ਪਟਿਆਲਾ 25 ਦਸੰਬਰ : ਪਟਿਆਲਾ ਜ਼ਿਲ੍ਹੇ ਦੇ ਦੋ ਪ੍ਰਾਈਵੇਟ ਸਕੂਲਾਂ ਨੂੰ 3 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਨ੍ਹਾਂ ਦੋ ਸਕੂਲਾਂ ‘ਤੇ ਫੀਸ ਰੈਗੂਲੇਟਰੀ ਬਾਡੀ ਪਟਿਆਲਾ ਨੇ ਵਿੱਦਿਅਕ ਸਾਲ 2022-23 ਦੌਰਾਨ ਵਿਦਿਆਰਥੀਆਂ ਤੋਂ ਵਾਧੂ ਫੀਸ ਵਸੂਲਣ ਕਰਕੇ ਪੰਜਾਬ ਰੈਗੂਲੇਸ਼ਨ ਆਫ਼ ਫੀ ਆਫ਼ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਲ ਐਕਟ’ ਦੀ ਉਲੰਘਣਾ ਕਰਨ ’ਤੇ ਲਾਇਆ ਗਿਆ ਹੈ। ਜਾਣਕਾਰੀ ਅਨੁਸਾਰ ਰੈਗੂਲੇਟਰੀ ਬਾਡੀ ਪਟਿਆਲਾ ਨੂੰ ਇਸ ਸਬੰਧੀ ਸ਼ਿਕਾਇਤ ਮਿਲੀ ਸੀ, ਜਿਸ ਤੋਂ ਬਾਅਦ ਕਾਰਵਾਈ ਕੀਤੀ ਗਈ। ਫੀਸ ਰੈਗੂਲੇਟਰੀ....
ਮਾਲਵਾ

ਚੰਡੀਗੜ੍ਹ, 25 ਦਸਬੰਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ।ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ ਸੂਬਾ ਸਰਕਾਰ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਸਮਾਗਮ ਕਰਵਾ ਰਹੀ ਹੈ ਤਾਂ ਜੋ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਮਾਮਲਿਆਂ ਨੂੰ ਛੇਤੀ ਤੇ ਤਸੱਲੀਬਖਸ਼ ਢੰਗ ਨਾਲ ਹੱਲ ਕੀਤਾ ਜਾ ਸਕੇ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਨਾਲ ਸਬੰਧਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ....

ਜਗਰਾਓ, 25 ਦਸੰਬਰ (ਰਛਪਾਲ ਸਿੰਘ ਸ਼ੇਰਪੁਰੀ) : ਲੁਧਿਆਣਾ-ਫਿਰੋਜ਼ਪੁਰ ਹਾਈਵੇ ਤੇ ਦੇਰ ਰਾਤ ਸੰਘਣੀ ਧੁੰਦ ਕਾਰਨ ਹੋਏ ਭਿਆਨਕ ਸੜਕ ਹਾਦਸੇ ’ਚ ਤਿੰਨ ਨੌਜਵਾਨਾਂ ਦੀ ਮੌਤ ਅਤੇ ਦੋ ਦੇ ਗੰਭੀਰ ਰੂਪ ਵਿੱਚ ਜਖ਼ਮੀ ਹੋ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਦੇਰ ਰਾਤ ਰੈਸਟੋਰੈਂਟ 'ਚ ਕੰਮ ਕਰਨ ਵਾਲੇ ਸਾਜਨ ਪਾਸਵਾਨ ਅਤੇ ਉਸ ਦਾ ਸਾਥੀ ਲਕਸ਼ਮਣ ਦਾਸ ਕੰਮ ਖਤਮ ਕਰਕੇ ਦੇਰ ਰਾਤ ਕਰੀਬ 12 ਵਜੇ ਆਪਣੇ ਪਿੰਡ ਵਿਰਕ ਨੂੰ ਜਾ ਰਹੇ ਸਨ। ਜਦੋਂ ਉਹ ਲੁਧਿਆਣਾ-ਫ਼ਿਰੋਜ਼ਪੁਰ ਮੁੱਖ ਮਾਰਗ ’ਤੇ ਸਿੱਧਵਾਂ ਖੁਰਦ ਕਾਲਜ ਰੋਡ ’ਤੇ....

