ਮਾਲਵਾ

ਵਿਧਾਇਕ ਅਮੋਲਕ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਬਰਗਾੜੀ, ਬੁਰਜ ਜਵਾਹਰ ਸਿੰਘ ਤੇ ਬੁਰਜ ਹਰੀਕਾ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ
ਸਿੱਖਿਆ ਕ੍ਰਾਂਤੀ ਤਹਿਤ ਬਦਲੀ ਜਾ ਰਹੀ ਸਕੂਲਾਂ ਦੀ ਨੁਹਾਰ- ਵਿਧਾਇਕ ਅਮੋਲਕ ਸਿੰਘ ਜੈਤੋ 16 ਅਪ੍ਰੈਲ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਬਦਲਦਾ ਪੰਜਾਬ ਮੁਹਿੰਮ ਤਹਿਤ ਲਗਾਤਾਰ ਸਰਕਾਰੀ ਸਕੂਲਾਂ ਨੂੰ ਬੁਨਿਆਦੀ ਸਹੂਲਤਾਂ ਦੇ ਕੇ ਸਕੂਲਾਂ ਦਾ ਵਿਕਾਸ ਕੀਤਾ ਜਾ ਰਿਹਾ ਹੈ, ਤਾਂ ਜੋ ਵਿਦਿਆਰਥੀਆਂ ਨੂੰ ਉੱਚ ਦਰਜੇ ਦੀ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਜੈਤੋ ਸ. ਅਮੋਲਕ ਸਿੰਘ....
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਚੇਅਰਮੈਨ ਢਿੱਲਵਾਂ ਨੇ 4.25 ਲੱਖ ਦੇ ਚੈੱਕ ਸਕੂਲਾਂ ਨੂੰ ਸੌਂਪੇ 
ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ : ਢਿੱਲਵਾਂ ਫ਼ਰੀਦਕੋਟ 16 ਅਪ੍ਰੈਲ 2025 : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਪੰਜਾਬ ਸਿੱਖਿਆ ਕ੍ਰਾਂਤੀ ਅਤੇ ਪੜਦਾ ਪੰਜਾਬ,ਬਦਲਦਾ ਪੰਜਾਬ ਤਹਿਤ ਚੇਅਰਮੈਨ ਪਲਾਨਿੰਗ ਬੋਰਡ ਸੁਖਜੀਤ ਸਿੰਘ ਢਿੱਲਵਾਂ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀ ਕਲਾਂ ਨੂੰ 3 ਲੱਖ ਦਾ ਚੈੱਕ ਭੇਂਟ ਕੀਤਾ ਅਤੇ ਡਾ. ਚੰਦਾ ਸਿੰਘ ਮਰਵਾਹਾ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਕੋਟਕਪੂਰਾ ਨੂੰ 1.25 ਲੱਖ ਦਾ ਚੈੱਕ ਭੇਂਟ ਕੀਤਾ ਅਤੇ ਸਕੂਲ ਵਿੱਚ ਹੋਏ ਆਧੁਨਿਕੀਕਰਨ ਦੇ....
