ਮਾਲਵਾ

ਪ੍ਰਧਾਨ ਬਾਦਲ ਨਾਲ ਜ਼ਾਹਿਦਾ ਸੁਲੇਮਾਨ ਨੇ ਕੀਤੀ ਮੁਲਾਕਾਤ, ਮਲੇਰੋਕਟਲਾ ਦੇ ਪਛੜੇਪਣ ਅਤੇ ਸਿਆਸਤ ਬਾਰੇ ਹੋਈ ਵਿਚਾਰ-ਚਰਚਾ
ਚੰਡੀਗੜ੍ਹ : ਸੀਨੀਅਰ ਪੱਤਰਕਾਰ ਜ਼ਾਹਿਦਾ ਸੁਲੇਮਾਨ ਨੇ ਸੈਕਟਰ-9 ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਜਿਸ ਦੌਰਾਨ ਮਲੇਰੋਕਟਲਾ ਦੇ ਪਛੜੇਪਣ ਅਤੇ ਸਿਆਸਤ ਬਾਰੇ ਵਿਚਾਰ-ਚਰਚਾ ਹੋਈ। ਸੁਖਬੀਰ ਸਿੰਘ ਬਾਦਲ ਨਾਲ ਗੱਲਬਾਤ ਤੋਂ ਬਾਅਦ ਜ਼ਾਹਿਦਾ ਸੁਲੇਮਾਨ ਨੇ ਦੱਸਿਆ ਕਿ ਸੁਖਬੀਰ ਬਾਦਲ ਮਲੇਰਕੋਟਲਾ ਸ਼ਹਿਰ ਦੀ ਇਤਿਹਾਸਕਤਾ ਅਤੇ ਭਾਈਚਾਰਕ ਸਾਂਝ ਤੋਂ ਬਹੁਤ ਪ੍ਰਭਾਵਤ ਹਨ, ਪਰ ਨਾਲ ਹੀ ਉਨ੍ਹਾਂ ਨੂੰ ਇਸ ਗੱਲ ਦਾ ਦੁੱਖ ਹੈ ਕਿ ਜਿਸ ਢੰਗ ਨਾਲ ਮਲੇਰਕੋਟਲਾ ਦਾ ਵਿਕਾਸ....
ਸਾਫਟਬਾਲ ਅੰਡਰ-14 ਉਮਰ ਵਰਗ 'ਚ ਲੁਧਿਆਣਾ ਦੀ ਰਹੀ ਝੰਡੀ
ਲੁਧਿਆਣਾ (ਰਘਵੀਰ ਸਿੰਘ ਜੱਗਾ ) : 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਦੂਸਰੇ ਦਿਨ ਦੇ ਖੇਡ ਮੁਕਾਬਲਿਆਂ ਵਿੱਚ ਅੰਡਰ-21 ਲੜਕੇ/ਲੜਕੀਆਂ ਦੇ ਰੋਮਾਂਚਕ ਮੁਕਾਬਲੇ ਹੋਏ। ਵੱਖ-ਵੱਖ ਜ਼ਿਲ੍ਹਿਆਂ ਵਿੱਚ 15 ਤੋਂ 22 ਅਕਤੂਬਰ ਤੱਕ ਵੱਖ-ਵੱਖ ਖੇਡਾਂ ਦੇ ਰਾਜ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ। ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਰਵਿੰਦਰ ਸਿੰਘ ਵੱਲੋਂ ਇਸ ਸਬੰਧੀ ਵਿਸਥਾਰ ਨਾਲ ਦੱਸਿਆ ਗਿਆ ਕਿ ਇਸ ਮੈਗਾ ਖੇਡ ਮੇਲੇ 'ਖੇਡਾਂ ਵਤਨ ਪੰਜਾਬ ਦੀਆਂ' ਦਾ ਰਸਮੀ ਉਦਘਾਟਨ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵੱਲੋਂ 29 ਅਗਸਤ....