ਰਾਏਕੋਟ, 25 ਦਸੰਬਰ (ਚਮਕੌਰ ਸਿੰਘ ਦਿਓਲ) : ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ,ਬਾਬਾ ਜੁਝਾਰ ਸਿੰਘ ਜੀ,ਬਾਬਾ ਜ਼ੋਰਾਵਰ ਸਿੰਘ ਜੀ,ਬਾਬਾ ਫਤਿਹ ਸਿੰਘ ਜੀ, ਮਾਤਾ ਗੁਜਰੀ ਜੀ ਅਤੇ ਸਿੰਘ-ਸ਼ਹੀਦਾਂ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਰਾਏ ਪੱਤੀ ਪਿੰਡ ਫੇਰੂਰਾਈਂ ਵਿਖੇ ਦੋ ਰੋਜ਼ਾ ਸਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ। ਧਾਰਮਿਕ ਸਮਾਗਮ ਦੇ ਪਹਿਲੇ ਦਿਨ ਸੰਤ ਬਾਬਾ ਗੁਰਚਰਨ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਨੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ....

ਕਾਦੀਆਂ, 25 ਦਸੰਬਰ : ਅਹਿਮਦੀਆਂ ਮੁਸਲਿਮ ਜਮਾਤ ਦੇ 127ਵੇਂ ਜਲਸੇ ਵਿੱਚ ਕਾਦੀਆਂ ਵਿਖੇ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਮੰਤਰੀ ਡਾ ਬਲਜੀਤ ਕੌਰ ਨੇ ਸੰਬੋਧਨ ਕਰਦਿਆਂ ਦੁਨੀਆਂ ਵਿੱਚ ਅਹਿਮਦੀਆਂ ਜਮਾਤ ਦੇ ਵਸਦੇ ਵਸਿੰਦਿਆਂ ਨੂੰ ਇਸ ਇਜਲਾਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਇਸ ਸਮਾਗਮ ਵਿੱਚ ਪਹੁੰਚਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਕੈਬਨਿਟ ਮੰਤਰੀ ਨੇ ਅਹਿਮਦੀਆਂ ਜਮਾਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਪੈਗਾਮ ਦਿੱਤਾ। ਉਨ੍ਹਾਂ ਕਿਹਾ ਕਿ ਅਹਿਮਦੀਆਂ....

ਰਾਏਕੋਟ, 25 ਦਸੰਬਰ (ਚਮਕੌਰ ਸਿੰਘ ਦਿਓਲ ) : ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਤਿੰਨੋ ਬਲਾਕਾਂ ਦੀ ਮੀਟਿੰਗ ਅੱਜ ਦਾਣਾ ਮੰਡੀ ਸੁਧਾਰ ਵਿਖੇ ਬਲਾਕ ਪ੍ਰਧਾਨ ਜਸਪ੍ਰੀਤ ਸਿੰਘ ਢੱਟ ਦੀ ਅਗਵਾਈ ਹੇਠ ਕੀਤੀ ਗਈ। ਜਿਸ ਵਿੱਚ ਕਿਸਾਨਾਂ ਨੂੰ ਆਉਂਦੀਆਂ ਸਮੱਸਿਆਵਾਂ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਪ੍ਰਧਾਨ ਜਸਪ੍ਰੀਤ ਸਿੰਘ ਢੱਟ, ਬਲਾਕ ਪੱਖੋਵਾਲ ਪ੍ਰਧਾਨ ਤੇਜਪਾਲ ਸਿੰਘ ਸਹੌਲੀ, ਬਲਾਕ ਰਾਏਕੋਟ ਦੇ ਪ੍ਰਧਾਨ ਗੁਰਮਿੰਦਰ ਸਿੰਘ ਗੋਗੀ ਭੁੱਲਰ ਨੇ ਜ਼ੀਰਾ ਸ਼ਰਾਬ ਫੈਕਟਰੀ ਸਾਹਮਣੇ ਪ੍ਰਦੂਸ਼ਿਤ ਹੋ ਰਹੇ ਪਾਣੀ....

ਲੁਧਿਆਣਾ, 24 ਦਸੰਬਰ : ਸਮਰੱਥ ਕਹਾਣੀਕਾਰ ਸੁਖਜੀਤ ਦੇ ਤੀਜੇ ਕਹਾਣੀ ਸੰਗ੍ਰਹਿ ਮੈਂ ਅਯਨਘੋਸ਼ ਨਹੀਂ ਨੂੰ ਭਾਰਤੀ ਸਾਹਿੱਤ ਅਕਾਡਮੀ ਦਿੱਲੀ ਵੱਲੋਂ ਸਾਲ 2022 ਦਾ ਵੱਕਾਰੀ ਪੁਰਸਕਾਰ ਮਿਲਣਾ ਪੰਜਾਬੀ ਜ਼ਬਾਨ ਲਈ ਬੜੇ ਮਾਣ ਵਾਲੀ ਗੱਲ ਹੈ। ਇਸ ਪੁਸਤਕ ਨੂੰ ਪੁਰਸਕਾਰ ਮਿਲਣ ਦੀ ਖ਼ਬਰ ਸੁਣਨ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਬਹੁਤ ਤਸੱਲੀ ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਹੈ। ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਕਿਹਾ ਹੈ ਕਿ ਮਾਛੀਵਾੜਾ (ਲੁਧਿਆਣਾ)....