ਪੰਜਾਬ ਸਰਕਾਰ ਨੇ ਦਲਿਤ ਸਮਾਜ ਨੂੰ ਐਡਵੋਕੇਟ ਜਨਰਲ ਦੇ ਅਹੁਦੇ ਤੱਕ ਪਹੁੰਚਾਉਣ ਲਈ ਲਿਆ ਇਤਿਹਾਸਿਕ ਫੈਸਲਾ : ਗੁਰਦਿੱਤ ਸਿੰਘ ਸੇਖੋਂ
ਸਰਕਾਰ ਨੇ ਡਾ.ਭੀਮ ਰਾਓ ਅੰਬੇਦਕਰ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਪਹਿਲੀ ਵਾਰ ਲਾਅ ਅਫ਼ਸਰ ਦੀਆਂ 58 ਅਸਾਮੀਆਂ ਵਿੱਚ ਰਾਖਵੇਂਕਰਨ ਦੀ ਵਿਵਸਥਾ ਲਿਆਂਦੀ ਗਈ - ਸੇਖੋਂ ਫ਼ਰੀਦਕੋਟ 16 ਅਪ੍ਰੈਲ 2025 : ਸਾਲ 2022 ਵਿਚ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਚੋਣਾਂ ਲੜਨ ਸਮੇਂ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਉਪਰੰਤ ਅਸੀਂ ਸ਼ਹੀਦ-ਏ-ਆਜਮ ਸ. ਭਗਤ ਸਿੰਘ ਅਤੇ ਡਾ. ਭੀਮ ਰਾਓ ਅੰਬੇਦਕਰ ਦੀ ਸੋਚ ਅਨੁਸਾਰ ਚੱਲਾਂਗੇ। ਉਨ੍ਹਾਂ ਦੇ ਸਿਧਾਂਤ ਅਨੁਸਾਰ ਕੰਮ ਕਰਾਂਗੇ। ਜੋ ਪੰਜਾਬ ਸਰਕਾਰ ਸਥਾਪਤੀ....
ਐਡਵੋਕੇਟ ਜਨਰਲ ਦੇ ਦਫਤਰ ਵਿੱਚ ਐਸਸੀ ਭਾਈਚਾਰੇ ਨੂੰ ਰਾਖਵਾਂਕਰਨ ਦੇਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ- ਵਿਧਾਇਕ ਗੋਲਡੀ
ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਦੀ ਸੋਚ ਅਨੁਸਾਰ ਕੰਮ ਕਰ ਰਹੀ ਹੈ ਜਲਾਲਾਬਾਦ 16 ਅਪ੍ਰੈਲ 2025 : ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਅੱਜ ਇੱਥੇ ਪ੍ਰੈਸ ਕਾਨਫਰੰਸ ਕਰਦਿਆਂ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭਾਰਤ ਰਤਨ, ਸੰਵਿਧਾਨ ਨਿਰਮਾਤਾ, ਯੁੱਗ ਪੁਰਸ਼ ਡਾ ਭੀਮ ਰਾਓ ਅੰਬੇਡਕਰ ਜੀ ਦੇ ਸੋਚ ਅਤੇ ਸਿਧਾਂਤ ਅਨੁਸਾਰ ਕੰਮ ਕਰ ਰਹੀ ਹੈ। ਉਹਨਾਂ ਨੇ ਕਿਹਾ ਕਿ ਐਡਵੋਕੇਟ ਜਨਰਲ ਦੇ ਦਫਤਰ....
ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ 2 ਕਰੋੜ 10 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ
ਜਲਾਲਾਬਾਦ 16 ਅਪ੍ਰੈਲ 2025 : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ੁਰੂ ਕੀਤੇ ਗਏ ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਦੇ ਤਹਿਤ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਸਰਕਾਰੀ ਸਕੂਲਾਂ ਵਿੱਚ ਦੋ ਕਰੋੜ 9 ਲੱਖ 81 ਹਜਾਰ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨਾਂ ਨੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਚੱਕ....
