ਮਾਲਵਾ

ਵਿਧਾਇਕ ਲਾਭ ਸਿੰਘ ਉੱਗੋਕੇ ਦੀ ਕਿਤਾਬ "ਤੂੰ ਇੱਕ ਦੀਵਾ ਬਣ" ਮੁੱਖ ਮੰਤਰੀ ਨੇ ਕੀਤੀ ਰਿਲੀਜ਼ 
ਬਰਨਾਲਾ, 17 ਅਪ੍ਰੈਲ 2025 : ਹਲਕਾ ਭਦੌੜ ਦੇ ਵਿਧਾਇਕ ਸ. ਲਾਭ ਸਿੰਘ ਉੱਗੋਕੇ ਦਾ ਪਲੇਠਾ ਕਾਵਿ ਸੰਗ੍ਰਿਹ "ਤੂੰ ਇੱਕ ਦੀਵਾ ਬਣ" ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਿਲੀਜ਼ ਕੀਤਾ ਗਿਆ। ਮੁੱਖ ਮੰਤਰੀ ਵੱਲੋਂ ਵਿਧਾਇਕ ਲਾਭ ਸਿੰਘ ਉੱਗੋਕੇ ਦੇ ਇਸ ਸਾਹਿਤਕ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਹਨਾਂ ਨੂੰ ਵਧਾਈ ਦਿੱਤੀ ਗਈ ਅਤੇ ਬਤੌਰ ਵਿਧਾਇਕ ਆਪਣੇ ਰੁਝੇਵਿਆਂ ਭਰੀ ਜ਼ਿੰਦਗੀ ਵਿੱਚੋਂ ਸਮਾਂ ਕੱਢ ਕੇ ਕਵਿਤਾਵਾਂ ਦੀ ਰਚਨਾ ਕਰਨ ਲਈ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਵੀ ਕੀਤੀ। ਇਸ ਮੌਕੇ ਮੁੱਖ ਮੰਤਰੀ ਭਗਵੰਤ....
ਸੰਸਦ ਮੈਂਬਰ ਮੀਤ ਹੇਅਰ ਨੇ ਚਾਰ ਸਕੂਲਾਂ ਵਿੱਚ 32 ਲੱਖ ਦੇ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ
ਫਰਵਾਹੀ ਸਕੂਲ ਵਿੱਚ 11 ਲੱਖ ਦੀ ਲਾਗਤ ਨਾਲ ਬਣੀ ਸਾਇੰਸ ਲੈਬ ਬਰਨਾਲਾ, 17 ਅਪ੍ਰੈਲ 2025 : ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਪਿੰਡ ਫਰਵਾਹੀ ਅਤੇ ਰਾਜਗੜ੍ਹ ਦੇ ਸਕੂਲਾਂ ਵਿਚ ਪੰਜਾਬ ਸਰਕਾਰ ਦੀ ਮੁਹਿੰਮ ਸਿੱਖਿਆ ਕ੍ਰਾਂਤੀ ਤਹਿਤ 32.29 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀਆਂ ਰੁਚੀਆਂ ਦਾ ਖਾਸ ਖਿਆਲ ਰੱਖਿਆ ਜਾ ਰਿਹਾ ਹੈ ਤੇ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਸਾਰੀਆਂ ਸਹੂਲਤਾਂ ਮੁਹਈਆ....
ਵਿਧਾਇਕ ਉੱਗੋਕੇ ਵਲੋਂ ਸਕੂਲਾਂ ਵਿਚ 55 ਲੱਖ ਤੋਂ ਵੱਧ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ
ਕਿਹਾ, ਸਿੱਖਿਆ ਕ੍ਰਾਂਤੀ ਬਦੌਲਤ ਸਕੂਲਾਂ ਨੂੰ ਮਿਲਿਆ ਬੇਹਤਰੀਨ ਬੁਨਿਆਦੀ ਢਾਂਚਾ ਭਦੌੜ 17 ਅਪ੍ਰੈਲ 2025 : ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਵਲੋਂ ਪਿੰਡ ਧੌਲਾ ਅਤੇ ਰੂੜੇਕੇ ਦੇ ਸਕੂਲਾਂ ਵਿਚ 55 ਲੱਖ ਤੋਂ ਵੱਧ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਉਨ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੌਲਾ ਵਿਚ ਸਾਢੇ 18 ਲੱਖ ਦੀ ਲਾਗਤ ਨਾਲ ਕਲਾਸ ਰੂਮ, ਸਾਇੰਸ ਲੈਬ ਸਮੇਤ ਹੋਰ ਕੰਮਾਂ ਦੇ ਉਦਘਾਟਨ ਕੀਤੇ। ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਗੁਰੂ ਕਾ ਬਾਗ ਧੌਲਾ ਵਿਚ 2.73 ਲੱਖ....
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲ
ਫਾਜ਼ਿਲਕਾ ਦੇ ਇਤਿਹਾਸਕ ਘੰਟਾ ਘਰ ਵਿਖੇ ਵਿਦਿਆਰਥੀਆਂ ਨੇ ਨਸ਼ਿਆਂ ਖਿਲਾਫ ਜਾਗਰੂਕਤਾ ਲਈ ਬਣਾਈ ਮਨੁੱਖੀ ਲੜੀ ਡਿਪਟੀ ਕਮਿਸ਼ਨਰ ਵੱਲੋਂ ਸਭ ਨੂੰ ਨਸ਼ਿਆਂ ਖਿਲਾਫ ਮੁਹਿੰਮ ਵਿਚ ਸਾਥ ਦੇਣ ਦੀ ਅਪੀਲ ਫਾਜ਼ਿਲਕਾ, 17 ਅਪ੍ਰੈਲ 2025 : ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਕਰਵਾਏ ਜਾ ਰਹੇ ਜਾਗਰੂਕਤਾ ਸਮਾਗਮਾਂ ਦੀ ਲੜੀ ਤਹਿਤ ਇਤਿਹਾਸਕ ਘੰਟਾਘਰ ਚੌਕ ਫਾਜ਼ਿਲਕਾ ਵਿਖੇ ਮਨੁੱਖੀ ਲੜੀ ਬਣਾਈ ਗਈ। ਇਸ ਜਾਗਰੂਕਤਾ ਮੁਹਿੰਮ ਵਿੱਚ ਸਰਕਾਰੀ....
ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰਾਂ ਵਿੱਚ ਪੀਣ ਦੇ ਪਾਣੀ, ਸਫਾਈ ਅਤੇ ਸੀਵਰੇਜ ਵਿਵਸਥਾ ਦੇ ਜਾਇਜ਼ੇ ਲਈ ਬੈਠਕ
ਫਾਜ਼ਿਲਕਾ ਸ਼ਹਿਰ ਵਿੱਚ ਲੱਗਣਗੀਆਂ 600 ਹੋਰ ਸਟਰੀਟ ਲਾਈਟਾਂ ਫਾਜ਼ਿਲਕਾ 17 ਅਪ੍ਰੈਲ 2025 : ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਅੱਜ ਵੱਖ-ਵੱਖ ਸ਼ਹਿਰਾਂ ਵਿੱਚ ਬੁਨਿਆਦੀ ਸੁਵਿਧਾਵਾਂ ਦੀ ਸਮੀਖਿਆ ਲਈ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਮੌਕੇ ਉਨਾਂ ਨੇ ਹਦਾਇਤ ਕੀਤੀ ਕਿ ਗਰਮੀ ਦੇ ਸੀਜ਼ਨ ਦੇ ਮੱਦੇ ਨਜ਼ਰ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਇਲਾਕੇ ਵਿੱਚ ਪੀਣ ਦੇ ਪਾਣੀ ਦੀ ਕੋਈ ਘਾਟ ਨਾ ਹੋਵੇ। ਉਨਾਂ ਨੇ ਕਿਹਾ ਕਿ ਸੀਵਰੇਜ ਸਬੰਧੀ ਪ੍ਰਾਪਤ ਹੋਣ....
ਹੀਮੋਫੀਲੀਆ ਤੋਂ ਬਚਣ ਲਈ ਜਾਗਰੂਕਤਾ ਜਰੂਰੀ : ਡਾ ਚੰਦਰ ਸ਼ੇਖਰ ਕੱਕੜ
ਫਾਜਿਲਕਾ 17 ਅਪ੍ਰੈਲ 2025 : ਪੰਜਾਬ ਸਰਕਾਰ ਅਤੇ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਜੀ ਦੇ ਹੁਕਮਾਂ ਅਨੁਸਾਰ ਜਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਵਿਸ਼ਵ ਹੀਮੋਫੀਲੀਆ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦਿਨ ਸਬੰਧੀ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਨੇ ਦੱਸਿਆ ਕਿ ਇਹ ਦਿਨ ਮਨਾਉਣ ਦਾ ਮਕਸਦ ਲੋਕਾਂ ਨੂੰ ਹੀਮੋਫੀਲੀਆ ਅਤੇ ਥੈਲੇਸੀਮੀਆ ਤੋਂ ਬਚਣ ਸਬੰਧੀ ਜਾਗਰੂਕ ਕਰਨਾ ਹੈ ਅਤੇ ਹੀਮੋਗਲੋਬਿਨੋਪੈਥੀ ਤੇ ਹੀਮੋਫੀਲੀਆ ਤੋਂ ਪੀੜਤ ਵਿਅਕਤੀਆਂ ਨੂੰ ਸਿਹਤ ਸਿੱਖਿਆ ਪ੍ਰਦਾਨ ਕਰਨਾ, ਸਿਹਤਮੰਦ....
ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੁਰੇ਼ਸ ਵਾਲਾ, ਓਡੀਆਂ ਤੇ ਕੇਰੀਆਂ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ
ਸਿੱਖਿਆ ਕ੍ਰਾਂਤੀ ਤਹਿਤ ਬਦਲੀ ਜਾ ਰਹੀ ਸਕੂਲਾਂ ਦੀ ਨੁਹਾਰ- ਫਾਜ਼ਿਲਕਾ, 17 ਅਪ੍ਰੈਲ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਬਦਲਦਾ ਪੰਜਾਬ ਮੁਹਿੰਮ ਤਹਿਤ ਲਗਾਤਾਰ ਸਰਕਾਰੀ ਸਕੂਲਾਂ ਨੂੰ ਬੁਨਿਆਦੀ ਸਹੂਲਤਾਂ ਦੇ ਕੇ ਸਕੂਲਾਂ ਦਾ ਵਿਕਾਸ ਕੀਤਾ ਜਾ ਰਿਹਾ ਹੈ, ਤਾਂ ਜੋ ਵਿਦਿਆਰਥੀਆਂ ਨੂੰ ਉੱਚ ਦਰਜੇ ਦੀ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ....
ਵਿਜੀਲੈਂਸ ਬਿਊਰੋ ਨੇ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਤੇ ਫ਼ੀਲਡ ਕਾਨੂੰਗੋ ਨੂੰ ਕੀਤਾ ਗ੍ਰਿਫ਼ਤਾਰ 
ਬਰਨਾਲਾ, 16 ਅਪ੍ਰੈਲ 2025 : ਵਿਜੀਲੈਂਸ ਬਿਊਰੋ ਯੂਨਿਟ ਬਰਨਾਲਾ ਦੀ ਟੀਮ ਵਲੋਂ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਬਰਨਾਲਾ ਜਿਲੇ ਦੇ ਪਟਵਾਰੀ ਤੇ ਫ਼ੀਲਡ ਕਾਨੂੰਗੋ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਜਦਕਿ ਇਸ ਮਾਮਲੇ ਵਿੱਚ ਸ਼ਾਮਿਲ ਫੀਲਡ ਕਾਨੂੰਗੋ ਦੀ ਭੈਣ ਦੀ ਗ੍ਰਿਫਤਾਰੀ ਅਜੇ ਬਾਕੀ ਹੈ ਜਿਸ ਨੂੰ ਗ੍ਰਿਫਤਾਰ ਕਰਨ ਲਈ ਵਿਜੀਲੈਂਸ ਵਿਭਾਗ ਵੱਲੋਂ ਛਾਪੇਮਾਰੀ ਜਾਰੀ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਅਧਕਾਰੀਆਂ ਨੇ ਦੱਸਿਆ ਕਿ ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ....
ਬੋਲਣ, ਸੁਣਨ ਤੇ ਦੇਖਣ ਤੋਂ ਅਸਮਰੱਥ ਬੱਚੇ ਦਿਵਿਆਂਗ ਨਹੀਂ ਰਹੇ ਸਗੋਂ ਆਪਣੀ ਪ੍ਰਤਿਭਾ ਨਾਲ ਸਮਾਜ ਨੂੰ ਪ੍ਰਭਾਵਿਤ ਕਰਨ ਦੇ ਸਮਰੱਥ : ਡਾ. ਬਲਜੀਤ ਕੌਰ
ਅਣਗੌਲੇ ਲੋਕਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਵਾਲੀਆਂ ਸਮਾਜ ਸੇਵੀ ਸੰਸਥਾਵਾਂ ਦੀ ਹਰ ਸੰਭਵ ਮਦਦ ਕਰੇਗੀ ਪੰਜਾਬ ਸਰਕਾਰ- ਡਾ. ਬਲਜੀਤ ਕੌਰ ਸੁਸਾਇਟੀ ਫਾਰ ਵੈਲਫੇਅਰ ਆਫ਼ ਹੈਂਡੀਕੈਪਡ ਦੇ 58ਵੇਂ ਸਥਾਪਨਾ ਦਿਵਸ ਮੌਕੇ ਸ਼ਿਰਕਤ, ਪੰਜ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਪਟਿਆਲਾ ਸਕੂਲ ਫਾਰ ਦੀ ਡੈੱਫ਼ ਐਂਡ ਬਲਾਇੰਡ ਦੇ ਵਿਦਿਆਰਥੀਆਂ ਵੱਲੋਂ ਦਿਲਚਸਪ ਰੰਗਾਰੰਗ ਪੇਸ਼ਕਾਰੀਆਂ ਪਟਿਆਲਾ, 16 ਅਪ੍ਰੈਲ 2025 : “ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਅੰਦਰ ਸਮਾਜ ਦੇ....
ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਤਹਿਤ ਸਿੱਖਿਆ ਖੇਤਰ ਛੂਹ ਰਿਹੈ ਬੁਲੰਦੀਆਂ : ਵਿਧਾਇਕ ਸੁਖਾਨੰਦ
ਸਕੂਲਾਂ ਵਿੱਚ 47 ਲੱਖ ਤੋਂ ਵਧੇਰੇ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਬਾਘਾਪੁਰਾਣਾ 16 ਅਪ੍ਰੈਲ 2025 : ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਜੀ ਅਗਵਾਈ ਵਾਲੀ ਪੰਜਾਬ ਸਰਕਾਰੀ ਵੱਲੋਂ ਹੁਣ ਜੋ ਸਿੱਖਿਆ ਕ੍ਰਾਂਤੀ ਨਾਲ ਵੱਡੇ ਵੱਡੇ ਬਦਲਾਅ ਸਕੂਲਾਂ ਵਿੱਚ ਲਿਆਂਦੇ ਜਾ ਰਹੇ ਹਨ ਉਹਨਾਂ ਨੂੰ ਦੇਖ ਕੇ ਸਕੂਲਾਂ ਵਿੱਚ ਪੜ੍ਹਦੇ ਬੱਚਿਆ ਦੇ ਮਾਪਿਆਂ, ਬੱਚਿਆਂ ਅਤੇ ਸਕੂਲ ਅਧਿਆਪਕਾਂ ਨੂੰ ਵੀ ਮਾਨ ਮਹਿਸੂਸ ਹੋ ਰਿਹਾ ਹੈ ਕਿ ਉਹ ਸੂਬੇ ਦੇ ਸਰਕਾਰੀ ਸਕੂਲਾਂ ਦਾ ਹਿੱਸਾ ਹਨ। ਸਰਕਾਰ ਦੀ ਇਮਾਨਦਾਰ ਅਤੇ....
ਹਰੇਕ ਸਕੂਲ ਵਿੱਚ ਸਮਾਰਟ ਕਲਾਸ ਰੂਮਜ, ਕੰਪਿਊਟਰ ਲੈਬਜ , ਸਾਇੰਸ ਲੈਬਜ ਆਦਿ ਆਧੁਨਿਕ ਸਹੂਲਤਾਂ ਮੁਹੱਈਆ ਕਰਵਾ ਰਹੀ ਪੰਜਾਬ ਸਰਕਾਰ
ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਰਵਾਈ 22 ਲੱਖ ਤੋਂ ਵਧੇਰੇ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਮੋਗਾ 16 ਅਪ੍ਰੈਲ 2025 : ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਿਲਕੁਲ ਬਦਲ ਰਹੀ ਹੈ, ਸਮਾਰਟ ਕਲਾਸ ਰੂਮ, ਕੰਪਿਊਟਰ ਲੈਬਜ, ਖੇਡ ਗਰਾਊਂਡ ਤੇ ਹੋਰ ਆਧੁਨਿਕ ਸਹੂਲਤਾਂ ਸਕੂਲ ਦੀ ਪੜਾਈ ਦੇ ਮਿਆਰ ਨੂੰ ਹੋਰ ਉੱਚਾ ਕਰ ਰਹੀਆਂ ਹਨ। ਇਸ ਸਿੱਖਿਆ ਕ੍ਰਾਂਤੀ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁੱਕਣਵਾਲਾ ਵਿਖੇ 7.1 ਲੱਖ, ਸਰਕਾਰੀ ਹਾਈ ਸਕੂਲ ਡਗਰੂ ਵਿਖੇ 11 ਲੱਖ ਰੁਪਏ....
ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ 4 ਸਕੂਲਾਂ ਵਿੱਚ 47.28 ਲੱਖ ਦੇ ਵਿਕਾਸ ਕਾਰਜ ਸ਼ੁਰੂ ਕਰਵਾਏ
ਕਿਹਾ !ਸਰਕਾਰੀ ਸਕੂਲਾਂ ਨੂੰ ਹਰ ਪੱਖ ਤੋਂ ਆਧੁਨਿਕ ਬਣਾਉਣ ਲਈ ਪੰਜਾਬ ਸਰਕਾਰ ਯਤਨਸ਼ੀਲ ਨਿਹਾਲ ਸਿੰਘ ਵਾਲਾ 16 ਅਪ੍ਰੈਲ 2025 : ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਦੇਣ ਲਈ ਵਚਨਬੱਧ ਹੈ ਅਤੇ ਆਪਣੇ ਕਾਰਜਕਾਲ ਦੇ ਪਹਿਲੇ ਦਿਨ ਤੋਂ ਹੀ ਸਿੱਖਿਆ ਤੇ ਸਿਹਤ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ ਜਿਸਦੇ ਨਤੀਜੇ ਅੱਜ ਆਮ ਹੀ ਦੇਖਣ ਨੂੰ ਮਿਲ ਸਕਦੇ ਹਨ। ਕਰੋੜਾਂ ਰੁਪਏ ਦੇ ਫੰਡ ਸਿਰਫ ਸਿੱਖਿਆ ਦੇ ਖੇਤਰ ਵਿੱਚ ਜਾਰੀ ਕਰਕੇ ਪੰਜਾਬ ਸਰਕਾਰ ਨੇ ਸਾਬਿਤ ਕਰ ਦਿੱਤਾ ਹੈ....
ਪੰਜਾਬ ਸਰਕਾਰ ਨੇ ਐਡਵੋਕੇਟ ਜਨਰਲ ਦਫਤਰ 'ਚ ਰਾਖਵਾਂਕਰਨ ਲਾਗੂ ਕਰਕੇ ਇਤਿਹਾਸ ਰਚਿਆ : ਵਿਧਾਇਕ  ਅਰੋੜਾ
ਕਿਹਾ, ਪਹਿਲੀਆਂ ਸਰਕਾਰਾਂ ਨੇ ਵੋਟਾਂ ਲਈ ਐਸ.ਸੀ. ਭਾਈਚਾਰੇ ਨਾਲ ਧੋਖਾ ਕੀਤਾ ਮੋਗਾ, 16 ਅਪ੍ਰੈਲ 2025 : ਮੋਗਾ ਤੋਂ ਵਿਧਾਇਕ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਪੰਜਾਬ ਸਰਕਾਰ ਵਲੋਂ ਐਡਵੋਕੇਟ ਜਨਰਲ ਦਫਤਰ ਵਿੱਚ ਰਾਖਵਾਂਕਰਨ ਲਾਗੂ ਕਰਕੇ ਇਤਿਹਾਸ ਰਚਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਹੈ, ਜਿਸ ਵਲੋਂ ਡਾ.ਬੀ.ਆਰ.ਅੰਬੇਡਕਰ ਦੇ ਸੁਪਨਿਆਂ ਨੂੰ....