- ਪੰਜਾਬ ਸਰਕਾਰ ਬੁਨਿਆਦੀ ਸਹਲੂਤਾ ਪ੍ਰਦਾਨ ਕਰਨ ਲਈ ਵਚਨਬੱਧ : ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਲੁਧਿਆਣਾ 24 ਦਸੰਬਰ : ਜਿਸ ਦਿਨ ਤੋ ਸੂਬੇ ਦੇ ਵਿਕਾਸ ਦੀ ਵਾਗਡੋਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੱਥਾਂ ਵਿੱਚ ਆਈ ਹੈ ਉਸੇ ਦਿਨ ਤੋ ਹੀ ਜਿੱਥੇ ਬੜ੍ਹੀ ਤੇਜੀ ਨਾਲ ਇਤਹਾਸਿਕ ਫੈਸਲੇ ਲਏ ਜਾ ਰਹੇ ਹਨ ਉਥੇ ਹੀ ਰਾਜ ਦੇ ਹਰ ਵਸਨੀਕ ਨੂੰ ਉਹਨਾ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆਂ ਕਰਵਾਉਣ ਲਈ ਸਿਰ ਤੋੜ੍ਹ ਯਤਨ ਕੀਤੇ ਜਾ ਰਹੇ ਹਨ। ਇੰਨਾਂ ਸਬਦਾਂ ਦਾ ਪ੍ਰਗਟਾਵਾ ਬੀਬੀ ਰਾਜਿੰਦਰਪਾਲ ਕੌਰ ਛੀਨਾ ਵਿਧਾਇਕ....

- ਹਲਕੇ ਦੇ ਵਸਨੀਕਾਂ ਨੇ ਵੀ ਪਹਿਲਕਦਮੀ 'ਤੇ ਪ੍ਰਗਟਾਈ ਤਸੱਲੀ - ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਦਾ ਘਰ-ਘਰ ਜਾ ਕੇ ਕੀਤਾ ਜਾਵੇਗਾ ਨਿਪਟਾਰਾ - ਵਿਧਾਇਕ ਸਿੱਧੂ ਲੁਧਿਆਣਾ, 24 ਦਸੰਬਰ : ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਨੂੰ ਉਨ੍ਹਾਂ ਦੇ ਘਰੋ-ਘਰ ਜਾ ਕੇ ਹੱਲ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ 'ਮੋਬਾਇਲ ਦਫ਼ਤਰ ਵੈਨੋ ਰਾਹੀਂ ਬੀਤੇ ਕੱਲ ਵਾਰਡ ਨੰਬਰ 42 ਦੇ ਵਸਨੀਕਾਂ ਦੀਆਂ ਮਸ਼ਕਿਲਾਂ ਸੁਣੀਆਂ ਗਈਆਂ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੇ ਨਾਲ ਵੱਖ-ਵੱਖ ਵਿਭਾਗਾਂ ਦੇ....

ਦਿੜ੍ਹਬਾ, 24 ਦਸੰਬਰ : ਪੰਜਾਬ ਸਰਕਾਰ ਸੂਬਾ ਵਾਸੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਦਾ ਸਰਵ ਪੱਖੀ ਵਿਕਾਸ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਹ ਪ੍ਰਗਟਾਵਾ ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਕਰੀਬ 20 ਲਾਭਪਾਤਰੀਆਂ ਨੂੰ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਕਰੀਬ ਤਿੰਨ ਲੱਖ ਰੁਪਏ ਦੇ ਸਹਾਇਤਾ ਰਾਸ਼ੀ ਚੈਕ ਸੌਂਪਦਿਆਂ ਕੀਤਾ। ਐਸ.ਡੀ.ਐਮ ਦਫ਼ਤਰ ਦਿੜ੍ਹਬਾ ਵਿਖੇ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣਦਿਆਂ....

ਫਤਹਿਗੜ੍ਹ ਸਾਹਿਬ, 24 ਦਸੰਬਰ : ਸ਼ਹੀਦੀ ਜੋੜ ਮੇਲ ਤੋਂ ਪਹਿਲਾਂ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਜ਼ਿਲੇ ਵਿੱਚ ਹੋਣ ਵਾਲੇ ਸਮਾਗਮ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜਨ ਲਈ ਮੌਕੇ ’ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲਿਆ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਜੋੜ ਮੇਲ 26 ਤੋਂ 28....