ਵਿਧਾਇਕ ਗਰੇਵਾਲ, ਮੇਅਰ ਇੰਦਰਜੀਤ ਕੌਰ ਅਤੇ ਨਗਰ ਨਿਗਮ ਮੁਖੀ ਡਚਲਵਾਲ ਨੇ ਮੁੱਖ ਡੰਪ ਸਾਈਟ 'ਤੇ ਤਾਜ਼ੇ ਕੂੜੇ ਦੇ ਨਿਪਟਾਰੇ ਦੇ ਸ਼ੁਰੂ ਹੋਣ 'ਤੇ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ
19.62 ਲੱਖ ਮੀਟ੍ਰਿਕ ਟਨ ਪੁਰਾਣੇ ਕੂੜੇ ਦਾ ਬਾਇਓਰੀਮੀਡੀਏਸ਼ਨ ਜਲਦੀ ਸ਼ੁਰੂ ਹੋਵੇਗਾ; ਠੇਕੇਦਾਰ ਦੁਆਰਾ ਮਸ਼ੀਨਰੀ ਲਗਾਈ ਜਾ ਰਹੀ ਹੈ ਮੁੱਖ ਡੰਪ ਸਾਈਟ 'ਤੇ ਕੂੜੇ ਦੇ ਢੇਰ ਜਲਦੀ ਹੀ ਬੀਤੇ ਦੀ ਗੱਲ ਹੋ ਜਾਣਗੇ - ਵਿਧਾਇਕ, ਮੇਅਰ ਲੁਧਿਆਣਾ, 16 ਅਪ੍ਰੈਲ 2025 : ਨਗਰ ਨਿਗਮ (ਐਮਸੀ) ਵੱਲੋਂ ਤਾਜਪੁਰ ਰੋਡ 'ਤੇ ਨਗਰ ਨਿਗਮ ਦੇ ਮੁੱਖ ਡੰਪ ਸਾਈਟ 'ਤੇ ਤਾਜ਼ੇ ਕੂੜੇ ਦੇ ਨਿਪਟਾਰੇ ਲਈ ਵੱਡੇ ਪ੍ਰੋਜੈਕਟ ਦੀ ਸ਼ੁਰੂਆਤ ਦੇ ਨਾਲ, ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਮੇਅਰ ਪ੍ਰਿੰਸੀਪਲ....
ਪੁਲਿਸ ਕਮਿਸ਼ਨਰੇਟ ਨੇ ਤੇਜ਼ ਕਾਰਵਾਈ ਲਈ ਸੇਫ ਸਿਟੀ, ਵਾਇਰਲੈੱਸ, ਜ਼ਿਲ੍ਹਾ ਕੰਟਰੋਲ ਅਤੇ 112 ਹੈਲਪਲਾਈਨ ਨੂੰ ਏਕੀਕ੍ਰਿਤ ਕੀਤਾ 
ਲੁਧਿਆਣਾ, 16 ਅਪ੍ਰੈਲ, 2025 : ਸੜਕ ਹਾਦਸਿਆਂ, ਟ੍ਰੈਫਿਕ ਭੀੜ ਅਤੇ ਛੋਟੇ ਅਪਰਾਧਾਂ ਵਿਰੁੱਧ ਤੇਜ਼ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਪੁਲਿਸ ਕਮਿਸ਼ਨਰੇਟ ਲੁਧਿਆਣਾ ਆਪਣੇ ਸੇਫ ਸਿਟੀ ਕੈਮਰਾ ਨੈੱਟਵਰਕ, ਵਾਇਰਲੈੱਸ ਸੰਚਾਰ, ਜ਼ਿਲ੍ਹਾ ਕੰਟਰੋਲ ਸੈਂਟਰ ਅਤੇ 112 ਹੈਲਪਲਾਈਨ ਕਾਰਜਾਂ ਨੂੰ ਇੱਕ ਯੂਨੀਫਾਈਡ ਕਮਾਂਡ ਸੈਂਟਰ ਵਿੱਚ ਜੋੜ ਰਹੀ ਹੈ। ਪੁਲਿਸ ਲਾਈਨਜ਼ ਵਿਖੇ ਸੇਫ ਸਿਟੀ ਕੈਮਰਾ ਨੈੱਟਵਰਕ ਦੇ ਨਿਰੀਖਣ ਦੌਰਾਨ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਐਲਾਨ ਕੀਤਾ ਕਿ ਇਹਨਾਂ ਪਹਿਲਾਂ ਖਿੰਡੇ ਹੋਏ ਕੰਟਰੋਲ....
ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 1.90 ਕਰੋੜ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ 
ਮਿਹਨਤੀ ਅਧਿਆਪਕਾਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਹੁਨਰ ਨੂੰ ਤਰਾਸ਼ਿਆ ਜਾ ਰਿਹਾ ਹੈ: ਬਰਿੰਦਰ ਗੋਇਲ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਨਾਲ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ: ਬਰਿੰਦਰ ਗੋਇਲ ਸੰਗਰੂਰ, 15 ਅਪ੍ਰੈਲ, 2025 : ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਹਲਕਾ ਲਹਿਰਾ ਅਧੀਨ ਆਉਂਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਲਗਭਗ 1.90 ਕਰੋੜ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਕੈਬਨਿਟ ਮੰਤਰੀ ਬਰਿੰਦਰ....
ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ : ਕੈਬਨਿਟ ਮੰਤਰੀ ਸੌਂਦ
ਸੌਂਦ ਵੱਲੋਂ ਹਲਕਾ ਖੰਨਾ ਦੇ 4 ਹੋਰ ਸਰਕਾਰੀ ਸਕੂਲਾਂ ਵਿੱਚ 34.50 ਲੱਖ ਰੁਪਏ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਇਸ ਤੋਂ ਪਹਿਲਾਂ ਵੀ ਕਈ ਸਕੂਲਾਂ ਦੀ ਨੁਹਾਰ ਬਦਲੀ ਖੰਨਾ, 15 ਅਪ੍ਰੈਲ 2025 : ਕੈਬਿਨਟ ਮੰਤਰੀ ਅਤੇ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਹਲਕਾ ਖੰਨਾ ਦੇ 4 ਹੋਰ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਮੌਕੇ ਕਿਹਾ ਕਿ ਤਿੰਨ ਸਾਲਾਂ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ....
ਪੁਲਿਸ ਨੇ ਵੱਡੇ ਨਸ਼ਾ ਤਸਕਰ ਨੂੰ ਕੀਤਾ ਗ੍ਰਿਫ਼ਤਾਰ, 1.17 ਕਿਲੋ ਹੈਰੋਇਨ ਹੋਈ ਬਰਾਮਦ
ਲੁਧਿਆਣਾ, 15 ਅਪ੍ਰੈਲ 2025 : ਲੁਧਿਆਣਾ ਵਿੱਚ ਪੁਲਿਸ ਨੇ ਇੱਕ ਵੱਡੇ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਤੋਂ 1.17 ਕਿਲੋ ਹੈਰੋਇਨ, ਇੱਕ ਪਿਸਤੌਲ ਅਤੇ ਤਿੰਨ ਕਾਰਤੂਸ ਬਰਾਮਦ ਕੀਤੇ ਗਏ ਹਨ। ਦੋਸ਼ੀ ਦੀ ਪਛਾਣ ਜਸਪ੍ਰੀਤ ਸਿੰਘ ਵਜੋਂ ਹੋਈ ਹੈ। ਉਸ ਵਿਰੁੱਧ ਥਾਣਾ ਡਿਵੀਜ਼ਨ 6 ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਮਾਮਲੇ ਦਰਜ ਹਨ। ਪੁਲਿਸ ਨੂੰ ਸੂਚਨਾ ਮਿਲੀ ਕਿ ਦੋਸ਼ੀ ਏਂਟਾ ਵਾਲਾ ਚੌਕ ਤੋਂ ਲੰਘਣ ਵਾਲਾ ਹੈ।....
ਖੇਡਾਂ ਸਾਨੂੰ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਦਾ ਵਰਦਾਨ ਦਿੰਦੀਆਂ ਹਨ : ਡਾ ਗੋਸਲ
ਪ੍ਰਿੰਸੀਪਲ ਸਰਵਣ ਸਿੰਘ ਖੇਡ ਪ੍ਰੇਮੀਆਂ ਦੇ ਰੂਬਰੂ ਹੋਏ ਲੁਧਿਆਣਾ 15 ਅਪ੍ਰੈਲ, 2025 : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਵੱਲੋਂ ਉਘੇ ਖੇਡ ਲਿਖਾਰੀ ਪ੍ਰਿੰਸੀਪਲ ਸਰਵਣ ਸਿੰਘ ਨਾਲ ਰੂਬਰੂ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਖੇਡ ਪ੍ਰੇਮੀਆਂ ਨੇ ਉਤਸ਼ਾਹ ਨਾਲ ਹਿਸਾ ਲਿਆ। ਇਸ ਸਮਾਗਮ ਦੀਆਂ ਪ੍ਰਧਾਨਗੀ ਕਰਦਿਆਂ ਯੂਨੀਵਰਿਸਟੀ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਨੇ ਕਿਹਾ ਕਿ ਖੇਡਾਂ ਸਾਨੂੰ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਨਾਲ ਜੋੜਦੀਆਂ ਹਨ ਅਤੇ ਖੁਸ਼ਹਾਲ ਜੀਵਨ ਦਾ....