ਨੰਬਰਦਾਰਾਂ ਖਿਲਾਫ਼ ਦਰਜ ਮੁਕੱਦਮੇ ਦੀ ਭਾਰਤੀ ਕਿਸਾਨ ਯੂਨੀਅਨ ਵੱਲੋਂ ਨਿਖੇਧੀ
ਜਗਰਾਉਂ (ਰਛਪਾਲ ਸਿੰਘ ਸ਼ੇਰਪੁਰੀ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਅਤੇ ਜ਼ਿਲਾ ਸਕੱਤਰ ਇੰਦਰਜੀਤ ਸਿੰਘ ਧਾਲੀਵਾਲ ਨੇ ਬੀਤੇ ਦਿਨੀਂ ਸੰਗਰੂਰ ਵਿਖੇ ਅਪਣੀਆਂ ਹੱਕੀ ਮੰਗਾਂ ਲਈ ਰੋਸ ਪ੍ਰਦਰਸ਼ਨ ਕਰ ਰਹੇ ਸੂਬੇ ਭਰ 'ਚੋਂ ਆਏ ਨੰਬਰਦਾਰਾਂ 'ਤੇ ਮੜੇ ਪੁਲਸ ਕੇਸ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਭਗਵੰਤ ਮਾਨ ਸਰਕਾਰ ਤੋਂ ਪਰਚਾ ਜਲਦੀ ਰੱਦ ਕਰਨ ਦੀ ਮੰਗ ਕੀਤੀ ਹੈ। ਦੋਹਾਂ ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਭਰ ਦੇ 35 ਹਜਾਰ ਦੇ ਕਰੀਬ ਨੰਬਰਦਾਰ....
ਗਿੱਲ ਇਨਕਲੇਵ ਕਲੋਨੀ ਵਿਖੇ ਕੈਂਸਰ ਮੈਡੀਕਲ ਕੈੰਪ ਲਗਵਾਇਆ ਗਿਆ
ਜਗਰਾਉਂ (ਰਛਪਾਲ ਸਿੰਘ ਸ਼ੇਰਪੁਰੀ) : ਜਗਰਾਓਂ ਦੀ ਗਿੱਲ ਇਨਕਲੇਵ ਕਾਲੋਨੀ ਵਲੋਂ ਅਤੇ ਕਪਤਾਨ ਅਵਤਾਰ ਸਿੰਘ ਛੀਨਾ ਕੋਠੇ ਰਾਹਲਾ ਯੂ ਐਸ ਏ ਵਲੋਂ ਇਕ ਫ੍ਰੀ ਮੈਡੀਕਲ ਕੈਂਸਰ ਕੈੰਪ ਲਗਵਾਇਆ ਗਿਆ ਇਹ ਕੈੰਪ ਗਿੱਲ ਇਨਕਲੇਵ ਕਾਲੋਨੀ ਵਿਖੇ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਲਗਵਾਇਆ ਗਿਆ ਇਸ ਕੈੰਪ ਵਿਚ ਔਰਤਾਂ ਦੀ ਸ਼ਰੀਰਿਕ ਜਾਂਚ , ਮਰਦਾ ਦੇ ਗਦੂਦਾਂ ਦੇ ਕੈਂਸਰ ਲਾਇ ਪੀ ਐਸ ਏ ਟੈਸਟ , ਅਤੇ ਔਰਤਾਂ ਅਤੇ ਮਰਦਾ ਦੇ ਮੂੰਹ ਦੇ ਕੈਂਸਰ ਦੀ ਜਾਂਚ , ਮਰਦਾ ਦੇ ਬਲੱਡ ਕੈਂਸਰ ਦੀ ਜਾਂਚ ਕੀਤੀ ਗਈ....