ਪਟਿਆਲਾ, 24 ਦਸੰਬਰ : ਪੰਜਾਬ ਦੇ ਮੁੰਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਦੇ ਸਰਕਾਰੀ ਸਕੂਲ ਵਿੱਚ ਪਹੁੰਚੇ। ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹੋ ਰਹੀ ਮੈਗਾ ਮਾਪੇ ਅਧਿਆਪਕ ਮਿਲੀਣ ਮੌਕੇ ਉਹ ਸਰਕਾਰੀ ਸਕੂਲ ਵਿੱਚ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਨਾਲ ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਉਨ੍ਹਾਂ ਨਾਲ ਹਨ। ਇਸ ਮੌਕੇ ਮੁੱਖ ਮੰਤਰੀ ਨੇ ਵਿਦਿਆਰਥੀਆਂ ਦੇ ਨਾਲ ਗੱਲਬਾਤ ਵੀ ਕੀਤੀ। ਇਸ ਮੌਕੇ ਵਿਦਿਆਰਥੀਆਂ ਨੇ ਮੁੱਖ ਮੰਤਰੀ ਨਾਲ....

ਮਾਛੀਵਾੜਾ : ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਆਮਦ ਦੀ ਯਾਦ ਵਿਚ ਮਾਛੀਵਾੜਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਲੱਗਦੇ ਜੋੜ ਮੇਲ ਦੇ ਦੂਜੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੁੱਜੇ ਜਿਨ੍ਹਾਂ ਨੇ ਗੁਰੂ ਘਰ ਦੇ ਦਰਸ਼ਨ ਕੀਤੇ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਦਾਨ ਤਾਂ ਹਰੇਕ ਵਿਅਕਤੀ ਕਰ ਸਕਦਾ ਹੈ ਪਰ ਸਾਡੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖ ਕੌਮ....

ਫਿਰੋਜ਼ਪੁਰ 24 ਦਸੰਬਰ : ਜ਼ੀਰਾ ਦੇ ਪਿੰਡ ਮਨਸੂਰਵਾਲ ਕਲਾਂ ਵਿਖੇ ਸਥਿਤ ਸ਼ਰਾਬ ਫੈਕਟਰੀ(ਮਾਲਬੋਰੋਜ ਇੰਟਰਨੈਸ਼ਨਲ ਪ੍ਰਾਈਵੇਟ ਲਿਮਿਟੇਡ) ਦੇ ਮਸਲੇ ਦੇ ਹੱਲ ਲਈ ਪੰਜਾਬ ਸਰਕਾਰ ਵੱਲੋਂ ਚਾਰ ਕਮੇਟੀਆਂ ਦਾ ਗਠਨ ਕੀਤਾ ਗਿਆ ਸੀ। ਇਨ੍ਹਾਂ ਕਮੇਟੀਆਂ ਵਿਚ ਪਾਣੀ ਦੇ ਪ੍ਰਦੂਸ਼ਣ ਦੀ ਜਾਂਚ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ, ਮਿੱਟੀ ਅਤੇ ਫਸਲਾਂ ਦੀ ਜਾਂਚ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਪਿੰਡਾਂ ਵਿਚ ਕੈਂਸਰ, ਹੈਪੈਟਾਈਟਸ ਬੀ ਆਦਿ ਬਿਮਾਰੀਆਂ ਦੇ ਵੱਧ ਰਹੇ ਕੇਸਾਂ ਦੀ ਜਾਂਚ ਲਈ ਸਿਹਤ ਵਿਭਾਗ ਅਤੇ ਪਸ਼ੂਆਂ ਵਿਚ....

ਸੰਗਰੂਰ, 24 ਦਸੰਬਰ : ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਕੂਲ ਸਿੱਖਿਆ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਲਈ ਮਹੱਤਵਪੂਰਨ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਉਪਰਾਲਿਆਂ ਦੀ ਲੜੀ ਤਹਿਤ ਅੱਜ ਜ਼ਿਲ੍ਹਾ ਸੰਗਰੂਰ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਆਯੋਜਿਤ 'ਮੈਗਾ ਮਾਪੇ ਅਧਿਆਪਕ ਮਿਲਣੀ' ਭਵਿੱਖ ਵਿੱਚ ਸਾਕਾਰਾਤਮਕ ਨਤੀਜੇ ਸਾਹਮਣੇ ਲਿਆਉਣ ਵਿੱਚ ਸਫ਼ਲ ਸਾਬਿਤ ਹੋਵੇਗੀ। ਇਹ ਪ੍ਰਗਟਾਵਾ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ....