀਲੀਜ ਕੀਤੇ ਗਏ ਜਿਸ ਵਿੱਚ ਲੁਧਿਆਣਾ ਦੇ ਇਰਦ-ਗਿਰਦ ਸਥਾਪਤ ਜੰਗਲਾਤ ਏਰੀਏ ਨੂੰ ਦਰਸਾਇਆ ਗਿਆ ਹੈ, ਜਿਸ ਨੂੰ ਉੱਘੇ ਲੇਖਕ ਅਤੇ ਕੁਦਰਤ ਪ੍ਰੇਮੀ ਹਰਪ੍ਰੀਤ ਸੰਧੂ ਵਲੋਂਂ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਜੰਗਲਾਤ ਵਿਭਾਗ, ਲੁਧਿਆਣਾ ਦੇ ਸਹਿਯੋਗ ਨਾਲ....
ਜ਼ਿਲ੍ਹੇ ਅੰਦਰ ਅਮਨ ਸਾਂਤੀ ਬਣਾਈ ਰੱਖਣਾ ਹਰੇਕ ਜ਼ਿਲ੍ਹਾ ਵਾਸੀ ਦੀ ਨੈਤਿਕ ਜਿੰਮੇਵਾਰੀ ਹੈ : ਡਿਪਟੀ ਕਮਿਸ਼ਨਰ
ਮਾਨਸਾ, 21 ਮਾਰਚ : ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਅਤੇ ਐਸ.ਐਸ.ਪੀ ਡਾ. ਨਾਨਕ ਸਿੰਘ ਨੇ ਬੀਤੀ ਸ਼ਾਮ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬੱਚਤ ਭਵਨ ਵਿਖੇ ਵੱਖ-ਵੱਖ ਧਾਰਮਿਕ, ਰਾਜਨੀਤਿਕ, ਸਮਾਜ ਸੇਵੀ ਸੰਸਥਾਵਾਂ ਅਤੇ ਹੋਰ ਮੋਹਤਬਰ ਪਤਵੰਤਿਆਂ ਆਦਿ ਨਾਲ ਪੀਸ ਕਮੇਟੀ ਦੀ ਮੀਟਿੰਗ ਕਰਦਿਆਂ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਅਫਵਾਹ ’ਤੇ ਯਕੀਨ ਨਾ ਕੀਤਾ ਜਾਵੇ ਅਤੇ ਕਿਸੇ ਵੀ ਸੂਚਨਾ ਨੂੰ ਸੋਸ਼ਲ ਮੀਡੀਆ ਜਾਂ ਅਜਿਹੇ ਹੀ ਕਿਸੇ ਹੋਰ ਸਾਧਨ ਰਾਹੀ ਬਿਨ੍ਹਾਂ ਤੱਥਾਂ ਤੋਂ ਅੱਗੇ ਭੇਜਣ ਤੋਂ ਗੁਰੇਜ਼....
ਲੋਕਾਂ ਅਤੇ ਸੰਗਤਾਂ ਦੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਗੁਰਦੁਆਰਾ ਸਿੰਘ ਸ਼ਹੀਦਾ ਦੇ ਬਾਹਰੋਂ ਧਰਨਾ ਹਟਾਇਆ : ਡਿਪਟੀ ਕਮਿਸ਼ਨਰ ਜੈਨ
ਐਸ.ਏ.ਐਸ ਨਗਰ 21 ਮਾਰਚ : ਐਸ.ਏ.ਐਸ ਨਗਰ ਜ਼ਿਲ੍ਹੇ ਵਿੱਚ ਕਿਸੇ ਵੀ ਸੂਰਤ ਚ ਸ਼ਾਤੀ ਭੰਗ ਨਾ ਹੋਣ ਦੇਣ ਦਾ ਐਲਾਨ ਕਰਦੇ ਹੋਏ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਲੋਕਾਂ ਖਾਸਕਰ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੀ ਸੰਗਤ ਨੂੰ ਦਰਪੇਸ਼ ਸਮੱਸਿਆਵਾਂ ਦੇ ਮੱਦੇਨਜ਼ਰ ਗੁਰਦੁਆਰਾ ਸਿੰਘ ਸ਼ਹੀਦਾ ਸੋਹਾਣਾ ਦੇ ਬਾਹਰੋ ਧਰਨਾ ਚੁਕਾਇਆ ਗਿਆ ਹੈ। ਗੁਰਦੁਆਰਾ ਸਾਹਿਬ ਦੇ ਬਾਹਰੋਂ ਧਰਨਾ ਹਟਾਏ ਜਾਣ ਦੇ ਬਾਅਦ ਮੌਕੇ ਉੱਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ....
ਏਅਰਪੋਰਟ ਰੋਡ ਮੋਹਾਲੀ ਤੇ ਅੰਮ੍ਰਿਤਪਾਲ ਦੇ ਹੱਕ 'ਚ ਲੱਗਿਆ ਧਰਨਾ, ਪੁਲਿਸ ਨੇ ਚੁੱਕਵਾਇਆ
ਮੋਹਾਲੀ, 21 ਮਾਰਚ : ਵਾਰਿਸ ਪੰਜਾਬ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਲਈ ਪੁਲਿਸ ਦੇ ਵਲੋਂ 18 ਮਾਰਚ ਤੋਂ ਲਗਾਤਾਰ ਛਾਪੇਮਾਰੀ ਜਾਰੀ ਹੈ। ਪਰ ਹਾਲੇ ਤੱਕ ਅੰਮ੍ਰਿਤਪਾਲ ਫੜਿਆ ਨਹੀਂ ਗਿਆ। ਅੰਮ੍ਰਿਤਪਾਲ ਦੇ ਹੱਕ ਵਿਚ ਜਿਹੜਾ ਧਰਨਾ ਮੋਹਾਲੀ ਦੇ ਏਅਰਪੋਰਟ ਰੋਡ ਤੇ ਸੋਹਾਣਾ ਗੁਰਦੁਆਰਾ ਸਾਹਿਬ ਦੇ ਅੱਗੇ ਅੰਮ੍ਰਿਤਪਾਲ ਦੇ ਸਮਰਕਥਾਂ ਨੇ ਲਾਇਆ ਸੀ, ਉਸ ਧਰਨੇ ਨੂੰ ਪੁਲਿਸ ਨੇ ਚੁੱਕਵਾ ਦਿੱਤਾ ਹੈ। ਦੱਸਣਾ ਬਣਦਾ ਹੈ ਕਿ, ਮੋਹਾਲੀ ਦੇ ਸਭ ਤੋਂ ਵੱਡੇ ਰੋਡ ਤੇ ਲਾਏ ਗਏ ਇਸ ਧਰਨੇ ਦੇ ਕਾਰਨ ਆਮ....