ਸੀਨੀਅਰ ਸੈਕੰਡਰੀ ਸਕੂਲ ਵਿੱਚ ਮਾਪੇ -ਅਧਿਆਪਕ ਮਿਲਣੀ ਕਰਵਾਈ ਗਈ।
ਰਾਮਪੁਰਾ ਫੂਲ (ਅਮਨਦੀਪ ਸਿੰਘ ਗਿਰ) : ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫੂਲ ਟਾਊਨ ਵਿੱਚ ਸਿੱਖਿਆ ਵਿਭਾਗ ਦੀ ਹਦਾਇਤ ਤੇ ਪਿ੍ੰਸੀਪਲ ਰੇਖਾ ਰਾਣੀ ਜੀ ਦੀ ਯੋਗ ਅਗਵਾਈ ਅਤੇ ਭਾਰਤੀ ਫਾਊਂਡੇਸ਼ਨ (ਲੁਧਿ:) ਦੇ ਸਹਿਯੋਗ ਨਾਲ ਸਕੂਲ ਵਿੱਚ ਸਾਦੇ ਪਰ ਪ੍ਰਭਾਵਸ਼ਾਲੀ ਤਰੀਕੇ ਨਾਲ ਮਾਪੇ ਅਧਿਆਪਕ ਮਿਲਣੀ ਦਾ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਬੱਚਿਆਂ ਦੇ ਭਵਿੱਖ ਅਤੇ ਪ੍ਰਦਰਸ਼ਨ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ। ਇਸ ਮਿਲਣੀ ਵਿੱਚ ਭਾਰਤੀ ਫਾਊਂਡੇਸ਼ਨ ਵੱਲੋਂ ਪ੍ਰਦੀਪ ਕੁਮਾਰ ਅਤੇ ਅਮਰਜੀਤ ਸਿੰਘ....
ਮੰਦਰ ਐਕਟ ਦੀ ਮੰਗ ਨੂੰ ਲੈ ਕੇ ਰਾਏਕੋਟ ਵਿਖੇ ਮੀਟਿੰਗ ਕੀਤੀ ਗਈ
ਰਾਏਕੋਟ (ਚਰਨਜੀਤ ਸਿੰਘ ਬੱਬੂ) : ਮੰਦਰ ਐਕਟ ਦੀ ਮੰਗ ਨੂੰ ਲੈ ਕੇ ਅੱਜ ਸਥਾਨਕ ਮੰਦਰ ਸਿਵਾਲਾ ਖਾਮ (ਤਲਾਬ ਵਾਲਾ) ਵਿੱਚ ਟੀਮ ਮੰਦਰ ਐਕਟ ਦੀ ਇੱਕ ਮੀਟਿੰਗ ਸੰਸਥਾ ਦੇ ਚੇਅਰਮੈਨ ਮਹੰਤ ਸ੍ਰੀ ਰਵੀ ਕਾਂਤ ਮੁਨੀ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਸਵਾਮੀ ਸ੍ਰੀ ਅਮਰੇਸ਼ਵਰ ਜੀ (ਮੋਗੇ ਵਾਲੇ) ਵੀ ੳਚੇਚੇ ਤੌਰ ਤੇ ਹਾਜ਼ਰ ਹੋਏ। ਉਨਾਂ ਤੋਂ ਇਲਾਵਾ ਸੂਬਾ ਸੰਯੋਜ਼ਕ ਮਨੋਜ ਕੁਮਾਰ ਨੰਨਾ , ਸਵਾਮੀ ਸ੍ਰੀ ਭਾਗਵਤ ਦਾਸ ਤੋਂ ਇਲਾਵਾ ਜੱਥੇਬੰਦੀ ਦੇ ਹੋਰ ਕਈ ਆਗੂਆਂ ਵਲੋਂ ਵੀ ਸ਼ਮੂਲੀਅਤ ਕੀਤੀ ਗਈ। ਮੀਟਿੰਗ ’ਚ ਪੁੱਜੇ ਸ਼ਹਿਰ....