ਅਰੀਨਾ ਐਨੀਮੇਸ਼ਨ ਲੁਧਿਆਣਾ ਨੇ ਇੱਕ ਅਭੁੱਲ ਸਾਲਾਨਾ ਦਿਵਸ ਸਮਾਗਮ ਦੇ ਨਾਲ ਉੱਤਮਤਾ ਦੇ 20 ਸਾਲਾਂ ਦਾ ਜਸ਼ਨ ਮਨਾਇਆ
ਲੁਧਿਆਣਾ, 15 ਅਪ੍ਰੈਲ 2025 : ਅਰੀਨਾ ਐਨੀਮੇਸ਼ਨ ਲੁਧਿਆਣਾ ਨੇ ਨਹਿਰੂ ਸਿਧਾਂਤ ਕੇਂਦਰ ਵਿਖੇ ਆਪਣੀ 20ਵੀਂ ਵਰ੍ਹੇਗੰਢ ਨੂੰ ਸ਼ਾਨਦਾਰ ਅੰਦਾਜ਼ ਵਿੱਚ ਮਨਾਇਆ, ਜਿਸ ਵਿੱਚ ਗਲੋਬਲ ਏਵੀਜੀਸੀ (ਐਨੀਮੇਸ਼ਨ, ਵਿਜ਼ੂਅਲ ਇਫੈਕਟਸ, ਗੇਮਿੰਗ, ਅਤੇ ਕਾਮਿਕਸ ਉਦਯੋਗ) ਵਿੱਚ ਦੋ ਦਹਾਕਿਆਂ ਦੀ ਰਚਨਾਤਮਕਤਾ, ਨਵੀਨਤਾ ਅਤੇ ਯੋਗਦਾਨ ਦਾ ਜਸ਼ਨ ਮਨਾਇਆ ਗਿਆ। ਇਸ ਇਵੈਂਟ ਨੇ ਵਿਦਿਆਰਥੀਆਂ, ਸਾਬਕਾ ਵਿਦਿਆਰਥੀਆਂ, ਉਦਯੋਗ ਦੇ ਪੇਸ਼ੇਵਰਾਂ, ਅਤੇ ਪਤਵੰਤਿਆਂ ਨੂੰ ਇੱਕ ਪ੍ਰੇਰਨਾਦਾਇਕ ਅਤੇ ਅਨੰਦਮਈ ਜਸ਼ਨ ਲਈ ਇਕੱਠੇ ਕੀਤਾ।....
ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ : ਗੁਰਮੀਤ ਸਿੰਘ ਖੁੱਡੀਆਂ
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਕੂਲਾਂ ਅੰਦਰ ਵੱਖ-ਵੱਖ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ ਲੰਬੀ, 15 ਅਪ੍ਰੈਲ 2025 : ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਮਾਨਯੋਗ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਯੋਗ ਰਹਿਨੁਮਾਈ ਹੇਠ ਸਿੱਖਿਆ ਕ੍ਰਾਂਤੀ ਆਰੰਭ ਹੋਈ ਹੈ। ਇਸ ਤਹਿਤ ਅੱਜ ਖੇਤੀਬਾੜੀ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਲੰਬੀ ਹਲਕੇ ਦੇ ਸਰਕਾਰੀ ਹਾਈ ਸਕੂਲ ਪੰਜਾਵਾ, ਸਰਕਾਰੀ ਪ੍ਰਾਇਮਰੀ ਸਕੂਲ ਖਿਓਵਾਲੀ, ਸਰਕਾਰੀ ਪ੍ਰਾਇਮਰੀ ਸਕੂਲ਼ ਮਹਿਣਾ....
ਜ਼ਿਲ੍ਹਾ ਭਾਸ਼ਾ ਦਫ਼ਤਰ  ਫ਼ਾਜ਼ਿਲਕਾ ਦੇ ਸਹਿਯੋਗ ਨਾਲ ਦੋ ਪੰਜਾਬੀ ਕਿਤਾਬਾਂ ਦਾ ਲੋਕ ਅਰਪਣ ਅਤੇ ਵਿਚਾਰ ਚਰਚਾ ਸਮਾਰੋਹ ਆਯੋਜਨ ਕੀਤਾ
ਕਿਤਾਬਾਂ ਨਵੀਂ ਪੀੜ੍ਹੀ ਦਾ ਮਾਰਗ ਦਰਸ਼ਨ ਕਰਨ ਤੇ ਪ੍ਰੇਰਨਾ ਦੇਣ ਵਾਲੀਆਂ- ਨਰਿੰਦਰ ਪਾਲ ਸਿੰਘ ਸਵਨਾ ਜ਼ਿਲ੍ਹਾ ਭਾਸ਼ਾ ਦਫ਼ਤਰ ਸਹਿਤ, ਕਲਾ ਤੇ ਕਿਤਾਬ ਨਾਲ ਨੌਜਵਾਨ ਪੀੜ੍ਹੀ ਨੂੰ ਜੋੜਨ ਲਈ ਕਰ ਰਿਹੈ ਵੱਖ -ਵੱਖ ਉਪਰਾਲੇ ਫਾਜ਼ਿਲਕਾ, 15 ਅਪ੍ਰੈਲ 2025 : ਜ਼ਿਲ੍ਹਾ ਭਾਸ਼ਾ ਅਫ਼ਸਰ ਭੁਪਿੰਦਰ ਉਤਰੇਜਾ ਦੀ ਅਗਵਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਾਜ਼ਿਲਕਾ ਦੇ ਸਹਿਯੋਗ ਨਾਲ ਇਲਾਕੇ ਦੇ ਪ੍ਰਸਿੱਧ ਸਾਹਿਤਕਾਰ ਸੇਵਾ ਮੁਕਤ ਪ੍ਰਿੰਸੀਪਲ ਅਸ਼ਵਨੀ ਆਹੂਜਾ ਦੀਆਂ ਦੋ ਪੰਜਾਬੀ ਕਿਤਾਬਾਂ ਕਿਸਮਤ ਮੁੱਠੀ 'ਚ ਅਤੇ ਸਫਲਤਾ....
ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ  12700   ਅਧਿਆਪਕ ਪੱਕੇ ਕੀਤੇ, 20 ਹਜਾਰ ਨਵੇਂ ਅਧਿਆਪਕ ਭਰਤੀ ਹੋਏ- ਨਰਿੰਦਰ ਪਾਲ ਸਿੰਘ ਸਵਨਾ
ਫਾਜ਼ਿਲਕਾ,15 ਅਪ੍ਰੈਲ 2025 : ਫਾਜ਼ਿਲਕਾ ਦੇ ਵਿਧਾਇਕ ਵੱਲੋਂ ਤਿੰਨ ਪਿੰਡਾਂ ਵਿੱਚ ਚਾਰ ਸਕੂਲਾਂ ਦੇ 87 ਲੱਖ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਫਾਜਿਲਕਾ 15 ਅਪ੍ਰੈਲ 2025 : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਦੇ ਤਹਿਤ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਹਲਕੇ ਦੇ ਤਿੰਨ ਪਿੰਡਾਂ ਦੇ ਚਾਰ ਸਕੂਲਾਂ ਵਿੱਚ 87 ਲੱਖ 42 ਹਜਾਰ ਰੁਪਏ ਦੇ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ। ਇਸ....