ਹੁਣ ਤੱਕ ਦੀਆਂ ਸਰਕਾਰਾਂ ਨੇ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਕੇਵਲ ਵੋਟ ਬੈਂਕ ਵਜੋਂ ਵਰਤਿਆ : ਵਿਧਾਇਕ ਬਿਲਾਸਪੁਰ
ਕਿਹਾ, ਏ.ਜੀ. ਦਫ਼ਤਰ 'ਚ ਪਹਿਲੀ ਵਾਰ ਰਾਖਵਾਂਕਰਨ ਲਾਗੂ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਸੁਪਨਿਆਂ ਨੂੰ ਕੀਤਾ ਸਾਕਾਰ ਸੂਬੇ ’ਚ ਲਿਆਂਦੀ ਸਿੱਖਿਆ ਕ੍ਰਾਂਤੀ ਬਾਬਾ ਸਾਹਿਬ ਦੀ ਵਿਚਾਰਧਾਰਾ ਨੂੰ ਸਮਰਪਿਤ ਨਿਹਾਲ ਸਿੰਘ ਵਾਲਾ, 16 ਅਪ੍ਰੈਲ 2025 : ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਅੱਜ ਪਹਿਲੀਆਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ-ਬੇ.ਜੀ.ਪੀ. ਦੀਆਂ ਸਰਕਾਰਾਂ ਵਲੋਂ ਅਨੁਸੂਚਿਤ ਜਾਤੀ (ਐਸ.ਸੀ.) ਭਾਈਚਾਰੇ ਨੂੰ ਆਪਣੇ ਸੌੜੇ....
ਫਰੀਦਕੋਟ ਦੇ ਪਿੰਡ ਮਚਾਕੀ ਕਲਾਂ ਅਤੇ ਚੇਤ ਸਿੰਘ ਵਾਲਾ ਵਿਖੇ ਸਕੂਲਾਂ ਦੇ ਵਿਕਾਸ ਕਾਰਜਾਂ ਦੇ ਹੋਏ ਉਦਘਾਟਨ
ਬੱਚਿਆਂ ਦਾ ਸੁਨਿਹਰੀ ਭਵਿੱਖ ਬਣਾਉਣ ਲਈ ਸਰਕਾਰੀ ਸਕੂਲਾਂ ਨੂੰ ਬਣਾਇਆ ਜਾ ਰਿਹਾ ਬਿਹਤਰ-ਸੇਖੋਂ ਫਰੀਦਕੋਟ 16 ਅਪ੍ਰੈਲ 2025 : ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਬਦਲਦਾ ਪੰਜਾਬ ਮੁਹਿੰਮ ਅਧੀਨ ਜਿਲ੍ਹੇ ਦੇ ਪਿੰਡਾਂ ਵਿੱਚ ਸਥਿੱਤ ਸਰਕਾਰੀ ਸਕੂਲਾਂ ਨੂੰ ਬੁਨਿਆਦੀ ਸਹੂਲਤਾਂ ਨਾਲ ਲੈੱਸ ਕਰਕੇ ਪ੍ਰਾਈਵੇਟ ਸਕੂਲਾਂ ਤੋਂ ਵਧੀਆਂ ਬਣਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਪਿੰਡ ਮਚਾਕੀ ਕਲਾਂ ਅਤੇ ਪਿੰਡ ਚੇਤ ਸਿੰਘ ਵਾਲਾ ਦੇ ਸਰਕਾਰੀ ਸਕੂਲਾਂ....