ਗੁਰਮੀਤ ਮੀਤੇ ਨੂੰ ਮੂਸੇਵਾਲਾ ਹੱਤਿਆਕਾਂਡ ਦੀ ਰੇਕੀ ਕਰਨ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
ਲੁਧਿਆਣਾ : ਮੂਸੇਵਾਲਾ ਹੱਤਿਆਕਾਂਡ ਵਿਚ ਲੁਧਿਆਣਾ ਪੁਲਿਸ ਨੇ ਵੱਡਾ ਖੁਲਾਸਾ ਕੀਤਾ ਹੈ। ਹੱਤਿਆਕਾਂਡ ਵਿਚ ਹਥਿਆਰ ਸਪਲਾਈ ਕਰਨ ਜਾ ਰਹੀ ਫਾਰਚੂਨਰ ਗੱਡੀ ਵਿਚ ਜੋ ਤੀਜਾ ਵਿਅਕਤੀ ਅਣਪਛਾਤਾ ਸੀ, ਉਸ ਦੀ ਪਛਾਣ ਹੋ ਗਈ ਹੈ। ਉਹ ਬਟਾਲਾ ਵਾਸੀ ਗੁਰਮੀਤ ਸਿੰਘ ਮੀਤੇ ਹੈ। ਦੋਸ਼ ਹੈ ਕਿ ਗੁਰਮੀਤ ਮੀਤੇ ਨੇ ਮੂਸੇਵਾਲਾ ਹੱਤਿਆਕਾਂਡ ਵਿਚ ਰੇਕੀ ਕੀਤੀ ਸੀ। ਦੋਸ਼ੀ ਗੁਰਮੀਤ ਸਿੰਘ ਮੀਤੇ ਫਾਰਚੂਰ ਕਾਰ ਵਿਚ ਪੁਲਿਸ ਦੀ ਵਰਦੀ ਰੱਖ ਕੇ ਲੈ ਜਾ ਰਿਹਾ ਸੀ। ਮੀਤੇ ਜੈਵਲਿਨ ਦਾ ਨੈਸ਼ਨਲ ਪੱਧਰ ਦਾ ਖਿਡਾਰੀ ਹੈ। ਉਹ ਪੰਜਾਬ ਪੁਲਿਸ....
ਆਪਣੇ ਪੁੱਤਰ ਸਿੱਧੂ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਹਰ ਲੜ੍ਹਾਈ ਲੜਨਗੇ : ਬਲਕੌਰ ਸਿੰਘ
ਮਾਨਸਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ 5 ਮਹੀਨੇ ਬੀਤ ਚੁੱਕੇ ਹਨ, ਇਸ ਬਾਵਜੂਦ ਵੀ ਐਤਵਾਰ ਨੂੰ ਉਸਦੇ ਪ੍ਰਸ਼ੰਸਕ ਸਿੱਧੂ ਮੂਸੇਵਾਲਾ ਦੇ ਪਿਤਾ-ਮਾਤਾ ਨੂੰ ਮਿਲਦੇ ਹਨ, ਅੱਜ ਵੱਡੀ ਗਿਣਤੀ ’ਚ ਆਏ ਸਿੱਧੂ ਮੂਸੇਵਾਲਾ ਦੇ ਪ੍ਰੰਸ਼ਸਕਾਂ ਨੂੰ ਸੰਬੋਧਨ ਕਰਦਿਆਂ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਸਰਕਾਰ ਉਸਦੇ ਪੁੱਤਰ ਦੇ ਕਾਤਲ ਅਤੇ ਸਾਜ਼ਿਸਕਰਤਾ ਨੂੰ ਗ੍ਰਿਫਤਾਰ ਕਰਕੇ ਇਨਸਾਫ ਦੇਵੇਗੀ। ਉਨ੍ਹਾਂ ਆਪਣਾ ਗੁੱਸਾ ਜਾਹਰ ਕਰਦਿਆਂ ਕਿਹਾ ਕਿ ਅੱਜ ਗੈਂਗਸਟਰ ਸ਼ਰੇਆਮ....
ਅਤਿ ਆਧੁਨਿਕ ਸੋਹਾਣਾ ਕੈਂਸਰ ਰਿਸਰਚ ਇੰਸਟੀਚਿਊਟ ਮੋਹਾਲੀ ਵਿਚ ਖੁੱਲ੍ਹਿਆ
ਮੋਹਾਲੀ : ਮੋਹਾਲੀ ਜ਼ਿਲੇ ਨੂੰ ਸੋਹਣਾ ਹਸਪਤਾਲ ਵੱਲੋਂ ਤਿਆਰ ਕੀਤਾ ਗਿਆ ਸੋਹਾਣਾ ਕੈਂਸਰ ਰਿਸਰਚ ਇੰਸਟੀਚਿਊਟ ਆਮ ਲੋਕਾਂ ਲਈ ਖ਼ੋਲ ਦਿਤਾ ਗਿਆ। ਇਸ ਹਸਪਤਾਲ ਦੇ ਖੁੱਲਣ ਨਾਲ ਉੱਤਰੀ ਭਾਰਤ ਤੋਂ ਲੰਬੇ ਸਮੇਂ ਤੋਂ ਅਤਿ ਆਧੁਨਿਕ ਮਸ਼ੀਨਾਂ ਵਾਲੇ ਇਕ ਸੰਪੂਰਨ ਕੈਂਸਰ ਦੇ ਇਲਾਜ ਕਰਨ ਦੇ ਹਸਪਤਾਲ ਦੀ ਕਮੀ ਪੂਰੀ ਹੋ ਗਈ। ਇਸ ਹਸਪਤਾਲ ਦਾ ਉਦਘਾਟਨ ਸਿੰਘ ਸਾਹਿਬਾਨਾਂ ਅਤੇ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਵੱਲੋਂ ਪੰਥ ਰਤਨ ਭਾਈ ਸਾਹਿਬ ਭਾਈ ਜਸਬੀਰ ਸਿੰਘ ਜੀ ਖ਼ਾਲਸਾ ਖੰਨੇ ਵਾਲਿਆਂ ਦੀ ਯਾਦ ‘ਚ ਕਰਵਾਏ ਸਾਲਾਨਾ ਗੁਰਮਤਿ....
ਮੁੱਖ ਮੰਤਰੀ ਮਾਨ ਆਪਣੇ ਮੰਤਰੀ ਸਰਾਰੀ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕਰ ਰਹੇ : ਸ਼ਰਮਾ
ਬਠਿੰਡਾ : ਸਾਬਕਾ ਮੰਤਰੀ ਭਾਜਪਾ ਆਗੂ ਸੁੰਦਰ ਸ਼ਾਮ ਅਰੋੜਾ ਦੀ ਗ੍ਰਿਫ਼ਤਾਰੀ 'ਤੇ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਿੰਨੀ ਜਲਦੀ ਭਗਵੰਤ ਮਾਨ ਸਰਕਾਰ ਨੇ ਸੁੰਦਰ ਸ਼ਾਮ ਅਰੋੜਾ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਹੈ। ਫਿਰ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਮੰਤਰੀ ਫ਼ੌਜਾ ਸਿੰਘ ਸਰਾਰੀ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕਰ ਰਹੇ। ਮੰਤਰੀ ਸਰਾਰੀ ਦੀ ਆਡੀਓ ਕਾਫੀ ਵਾਇਰਲ ਹੋ ਰਹੀ ਹੈ, ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ, ਇਸ ਗੱਲ ਦਾ ਮੁੱਖ ਮੰਤਰੀ ਮਾਨ ਜਵਾਬ ਜ਼ਰੂਰ ਦੇਣ।ਵਿਜੀਲੈਂਸ ਨੂੰ....
ਵਾਰਿਸ ਸ਼ਾਹ ਨੇ ਰੀਤ ਤੋਂ ਵੱਧ ਪ੍ਰੀਤ ਨੂੰ ਕਿੱਸਾ ਹੀਰ ਰਾਂਝਾ ਵਿੱਚ ਨਿਭਾਇਆ : ਡਾ. ਸੁਰਜੀਤ ਪਾਤਰ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਮਹਾਨ ਕਿੱਸਾ ਕਵੀ ਸੱਯਦ ਵਾਰਿਸ ਸ਼ਾਹ ਦੇ 300ਵੇਂ ਜਨਮ ਉਤਸਵ ਨੂੰ ਸਮਰਪਿਤ ਵਾਰਿਸ ਸ਼ਾਹ ਯਾਦਗਾਰੀ ਭਾਸ਼ਨ ਦੇਂਦਿਆਂ ਪੰਜਾਬ ਆਰਟਸ ਕੌਂਸਲ ਦੇ ਚੇਅਰਮੈਨ ਪਦਮ ਸ਼੍ਰੀ ਡਾ. ਸੁਰਜੀਤ ਪਾਤਰ ਨੇ ਬੀਤੀ ਦੁਪਹਿਰ ਪੰਜਾਬੀ ਭਵਨ ਵਿਖੇ ਸੰਬੋਧਨ ਕਰਦਿਆਂ ਕਿਹਾ ਹੈ ਕਿ ਵਾਰਿਸ ਸ਼ਾਹ ਨੇ ਆਪਣੇ ਲਿਖੇ ਕਿੱਸਾ ਹੀਰ ਰਾਂਝਾ ਵਿੱਚ ਰੀਤ ਨਾਲੋਂ ਵੱਧ ਪ੍ਰੀਤ ਨਿਭਾਉਣ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਰੀਤ ਸਥੂਲ ਹੁੰਦੀ ਹੈ ਪਰ ਪ੍ਰੀਤ ਤਰਲ ਸਰੂਪ ਹੈ ਅਤੇ....
ਸੂਬਾ ਪੱਧਰੀ ਖੇਡ ਮੁਕਾਬਲਿਆਂ 'ਚ ਹਿੱਸਾ ਲੈ ਰਹੇ ਖਿਡਾਰੀਆਂ ਦੀ ਵਿਧਾਇਕ ਪਠਾਣਮਾਜਰਾ ਨੇ ਕੀਤੀ ਹੌਸਲਾ ਅਫਜ਼ਾਈ
ਪਟਿਆਲਾ : 'ਖੇਡਾਂ ਵਤਨ ਪੰਜਾਬ ਦੀਆਂ' ਦੇ ਪੰਜਾਬੀ ਯੂਨੀਵਰਸਿਟੀ ਵਿਖੇ ਚੱਲ ਰਹੇ ਕਬੱਡੀ ਦੇ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈ ਰਹੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਲਈ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵਿਸ਼ੇਸ਼ ਤੌਰ ਉਤੇ ਖੇਡ ਮੈਦਾਨ ਵਿੱਚ ਪੁੱਜੇ। ਇਸ ਮੌਕੇ ਵਿਧਾਇਕ ਗੁਰਲਾਲ ਘਨੌਰ ਤੇ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਅਰਵਿੰਦ ਵੀ ਮੌਜੂਦ ਸਨ। ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਨੇ....
‘ਆਪ’ ਪੰਜਾਬ ਨੂੰ ਜੰਗਲ ਤੇ ਕੰਗਾਲੀ ਰਾਜ ਵੱਲ ਧੱਕ ਰਹੀ ਹੈ: ਜਸਵੀਰ ਗੜ੍ਹੀ
ਚੰਡੀਗੜ੍ਹ : ਬਹੁਜਨ ਸਮਾਜ ਪਾਰਟੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ‘ਆਪ’ ਸਰਕਾਰ ਦੇ 7 ਮਹੀਨਿਆਂ ਵਿੱਚ ਪੰਜਾਬ ਨੂੰ ਜੰਗਲੀ ਤੇ ਕੰਗਾਲੀ ਰਾਜ ਵੱਲ ਧੱਕਿਆ ਜਾ ਰਿਹਾ ਹੈ। ਇੱਥੋਂ ਜਾਰੀ ਇਕ ਬਿਆਨ ਵਿੱਚ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੀ ਸਰਕਾਰ ਦੇ 7 ਮਹੀਨਿਆਂ ਦੇ ਕਾਰਜਕਾਲ ਨੂੰ ਲੈ ਕੇ ਕਰੋੜਾਂ ਰੁਪਏ ਖਰਚ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਵਿੱਚ ਲੱਗੀ ਹੈ। ਉਨ੍ਹਾਂ ਕਿਹਾ ਕਿ 7 ਮਹੀਨਿਆਂ ਵਿੱਚ ਪੰਜਾਬ ਅੰਦਰ ਲਾਅ ਐਂਡ....
ਰਾਜ ਪੱਧਰੀ ਖੇਡਾਂ ਦੇ ਦੂਜੇ ਦਿਨ ਫੁੱਟਬਾਲ, ਬੈਡਮਿੰਟਨ, ਟੈਨਿਸ, ਜਿਮਨਾਸਟਿਕਸ ਅਤੇ ਤੈਰਾਕੀ ਦੇ ਖੇਡ ਮੁਕਾਬਲੇ ਕਰਵਾਏ ਗਏ
ਐਸ ਏ ਐਸ ਨਗਰ : 'ਖੇਡਾਂ ਵਤਨ ਪੰਜਾਬ ਦੀਆਂ 2022' ਤਹਿਤ ਵੱਖ-ਵੱਖ ਖੇਡਾਂ ਦੇ ਰਾਜ ਪੱਧਰੀ ਮੁਕਾਬਲਿਆਂ ਦੇ ਦੂਜੇ ਦਿਨ ਜ਼ਿਲ੍ਹਾ ਐਸ.ਏ.ਐਸ ਨਗਰ ਵਿਖੇ ਫੁੱਟਬਾਲ, ਬੈਡਮਿੰਟਨ, ਲਾਅਨ ਟੈਨਿਸ, ਜਿਮਨਾਸਟਿਕਸ ਅਤੇ ਤੈਰਾਕੀ ਦੇ ਖੇਡ ਮੁਕਾਬਲੇ ਕਰਵਾਏ ਗਏ । ਖੇਡਾਂ ਦੇ ਦੂਜੇ ਦਿਨ ਦੇ ਨਤੀਜੇ ਸਾਂਝੇ ਕਰਦੇ ਹੋਏ ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਗੁਰਦੀਪ ਕੌਰ ਨੇ ਦੱਸਿਆ ਕਿ ਫੁੱਟਬਾਲ ਅੰਡਰ 17 ਸਾਲ ਉਮਰ ਵਰਗ ਲੜਕਿਆਂ ਦੇ ਪਹਿਲੇ ਮੈਚ ਵਿਚ ਮਲੇਰਕੋਟਲਾ ਨੇ ਰੋਪੜ ਨੂੰ 3-0 ਦੇ ਫਰਕ ਨਾਲ ਹਰਾਇਆ, ਦੂਜੇ ਮੈਚ ਵਿੱਚ....
ਸੰਨੀ ਭੱਲਾ ਅਦਾਲਤੀ ਹੁਕਮਾਂ ਮਗਰੋਂ ਵਿਜੀਲੈਂਸ ਨੇ ਕੀਤਾ ਰਿਹਾਅ
ਲੁਧਿਆਣਾ : ਟਰਾਂਸਪੋਰਟ ਟੈਂਡਰ ਘੁਟਾਲੇ ਮਾਮਲੇ ਦੇ ਵਿੱਚ ਅੱਜ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਸੰਨੀ ਭੱਲਾ ਨੂੰ ਅਦਾਲਤ ਦੇ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਉਸ ਨੂੰ ਰਿਹਾਅ ਕਰਨ ਦੇ ਹੁਕਮ ਦਿੱਤੇ। ਅਦਾਲਤੀ ਹੁਕਮਾਂ ਦੀ ਪਾਲਣਾ ਕਰਦਿਆਂ ਵਿਜੀਲੈਂਸ ਨੇ ਸੰਨੀ ਭੱਲਾ ਨੂੰ ਰਿਹਾਅ ਕਰ ਦਿੱਤਾ। ਇਸ ਮੌਕੇ ਐਮ ਪੀ ਰਵਨੀਤ ਬਿੱਟੂ ਵੀ ਸੰਨੀ ਭੱਲਾ ਨੂੰ ਸਮਰਥਨ ਦੇਣ ਲਈ ਅਦਾਲਤ ਪਹੁੰਚੇ। ਉਨ੍ਹਾਂ ਕਿਹਾ ਕਿ ਅਸੀਂ ਹਰ ਜਾਂਚ ਦੇ ਵਿਚ ਸਮਰਥਨ ਦੇਣ ਨੂੰ ਤਿਆਰ ਹਾਂ ਪਰ ਜਾਂਚ ਸਹੀ....